new campaign song – D5 News https://punjabi.newsd5.in Truth Seeking News Network. Thu, 10 Feb 2022 11:39:14 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png new campaign song – D5 News https://punjabi.newsd5.in 32 32 ‘ਆਪ’ ਨੇ ਰਿਲੀਜ਼ ਕੀਤਾ ਨਵਾਂ ਕੈਂਪੇਨ ਗੀਤ ‘ਪੰਜਾਬ ਦਾ ਪੁੱਤ ਜਿਤਾਉਣਾ ਹੈ’ https://punjabi.newsd5.in/%e0%a8%86%e0%a8%aa-%e0%a8%a8%e0%a9%87-%e0%a8%b0%e0%a8%bf%e0%a8%b2%e0%a9%80%e0%a9%9b-%e0%a8%95%e0%a9%80%e0%a8%a4%e0%a8%be-%e0%a8%a8%e0%a8%b5%e0%a8%be%e0%a8%82-%e0%a8%95%e0%a9%88%e0%a8%82%e0%a8%aa/ Thu, 10 Feb 2022 11:39:14 +0000 https://punjabi.newsd5.in/?p=145030 ਅੰਮ੍ਰਿਤਸਰ/ਚੰਡੀਗੜ੍ਹ :  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਗੁਰੂ ਦੀ ਨਗਰੀ ਅੰਮ੍ਰਿਤਸਰ ਤੋਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਨਵਾਂ ਚੋਣ ਗੀਤ ਲਾਂਚ ਕੀਤਾ ਹੈ। ਗੀਤ ਦੇ ਬੋਲ ਹਨ “ਪੰਜਾਬ ਦਾ ਪੁੱਤ ਜਿਤਾਉਣਾ ਹੈ” ਲਾਂਚ ਕੀਤਾ ਹੈ। ਬਾਲੀਵੁੱਡ ਦੇ ਮਸਹੂਰ ਗਾਇਕ ਸੁਖਵਿੰਦਰ ਸਿੰਘ ਨੇ ਇਸ ਗੀਤ ਨੂੰ ਆਵਾਜ ਦਿੱਤੀ ਹੈ। ਵੀਰਵਾਰ ਨੂੰ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਮਾਨ ਨੇ ਇਸਨੂੰ ਜਾਰੀ ਕੀਤਾ। ਗੀਤ ਵਿੱਚ ਭਗਵੰਤ ਮਾਨ ਨੂੰ ਪੰਜਾਬ ਦਾ ਪੁੱਤਰ ਦੱਸਿਆ ਗਿਆ ਹੈ। ਵੀਡੀਓ ਵਿੱਚ ਮਾਨ ਆਮ ਲੋਕਾਂ, ਔਰਤਾਂ, ਬੱਚਿਆਂ ਅਤੇ ਬਜੁਰਗਾਂ ਨੂੰ ਮਿਲ ਰਹੇ ਹਨ। ਉਨਾਂ ਨੂੰ ਗਲੇ ਲਗਾ ਕੇ ਉਨਾਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਕਰਨ ਦਾ ਭਰੋਸਾ ਦੇ ਰਹੇ ਹਨ। ਮਾਨ ਦੀ ਜਨਸਭਾ ਅਤੇ ਚੋਣ ਪ੍ਰਚਾਰ ਦੌਰਾਨ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਸਮਰਥਨ ਅਤੇ ਪਿਆਰ ਨੂੰ ਵੀ ਗੀਤ ਵਿੱਚ ਦਿਖਾਇਆ ਗਿਆ ਹੈ।

Rabia Sidhu : Sidhu ਨੂੰ CM Face ਨਾ ਐਲਾਨਣ ’ਤੇ Sidhu ਦੀ ਧੀ ਗੁੱਸੇ ’ਚ ਖੋਹ ਬੈਠੀ ਆਪਾ | D5 Channel Punjabi

ਇਸ ਮੌਕੇ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ। ਲੋਕ ਹੁਣ ਬਦਲਾਅ ਚਾਹੁੰਦੇ ਹਨ। ਬਦਲਾਅ ਲਈ ਲੋਕਾਂ ਦੀ ਇੱਕੋ ਇੱਕ ਪਸੰਦ ਆਮ ਆਦਮੀ ਪਾਰਟੀ ਹੈ। ਅਸੀਂ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰਾਂ ਜਾਣਨ ਵਾਲੇ, ਪੜੇ-ਲਿਖੇ, ਯੋਗ ਅਤੇ ਆਮ ਘਰਾਂ ਨਾਲ ਸਬੰਧ ਰੱਖਣ ਵਾਲੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਹਨ। 20 ਫਰਵਰੀ ਨੂੰ ਪੰਜਾਬ ਦੇ ਲੋਕ ਆਪਣੀ ਅਤੇ ਪੰਜਾਬ ਦੀ ਕਿਸਮਤ ਲਿਖਣਗੇ। ਲੋਕ ਆਪਣੇ ਬੱਚਿਆਂ ਦੀ ਤਕਦੀਰ ਬਦਲਣ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਇਸ ਵਾਰ ਆਮ ਆਦਮੀ ਪਾਰਟੀ ਨੂੰ ਵੋਟ ਦੇਣਗੇ।

 

]]>