OP Sony – D5 News https://punjabi.newsd5.in Truth Seeking News Network. Fri, 08 Oct 2021 10:57:48 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png OP Sony – D5 News https://punjabi.newsd5.in 32 32 ਲੋਕ ਹਿੱਤ ਵਿੱਚ ਕੰਮ ਕਰਨ ਜ਼ਿਲ੍ਹਾ ਪੱਧਰੀ ਫੂਡ ਤੇ ਡਰੱਗ ਬ੍ਰਾਂਚ ਦੇ ਅਧਿਕਾਰੀ : ਸੋਨੀ https://punjabi.newsd5.in/%e0%a8%b2%e0%a9%8b%e0%a8%95-%e0%a8%b9%e0%a8%bf%e0%a9%b1%e0%a8%a4-%e0%a8%b5%e0%a8%bf%e0%a9%b1%e0%a8%9a-%e0%a8%95%e0%a9%b0%e0%a8%ae-%e0%a8%95%e0%a8%b0%e0%a8%a8-%e0%a8%9c%e0%a8%bc%e0%a8%bf%e0%a8%b2/ Fri, 08 Oct 2021 10:57:48 +0000 https://punjabi.newsd5.in/?p=126165 ਉਪ ਮੁੱਖ ਮੰਤਰੀ ਵੱਲੋਂ ਛੋਟੇ ਦੁਕਾਨਦਾਰਾਂ ਨੂੰ ਸੈਂਪਲਿੰਗ ਦੇ ਨਾਂ ‘ਤੇ ਤੰਗ ਕਰਨ ਵਾਲੇ ਅਧਿਕਾਰੀਆਂ ਨੂੰ ਬਾਜ ਆਉਣ ਦੀ ਚੇਤਾਵਨੀ
ਸੂਬੇ ਦੇ ਲੋਕਾਂ ਨੂੰ ਉੱਚ ਗੁਣਵੱਤਾ ਦਾ ਖਾਦ ਪਦਾਰਥ ਮਿਲਣਾ ਯਕੀਨੀ ਬਣਾਉਣ ਜ਼ਿਲਿਆਂ ਵਿਚ ਤਾਇਨਾਤ ਫੂਡ ਅਧਿਕਾਰੀ
ਚੰਡੀਗੜ੍ਹ :  ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਜ਼ਿਲਿ੍ਆਂ ਵਿਚ  ਤਾਇਨਾਤ ਫੂਡ ਅਤੇ ਡਰੱਗ ਪ੍ਰਬੰਧਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਆਪਣੀਆਂ ਡਿਊਟੀਆਂ ਦਾ ਨਿਰਵਾਹ ਕਰਨ।
ਅੱਜ ਇੱਥੇ ਹੈਡਕੁਆਰਟਰ ਅਤੇ ਫੀਲਡ ਦੇ  ਅਧਿਕਾਰੀਆਂ ਨਾਲ ਪਹਿਲੀ ਮੀਟਿੰਗ ਕਰਦਿਆਂ ਉਹਨਾਂ ਕਿਹਾ ਕਿ ਜ਼ਿਲਿਆਂ ਵਿਚ ਤਾਇਨਾਤ ਫੂਡ ਬ੍ਰਾਂਚ ਦੇ ਅਧਿਕਾਰੀ ਇਹ ਯਕੀਨੀ ਬਣਾਉਣਗੇ ਕਿ ਸੂਬੇ ਦੇ ਲੋਕਾਂ ਨੂੰ ਉੱਚ ਗੁਣਵੱਤਾ ਵਾਲਾ ਖਾਦ ਪਦਾਰਥ ਯਕੀਨੀ ਤੌਰ ‘ਤੇ ਮਿਲੇ। ਇਸ ਦੇ ਨਾਲ ਹੀ ਉਹਨਾਂ ਇਹ ਵੀ ਹਦਾਇਤ ਕੀਤੀ ਕਿ ਛੋਟੇ ਦੁਕਾਨਦਾਰਾਂ ਨੂੰ ਸੈਂਪਲਿੰਗ ਦੇ ਨਾਂ ‘ਤੇ ਤੰਗ ਨਾ ਕੀਤਾ ਜਾਵੇ। ਸ੍ਰੀ ਸੋਨੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮਹੀਨਾਵਾਰ ਸੈਂਪਲਿੰਗ ਦੇ ਟਾਗਰੇਟ ਨੂੰ ਨਵੇਂ ਸਿਰੇ ਤੋਂ ਤੈਅ ਕਰਨ।
ਉਹਨਾਂ ਫੂਡ ਅਧਿਕਾਰੀ ਨੂੰ ਕਿਹਾ ਕਿ ਸਿਰਫ਼ ਮਹੀਨਾਵਾਰ ਟਾਰਗੇਟ ਪੂਰਾ ਕਰਨ ਲਈ ਹੀ ਸੈਂਪਲਿੰਗ ਨਾ ਕਰਨ, ਸਗੋਂ ਲੋਕਾਂ ਨੂੰ ਘਟੀਆ ਗੁਣਵੱਤਾ ਦੇ ਖਾਦ ਪਦਾਰਥਾਂ ਦੀ ਵਿਕਰੀ ਕਰਨ ਵਾਲੇ ਦੁਕਾਨਦਾਰਾਂ ਨੱਥ ਪਾਉਣ ਲਈ ਅਜਿਹੇ ਦੁਕਾਨਦਾਰਾਂ ਦੀ ਸੈਂਪਲਿੰਗ ਨੂੰ ਯਕੀਨੀ ਬਨਾਉਣ।ਇਸ ਮੌਕੇ ਉਹਨਾਂ ਡਰੱਗ ਬ੍ਰਾਂਚ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਸੂਬੇ ਵਿੱਚ ਕਿਸੇ ਵੀ ਪ੍ਰਕਾਰ ਦਾ ਮੈਡੀਕਲ ਨਸ਼ਾ ਨਾ ਵਿਕੇ। ਸ੍ਰੀ ਸੋਨੀ ਨੇ ਸੂਬੇ ਵਿੱਚ ਹੋਰ ਨਵੇਂ ਡੀ-ਐਡੀਕਸ਼ਨ ਸੈਂਟਰਾਂ ਨੂੰ ਖੋਲ੍ਹਣ ਦੀ ਪ੍ਰਵਾਨਗੀ ਦੇਣ ‘ਤੇ ਰੋਕ ਲਗਾਉਂਦਿਆਂ ਕਿਹਾ ਕਿ ਉੱਚ ਅਧਿਕਾਰੀਆਂ ਸੂਬੇ ਦੇ ਸਾਰੇ ਡੀ-ਐਡੀਕਸ਼ਨ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਅਤੇ ਜੇਕਰ ਕੋਈ ਡੀ-ਐਡੀਕਸ਼ਨ ਸੈਂਟਰ ਗਲਤ ਕੰਮ ਕਰਦਾ ਪਾਇਆ ਜਾਂਦਾ ਹੈ ਤਾਂ ਉਹਨਾਂ ਵਿਰੁੱਧ ਨਿਯਮ ਅਨੁਸਾਰ ਬਣਦੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।
ਉਹਨਾਂ ਡਰੱਗ ਇੰਸਪੈਕਟਰਾਂ ਨੂੰ ਹਦਾਇਤ ਕੀਤੀ ਕਿ ਉਹ ਹਰ ਮਹੀਨੇ ਡੀ-ਐਡੀਕਸ਼ਨ ਸੈਂਟਰਾਂ ਦੀ ਜਾਂਚ ਕਰਕੇ ਰਿਪੋਰਟ ਕਰਨਗੇ।
ਸ੍ਰੀ ਸੋਨੀ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਕਿਸੇ ਵੀ ਪ੍ਰਕਾਰ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭ੍ਰਿਸ਼ਟਾਚਾਰ ਸਬੰਧੀ ਜਿਸ ਵੀ ਅਧਿਕਾਰੀ/ਕਰਮਚਾਰੀ ਦੀ ਸ਼ਿਕਾਇਤ ਮਿਲੀ, ਉਸ ਵਿਰੁੱਧ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਰਿਸ਼ਵਤ ਦੀ ਮੰਗ ਕਰਦਾ ਹੈ, ਤਾਂ ਉਸ ਬਾਰੇ ਸੂਚਨਾ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ।
]]>
‘ਸਿਹਤ ਵਿਭਾਗ ‘ਚ ਕਿਸੇ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ’ https://punjabi.newsd5.in/%e0%a8%b8%e0%a8%bf%e0%a8%b9%e0%a8%a4-%e0%a8%b5%e0%a8%bf%e0%a8%ad%e0%a8%be%e0%a8%97-%e0%a8%9a-%e0%a8%95%e0%a8%bf%e0%a8%b8%e0%a9%87-%e0%a8%95%e0%a8%bf%e0%a8%b8%e0%a8%ae-%e0%a8%a6%e0%a8%be-%e0%a8%ad/ Tue, 05 Oct 2021 11:20:54 +0000 https://punjabi.newsd5.in/?p=125621 ਹਸਪਤਾਲਾਂ ਵਿੱਚ ਸਿਟੀਜ਼ਨ ਚਾਰਟਰ ਲਗਾਉਣ ਦੇ ਹੁਕਮ

ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਕਿਹਾ ਕਿ ਸਿਹਤ ਵਿਭਾਗ ਵਿੱਚ ਕਿਸੇ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਾਲ ਹੀ ਉਹਨਾਂ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਸ੍ਰੀ ਸੋਨੀ ਅੱਜ ਇੱਥੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਵੱਖ-ਵੱਖ ਸਕੀਮਾਂ ਅਤੇ ਪ੍ਰਾਜੈਕਟਾਂ ਦੀ ਪ੍ਰਗਤੀ ਬਾਰੇ ਜਾਇਜਾ ਲੈ ਰਹੇ ਸਨ। ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਾਜ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਸੂਬਾ ਵਾਸੀਆਂ ਨੂੰ ਜਾਣੂ ਕਰਵਾਉਣ ਬਾਰੇ ਸਰਕਾਰੀ ਹਸਪਤਾਲਾਂ ਵਿੱਚ ਸਿਟੀਜ਼ਨ ਚਾਰਟਰ ਲਗਾਏ ਜਾਣ।

BJP ਲੀਡਰ ਦਾ ਮੁੰਡਾ ਜਾਵੇਗਾ ਜੇਲ੍ਹ! ਮ੍ਰਿਤਕ ਕਿਸਾਨ ਦੇ ਪਰਿਵਾਰ ਨੇ ਲਿਆ ਵੱਡਾ ਫੈਸਲਾ, UP ’ਚ ਆਇਆ ਕਿਸਾਨਾਂ ਦਾ ਹੜ੍ਹ

ਇਸ ਮੌਕੇ ਉਹਨਾਂ ਪੀ.ਐਚ.ਐਸ.ਸੀ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਬਣਨ ਵਾਲੇ ਨਵੇਂ ਜੱਚਾ ਬੱਚਾ ਕੇਂਦਰਾਂ ਦੀ ਸਥਾਪਤੀ ਸਬੰਧੀ ਮੁੱਢਲੇ ਕਾਰਜਾਂ ਨੂੰ ਇੱਕ ਹਫ਼ਤੇ ਵਿੱਚ ਮੁਕੰਮਲ ਕੀਤਾ ਜਾਵੇ ਅਤੇ ਹੋਰ ਪ੍ਰਾਜੈਕਟ ਜੋ ਉਹਨਾਂ ਅਧੀਨ ਹਨ, ਉਹਨਾਂ ਨੂੰ ਨਵੰਬਰ ਮਹੀਨੇ ਦੇ ਅਖੀਰ ਤੱਕ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸ੍ਰੀ ਸੋਨੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲਾਂ ਅਤੇ ਉਪਕਰਣਾਂ ਦੀ ਖ਼ਰੀਦ ਸਮੇਂ ਘੱਟੋ-ਘੱਟ ਕੀਮਤਾਂ ‘ਤੇ ਉੱਚ ਗੁਣਵੱਤਾ ਵਾਲੀਆਂ ਵਸਤਾਂ ਨੂੰ ਯਕੀਨੀ ਬਣਾਉਣ।
ਇਸ ਤੋਂ ਇਲਾਵਾ ਉਹਨਾਂ ਹੈਡਕੁਆਟਰ ਤਾਇਨਾਤ ਸਾਰੇ ਉੱਚ ਅਧਿਕਾਰੀਆਂ ਨੂੰ ਹਫ਼ਤੇ ਵਿੱਚ 2 ਦਿਨ ਫ਼ੀਲਡ ਵਿਜ਼ਟ ਕਰਨ ਦੇ ਵੀ ਆਦੇਸ਼ ਦਿੱਤੇ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਸਿਵਲ ਇੰਜੀਨੀਅਰਿੰਗ ਵਿੰਗ ਵਿੱਚ ਆਰਜੀ ਭਰਤੀ ਕਰਨ ਦੇ ਵੀ ਹੁਕਮ ਦਿੱਤੇ ਤਾਂ ਜੋ ਚਲ ਰਹੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਇਸ ਮੌਕੇ ਸ੍ਰੀ ਆਲੋਕ ਸ਼ੇਖਰ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ, ਸ੍ਰੀ ਕੁਮਾਰ ਰਾਹੁਲ ਐਮ.ਡੀ. ਐਨ.ਐਚ.ਐਮ. , ਸ਼੍ਰੀ ਅਮਿਤ ਕੁਮਾਰ, ਐਮ.ਡੀ.ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਤੇ ਹੋਰ ਹਾਜ਼ਰ ਸਨ।
]]>
ਸੋਨੀ ਵੱਲੋਂ 28 ਜੂਨ ਤੋਂ ਐਮ.ਬੀ.ਬੀ.ਐਸ, ਬੀ.ਡੀ.ਐਸ ਅਤੇ ਬੀ.ਏ.ਐਮ.ਐਸ. ਦੀਆਂ ਕਲਾਸਾਂ ਕਾਲਜਾਂ ‘ਚ ਸ਼ੁਰੂ ਕਰਨ ਦੇ ਹੁਕਮ  https://punjabi.newsd5.in/%e0%a8%b8%e0%a9%8b%e0%a8%a8%e0%a9%80-%e0%a8%b5%e0%a9%b1%e0%a8%b2%e0%a9%8b%e0%a8%82-28-%e0%a8%9c%e0%a9%82%e0%a8%a8-%e0%a8%a4%e0%a9%8b%e0%a8%82-%e0%a8%90%e0%a8%ae-%e0%a8%ac%e0%a9%80-%e0%a8%ac%e0%a9%80/ Tue, 22 Jun 2021 10:24:00 +0000 https://punjabi.newsd5.in/?p=109214 ਚੰਡੀਗੜ੍ਹ : ਪੰਜਾਬ ਸਰਕਾਰ ਦੇ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਨੇ ਅੱਜ ਇੱਕ ਅਹਿਮ ਫੈਸਲਾ ਲੈਂਦਿਆਂ ਵਿਭਾਗ ਅਧੀਨ ਆਉਂਦੇ ਕਾਲਜਾਂ ਵਿਚ ਐਮ.ਬੀ.ਬੀ.ਐਸ, ਬੀ.ਡੀ.ਐਸ., ਬੀ.ਏ.ਐਮ.ਐਸ. ਅਤੇ ਹੋਰ ਪੈਰਾ ਮੈਡੀਕਲ ਕੋਰਸਾਂ ਦੀਆਂ ਸਾਰੀਆਂ ਕਲਾਸਾਂ ਨੂੰ 28 ਜੂਨ 2021 ਤੋਂ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਸੋਨੀ ਨੇ ਦੱਸਿਆ ਕਿ ਵਿਭਾਗ ਵੱਲੋਂ ਇਹ ਫੈਸਲਾ ਕਰੋਨਾ ਦੇ ਦਿਨੋਂ ਦਿਨ ਘਟ ਰਹੇ ਪ੍ਰਭਾਵ ਨੂੰ ਦੇਖਦਿਆਂ ਲਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਹੋਰ ਨੁਕਸਾਨ ਨਾ ਹੋਵੇ।
ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਨੇ ਕਿਹਾ ਕਿ ਕਰੋਨਾ ਬੀਮਾਰੀ ਦੀ ਦੂਸਰੀ ਲਹਿਰ ਦਾ ਟਾਕਰਾ ਕਰਨ ਲਈ ਵਿਭਾਗ ਅਧੀਨ ਆਉਂਦੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦੇ ਡਾਕਟਰਾਂ, ਐਸ.ਆਰ., ਜੇ.ਆਰ ਅਤੇ ਪੈਰਾਂ ਮੈਡੀਕਲ ਸਟਾਫ਼ ਵੱਲੋਂ ਬਹੁਤ ਪ੍ਰਸੰਸਾ ਯੋਗ ਕੰਮ ਕੀਤਾ ਹੈ ਜਿਸ ਸਦਕਾ ਕਰੋਨਾ ਮਹਾਮਾਰੀ ਦਾ ਟਾਕਰਾ ਕਰਨ ਵਿਚ ਸੂਬਾ ਸਰਕਾਰ ਸਫਲ ਹੋਈ ਹੈ।
ਉਹਨਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਸਾਰੇ ਮੈਡੀਕਲ ਡੈਂਟਲ ਨਰਸਿੰਗ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵੀ ਕਲਾਸਾਂ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
]]>
ਸੋਨੀ ਵੱਲੋਂ ਨਵੇਂ ਬਣ ਰਹੇ ਸਰਕਾਰੀ ਮੈਡੀਕਲ ਕਾਲਜ਼ਾਂ ਦੇ ਨਕਸ਼ਿਆਂ ਨੂੰ ਪ੍ਰਵਾਨਗੀ https://punjabi.newsd5.in/%e0%a8%b8%e0%a9%8b%e0%a8%a8%e0%a9%80-%e0%a8%b5%e0%a9%b1%e0%a8%b2%e0%a9%8b%e0%a8%82-%e0%a8%a8%e0%a8%b5%e0%a9%87%e0%a8%82-%e0%a8%ac%e0%a8%a3-%e0%a8%b0%e0%a8%b9%e0%a9%87-%e0%a8%b8%e0%a8%b0%e0%a8%95/ Thu, 10 Jun 2021 11:24:17 +0000 https://punjabi.newsd5.in/?p=107821 ਲੋਕ ਨਿਰਮਾਣ ਵਿਭਾਗ ਨੂੰ ਆਗਾਮੀ ਦੋ ਹਫ਼ਤਿਆਂ ਵਿੱਚ ਟੈਂਡਰ ਪ੍ਰਕਿਰਿਆ ਸ਼ੁਰੂ ਕਰਨ ਦੇ ਆਦੇਸ਼

ਡੇਢ ਸਾਲ ਵਿੱਚ ਕਾਲਜ਼ ਦੀਆਂ ਇਮਾਰਤਾਂ ਮੁਕੰਮਲ ਕਰਨ ਦਾ ਮਿੱਥਿਆ ਟੀਚਾ

ਚੰਡੀਗੜ੍ਹ : ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ਼੍ਰੀ ਓ.ਪੀ. ਸੋਨੀ ਨੇ ਅੱਜ ਇੱਥੇ ਪੰਜਾਬ ਰਾਜ ਵਿੱਚ ਨਵੇਂ ਬਣ ਰਹੇ ਸਰਕਾਰੀ ਮੈਡੀਕਲ ਕਾਲਜਾਂ ਦੇ ਨਕਸ਼ਿਆਂ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖ਼ੋਜ਼ ਸ਼੍ਰੀ ਡੀ.ਕੇ. ਤਿਵਾੜੀ ਤੋਂ ਇਲਾਵਾ ਚੀਫ ਆਰਕੀਟੈਕਟ ਪੰਜਾਬ ਮੈਡਮ ਸਪਨਾ ਅਤੇ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਸੋਨੀ ਨੇ ਲੋਕ ਨਿਰਮਾਣ ਵਿਭਾਗ ਪੰਜਾਬ ਨੂੰ ਆਦੇਸ਼ ਦਿੱਤੇ ਕਿ ਇਨ੍ਹਾਂ ਕਾਲਜ਼ਾਂ ਸਬੰਧੀ ਟੈਂਡਰਿੰਗ ਦੀ ਪ੍ਰਕਿਰਿਆ ਆਗਾਮੀ ਦੋ ਹਫ਼ਤਿਆਂ ਵਿੱਚ ਸ਼ੁਰੂ ਕਰ ਦਿੱਤੀ ਜਾਵੇ। ਉਨ੍ਹਾਂ ਇਨ੍ਹਾਂ ਕਾਲਜ਼ਾਂ ਦੀਆਂ ਇਮਾਰਤਾਂ ਨੂੰ ਅਗਲੇ ਡੇਢ ਸਾਲ ਵਿੱਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਹੈ।

ਕੈਪਟਨ ਦੇ ਸ਼ਹਿਰ ਚ ਸਿੱਧੂ ਦਾ ਵੱਡਾ ਧਮਾਕਾ !ਪਹਿਲਾਂ ਕਰਦਾ ਸੀ ਟਵੀਟ ਹੁਣ ਹੋ ਗਿਆ ਸਿੱਧਾ !ਕੈਪਟਨ ਦੀ ਵੀ ਉੱਡ ਗਈ ਨੀਂਦ !

ਸ਼੍ਰੀ ਸੋਨੀ ਨੇ ਕਿਹਾ ਕਿ ਤਕਰੀਬਨ 1500 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਇਹ ਮੈਡੀਕਲ ਕਾਲਜ ਨਵੀਨਤਮ ਡਿਜ਼ਾਈਨ ਅਤੇ ਤਕਨਾਲੌਜੀ ‘ਤੇ ਆਧਾਰਤ ਹੋਣਗੇ। ਇਨ੍ਹਾਂ ਕਾਲਜ਼ਾਂ ਦੇ ਸ਼ੁਰੂ ਹੋਣ ਤੋਂ ਤਿੰਨ ਸਾਲ ਬਾਅਦ ਹਰ ਸਾਲ ਪੰਜਾਬ ਰਾਜ ਨੂੰ 300 ਡਾਕਟਰ ਵਾਧੂ ਮਿਲਣੇ ਸ਼ੁਰੂ ਹੋ ਜਾਣਗੇ। ਮੀਟਿੰਗ ਦੌਰਾਨ ਚੀਫ ਆਰਕੀਟੈਕਟ ਪੰਜਾਬ ਵੱਲੋਂ ਮੁਹਾਲੀ, ਕਪੂਰਥਲਾ ਅਤੇ ਹੁਸ਼ਿਆਰਪੁਰ ਵਿੱਚ ਬਣਾਏ ਜਾ ਰਹੇ ਸਰਕਾਰੀ ਮੈਡੀਕਲ ਕਾਲਜਾਂ ਦੇ ਡਿਜ਼ਾਈਨਾਂ ਨੂੰ ਵਿਸਥਾਰਪੂਰਵਕ ਪੇਸ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ ਮੁਹਾਲੀ ਤਕਰੀਬਨ 24.76 ਏਕੜ ਜਮੀਨ ‘ਚ ਬਣਾਇਆ ਜਾ ਰਿਹਾ ਹੈ, ਜਿਸ ਵਿੱਚ ਮੈਡੀਕਲ ਕਾਲਜ ਬਲਾਕ ਨੌ ਮੰਜ਼ਿਲਾ ਹੋਵੇਗਾ। ਇਸ ਕਾਲਜ ਵਿੱਚ ਲੜਕਿਆਂ ਅਤੇ ਲੜਕੀਆਂ ਲਈ ਵੱਖੋ-ਵੱਖਰੇ ਹਾਸਟਲਾਂ ਤੋਂ ਇਲਾਵਾ ਵੱਖੋ-ਵੱਖਰੇ ਵਿਭਾਗ, ਓ.ਪੀ.ਡੀ. ਅਤੇ ਪਾਰਕਿੰਗ ਸਬੰਧੀ ਨੈਸ਼ਨਲ ਮੈਡੀਕਲ ਕਾਊਂਸਿਲ (ਐਨ.ਐਮ.ਸੀ.) ਦੇ ਨਿਯਮਾਂ ਅਨੁਸਾਰ ਤਿਆਰ ਕੀਤੇ ਜਾਣਗੇ।

ਲਓ ਜੀ ਹੋ ਗਿਆ ਨਵਾਂ Kisan andolan ਸ਼ੁਰੂ ! BJP ਤੋਂ ਬਾਅਦ ਘੇਰ ਲਏ Congress ! ਘਰਾਂ ਅੱਗੇ ਗੱਡਤੇ ਪੱਕੇ ਟੈਂਟ !

ਇਸ ਤੋਂ ਇਲਾਵਾ ਇੱਥੇ ਪੜ੍ਹਾਉਣ ਵਾਲੇ ਪ੍ਰੋਫੈਸਰ ਸਾਹਿਬਾਨਾਂ ਲਈ ਰਿਹਾਇਸ਼, ਗੈਸਟ ਹਾਊਸ, ਇੰਡੋਰ ਸਪੋਰਟਸ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕਾਲਜ ਨੂੰ ਇਸ ਤਰ੍ਹਾਂ ਡਿਜ਼ਾਈਨ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਜੇਕਰ ਵਿੱਦਿਆਰਥੀਆਂ ਦੀਆਂ ਸੀਟਾਂ ਵੱਧਦੀਆਂ ਹਨ ਤਾਂ ਲੋੜ ਅਨੁਸਾਰ ਇਮਾਰਤ ਵਿੱਚ ਵਾਧਾ ਕੀਤਾ ਜਾ ਸਕੇਗਾ। ਚੀਫ ਆਰਕੀਟੈਕਟ ਵੱਲੋਂ ਇਸ ਮੌਕੇ ਦੱਸਿਆ ਗਿਆ ਕਿ ਮੈਡੀਕਲ ਕਾਲਜ ਕਪੂਰਥਲਾ 21.4 ਏਕੜ ਵਿੱਚ ਬਣਾਇਆ ਜਾ ਰਿਹਾ ਹੈ, ਜਿਸ ਵਿੱਚ ਸੱਤ ਮੰਜ਼ਿਲਾ ਮੈਡੀਕਲ ਕਾਲਜ ਦੀ ਇਮਾਰਤ ਹੋਵੇਗੀ ਅਤੇ ਅੱਠ ਮੰਜ਼ਿਲਾ ਇਮਾਰਤ ਹਸਤਪਾਲ ਦੀ ਬਿਲਡਿੰਗ ਦੀ ਹੋਵੇਗੀ। ਇਸ ਤੋਂ ਇਲਾਵਾ ਐਨ.ਐਮ.ਸੀ. ਦੀਆਂ ਸ਼ਰਤਾਂ ਅਨੁਸਾਰ ਸਮੁੱਚਾ ਢਾਚਾ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ ਹੁਸ਼ਿਆਰਪੁਰ ਤਕਰੀਬਨ 23 ਏਕੜ ਜ਼ਮੀਨ ਵਿੱਚ ਸੱਤ ਮੰਜ਼ਿਲਾ ਮੈਡੀਕਲ ਕਾਲਜ ਦਾ ਬਲਾਕ ਅਤੇ ਨੌ ਮੰਜ਼ਿਲਾ ਹਸਪਤਾਲ ਬਲਾਕ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਐਨ.ਐਮ.ਸੀ. ਦੀਆਂ ਸ਼ਰਤਾਂ ਅਨੁਸਾਰ ਸਮੁੱਚਾ ਢਾਚਾ ਵਿਕਸਿਤ ਕੀਤਾ ਜਾਵੇਗਾ।

]]>