pakistan opens immigration centre – D5 News https://punjabi.newsd5.in Truth Seeking News Network. Tue, 04 Dec 2018 10:44:09 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png pakistan opens immigration centre – D5 News https://punjabi.newsd5.in 32 32 ਪਾਕਿ ਸਰਕਾਰ ਨੇ ਇਕ ਹੋਰ ਵੱਡਾ ਕਦਮ ਚੁੱਕਦੇ ਹੋਏ ਕਰਤਾਰਪੁਰ ਬਾਰਡਰ ‘ਤੇ ਖੋਲ੍ਹਿਆ ਇਮੀਗ੍ਰੇਸ਼ਨ ਕੇਂਦਰ https://punjabi.newsd5.in/%e0%a8%aa%e0%a8%be%e0%a8%95%e0%a8%bf-%e0%a8%b8%e0%a8%b0%e0%a8%95%e0%a8%be%e0%a8%b0-%e0%a8%a8%e0%a9%87-%e0%a8%87%e0%a8%95-%e0%a8%b9%e0%a9%8b%e0%a8%b0-%e0%a8%b5%e0%a9%b1%e0%a8%a1%e0%a8%be-%e0%a8%95/ Tue, 04 Dec 2018 10:44:09 +0000 https://punjabi.newsd5.in/?p=37105 ਲਾਹੌਰ : ਕਰਤਾਰਪੁਰ ਲਾਂਘਾ ਖੋਲ੍ਹਣ ਲਈ ਜਿਥੇ ਕੁਝ ਦਿਨ ਪਹਿਲਾਂ ਪਾਕਿਸਤਾਨ ਸਰਕਾਰ ਨੇ ਨੀਂਹ ਪੱਥਰ ਰੱਖ ਕੇ ਸਿੱਖ ਸ਼ਰਧਾਲੂਆਂ ਦੀਆਂ ਖੁਸ਼ੀਆਂ ਨੂੰ ਦੁਗਣਾ ਕਰ ਦਿੱਤਾ ਸੀ। ਉਥੇ ਹੀ ਹੁਣ ਪਾਕਿਸਤਾਨ ਸਰਕਾਰ ਨੇ ਸਿੱਖ ਸ਼ਰਧਾਲੂਆਂ ਲਈ ਇਕ ਹੋਰ ਵੱਡਾ ਕਦਮ ਚੁੱਕਦੇ ਹੋਏ ਕਰਤਾਰਪੁਰ ਬਾਰਡਰ ‘ਤੇ ਇਮੀਗ੍ਰੇਸ਼ਨ ਕੇਂਦਰ ਵੀ ਖੋਲ੍ਹ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫੈਡਰਲ ਇਨਵੈਸਟੀਗੇਸ਼ਨ ਏਜੰਸੀ ਦੇ ਡਿਪਟੀ ਡਾਇਰੈਕਟਰ ਮੁਫਖ਼ਰ ਅਦੀਲ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਸਬੰਧ ‘ਚ ਐਫਆਈਏ ਨੇ ਲਾਹੌਰ ਤੋਂ 120 ਕਿਲੋਮੀਟਰ ਦੂਰ ਨਾਰੋਵਾਲ ਵਿੱਚ ਕਰਤਾਰਪੁਰ ਬਾਰਡਰ ‘ਤੇ ਇਮੀਗ੍ਰੇਸ਼ਨ ਕੇਂਦਰ ਖੋਲ੍ਹ ਦਿੱਤਾ ਹੈ।

Read Also ਦੇਖੋ ਪਾਕਿਸਤਾਨ ਤੋਂ Exclusive ਤਸਵੀਰਾਂ , ਕਰਤਾਰਪੁਰ ਲਾਂਘਾ ਨੀਂਹ ਪੱਥਰ ਦੀਆਂ ਤਿਆਰੀਆਂ ਮੁਕੰਮਲ (ਵੀਡੀਓ)

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ‘ਐਫਆਈਏ ਦੇ ਅਧਿਕਾਰੀ ਸਿੱਖ ਸ਼ਰਧਾਲੂਆਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਨਗੇ ਤੇ ਬਾਇਓਮੈਟਰਿਕ ਪ੍ਰਣਾਲੀ ਰਾਹੀਂ ਉਨ੍ਹਾਂ ਦੀ ਸ਼ਨਾਖਤ ਕਰਨਗੇ। ਵੀਜ਼ਾ ਪ੍ਰਾਪਤ ਸਿੱਖ ਸ਼ਰਧਾਲੂਆਂ ਨੂੰ ਸ਼ਹਿਰ ਵਿੱਚ ਪ੍ਰਵੇਸ਼ ਕਰਨ ਦੀ ਆਗਿਆ ਹੋਵੇਗੀ ਜਦਕਿ ਪਰਮਿਟ ਹਾਸਲ ਸ਼ਰਧਾਲੂਆਂ ਨੂੰ ਸਿਰਫ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਦੀ ਆਗਿਆ ਹੋਵੇਗੀ। ਦੱਸ ਦਈਏ ਕਿ ਸਿੱਖ ਸੰਗਤ ਵੱਲੋਂ ਕਰਤਾਰਪੁਰ ਲਾਂਘੇ ਲਈ ਦਿਨ ਰਾਤ ਅਰਦਾਸਾਂ ਕੀਤੀਆਂ ਜਾ ਰਹੀਆਂ ਸੀ ਤੇ ਹੁਣ ਇਹ ਲਾਂਘਾ ਖੁੱਲ੍ਹਣ ਨਾਲ ਸਿੱਖ ਸ਼ਰਧਾਲੂਆਂ ਵੱਲੋਂ ਪਾਕਿਸਤਾਨ ਸਥਿਤ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰ ਕਰਨ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ।

]]>