per family wishes – D5 News https://punjabi.newsd5.in Truth Seeking News Network. Fri, 03 Jun 2022 09:33:29 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png per family wishes – D5 News https://punjabi.newsd5.in 32 32 ‘ਪਰਿਵਾਰ ਦੀ ਇੱਛਾ ਮੁਤਾਬਿਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਈ ਜਾਵੇ’ https://punjabi.newsd5.in/%e0%a8%aa%e0%a8%b0%e0%a8%bf%e0%a8%b5%e0%a8%be%e0%a8%b0-%e0%a8%a6%e0%a9%80-%e0%a8%87%e0%a9%b1%e0%a8%9b%e0%a8%be-%e0%a8%ae%e0%a9%81%e0%a8%a4%e0%a8%be%e0%a8%ac%e0%a8%bf%e0%a8%95-%e0%a8%b8%e0%a8%bf/ Fri, 03 Jun 2022 09:33:29 +0000 https://punjabi.newsd5.in/?p=161303 ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ)ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਇੱਛਾ ਮੁਤਾਬਿਕ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੂਸੇਵਾਲਾ ਕਤਲ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਹੈ ਤਾਂ ਜੋ ਜਿਨ੍ਹਾਂ ਛੇਤੀ ਹੋ ਸਕੇ ਇਸ ਮਾਮਲੇ ਦੀ ਪੜਤਾਲ ਕਰਵਾ ਕੇ ਅਸਲੀਅਤ ਬਾਹਰ ਲਿਆਂਦੀ ਜਾ ਸਕੇ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਕਾਰਗੁਜਾਰੀ ਤੇ ਸਵਾਲ ਚੁੱਕਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜ ਦਿਨ ਬੀਤਣ ਦੇ ਬਾਵਜੂਦ ਪੰਜਾਬ ਪੁਲਿਸ ਮੁਲਜ਼ਮਾ ਨੂੰ ਕਾਬੂ ਨਹੀਂ ਕਰ ਸਕੀ ਹੈ।

ਸਿੱਧੂ ਮੂਸੇਵਾਲਾ ਦੇ ਕਾ+ਤਿਲ ਗ੍ਰਿਫਤਾਰ? ਮਾਨ ਸਰਕਾਰ ਦਾ ਵੱਡਾ ਫੈਸਲਾ | D5 Channel Punjabi

ਇਸ ਕਰਕੇ ਇਸ ਮਾਮਲੇ ਨੂੰ ਕੇਂਦਰੀ ਜਾਂਚ ਏਜੰਸੀ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਦੁਨੀਆਂ ਭਾਰ ਵਿੱਚ ਮਸ਼ਹੂਰ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਬੇਰਹਿਮੀ ਨਾਲ ਕਤਲ ਹੋਣਾ ਪੰਜਾਬ ਸਰਕਾਰ ਦੇ ਸੁਰੱਖਿਆਂ ਪ੍ਰਬੰਧਾਂ ਤੇ ਸਵਾਲ ਖੜ੍ਹਾ ਕਰਦਾ ਹੈ। ਢੀਂਡਸਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ ਲੋਕਾਂ ਦੀ ਸੁਰੱਖਿਆ ਵਾਪਸ ਲੈਣ ਸੰਬਧੀ ਜਾਣਕਾਰੀ ਜਨਤਕ ਕਰਨਾ ਗੈਰਜ਼ਿੰਮੇਵਾਰੀ ਵਾਲਾ ਵਤੀਰਾ ਹੈ।

Sidhu Moose Wala ਦੇ ਕਤਲ ਦਾ ਵੱਡਾ ਖੁਲਾਸਾ, ਵੇਖੋ ਕਿੰਨੇ ਸਮੇਂ ਬਾਅਦ ਹੋਈ ਮੂਸੇਵਾਲੇ ਦੀ ਮੌਤ| D5 Channel Punjabi

ਢੀਂਡਸਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਦੀ ਅਮਨ ਕਾਨੂੰਨ ਵਿਵਸਥਾ ਲਗਾਤਾਰ ਵਿਗੜਦੀ ਜਾ ਰਹੀ ਹੈ। ਦਿਨ-ਦਿਹਾੜੇ ਵਾਪਰ ਰਹੀਆਂ ਗੈਂਗਵਾਰ,ਕਤਲ ਅਤੇ ਅਪਰਾਧਿਕ ਵਾਰਦਾਤਾਂ ਇਸ ਗੱਲ ਦੀ ਗਵਾਹੀ ਭਰਦੀਆਂ ਹਨ। ਇਸ ਲਈ ਅਜਿਹੀਆਂ ਘਟਨਾਵਾਂ ਨੂੰ ਰੋਕਣਾ ਅਜੋਕੇ ਸਮੇਂ ਦੀ ਵੱਡੀ ਲੋੜ ਹੈ। ਪਰਮਿੰਦਰ ਸਿੰਘ ਢੀਂਡਸਾ ਨੇ ਇੱਕ ਵਾਰ ਫਿਰ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਇੱਛਾ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੂੰ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆਂ ਜਾ ਸਕੇ।

]]>