planning – D5 News https://punjabi.newsd5.in Truth Seeking News Network. Mon, 02 Jan 2023 15:33:21 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png planning – D5 News https://punjabi.newsd5.in 32 32 ਵਿੱਤ ਮੰਤਰੀ ਚੀਮਾ ਨੇ 28 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ https://punjabi.newsd5.in/%e0%a8%b5%e0%a8%bf%e0%a9%b1%e0%a8%a4-%e0%a8%ae%e0%a9%b0%e0%a8%a4%e0%a8%b0%e0%a9%80-%e0%a8%9a%e0%a9%80%e0%a8%ae%e0%a8%be-%e0%a8%a8%e0%a9%87-28-%e0%a8%b8%e0%a9%88%e0%a8%95%e0%a8%b6%e0%a8%a8-%e0%a8%85/ Thu, 15 Dec 2022 03:22:11 +0000 https://punjabi.newsd5.in/?p=189168 ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਇੱਕ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿੱਤ ਵਿਭਾਗ ਦੇ 28 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਜਬੂਤ ਵਿਤੀ ਪ੍ਰਬੰਧਨ ਅਤੇ ਮੁਲਾਜਮ ਪੱਖੀ ਫੈਸਲੇ ਲੈਂਦੇ ਹੋਏ ਵੈਲਫੇਅਰ ਦੀਆਂ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਬਚਨਵੱਧ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵੀ ਵਿਤੀ ਪ੍ਰਬੰਧਨ ਤੇ ਭਲਾਈ ਸਕੀਮਾਂ ਦੇ ਖਰਚਿਆਂ ਦੀ ਸਹੀ ਢੰਗ ਨਾਲ ਦੇਖਰੇਖ ਕਰਨ ਲਈ ਨਵ-ਨਿਯੁਕਤ ਸੈਕਸ਼ਨ ਅਫਸਰਾਂ ਦੀ ਵੱਖ-ਵੱਖ ਵਿਭਾਗਾਂ ਵਿੱਚ ਤੈਨਾਤੀ ਕੀਤੀ ਜਾਵੇਗੀ।
ਬੀਜਾਂ ਨਾਲ ਜੁੜੀ ਵੱਡੀ ਖ਼ਬਰ, ਧਿਆਨ ਨਾਲ ਸੁਣ ਲੈਣ ਕਿਸਾਨ, ਨਹੀਂ ਤਾਂ ਹੋ ਸਕਦੈ ਨੁੁਕਸਾਨ || D5 Channel Punjabi
ਵਿੱਤ ਮੰਤਰੀ ਨੇ ਕਿਹਾ ਕਿ ਇਸੇ ਲੜੀ ਵਿੱਚ ਐਸ.ਏ.ਐਸ. ਕਾਡਰ ਵਿੱਚ ਨਿਯੁਕਤੀਆਂ ਸਬੰਧੀ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ਲਈ ਐਸ.ਏ.ਐਸ. ਪ੍ਰੀਖਿਆ ਦੀ ਅਧਿਸੂਚਨਾ ਅਤੇ ਪੀ.ਪੀ.ਐਸ.ਸੀ. ਰਾਹੀਂ ਸਿੱਧੀ ਭਰਤੀ ਦਾ ਇਸਤਿਹਾਰ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਇਸ ਪ੍ਰਕਿਆ ਤਹਿਤ ਸੈਕਸ਼ਨ ਅਫਸਰਾਂ ਦੀਆਂ ਖਾਲੀ ਪਈਆਂ ਹੋਰਨਾਂ ਆਸਾਮੀਆਂ ਨੂੰ ਵੀ ਜਲਦੀ ਤੋਂ ਜਲਦੀ ਭਰਿਆ ਜਾਵੇਗਾ।
Ludhiana News : ਵੱਧਦੀ ਮਹਿੰਗਾਈ ਨੇ ਤੋੜਿਆ ਲੋਕਾਂ ਦਾ ਲੱਕ, ਵਪਾਰੀਆਂ ਦਾ ਹੋਇਆ ਬੁਰਾ ਹਾਲ | D5 Channel Punjabi
ਸ. ਚੀਮਾ ਨੇ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਆਪਣੇ ਮਿਸ਼ਨ ਤਹਿਤ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਆਸਾਮੀਆਂ ਨੂੰ ਪਹਿਲ ਦੇ ਆਧਾਰ ਤੇ ਭਰਨ ਦੀ ਤਰਜੀਹ ਦਿੱਤੀ ਜਾ ਰਹੀ ਹੈ ਜਿੰਨ੍ਹਾਂ ਦਾ ਸਿੱਧਾ ਸਬੰਧ ਆਮ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣਾ ਹੈ। ਇਸ ਮੌਕੇ ਵਿੱਤ ਮੰਤਰੀ ਵੱਲੋਂ ਸਮੂਹ ਨਵ-ਨਿਯੁਕਤ ਸੈਕਸ਼ਨ ਅਫਸਰਾਂ ਨੂੰ ਸਰਕਾਰੀ ਖਜਾਨੇ ਤੇ ਹਰਪੱਖੋਂ ਨਜਰਸ਼ਾਨੀ ਕਰਦੇ ਹੋਏ ਈਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਦੀ ਹਦਾਇਤ ਵੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਸਕੱਤਰ (ਖਰਚਾ) ਸ੍ਰੀ ਮੁਹੰਮਦ ਤਾਇਬ ਅਤੇ ਵਧੀਕ ਡਾਇਰੈਕਟਰ (ਖਜਾਨਾ ਤੇ ਲੇਖਾ) ਸਿਮਰਜੀਤ ਕੌਰ ਵੀ ਹਾਜਰ ਸਨ।

]]>
ਪੰਜਾਬ ਸਰਕਾਰ ਸਾਈਬਰ ਸੁਰੱਖਿਆ ਨੂੰ ਮਜ਼ਬੂਤ ਕਰੇਗੀ, ਆਨਲਾਈਨ ਧੋਖਾਧੜੀ ਨੂੰ ਸਖਤੀ ਨਾਲ ਨਜਿੱਠਿਆ ਜਾਵੇਗਾ – ਹਰਪਾਲ ਸਿੰਘ ਚੀਮਾ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b8%e0%a8%b0%e0%a8%95%e0%a8%be%e0%a8%b0-%e0%a8%b8%e0%a8%be%e0%a8%88%e0%a8%ac%e0%a8%b0-%e0%a8%b8%e0%a9%81%e0%a8%b0%e0%a9%b1%e0%a8%96%e0%a8%bf/ Thu, 10 Nov 2022 05:23:29 +0000 https://punjabi.newsd5.in/?p=184517 ਨੌਜਵਾਨਾਂ ਨੂੰ ਸਾਈਬਰ ਧੋਖਾਧੜੀ ਤੋਂ ਸੁਚੇਤ ਹੋਣ ਦੀ ਲੋੜ : ਹਰਪਾਲ ਚੀਮਾ

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਆਨਲਾਈਨ ਧੋਖਾਧੜੀ ਤੋਂ ਬਚਾਉਣ ਲਈ ਨਵੀਨਤਮ ਸਾਈਬਰ ਸੁਰੱਖਿਆ ਉਪਾਵਾਂ ਦੀ ਮਦਦ ਨਾਲ ਸਾਈਬਰ ਸੁਰੱਖਿਆ ਪਹਿਲਕਦਮੀਆਂ ਨੂੰ ਮਜ਼ਬੂਤ ਕਰੇਗੀ।
ਕਤਲ ਤੋਂ ਬਾਅਦ ਡੇਰਾ ਪ੍ਰੇਮੀਆਂ ਦਾ ਵੱਡਾ ਐਲਾਨ, ਘਟਨਾ ਵਾਲੀ ਥਾਂ ’ਤੇ ਹੋਏ ਇਕੱਠੇ, ਪਹੁੰਚਿਆ Kultar Singh Sandhwan
ਟੀ.ਏ.ਸੀ ਸਕਿਊਰਟੀਜ਼ ਦੇ ਸੰਸਥਾਪਕ ਅਤੇ ਸੀਈਓ ਨੌਜਵਾਨ ਉਦਯੋਗਪਤੀ ਤ੍ਰਿਸ਼ਨੀਤ ਅਰੋੜਾ, ਜੋ ਇਥੇ ਸ. ਹਰਪਾਲ ਸਿੰਘ ਚੀਮਾ ਦੀ ਸਰਕਾਰੀ ਰਿਹਾਇਸ਼ ‘ਤੇ ਉਨ੍ਹਾਂ ਨੂੰ ਮਿਲਣ ਪਹੁੰਚੇ, ਨਾਲ ਮੁਲਾਕਾਤ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਈਬਰ ਧੋਖਾਧੜੀਆਂ ਨਾਲ ਸਖਤੀ ਨਾਲ ਨਿਜਿੱਠਣ ਲਈ ਲੋੜੀਂਦੇ ਪ੍ਰਬੰਧ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਆਪਣੀਆਂ ਵੱਖ-ਵੱਖ ਸੇਵਾਵਾਂ ਦੇ ਆਨਲਾਈਨ ਭੁਗਤਾਨ ਲਈ ਆਧੁਨਿਕ ਸਾਈਬਰ ਸੁਰੱਖਿਆ ਉਪਾਅ ਵਰਤੇ ਗਏ ਹਨ।
Kotkapura ’ਚ ਰਾਮ ਰਹੀਮ ਦੇ ਖਾਸ ਬੰਦੇ ਦਾ ਕੀਤਾ ਕ+ਤਲ, ਪੂਰਾ ਇਲਾਕਾ ਕੀਤਾ ਸੀਲ ਡੇਰਾ ਪ੍ਰੇਮੀ ਹੋਏ ਇਕੱਠੇ
ਸ੍ਰੀ ਤ੍ਰਿਸ਼ਨੀਤ ਅਰੋੜਾ ਨੇ ਪੰਜਾਬ ਸਰਕਾਰ ਵੱਲੋਂ ਵਰਤੇ ਜਾ ਰਹੇ ਸਾਈਬਰ ਸੁਰੱਖਿਆ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਈਬਰ ਸੁਰੱਖਿਆ ਪ੍ਰਤੀ ਸਰਕਾਰ ਦੀ ਗੰਭੀਰਤਾ ਸਮੇਂ ਦੀ ਲੋੜ ਹੈ। ਉਨ੍ਹਾਂ ਇਸ ਦਿਸ਼ਾ ਵਿੱਚ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਕਈ ਸਾਈਬਰ ਟੂਲਜ ਅਤੇ ਉਪਾਅ ਵੀ ਸੁਝਾਏ। ਉਨ੍ਹਾਂ ਕਿਹਾ ਕਿ ਸਾਈਬਰ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਨਾਲ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਵਿੱਚ ਵੀ ਫਾਇਦਾ ਹੋਵੇਗਾ।
ਕਿਸਾਨਾਂ ਦੀ ਸਭ ਤੋਂ ਵੱਡੀ ਸਮੱਸਿਆ ਦਾ ਹੋਇਆ ਹੱਲ, ਬਦਲ ਕੇ ਬੀਜਣ ਫ਼ਸਲ
ਸ. ਚੀਮਾ ਨੇ ਸਾਈਬਰ ਸੁਰੱਖਿਆ ਬਾਰੇ ਸ੍ਰੀ ਅਰੋੜਾ ਦੇ ਸੁਝਾਵਾਂ ਦਾ ਨੋਟਿਸ ਲਿਆ ਅਤੇ ਉਨ੍ਹਾਂ ਨੂੰ ਇਸ ਮੁੱਦੇ ‘ਤੇ ਹੋਰ ਵਿਚਾਰ ਵਟਾਂਦਰੇ ਲਈ ਸੰਪਰਕ ਵਿੱਚ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਈਬਰ ਧੋਖਾਧੜੀ ‘ਤੇ ਨਕੇਲ ਕੱਸਣ ਲਈ ਨੌਜਵਾਨ ਉੱਦਮੀਆਂ ਦੇ ਸੁਝਾਵਾਂ ਦਾ ਪੰਜਾਬ ਸਰਕਾਰ ਸੁਆਗਤ ਕਰਦੀ ਹੈ। ਵਿੱਤ ਮੰਤਰੀ ਨੇ ਸ੍ਰੀ ਅਰੋੜਾ ਨੂੰ ਸੂਬੇ ਦੀ ਭਲਾਈ ਲਈ ਆਪਣਾ ਬਣਦਾ ਯੋਗਦਾਨ ਪਾਉਣ ਲਈ ਕਿਹਾ ਅਤੇ ਕਿਹਾ ਕਿ ਉਨ੍ਹਾਂ ਵਰਗੇ ਨੌਜਵਾਨ ਉੱਦਮੀ ਦੇਸ਼ ਦੇ ਨੌਜਵਾਨਾਂ ਲਈ ਇੱਕ ਪ੍ਰੇਰਣਾ ਦਾ ਕੰਮ ਕਰਦੇ ਹਨ।

]]>
ਪੰਜਾਬ ਵੱਲੋਂ ਕਰ ਉਗਰਾਹੀ ਨੂੰ ਹੁਲਾਰਾ ਦੇਣ ਲਈ ਰਾਜ ਵਿੱਚ ਪਹਿਲੀ ਟੈਕਸ ਇੰਟੈਲੀਜੈਂਸ ਯੂਨਿਟ ਸਥਾਪਤ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b5%e0%a9%b1%e0%a8%b2%e0%a9%8b%e0%a8%82-%e0%a8%95%e0%a8%b0-%e0%a8%89%e0%a8%97%e0%a8%b0%e0%a8%be%e0%a8%b9%e0%a9%80-%e0%a8%a8%e0%a9%82%e0%a9%b0/ Wed, 09 Nov 2022 05:02:52 +0000 https://punjabi.newsd5.in/?p=184351 ਡਿਜੀਟਲ ਡੇਟਾ ਦੇ ਬਿਹਤਰ ਵਿਸ਼ਲੇਸ਼ਣ ਲਈ ਟੀ.ਆਈ.ਯੂ  ਵੱਲੋਂ ਜੀ.ਐਸ.ਟੀ.ਐਨ ਪਲੇਟਫਾਰਮ ਦੀ ਨਿਗਰਾਨੀ ਕੀਤੀ ਜਾਵੇਗੀ: ਚੀਮਾ

ਟੀ.ਆਈ.ਯੂ ਨੂੰ ਪੇਸ਼ੇਵਰ ਤੌਰ ‘ਤੇ ਸਮਰੱਥ ਬਣਾਉਣ ਲਈ ਵਿਸ਼ੇਸ਼ ਡਾਟਾ ਵਿਸ਼ਲੇਸ਼ਕ, ਕਾਨੂੰਨੀ ਮਾਹਿਰ, ਸਾਈਬਰ ਮਾਹਿਰ, ਸਿਸਟਮ ਮੈਨੇਜਰ ਕੀਤੇ ਜਾ ਰਹੇ ਹਨ ਭਰਤੀ

ਕਰ ਵਿਭਾਗ ਵੱਲੋਂ ਅਸਲ ਟੈਕਸਦਾਤਾਵਾਂ ਦੇ ਮਾਰਗਦਰਸ਼ਨ ਅਤੇ ਸਹੂਲਤ ਲਈ ਆਰੰਭੀਆਂ ਗਈਆਂ ਬਹੁਤ ਸਾਰੀਆਂ ਗਤੀਵਿਧੀਆਂ: ਚੀਮਾ

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡਿਜੀਟਲ ਡਾਟਾ ਦੇ ਬਿਹਤਰ ਵਿਸ਼ਲੇਸ਼ਣ ਲਈ ਜੀ.ਐਸ.ਟੀ.ਐਨ ਪਲੇਟਫਾਰਮ ਦੀ ਨਿਗਰਾਨੀ ਕਰਨ ਲਈ ਸੂਬੇ ਦੇ ਜੀਐਸਟੀ ਕਮਿਸ਼ਨਰੇਟ ਵਿੱਚ ਇੱਕ ਨਵਾਂ ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ) ਸਥਾਪਤ ਕੀਤਾ ਗਿਆ ਹੈ।
ਬੀਬੀ ਜਗੀਰ ਕੌਰ ਲਈ ਮੁਸੀਬਤ, ਚੋਣ ਤੋਂ ਪਹਲਿਾਂ ਅਕਾਲੀਆਂ ਨੇ ਲਾਈ ਸਕੀ, ਮਸਾਰੀਆਂ ਧਰਿਾਂ ਹੋਈਆਂ ਇਕਜੁੱਟ
ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਰਜਿਸਟਰਡ ਕਰਦਾਤਾਵਾਂ ਦੀਆਂ ਸਾਰੀਆਂ ਸੇਵਾਵਾਂ ਅਤੇ ਰਿਟਰਨ ਜੀ.ਐਸ.ਟੀ.ਐਨ ਪਲੇਟਫਾਰਮ ‘ਤੇ ਡਿਜੀਟਲ ਮੋਡ ਵਿੱਚ ਉਪਲਬਧ ਹਨ ਅਤੇ ਇਸ ਨਾਲ ਬਹੁਤ ਸਾਰਾ ਡਾਟਾ ਤਿਆਰ ਹੋ ਰਿਹਾ ਹੈ, ਜਿਸ ਨੂੰ ਮੱਦੇਨਜ਼ਰ ਰੱਖਦਿਆਂ ਰਾਜ ਸਰਕਾਰ ਨੇ ਟੀਆਈਯੂ ਦੀ ਸਥਾਪਨਾ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਇਹ ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ.) ਸਿੱਧੇ ਤੌਰ ‘ਤੇ ਕਰ ਕਮਿਸ਼ਨਰ ਦੇ ਨਿਯੰਤਰਣ ਹੇਠ ਕੰਮ ਕਰੇਗਾ ਅਤੇ ਵਧੀਕ ਕਮਿਸ਼ਨਰ (ਇਨਫੋਰਸਮੈਂਟ) ਅਤੇ ਡਾਇਰੈਕਟਰ (ਇਨਵੈਸਟੀਗੇਸ਼ਨ) ਰੋਜ਼ਾਨਾ ਦੇ ਕੰਮਕਾਜ ਲਈ ਇਸ ਨੂੰ ਨਿੰਯਤਰਨ ਕਰਨਗੇ।
ਵਾਲ-ਵਾਲ ਬਚੇ ‘ਆਪ’ ਦੇ MLA, ਵੱਡਾ ਹਾਦਸਾ ਟਲਿਆ
ਸ. ਚੀਮਾ ਨੇ ਕਿਹਾ ਕਿ ਇੱਕ ਸਹਾਇਕ ਕਮਿਸ਼ਨਰ ਸਟੇਟ ਟੈਕਸ, ਤਿੰਨ ਰਾਜ ਟੈਕਸ ਅਧਿਕਾਰੀ, ਅਤੇ ਛੇ ਟੈਕਸ ਇੰਸਪੈਕਟਰ ਟੀ.ਆਈ.ਯੂ ਵਿੱਚ ਪੂਰਾ ਸਮਾਂ ਕੰਮ ਕਰਨਗੇ ਅਤੇ ਇਸ ਨੂੰ ਪੇਸ਼ੇਵਰ ਤੌਰ ‘ਤੇ ਸਮਰੱਥ ਬਣਾਉਣ ਲਈ ਵਿਸ਼ੇਸ਼ ਡਾਟਾ ਵਿਸ਼ਲੇਸ਼ਕ, ਕਾਨੂੰਨੀ ਮਾਹਿਰ, ਸਾਈਬਰ ਮਾਹਿਰ ਅਤੇ ਸਿਸਟਮ ਮੈਨੇਜਰ ਭਰਤੀ ਕੀਤੇ ਜਾ ਰਹੇ ਹਨ। .
ਲਓ ਜੀ ਕਿਸਾਨਾਂ ਲਈ ਲੱਭਿਆ ਵੱਡਾ ਬਦਲਾਅ, ਹੁਣ ਨਹੀਂ ਮੁੱਕਣਾ ਪਾਣੀ,
ਸ. ਚੀਮਾ ਨੇ ਅੱਗੇ ਦੱਸਿਆ ਕਿ ਟੈਕਸੇਸ਼ਨ ਦਫਤਰ, ਪਟਿਆਲਾ ਵਿਖੇ ਸਾਰੀਆਂ ਨਵੀਆਂ ਤਕਨੀਕਾਂ ਅਤੇ ਡਾਟਾ ਵਿਸ਼ਲੇਸ਼ਣ ਵਿਧੀਆਂ ਨਾਲ ਲੈਸ ਰਾਜ ਪੱਧਰੀ ਸਹੂਲਤ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੀ.ਐਸ.ਟੀ ਪੋਰਟਲ, ਈ-ਵੇਅ ਬਿੱਲ ਪੋਰਟਲ, ਅਤੇ ਐਨ.ਐਚ.ਏ.ਆਈ. ਦੇ ਟੋਲ ਡੇਟਾ ਦੁਆਰਾ ਤਿਆਰ ਕੀਤੇ ਜਾ ਰਹੇ ਡੇਟਾ ਦੇ ਵਿਸ਼ਲੇਸ਼ਣ ਲਈ ਇਸ ਫੈਸਲਿਟੀ ਨੂੰ ਨਵੀਨਤਮ ਹਾਰਡਵੇਅਰ, ਸੌਫਟਵੇਅਰ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਟੂਲਜ ਨਾਲ ਲੈਸ ਕੀਤਾ ਜਾਵੇਗਾ। ਸ. ਚੀਮਾ ਨੇ ਕਿਹਾ ਕਿ ਇਸ ਦਾ ਮੁੱਖ ਉਦੇਸ਼ ਟੈਕਸ ਚੋਰੀ ਕਰਨ ਵਾਲਿਆਂ, ਜਾਅਲੀ ਬਿਲਿੰਗ ਕਾਰੋਬਾਰ ਵਿਚ ਸ਼ਾਮਲ ਵਿਅਕਤੀਆਂ, ਜਾਅਲੀ ਇਨਪੁਟ ਟੈਕਸ ਕ੍ਰੈਡਿਟ ਇਕੱਠਾ ਕਰਨ ਆਦਿ ਦੀ ਪਛਾਣ ਕਰਨ ਅਤੇ ਉਨ੍ਹਾਂ ‘ਤੇ ਸਖਤ ਕਾਰਵਾਈ ਕਰਨ ‘ਤੇ ਜ਼ੋਰ ਦੇਣਾ ਹੋਵੇਗਾ।
ਤੜਕਸਾਰ ਭੂਚਾਲ ਦੇ ਲੱਗੇ ਝਟਕੇ, ਘਰਾਂ ਤੋਂ ਬਾਹਰ ਨਿਕਲੇ ਲੋਕ
ਰਾਜ ਦੇ ਮਾਲੀਏ ਵਿੱਚ ਸੁਧਾਰ ਲਈ ਭਵਿੱਖ ਦੀਆਂ ਯੋਜਨਾਵਾਂ ਅਤੇ ਕਾਰਵਾਈਆਂ ਦਾ ਖੁਲਾਸਾ ਕਰਦੇ ਹੋਏ, ਸ. ਚੀਮਾ ਨੇ ਕਿਹਾ ਕਿ ਰਾਜ ਸਰਕਾਰ ਰਾਜ ਜੀ.ਐਸ.ਟੀ ਦੇ ਸਾਰੇ ਮੋਬਾਈਲ ਵਿੰਗਾਂ ਨੂੰ ਸਟੇਟ ਪ੍ਰੀਵੈਨਸ਼ਨ ਐਂਡ ਇੰਟੈਲੀਜੈਂਸ ਯੂਨਿਟ (ਐਸ.ਆਈ.ਪੀ.ਯੂ) ਵਿੱਚ ਬਦਲਣ ਲਈ ਵਿਭਾਗ ਦੇ ਪ੍ਰਸਤਾਵ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਐਸ.ਆਈ.ਪੀ.ਯੂ. ਦੀਆਂ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ 9 ਵੱਖ-ਵੱਖ ਫੀਲਡ ਯੂਨਿਟਾਂ ਹੋਣਗੀਆਂ ਅਤੇ ਟੈਕਸੇਸ਼ਨ ਦਫਤਰ, ਪਟਿਆਲਾ ਵਿਖੇ ਇੱਕ ਕੇਂਦਰੀ ਯੂਨਿਟ ਹੋਵੇਗੀ। ਇਹ ਯੂਨਿਟ ਵਿਸ਼ੇਸ਼ ਤੌਰ ‘ਤੇ ਆਈ.ਟੀ.ਯੂ ਨਾਲ ਤਾਲਮੇਲ ਵਿੱਚ ਕੰਮ ਕਰਨਗੇ ਤਾਂ ਜੋ ਵੱਡੇ ਟੈਕਸ ਚੋਰਾਂ ਦੇ ਖਿਲਾਫ ਢੁਕਵੀਂ ਕਾਰਵਾਈ ਕੀਤੀ ਜਾ ਸਕੇ।
MLA Dev Mann ਤੇ Barinder Bittu ‘ਚ ਖੜਕੀ, ਹੋ ਗਏ ਆਹਮੋ-ਸਾਹਮਣੇ, ਇੱਕ ਦੂਜੇ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ
ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਐਨ.ਆਈ.ਸੀ ਦੁਆਰਾ ਬਣਾਏ ਗਏ ਨਵੀਨਤਮ ਡੇਟਾ ਵਿਸ਼ਲੇਸ਼ਣ ਟੂਲ ਜੀ.ਐਸ.ਟੀ ਪ੍ਰਾਈਮ ਦੀਆਂ ਸੇਵਾਵਾਂ ਦੀ ਵਰਤੋਂ ਕਰਨ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ ਪ੍ਰਾਈਮ ਵੱਖ-ਵੱਖ ਮਾਪਦੰਡਾਂ ‘ਤੇ ਵਿਸ਼ੇਸ਼ ਡੇਟਾ ਵਿਸ਼ਲੇਸ਼ਣ ਰਿਪੋਰਟਾਂ ਬਣਾਉਣ ਵਿੱਚ ਮਦਦ ਕਰੇਗਾ ਅਤੇ ਇਨ੍ਹਾਂ ਰਿਪੋਰਟਾਂ ਦੇ ਅਨੁਸਾਰ ਸਖਤ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਨੇ ਅਸਲ ਕਰਦਾਤਾਵਾਂ ਨੂੰ ਮਾਰਗਦਰਸ਼ਨ ਅਤੇ ਸਹੂਲਤ ਦੇਣ ਲਈ ਬਹੁਤ ਸਾਰੀਆਂ ਗਤੀਵਿਧੀਆਂ ਵੀ ਕੀਤੀਆਂ ਹਨ ਤਾਂ ਜੋ ਉਹ ਆਪਣਾ ਕਾਰੋਬਾਰ ਵਧੀਆ ਤਰੀਕੇ ਨਾਲ ਕਰ ਸਕਣ।
Barnala Dog Show : ਆਹ ਨਸਲ ਦਾ ਕੁੱਤਾ ਵਿਕਦਾ ਸਭ ਤੋਂ ਮਹਿੰਗਾ, ਹੁਣ ਤੱਕ ਦਾ ਸਭ ਤੋਂ ਵੱਡਾ Dog Show
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੀ ਸੂਬੇ ਦੀ ਵਿੱਤੀ ਸਿਹਤ ਵਿੱਚ ਸੁਧਾਰ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਨਿਯਮਤ ਨਿਰੀਖਣ, ਡਾਟਾ ਮਾਈਨਿੰਗ ਅਤੇ ਚੈਕਿੰਗ ਰਾਹੀਂ 250 ਕਰੋੜ ਤੋਂ ਵੱਧ ਦਾ ਮਾਲੀਆ ਇਕੱਠਾ ਕਿ, ਜਦੋਂ ਕਿ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਵਿਭਾਗ ਨੂੰ ਪਿਛਲੇ ਦੋ ਸਾਲਾਂ ਵਿੱਚ ਸਿਰਫ 600 ਕਰੋੜ ਰੁਪਏ ਪ੍ਰਾਪਤ ਹੋਏ ਸਨ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪਿਛਲੀ ਸਰਕਾਰ ਨੇ ਰਾਜ ਦੇ ਵਿੱਤ ਨੂੰ ਸੁਧਾਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਅਤੇ ਕੇਂਦਰ ਸਰਕਾਰ ਵੱਲੋਂ ਦਿੱਤੇ ਜਾ ਰਹੇ ਜੀਐਸਟੀ ਮੁਆਵਜ਼ੇ ’ਤੇ ਹੀ ਨਿਰਭਰ ਰਹੀ।

]]>
ਫੰਡ ਲੈਪਸ ਨਹੀਂ ਹੋਣੇ ਚਾਹੀਦੇ, ਵਿਕਾਸ ਕਾਰਜਾਂ ਦੀ ਮੱਠੀ ਰਫ਼ਤਾਰ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ-ਚੀਮਾ https://punjabi.newsd5.in/%e0%a8%ab%e0%a9%b0%e0%a8%a1-%e0%a8%b2%e0%a9%88%e0%a8%aa%e0%a8%b8-%e0%a8%a8%e0%a8%b9%e0%a9%80%e0%a8%82-%e0%a8%b9%e0%a9%8b%e0%a8%a3%e0%a9%87-%e0%a8%9a%e0%a8%be%e0%a8%b9%e0%a9%80%e0%a8%a6%e0%a9%87/ Wed, 19 Oct 2022 13:31:18 +0000 https://punjabi.newsd5.in/?p=181283 ਫੰਡਾਂ ਦੀ ਵਰਤੋਂ ਦੀ ਸਮੀਖਿਆ ਲਈ ਮੁੱਖ ਵਿਭਾਗਾਂ ਨਾਲ ਮਹੀਨਾਵਾਰ ਮੀਟਿੰਗ ਹੋਇਆ ਕਰੇਗੀ
ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਲਈ ਮੁਹੱਈਆ ਕਰਵਾਏ ਗਏ ਫੰਡਾਂ ਦੀ ਸਮੇਂ ਸਿਰ ਵਰਤੋਂ ਨੂੰ ਯਕੀਨੀ ਬਣਾਉਣ ਤਾਂ ਜੋ ਸੂਬੇ ਦੇ ਸਰਵਪੱਖੀ ਵਿਕਾਸ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਮੱਠੀ ਰਫ਼ਤਾਰ ਜਾਂ ਭਲਾਈ ਸਕੀਮਾਂ ਦੀ ਸਪੁਰਦਗੀ ਵਿੱਚ ਦੇਰੀ ਕਾਰਨ ਫੰਡਾਂ ਦੇ ਅਣਵਰਤੇ ਰਹਿ ਜਾਣ ਦੇ ਮੁੱਦੇ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ।
ਵਿੱਤ ਮੰਤਰੀ ਨੇ ਅੱਜ ਇੱਥੇ ਵਿਤ ਤੇ ਯੋਜਨਾ ਭਵਨ ਵਿਖੇ ਸਿਹਤ ਅਤੇ ਪਰਿਵਾਰ ਭਲਾਈ, ਸਥਾਨਕ ਸਰਕਾਰਾਂ, ਟਰਾਂਸਪੋਰਟ ਅਤੇ ਜਲ ਸਰੋਤ ਵਿਭਾਗ ਨਾਲ ਵਿਭਾਗੀ ਸਮੀਖਿਆ ਮੀਟਿੰਗਾਂ ਦੌਰਾਨ ਇਹ ਨਿਰਦੇਸ਼ ਦਿੱਤੇ। ਵਿੱਤ ਮੰਤਰੀ ਨੇ ਬਜਟ ਪ੍ਰਬੰਧਾਂ ਅਤੇ ਵੱਖ-ਵੱਖ ਰਾਜ ਅਤੇ ਕੇਂਦਰ ਸਪਾਂਸਰਡ ਸਕੀਮਾਂ ਤਹਿਤ ਇਨ੍ਹਾਂ ਵਿਭਾਗਾਂ ਨੂੰ ਮੁਹੱਈਆ ਕਰਵਾਏ ਫੰਡਾਂ ਦੀ ਵਰਤਮਾਨ ਸਥਿਤੀ ਦੀ ਸਮੀਖਿਆ ਕੀਤੀ।
ਸ. ਹਰਪਾਲ ਸਿੰਘ ਚੀਮਾ ਨੇ ਵਿੱਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਉੱਚ ਪੱਧਰੀ ਮੀਟਿੰਗਾਂ ਦੀ ਲੜੀ ਦੌਰਾਨ ਵਿਭਾਗਾਂ ਦੇ ਮੁਖੀਆਂ ਨੂੰ ਸਾਰੇ ਚੱਲ ਰਹੇ ਪ੍ਰੋਜੈਕਟਾਂ ਦੀ ਨਿਯਮਤ ਸਮੀਖਿਆ ਨੂੰ ਯਕੀਨੀ ਬਣਾਉਣ ਲਈ ਕਿਹਾ। ਵਿੱਤ ਮੰਤਰੀ ਨੇ ਦੁਹਰਾਇਆ ਕਿ ਸੂਬੇ ਦਾ ਤੇਜ਼ੀ ਨਾਲ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਵਿੱਤ ਮੰਤਰੀ ਸ. ਚੀਮਾ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਜ਼ਿਆਦਾਤਰ ਵਿਭਾਗਾਂ ਨੇ ਆਪਣੇ ਕੰਮਕਾਜ ਵਿੱਚ ਸੁਧਾਰ ਕਰ ਲਿਆ ਹੈ, ਜਿਸ ਨਾਲ ਵਿਕਾਸ ਕਾਰਜਾਂ ਅਤੇ ਫੰਡਾਂ ਦੀ ਵਰਤੋਂ ਦੀ ਰਫਤਾਰ ਵਿੱਚ ਵਾਧਾ ਹੋਇਆ ਹੈ, ਜਦਕਿ ਕੁਝ ਵਿਭਾਗਾਂ ਦੀ ਕਾਰਗੁਜ਼ਾਰੀ ਤਸੱਲੀਬਖਸ਼ ਨਹੀਂ ਹੈ ਅਤੇ ਉਨ੍ਹਾਂ ਕੋਲ ਕਰੋੜਾਂ ਰੁਪਏ ਦੇ ਫੰਡ ਆਪਣੀ ਯੋਗ ਵਰਤੋਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਸਾਰੇ ਵਿਭਾਗਾਂ ‘ਤੇ ਪੂਰੀ ਨਜ਼ਰ ਰੱਖੇਗਾ ਅਤੇ ਉਹ ਨਿੱਜੀ ਤੌਰ ‘ਤੇ ਪ੍ਰਮੁੱਖ ਵਿਭਾਗਾਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਕਰਕੇ ਉਨ੍ਹਾਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਦਾ ਅਧਿਐਨ ਕਰਨਗੇ।
ਵਿੱਤ ਮੰਤਰੀ ਨੇ ਜਨਤਕ ਵਿੱਤ ਪ੍ਰਬੰਧਾਂ ਵਿੱਚ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਵਿਭਾਗਾਂ ਨੂੰ ਸਾਰੇ ਸਰਗਰਮ ਬੈਂਕ ਖਾਤਿਆਂ ਦੇ ਵੇਰਵਿਆਂ ਅਤੇ ਫੰਡਾਂ ਦਾ ਈ.ਡੀ.ਐਮ.ਐਸ. ਪੋਰਟਲ ‘ਤੇ ਖੁਲਾਸਾ ਕਰਨ ਦੇ ਵੀ ਨਿਰਦੇਸ਼ ਦਿੱਤੇ।
]]>
ਪਹਿਲੀ ਵਾਰ ਪੰਜਾਬ ਦਾ ਆਬਕਾਰੀ ਮਾਲੀਆ 6 ਮਹੀਨਿਆਂ ‘ਚ 4000 ਕਰੋੜ ਤੋਂ ਪਾਰ: ਚੀਮਾ https://punjabi.newsd5.in/%e0%a8%aa%e0%a8%b9%e0%a8%bf%e0%a8%b2%e0%a9%80-%e0%a8%b5%e0%a8%be%e0%a8%b0-%e0%a8%aa%e0%a9%b0%e0%a8%9c%e0%a8%be%e0%a8%ac-%e0%a8%a6%e0%a8%be-%e0%a8%86%e0%a8%ac%e0%a8%95%e0%a8%be%e0%a8%b0%e0%a9%80/ Thu, 13 Oct 2022 13:13:11 +0000 https://punjabi.newsd5.in/?p=180397 ਪਿਛਲੀਆਂ ਸਰਕਾਰਾਂ ਨੇ 22,500 ਕਰੋੜ ਤੋਂ ਵੱਧ ਦੀ ਲੁੱਟ ਵਿੱਚ ਸ਼ਰਾਬ ਮਾਫੀਆ ਦੀ ਮਦਦ ਕੀਤੀ
ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ  ਨੂੰ ਕਿਹਾ ਅੱਜ ਇਥੇ ਦੱਸਿਆ ਕਿ ਸੂਬੇ ਦਾ ਆਬਕਾਰੀ ਮਾਲੀਆ ਪਹਿਲੀ ਵਾਰ ਵਿੱਤੀ ਸਾਲ ਦੇ ਸ਼ੁਰੂਆਤੀ ਛੇ ਮਹੀਨਿਆਂ ਵਿੱਚ 4000 ਕਰੋੜ ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ ਹੈ, ਜਿਸ ਨਾਲ ਸੂਬੇ ਨੂੰ 4280 ਕਰੋੜ ਰੁਪਏ ਦਾ ਕੁੱਲ ਆਬਕਾਰੀ ਮਾਲੀਆ ਇਕੱਤਰ ਹੋਇਆ ਹੈ।
ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਵਿੱਤ ਮੰਤਰੀ ਨੇ ਖੁਲਾਸਾ ਕੀਤਾ ਕਿ ਚਾਲੂ ਮਾਲੀ ਸਾਲ ਦੌਰਾਨ ਆਬਕਾਰੀ ਮਾਲੀਏ ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਅੰਕੜਿਆਂ ਨਾਲੋਂ 37.62 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਲ 2021 ਅਤੇ 2022 ਦੌਰਾਨ 1 ਅਪ੍ਰੈਲ ਤੋਂ 12 ਅਕਤੂਬਰ ਤੱਕ ਆਬਕਾਰੀ ਮਾਲੀਆ ਉਗਰਾਹੀ ਕ੍ਰਮਵਾਰ 3110 ਕਰੋੜ ਰੁਪਏ ਅਤੇ 4280 ਕਰੋੜ ਰੁਪਏ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਗੱਲ ਲਈ ਵਧਾਈ ਦੇ ਪਾਤਰ ਹਨ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਅਰਸੇ ਦੌਰਾਨ ਆਬਕਾਰੀ ਮਾਲੀਏ ਵਿੱਚ 1170 ਕਰੋੜ ਰੁਪਏ ਦਾ ਵਾਧਾ ਦਰਜ਼ ਕੀਤਾ ਹੈ।
ਸ਼ਰਾਬ ਮਾਫੀਏ ਨਾਲ ਮਿਲੀ ਭੁਗਤ ਕਾਰਨ ਆਬਕਾਰੀ ਨੀਤੀ ਵਿੱਚ ਲੋੜੀਂਦੀ ਤਬਦੀਲੀ ਨਾ ਕਰਨ ਲਈ ਪਹਿਲੀਆਂ ਸੂਬਾ ਸਰਕਾਰਾਂ ਤੇ ਤਿੱਖਾ ਹਮਲਾ ਬੋਲਦਿਆਂ, ਵਿੱਤ ਮੰਤਰੀ ਨੇ ਕਿਹਾ ਕਿ ਜੇਕਰ ਬੀਤੇ 15 ਸਾਲਾਂ ਦੌਰਾਨ ਹਰੇਕ ਸਾਲ ਆਬਕਾਰੀ ਵਸੂਲੀ ਵਿੱਚ ਸਿਰਫ 7 ਫੀਸਦੀ ਦੇ ਵਾਧੇ ਦੇ ਨਾਲ ਹਿਸਾਬ ਲਾਈਏ ਤਾਂ ਇੰਨ੍ਹਾਂ ਸਰਕਾਰਾਂ ਨੇ ਸ਼ਰਾਬ ਮਾਫੀਏ ਨੂੰ 22,500 ਕਰੋੜ ਰੁਪਏ ਤੋਂ ਵੱਧ ਦਾ ਸਰਕਾਰੀ ਖਜਾਨਾ ਲੁਟਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਇਰਾਦੇ ਇਸੇ ਗੱਲ ਤੋਂ ਸਪਸ਼ਟ ਹੋ ਜਾਂਦੇ ਹਨ ਕਿ ਇਸ ਵੱਲੋਂ 9000 ਕਰੋੜ ਰੁਪਏ ਦਾ ਆਬਕਾਰੀ ਕਰ ਇਕੱਠਾ ਕਰਨ ਦਾ ਟੀਚਾ ਮਿਥਿਆ ਗਿਆ ਹੈ ਜਦੋਂ ਕਿ ਪਿਛਲੀ ਸਰਕਾਰ ਦਾ ਟੀਚਾ ਸਿਰਫ 6200 ਕਰੋੜ ਰੁਪਏ ਦਾ ਸੀ। ਤਰਤਾਰਨ ਜਿਲ੍ਹੇ ਵਿੱਚ ਵਾਪਰੇ ਹਾਦਸੇ  ਦਾ ਜਿਕਰ  ਕਰਦਿਆਂ ਉਨ੍ਹਾਂ ਕਿਹਾ ਕਿ ਸਿਆਸੀ-ਸ਼ਰਾਬ ਮਾਫੀਆ ਮਿਲੀਭੁਗਤ ਕਾਰਨ ਸਿਰਫ ਸੂਬੇ ਦੇ ਖਜਾਨੇ ਨੂੰ ਹੀ ਨੁਕਸਾਨ ਨਹੀਂ ਪਹੁੰਚਿਆ ਬਲਕਿ ਕਈ ਕੀਮਤੀ ਮਨੁੱਖੀ ਜਾਨਾਂ ਦਾ ਵੀ ਘਾਟਾ ਪਿਆ।
ਵਿੱਤ ਮੰਤਰੀ ਨੇ ਕਿਹਾ ਕਿ ਸ਼ਰਾਬ ਮਾਫੀਆ ਦੀ ਲਾਬੀ ਕੇਂਦਰ ਸਰਕਾਰ ਰਾਹੀਂ ਵਾਰ-ਵਾਰ ਇਸ ਪਾਲਸੀ ਨੂੰ ਤੋੜਨ ਲਈ ਸਾਡੇ ਅਫਸਰ ਸਾਹਿਬਾਨ ਨੂੰ ਤੰਗ ਕਰ ਰਹੀ ਹੈ। ਉਨ੍ਹਾਂ ਕਿਹਾ ਪੰਜਾਬ ਦੀ ਇਮਾਨਦਾਰ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕ੍ਰਾਂਤੀਕਾਰੀ ਸੋਚ ਤਹਿਤ ਲੋਕਾਂ ਦੀ ਭਲਾਈ ਵਾਸਤੇ ਆਪਣੇ ਅਫਸਰਾਂ ਨਾਲ ਖੜ੍ਹੀ ਹੈ ਅਤੇ ਕੇਂਦਰ ਵੱਲੋਂ ਵੱਖ-ਵੱਖ ਏਜੰਸੀਆਂ ਰਾਹੀ ਵਰਤੇ ਜਾ ਰਹੇ ਦਬਾਅ ਦੇ ਹੱਥਕੰਢਿਆਂ ਦੇ ਅੱਗੇ ਝੁਕੇਗੀ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਵਿਰੋਧੀ ਧਿਰ ਦੀਆਂ ਪਾਰਟੀਆਂ ਵੀ ਇਸੇ ਸ਼ਰਾਬ ਮਾਫੀਏ ਦੇ ਦਬਾਅ ਹੇਠ ਪੰਜਾਬ ਸਰਕਾਰ ਦੀ ਆਬਕਾਰੀ ਨੀਤੀ ‘ਤੇ ਸਵਾਲ ਚੁੱਕ ਰਹੀਆਂ ਹਨ। ਉਨ੍ਹਾਂ ਇੰਨ੍ਹਾ ਪਾਰਟੀਆਂ ਨੂੰ ਚੁਣੌਤੀ ਦਿੱਤੀ ਕਿ ਉਹ ਜਵਾਬ ਦੇਣ ਕਿ ਉਨ੍ਹਾਂ ਦੀਆਂ ਸਰਕਾਰਾਂ ਸਮੇਂ ਆਬਕਾਰੀ ਵਸੂਲੀ ਵਿੱਚ ਲੋੜੀਂਦਾ ਵਾਧਾ ਕਿਉਂ ਨਹੀਂ ਹੋਇਆ ਸੀ।
38 ਪ੍ਰਤੀਸ਼ਤ ਦਾ ਇਹ ਸਿਹਤਮੰਦ ਵਾਧਾ ਨਵੀਂ ਆਬਕਾਰੀ ਨੀਤੀ ਨੂੰ ਸਮਰਪਿਤ ਕਰਦਿਆਂ ਸ. ਚੀਮਾ ਨੇ ਕਿਹਾ ਕਿ ਆਬਕਾਰੀ ਨੀਤੀ 2022-23 ਨੇ ਪੰਜਾਬ ਵਿੱਚ ਸ਼ਰਾਬ ਦੇ ਕਾਰੋਬਾਰ ਵਿੱਚ ਇੱਕ ਸ਼ਲਾਘਾਯੋਗ ਤਬਦੀਲੀ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਨੀਤੀ ਦੇ ਮੁੱਖ ਦੋਹਰੇ ਉਦੇਸ਼ ਮਾਲੀਏ ਨੂੰ ਵਧਾਉਣਾ ਅਤੇ ਖਪਤਕਾਰਾਂ ਨੂੰ ਕਿਫਾਇਤੀ ਤੇ ਮਿਆਰੀ ਸ਼ਰਾਬ ਮੁਹੱਈਆ ਕਰਨਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਇਸ ਨੀਤੀ ਤਹਿਤ ਨਵੀਆਂ ਤਕਨੀਕਾਂ ਰਾਹੀਂ ਗੁਆਂਢੀ ਰਾਜਾਂ ਤੋਂ ਸ਼ਰਾਬ ਦੀ ਤਸਕਰੀ ‘ਤੇ ਸਖ਼ਤ ਨਿਗਰਾਨੀ ਰੱਖਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸ਼ਰਾਬ ਦੇ ਵਪਾਰ ਦੀ ਅਸਲ ਸੰਭਾਵਨਾ ਦਾ ਮੁਲਾਂਕਣ ਈ-ਟੈਂਡਰਿੰਗ ਦੇ ਸਵਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਚੂਨ ਸਮੂਹਾਂ ਨੂੰ ਅਲਾਟ ਕਰਕੇ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਠੇਕੇ ਲਗਭਗ 30 ਕਰੋੜ ਦੇ ਸਾਧਾਰਨ ਆਕਾਰ ਦੇ ਸਮੂਹਾਂ ਵਿੱਚ ਬਣਾਏ ਗਏ ਸਨ ਅਤੇ ਰਾਜ ਵਿੱਚ 175 ਸਮੂਹਾਂ ਵਿੱਚ ਕੁੱਲ 6378 ਠੇਕਿਆਂ ਦੀ ਈ-ਨਿਲਾਮੀ ਕੀਤੀ ਗਈ ਸੀ।
ਸੂਬੇ ਵਿੱਚ ਵੱਧ ਤੋਂ ਵੱਧ ਮੁਕਾਬਲੇ ਵਾਲੀਆਂ ਕੀਮਤਾਂ ‘ਤੇ ਸ਼ਰਾਬ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕੀਤੀਆਂ ਗਈਆਂ ਪਹਿਲਕਦਮੀਆਂ ‘ਤੇ ਚਾਨਣਾ ਪਾਉਂਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡਿਊਟੀ ਪ੍ਰਣਾਲੀ ਨੂੰ ਹੋਰ ਉਦਾਰ ਬਣਾਇਆ ਗਿਆ ਹੈ ਅਤੇ ਪੰਜਾਬ ਮੀਡੀਅਮ ਲਿਕਰ (ਪੀ.ਐੱਮ.ਐੱਲ.), ਆਈ.ਐੱਮ.ਐੱਫ.ਐੱਲ., ਆਈ.ਐੱਫ.ਐੱਲ. ਅਤੇ ਬੀਅਰ ਲਈ ਘੱਟੋ-ਘੱਟ ਪ੍ਰਚੂਨ ਵਿਕਰੀ ਕੀਮਤ ਨੂੰ ਨਵੀਂ ਆਬਕਾਰੀ ਨੀਤੀ ਵਿੱਚ ਸ਼ਾਮਲ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਗੁਆਂਢੀ ਰਾਜਾਂ ਦੇ ਮੁਕਾਬਲੇ ਸ਼ਰਾਬ ਦੀਆਂ ਘੱਟ ਕੀਮਤਾਂ ਅਤੇ ਵਿਭਾਗ ਵੱਲੋਂ ਕੀਤੀ ਗਈ ਸਖਤੀ ਕਾਰਨ ਪੰਜਾਬ ਵਿੱਚ ਸ਼ਰਾਬ ਦੀ ਤਸਕਰੀ ਵਿੱਚ ਭਾਰੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਪੀ.ਐਮ.ਐਲ ਅਤੇ ਆਈ.ਐਮ.ਐਫ.ਐਲ ਦੀਆਂ ਕੀਮਤਾਂ ਘਟਣ ਕਾਰਨ ਖਪਤਕਾਰ ਹੁਣ ਤਸਕਰੀ ਵਾਲੀ ਸ਼ਰਾਬ ਜਾਂ ਲਾਹਣ ਤੋਂ ਬਣੀ ਨਾਜਾਇਜ਼ ਸ਼ਰਾਬ ਤੋਂ ਪਰਹੇਜ਼ ਕਰ ਰਹੇ ਹਨ।
ਸ. ਚੀਮਾ ਨੇ ਕਿਹਾ ਕਿ ਰਾਜ ਵਿੱਚ ਰੁਜ਼ਗਾਰ ਦੀ ਸਮਰੱਥਾ ਵਧਾਉਣ ਦੇ ਨਾਲ-ਨਾਲ ਪੂੰਜੀ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਨੀਤੀ ਵਿੱਚ ਨਵੇਂ ਡਿਸਟਿਲਰੀ ਲਾਇਸੈਂਸ ਅਤੇ ਬਰੂਅਰੀ ਲਾਇਸੈਂਸ ਲਈ ਉਪਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮਾਲਟ ਸਪਿਰਿਟ ਦੇ ਉਤਪਾਦਨ ਲਈ ਨਵਾਂ ਲਾਇਸੈਂਸ ਵੀ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਹਰੇਕ ਪ੍ਰਚੂਨ ਠੇਕੇ ‘ਤੇ ਪੀ.ਓ.ਐਸ ਮਸ਼ੀਨਾਂ ਲਗਾਈਆਂ ਜਾਣਗੀਆਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਗਾਹਕਾਂ ਨੂੰ ਸ਼ਰਾਬ ਦੀ ਖਰੀਦ ਲਈ ਰਸੀਦ ਮੁਹੱਈਆ ਕਰਵਾਇਆ ਜਾਵੇ।
ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਕਾਸ ਅਤੇ ਖੁਸ਼ਹਾਲੀ ਦੇ ਯੁੱਗ ਦੀ ਸ਼ੁਰੂਆਤ ਕਰਨ ਦੇ ਨਾਲ-ਨਾਲ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਲਈ ਸੂਬੇ ਦਾ ਆਪਣਾ ਮਾਲੀਆ ਵਧਾਉਣ ਵਾਸਤੇ ਕਈ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਪਿਛਲੀਆਂ ਸਰਕਾਰਾਂ ਦੌਰਾਨ ਡਿਫਾਲਟਰ ਹੋਏ ਲੋਕਾਂ ਖਿਲਾਫ ਵੀ ਸ਼ਿਕੰਜਾ ਕੱਸਿਆ ਹੈ।
]]>
ਦੁਸਹਿਰੇ ਅਤੇ ਦੁਰਗਾ ਪੂਜਾ ਮੌਕੇ ਵਿੱਤ ਮੰਤਰੀ ਚੀਮਾ ਵੱਲੋਂ ਪੰਜਾਬ ਵਾਸੀਆਂ ਨੂੰ ਵਧਾਈ https://punjabi.newsd5.in/%e0%a8%a6%e0%a9%81%e0%a8%b8%e0%a8%b9%e0%a8%bf%e0%a8%b0%e0%a9%87-%e0%a8%85%e0%a8%a4%e0%a9%87-%e0%a8%a6%e0%a9%81%e0%a8%b0%e0%a8%97%e0%a8%be-%e0%a8%aa%e0%a9%82%e0%a8%9c%e0%a8%be-%e0%a8%ae%e0%a9%8c/ Tue, 04 Oct 2022 12:04:55 +0000 https://punjabi.newsd5.in/?p=178921 ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਲੋਕਾਂ ਨੂੰ ਦੁਸਹਿਰੇ ਅਤੇ ਦੁਰਗਾ ਪੂਜਾ ਦੇ ਮੌਕੇ ‘ਤੇ ਵਧਾਈ ਦਿੱਤੀ ਹੈ।
ਵਿੱਤ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਸ ਤਿਉਹਾਰ ਦੌਰਾਨ ਭਗਵਾਨ ਰਾਮ ਦੀ ਰਾਵਣ ਉੱਤੇ ਜਿੱਤ ਦਾ ਜਸ਼ਨ ਮਨਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ਼ੇ ਦੌਰਾਨ ਦੇਵੀ ਦੁਰਗਾ ਦੀ ਰਾਕਖਸ ਮਹਿਖਾਸੁਰ ਉੱਤੇ ਜਿੱਤ ਦਾ ਜਸ਼ਨ ਵੀ ਮਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਝੂਠ ‘ਤੇ ਸੱਚ ਦੀ ਜਿੱਤ, ਧਰਮੀ ਦੀ ਜਿੱਤ ਅਤੇ ਬੁਰਾਈ ਦੀ ਹਾਰ ਦਾ ਜਸ਼ਨ ਹੈ।
ਇਸ ਮੌਕੇ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਵਿੱਤ ਮੰਤਰੀ ਨੇ ਕਾਮਨਾ ਕੀਤੀ ਕਿ ਇਹ ਅਵਸਰ ਸੂਬੇ ਦੇ ਲੋਕਾਂ ਨੂੰ ਸਦਭਾਵਨਾ, ਵਿਕਾਸ ਅਤੇ ਖੁਸ਼ਹਾਲੀ ਲਈ ਨੇਕੀ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਇਸ ਤਿਉਹਾਰ ਨੂੰ ਸਦਭਾਵਨਾ ਅਤੇ ਭਾਈਚਾਰਕ ਸਾਂਝ ਨਾਲ ਮਨਾਉਣ ਦੀ ਵੀ ਅਪੀਲ ਕੀਤੀ।
]]>
ਪੰਜਾਬ ਵੱਲੋਂ ‘ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ, 2022 ਪਾਸ’ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b5%e0%a9%b1%e0%a8%b2%e0%a9%8b%e0%a8%82-%e0%a8%aa%e0%a9%b0%e0%a8%9c%e0%a8%be%e0%a8%ac-%e0%a8%97%e0%a9%81%e0%a9%b1%e0%a8%a1%e0%a8%9c/ Fri, 30 Sep 2022 11:29:00 +0000 https://punjabi.newsd5.in/?p=178193 ਬਿੱਲ ਦਾ ਉਦੇਸ਼ ਵਪਾਰੀਆਂ ਨੂੰ ਫਾਇਦਾ ਪਹੁੰਚਾਉਣਾ ਅਤੇ ਮਾਲੀਆ ਵਧਾਉਣਾ ਹੈ: ਚੀਮਾ ਹਰਪਾਲ ਸਿੰਘ ਚੀਮਾ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2022 ਪਾਸ ਕਰ ਦਿੱਤਾ ਗਿਆ। ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਹ ਬਿੱਲ ਸਦਨ ਵਿੱਚ ਪੇਸ਼ ਕੀਤਾ, ਜਿਸ ਨੂੰ ਭਾਰੀ ਬਹੁਮਤ ਨਾਲ ਪਾਸ ਕਰ ਦਿੱਤਾ ਗਿਆ। ਸਦਨ ਵਿੱਚ ਬੇਬੁਨਿਆਦ ਰੌਲਾ ਪਾਉਣ ਲਈ ਵਿਰੋਧੀ ਧਿਰ ’ਤੇ ਤਿੱਖਾ ਹਮਲਾ ਕਰਦਿਆਂ ਸ. ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਖਜ਼ਾਨੇ ਦੀ ਵਿੱਤੀ ਹਾਲਤ ਸੁਧਾਰਨ ਲਈ ਕੋਈ ਉਪਰਾਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੀਆਂ ਖਾਮੀਆਂ ਦੂਰ ਕਰ ਦਿੱਤੀਆਂ ਹਨ ਅਤੇ ਜਾਅਲੀ ਬਿਲਿੰਗ ਬੰਦ ਕਰ ਦਿੱਤੀ ਹੈ, ਜਿਸ ਨਾਲ ਨਾ ਸਿਰਫ਼ ਵਪਾਰੀਆਂ ਨੂੰ ਫਾਇਦਾ ਹੋਵੇਗਾ ਸਗੋਂ ਸੂਬੇ ਦੇ ਮਾਲੀਏ ਵਿੱਚ ਵੀ ਵਾਧਾ ਹੋਵੇਗਾ।
ਹਰਪਾਲ ਸਿੰਘ ਚੀਮਾ ਨੇ ਇੱਥੇ ਜਾਰੀ ਆਪਣੇ ਬਿਆਨ ਵਿੱਚ ਐਕਟ ਵਿੱਚ ਕੀਤੀਆਂ ਸੋਧਾਂ ਦੀ ਮਹੱਤਤਾ ਦਾ ਖੁਲਾਸਾ ਕਰਦਿਆਂ ਕਿਹਾ ਕਿ ਕਰ ਚੋਰੀ ਕਰਨ ਵਾਲੇ ਲੋਕਾਂ ਤੇ ਰੋਕ ਲਾਉਣ ਲਈ ਸੈਕਸ਼ਨ-16 ਵਿੱਚ ਸੋਧ ਕੀਤੀ ਜਾ ਰਹੀ ਹੈ। ਇਸ ਸੋਧ ਨਾਲ ਸਰਕਾਰ ਕੋਲ ਅਧਿਕਾਰ ਆ ਜਾਵੇਗਾ, ਜਿਸ ਨਾਲ ਕਰ ਦਾਤਾ ਨੂੰ ਕੁਝ ਹਾਲਾਤਾਂ ਵਿੱਚ ਕਰ ਦਾ ਕ੍ਰੈਡਿਟ ਲੈਣ ਤੋਂ ਰੋਕਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀ ਸਹੂਲਤ ਲਈ ਕਰ ਦਾ ਕ੍ਰੈਡਿਟ ਲੈਣ ਦਾ ਸਮਾਂ 30 ਸਤੰਬਰ ਤੋਂ ਵਧਾ ਕੇ 30 ਨਵੰਬਰ ਕੀਤਾ ਜਾ ਰਿਹਾ ਹੈ ਜਿਸ ਨਾਲ ਵਪਾਰੀ ਜੋ ਵੀ ਖਰਚੇ ਕਰ ਚੁੱਕੇ ਹਨ ਉਨ੍ਹਾਂ ਦਾ ਕ੍ਰੈਡਿਟ 30 ਨਵੰਬਰ ਤੱਕ ਲੈ ਸਕਣਗੇ ਤੇ ਕਰ ਦਾ ਭੁਗਤਾਨ ਕਰ ਸਕਣਗੇ।
ਵਿੱਤ ਮੰਤਰੀ ਨੇ ਕਿਹਾ ਕਿ ਕਰ ਦਾਤਾਵਾਂ ਦੁਆਰਾ ਰਿਟਰਨ ਪੇਸ਼ ਕਰਨ ਨੂੰ ਤਰਕਸੰਗਤ ਬਣਾਉਣ ਲਈ ਐਕਟ ਦੀ ਧਾਰਾ 37, 38 ਅਤੇ 39 ਵਿੱਚ ਸੋਧ ਪਾਸ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਰ ਦੀ ਪਾਲਣਾ ਵਧਾਉਣ ਅਤੇ ਕਰ ਦੀ ਚੋਰੀ ਰੋਕਣ ਲਈ ਸੈਕਸ਼ਨ-39 ਵਿੱਚ ਸੋਧ ਕੀਤੀ ਜਾ ਰਹੀ ਹੈ। ਇਸ ਨਾਲ ਸਪਲਾਈ ਦਾ ਵੇਰਵਾ ਦਿੱਤੇ ਬਿਨਾ ਕਰ ਦਾਤਾ ਆਪਣੀ ਰਿਟਰਨ ਫਾਈਲ ਨਹੀਂ ਕਰ ਸਕੇਗਾ। ਉਨ੍ਹਾਂ ਕਿਹਾ ਕਿ ਇਹ ਬੋਗਸ ਬਿੱਲ ਰੋਕਣ ਵਿੱਚ ਬਹੁਤ ਵੱਡਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਰ ਪਾਲਣਾ ਨੂੰ ਬਿਹਤਰ ਬਣਾਉਣ ਲਈ ਟੈਕਸ ਦਾਤਾਵਾਂ ਜੋ ਟੈਕਸ ਕੁਲੈਕਟਰ ਹਨ ਜਿਵੇਂ ਕਿ ਈ-ਕਾਮਰਸ ਆਪਰੇਟਰਾਂ ਦੁਆਰਾ ਸਟੇਟਮੈਂਟ ਦੇਰ ਨਾਲ ਫਾਈਲ ਕਰਨ ਲਈ ਲੇਟ ਫੀਸ ਦੀ ਸ਼ੁਰੂਆਤ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਨੁਪਾਲਨ ਵਿੱਚ ਸੁਧਾਰ ਲਈ ਧਾਰਾ 49 ਵਿੱਚ ਸੋਧ ਕੀਤੀ ਗਈ ਹੈ ਤਾਂ ਜੋ ਸਰਕਾਰ ਨੂੰ ਟੈਕਸਦਾਤਾਵਾਂ ਦੁਆਰਾ ਕਰ ਦੇ ਕ੍ਰੈਡਿਟ ਦੀ ਵਰਤੋਂ ‘ਤੇ ਪਾਬੰਦੀਆਂ ਨਿਰਧਾਰਤ ਕਰਨ ਦਾ ਅਧਿਕਾਰ ਦਿੱਤਾ ਜਾ ਸਕੇ।
ਵਿੱਤ ਮੰਤਰੀ ਨੇ ਕਿਹਾ ਕਿ ਕਾਰੋਬਾਰ ਦੀ ਸਹੂਲਤ ਲਈ ਕਾਫੀ ਦੇਰ ਤੋਂ ਮੰਗ ਸੀ ਕਿ ਵਿਆਜ ਸਿਰਫ ਉਸ ਕਰ ਦੇ ਕ੍ਰੈਡਿਟ ਤੇ ਲਗਾਇਆ ਜਾਵੇ ਜੋ ਕਿ ਲਿਆ ਗਿਆ ਅਤੇ ਉਪਯੋਗ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਸਵੀਕਾਰ ਕੀਤਾ ਗਿਆ ਹੈ ਅਤੇ ਸੈਕਸ਼ਨ-50 ਵਿੱਚ ਸੋਧ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਧਾਰਾ 54 ਵਿੱਚ ਵੀ ਸੋਧ ਕੀਤੀ ਗਈ ਹੈ ਤਾਂ ਜੋ ਰਿਫੰਡ ਦੇ ਪ੍ਰਬੰਧ ਹੋਰ ਆਸਾਨ ਹੋ ਸਕਣ। ਉਨ੍ਹਾਂ ਕਿਹਾ ਕਿ ਜਿਹੜੇ ਵਪਾਰੀ ਸਪੈਸ਼ਲ ਇਕਨਾਮਿਕ ਜੋਨ (ਐਸ.ਈ.ਜੈਡ) ਵਿੱਚ ਵਪਾਰ ਕਰ ਰਹੇ ਹਨ ਜਾਂ ਬਰਾਮਦ ਕਰਦੇ ਹਨ ਉਨ੍ਹਾਂ ਨੂੰ ਰਿਫੰਡ ਦੇਣ ਦਾ ਸਮਾਂ ਰਿਟਰਨ ਫਾਈਲ ਕਰਨ ਤੋਂ ਦੋ ਸਾਲ ਨਿਰਧਾਰਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਜੀ.ਐੱਸ.ਟੀ. ਕੌਂਸਲ ਦੀ ਸਿਫ਼ਾਰਸ਼ ‘ਤੇ ਵਿੱਤ ਐਕਟ, 2022 ਰਾਹੀਂ ਕੇਂਦਰੀ ਵਸਤੂਆਂ ਅਤੇ ਸੇਵਾਵਾਂ ਟੈਕਸ ਐਕਟ, 2017 ਵਿੱਚ ਸੋਧ ਕੀਤੀ ਸੀ। ਇਸੇ ਤਰ੍ਹਾਂ ਦੀਆਂ ਤਬਦੀਲੀਆਂ ਪੰਜਾਬ ਗੁਡਜ਼ ਐਂਡ ਸਰਵਿਸਿਜ਼ ਟੈਕਸ ਐਕਟ, 2017 ਵਿੱਚ ਕੀਤੀਆਂ ਗਈਆਂ ਹਨ।
]]>
‘ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਸਕੀਮਾਂ ਲਈ 646 ਕਰੋੜ ਰੁਪਏ ਜਾਰੀ’ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b8%e0%a8%b0%e0%a8%95%e0%a8%be%e0%a8%b0-%e0%a8%b5%e0%a9%b1%e0%a8%b2%e0%a9%8b%e0%a8%82-%e0%a8%aa%e0%a9%8d%e0%a8%b0%e0%a8%ae%e0%a9%81%e0%a9%b1/ Thu, 22 Sep 2022 04:26:59 +0000 https://punjabi.newsd5.in/?p=176887 ਕਿਹਾ, ਹੁਣ ਸੀ.ਐਸ.ਐਸ. ਤਹਿਤ ਕਿਸੇ ਵੀ ਸਕੀਮ ਦਾ ਖਜ਼ਾਨੇ ‘ਤੇ ਕੋਈ ਬਕਾਇਆ ਨਹੀਂ 
ਵਿਭਾਗਾਂ ਨੂੰ ਫੰਡਾਂ ਦੀ ਸਮਾਂਬੱਧ ਵਰਤੋਂ ਕਰਨ ਦੇ ਨਿਰਦੇਸ਼, ਕਿਸੇ ਵੀ ਸਕੀਮ ਅਧੀਨ ਅਣ-ਵਰਤੇ ਲੈਪਸ ਫੰਡਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ
ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਪ੍ਰਮੁੱਖ ਸਕੀਮਾਂ ਲਈ 646 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ। ਇੱਥੇ ਜਾਰੀ ਇੱਕ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸੇ ਤਹਿਤ ਅੱਜ 345 ਕਰੋੜ ਰੁਪਏ ਦੀ ਰਾਸ਼ੀ ਜਾਰੀ ਹੋਣ ਉਪਰੰਤ ਖਜ਼ਾਨੇ ਕੋਲ ਕਿਸੇ ਵੀ ਕੇਂਦਰੀ ਸਪਾਂਸਰਡ ਸਕੀਮ (ਸੀ.ਐਸ.ਐਸ.) ਜਾਂ ਇਸ ਦੇ ਸਬੰਧਤ ਸੂਬੇ ਦੇ ਹਿੱਸੇ ਸਬੰਧੀ ਕੋਈ ਬਕਾਇਆ ਨਹੀਂ ਹੈ। ਉਨ੍ਹਾਂ ਸਬੰਧਤ ਵਿਭਾਗਾਂ ਹਦਾਇਤ ਕੀਤੀ ਕਿ ਇਨ੍ਹਾਂ ਫੰਡਾਂ ਦੀ ਸਮਾਂਬੱਧ ਢੰਗ ਨਾਲ ਵਰਤੋਂ ਕੀਤੀ ਜਾਵੇ ਨਾ ਕਿ ਵਿੱਤੀ ਸਾਲ ਦੇ ਆਖੀਰ ਤੱਕ ਇੰਤਜ਼ਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਵੱਲੋਂ ਅਣ-ਵਰਤੋਂ ਕਾਰਨ ਫੰਡਾਂ ਦੇ ਲੈਪਸ ਹੋਣ ਵਾਲੇ ਮਾਮਲਿਆਂ ਨੂੰ ਵਿੱਤ ਵਿਭਾਗ ਵੱਲੋਂ ਗੰਭੀਰਤਾ ਨਾਲ ਲਿਆ ਜਾਵੇਗਾ।
ਹੋਰ ਵੱਖ-ਵੱਖ ਸਕੀਮਾਂ ਲਈ ਜਾਰੀ ਕੀਤੇ ਫੰਡਾਂ ਸਬੰਧੀ ਵੇਰਵੇ ਦਿੰਦਿਆਂ ਸ. ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਵੱਲੋਂ ‘ਮੇਜਰ ਵਰਕਸ’ ਹੈੱਡ ਤਹਿਤ 240 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਨੇ ਮਿਲਕਫੈੱਡ ਨੂੰ 36 ਕਰੋੜ ਰੁਪਏ ਅਤੇ ਸਰਬੱਤ ਸਿਹਤ ਬੀਮਾ ਯੋਜਨਾ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ 25 ਕਰੋੜ ਰੁਪਏ ਜਾਰੀ ਕੀਤੇ ਹਨ। ਸੂਬੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਸੂਬੇ ਦੇ ਅਰਥਚਾਰੇ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਉਪਲਬਧ ਸਰੋਤਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ।
]]>
ਕਰ ਵਿਭਾਗ ਦੇ ਇਨਫੋਰਸਮੈਂਟ ਵਿੰਗ ਵੱਲੋਂ ਵਸੂਲੀ ਵਿੱਚ 63.7 ਫੀਸਦੀ ਵਾਧਾ ਦਰਜ: ਹਰਪਾਲ ਸਿੰਘ ਚੀਮਾ https://punjabi.newsd5.in/%e0%a8%95%e0%a8%b0-%e0%a8%b5%e0%a8%bf%e0%a8%ad%e0%a8%be%e0%a8%97-%e0%a8%a6%e0%a9%87-%e0%a8%87%e0%a8%a8%e0%a8%ab%e0%a9%8b%e0%a8%b0%e0%a8%b8%e0%a8%ae%e0%a9%88%e0%a8%82%e0%a8%9f-%e0%a8%b5%e0%a8%bf-2/ Mon, 12 Sep 2022 13:21:12 +0000 https://punjabi.newsd5.in/?p=175560 ਕਰ ਵਿਭਾਗ ਮੁੱਖ ਦਫ਼ਤਰ, ਪਟਿਆਲਾ ਵਿਖੇ ਟੈਕਸ ਇੰਟੈਲੀਜੈਂਸ ਯੂਨਿਟ ਸਥਾਪਤ ਕਰਨ ਦੀ ਬਣਾ ਰਿਹੈ ਯੋਜਨਾ
 
ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਕਰ ਵਿਭਾਗ ਦੇ ਇਨਫੋਰਸਮੈਂਟ ਵਿੰਗ (ਸਟੇਟ ਜੀ.ਐਸ.ਟੀ.) ਨੇ ਚਾਲੂ ਵਿੱਤੀ ਸਾਲ ਦੇ ਪਹਿਲੇ ਪੰਜ ਮਹੀਨਿਆਂ ਵਿੱਚ 101.38 ਕਰੋੜ ਰੁਪਏ ਦੀ ਵਸੂਲੀ ਦੇ ਨਾਲ 63.7 ਫੀਸਦੀ ਦਾ ਵਾਧਾ ਦਰਜ ਕੀਤਾ ਹੈ ਜਦਕਿ ਪਿਛਲੇ ਸਾਲ ਦੀ ਇਸੇ ਮਿਆਦ ਦੌਰਾਨ 61.92 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ਸੀ। ਇਹ ਪ੍ਰਗਟਾਵਾ ਕਰਦਿਆਂ ਆਬਕਾਰੀ ਤੇ ਕਰ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਮਾਨਦਾਰ ਟੈਕਸਦਾਤਾਵਾਂ ਪ੍ਰਤੀ ਸਾਕਾਰਾਤਮਕ ਪਹੁੰਚ ਅਪਣਾਉਂਦਿਆਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ, ਜਦਕਿ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਦਮ ਚੁੱਕੇ ਗਏ ਹਨ। 
ਮੌਜੂਦਾ ਵਿੱਤੀ ਸਾਲ ਵਿੱਚ ਕੀਤੇ ਗਏ ਮੁੱਖ ਸੁਧਾਰਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਐਡਵੋਕੇਟ ਚੀਮਾ ਨੇ ਕਿਹਾ ਕਿ ਟੈਕਸ ਵਿਭਾਗ ਵੱਲੋਂ ਲੋਕਾਂ ਨੂੰ ਜੀਐਸਟੀ ਦੇ ਸਮੇਂ ਸਿਰ ਭੁਗਤਾਨ ਲਈ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਦਕਿ ਇਨਫੋਰਸਮੈਂਟ ਵਿੰਗ ਨੇ ਟੈਕਸ ਚੋਰੀ ਕਰਨ ਵਾਲਿਆਂ ‘ਤੇ ਪੈਣੀ ਨਜ਼ਰ ਰੱਖੀ ਹੋਈ ਹੈ। ਉਹਨਾਂ ਅੱਗੇ ਕਿਹਾ ਕਿ ਵਿੰਗ ਨੇ ਹੁਣ ਤੱਕ ਫੀਲਡ ਰੇਕੀ ਅਤੇ ਡੇਟਾ ਮਾਈਨਿੰਗ ਦੀ ਮਦਦ ਨਾਲ ਇਕੱਲੇ ਨਿਰੀਖਣਾਂ ਵਿੱਚ 11 ਕਰੋੜ ਰੁਪਏ ਦੀ ਵਸੂਲੀ ਕੀਤੀ ਹੈ। ਪਿਛਲੇ ਸਾਲ ਦੀ ਇਸੇ ਮਿਆਦ ਦੌਰਾਨ ਵਿਭਾਗ ਵੱਲੋਂ ਸਿਰਫ਼ 4.67 ਲੱਖ ਰੁਪਏ ਦੀ ਹੀ ਵਸੂਲੀ ਕੀਤੀ ਗਈ ਸੀ।
ਮੰਤਰੀ ਨੇ ਅੱਗੇ ਦੱਸਿਆ ਕਿ ਇਨਫੋਰਸਮੈਂਟ ਵਿੰਗ ਟੈਕਸ ਚੋਰੀ ਕਰਨ ਵਾਲਿਆਂ ਪ੍ਰਤੀ ਵਧੇਰੇ ਚੌਕਸ ਰਹਿਣ ਕਾਰਨ ਸਮਾਨ ਦੀ  ਢੋਆ-ਢੁਆਈ ਦੌਰਾਨ ਫੜੇ ਗਏ ਮਾਮਲਿਆਂ ਵਿੱਚ ਵੀ ਮਹੱਤਵਪੂਰਨ ਪ੍ਰਗਤੀ ਹੋਈ ਹੈ। ਉਹਨਾਂ ਦੱਸਿਆ ਕਿ ਇਨਫੋਰਸਮੈਂਟ ਵਿੰਗ ਨੇ ਹੁਣ ਤੱਕ ਸਮਾਨ ਦੀ ਢੋਆ-ਢੁਆਈ ਸਬੰਧੀ 3191 ਮਾਮਲਿਆਂ ਵਿੱਚ ਜ਼ੁਰਮਾਨਾ ਕੀਤਾ ਹੈ ਜਿਸ ਦੇ ਨਤੀਜੇ ਵਜੋਂ ਇਸ ਵਿੱਤੀ ਸਾਲ ਦੌਰਾਨ 90.40 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ ਜਦਕਿ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੌਰਾਨ 2235 ਮਾਮਲਿਆਂ ਵਿੱਚ 61.80 ਕਰੋੜ ਰੁਪਏ ਦੀ ਆਮਦਨ ਹੋਈ ਸੀ।
ਕਰ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ ਰਾਜ ਅਤੇ ਕੇਂਦਰੀ ਜੀਐਸਟੀ ਅਥਾਰਟੀਆਂ ਵਿਚਕਾਰ ਬਿਹਤਰ ਤਾਲਮੇਲ ਦੇ ਨਤੀਜੇ ਵਜੋਂ ਇਨਫੋਰਸਮੈਂਟ ਮਾਮਲਿਆਂ ਦੀ ਤੇਜ਼ੀ ਨਾਲ ਜਾਂਚ ਹੋਈ ਹੈ। ਉਹਨਾਂ ਕਿਹਾ ਕਿ ਵਿਭਾਗ ਕੋਲ ਪਹਿਲਾਂ ਵਾਹਨਾਂ ਦੀ ਘਾਟ ਸੀ ਪਰ ਹੁਣ ਸਰਕਾਰ ਨੇ ਆਸਾਨ ਪਹੁੰਚ ਲਈ ਹੋਰ ਵਾਹਨ ਮਨਜ਼ੂਰ ਕੀਤੇ ਹਨ ਤਾਂ ਜੋ ਇਨਫੋਰਸਮੈਂਟ ਵਿੰਗਾਂ ਵੱਲੋਂ ਸੂਬੇ ਦੇ ਕੋਨੇ-ਕੋਨੇ ਵਿੱਚ ਟੈਕਸ ਚੋਰੀ ਦੇ ਮਾਮਲਿਆਂ ਨੂੰ ਨੱਥ ਪਾਈ ਜਾ ਸਕੇ।  ਸ੍ਰੀ ਯਾਦਵ ਨੇ ਕਿਹਾ ਕਿ ਵਿਭਾਗ ਮੁੱਖ ਦਫਤਰ, ਪਟਿਆਲਾ ਵਿਖੇ ਇੱਕ ਟੈਕਸ ਇੰਟੈਲੀਜੈਂਸ ਯੂਨਿਟ ਸਥਾਪਤ ਕਰਨ ਦੀ ਯੋਜਨਾ ਬਣਾ ਰਿਹਾ ਹੈ ਤਾਂ ਜੋ ਵੱਡੇ ਚੋਰਾਂ ਨੂੰ ਨੱਥ ਪਾਈ ਜਾ ਸਕੇ। ਇਸ ਦੇ ਨਾਲ ਹੀ ਵਿਭਾਗ ਵੱਲੋਂ ਸੂਬੇ ਦੇ ਮਾਲੀਏ ਨੂੰ ਸੁਰੱਖਿਅਤ ਕਰਨ ਲਈ ਸ਼ੁਰੂ ਵਿੱਚ ਹੀ ਫ਼ਰਜੀ ਟੈਕਸਦਾਤਿਆਂ ਦੀ ਪਛਾਣ ਕਰਨ ਲਈ ਤਕਨੀਕੀ ਅਤੇ ਹੋਰ ਉਪਕਰਨ ਖਰੀਦਣ ਦੀ ਯੋਜਨਾ ਬਣਾਈ ਜਾ ਰਹੀ ਹੈ।     
]]>
ਪੰਜਾਬ ਦੇ 8 ਜ਼ਿਲ੍ਹਿਆਂ ਦੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਨਿਯੁਕਤ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%a6%e0%a9%87-8-%e0%a9%9b%e0%a8%bf%e0%a8%b2%e0%a9%8d%e0%a8%b9%e0%a8%bf%e0%a8%86%e0%a8%82-%e0%a8%a6%e0%a9%87-%e0%a9%9b%e0%a8%bf%e0%a8%b2%e0%a9%8d/ Wed, 07 Sep 2022 10:18:46 +0000 https://punjabi.newsd5.in/?p=174785 ਚੰਡੀਗੜ੍ਹ : ਜ਼ਿਲ੍ਹਾ ਯੋਜਨਾ ਬੋਰਡ ਦੇ ਨਵੇਂ ਚੇਅਰਮੈਨਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜ਼ਿਲ੍ਹਾ ਯੋਜਨਾ ਬੋਰਡ ਦੇ ਨਵੇਂ ਚੇਅਰਮੈਨਾਂ ਨੂੰ ਵਧਾਈਆਂ…ਨਵੇਂ ਅਹੁਦੇਦਾਰਾਂ ਵੱਲੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਦੀ ਉਮੀਦ ਕਰਦਾ ਹਾਂ…ਸਾਡੀ ਕੋਸ਼ਿਸ਼ ਸਰਕਾਰ ਦੀਆਂ ਨੀਤੀਆਂ ਦਾ ਲਾਭ ਹਰ ਘਰ ਤੱਕ ਪਹੁੰਚਾਉਣ ਦੀ ਹੈ…ਜਿਸ ਲਈ ਤੁਹਾਡੀ ਜ਼ਿੰਮੇਵਾਰੀ ਅਹਿਮ ਹੈ…ਪੰਜਾਬ ਦੀ “ਰੰਗਲਾ ਪੰਜਾਬ” ਟੀਮ ਵਿੱਚ ਤੁਹਾਡਾ ਸਵਾਗਤ ਹੈ..।

]]>