Political Change – D5 News https://punjabi.newsd5.in Truth Seeking News Network. Mon, 07 Mar 2022 13:45:52 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Political Change – D5 News https://punjabi.newsd5.in 32 32 ਸ਼ਮਸ਼ੇਰ ਸਿੰਘ ਦੂਲੋਂ ਵੱਲੋਂ ਟਿਕਟਾਂ ਵੇਚਣ ਦੇ ਲਾਏ ਦੋਸ਼ਾਂ ਬਾਰੇ ਸਪੱਸ਼ਟੀਕਰਨ ਦੇਵੇ ਕਾਂਗਰਸ: ਹਰਪਾਲ ਸਿੰਘ ਚੀਮਾ https://punjabi.newsd5.in/%e0%a8%b6%e0%a8%ae%e0%a8%b6%e0%a9%87%e0%a8%b0-%e0%a8%b8%e0%a8%bf%e0%a9%b0%e0%a8%98-%e0%a8%a6%e0%a9%82%e0%a8%b2%e0%a9%8b%e0%a8%82-%e0%a8%b5%e0%a9%b1%e0%a8%b2%e0%a9%8b%e0%a8%82-%e0%a8%9f%e0%a8%bf/ Mon, 07 Mar 2022 13:45:52 +0000 https://punjabi.newsd5.in/?p=148234 ਪੰਜਾਬ ਦੇ ਲੋਕਾਂ ਨੇ ਕਾਂਗਰਸ, ਭਾਜਪਾ ਅਤੇ ਬਾਦਲਾਂ ਦੇ ਪੰਜਾਬ ਵਿਰੋਧੀ ਮਨਸੂਬਿਆਂ ‘ਤੇ ਪਾਣੀ ਫੇਰ ਦਿੱਤਾ, ਸੱਤਾ ਤਬਦੀਲੀ ਦੀ ਲਹਿਰ ਨੂੰ ਰਲਮਿਲ ਕੇ ਰੋਕਣਾ ਚਾਹੁੰਦੀਆਂ ਸਨ ਰਿਵਾਇਤੀ ਪਾਰਟੀਆਂ : ਹਰਪਾਲ ਸਿੰਘ ਚੀਮਾ

ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਨੂੰ ਰਾਜ ਸਭਾ ਮੈਂਬਰ ਤੇ ਸੀਨੀਅਰ ਕਾਂਗਰਸੀ ਆਗੂ ਸ਼ਮਸ਼ੇਰ ਸਿੰਘ ਦੂਲੋਂ ਵੱਲੋਂ ਟਿਕਟਾਂ ਵੇਚਣ ਦੇ ਲਾਏ ਦੋਸ਼ਾਂ ਬਾਰੇ ਸਪੱਸ਼ਟੀਕਰਨ ਦੇਣ ਲਈ ਵੰਗਾਰਿਆ ਹੈ। ਚੀਮਾ ਨੇ ਸ਼ਮਸ਼ੇਰ ਸਿੰਘ ਦੂਲੋਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਦੀਆਂ ਟਿੱਕਟਾਂ ਖਰੀਦ ਦੇ ਚੋਣ ਲੜਨ ਵਾਲੇ ਆਗੂਆਂ ਦੇ ਨਾਂ ਲੋਕਾਂ ਦੀ ਕਚਿਹਰੀ ਵਿੱਚ ਰੱਖਣ, ਤਾਂ ਜੋ ਪੰਜਾਬ ਵਾਸੀਆਂ ਨੂੰ ਟਿੱਕਟਾਂ ਵੇਚਣ ਅਤੇ ਖਰੀਦਣ ਵਾਲਿਆਂ ਬਾਰੇ ਜਾਣਕਾਰੀ ਮਿਲ ਜਾਵੇ।

Registry, ਵਸੀਅਤ ਪੜ੍ਹਨ ਦਾ ਸੌਖਾ ਤਰੀਕਾ, ਕੋਰਟ-ਤਹਿਸੀਲ ਦੇ ਬਚਣਗੇ ਗੇੜੇ | Naib Tehsildar | D5 Channel Punjabi

ਸ਼ੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ, ”ਆਖ਼ਰ ਕਾਂਗਰਸ ਦਾ ਕਾਲ਼ਾ ਚਿੱਠਾ ਲੋਕਾਂ ਸਾਹਮਣੇ ਖੁੱਲ ਹੀ ਗਿਆ ਕਿ ਕਾਂਗਰਸ ਨੇ ਮਾਫੀਆ ਅਤੇ ਘੋਟਾਲੇਬਾਜ਼ਾਂ ਨੂੰ ਟਿੱਕਟਾਂ ਵੇਚੀਆਂ ਹਨ। ਇਹ ਚਿੱਠਾ ਕਿਸੇ ਹੋਰ ਨੇ ਨਹੀਂ, ਸਗੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਵੱਲੋਂ ਹੀ ਖੋਲਿਆ ਗਿਆ ਹੈ। ਦੂਲੋਂ ਦਾ ਦਾਅਵਾ ਕਿ ਹਰੀਸ਼ ਚੌਧਰੀ (ਕਾਂਗਰਸ ਦੇ ਪੰਜਾਬ ਪ੍ਰਭਾਰੀ) ਨੇ ਪੰਜਾਬ ‘ਚ ਟਿਕਟਾਂ ਵੇਚਣ ਦੀ ਦੁਕਾਨ ਚਲਾਈ ਹੈ ਅਤੇ ਉਸ ਨੇ ਟਿਕਟਾਂ ਘੋਟਾਲੇਬਾਜ਼ਾਂ, ਮਾਫੀਆ ਅਤੇ ਕੋਰੜਪਤੀਆਂ ਨੂੰ ਵੇਚੀਆਂ ਹਨ।”

Punjab Election 2022 : ਨਹੀਂ ਬਣੇਗੀ Congress ਦੀ ਸਰਕਾਰ? Ravneet Bittu ਦਾ ਵੱਡਾ ਬਿਆਨ | D5 Channel Punjabi

ਚੀਮਾ ਨੇ ਕਿਹਾ ਕਿ ਕਾਂਗਰਸ ਨੇ ਟਿਕਟਾਂ ਵੇਚਣ ਦੀ ਰਿਵਾਇਤ ਨੂੰ ਕਾਇਮ ਰੱਖਿਆ ਅਤੇ ਅੱਗੇ ਵਧਾਇਆ ਹੈ। ਪੈਸੇ ਦੇ ਕੇ ਕਾਂਗਰਸ ਦੀਆਂ ਟਿਕਟਾਂ ‘ਤੇ ਚੋਣ ਲੜਨ ਵਾਲੇ ਘੋਟਾਲੇਬਾਜ, ਮਾਫੀਆ ਸਰਗਣੇ ਆਪਣੇ ਖਰਚੇ ਪੈਸੇ ਵਸੂਲਣ ਦੀਆਂ ਤਰਕੀਬਾਂ ਲਾ ਰਹੇ ਹਨ, ਜਿਸ ਕਾਰਨ ਕਾਂਗਰਸ ਨੇ ਆਪਣੇ ਉਮੀਦਵਾਰਾਂ ਨੂੰ ਪੰਜਾਬ ਤੋਂ ਬਾਹਰ ਬਿਠਾ ਰੱਖਿਆ ਹੈ। ਚੀਮਾ ਨੇ ਸ਼ਮਸ਼ੇਰ ਸਿੰਘ ਦੂਲੋਂ ਨੂੰ ਅਪੀਲ ਕੀਤੀ ਕਿ ਉਨਾਂ ਆਗੂਆਂ ਦੇ ਨਾਂਅ ਜਨਤਕ ਕਰਨ, ਜਿਨਾਂ ਨੂੰ ਕਾਂਗਰਸ ਨੇ ਟਿਕਟਾਂ ਵੇਚੀਆਂ ਹਨ, ਕਿਉਂਕਿ ਮੁੱਲ ਦੀਆਂ ਟਿਕਟਾਂ ਲੈ ਕੇ ਚੋਣ ਲੜਨ ਵਾਲੇ ਆਗੂ ਪੈਸੇ ਲੈ ਕੇ ਆਪਣਾ ਸਮਰਥਨ ਦੂਜੀ ਰਿਵਾਇਤੀ ਪਾਰਟੀ ਨੂੰ ਪਾਰਟੀ ਨੂੰ ਜ਼ਰੂਰ ਦੇਣਗੇ ਅਤੇ ਅਜਿਹੇ ਲੋਕਾਂ ਬਾਰੇ ਪੰਜਾਬ ਵਾਸੀਆਂ ਨੂੰ ਜਾਣਕਾਰੀ ਹੋਣੀ ਸਮੇਂ ਦੀ ਅਹਿਮ ਲੋੜ ਹੈ।

Punjab Election 2022 | Exit Polls Live | Punjab Polls 2022 Live | D5 Channel Punjabi

ਉਨਾਂ ਕਿਹਾ ਕਿ ਰਿਵਾਇਤੀ ਸਿਆਸੀ ਪਾਰਟੀਆਂ ਨੇ ਘੋਟਾਲੇਬਾਜਾਂ, ਡਰੱਗ ਮਾਫੀਆ ਅਤੇ ਕਰੋੜਪਤੀਆਂ ਨਾਲ ਗੱਠਜੋੜ ਕੀਤੇ ਹੋਏ ਹਨ ਅਤੇ ਇਹ ਪਾਰਟੀਆਂ ਸੱਤਾ ਵਿੱਚ ਆ ਕੇ ਘੋਟਾਲੇਬਾਜ਼ਾਂ ਅਤੇ ਮਾਫੀਆ ਨੂੰ ਸਰਪ੍ਰਸਤੀ ਦਿੰਦੀਆਂ ਹਨ। ਜਿਸ ਦੀ ਉਦਾਹਰਨ ਅਕਾਲੀ ਦਲ ਬਾਦਲ ਨੇ 2017 ਦੀਆਂ ਚੋਣਾ ਵੇਲੇ ਕਾਂਗਰਸ ਪਾਰਟੀ ਨੂੰ ਵੋਟਾਂ ਪਾ ਕੇ ਪੇਸ਼ ਕੀਤੀ ਸੀ ਅਤੇ ਕਾਂਗਰਸ ਨੇ ਮਾਫੀਆ ਖਿਲਾਫ਼ ਕਾਰਵਾਈ ਨਾ ਕਰਕੇ ਪੇਸ਼ ਕੀਤੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸਲ ਵਿੱਚ ਅਕਾਲੀ ਦਲ ਬਾਦਲ ਦੀ ਤਰਾਂ ਹੀ ਕਾਂਗਰਸ, ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਬੀ ਟੀਮ ਹੈ ਅਤੇ ਕਾਂਗਰਸ ਭਾਜਪਾ ਨਾਲ ਮਿਲ ਕੇ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਰੋਕਣ ਲਈ ਯਤਨਸ਼ੀਲ ਹੈ।

ਕੈਪਟਨ ਤੋਂ ਬਆਦ ਅਮਿਤ ਸ਼ਾਹ ਨੂੰ ਮਿਲੇਗਾ ਚੰਨੀ, ਸਿਆਸਤ ’ਚ ਹੋ ਸਕਦਾ ਹੈ ਵੱਡਾ ਬਦਲਾਅ! D5 Channel Punjabi

ਕਾਂਗਰਸ, ਭਾਜਪਾ ਅਤੇ ਆਕਲੀ ਦਲ ਬਾਦਲ ਦਾ ਉਦੇਸ਼ ਪੰਜਾਬ ਸਮੇਤ ਦੇਸ਼ ਵਿੱਚ ਸੱਤਾ ਤਬਦੀਲੀ ਦੀ ਲਹਿਰ ਨੂੰ ਖ਼ਤਮ ਕਰਨਾ ਹੈ। ਇਸ ਲਈ ਕਾਂਗਰਸ ਦੇ ਉਮੀਦਵਾਰ ਮੋਟੇ ਲਾਭ ਲੈ ਕੇ ਭਾਜਪਾ ਨਾਲ ਜਾਣ ਲਈ ਤੱਤਪਰ ਹਨ। ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ, ਭਾਜਪਾ ਅਤੇ ਬਾਦਲਾਂ ਦੇ ਪੰਜਾਬ ਵਿਰੋਧੀ ਮਨਸੂਬਿਆਂ ‘ਤੇ ਪਾਣੀ ਫੇਰ ਦਿੱਤਾ, ਜੋ ਸੱਤਾ ਤਬਦੀਲੀ ਦੀ ਲਹਿਰ ਨੂੰ ਰਲਮਿਲ ਕੇ ਰੋਕਣਾ ਚਾਹੁੰਦੇ ਸਨ। ਪੰਜਾਬ ਦੇ ਲੋਕਾਂ ਨੇ ਇੱਕ ਤਰਫ਼ਾ ਵੋਟ ਪਾ ਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫ਼ੈਸਲਾ ਦਿੱਤਾ ਹੈ ਅਤੇ ਇਸ ਦੀ ਪੁਸ਼ਟੀ ਸਾਰੇ ਚੋਣ ਸਰਵੇਖਣ ਕਰ ਰਹੇ ਹਨ। ਪਰ 10 ਮਾਰਚ ਨੂੰ ਆਉਣ ਵਾਲੇ ਨਤੀਜੇ ਹੋਰ ਵੀ ਹੈਰਾਨੀਜ਼ਨਕ ਹੋਣਗੇ, ਜੋ ‘ਆਪ’ ਦਾ ਝੰਡਾ ਬੁਲੰਦ ਕਰਨਗੇ।

]]>
ਨਵਜੋਤ ਸਿੱਧੂ ਦਾ ਟਵੀਟ – ਰਾਜਨੀਤਿਕ ਤਬਦੀਲੀ ਦਾ ਇੰਜਣ ਬਣ ਗਿਆ ਟਰੈਕਟਰ https://punjabi.newsd5.in/%e0%a8%a8%e0%a8%b5%e0%a8%9c%e0%a9%8b%e0%a8%a4-%e0%a8%b8%e0%a8%bf%e0%a9%b1%e0%a8%a7%e0%a9%82-%e0%a8%a6%e0%a8%be-%e0%a8%9f%e0%a8%b5%e0%a9%80%e0%a8%9f-%e0%a8%b0%e0%a8%be%e0%a8%9c%e0%a8%a8%e0%a9%80/ Mon, 25 Jan 2021 11:15:15 +0000 https://punjabi.newsd5.in/?p=88360 ਚੰਡੀਗੜ੍ਹ : ਖੇਤੀਬਾੜੀ ਕਾਨੂੰਨਾਂ ‘ਤੇ ਤਕਰਾਰ ਦੇ ਵਿੱਚ ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸੜਕਾਂ ‘ਤੇ ਗਣਤੰਤਰ ਦਿਵਸ ‘ਤੇ ਟਰੈਕਟਰਾਂ ਦੀ ਝਾਂਕੀ ਨਿਕਲੇਗੀ, ਜਿਸਨੂੰ ਕਿਸਾਨ ਗਣਤੰਤਰ ਪਰੇਡ ਨਾਮ ਦਿੱਤਾ ਗਿਆ ਹੈ। ਉਥੇ ਹੀ ਕਿਸਾਨਾਂ ਦੀ ਟਰੈਕਟਰ ਪਰੇਡ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਟਰੈਕਟਰ ਆਪਣੇ ਦਾਇਰੇ ਨੂੰ ਛੱਡ ਦੇਸ਼ ਲਈ ਰਾਜਨੀਤਿਕ ਤਬਦੀਲੀ ਦਾ ਇੰਜਣ ਬਣ ਗਿਆ ਹੈ।

ਅੱਜ ਤਾਂ ਸਟੇਜ ‘ਤੇੇ ਚੜ੍ਹਨ ਸਾਰ ਬੱਬੂ ਮਾਨ ਹੋ ਗਿਆ ਗਰਮ,26 ਜਨਵਰੀ ਨੂੰ ਲੈ ਕਰਤਾ ਵੱਡਾ ਐਲਾਨ,ਲੋਕਾਂ ਨੇ ਭਰਤੀ ਹਾਮੀ?

ਦੱਸ ਦਈਏ ਕਿ ਦਿੱਲੀ ਪੁਲਿਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ 3 ਮਾਰਗਾਂ ‘ਤੇ ਟਰੈਕਟਰ ਰੈਲੀ ਕੱਢਣ ਦੀ ਆਗਿਆ ਦਿੱਤੀ ਹੈ। ਪਹਿਲਾ ਰੂਟ ਸਿੰਘੂ ਬਾਰਡਰ ਤੋਂ ਸ਼ੁਰੂ ਹੋ ਕੇ ਸੰਜੈ ਗਾਂਧੀ ਟਰਾਂਸਪੋਰਟ ਨਗਰ ਹੁੰਦੇ ਹੋਏ ਬਵਾਨਾ ਤੱਕ ਨਿਰਧਾਰਿਤ ਕੀਤਾ ਗਿਆ ਹੈ। ਉਥੇ ਹੀ ਦੂਜਾ ਰੂਟ ਟਿਕਰੀ ਬਾਰਡਰ ਤੋਂ ਸ਼ੁਰੂ ਹੋ ਕੇ ਨਾਗਲੋਈ, ਨਜਫਗੜ ਝਰੋਦਾ ਢਾਂਸਾ, ਬਾਦਲੀ ਅਤੇ ਤੀਜਾ ਰੂਟ ਗਾਜੀਪੁਰ ਬਾਰਡਰ ਤੋਂ ਸ਼ੁਰੂ ਕਰਕੇ ਅਪਸਰਾ ਬਾਰਡਰ ਤੋਂ ਹਾਪੁੜ ਰੋਡ ਤੱਕ ਨਿਰਧਾਰਿਤ ਕੀਤਾ ਗਿਆ ਹੈ।

]]>