portraits – D5 News https://punjabi.newsd5.in Truth Seeking News Network. Tue, 14 Jun 2022 09:22:16 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png portraits – D5 News https://punjabi.newsd5.in 32 32 ਕੇਂਦਰੀ ਸਿੱਖ ਅਜਾਇਬ ਘਰ ’ਚ ਸ਼ਹੀਦ ਭਾਈ ਦਿਲਾਵਰ ਸਿੰਘ ਤੇ ਗਿਆਨੀ ਭਗਵਾਨ ਸਿੰਘ ਦੀਆਂ ਤਸਵੀਰਾਂ ਸਥਾਪਤ https://punjabi.newsd5.in/%e0%a8%95%e0%a9%87%e0%a8%82%e0%a8%a6%e0%a8%b0%e0%a9%80-%e0%a8%b8%e0%a8%bf%e0%a9%b1%e0%a8%96-%e0%a8%85%e0%a8%9c%e0%a8%be%e0%a8%87%e0%a8%ac-%e0%a8%98%e0%a8%b0-%e0%a8%9a-%e0%a8%b6%e0%a8%b9/ Tue, 14 Jun 2022 09:22:16 +0000 https://punjabi.newsd5.in/?p=162873 ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਤਸਵੀਰਾਂ ਤੋਂ ਹਟਾਇਆ ਪਰਦਾ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਅਤੇ ਸ਼ਹੀਦ ਭਾਈ ਦਿਲਾਵਰ ਸਿੰਘ ਦੀਆਂ ਤਸਵੀਰਾਂ ਸ਼ੁਸੋਭਿਤ ਕੀਤੀਆਂ ਗਈਆਂ, ਜਿਨ੍ਹਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਨਿਭਾਈ। ਇਸ ਮੌਕੇ ਗੁਰਬਾਣੀ ਕੀਰਤਨ ਅਤੇ ਅਰਦਾਸ ਉਪਰੰਤ ਸੰਬੋਧਨ ਹੁੰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼ਹੀਦ ਭਾਈ ਦਿਲਾਵਰ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਭਗਵਾਨ ਸਿੰਘ ਦੀਆਂ ਸੇਵਾਵਾਂ ਨੂੰ ਵੇਖਦਿਆਂ ਉਨ੍ਹਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਗਈਆਂ ਹਨ। ਉਨ੍ਹਾਂ ਆਖਿਆ ਕਿ ਸ਼ਹੀਦ ਭਾਈ ਦਿਲਾਵਰ ਸਿੰਘ ਨੇ ਸਿੱਖਾਂ ਵਿਰੁੱਧ ਤਤਕਾਲੀ ਜ਼ੁਲਮਾਂ ਨੂੰ ਠੱਲ੍ਹ ਪਾਉਣ ਲਈ ਸ਼ਹੀਦੀ ਦੇ ਕੇ ਮਿਸਾਲ ਕਾਇਮ ਕੀਤੀ।
ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਕੁਰਬਾਨ ਕਰਨ ਦਾ ਫੈਸਲਾ ਗੁਰੂ ਬਖ਼ਸ਼ਿਸ ਬਿਨਾ ਸੰਭਵ ਨਹੀਂ ਹੁੰਦਾ ਅਤੇ ਜਦੋਂ-ਜਦੋਂ ਵੀ ਕੌਮ ’ਤੇ ਜ਼ੁਲਮ ਹੋਏ ਸਿੱਖਾਂ ਨੇ ਕੁਰਬਾਨੀਆਂ ਦੇ ਕੇ ਇਤਿਹਾਸ ਸਿਰਜਿਆ। ਐਡਵੋਕੇਟ ਧਾਮੀ ਨੇ ਇਸ ਮੌਕੇ ਸਿੰਘ ਸਾਹਿਬ ਗਿਆਨੀ ਭਗਵਾਨ ਸਿੰਘ ਦੀਆਂ ਪੰਥਕ ਸੇਵਾਵਾਂ ਨੂੰ ਵੀ ਕੌਮ ਲਈ ਅਹਿਮ ਕਰਾਰ ਦਿੱਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਕੌਮ ਲਈ ਕੁਰਬਾਨੀਆਂ ਦੇਣ ਵਾਲਿਆਂ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿਚ ਵੱਡੀ ਭੂਮਿਕਾ ਨਿਭਾਉਣ ਵਾਲਿਆਂ ਨੂੰ ਕੌਮ ਹਮੇਸ਼ਾ ਯਾਦ ਰੱਖਦੀ ਹੈ ਅਤੇ ਇਸੇ ਤਹਿਤ ਹੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਅਜਿਹੀਆਂ ਕੌਮੀ ਸ਼ਖ਼ਸੀਅਤਾਂ ਦੇ ਚਿੱਤਰ ਸਥਾਪਤ ਕਰਕੇ ਮਾਣ ਦਿੱਤਾ ਜਾਂਦਾ ਹੈ।
ਇਸ ਦੌਰਾਨ ਸ਼ਹੀਦ ਭਾਈ ਦਿਲਾਵਰ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਭਗਵਾਨ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿਰੋਪਾਓ ਦੇ ਕੇ ਸਨਮਾਨ ਦਿੱਤਾ। ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਅਮਰਜੀਤ ਸਿੰਘ ਬੰਡਾਲਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਭਗਵੰਤ ਸਿੰਘ ਸਿਆਲਕਾ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ਼ਹੀਦ ਭਾਈ ਦਿਲਾਵਰ ਸਿੰਘ ਦੇ ਦਾਦਾ ਸ. ਸੁਖਦੇਵ ਸਿੰਘ, ਉਨ੍ਹਾਂ ਦੇ ਭਰਾ ਸ. ਚਮਕੌਰ ਸਿੰਘ, ਸਿੱਖ ਆਗੂ ਸ. ਜਸਬੀਰ ਸਿੰਘ ਘੁੰਮਣ, ਪ੍ਰੋ. ਬਲਜਿੰਦਰ ਸਿੰਘ, ਭਾਈ ਬਖਸੀਸ ਸਿੰਘ ਮੁੱਖੀ ਅਖੰਡ ਕੀਰਤਨੀ ਜਥਾ, ਸ. ਮਹਾਂਬੀਰ ਸਿੰਘ ਸੁਲਤਾਨਵਿੰਡ, ਬਾਪੂ ਗੁਰਚਰਨ ਸਿੰਘ, ਜਨਰਲ ਸੁਬੇਗ ਸਿੰਘ ਦੇ ਭਰਾ ਸ. ਬੇਅੰਤ ਸਿੰਘ, ਸ. ਕੰਵਰਪਾਲ ਸਿੰਘ ਬਿੱਟੂ, ਡਾ. ਧਰਮਜੀਤ ਸਿੰਘ, ਸ. ਮਨਜੀਤ ਸਿੰਘ ਭੋਮਾਂ, ਭਾਈ ਸਤਨਾਮ ਸਿੰਘ, ਮੈਨੇਜਰ ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸ. ਸਤਨਾਮ ਸਿੰਘ ਰਿਆੜ, ਭਾਈ ਪ੍ਰੇਮ ਸਿੰਘ ਅਰਦਾਸੀਆਂ, ਸ. ਬਿਕਰਮ ਸਿੰਘ ਝੰਗੀ ਆਦਿ ਮੌਜੂਦ ਸਨ।
]]>
ਕੇਂਦਰੀ ਸਿੱਖ ਅਜਾਇਬ ਘਰ ਵਿਚ ਤਿੰਨ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਤ https://punjabi.newsd5.in/%e0%a8%95%e0%a9%87%e0%a8%82%e0%a8%a6%e0%a8%b0%e0%a9%80-%e0%a8%b8%e0%a8%bf%e0%a9%b1%e0%a8%96-%e0%a8%85%e0%a8%9c%e0%a8%be%e0%a8%87%e0%a8%ac-%e0%a8%98%e0%a8%b0-%e0%a8%b5%e0%a8%bf%e0%a8%9a-%e0%a8%a4/ Thu, 25 Nov 2021 09:59:35 +0000 https://punjabi.newsd5.in/?p=134149 ਜਥੇਦਾਰ ਕੁਲਦੀਪ ਸਿੰਘ ਵਡਾਲਾ, ਬਾਬਾ ਰਾਮ ਸਿੰਘ ਤੇ ਬਾਬਾ ਦੀਦਾਰ ਸਿੰਘ ਹਰਖੋਵਾਲ ਨੇ ਨਿਭਾਈਆਂ ਵੱਡੀਆਂ ਪੰਥਕ ਸੇਵਾਵਾਂ-ਬੀਬੀ ਜਗੀਰ ਕੌਰ

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸਿੱਖ ਪੰਥ ਦੀਆਂ ਤਿੰਨ ਅਹਿਮ ਸ਼ਖ਼ਸੀਅਤਾਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇਦਾਰ ਕੁਲਦੀਪ ਸਿੰਘ ਵਡਾਲਾ, ਬਾਬਾ ਰਾਮ ਸਿੰਘ ਨਾਨਕਸਰ ਸੀਂਘੜਾ (ਕਰਨਾਲ) ਅਤੇ ਬਾਬਾ ਦੀਦਾਰ ਸਿੰਘ ਹਰਖੋਵਾਲ ਵਾਲਿਆਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਅਰਦਾਸ ਉਪਰੰਤ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਨਿਭਾਈ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਕੌਮ ਦਾ ਜਿਊਂਦਾ ਜਾਗਦਾ ਇਤਿਹਾਸ ਸਮੋਈ ਬੈਠਾ ਹੈ ਅਤੇ ਇਥੇ ਉਨ੍ਹਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਈਆਂ ਜਾਂਦੀਆਂ ਹਨ, ਜਿਨ੍ਹਾਂ ਨੇ ਪੰਥ ਲਈ ਵੱਡੀਆਂ ਸੇਵਾਵਾਂ ਦਿੱਤੀਆਂ ਹੋਣ। ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਖ਼ਸੀਅਤਾਂ ਵਿਚ ਹੀ ਜਥੇਦਾਰ ਕੁਲਦੀਪ ਸਿੰਘ ਵਡਾਲਾ, ਬਾਬਾ ਰਾਮ ਸਿੰਘ ਅਤੇ ਬਾਬਾ ਦੀਦਾਰ ਸਿੰਘ ਵਾਲੇ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਸ਼ਖ਼ਸੀਅਤਾਂ ਨੇ ਹੀ ਵਿਸ਼ੇਸ਼ ਪੰਥਕ ਸੇਵਾਵਾਂ ਨਿਭਾਈਆਂ ਹਨ। ਜਥੇਦਾਰ ਕੁਲਦੀਪ ਸਿੰਘ ਵਡਾਲਾ ਜਿਥੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਹੇ, ਉਥੇ ਹੀ ਉਨ੍ਹਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਲਾਂਘੇ ਲਈ 18 ਸਾਲ ਯਤਨਸ਼ੀਲ ਰਹੇ। ਇਸੇ ਤਰ੍ਹਾਂ ਬਾਬਾ ਰਾਮ ਸਿੰਘ ਨਾਨਕਸਰ ਅਤੇ ਬਾਬਾ ਦੀਦਾਰ ਸਿੰਘ ਹਰਖੋਵਾਲ ਵਾਲੇ ਸਿੱਖੀ ਨੂੰ ਪ੍ਰਣਾਏ ਹੋਏ ਮਹਾਂਪੁਰਖ ਸਨ। ਸਹਿਜ, ਸੰਜਮ ਦੇ ਧਾਰਨੀ ਇਨ੍ਹਾਂ ਮਹਾਂਪੁਰਖਾਂ ਨੇ ਜਿਥੇ ਨਾਮ ਸਿਮਰਨ ਦੁਆਰਾ ਆਪਣਾ ਜੀਵਨ ਸਫ਼ਲ ਕੀਤਾ, ਉਥੇ ਹੀ ਸੰਗਤਾਂ ਨੂੰ ਵੀ ਉੱਤਮ ਜੀਵਨ ਜਿਊਣ ਲਈ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਤਿੰਨਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਿਤ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਅਤੇ ਕੌਮ ਨੂੰ ਅਜਿਹੀਆਂ ਸ਼ਖ਼ਸੀਅਤਾਂ ਦੇ ਜੀਵਨ ਤੋਂ ਪ੍ਰੇਰਣਾ ਪ੍ਰਾਪਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਵਿਚ ਕਿਸੇ ਦੀ ਤਸਵੀਰ ਸੁਸ਼ੋਭਿਤ ਹੋਣਾ ਵੱਡਾ ਕੌਮੀ ਸਨਮਾਨ ਹੈ। ਇਸ ਮੌਕੇ ਤਿੰਨਾਂ ਸ਼ਖ਼ਸੀਅਤਾਂ ਨਾਲ ਸਬੰਧਤ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਜਥੇਦਾਰ ਕੁਲਦੀਪ ਸਿੰਘ ਵਡਾਲਾ ਦੇ ਸਪੁੱਤਰ ਸ. ਗੁਰਪ੍ਰਤਾਪ ਸਿੰਘ ਵਿਧਾਇਕ, ਸ. ਹਰਭਜਨ ਸਿੰਘ ਮਸਾਣਾਂ, ਸ. ਕੁਲਵੰਤ ਸਿੰਘ ਮੰਨਣ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਰਣਜੀਤ ਸਿੰਘ ਕਾਹਲੋਂ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਅਮਰਜੀਤ ਸਿੰਘ, ਸ. ਆਗਿਆਕਾਰ ਸਿੰਘ ਵਡਾਲਾ, ਸ. ਚਰਨਜੀਤ ਸਿੰਘ ਸ਼ੇਰਗਿੱਲ, ਸ. ਅਰਵਿੰਦਰ ਸਿੰਘ ਬੈਂਸ, ਬਾਬਾ ਪ੍ਰਿਤਪਾਲ ਸਿੰਘ ਹੁਸ਼ਿਆਰਪੁਰ, ਬਾਬਾ ਕਸ਼ਮੀਰ ਸਿੰਘ, ਬਾਬਾ ਰਣਜੀਤ ਸਿੰਘ, ਬਾਬਾ ਸਰਬਜੀਤ ਸਿੰਘ ਸੀਂਘੜਾ, ਬਾਬਾ ਕਾਨ੍ਹ ਸਿੰਘ ਗੋਨੇਆਣਾ, ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ, ਬਾਬਾ ਭਗਵਾਨ ਸਿੰਘ, ਬਾਬਾ ਕਰਮਜੀਤ ਸਿੰਘ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਡਾ. ਸੁਖਬੀਰ ਸਿੰਘ, ਸ. ਕੰਵਰਚੜ੍ਹਤ ਸਿੰਘ ਗਿੱਲ, ਸ. ਦਿਲਰਾਜ ਸਿੰਘ ਗਿੱਲ, ਬੀਬੀ ਤੇਜਿੰਦਰ ਕੌਰ, ਬੀਬੀ ਜਗਜੀਤ ਕੌਰ ਆਦਿ ਮੌਜੂਦ ਸਨ।
]]>
ਕੇਂਦਰੀ ਸਿੱਖ ਅਜਾਇਬ ਘਰ ’ਚ ਤਿੰਨ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ https://punjabi.newsd5.in/%e0%a8%95%e0%a9%87%e0%a8%82%e0%a8%a6%e0%a8%b0%e0%a9%80-%e0%a8%b8%e0%a8%bf%e0%a9%b1%e0%a8%96-%e0%a8%85%e0%a8%9c%e0%a8%be%e0%a8%87%e0%a8%ac-%e0%a8%98%e0%a8%b0-%e0%a8%9a-%e0%a8%a4%e0%a8%bf/ Wed, 03 Nov 2021 07:11:17 +0000 https://punjabi.newsd5.in/?p=130147 ਜਥੇਦਾਰ ਅਵਤਾਰ ਸਿੰਘ, ਬਾਬਾ ਹਰਦੇਵ ਸਿੰਘ ਤੇ ਜਥੇਦਾਰ ਅਮਰ ਸਿੰਘ ਦੀਆਂ ਪੰਥਕ ਸੇਵਾਵਾਂ ਨਾ ਭੁੱਲਣਯੋਗ- ਬੀਬੀ ਜਗੀਰ ਕੌਰ
 
ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ, ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਬਾਬਾ ਹਰਦੇਵ ਸਿੰਘ ਲੂਲੋਂ ਵਾਲੇ ਅਤੇ ਬੱਬਰ ਅਕਾਲੀ ਸ਼ਹੀਦ ਜਥੇਦਾਰ ਅਮਰ ਸਿੰਘ ਧਾਲੀਵਾਲ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਨਿਭਾਈ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਥੇਦਾਰ ਅਵਤਾਰ ਸਿੰਘ, ਬਾਬਾ ਹਰਦੇਵ ਸਿੰਘ ਲੂਲੋਂ ਵਾਲੇ ਅਤੇ ਜਥੇਦਾਰ ਅਮਰ ਸਿੰਘ ਧਾਲੀਵਾਲ ਦੀਆਂ ਕੌਮ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਵਿਚ ਕਿਸੇ ਸ਼ਖ਼ਸੀਅਤ ਦੀ ਤਸਵੀਰ ਦਾ ਸੁਸ਼ੋਭਿਤ ਹੋਣਾ ਵੱਡਾ ਕੌਮੀ ਸਨਮਾਨ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਨ੍ਹਾਂ ਸਿੱਖ ਸ਼ਖ਼ਸੀਅਤਾਂ ਨੇ ਕੌਮ, ਦੇਸ਼ ਅਤੇ ਧਰਮ ਪ੍ਰਤੀ ਸ਼ਲਾਘਾਯੋਗ ਕਾਰਜ ਕੀਤੇ ਹੋਣ, ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਂਦੀ ਹੈ। ਜਥੇਦਾਰ ਅਵਤਾਰ ਸਿੰਘ, ਬਾਬਾ ਹਰਦੇਵ ਸਿੰਘ ਅਤੇ ਜਥੇਦਾਰ ਅਮਰ ਸਿੰਘ ਧਾਲੀਵਾਲ ਨੇ ਵੀ ਵੱਡੀਆਂ ਪੰਥਕ ਸੇਵਾਵਾਂ ਨਿਭਾਈਆਂ ਹਨ, ਜਿਸ ਨੂੰ ਕੌਮ ਹਮੇਸ਼ਾ ਯਾਦ ਰੱਖੇਗੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਬੀਬੀ ਜਗੀਰ ਕੌਰ ਨੇ ਤਿੰਨੇ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰ ਨੂੰ ਸਿਰੋਪਾਓ ਦਿੱਤੇ। 
ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਸ਼੍ਰੋਮਣੀ ਕਮੇਟੀ ਦੇ ਲਗਾਤਾਰ 11 ਸਾਲ ਪ੍ਰਧਾਨ ਰਹੇ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਸਥਾਪਨਾ ਤੋਂ ਲੈ ਕੇ ਆਪਣੇ ਅੰਤਲੇ ਸਮੇਂ ਤੱਕ ਮੁੱਖ ਸੇਵਾਦਾਰ ਵਜੋਂ ਸੇਵਾ ਨਿਭਾਈ। ਇਸੇ ਤਰ੍ਹਾਂ ਬਾਬਾ ਹਰਦੇਵ ਸਿੰਘ ਲੂਲੋਂ ਵਾਲਿਆਂ ਨੇ ਜਿਥੇ ਸ਼੍ਰੋਮਣ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਵਜੋਂ ਆਪਣੀ ਸੇਵਾਵਾਂ ਦਿੱਤੀਆਂ, ਉਥੇ ਹੀ ਦੇਸ਼ ਵਿਦੇਸ਼ ਵਿਚ ਸਿੱਖੀ ਦਾ ਪ੍ਰਚਾਰ ਕਰਕੇ ਲੱਖਾਂ ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾਇਆ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਸ਼ਖ਼ਸੀਅਤ ਸਨ। ਸਿੱਖ ਕੌਮ ਦੇ ਮਹਾਨ ਸੂਰਬੀਰ ਯੋਧੇ ਜਥੇਦਾਰ ਅਮਰ ਸਿੰਘ ਧਾਲੀਵਾਲ ਨੇ ਗੁਰੂ ਕਾ ਬਾਗ ਮੋਰਚੇ ਅਤੇ ਪੰਜਾ ਸਾਹਿਬ ਦੇ ਸਾਕੇ ਸਮੇਂ ਵਧ ਚੜ੍ਹ ਕੇ ਭੂਮਿਕਾ ਨਿਭਾਈ ਅਤੇ ਕਈ ਵਾਰ ਜੇਲ੍ਹ ਵੀ ਗਏ।
 
ਤਸਵੀਰਾਂ ਸਥਾਪਤ ਕਰਨ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਅੰਤ੍ਰਿੰਗ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਹਰਪਾਲ ਸਿੰਘ ਜੱਲ੍ਹਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਅਵਤਾਰ ਸਿੰਘ ਵਣਵਾਲਾ,  ਸ. ਸੁਖਵਰਸ਼ ਸਿੰਘ ਪੰਨੂ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਇੰਦਰਜੀਤ ਸਿੰਘ ਮੱਕੜ, ਬੀਬੀ ਮਨਜੀਤ ਕੌਰ, ਬੀਬੀ ਇੰਦਰਜੀਤ ਕੌਰ, ਸ. ਬਿਕਰਮਜੀਤ ਸਿੰਘ ਮੱਕੜ, ਸ. ਅਮਨਪ੍ਰੀਤ ਸਿੰਘ, ਸ. ਏਕਮਜੋਤ ਸਿੰਘ ਮੱਕੜ, ਸ. ਹਰਕੁੰਵਰਜੋਤ ਸਿੰਘ ਮੱਕੜ, ਸ. ਜਗਦੀਸ਼ ਸਿੰਘ ਲੂਲੋਂ ਵਾਲੇ, ਬਾਬਾ ਬੇਅੰਤ ਸਿੰਘ ਹੇਮੁਕੰਟ ਸਾਹਿਬ, ਬਾਬਾ ਸੁਖਦੇਵ ਸਿੰਘ ਬੇਰ ਕਲਾਂ, ਭਾਈ ਵਾਹਿਗੁਰੂ ਸਿੰਘ, ਭਾਈ ਸਤਨਾਮ ਸਿੰਘ ਆਦਿ ਸ਼ਖ਼ਸੀਅਤਾਂ ਮੌਜੂਦ ਸਨ।
]]>