possible assistance – D5 News https://punjabi.newsd5.in Truth Seeking News Network. Thu, 24 Mar 2022 12:33:28 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png possible assistance – D5 News https://punjabi.newsd5.in 32 32 ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ, ਸੂਬੇ ਦੇ ਅਰਥਚਾਰੇ ਦੀ ਸੁਰਜੀਤੀ ਲਈ ਇਕ ਲੱਖ ਕਰੋੜ ਦਾ ਵਿੱਤੀ ਪੈਕੇਜ ਮੰਗਿਆ https://punjabi.newsd5.in/%e0%a8%ad%e0%a8%97%e0%a8%b5%e0%a9%b0%e0%a8%a4-%e0%a8%ae%e0%a8%be%e0%a8%a8-%e0%a8%b5%e0%a9%b1%e0%a8%b2%e0%a9%8b%e0%a8%82-%e0%a8%aa%e0%a9%8d%e0%a8%b0%e0%a8%a7%e0%a8%be%e0%a8%a8-%e0%a8%ae%e0%a9%b0/ Thu, 24 Mar 2022 12:32:02 +0000 https://punjabi.newsd5.in/?p=150415 ਪ੍ਰਧਾਨ ਮੰਤਰੀ ਵੱਲੋਂ ਭਗਵੰਤ ਮਾਨ ਨੂੰ ਸੂਬੇ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ

ਨਵੀਂ ਦਿੱਲੀ/ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਅਰਥਚਾਰੇ ਦੀ ਸੁਰਜੀਤੀ ਦੇ ਨਾਲ-ਨਾਲ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀ ਭਲਾਈ ਲਈ ਕੇਂਦਰ ਸਰਕਾਰ ਪਾਸੋਂ ਇਕ ਲੱਖ ਕਰੋੜ ਰੁਪਏ ਦੇ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ ਹੈ। ਭਗਵੰਤ ਮਾਨ ਨੇ ਅੱਜ ਬਾਅਦ ਦੁਪਹਿਰ ਇੱਥੇ ਸੰਸਦ ਭਵਨ ਵਿਚ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੂੰ ਸੂਬੇ ਦੀ ਤਰਸਯੋਗ ਵਿੱਤੀ ਹਾਲਤ ਬਾਰੇ ਜਾਣੂੰ ਕਰਵਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰ ਸੂਬੇ ਸਿਰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਛੱਡ ਗਈਆਂ ਅਤੇ ਉਨ੍ਹਾਂ ਨੇ ਅਗਲੇ ਦੋ ਸਾਲਾਂ ਲਈ ਪ੍ਰਤੀ ਸਾਲ 50,000 ਕਰੋੜ ਰੁਪਏ ਦਾ ਵਿੱਤੀ ਪੈਕੇਜ ਤੁਰੰਤ ਦੇਣ ਦੀ ਮੰਗ ਕੀਤੀ ਤਾਂ ਕਿ ਲੀਹੋਂ ਲੱਥੀ ਆਰਥਿਕਤਾ ਨੂੰ ਮੁੜ ਪੱਟੜੀ ਉਤੇ ਲਿਆਂਦਾ ਜਾ ਸਕੇ।

ਸਵੇਰੇ ਸਵੇਰੇ ਭਗਵੰਤ ਮਾਨ ਦੀ ਵੱਡੀ ਕਾਰਵਾਈ, ਪੁਲਿਸ ਨੇ ਚੁੱਕਿਆ ਸੁਖਬੀਰ ਬਾਦਲ ਦਾ ਕਰੀਬੀ D5 Channel Punjabi

ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਵਿੱਤੀ ਸਹਾਇਤਾ ਸਦਕਾ ਤੀਜੇ ਸਾਲ ਦੌਰਾਨ ਸੂਬੇ ਦਾ ਅਰਥਚਾਰਾ ਸਵੈ-ਨਿਰਭਰ ਅਤੇ ਵਿੱਤੀ ਪੱਖੋਂ ਸਥਿਰ ਹੋ ਜਾਵੇਗਾ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਤੋਂ ਮਾਫੀਏ ਦਾ ਮੁਕੰਮਲ ਸਫਾਇਆ ਕਰਕੇ ਖਾਲੀ ਖਜ਼ਾਨਾ ਭਰਨ ਲਈ ਠੋਸ ਯਤਨ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਪੰਜਾਬੀਆਂ ਨੇ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਅਤੇ ਇੱਥੋਂ ਤੱਕ ਕਿ ਹੁਣ ਵੀ ਸਾਡੇ ਬਹਾਦਰ ਪੰਜਾਬੀ ਜਵਾਨ ਅੰਦਰੂਨੀ ਤੇ ਬਾਹਰੀ ਦੁਸ਼ਮਣਾਂ ਤੋਂ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਸੁਰੱਖਿਆ ਕਰਨ ਲਈ ਸਰਹੱਦਾਂ ਦੀ ਰਾਖੀ ਕਰ ਰਹੇ ਹਨ।ਪੰਜਾਬ ਦੇ ਸਰਹੱਦੀ ਸੂਬਾ ਹੋਣ ਦੇ ਪ੍ਰਸੰਗ `ਚ ਕੌਮੀ ਸੁਰੱਖਿਆ ਦਾ ਇਕ ਹੋਰ ਅਹਿਮ ਮੁੱਦਾ ਚੁੱਕਦਿਆਂ ਭਗਵੰਤ ਮਾਨ ਨੇ ਸਰਹੱਦ ਪਾਰ ਦੀਆਂ ਆਧੁਨਿਕ ਤਕਨੀਕਾਂ ਨਾਲ ਲੈਸ ਦੁਸ਼ਮਣ ਤਾਕਤਾਂ ਦੇ ਯਤਨਾਂ ਨੂੰ ਨਾਕਾਮ ਕਰਨ ਲਈ ਕੇਂਦਰ ਸਰਕਾਰ ਦੇ ਖੁੱਲ੍ਹਦਿਲੇ ਸਹਿਯੋਗ ਦੀ ਮੰਗ ਕੀਤੀ।

ਸਿਆਸਤ ਨੂੰ ਅਲਵਿਦਾ ਕਹਿਣਗੇ ਕੇਜਰੀਵਾਲ, ਮੋਦੀ ਨੂੰ ਦਿੱਤਾ ਖੁੱਲ੍ਹਾ ਚੈਲੇਂਜ, SGPC ਦੀਆਂ ਚੋਣਾ ਤੈਅ!

ਉਨ੍ਹਾਂ ਵੱਲੋਂ ਵੀ ਪ੍ਰਧਾਨ ਮੰਤਰੀ ਨੂੰ ਇਹ ਭਰੋਸਾ ਦਿੱਤਾ ਗਿਆ ਕਿ ਪੰਜਾਬ ਵੱਲੋਂ ਇਸ ਸਬੰਧ ਵਿਚ ਕੇਂਦਰ ਨੂੰ ਹਰ ਬਣਦੀ ਸਹਾਇਤਾ ਦਿੱਤੀ ਜਾਵੇਗੀ ਅਤੇ ਮੁੱਖ ਮੰਤਰੀ ਵੱਲੋਂ ਕੇਂਦਰ ਨੂੰ ਸੂਬੇ ਦੀਆਂ ਘੁਸਪੈਠ ਵਿਰੋਧੀ ਕਾਰਵਾਈਆਂ ਦਾ ਟਾਕਰਾ ਕਰਨ ਲਈ ਫੋਰਸਾਂ ਨੂੰ ਅਤਿ-ਆਧੁਨਿਕ ਤਕਨੀਕਾਂ ਮੁਹੱਈਆ ਕਰਵਾਉਣ ਲਈ ਅਪੀਲ ਕੀਤੀ ਗਈ। ਮੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਾਲ ਆਪਣੀ ਪਹਿਲੀ ਮੀਟਿੰਗ ਨੂੰ ਉਸਾਰੂ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਸ੍ਰੀ ਮੋਦੀ ਨੇ ਪੰਜਾਬ ਨੂੰ ਮੁੜ ਰੰਗਲਾ ਸੂਬਾ ਬਣਾਉਣ ਲਈ ਹਰ ਸੰਭਵ ਸਹਾਇਤਾ ਅਤੇ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਕਿਹਾ, “ਜੇਕਰ ਪੰਜਾਬ ਵਿਕਾਸ ਦੀਆਂ ਪੁਲਾਂਘਾ ਤੇਜ਼ ਪੁੱਟੇਗਾ ਤਾਂ ਇਸ ਨਾਲ ਭਾਰਤ ਵੀ ਖੁਸ਼ਹਾਲ ਹੋਵੇਗਾ।“ ਮਹਾਨ ਪੰਜਾਬੀ ਕਵੀ ਪ੍ਰੋਫੈਸਰ ਮੋਹਨ ਸਿੰਘ ਦੀ ਕਵਿਤਾ ਵਿੱਚੋਂ ਕੁਝ ਪੰਕਤੀਆਂ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ “ਪੰਜਾਬ, ਭਾਰਤ ਦੀ ਮੁੰਦਰੀ ਵਿਚ ਜੜ੍ਹੇ ਹੋਏ ਨਗ ਵਾਂਗ ਹੈ।“

BIG News : Himachal ਦੇ CM ਨੇ ‘Jarnail Singh Bhindranwale’ ਦੀ ਉਤਰਵਾਈ ਫੋਟੋ | D5 Channel Punjabi

ਉਨ੍ਹਾਂ ਉਦਾਸੀ ਭਰੇ ਲਹਿਜ਼ੇ ਵਿਚ ਕਿਹਾ ਕਿ ਪੰਜਾਬ ਵਿਚ ਬੀਤੇ ਸਮੇਂ ਵਿਚ ਕੁਝ ਕੁ ਗਲਤ ਸਰਕਾਰਾਂ ਦੇ ਚੁਣੇ ਜਾਣ ਦੇ ਫੈਸਲਿਆਂ ਕਾਰਨ ਇਸ ਨਗ ਦੀ ਚਮਕ ਫਿੱਕੀ ਪੈ ਗਈ। ਆਪਣੀ ਪ੍ਰਤੀਬੱਧਤਾ ਨੂੰ ਦਹੁਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਮੁਲਕ ਦਾ ਮੋਹਰੀ ਸੂਬਾ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਵਿਸ਼ਵ ਪੱਧਰ ਉਤੇ ਮੁਲਕ ਦਾ ਨਾਮ ਵੀ ਰੌਸ਼ਨ ਹੋਵੇਗਾ। ਭਗਵੰਤ ਮਾਨ ਵੱਲੋਂ ਉਠਾਏ ਮਸਲਿਆਂ ਦੇ ਜਵਾਬ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਇਸ ਸਮੁੱਚੇ ਮਾਮਲੇ ਨੂੰ ਕੇਂਦਰੀ ਵਿੱਤ ਤੇ ਗ੍ਰਹਿ ਮੰਤਰਾਲਿਆਂ ਕੋਲ ਉਠਾਉਣਗੇ ਤਾਂ ਕਿ ਸੂਬੇ ਦੀ ਬਣਦੀ ਮਦਦ ਕੀਤੀ ਜਾ ਸਕੇ। ਇਸ ਮੌਕੇ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ ਸਨੇਹ ਵਜੋਂ ਸ਼ਾਲ ਤੇ ਗੁਲਦਸਤਾ ਭੇਟ ਕੀਤਾ ਅਤੇ ਪ੍ਰਧਾਨ ਮੰਤਰੀ ਨੇ ਵੀ ਉਨ੍ਹਾਂ ਨੂੰ ਚੰਗੀ ਸਿਹਤ ਅਤੇ ਮੁੱਖ ਮੰਤਰੀ ਵਜੋਂ ਸਫਲ ਪਾਰੀ ਦੀ ਸ਼ੁਰੂਆਤ ਕਰਨ ਦੀ ਕਾਮਨਾ ਕੀਤੀ।

]]>
ਗੁਰਦਾਸਪੁਰ ਵਿਖੇ ਬੀਐਲਓ ਹੋਇਆ ਹਾਦਸੇ ਦਾ ਸ਼ਿਕਾਰ;ਮੁੱਖ ਚੋਣ ਅਧਿਕਾਰੀ ਅਤੇ ਦੋ ਡਿਪਟੀ ਕਮਿਸ਼ਨਰਾਂ ਵਲੋਂ ਪੀੜਤ ਨੂੰ ਫੌਰੀ ਮਦਦ  https://punjabi.newsd5.in/%e0%a8%97%e0%a9%81%e0%a8%b0%e0%a8%a6%e0%a8%be%e0%a8%b8%e0%a8%aa%e0%a9%81%e0%a8%b0-%e0%a8%b5%e0%a8%bf%e0%a8%96%e0%a9%87-%e0%a8%ac%e0%a9%80%e0%a8%90%e0%a8%b2%e0%a8%93-%e0%a8%b9%e0%a9%8b%e0%a8%87/ Tue, 01 Feb 2022 12:33:08 +0000 https://punjabi.newsd5.in/?p=143796 ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਹਸਪਤਾਲ ਜਾ ਕੇ ਪੁੱਛਿਆ ਹਾਲ-ਚਾਲ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਲੋਂ ਵੀ ਯਕੀਨੀ ਬਣਾਈ ਜਾਵੇਗੀ ਹਰ ਕਿਸਮ ਦੀ ਡਾਕਟਰੀ ਸਹਾਇਤਾ 

ਚੰਡੀਗੜ੍ਹ:  ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਸੋਮਵਾਰ ਨੂੰ ਗੁਰਦਾਸਪੁਰ ਵਿੱਚ ਹਾਦਸੇ ਦਾ ਸ਼ਿਕਾਰ ਹੋਏ ਈ.ਟੀ.ਟੀ. ਅਧਿਆਪਕ -ਕਮ੍-ਬੂਥ ਲੈਵਲ ਅਫ਼ਸਰ (ਬੀਐੱਲਓ) ਗੁਰਵਿੰਦਰ ਸਿੰਘ ਨੂੰ ਹਰ ਤਰ੍ਹਾਂ ਦੀ ਸੰਭਵ ਮਦਦ ਦੇਣ ਦੀ ਪੇਸ਼ਕਸ਼ ਕੀਤੀ ।ਇਸ ਸਬੰਧੀ ਮਿਲੀ ਜਾਣਕਾਰੀ ਮੁਤਾਬਕ  ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੀਖੋਵਾਲੀ ਦੇ ਬੂਥ ਨੰਬਰ 222 ਤੇ ਤਾਇਨਾਤ ਬੀਐੱਲਓ ਗੁਰਵਿੰਦਰ ਸੋਮਵਾਰ ਸ਼ਾਮ ਨੂੰ ਕਰੀਬ 4:15 ਵਜੇ ਘਰ ਜਾ ਰਿਹਾ ਸੀ ਕਿ ਅਚਾਨਕ ਮੋਟਰਸਾਈਕਲ ਤੋਂ ਡਿੱਗਣ ਕਰਕੇ ਉਸ ਦੇ ਸਿਰ ਤੇ ਸੱਟ ਲੱਗ ਗਈ ਅਤੇ ਉਸ ਦੀ ਬਾਂਹ ਫਰੈਕਚਰ ਹੋ ਗਈ। ਇਸ ਸਮੇਂ ਬੀਐੱਲਓ ਗੁਰਵਿੰਦਰ ਦਾ ਅਮਨਦੀਪ ਹਸਪਤਾਲ ਅੰਮ੍ਰਿਤਸਰ ਵਿਖੇ ਜ਼ੇਰੇ ਇਲਾਜ  ਹੈ।

Budget 2022 : ਜਨਤਾ ਤੇ ਮਿਹਰਬਾਨ ਹੋਈ ਸਰਕਾਰ, ਦਿੱਤਾ ਵੱਡਾ ਤੋਹਫਾ | Nirmala Sitharaman | D5 Channel Punjabi

 ਡਾ. ਰਾਜੂ ਨੇ ਕਿਹਾ , “ਜਿਵੇਂ ਹੀ ਮੈਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੋਂ ਸਾਡੇ ਅਧਿਕਾਰੀ ਦੇ ਹਾਦਸੇ ਬਾਰੇ ਪਤਾ ਲੱਗਿਆ, ਮੈਂ ਤੁਰੰਤ ਡੀ.ਸੀ ਅੰਮ੍ਰਿਤਸਰ ਨੂੰ ਜ਼ਖਮੀ ਬੀਐਲਓ ਦੀ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਅਤੇ ਉਨ੍ਹਾਂ ਨੂੰ ਨਿਯਮਤ ਤੌਰ ੋਤੇ ਅਪਡੇਟ ਕਰਨ ਲਈ ਕਿਹਾ।” ਮੁੱਖ ਚੋਣ ਅਧਿਕਾਰੀ ਡਾ: ਰਾਜੂ ਨੇ ਡੀਸੀ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੂੰ ਹਰ ਤਰ੍ਹਾਂ ਦੀ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਅਤੇ ਬੀਐੱਲਓ ਦੇ ਇਲਾਜ ਦਾ ਸਾਰਾ ਖਰਚਾ ਰੈੱਡ ਕਰਾਸ  ਫੰਡਾਂ ਵਿੱਚੋਂ ਚੁੱਕਣ ਦੀ ਹਦਾਇਤ ਵੀ ਕੀਤੀ।

Punjab Election : Bhagwant Mann ਨੇ ਪੱਟੀਆਂ ਧੂੜਾਂ! Channi, Sidhu ਨੂੰ ਕਰਤਾ Challenge, ਝਾੜੂ ਕਰੇਗਾ ਸਫਾਇਆ

ਡਾ.ਰਾਜੂ  ਨੇ ਉਕਤ (ਗੁਰਵਿੰਦਰ) ਦੀ ਸਿਹਤ ਦਾ ਜਾਇਜ਼ਾ ਲੈਣ ਲਈ ਜ਼ਖਮੀ ਬੀ.ਐੱਲ.ਓ ਦੇ ਪਿਤਾ ਨਾਲ ਨਿੱਜੀ ਤੌਰ ਤੇ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੀ ਸੰਭਵ ਮਦਦ ਦਾ ਭਰੋਸਾ ਦਿੱਤਾ। ਜਿਕਰਯੋਗ ਹੈ ਕਿ ਡੀਸੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਖੁਦ ਹਸਪਤਾਲ ਦਾ ਦੌਰਾ ਕਰਕੇ ਗੁਰਵਿੰਦਰ ਦਾ ਹਾਲ ਚਾਲ ਪੁੱਛਿਆ। ਗੁਰਵਿੰਦਰ ਦੇ ਪਿਤਾ ਸਾਧੂ ਸਿੰਘ ਨੇ ਫ਼ੋਨ ਤੇ ਗੱਲਬਾਤ ਕਰਦਿਆਂ ਆਪਣੇ ਪੁੱਤਰ ਦੇ ਕੀਤੇ ਜਾ ਰਹੇ ਇਲਾਜ ਤੇ ਤਸੱਲੀ ਪ੍ਰਗਟਾਂਉਦਿਆਂ ਕਿਹਾ ਕਿ ਗੁਰਵਿੰਦਰ ਠੀਕ ਹੋ ਰਿਹਾ ਹੈ । ਉਨ੍ਹਾਂ ਨੇ ਹਰ ਤਰ੍ਹਾਂ ਦੀ ਮਦਦ ਅਤੇ ਸਹਿਯੋਗ ਲਈ ਮੁੱਖ ਚੋਣ ਅਧਿਕਾਰੀ ਅਤੇ ਡਿਪਟੀ ਕਮਿਸ਼ਨਰਾਂ ਦਾ ਧੰਨਵਾਦ ਵੀ ਕੀਤਾ।

]]>