Power Minister Harbhajan Singh ETO – D5 News https://punjabi.newsd5.in Truth Seeking News Network. Sun, 16 Oct 2022 06:08:30 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Power Minister Harbhajan Singh ETO – D5 News https://punjabi.newsd5.in 32 32 ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਸੂਬੇ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਆਰ.ਡੀ.ਐਸ.ਐਸ. ਸਕੀਮ ਤਹਿਤ ਵੱਧ ਤੋਂ ਵੱਧ ਫੰਡ ਅਲਾਟ ਕਰਨ ਦੀ  ਮੰਗ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%a6%e0%a9%87-%e0%a8%ac%e0%a8%bf%e0%a8%9c%e0%a8%b2%e0%a9%80-%e0%a8%ae%e0%a9%b0%e0%a8%a4%e0%a8%b0%e0%a9%80-%e0%a8%b5%e0%a9%b1%e0%a8%b2%e0%a9%8b/ Sun, 16 Oct 2022 06:08:30 +0000 https://punjabi.newsd5.in/?p=180737 ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਉਦੈਪੁਰ ਵਿੱਚ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਦੋ ਰੋਜ਼ਾ ਕਾਨਫਰੰਸ ਵਿੱਚ ਕੀਤੀ ਸ਼ਿਰਕਤ
ਪੰਜਾਬ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 14,311 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਮੰਗ ਨੂੰ ਪੂਰਾ ਕੀਤਾ
ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੂਬੇ ਵਿੱਚ ਵੰਡ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਕੇਂਦਰੀ ਬਿਜਲੀ ਮੰਤਰੀ ਆਰਕੇ ਸਿੰਘ ਨੂੰ ਰਿਫਾਰਮ ਬੇਸਡ ਐਂਡ ਰਿਜ਼ਲਟ-ਲਿੰਕਡ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰਡੀਐਸਐਸ) ਤਹਿਤ ਵੱਧ ਤੋਂ ਵੱਧ ਫੰਡ ਅਲਾਟ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਲਈ ਕੁੱਲ 25,237 ਕਰੋੜ ਰੁਪਏ ਦੇ ਵੰਡ ਬੁਨਿਆਦੀ ਢਾਂਚੇ ਦੇ ਕੰਮਾਂ ਵਾਲੀ ਆਰਡੀਐਸਐਸ ਨੂੰ ਮਨਜ਼ੂਰੀ ਦਿੱਤੀ ਗਈ ਹੈ। ਬਿਜਲੀ ਮੰਤਰੀ  ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਰਾਜਸਥਾਨ ਦੇ ਉਦੈਪੁਰ ਵਿਖੇ ਕਰਵਾਈ ਗਈ ‘ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ’ ਦੀ ਦੋ-ਰੋਜ਼ਾ ਕਾਨਫਰੰਸ ਵਿੱਚ ਸੰਬੋਧਨ ਕਰ ਰਹੇ ਸਨ।
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਾਨਫਰੰਸ ਵਿੱਚ ਪੰਜਾਬ ਵੱਲੋਂ ਭੇਜੇ ਪੈਨਲ ਵਿੱਚੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿੱਚ ਮੈਂਬਰ/ਪਾਵਰ ਨਿਯੁਕਤ ਨਾ ਕੀਤੇ ਜਾਣ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡਾ ਹਿੱਸੇਦਾਰ ਹੋਣ ਦੇ ਨਾਤੇ ਬੀਬੀਐਮਬੀ ਵਿੱਚ ਹੁਣ ਤੱਕ ਸਾਰੇ ਮੈਂਬਰ/ਪਾਵਰ ਪੰਜਾਬ ‘ਚੋਂ ਚੁਣੇ ਜਾਂਦੇ ਰਹੇ ਹਨ, ਪਰ ਅਜੇ ਤੱਕ ਕੇਂਦਰੀ ਬਿਜਲੀ ਮੰਤਰੀ ਵੱਲੋਂ ਪੰਜਾਬ ਦੁਆਰਾ ਭੇਜੇ ਗਏ ਪੈਨਲ ਵਿੱਚੋਂ ਕਿਸੇ ਵੀ ਮੈਂਬਰ ਦੀ ਨਿਯੁਕਤੀ ਨਹੀਂ ਕੀਤੀ ਹੈ। ਉਨ੍ਹਾਂ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਨੂੰ ਮਿਤੀ 23.02.2022 ਨੂੰ ਜਾਰੀ ਨੋਟੀਫਿਕੇਸ਼ਨ 145 ਨੂੰ ਤੁਰੰਤ ਵਾਪਸ ਲੈਣ ਦੀ ਬੇਨਤੀ ਕਰਦਿਆਂ ਪੰਜਾਬ ‘ਚੋਂ ਮੈਂਬਰ/ਪਾਵਰ ਦੀ ਨਿਯੁਕਤੀ ਦੀ ਪੁਰਾਣੀ ਰੀਤ ਨੂੰ ਜਾਰੀ ਰੱਖਣ ਲਈ ਕਿਹਾ।
ਉਨ੍ਹਾਂ ਨੇ ਲੇਟ ਪੇਮੈਂਟ ਸਰਚਾਰਜ (ਐਲਪੀਐਸ) ਰੂਲਜ਼ 2022, ਡਰਾਫਟ ਬਿਜਲੀ ਸੋਧ ਨਿਯਮ 2022 ਅਤੇ ਹੋਰ ਨਿਯਮਾਂ ਨੂੰ ਵਿਚਾਰਚਰਚਾ ਤੋਂ ਬਾਅਦ ਰਾਜਾਂ ਦੀ ਸਲਾਹ ਅਤੇ ਸਹਿਮਤੀ ਜ਼ਰੀਏ ਲਾਗੂ ਕਰਨ ਜਿਹੇ ਮੁੱਦੇ ਵੀ ਉਠਾਏ। ਉਨ੍ਹਾਂ ਕਿਹਾ ਕਿ ਉਹ ਬਿਜਲੀ ਮੰਤਰੀ ਨੂੰ ਬੇਨਤੀ ਕਰਦੇ ਹਨ ਕਿ ਉਹ 19 ਅਗਸਤ ਨੂੰ ਨਵੇਂ ਲੇਟ ਪੇਮੈਂਟ ਸਰਚਾਰਜ ਰੂਲਜ਼ 2022 ਤੋਂ ਦੁਵੱਲੀ ਸ਼੍ਰੇਣੀ ਦੇ ਤਹਿਤ ਬੈਂਕਿੰਗ ‘ਤੇ ਲਗਾਈਆਂ ਪਾਬੰਦੀਆਂ ਦੀ ਛੋਟ ਦੇਣ ਕਿਉਂਕਿ ਡਿਸਕਾਮ, ਪੰਜਾਬ ਦੁਆਰਾ ਕੋਈ ਡਿਫਾਲਟ ਨਹੀਂ ਕੀਤਾ ਗਿਆ। ਉਨ੍ਹਾਂ ਨੇ ਬਿਜਲੀ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਰੂਰਲ ਇਲੈਕਟ੍ਰੀਫਿਕੇਸ਼ਨ ਕਾਰਪੋਰੇਸ਼ਨ (ਆਰਈਸੀ) ਅਤੇ ਪਾਵਰ ਫਾਈਨਾਂਸ ਕਾਰਪੋਰੇਸ਼ਨ (ਪੀਐਫਸੀ) ਨੂੰ ਉਨ੍ਹਾਂ ਦੇ ਮੌਜੂਦਾ ਕਰਜ਼ਿਆਂ ਦੇ ਨਾਲ-ਨਾਲ ਭਵਿੱਖ ਦੇ ਕਰਜ਼ਿਆਂ ‘ਤੇ ਵਿਆਜ ਦਰ ਘਟਾਉਣ ਲਈ ਕਹਿਣ ਤਾਂ ਜੋ ਘੱਟ ਲਾਗਤ ਵਾਲੇ ਕਰਜ਼ਿਆਂ ਦਾ ਲਾਭ ਖਪਤਕਾਰਾਂ ਤੱਕ ਪਹੁੰਚਾਇਆ ਜਾ ਸਕੇ।
ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਸਾਲ ਦੇਸ਼ ਭਰ ਵਿੱਚ ਕੋਲਾ ਸੰਕਟ ਦੇ ਬਾਵਜੂਦ ਵੀ ਪੰਜਾਬ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 14,311 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਮੰਗ ਨੂੰ ਪੂਰਾ ਕੀਤਾ ਹੈ। ਜ਼ਿਕਰਯੋਗ ਹੈ ਕਿ ਅਪ੍ਰੈਲ ਤੋਂ ਸਤੰਬਰ 2022 ਤੱਕ ਊਰਜਾ ਦੀ ਰਿਕਾਰਡ ਮੰਗ ਪੂਰੀ ਕੀਤੀ ਗਈ, ਜੋ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 13 ਫੀਸਦ ਵੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਟਰਾਂਸਮਿਸ਼ਨ ਅਤੇ ਡਿਸਟ੍ਰੀਬਿਊਸ਼ਨ (ਟੀ ਐਂਡ ਡੀ) ਘਾਟੇ ਨੂੰ 14.46 ਫੀਸਦ (2022 ਵਿੱਚ) ਤੱਕ ਘਟਾਉਣ ਵਿੱਚ ਵੀ ਕਾਮਯਾਬ ਰਿਹਾ ਹੈ ਅਤੇ ਟੀ ਐਂਡ ਡੀ ਘਾਟੇ ਨੂੰ ਘੱਟ ਤੋਂ ਘੱਟ ਕਰਨ ਲਈ ਹੋਰ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਘਰ ਨੂੰ 600 ਯੂਨਿਟ ਬਿਜਲੀ ਮੁਫਤ ਮੁਹੱਈਆ ਕਰਵਾਈ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਡਿਸਕੌਮ ਨੂੰ ਸਮੇਂ ਸਿਰ ਸਬਸਿਡੀ ਦਾ ਭੁਗਤਾਨ ਕੀਤਾ ਜਾ ਰਿਹਾ ਹੈ ਅਤੇ ਡਿਸਕੌਮ ਵੱਲ ਉਤਪਾਦਨ ਕਰਨ ਵਾਲੀ ਕੰਪਨੀ ਦਾ ਕੋਈ ਭੁਗਤਾਨ ਬਕਾਇਆ ਨਹੀਂ  ਹੈ।
]]>
ਬਿਜਲੀ ਦੀਆਂ ਲਾਈਨਾਂ ਵਿਛਾਉਣ ਦੇ ਵਰਕ ਆਰਡਰ ਜਾਰੀ ਕਰਨ ਵਿੱਚ ਬੇਨਿਯਮੀਆਂ ਲਈ ਤਿੰਨ ਅਧਿਕਾਰੀਆਂ ਸਮੇਤ ਸੁਪਰਡੈਂਟ ਇੰਜੀਨੀਅਰ ਮੁਅੱਤਲ https://punjabi.newsd5.in/%e0%a8%ac%e0%a8%bf%e0%a8%9c%e0%a8%b2%e0%a9%80-%e0%a8%a6%e0%a9%80%e0%a8%86%e0%a8%82-%e0%a8%b2%e0%a8%be%e0%a8%88%e0%a8%a8%e0%a8%be%e0%a8%82-%e0%a8%b5%e0%a8%bf%e0%a8%9b%e0%a8%be%e0%a8%89%e0%a8%a3/ Fri, 30 Sep 2022 13:58:25 +0000 https://punjabi.newsd5.in/?p=178219 ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਮਾਮਲੇ ਦੀ ਵਿਸਥਾਰਤ ਜਾਂਚ ਦੇ ਹੁਕਮ 
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗੈਰ-ਕਾਨੂੰਨੀ ਕਾਰਵਾਈਆਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ ਜਿਸ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਬਿਜਲੀ ਦੀਆਂ ਲਾਈਨਾਂ ਵਿਛਾਉਣ ਦੇ ਵਰਕ ਆਰਡਰ ਜਾਰੀ ਕਰਨ ਵਿੱਚ ਬੇਨਿਯਮੀਆਂ ਪਾਏ ਜਾਣ ‘ਤੇ ਸੁਪਰਡੈਂਟ ਇੰਜੀਨੀਅਰ ਸਮੇਤ ਤਿੰਨ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦਿੱਤੀ।
ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਡਿਸਟਰੀਬਿਊਸ਼ਨ ਸਰਕਲ ਫਿਰੋਜ਼ਪੁਰ ਦੇ ਸੁਪਰਡੈਂਟ ਇੰਜਨੀਅਰ (ਐਸਈ) ਭੁਪਿੰਦਰ ਸਿੰਘ, ਡਿਵੀਜ਼ਨਲ ਲੇਖਾਕਾਰ ਜਸਵਿੰਦਰ ਸਿੰਘ ਅਤੇ ਸਰਕਲ ਅਸਿਸਟੈਂਟ ਅਸ਼ੋਕ ਕੁਮਾਰ ਸ਼ਾਮਲ ਹਨ। ਇਸ ਤੋਂ ਇਲਾਵਾ ਵਿਭਾਗ ਨੇ ਇਨ੍ਹਾਂ ਬੇਨਿਯਮੀਆਂ ਵਿੱਚ ਸ਼ਾਮਲ ਇੱਕ ਕੰਪਿਊਟਰ ਆਪਰੇਟਰ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਹਨ।
ਜਾਣਕਾਰੀ ਅਨੁਸਾਰ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਦੀ ਮਮਦੋਟ ਸਬ ਡਵੀਜ਼ਨ ਵਿੱਚ ਕੁਨੈਕਸ਼ਨ ਦੇਣ ਅਤੇ ਸੁਧਾਰ ਦੇ ਕੰਮਾਂ ਲਈ ਬਿਜਲੀ ਲਾਈਨਾਂ ਵਿਛਾਉਣ ਸਬੰਧੀ ਵਰਕ ਆਰਡਰ ਜਾਰੀ ਕਰਨ ਵਿੱਚ ਬੇਨਿਯਮੀਆਂ ਦੀ ਸ਼ਿਕਾਇਤ ਮਿਲਣ ਉਪਰੰਤ ਜਾਂਚ ਦੇ ਹੁਕਮ ਦਿੱਤੇ ਸਨ।
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਤਕਨੀਕੀ ਆਡਿਟ ਵਿੰਗ ਵੱਲੋਂ ਮੁੱਢਲੀ ਜਾਂਚ ਕੀਤੀ ਗਈ ਅਤੇ ਇਹ ਪਾਇਆ ਗਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਉਨ੍ਹਾਂ ਕੰਮਾਂ ਲਈ ਵਰਕ ਆਰਡਰ ਜਾਰੀ ਕਰਨ ਲਈ ਮਿਲੀਭੁਗਤ ਕੀਤੀ ਸੀ, ਜੋ ਕਿ ਪਿਛਲੇ ਸਾਲਾਂ  ਵਿੱਚ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਸਨ। ਉਨ੍ਹਾਂ ਕਿਹਾ ਕਿ 2017-18, 2018-19 ਅਤੇ 2019-20 ਵਿੱਤੀ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਦੇ 41.88 ਲੱਖ ਰੁਪਏ ਦੇ ਵਰਕ ਆਰਡਰ 2020-21 ਅਤੇ 2021-22 ਵਿੱਚ ਦਿੱਤੇ ਗਏ ਸਨ। ਇਸ ਤੋਂ ਇਲਾਵਾ ਇਹ ਵਰਕ ਆਰਡਰ ਪਿਛਲੇ ਸਾਲਾਂ, ਜਦੋਂ ਇਹ ਕੰਮ ਕੀਤੇ ਗਏ ਸਨ, ਦੀ ਕੀਮਤ ਨਾਲੋਂ ਵੱਧ ਕੀਮਤ ‘ਤੇ ਦਿੱਤੇ ਗਏ ਸਨ, ਜਿਸ ਨਾਲ ਪੀ.ਐਸ.ਪੀ.ਸੀ.ਐਲ. ਨੂੰ ਕਾਫੀ ਨੁਕਸਾਨ ਹੋਇਆ।
ਉਨ੍ਹਾਂ ਕਿਹਾ ਕਿ ਇਹ ਵੀ ਦੇਖਿਆ ਗਿਆ ਕਿ ਕੁਝ ਮਾਮਲਿਆਂ ਵਿੱਚ ਇੱਕੋ ਕੰਮ ਲਈ ਵੱਖ-ਵੱਖ ਠੇਕੇਦਾਰਾਂ ਨੂੰ ਦੋ ਵਰਕ ਆਰਡਰ ਦਿੱਤੇ ਗਏ ਸਨ ਅਤੇ ਅਦਾਇਗੀਆਂ ਵੀ ਜਾਰੀ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਮੁੱਢਲੀ ਰਿਪੋਰਟ ਦੇ ਆਧਾਰ ‘ਤੇ ਪੀ.ਐਸ.ਪੀ.ਸੀ.ਐਲ. ਨੇ ਇਸ ਮਾਮਲੇ ਵਿੱਚ ਸ਼ਾਮਲ ਪਾਏ ਗਏ ਅਧਿਕਾਰੀਆਂ/ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਇਸ ਮਾਮਲੇ ਵਿੱਚ ਹੋਰ ਵਿਸਥਾਰਤ ਜਾਂਚ ਦੇ ਹੁਕਮ ਦਿੱਤੇ ਗਏ ਹਨ। ਇਹ ਜਾਂਚ ਮੁੱਖ ਇੰਜੀਨੀਅਰ/ਇਨਫੋਰਸਮੈਂਟ ਅਤੇ ਪੀ.ਐਸ.ਪੀ.ਸੀ.ਐਲ. ਦੇ ਮੁੱਖ ਵਿੱਤ ਅਫ਼ਸਰ ਦੀ ਇੱਕ ਉੱਚ-ਪੱਧਰੀ ਕਮੇਟੀ ਦੁਆਰਾ ਕਰਵਾਈ ਜਾਵੇਗੀ ਤਾਂ ਜੋ ਸਬ-ਡਵੀਜ਼ਨ ਪੱਧਰ ਤੋਂ ਲੈ ਕੇ ਚੀਫ਼ ਇੰਜੀਨੀਅਰ ਦਫ਼ਤਰ ਤੱਕ ਸਾਰੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵਿਆਪਕ ਜਾਂਚ ਕੀਤੀ ਜਾ ਸਕੇ।
]]>
ਭਗਵੰਤ ਮਾਨ ਸਰਕਾਰ ਵੱਲੋਂ 25 ਤੋਂ 30 ਜੁਲਾਈ ਤੱਕ ਬਿਜਲੀ ਖੇਤਰ ਦੀਆਂ ਪ੍ਰਾਪਤੀਆਂ ਬਾਰੇ ਹਫ਼ਤਾ ਭਰ ਜਸ਼ਨ ਮਨਾਉਣ ਲਈ ਤਿਆਰੀਆਂ ਮੁਕੰਮਲ https://punjabi.newsd5.in/%e0%a8%ad%e0%a8%97%e0%a8%b5%e0%a9%b0%e0%a8%a4-%e0%a8%ae%e0%a8%be%e0%a8%a8-%e0%a8%b8%e0%a8%b0%e0%a8%95%e0%a8%be%e0%a8%b0-%e0%a8%b5%e0%a9%b1%e0%a8%b2%e0%a9%8b%e0%a8%82-25-%e0%a8%a4%e0%a9%8b%e0%a8%82-30/ Fri, 22 Jul 2022 12:21:31 +0000 https://punjabi.newsd5.in/?p=168454 ਚੰਡੀਗੜ੍ਹ: ਖਪਤਕਾਰਾਂ ਨੂੰ 24 ਘੰਟੇ ਗੁਣਵੱਤਾ ਵਾਲੀ ਬਿਜਲੀ ਮੁਹੱਈਆ ਕਰਨ ਅਤੇ ਕੌਮੀ ਪੱਧਰ ‘ਤੇ ਬਿਜਲੀ ਖੇਤਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਦੇ ਉਦੇਸ਼ ਨੂੰ ਹਾਸਲ ਕਰਨ ਦੇ ਯਤਨਾਂ ਤਹਿਤ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉੱਜਵਲ ਭਾਰਤ-ਉਜਵਲ ਭਵਿਸ਼ਯ ਅਤੇ ਪਾਵਰ@2047 ਦੇ ਜਸ਼ਨਾਂ ਨੂੰ ਵੱਡੇ ਪੱਧਰ ‘ਤੇ ਮਨਾਉਣ ਵਾਸਤੇ ਵਿਸ਼ੇਸ਼ ਕਾਰਜ ਯੋਜਨਾ ਲਾਗੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਕੇਂਦਰੀ ਬਿਜਲੀ ਮੰਤਰਾਲੇ ਵੱਲੋਂ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੇ ਹਿੱਸੇ ਵਜੋਂ 25 ਤੋਂ 30 ਜੁਲਾਈ ਤੱਕ ਦੇਸ਼ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਉੱਜਵਲ ਭਾਰਤ-ਉਜਵਲ ਭਵਿਸ਼ਯ ਅਤੇ ਪਾਵਰ@2047 ਨੂੰ ਵੱਡੇ ਪੱਧਰ ‘ਤੇ ਮਨਾਉਣ ਦਾ ਫੈਸਲਾ ਲਿਆ ਗਿਆ ਹੈ। ਕੇਂਦਰੀ ਬਿਜਲੀ ਅਤੇ ਨਵੀਨ ਅਤੇ ਨਵਿਆਉਣਯੋਗ ਊਰਜਾ ਮੰਤਰੀ ਸ੍ਰੀ ਆਰ.ਕੇ. ਸਿੰਘ ਨਾਲ ਕੱਲ ਸ਼ਾਮ ਨੂੰ ਹੋਈ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਪੰਜਾਬ ਇਸ ਪ੍ਰੋਗਰਾਮ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਹਫ਼ਤੇ ਭਰ ਚੱਲਣ ਵਾਲੇ ਸਮਾਗਮਾਂ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 46 ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ 30 ਜੁਲਾਈ ਨੂੰ ਗ੍ਰੈਂਡ ਫਿਨਾਲੇ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਪੰਜਾਬ ਦੇ ਬਿਜਲੀ ਖੇਤਰ ਵਿੱਚ ਸੁਧਾਰ ਸਬੰਧੀ ਸੰਗਰੂਰ ਪਟਿਆਲਾ, ਜਲੰਧਰ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹੇ ਦੇ ਪਛਾਣੇ ਗਏ 5 ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ। ਮੀਟਿੰਗ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਦੇ ਬਿਜਲੀ ਖੇਤਰ ਵਿੱਚ ਸੁਧਾਰ ਲਈ ਖਾਸ ਤੌਰ ‘ਤੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਨ ਸਬੰਧੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੇ ਸੁਪਨਿਆਂ ਅਤੇ ਯੋਜਨਾਵਾਂ ‘ਤੇ ਚਾਨਣਾ ਵੀ ਪਾਇਆ।
ਉਨ੍ਹਾਂ ਨੇ ਪੰਜਾਬ ਦੀ ਬਿਜਲੀ ਦਰਾਮਦ ਸਮਰੱਥਾ ਨੂੰ 8500 ਮੈਗਾਵਾਟ ਤੱਕ ਵਧਾਉਣ ਅਤੇ ਸੂਬੇ ਵਿੱਚ 14,000 ਮੈਗਾਵਾਟ ਤੋਂ ਵੱਧ ਬਿਜਲੀ ਸਪਲਾਈ ਦੀ ਮੰਗ ਨੂੰ ਪੂਰਾ ਕਰਨ ਦਾ ਰਿਕਾਰਡ ਕਾਇਮ ਕਰਨ ਲਈ ਪੰਜਾਬ ਨੂੰ ਦਿੱਤੀ ਗਈ ਸਹਾਇਤਾ ਲਈ ਕੇਂਦਰੀ ਬਿਜਲੀ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਪੰਜਾਬ ਦੀ ਪਛਵਾੜਾ ਕੋਲਾ ਖਾਣ ਸਬੰਧੀ ਕੁਝ ਸਥਾਨਕ ਮੁੱਦਿਆਂ ਨੂੰ ਹੱਲ ਕਰਨ ਲਈ ਦਖਲ ਦੇਣ ਦੀ ਵੀ ਬੇਨਤੀ ਕੀਤੀ।
ਕੇਂਦਰੀ ਬਿਜਲੀ ਮੰਤਰੀ ਨੇ ਪੰਜਾਬ ਵੱਲੋਂ ਬਿਜਲੀ ਖੇਤਰ ਵਿੱਚ ਹਾਲ ਹੀ ਵਿੱਚ ਕੀਤੀ ਗਈ ਪ੍ਰਗਤੀ ਖਾਸ ਕਰਕੇ ਬਿਜਲੀ ਸਮਰੱਥਾ ਵਧਾਉਣ ਅਤੇ ਮੌਜੂਦਾ ਝੋਨੇ/ਗਰਮੀ ਦੇ ਸੀਜ਼ਨ ਦੌਰਾਨ ਨਿਰਵਿਘਨ ਸਪਲਾਈ ਪ੍ਰਦਾਨ ਕਰਨ ਦੀ ਸ਼ਲਾਘਾ ਕੀਤੀ। ਕੇਂਦਰੀ ਮੰਤਰੀ ਸ੍ਰੀ ਆਰ.ਕੇ. ਸਿੰਘ ਨੇ ਪੰਜਾਬ ਵਿੱਚ ਬਿਜਲੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ, ਪਛਵਾੜਾ ਕੋਲਾ ਖਾਣ ਅਤੇ ਬਿਜਲੀ ਖੇਤਰ ਨਾਲ ਸਬੰਧਤ ਪੰਜਾਬ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।
]]>
PSPCL ਵੱਲੋਂ ਇੱਕ ਦਿਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ https://punjabi.newsd5.in/pspcl-%e0%a8%b5%e0%a9%b1%e0%a8%b2%e0%a9%8b%e0%a8%82-%e0%a8%87%e0%a9%b1%e0%a8%95-%e0%a8%a6%e0%a8%bf%e0%a8%a8-%e0%a8%b5%e0%a8%bf%e0%a9%b1%e0%a8%9a-%e0%a8%b9%e0%a9%81%e0%a8%a3-%e0%a8%a4%e0%a9%b1%e0%a8%95/ Wed, 29 Jun 2022 14:58:40 +0000 https://punjabi.newsd5.in/?p=165157 ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਖੇਤੀਬਾੜੀ ਅਤੇ ਘਰੇਲੂ ਖੇਤਰ ਲਈ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਸਬੰਧੀ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਇੱਕ ਦਿਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ ਕਰਨ ਦਾ ਰਿਕਾਰਡ ਕਾਇਮ ਕੀਤਾ ਹੈ। ਇਹ ਸਪਲਾਈ ਪਿਛਲੇ ਸਾਲ ਦੇ ਮੁਕਾਬਲੇ 6.49 ਫ਼ੀਸਦੀ ਵੱਧ ਹੈ। ਪਿਛਲੇ ਸਾਲ 1 ਜੁਲਾਈ, 2021 ਨੂੰ 3066 ਲੱਖ ਯੂਨਿਟ ਸਪਲਾਈ ਕੀਤੀ ਗਈ ਸੀ।
ਇਸ ਸਾਲ ਪੀ.ਐਸ.ਪੀ.ਸੀ.ਐਲ. ਨੇ 29-06-2022 ਨੂੰ ਦੁਪਹਿਰ 12.15 ਵਜੇ 14207 ਮੈਗਾਵਾਟ ਬਿਜਲੀ ਦੀ ਸਭ ਤੋਂ ਵੱਡੀ ਮੰਗ ਨੂੰ ਸਫ਼ਲਤਾਪੂਰਵਕ ਪੂਰਾ ਕਰਕੇ ਪਿਛਲੇ ਸਾਲ 01-07-2021 ਨੂੰ 13431 ਮੈਗਾਵਾਟ ਬਿਜਲੀ ਸਪਲਾਈ ਕਰਨ ਦੇ ਰਿਕਾਰਡ ਨੂੰ ਤੋੜ ਦਿੱਤਾ ਹੈ। ਗਰਮੀ ਦੇ ਇਸ ਸੀਜ਼ਨ ਦੌਰਾਨ ਵਧ ਰਹੇ ਤਾਪਮਾਨ ਕਾਰਨ ਬਿਜਲੀ ਦੀ ਮੰਗ ਲਗਾਤਾਰ ਵੱਧ ਰਹੀ ਹੈ ਪਰ ਇਸ ਦੇ ਬਾਵਜੂਦ ਪੀ.ਐਸ.ਪੀ.ਸੀ.ਐਲ. ਵੱਲੋਂ ਖੇਤੀਬਾੜੀ ਖਪਤਕਾਰਾਂ ਨੂੰ ਰੋਜ਼ਾਨਾ 8 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਹੋਰਨਾਂ ਸਾਰੇ ਵਰਗਾਂ ਦੇ ਖਪਤਕਾਰਾਂ ਨੂੰ ਬਿਨਾਂ ਬਿਜਲੀ ਕੱਟ ਲਗਾਏ 24 ਘੰਟੇ ਬਿਜਲੀ ਸਪਲਾਈ ਪ੍ਰਦਾਨ ਕੀਤੀ ਜਾ ਰਹੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਦੱਸਿਆ ਕਿ ਲਗਾਤਾਰ ਵੱਧ ਰਹੀ ਬਿਜਲੀ ਦੀ ਮੰਗ ਦੇ ਮੱਦੇਨਜ਼ਰ ਪੀ.ਐਸ.ਪੀ.ਸੀ.ਐਲ. ਵੱਲੋਂ ਸਰੋਤਾਂ ਨੂੰ ਵਰਤਦਿਆਂ ਬਿਜਲੀ ਪ੍ਰਬੰਧਨ ਵਾਸਤੇ ਪਰਿਵਰਤਨ ਦੇ ਨਿਪਟਾਰੇ ਸਬੰਧੀ ਵੱਖ-ਵੱਖ ਵਿਧੀਆਂ ਅਪਣਾਉਣ ਲਈ ਰਣਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਸਟਮ ਦੀ ਬਿਜਲੀ ਸਬੰਧੀ ਲੋੜ ਨੂੰ ਪੂਰਾ ਕਰਨ ਲਈ ਰਣਜੀਤ ਸਾਗਰ ਡੈਮ ਪਲਾਂਟ ਦੀ 3 ਨੰਬਰ ਯੂਨਿਟ ਦੇ ਕੰਡੈਂਸਰ ਮੋਡ, ਜਿਸ ਦੀ ਕਈ ਸਾਲਾਂ ਤੋਂ ਵਰਤੋਂ ਨਹੀਂ ਕੀਤੀ ਜਾ ਰਹੀ ਸੀ, ਨੂੰ ਸਿਸਟਮ ਵਿੱਚ ਬਿਜਲੀ ਦੀ 60 ਮੈਗਾ ਵੋਲਟ ਐਂਪੀਅਰ ਰੀਐਕਟਿਵ (ਐਮ.ਵੀ.ਏ.ਆਰ.) ਦੀ ਲੋੜ ਨੂੰ ਪੂਰਾ ਕਰਨ ਲਈ ਚਾਲੂ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਿਸ਼ੇਸ਼ ਮੁਹਿੰਮ ਤਹਿਤ ਸਿਸਟਮ ਦੀ ਮੈਗਾ ਵੋਲਟ ਐਂਪੀਅਰ ਰਿਐਕਟਿਵ ਸਮਰੱਥਾ ਵਧਾਈ ਗਈ ਹੈ ਜਿਸ ਵਿੱਚ ਗਰਿੱਡ ਸਬ ਸਟੇਸ਼ਨਾਂ ‘ਤੇ 251 ਯੂਨਿਟ ਦੇ ਕੈਪੇਸੀਟਰ ਬੈਂਕਾਂ ਨਾਲ 341.61 ਮੈਗਾ ਵੋਲਟ ਐਂਪੀਅਰ ਰਿਐਕਟਿਵ ਸਮਰੱਥਾ ਅਤੇ ਸਿਸਟਮ ਦੇ ਵੋਲਟੇਜ ਪ੍ਰੋਫਾਈਲ ਨੂੰ ਬਿਹਤਰ ਬਣਾਉਣ ਲਈ 11 ਕੇਵੀ ਫੀਡਰ ‘ਤੇ ਲੋੜੀਂਦੀ ਸਮਰੱਥਾ ਦੇ ਸ਼ੰਟ ਕੈਪੇਸੀਟਰ ਲਗਾ ਕੇ ਵਧਾਇਆ ਗਿਆ ਹੈ।
]]>
ਬਿਜਲੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਪੀਐਸਪੀਸੀਐਲ ਨੇ ਬਿਜਲੀ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਮੰਗ ਨੂੰ ਪੂਰਾ ਕੀਤਾ: ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. https://punjabi.newsd5.in/%e0%a8%ac%e0%a8%bf%e0%a8%9c%e0%a8%b2%e0%a9%80-%e0%a8%a6%e0%a9%80-%e0%a8%a8%e0%a8%bf%e0%a8%b0%e0%a8%b5%e0%a8%bf%e0%a8%98%e0%a8%a8-%e0%a8%b8%e0%a8%aa%e0%a8%b2%e0%a8%be%e0%a8%88-%e0%a8%a8%e0%a9%82/ Mon, 27 Jun 2022 14:10:08 +0000 https://punjabi.newsd5.in/?p=164911 ਚੰਡੀਗੜ੍ਹ:ਸਾਰੇ ਖਪਤਕਾਰਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ 27-06-2022 ਨੂੰ ਦੁਪਹਿਰ 12:15 ਵਜੇ 14054 ਮੈਗਾਵਾਟ ਬਿਜਲੀ ਸਪਲਾਈ ਕਰਕੇ ਹੁਣ ਤੱਕ ਦੀ ਸਭ ਤੋਂ ਵੱਡੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ ਅਤੇ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪੂਰੀ ਕੀਤੀ ਇਹ ਮੰਗ 4.64 ਫ਼ੀਸਦ ਜ਼ਿਆਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪਿਛਲੇ ਸਾਲ 01-07-2021 ਨੂੰ ਦੁਪਹਿਰ 1.15 ਵਜੇ ਬਿਜਲੀ ਦੀ ਇਹ ਮੰਗ 13431 ਮੈਗਾਵਾਟ ਰਿਕਾਰਡ ਕੀਤੀ ਗਈ ਸੀ।ਜ਼ਿਕਰਯੋਗ ਹੈ ਕਿ ਪੀਐਸਪੀਸੀਐਲ ਨੇ 26-06-2022 ਨੂੰ ਵੀ 3103 ਐਲਯੂਜ਼ ਦੀ ਸਪਲਾਈ ਕੀਤੀ ਸੀ ਜੋ ਕਿ ਇੱਕ ਦਿਨ ਵਿੱਚ ਸਪਲਾਈ ਕੀਤੀ ਗਈ ਸਭ ਤੋਂ ਵੱਧ ਬਿਜਲੀ ਦਾ ਰਿਕਾਰਡ ਹੈ ਅਤੇ ਪਿਛਲੇ ਸਾਲ 01-07-2021 ਨੂੰ ਸਪਲਾਈ ਕੀਤੇ ਗਏ 3066 ਐਲਯੂਜ਼ ਦੇ ਮੁਕਾਬਲੇ ਇਹ 1.21 ਫ਼ੀਸਦ ਜ਼ਿਆਦਾ ਹੈ।
ਮੰਤਰੀ ਨੇ ਇਹ ਵੀ ਕਿਹਾ ਕਿ ਗਰਮੀਆਂ ਦੇ ਮੌਜੂਦਾ ਸੀਜਨ ਦੌਰਾਨ ਬਿਜਲੀ ਦੀ ਮੰਗ ਲਗਾਤਾਰ ਵੱਧ ਰਹੀ ਹੈ ਅਤੇ ਜੂਨ ਮਹੀਨੇ ਦੌਰਾਨ, ਪੀਐਸਪੀਸੀਐਲ ਨੇ 26-06-2022 ਤੱਕ 6254 ਐਮਯੂਜ਼ ਦੀ ਸਪਲਾਈ ਕੀਤੀ ਹੈ ਜੋ ਕਿ ਸਾਲ 2021 ਦੀ ਇਸੇ ਮਿਆਦ ਦੌਰਾਨ ਸਪਲਾਈ ਕੀਤੇ 5828 ਐਮਯੂਜ਼ ਦੇ ਮੁਕਾਬਲੇ 7 ਫ਼ੀਸਦ ਵੱਧ ਹੈ।
ਉਹਨਾਂ ਅੱਗੇ ਕਿਹਾ ਕਿ ਝੋਨੇ ਦੇ ਸੀਜ਼ਨ ਲਈ ਪੀਐਸਪੀਸੀਐਲ ਵੱਲੋਂ ਖੇਤੀਬਾੜੀ ਖਪਤਕਾਰਾਂ ਨੂੰ ਰੋਜ਼ਾਨਾ 8 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਕਿਸੇ ਵੀ ਵਰਗ ਦੇ ਖਪਤਕਾਰਾਂ ‘ਤੇ ਬਿਜਲੀ ਕੱਟ ਲਗਾਏ ਬਿਨਾਂ ਸੂਬੇ ਦੇ ਹਰੇਕ ਵਰਗ ਦੇ ਖਪਤਕਾਰਾਂ ਨੂੰ ਵੀ 24 ਘੰਟੇ ਬਿਜਲੀ ਸਪਲਾਈ ਪ੍ਰਦਾਨ ਕੀਤੀ ਜਾ ਰਹੀ ਹੈ।
]]>
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਬਿਜਲੀ ਮੰਤਰੀ Harbhajan Singh ETO ਨਾਲ ਬੈਠਕ https://punjabi.newsd5.in/%e0%a8%95%e0%a8%bf%e0%a8%b8%e0%a8%be%e0%a8%a8-%e0%a8%ae%e0%a9%9b%e0%a8%a6%e0%a9%82%e0%a8%b0-%e0%a8%b8%e0%a9%b0%e0%a8%98%e0%a8%b0%e0%a8%b6-%e0%a8%95%e0%a8%ae%e0%a9%87%e0%a8%9f%e0%a9%80-%e0%a8%a6-2/ Sat, 07 May 2022 15:24:23 +0000 https://punjabi.newsd5.in/?p=156403 ਜੰਡਿਆਲਾ ਗੁਰੂ: ਪੰਜਾਬ ਸੂਬਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਇੱਕ ਵਫ਼ਦ ਨੇ ਅੱਜ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨਾਲ ਬੈਠਕ ਕੀਤੀ। ਇਹ ਬੈਠਕ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਦੀ ਪ੍ਰਧਾਨਗੀ ਹੇਠ ਹੋਈ।

ਬੱਗਾ ਮਾਮਲੇ ’ਚ ਵਕੀਲ ਨੇ ਕੀਤੇ ਖ਼ੁਲਾਸੇ, ਪੰਜਾਬ ਪੁਲਿਸ ’ਤੇ ਉੱਠੇ ਵੱਡੇ ਸਵਾਲ

ਇਸ ਬੈਠਕ ਦੌਰਾਨ ਵਫ਼ਦ ਨੇ ਆਪਣੀਆਂ ਮੰਗਾਂ ਸੰਬੰਧੀ ਗੱਲਬਾਤ ਕੀਤੀ ਅਤੇ ਬਿਜਲੀ ਮੰਤਰੀ ਨੂੰ ਮੰਗਾਂ ਸਬੰਧੀ ਇੱਕ ਪੱਤਰ ਦਿੱਤਾ। ਇਹ ਬੈਠਕ 1 ਘੰਟੇ ਤੋਂ ਵੱਧ ਸਮੇਂ ਤੱਕ ਚਲੀ।

]]>
ਥਰਮਲ ਪਲਾਂਟ ਦੇ ਚੋਥੇ ਯੂਨਿਟ ਚਲਣ ਨਾਲ 210 ਮੈਗਾ ਵਾਟ ਬਿਜਲੀ ਦਾ ਉਤਪਾਦਨ ਵਧੇਗਾ https://punjabi.newsd5.in/%e0%a8%a5%e0%a8%b0%e0%a8%ae%e0%a8%b2-%e0%a8%aa%e0%a8%b2%e0%a8%be%e0%a8%82%e0%a8%9f-%e0%a8%a6%e0%a9%87-%e0%a8%9a%e0%a9%8b%e0%a8%a5%e0%a9%87-%e0%a8%af%e0%a9%82%e0%a8%a8%e0%a8%bf%e0%a8%9f-%e0%a8%9a/ Fri, 29 Apr 2022 15:47:42 +0000 https://punjabi.newsd5.in/?p=155263 ਬਿਜਲੀ ਮੰਤਰੀ ਨੇ ਥਰਮਲ ਪਲਾਂਟ ਵਿਖੇ ਚੋਥੇ ਯੂਨਿਟ ਦੀ ਟੈਸਟਿੰਗ ਨੂੰ ਹੋਰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼ ਦਿੱਤੇ

ਤਲਵੰਡੀ ਸਾਬੋ ਵਿਖੇ ਵੀ ਵਧਾਇਆ ਗਿਆ 660 ਮੈਗਾਵਾਟ ਬਿਜਲੀ ਦਾ ਉਤਪਾਦਨ

ਚੰਡੀਗੜ/ਰੂਪਨਗ: ਪੰਜਾਬ ਵਿੱਚ ਬਿਜਲੀ ਦੀ ਸਪਲਾਈ ਨੂੰ ਨਿਰੰਤਰ ਯਕੀਨੀ ਕਰਨ ਦੇ ਮੰਤਵ ਨਾਲ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਸੁੱਕਰਵਾਰ ਨੂੰ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨਾਲ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ ਚੱਢਾ ਅਤੇ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੇਕਟਰ ਸ. ਬਲਦੇਵ ਸਿੰਘ ਸਰਾਂ ਵੀ ਸਨ।

ਸਾਬਕਾ ਮੁੱਖ ਮੰਤਰੀ ਦੱਬੀ ਬੈਠੇ ਨੇ ਜ਼ਮੀਨਾਂ! ਵੱਡੀ Report ਹੋਈ ਜਨਤਕ, ਆਹ ਲੀਡਰ ਫਸ ਗਏ ਕਸੂਤੇ | D5 Channel Punjabi

ਥਰਮਲ ਪਲਾਂਟ ਦਾ ਦੌਰਾ ਕਰਦਿਆਂ ਬਿਜਲੀ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਇਸ ਪਲਾਂਟ ਦੇ ਚਾਰੋਂ ਯੂਨਿਟਾਂ ਨੂੰ ਲਗਾਤਾਰ ਚਲਾਇਆ ਜਾਵੇ ਤਾਂ ਜੋ ਸੂਬੇ ਵਿੱਚ ਬਿਜਲੀ ਦੀ ਸਪਲਾਈ ਨੂੰ ਪੂਰਾ ਕਰਨ ਵਿੱਚ ਯੋਗਦਾਨ ਪਾਇਆ ਜਾ ਸਕੇ। ਉਨਾਂ ਕਿਹਾ ਕਿ ਥਰਮਲ ਪਲਾਂਟ ਦਾ ਚੌਥਾ ਯੂਨਿਟ ਸਲਾਨਾ ਮੇਨਟੈਨਸ ਲਈ ਪਿਛਲੇ 25 ਦਿਨਾਂ ਤੋਂ ਬੰਦ ਸੀ ਜਿਸ ਨੂੰ ਤੁਰੰਤ ਚਾਲੂ ਕੀਤਾ ਜਾਵੇ।

BIG News : ਨਸ਼ੇ ਦੇ ਮੁੱਦੇ ’ਤੇ Raja Warring ਨੇ ਮੰਨੀ ਗਲ਼ਤੀ, ਖੋਲ੍ਹੇ ਵੱਡੇ ਰਾਜ | D5 Channel Punjabi

ਜਿਸ ਉਪਰੰਤ ਮੌਕੇ ‘ਤੇ ਹਾਜਰ ਸ. ਬਲਦੇਵ ਸਿੰਘ ਨੇ ਕਿਹਾ ਕਿ ਥਰਮਲ ਪਲਾਂਟ ਦਾ ਚੌਥਾ ਯੂਨਿਟ ਅੱਜ ਹੀ ਚਾਲੂ ਕਰ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਥਰਮਲ ਪਲਾਂਟ ਵਿਖੇ ਤੀਜਾ ਯੂਨਿਟ 28 ਅਪ੍ਰੈਲ ਨੂੰ ਚਾਲੂ ਕੀਤਾ ਗਿਆ ਜਦ ਕਿ ਚੌਥਾ ਯੂਨਿਟ ਅੱਜ ਹੀ ਚਾਲੂ ਹੋਣ ਨਾਲ ਇਹ ਪਲਾਂਟ ਆਪਣੀ ਪੂਰੀ ਸਮੱਰਥਾ ਦੇ ਨਾਲ ਬਿਜਲੀ ਦੀ ਸਪਲਾਈ ਕਰੇਗਾ। ਉਨਾਂ ਕਿਹਾ ਕਿ ਚੌਥੇ ਯੂਨਿਟ ਦੇ ਚਾਲੂ ਹੋਣ ਨਾਲ 210 ਮੈਗਾਵਾਟ ਬਿਜਲੀ ਦੀ ਪੈਦਾਵਾਰ ਵਿੱਚ ਵਾਧਾ ਹੋ ਜਾਵੇਗਾ ਅਤੇ ਤਲਵੰਡੀ ਸਾਬੋ ਵਿਖੇ ਵੀ 660 ਮੈਗਾਵਾਟ ਬਿਜਲੀ ਦੀ ਪੈਦਾਵਾਰ ਨੂੰ ਵਧਾਇਆ ਗਿਆ ਹੈ।

Power Crisis ’ਤੇ ਵੱਡਾ ਫੈਸਲਾ! ਪੁਲਿਸ ਨਾਲ ਖਹਿਬੜੇ ਕਿਸਾਨ, ਲੱਥੀਆਂ ਪੱਗਾਂ | D5 Channel Punjabi

ਇਸ ਮੌਕੇ ‘ਤੇ ਸ. ਹਰਭਜਨ ਸਿੰਘ ਨੇ ਥਰਮਲ ਪਲਾਂਟ ਵਿੱਚ ਆਪ ਖੁੱਦ ਨਿੱਜੀ ਤੌਰ ‘ਤੇ ਜਾ ਕੇ ਯੂਨਿਟਾਂ ਦੇ ਚਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਕੰਟਰੋਲ ਰੂਮ ਦਾ ਵੀ ਦੌਰਾ ਕੀਤਾ। ਉਨਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਥਰਮਲ ਪਲਾਂਟ ਨੂੰ ਖਤਮ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਦ ਕਿ ਕਾਂਗਰਸ ਸਰਕਾਰ ਨੇ ਜਨਵਰੀ 2018 ਵਿੱਚ ਥਰਮਲ ਪਲਾਂਟ ਦੇ 2 ਯੂਨਿਟਾਂ ਨੂੰ ਜੜੋਂ ਖਤਮ ਕਰਵਾ ਦਿੱਤਾ ਅਤੇ ਇਸ ਨੂੰ ਮੁੜ ਚਾਲੂ ਕਰਨ ਲਈ ਕੋਈ ਯਤਨ ਵੀ ਨਹੀਂ ਕੀਤੇ।

Fazilka News : Navjot Sidhu ਦਾ ਵੱਡਾ ਸਿਆਸੀ ਧਮਾਕਾ! ਹਾਈਕਮਾਨ ਦੀਆਂ ਹਿੱਲੀਆਂ ਜੜ੍ਹਾਂ | D5 Channel Punjabi

ਜਿਸ ਨਾਲ ਬਿਜਲੀ ਦੇ ਉਤਪਾਦਨ ਨੂੰ ਫਰਕ ਤਾ ਪਿਆ ਹੈ ਨਾਲ ਹੀ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੂੰ ਵੀ ਆਪਣੀ ਨੌਕਰੀ ਤੋਂ ਹੱਥ ਧੌਣਾ ਪਿਆ। ਉਨਾਂ ਸੂਬੇ ਦੇ ਕਿਸਾਨਾਂ ਲੋਕਾਂ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਜਲਦ ਬਿਜਲੀ ਦੀ ਸਪਲਾਈ ਨੂੰ ਨਿਯਮਤ ਕੀਤਾ ਜਾਵੇਗਾ ਜਿਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਣਥੱਕ ਯਤਨ ਕਰ ਰਹੀਂ ਹੈ।

Fatehgarh News : ਬਿਜਲੀ ਤੋਂ ਬਾਅਦ ਹੁਣ ਆਹ ਗਰੰਟੀ ਵੀ ਪੂਰੀ, ਸਰਕਾਰ ਨੇ ਦਿੱਤੀ ਖੁਸ਼ਖਬਰੀ | D5 Channel Punjabi

ਬਿਜਲੀ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਪੰਜਾਬ ਵੱਲੋਂ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਲਈ ਬਿਜਲੀ ਦੀ ਨਿਰਵਿਘਨ ਅਤੇ ਨਿਯਮਤ ਸਪਲਾਈ ਲਈ ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ ਨਾਲ ਕੀਤੀ ਮੁਲਾਕਾਤ ਕੀਤੀ ਹੈ। ਉਹਨਾਂ ਨੂੰ ਝੋਨੇ ਦੇ ਅਗਾਮੀ ਸੀਜਨ ਦੇ ਮੱਦੇਨਜਰ ਸੂਬੇ ਲਈ ਬਿਜਲੀ ਦੀ ਲੋੜ ਬਾਰੇ ਜਾਣੂ ਕਰਵਾਇਆ। ਉਨਾਂ ਦੱਸਿਆ ਕਿ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਆਪਣੇ ਪੂਲ ਵਿੱਚੋਂ ਵੀ ਬਿਜਲੀ ਦੇਣ ਦੀ ਅਪੀਲ ਕੀਤੀ ਹੈ ਅਤੇ ਇਸ ਦੇ ਨਾਲ ਹੀ ਕੋਲੇ ਦੀ ਸਪਲਾਈ ਨੂੰ ਨਿਰਵਿਘਨ ਕਰਨ ਲਈ ਕਿਹਾ ਹੈ।

Canada ਸਰਕਾਰ ਦਾ ਫੈਸਲਾ ਦਿੱਤੀ ਖੁਸ਼ਖ਼ਬਰੀ, ਨਵੀਂ ਨੀਤੀ ਲਾਗੂ, ਮਿਲੂ ਸਿੱਧੀ ਨੌਕਰੀ | D5 Channel Punjabi

ਸ. ਹਰਭਜਨ ਸਿੰਘ ਨੇ ਥਰਮਲ ਪਲਾਂਟ ਵਿਖੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਦੇ ਨਾਲ ਵਿਚਾਰ ਚਰਚਾ ਵੀ ਕੀਤੀ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਡਾ. ਸੰਦੀਪ ਗਰਗ, ਐਸ.ਡੀ.ਐਮ. ਸ. ਗੁਰਵਿੰਦਰ ਜੌਹਲ, ਚੀਫ ਇੰਜੀਨੀਅਰ ਜੀ.ਜੀ.ਐਸ.ਟੀ.ਪੀ. ਸ਼੍ਰੀ ਰਵੀ ਵੰਦਵਾ, ਜਨਰੇਸ਼ਨ ਡਾਇਰੈਕਟਰ ਸ਼੍ਰੀ ਪਰਮਜੀਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

]]>