President of the Shiromani Gurudwara gangrape and murder of a minor girl in Hyderabad – D5 News https://punjabi.newsd5.in Truth Seeking News Network. Fri, 18 Feb 2022 16:26:19 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png President of the Shiromani Gurudwara gangrape and murder of a minor girl in Hyderabad – D5 News https://punjabi.newsd5.in 32 32 ਤੇਲੰਗਾਨਾ ਦੇ ਹੈਦਰਾਬਾਦ ’ਚ ਸਿੱਖ ਲੜਕੀ ਦਾ ਗੈਂਗਰੇਪ ਤੇ ਕਤਲ ਕੀਤੇ ਜਾਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਸਖ਼ਤ ਨਿੰਦਾ https://punjabi.newsd5.in/%e0%a8%a4%e0%a9%87%e0%a8%b2%e0%a9%b0%e0%a8%97%e0%a8%be%e0%a8%a8%e0%a8%be-%e0%a8%a6%e0%a9%87-%e0%a8%b9%e0%a9%88%e0%a8%a6%e0%a8%b0%e0%a8%be%e0%a8%ac%e0%a8%be%e0%a8%a6-%e0%a8%9a-%e0%a8%b8/ Fri, 18 Feb 2022 16:07:22 +0000 https://punjabi.newsd5.in/?p=146288 ਅੰਮ੍ਰਿਤਸਰ: ਤੇਲੰਗਾਨਾ ਦੇ ਹੈਦਰਾਬਾਦ ’ਚ ਨਾਬਾਲਗ ਨੌਜੁਆਨ ਲੜਕੀ ਨਾਲ ਗੈਂਗਰੇਪ ਕਰਕੇ ਉਸ ਨੂੰ ਕਤਲ ਕੀਤੇ ਜਾਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਜਾਰੀ ਪ੍ਰੈਸ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਤੇਲੰਗਾਨਾ ਦੇ ਹੈਦਰਾਬਾਦ ਵਿਚ ਵਾਪਰੀ ਇਸ ਮੰਦਭਾਗੀ ਘਟਨਾ ਨੇ ਮਨੁੱਖਤਾ ਦਾ ਸਿਰ ਸ਼ਰਮ ਨਾਲ ਨੀਵਾਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਸਿੱਖ ਲੜਕੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਸਰਕਾਰਾਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਵਾਉਣ ਵਿਚ ਅਸਫਲ ਰਹੀਆਂ ਹਨ।

ਚੋਣਾਂ ਤੋਂ ਪਹਿਲਾਂ ਦਿੱਲੀ ਸਰਕਾਰ ਦਾ ਫੈਸਲਾ, ਦੇਖੋ ਕੀ ਹੋਇਆ ਸਸਤਾ ? ਲੱਗੀਆਂ ਲੰਮੀਆਂ ਲਾਈਨਾਂ D5 Channel Punjabi

ਉਨ੍ਹਾ ਕਿਹਾ ਕਿ ਇਸ ਤੋਂ ਸ਼ਰਮਨਾਕ ਹੋਰ ਕੀ ਹੋ ਸਕਦਾ ਹੈ ਕਿ ਇਕ ਬੇਵੱਸ ਅਤੇ ਇਕੱਲੀ ਲੜਕੀ ’ਤੇ ਸਮੂਹਕ ਰੂਪ ਵਿਚ ਜ਼ੁਲਮ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀ ਕਿਸੇ ਵੀ ਹਾਲਤ ਵਿਚ ਬਖ਼ਸ਼ੇ ਨਹੀਂ ਜਾਣੇ ਚਾਹੀਦੇ ਅਤੇ ਇਕ-ਇਕ ਦੋਸ਼ੀ ਦੀ ਪਛਾਣ ਕਰਕੇ ਹਰ ਇਕ ਨੂੰ ਉਦਾਹਰਣ ਪੇਸ਼ ਕਰਦੀ ਕਰੜੀ ਸਜ਼ਾ ਦਿੱਤੀ ਜਾਵੇ। ਜੇਕਰ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲੀਆਂ ਤਾਂ ਅਜਿਹੇ ਲੋਕਾਂ ਦੇ ਹੌਂਸਲੇ ਹੋਰ ਵਧਣਗੇ, ਜੋ ਸਮਾਜ ਲਈ ਘਾਤਕ ਹਨ।

]]>