public relations – D5 News https://punjabi.newsd5.in Truth Seeking News Network. Sat, 21 May 2022 14:43:30 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png public relations – D5 News https://punjabi.newsd5.in 32 32 ਸੂਚਨਾ ਤੇ ਲੋਕ ਸੰਪਰਕ ਆਫ਼ੀਸਰਜ਼ ਐਸੋਈਏਸ਼ਨ ਵਲੋਂ ਜਾਇੰਟ ਡਾਇਰੈਕਟਰ ਸ੍ਰੀ ਕ੍ਰਿਸ਼ਨ ਲਾਲ ਰੱਤੂ ਦੇ ਦਿਹਾਂਤ ‘ਤੇ ਦੁਖ ਦਾ ਪ੍ਰਗਟਾਵਾ https://punjabi.newsd5.in/%e0%a8%b8%e0%a9%82%e0%a8%9a%e0%a8%a8%e0%a8%be-%e0%a8%a4%e0%a9%87-%e0%a8%b2%e0%a9%8b%e0%a8%95-%e0%a8%b8%e0%a9%b0%e0%a8%aa%e0%a8%b0%e0%a8%95-%e0%a8%86%e0%a9%9e%e0%a9%80%e0%a8%b8%e0%a8%b0%e0%a9%9b/ Sat, 21 May 2022 14:04:11 +0000 https://punjabi.newsd5.in/?p=159129 ਚੰਡੀਗੜ੍ਹ: ਸੂਚਨਾ ਤੇ ਲੋਕ ਸੰਪਰਕ ਆਫ਼ੀਸਰਜ਼ ਐਸੋਸੀਏਸ਼ਨ,ਪੰਜਾਬ ਨੇ ਵਿਭਾਗ ਦੇ ਜਾਇੰਟ ਡਾਇਰੈਕਟਰ ਸ੍ਰੀ ਕ੍ਰਿਸ਼ਨ ਲਾਲ ਰੱਤੂ ਦੀ ਬੇਵਕਤ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਦਾ ਅੱਜ ਮੋਹਾਲੀ ਦੇ ਮੈਕਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ। ਉਹ ਆਪਣੇ ਪਿੱਛੇ ਆਪਣੀ ਪਤਨੀ ਸ੍ਰੀਮਤੀ ਮਨਿੰਦਰ ਕੌਰ ਅਤੇ ਪੁੱਤਰ ਨਵੀਨ ਤੇ ਦਿਨੇਸ਼ ਨੂੰ ਛੱਡ ਗਏ ਹਨ। ਸ੍ਰੀ ਰੱਤੂ ਦਾ ਜਨਮ 5 ਜਨਵਰੀ 1964 ਨੂੰ ਜਲੰਧਰ ਦੇ ਮਹਿਤਪੁਰ ਵਿਖੇ ਹੋਇਆ ਸੀ।

ਉਨ੍ਹਾਂ ਨੇ ਆਪਣੀ ਮੁੱਢਲੀ ਪੜ੍ਹਾਈ ਮਹਿਤਪੁਰ ਤੋਂ ਕਰਨ ਪਿੱਛੋਂ ਐਮ ਏ ਪੰਜਾਬੀ ਕੀਤੀ ਅਤੇ ਇਸ ਮਗਰੋਂ ਪੰਜਾਬੀ ਯੂਨੀਵਰਸਿਟੀ ਤੋਂ ਪੱਤਰਕਾਰੀ ਅਤੇ ਜਨ ਸੰਚਾਰ (ਐਮ.ਜੇ.ਐਮ.ਸੀ.) ਵਿਚ ਮਾਸਟਰ ਡਿਗਰੀ ਕੀਤੀ ਕੀਤੀ। ਉਨ੍ਹਾਂ ਨੇ ਆਪਣਾ ਪੱਤਰਕਾਰੀ ਦਾ ਜੀਵਨ 1989 ਵਿੱਚ ਅੱਜ ਦੀ ਅਵਾਜ਼ ਅਖ਼ਬਾਰ ਵਿਚ ਬਤੌਰ ਸਬ ਐਡੀਟਰ ਸ਼ੁਰੂ ਕੀਤਾ ਅਤੇ 1996 ਵਿੱਚ ਅਜੀਤ ਅਖਬਾਰ ਵਿੱਚ ਚਲੇ ਗਏ।

ਸਾਲ 1999 ਵਿੱਚ ਉਨ੍ਹਾਂ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਆਈ.ਪੀ.ਆਰ.ਓ. ਵਜੋਂ ਸੇਵਾ ਸ਼ੁਰੂ ਕੀਤੀ ਅਤੇ ਹੁਣ ਉਹ ਵਿਭਾਗ ਵਿੱਚ ਬਤੌਰ ਜਾਇੰਟ ਡਾਇਰੈਕਟਰ ਸੇਵਾ ਨਿਭਾਅ ਰਹੇ ਸਨ। ਸੂਚਨਾ ਤੇ ਲੋਕ ਸੰਪਰਕ ਐਸੋਸੀਏਸ਼ਨ ਨੇ ਸ੍ਰੀ ਰੱਤੂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੀ ਮੌਤ ਨੂੰ ਕਦੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਦੇ ਹੋਏ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

]]>
ਵਧੀਕ ਡਾਇਰੈਕਟਰ ਲੋਕ ਸੰਪਰਕ ਸੇਨੂ ਦੁੱਗਲ ਬਣੇ ਆਈ.ਏ.ਐੱਸ. https://punjabi.newsd5.in/%e0%a8%b5%e0%a8%a7%e0%a9%80%e0%a8%95-%e0%a8%a1%e0%a8%be%e0%a8%87%e0%a8%b0%e0%a9%88%e0%a8%95%e0%a8%9f%e0%a8%b0-%e0%a8%b2%e0%a9%8b%e0%a8%95-%e0%a8%b8%e0%a9%b0%e0%a8%aa%e0%a8%b0%e0%a8%95-%e0%a8%b8/ Tue, 02 Mar 2021 03:12:50 +0000 https://punjabi.newsd5.in/?p=93386 ਗ਼ੈਰ- ਸੂਬਾਈ ਸਿਵਲ ਸਰਵਿਸ ਕਾਡਰ ਵਾਲੇ ਦੋ ਅਧਿਕਾਰੀ ਕੇਂਦਰੀ ਸੂਚੀ ਵਿੱਚ ਸ਼ਾਮਲ

ਚੰਡੀਗੜ੍ਹ : ਵਧੀਕ ਡਾਇਰੈਕਟਰ ਲੋਕ ਸੰਪਰਕ ਸੇਨੂ ਦੁੱਗਲ ਨੂੰ ਭਾਰਤੀ ਪ੍ਰਸ਼ਾਸਕੀ ਸੇਵਾਵਾਂ (ਆਈ.ਏ.ਐੱਸ.) ਕਾਡਰ ਲਈ ਨਿਯੁਕਤ ਕੀਤਾ ਗਿਆ ਹੈ, ਇਸ ਸਬੰਧੀ ਕੇਂਦਰੀ ਕਰਮਚਾਰੀ ਮੰਤਰਾਲੇ ਵੱਲੋਂ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸੂਬੇ ਦੇ  ਦੋ ਅਧਿਕਾਰੀਆਂ ਨੂੰ  ਇਹ ਮਾਣ ਹਾਸਲ ਹੋਇਆ ਹੈ ਇਹਨਾਂ ਵਿੱਚ ਦੂਜਾ ਨਾਮ ਸ਼੍ਰੀਮਤੀ ਬਲਦੀਪ ਕੌਰ ਦਾ ਹੈ ਜੋ ਆਬਕਾਰੀ ਵਿਭਾਗ ਵਿੱਚ ਡਿਪਟੀ ਆਬਕਾਰੀ ਅਤੇ ਕਰ ਕਮਿਸ਼ਨਰ ਵਜੋਂ ਤਾਇਨਾਤ ਹਨ। 9 ਫਰਵਰੀ, 1968 ਨੂੰ ਜਨਮੇ ਅਤੇ 28 ਸਾਲ ਤੋਂ ਵੱਧ ਦੀ ਸੇਵਾ ਨਿਭਾਉਣ ਵਾਲੇ ਸੇਨੂ ਦੁੱਗਲ ਫਰਵਰੀ 2016 ਤੋਂ ਮਾਰਚ 2017 ਤੱਕ  ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਡਾਇਰੈਕਟਰ ਵਜੋਂ ਸੇਵਾ ਨਿਭਾਅ ਚੁੱਕੇ ਹਨ।

🔴LIVE|| 26 ਤੋਂ ਬਾਅਦ ਕਿਸਾਨਾਂ ਦਾ ਪਹਿਲਾਂ ਵੱਡਾ ਐਕਸ਼ਨਫੇਰ ਟੁੱਟਣਗੇ ਬੈਰੀਕੇਟ! ਦਿੱਲੀ ਬੰਦ ਕਰਨ ਦਾ ਕਰਤਾ ਐਲਾਨ!

ਉਹ 1992 ਵਿਚ ਡਿਪਟੀ ਡਾਇਰੈਕਟਰ ਵਜੋਂ ਵਿਭਾਗ ਵਿਚ ਭਰਤੀ ਹੋਏ ਅਤੇ ਤਰੱਕੀ ਤੋਂ ਬਾਅਦ ਸਾਲ 2002 ਵਿੱਚ  ਜੁਆਇੰਟ ਡਾਇਰੈਕਟਰ ਬਣੇ।
ਉਨ੍ਹਾਂ ਦੇ ਬੇਦਾਗ਼ ਸੇਵਾ ਰਿਕਾਰਡ ਅਤੇ ਲੰਮੇ ਸੇਵਾ ਕਾਲ ਦੇ ਅਧਾਰ ‘ਤੇ ਉਹਨਾਂ ਨੂੰ ਲੋਕ ਸੰਪਰਕ ਵਿਭਾਗ ਵਿਚ ਵਧੀਕ ਡਾਇਰੈਕਟਰ ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਜੋ ਕਿ ਇਕ ਗੈਰ-ਆਈ.ਏ.ਐੱਸ ਅਧਿਕਾਰੀ ਲਈ ਸਭ ਤੋਂ ਉੱਚ ਰੈਂਕ ਅਤੇ ਇਕ ਮਹੱਤਵਪੂਰਣ ਅਹੁਦਾ ਹੈ।ਇਹ ਵਿਭਾਗ ਸਰਕਾਰ ਦੀਆਂ ਨੀਤੀਆਂ ਨੂੰ ਲਾਗੂ ਕਰਨ,ਫੀਡਬੈਕ ਅਤੇ ਸੁਚੱਜੀ ਕਾਰਵਾਈ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ।

ਸਵੇਰੇ ਹੀ ਮੋਦੀ ਨੂੰ ਲੱਗਿਆ ਵੱਡਾ ਝਟਕਾ!ਜਥੇਬੰਦੀਆਂ ਨੇ ਸੁਣਾਈ ਖੁਸ਼ੀ ਵਾਲੀ ਖਬਰ!ਕੇਂਦਰ ਦੀ ਉਡਾਈ ਰਾਤਾਂ ਦੀ ਨੀਂਦ

ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਇਸ ਸਾਲ ਕੇਂਦਰੀ ਕੇਡਰ ਲਈ ਕੁੁੱਲ 10 ਨਾਵਾਂ ਦੀ ਸਿਫਾਰਸ਼ ਕੀਤੀ ਸੀ। ਚੋਣ ਪ੍ਰਕਿਰਿਆ ਵਿਚ ਵਿਆਪਕ ਟੈਸਟਿੰਗ ਪ੍ਰਕਿਰਿਆ ਸ਼ਾਮਲ ਕੀਤੀ ਗਈ ਸੀ,  ਅਤੇ ਦਸੰਬਰ ਦੇ ਆਖਰੀ ਹਫਤੇ ਵਿੱਚ ਨਵੇਂ ਦਿੱਲੀ ਵਿਖੇ ਯੂ.ਪੀ.ਐਸ.ਸੀ. ਬੋਰਡ ਵਲੋਂ ਇੱਕ ਵਿਸਥਾਰਤ ਇੰਟਰਵਿਊ ਦੇ ਅਧਾਰ ’ਤੇ ਚੋਣ ਕੀਤੀ ਗਈ। ਇਸ ਤੋਂ ਪਹਿਲਾਂ ਜਾਰੀ ਹੋਏ ਕੇਂਦਰੀ ਨੋਟੀਫੀਕੇਸ਼ਨ ਵਿਚ ਲਿਖਿਆ ਹੈ: ‘ਭਾਰਤ ਦੇ ਰਾਸ਼ਟਰਪਤੀ  ਰਾਜ ਦੇ ਗੈਰ-ਸੂਬਾਈ ਸਿਵਲ ਸਰਵਿਸ ਕੇਡਰ ਦੇ ਮੈਂਬਰਾਂ ਨੂੰ ਭਾਰਤ ਸਰਕਾਰ ਵਲੋਂ ਨਿਰਧਾਰਤ ਨਿਯਮਾਂ ਦੀ ਧਾਰਾ 3 ਤਹਿਤ ਅਤੇ ਸੂਬੇ ਨਾਲ ਮਸ਼ਵਰਾ ਕਰਨ ਉਪਰੰਤ ਸੂਚੀ 2019 ਮੁਤਾਬਕ ਭਾਰਤ ਪ੍ਰਸ਼ਾਸਕੀ ਅਧਿਕਾਰੀ ਨਿਯੁਕਤ ਕੀਤੇ ਜਾਣ ‘ ਤੇ ਮਾਣ ਮਹਿਸੂਸ ਕਰਦੇ ਹਨ।

]]>