punjab ceo – D5 News https://punjabi.newsd5.in Truth Seeking News Network. Thu, 17 Feb 2022 12:06:25 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png punjab ceo – D5 News https://punjabi.newsd5.in 32 32 ਪੰਜਾਬ ‘ਚ ਆਦਰਸ਼ ਚੋਣ ਜਾਬਤਾ ਲੱਗਣ ਤੋਂ ਬਾਅਦ 479.12 ਕਰੋੜ ਕੀਮਤ ਦੀਆਂ  ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%9a-%e0%a8%86%e0%a8%a6%e0%a8%b0%e0%a8%b8%e0%a8%bc-%e0%a8%9a%e0%a9%8b%e0%a8%a3-%e0%a8%9c%e0%a8%be%e0%a8%ac%e0%a8%a4%e0%a8%be-%e0%a8%b2/ Thu, 17 Feb 2022 12:06:25 +0000 https://punjabi.newsd5.in/?p=146083 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਚੋਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 16 ਫਰਵਰੀ, 2022 ਤੱਕ 479.12 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ।

Sarwan Singh Dhun ਦੀ Exclusive Interview, ਵਿਰੋਧੀ ਪਾਰਟੀਆਂ ਲਾਈਆਂ ਖੂੰਜੇ | D5 Channel Punjabi

 ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ: ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 32.40 ਕਰੋੜ ਰੁਪਏ ਦੀ 53.37 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ, ਇਨਫੋਰਸਮੈਂਟ ਵਿੰਗਾਂ ਨੇ  352.16 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ  ਬਰਾਮਦ ਕੀਤੇ ਹਨ ਅਤੇ 31.16 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

ਦੀਪ ਸਿੱਧੂ ਨਾਲ ਜੁੜੀ ਵੱਡੀ UPDATE, ਮੌਕੇ ‘ਤੇ ਮੌਜੂਦ ਸਾਥੀਆਂ ਦੇ ਵੱਡੇ ਖੁਲਾਸੇ, Sidhu ਦੇ ਘਰ ਤੋਂ ਸਿੱਧਾ LIVE

 ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1546 ਕਮਜ਼ੋਰ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 4294 ਵਿਅਕਤੀਆਂ ਦੀ ਸ਼ਨਾਖਤ ਗੜਬੜੀ ਕਰਨ ਵਾਲੇ ਸੰਭਾਵੀ ਸਰੋਤਾਂ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿੱਚੋਂ 3792 ਵਿਅਕਤੀਆਂ ਵਿਰੁੱਧ ਪਹਿਲਾਂ ਹੀ  ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 2553 ਵਿਅਕਤੀਆਂ ਨੂੰ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਗਿਆ ਹੈ।

Punjab Election : Dr. Gandhi ਹੋਇਆ ਅਕਾਲੀਆਂ ਦਾ! ਕਰਤੀ ਫੁੱਲ ਸਪੋਰਟ, Captain ਦੀ ਠੋਕੀ ਮੰਜੀ

ਉਨ੍ਹਾਂ ਅੱਗੇ ਦੱਸਿਆ ਕਿ ਸਾਰੇ 3173 ਕੇਸਾਂ ਵਿੱਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 29232 ਨਾਕੇ ਲਗਾਏ ਗਏ ਹਨ। ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ `ਤੇ ਅਮਲ ਕਰਦਿਆਂ ਰਾਜ ਵਿੱਚ ਹੁਣ ਤੱਕ ਕੁੱਲ 3,91,320 ਲਾਇਸੈਂਸੀ ਹਥਿਆਰਾਂ ਵਿੱਚੋਂ 3,80,856 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਜਦੋਂ ਕਿ ਸੂਬੇ ਵਿੱਚ 133 ਬਿਨਾਂ ਲਾਇਸੈਂਸ ਦੇ ਹਥਿਆਰ ਜ਼ਬਤ ਕੀਤੇ ਗਏ ਹਨ।

]]> ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਸੂਚਨਾ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਖਿਲਾਫ਼ ਕਾਰਵਾਈ ਲਈ ਪੰਜਾਬ ਦੇ ਰਾਜਪਾਲ ਨੂੰ ਬੇਨਤੀ – ਸੀ.ਈ.ਓ. ਡਾ. ਰਾਜੂ https://punjabi.newsd5.in/%e0%a8%ad%e0%a8%be%e0%a8%b0%e0%a8%a4-%e0%a8%9a%e0%a9%8b%e0%a8%a3-%e0%a8%95%e0%a8%ae%e0%a8%bf%e0%a8%b6%e0%a8%a8-%e0%a8%b5%e0%a9%b1%e0%a8%b2%e0%a9%8b%e0%a8%82-%e0%a8%aa%e0%a9%b0%e0%a8%9c%e0%a8%be/ Tue, 15 Feb 2022 12:22:25 +0000 https://punjabi.newsd5.in/?p=145779 ਚੰਡੀਗੜ੍ਹ: ਭਾਰਤ ਚੋਣ ਕਮਿਸ਼ਨ (ਈਸੀਆਈ) ਵੱਲੋਂ ਪੰਜਾਬ ਦੇ ਰਾਜਪਾਲ ਨੂੰ ਪੰਜਾਬ ਰਾਜ ਸੂਚਨਾ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਨੂੰ ਢੁਕਵੀਂ ਐਡਵਾਈਜ਼ਰੀ ਜਾਰੀ ਕਰਨ ਅਤੇ ਉਹਨਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਉਣ ਸਬੰਧੀ ਬੇਨਤੀ ਕੀਤੀ ਗਈ ਹੈ।

ਹੋਰਾਂ ਉਮੀਦਵਾਰਾਂ ਨੂੰ ਤੋਲਦੇ ਲੱਡੂ-ਸਿੱਕਿਆਂ ਨਾਲ,ਆਹ ਉਮੀਦਵਾਰ ਨੂੰ ਸੋਨੇ ਨਾਲ ਕਰਤਾ ਮਾਲੋ-ਮਾਲ |D5 Channel Punjabi

ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਰਾਜ ਸੂਚਨਾ ਕਮਿਸ਼ਨਰ ਨੂੰ ਅਨੁਮੀਤ ਸਿੰਘ ਵਿਰੁੱਧ ਦੋ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਰਾਜ ਸੂਚਨਾ ਕਮਿਸ਼ਨਰ ਵਜੋਂ ਅਨੁਮੀਤ ਸਿੰਘ ਨੂੰ ਮਿਲੇ ਅਧਿਕਾਰਾਂ ਦੀ ਉਹਨਾਂ ਵੱਲੋਂ ਉਲੰਘਣਾ ਕੀਤੀ ਜਾ ਰਹੀ ਹੈ ਅਤੇ ਅਨੁਮੀਤ ਸਿੰਘ ਵੱਲੋਂ ਆਪਣੇ ਪਿਤਾ ਰਾਣਾ ਗੁਰਮੀਤ ਸਿੰਘ ਸੋਢੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।

Kejriwal ਨੇ ਖ਼ੁਸ਼ ਕੀਤੇ ਲੋਕ, Modi ਤੋਂ ਵੀ ਵੱਡਾ ਤੋਹਫ਼ਾ ਦਿੱਤਾ! ਹਿੱਲੀ ਸਿਆਸਤ! | D5 Channel Punjabi

ਈ.ਸੀ.ਆਈ. ਦੇ ਪੱਤਰ ਵਿੱਚ ਲਿਖਿਆ ਹੈ, “ਸ਼ਿਕਾਇਤਕਰਤਾ ਵੱਲੋਂ ਭੇਜੀ ਗਈ ਵੀਡੀਓ/ਤਸਵੀਰਾਂ ਮੁਤਾਬਕ ਸ੍ਰੀ ਅਨੁਮੀਤ ਸਿੰਘ ਵੱਲੋਂ ਚੋਣ ਮੁਹਿੰਮ ਵਿੱਚ ਹਿੱਸਾ ਲੈਣ ਅਤੇ ਸਿਆਸੀ ਗਤੀਵਿਧੀ ਕਰਨ ਸਬੰਧੀ ਸ਼ੱਕ ਦੀ ਕੋਈ ਗੁੰਜਾਇਸ਼ ਨਹੀਂ।” ਪੱਤਰ ਵਿੱਚ ਅੱਗੇ ਲਿਖਿਆ ਹੈ “ਰਿਪੋਰਟਾਂ, ਤੱਥਾਂ, ਨਿਯਮਾਂ ਅਤੇ ਆਦਰਸ਼ ਚੋਣ ਜ਼ਾਬਤੇ ਦੀਆਂ ਵਿਵਸਥਾਵਾਂ ਦੇ ਆਧਾਰ ‘ਤੇ, ਕਮਿਸ਼ਨ ਨੇ ਪਾਇਆ ਹੈ ਕਿ ਸ੍ਰੀ ਅਨੁਮੀਤ ਸਿੰਘ ਸੋਢੀ ਨੇ ਆਰ.ਟੀ.ਆਈ. ਐਕਟ ਦੇ ਆਮ ਉਪਬੰਧਾਂ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜ਼ਾਬਤੇ ਦੀਆਂ ਵਿਵਸਥਾਵਾਂ ਦੀ ਉਲੰਘਣਾ ਕੀਤੀ ਹੈ।”

Sukhbir Badal ਦਾ ਵੱਡਾ ਸਿਆਸੀ ਦਾਅ, ਮੋਦੀ ਦੇ ਮੁੜਦੇ ਸਾਰ Akali-BSP ਦਾ ਧਮਾਕਾ, ਖੁਲ੍ਹੇਗਾ ਵਾਅਦਿਆਂ ਦਾ ਪਿਟਾਰਾ!

ਇਸ ਦੌਰਾਨ, ਈ.ਸੀ.ਆਈ. ਨੇ ਰਾਜ ਸੂਚਨਾ ਕਮਿਸ਼ਨਰ ਦੇ ਸਕੱਤਰ ਨੂੰ ਇੱਕ ਪੱਤਰ ਵੀ ਲਿਖਿਆ ਹੈ, ” ਸੂਚਨਾ ਅਧਿਕਾਰ ਐਕਟ 2005 ਦੀ ਧਾਰਾ 12 (6) ਅਤੇ ਚੋਣਾਂ ਦੇ ਸਮੇਂ ਦੌਰਾਨ ਵੱਖ-ਵੱਖ ਕਮਿਸ਼ਨਾਂ ਦੇ ਮੈਂਬਰਾਂ ਦੇ ਦੌਰਿਆਂ ਸਬੰਧੀ ਕਮਿਸ਼ਨ ਦੀਆਂ ਮੌਜੂਦਾਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ, ਚੋਣ ਕਮਿਸ਼ਨ ਚਾਹੁੰਦਾ ਹੈ ਕਿ ਇਹ ਸਾਰੇ ਸੂਚਨਾ ਕਮਿਸ਼ਨਰਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਕਿ ਪ੍ਰਚਾਰ ਕਰਦੇ ਸਮੇਂ ਉਹ ਸਰਕਾਰੀ ਵਾਹਨ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ।”

]]> ਪੰਜਾਬ ਵਿਧਾਨ ਸਭਾ ਚੋਣਾਂ 2022: ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ 424.42 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b5%e0%a8%bf%e0%a8%a7%e0%a8%be%e0%a8%a8-%e0%a8%b8%e0%a8%ad%e0%a8%be-%e0%a8%9a%e0%a9%8b%e0%a8%a3%e0%a8%be%e0%a8%82-2022-%e0%a8%aa%e0%a9%b0%e0%a8%9c-4/ Mon, 14 Feb 2022 15:19:12 +0000 https://punjabi.newsd5.in/?p=145623 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਚੋਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 13 ਫਰਵਰੀ, 2022 ਤੱਕ 424.42 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ।

Kejriwal ਨੇ ਖ਼ੁਸ਼ ਕੀਤੇ ਲੋਕ, Modi ਤੋਂ ਵੀ ਵੱਡਾ ਤੋਹਫ਼ਾ ਦਿੱਤਾ! ਹਿੱਲੀ ਸਿਆਸਤ! | D5 Channel Punjabi

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਡਾ: ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 29.57 ਕਰੋੜ ਰੁਪਏ ਦੀ 49.25 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰਾਂ, ਇਨਫੋਰਸਮੈਂਟ ਵਿੰਗਾਂ ਨੇ 324.56 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 29.69 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

ਹੋਰਾਂ ਉਮੀਦਵਾਰਾਂ ਨੂੰ ਤੋਲਦੇ ਲੱਡੂ-ਸਿੱਕਿਆਂ ਨਾਲ,ਆਹ ਉਮੀਦਵਾਰ ਨੂੰ ਸੋਨੇ ਨਾਲ ਕਰਤਾ ਮਾਲੋ-ਮਾਲ |D5 Channel Punjabi

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1528 ਕਮਜੋਰ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 4290 ਵਿਅਕਤੀਆਂ ਦੀ ਸ਼ਨਾਖਤ ਗੜਬੜੀ ਕਰਨ ਵਾਲੇ ਸੰਭਾਵੀ ਸਰੋਤਾਂ ਵਜੋਂ ਕੀਤੀ ਗਈ ਹੈ। ਉਨਾਂ ਕਿਹਾ ਕਿ ਇਨਾਂ ਵਿਅਕਤੀਆਂ ਵਿੱਚੋਂ 3753 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਉਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 2450 ਵਿਅਕਤੀਆਂ ਨੂੰ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ ਗਿ੍ਰਫਤਾਰ ਗਿਆ ਹੈ।

ਚੋਣਾਂ ਤੋਂ ਪਹਿਲਾਂ ਕਿਸਾਨਾਂ ‘ਤੇ ਮਾਮਲਾ ਦਰਜ,Navjot Sidhu ‘ਤੇ ਹੋਵੇਗੀ ਕਾਰਵਾਈ! Modi ਦੇ ਬਿਆਨ ਨੇ ਭਖਾਈ ਸਿਆਸਤ

ਉਨਾਂ ਅੱਗੇ ਦੱਸਿਆ ਕਿ ਸਾਰੇ 3135 ਕੇਸਾਂ ਵਿੱਚ ਗੈਰ-ਜਮਾਨਤੀ ਵਾਰੰਟ ਜਾਰੀ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਸੂਬੇ ਭਰ ਵਿੱਚ 26705 ਨਾਕੇ ਲਗਾਏ ਗਏ ਹਨ। ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਰਾਜ ਵਿੱਚ ਹੁਣ ਤੱਕ ਕੁੱਲ 3,90,170 ਲਾਇਸੈਂਸੀ ਹਥਿਆਰਾਂ ਵਿੱਚੋਂ 379565 ਹਥਿਆਰ ਜਮਾਂ ਕਰਵਾਏ ਜਾ ਚੁੱਕੇ ਹਨ। ਜਦੋਂ ਕਿ ਸੂਬੇ ਵਿੱਚ 127 ਬਿਨਾਂ ਲਾਇਸੈਂਸ ਦੇ ਹਥਿਆਰ ਜ਼ਬਤ ਕੀਤੇ ਗਏ ਹਨ।

]]>
ਸੀਵਿਜਿਲ ਮੋਬਾਈਲ ਐਪ ’ਤੇ ਪ੍ਰਾਪਤ ਹੋਈਆਂ ਕੁੱਲ 13066 ਸ਼ਿਕਾਇਤਾਂ ’ਚੋਂ 9413 ਦਾ 100 ਮਿੰਟਾਂ ’ਚ ਨਿਪਟਾਰਾ ਕੀਤਾ: ਮੁੱਖ ਚੋਣ ਅਧਿਕਾਰੀ ਡਾ: ਰਾਜੂ https://punjabi.newsd5.in/%e0%a8%b8%e0%a9%80%e0%a8%b5%e0%a8%bf%e0%a8%9c%e0%a8%bf%e0%a8%b2-%e0%a8%ae%e0%a9%8b%e0%a8%ac%e0%a8%be%e0%a8%88%e0%a8%b2-%e0%a8%90%e0%a8%aa-%e0%a8%a4%e0%a9%87-%e0%a8%aa%e0%a9%8d%e0%a8%b0-2/ Mon, 14 Feb 2022 15:14:29 +0000 https://punjabi.newsd5.in/?p=145621 ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਅੱਜ ਨੂੰ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਉਨਾਂ ਨੂੰ ਸੀਵਿਜਿਲ ਐਪ ’ਤੇ ਕੁੱਲ 13066 ਸ਼ਿਕਾਇਤਾਂ ਪਾ੍ਰਪਤ ਹੋਈਆਂ, ਜਿਨਾਂ ਵਿੱਚੋਂ 100 ਮਿੰਟਾਂ ਤੋਂ ਵੀ ਘੱਟ ਸਮੇਂ ਵਿੱਚ 9413 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਾਡੀਆਂ ਟੀਮਾਂ ਨੇ ਔਸਤਨ 47 ਮਿੰਟ 51 ਸੈਕਿੰਡ ਵਿੱਚ ਅਤੇ 93 ਫੀਸਦੀ ਸ਼ੁੱਧਤਾ ਦਰਾਂ ਨਾਲ ਇਨਾਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ।

Sukhbir Badal ਦਾ ਵੱਡਾ ਸਿਆਸੀ ਦਾਅ, ਮੋਦੀ ਦੇ ਮੁੜਦੇ ਸਾਰ Akali-BSP ਦਾ ਧਮਾਕਾ, ਖੁਲ੍ਹੇਗਾ ਵਾਅਦਿਆਂ ਦਾ ਪਿਟਾਰਾ!

ਇਸ ਤੋਂ ਇਲਾਵਾ ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੂੰ 551 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨਾਂ ਵਿੱਚੋਂ 500 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦੋਂ ਕਿ 51 ਉੱਤੇ ਕਾਰਵਾਈ ਚੱਲ ਰਹੀ ਹੈ। ਇਸੇ ਤਰਾਂ ਰਾਸ਼ਟਰੀ ਸ਼ਿਕਾਇਤ ਨਿਵਾਰਨ ਪੋਰਟਲ (ਐੱਨ.ਜੀ.ਆਰ.ਐੱਸ.) ’ਤੇ 390 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨਾਂ ’ਚੋਂ 362 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 28 ਪ੍ਰਕਿਰਿਆ ਅਧੀਨ ਹਨ।

ਹੋਰਾਂ ਉਮੀਦਵਾਰਾਂ ਨੂੰ ਤੋਲਦੇ ਲੱਡੂ-ਸਿੱਕਿਆਂ ਨਾਲ,ਆਹ ਉਮੀਦਵਾਰ ਨੂੰ ਸੋਨੇ ਨਾਲ ਕਰਤਾ ਮਾਲੋ-ਮਾਲ |D5 Channel Punjabi

ਉਨਾਂ ਦੱਸਿਆ ਕਿ ਕਾਲ ਸੈਂਟਰ ਰਾਹੀਂ 2411 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨਾਂ ਵਿੱਚੋਂ 2278 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦੋਂ ਕਿ ਇੱਕ ਵਾਜਿਬ ਨਹੀਂ ਸੀ ਅਤੇ 133 ਪ੍ਰਕਿਰਿਆ ਅਧੀਨ ਹਨ। ਇਸੇ ਤਰਾਂ ਹੋਰ ਸਰੋਤਾਂ ਰਾਹੀਂ 2197 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨਾਂ ਵਿੱਚੋਂ 2185 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 12 ਪ੍ਰਕਿਰਿਆ ਅਧੀਨ ਹਨ।

Kejriwal ਨੇ ਖ਼ੁਸ਼ ਕੀਤੇ ਲੋਕ, Modi ਤੋਂ ਵੀ ਵੱਡਾ ਤੋਹਫ਼ਾ ਦਿੱਤਾ! ਹਿੱਲੀ ਸਿਆਸਤ! | D5 Channel Punjabi

ਜ਼ਿਕਰਯੋਗ ਹੈ, ਕੋਈ ਵੀ ਨਾਗਰਿਕ ਸੀਵਿਜਿਲ ਮੋਬਾਈਲ ਐਪ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦਾ ਹੈ, ਜੋ ਕਿ ਆਟੋ ਲੋਕੇਸ਼ਨ ਡੇਟਾ ਦੇ ਨਾਲ ਲਾਈਵ ਫੋਟੋ/ਵੀਡੀਓ ਦੇ ਨਾਲ ਆਦਰਸ਼ ਚੋਣ ਜ਼ਾਬਤੇ/ਖਰਚ ਦੀ ਉਲੰਘਣਾ ਦਾ ਸਮਾਂ, ਆਧਾਰਤ ਸਬੂਤ ਪ੍ਰਦਾਨ ਕਰਦਾ ਹੈ। ਸ਼ਿਕਾਇਤ ਉਪਰੰਤ ਫਲਾਇੰਗ ਸਕੁਐਡ ਮਾਮਲੇ ਦੀ ਜਾਂਚ ਕਰਦੇ ਹਨ ਅਤੇ ਰਿਟਰਨਿੰਗ ਅਫਸਰ 100 ਮਿੰਟ ਦੇ ਅੰਦਰ ਫੈਸਲਾ ਕਰਨਾ ਯਕੀਨੀ ਬਣਾਉਂਦਾ ਹੈ।

]]>
ਧੁਨੀ ਪ੍ਰਦੂਸ਼ਣ ਕਰਨ ਲਈ ਵੱਖ-ਵੱਖ ਸਿਆਸੀ ਪਾਰਟੀਆਂ ਨੂੰ 12 ਨੋਟਿਸ ਜਾਰੀ: ਮੁੱਖ ਚੋਣ ਅਧਿਕਾਰੀ ਡਾ. ਰਾਜੂ https://punjabi.newsd5.in/%e0%a8%a7%e0%a9%81%e0%a8%a8%e0%a9%80-%e0%a8%aa%e0%a9%8d%e0%a8%b0%e0%a8%a6%e0%a9%82%e0%a8%b6%e0%a8%a3-%e0%a8%95%e0%a8%b0%e0%a8%a8-%e0%a8%b2%e0%a8%88-%e0%a8%b5%e0%a9%b1%e0%a8%96-%e0%a8%b5%e0%a9%b1/ Mon, 14 Feb 2022 15:08:05 +0000 https://punjabi.newsd5.in/?p=145616 ਚੰਡੀਗੜ੍ਹ: ਚੱਲ ਰਹੀਆਂ ਚੋਣ ਮੁਹਿੰਮਾਂ ਦੌਰਾਨ ਚੋਣ ਪ੍ਰਚਾਰ ਮੌਕੇ ਪੈਦਾ ਹੋਣ ਵਾਲੇ ਸ਼ੋਰ ਸ਼ਰਾਬੇ ਦੇ ਡੈਸੀਬਲ ਨੂੰ ਨਿਰਧਾਰਤ ਸੀਮਾ ਤੋਂ ਨਾ ਵਧਣ ਦੇਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ , ਮੁੱਖ ਚੋਣ ਅਫਸਰ ਦੇ ਦਫਤਰ ਨੇ ਧੁਨੀ ਪ੍ਰਦੂਸ਼ਣ ਦੀ ਨਿਗਰਾਨੀ ਕਰਨ ਲਈ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ (ਪੀਪੀਸੀਬੀ) ਦੀਆਂ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਹਨ।

ਹੋਰਾਂ ਉਮੀਦਵਾਰਾਂ ਨੂੰ ਤੋਲਦੇ ਲੱਡੂ-ਸਿੱਕਿਆਂ ਨਾਲ,ਆਹ ਉਮੀਦਵਾਰ ਨੂੰ ਸੋਨੇ ਨਾਲ ਕਰਤਾ ਮਾਲੋ-ਮਾਲ |D5 Channel Punjabi

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ (ਸੀ.ਈ.ਓ.) ਪੰਜਾਬ ਡਾ.ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸਨ (ਈ.ਸੀ.ਆਈ.) ਦੀਆਂ ਹਦਾਇਤਾਂ ਨੂੰ ਲਾਗੂ ਕਰਦੇ ਹੋਏ ਚੋਣ ਪ੍ਰਚਾਰ ਦੌਰਾਨ ਹੋਣ ਵਾਲੇ ਧੁਨੀ ਪ੍ਰਦੂਸਣ ਦੀ ਤੇ ਨਜ਼ਰਸਾਨੀ ਕਰਨ ਲਈ ਹਰੇਕ ਜ਼ਿਲੇ ਵਿੱਚ ਪੀਪੀਸੀਬੀ ਤੋਂ ਇੱਕ ਨੋਡਲ ਅਫਸਰ ਤਾਇਨਾਤ ਕੀਤਾ ਗਿਆ ਹੈ।

Kejriwal ਨੇ ਖ਼ੁਸ਼ ਕੀਤੇ ਲੋਕ, Modi ਤੋਂ ਵੀ ਵੱਡਾ ਤੋਹਫ਼ਾ ਦਿੱਤਾ! ਹਿੱਲੀ ਸਿਆਸਤ! | D5 Channel Punjabi

 ਉਨਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਹੁਣ ਤੱਕ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਧੁਨੀ ਪ੍ਰਦੂਸ਼ਣ ਫੈਲਾਉਣ ਲਈ 12 ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਨੂੰ 5 ਨੋਟਿਸ, ਕਾਂਗਰਸ ਨੂੰ 3, ਅਕਾਲੀ-ਬਸਪਾ ਨੂੰ 2, ਪੀਐੱਲਸੀ-ਭਾਜਪਾ ਨੂੰ 1 ਨੋਟਿਸ ਅਤੇ ਆਜਾਦ ਉਮੀਦਵਾਰ ਪਰਮਜੀਤ ਸਿੰਘ ਨੂੰ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ।

Sukhbir Badal ਦਾ ਵੱਡਾ ਸਿਆਸੀ ਦਾਅ, ਮੋਦੀ ਦੇ ਮੁੜਦੇ ਸਾਰ Akali-BSP ਦਾ ਧਮਾਕਾ, ਖੁਲ੍ਹੇਗਾ ਵਾਅਦਿਆਂ ਦਾ ਪਿਟਾਰਾ!

ਡਾ: ਰਾਜੂ ਨੇ ਅੱਗੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਭਰ ਵਿੱਚ ਚੋਣ ਪ੍ਰਚਾਰ ਦੌਰਾਨ ਲਗਾਤਾਰ ਧੁਨੀ ਪ੍ਰਦੂਸ਼ਣ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।

]]>
ਚੋਣ ਕਮਿਸ਼ਨ ਭਾਰਤ ਵਲੋਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ ਮਲੇਰਕੋਟਲਾ ਪਵਨਜੀਤ ਦਾ ਤਬਾਦਲਾ : ਸੀ.ਈ.ਉ. ਡਾ. ਰਾਜੂ https://punjabi.newsd5.in/%e0%a8%9a%e0%a9%8b%e0%a8%a3-%e0%a8%95%e0%a8%ae%e0%a8%bf%e0%a8%b8%e0%a8%bc%e0%a8%a8-%e0%a8%ad%e0%a8%be%e0%a8%b0%e0%a8%a4-%e0%a8%b5%e0%a8%b2%e0%a9%8b%e0%a8%82-%e0%a8%a1%e0%a8%bf%e0%a8%aa%e0%a8%9f-2/ Sat, 12 Feb 2022 14:35:37 +0000 https://punjabi.newsd5.in/?p=145343 ਚੰਡੀਗੜ੍ਹ: ਚੋਣ ਕਮਿਸ਼ਨ ਭਾਰਤ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ ਮਲੇਰਕੋਟਲਾ ਪਵਨਜੀਤ ਦਾ ਤਬਾਦਲਾ ਕਰ ਦਿੱਤਾ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਮਨਦੀਪ ਸਿੰਘ (56/ਪੀ.ਆਰ.) ਨੂੰ ਨਵਾਂ ਡੀ.ਐਸ.ਪੀ ਨਿਯੁਕਤ ਕੀਤਾ ਗਿਆ ਹੈ।

]]>
ਚੋਣ ਕਮਿਸ਼ਨ ਭਾਰਤ ਵਲੋਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ ਤਪਾ , ਬਲਜੀਤ ਸਿੰਘ ਦਾ ਤਬਾਦਲਾ : ਸੀ.ਈ.ਉ. ਡਾ. ਰਾਜੂ https://punjabi.newsd5.in/%e0%a8%9a%e0%a9%8b%e0%a8%a3-%e0%a8%95%e0%a8%ae%e0%a8%bf%e0%a8%b8%e0%a8%bc%e0%a8%a8-%e0%a8%ad%e0%a8%be%e0%a8%b0%e0%a8%a4-%e0%a8%b5%e0%a8%b2%e0%a9%8b%e0%a8%82-%e0%a8%a1%e0%a8%bf%e0%a8%aa%e0%a8%9f/ Thu, 10 Feb 2022 16:04:18 +0000 https://punjabi.newsd5.in/?p=145057 ਚੰਡੀਗੜ੍ਹ: ਚੋਣ ਕਮਿਸ਼ਨ ਭਾਰਤ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ ਤਪਾ , ਬਲਜੀਤ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਮੁੱਖ ਚੋਣ ਅਫਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਗੁਰਵਿੰਦਰ ਸਿੰਘ (ਜੇ.ਆਰ.ਟੀ./286,176/ਜੇ.ਆਰ.) ਨੂੰ ਨਵਾਂ ਡੀ.ਐਸ.ਪੀ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਲਜੀਤ ਸਿੰਘ ਨੂੰ ਚੋਣਾਂ ਮੁਕੰਮਲ ਹੋਣ ਤੱਕ ਪੁਲਿਸ ਹੈਡਕੁਆਰਟਰ ਤੇ ਤਾਇਨਾਤ ਕਰਨ ਦੇ ਵੀ ਹੁਕਮ ਦਿੱਤੇ ਹਨ।

]]>
ਸੀਵਿਜਿਲ ਮੋਬਾਈਲ ਐਪ ’ਤੇ ਪ੍ਰਾਪਤ ਹੋਈਆਂ ਕੁੱਲ 10440 ਸ਼ਿਕਾਇਤਾਂ ’ਚੋਂ 7408 ਦਾ 100 ਮਿੰਟਾਂ ’ਚ ਨਿਪਟਾਰਾ ਕੀਤਾ: ਮੁੱਖ ਚੋਣ ਅਧਿਕਾਰੀ ਡਾ: ਰਾਜੂ https://punjabi.newsd5.in/%e0%a8%b8%e0%a9%80%e0%a8%b5%e0%a8%bf%e0%a8%9c%e0%a8%bf%e0%a8%b2-%e0%a8%ae%e0%a9%8b%e0%a8%ac%e0%a8%be%e0%a8%88%e0%a8%b2-%e0%a8%90%e0%a8%aa-%e0%a8%a4%e0%a9%87-%e0%a8%aa%e0%a9%8d%e0%a8%b0/ Thu, 10 Feb 2022 15:48:29 +0000 https://punjabi.newsd5.in/?p=145055 ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਵੀਰਵਾਰ ਨੂੰ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਉਨਾਂ ਨੂੰ ਸੀਵਿਜਿਲ ਐਪ ’ਤੇ ਕੁੱਲ 10440 ਸ਼ਿਕਾਇਤਾਂ ਪਾ੍ਰਪਤ ਹੋਈਆਂ, ਜਿਨਾਂ ਵਿੱਚੋਂ 100 ਮਿੰਟਾਂ ਤੋਂ ਵੀ ਘੱਟ ਸਮੇਂ ਵਿੱਚ 7408 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਾਡੀਆਂ ਟੀਮਾਂ ਨੇ ਔਸਤਨ 49 ਮਿੰਟ 39 ਸੈਕਿੰਡ ਵਿੱਚ ਅਤੇ 92 ਫੀਸਦੀ ਸ਼ੁੱਧਤਾ ਦਰਾਂ ਨਾਲ ਇਨਾਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ।

Punjab ਫੇਰੀ ਤੋਂ ਪਹਿਲਾਂ Modi ਹੋਇਆ Live, ਵੇਖੋ ਕੀ ਦਿੱਤੀ ਲੋਕਾਂ ਨੂੰ ਸੌਗਾਤ | D5 Channel Punjabi

ਇਸ ਤੋਂ ਇਲਾਵਾ ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੂੰ 498 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨਾਂ ਵਿੱਚੋਂ 448 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦੋਂ ਕਿ 50 ਉੱਤੇ ਕਾਰਵਾਈ ਚੱਲ ਰਹੀ ਹੈ। ਇਸੇ ਤਰਾਂ ਰਾਸ਼ਟਰੀ ਸ਼ਿਕਾਇਤ ਨਿਵਾਰਨ ਪੋਰਟਲ (ਐੱਨ.ਜੀ.ਆਰ.ਐੱਸ.) ’ਤੇ 300 ਸ਼ਿਕਾਇਤਾਂ ਪ੍ਰਾਪਤ ਹੋਈਆਂ , ਜਿਨਾਂ ’ਚੋਂ 278 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 22 ਪ੍ਰਕਿਰਿਆ ਅਧੀਨ ਹਨ। ਉਨਾਂ ਦੱਸਿਆ ਕਿ ਕਾਲ ਸੈਂਟਰ ਰਾਹੀਂ 2193 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨਾਂ ਵਿੱਚੋਂ 2053 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦੋਂ ਕਿ ਇੱਕ ਵਾਜਿਬ ਨਹੀਂ ਸੀ ਅਤੇ 139 ਪ੍ਰਕਿਰਿਆ ਅਧੀਨ ਹਨ। ਇਸੇ ਤਰਾਂ ਹੋਰ ਸਰੋਤਾਂ ਰਾਹੀਂ 2130 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨਾਂ ਵਿੱਚੋਂ 2119 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 11 ਪ੍ਰਕਿਰਿਆ ਅਧੀਨ ਹਨ।

ਕੇਜਰੀਵਾਲ ਤੇ CM ਚੰਨੀ ‘ਚ ਖੜਕੀ ਫਿਰ ਭਖਿਆ ਮਾਹੌਲ, ਵਿਰੋਧੀ ਕਹਿੰਦੇ ਹੁਣ ਆਇਆ ਸਵਾਦ

ਜ਼ਿਕਰਯੋਗ ਹੈ, ਕੋਈ ਵੀ ਨਾਗਰਿਕ ਸੀਵਿਜਿਲ ਮੋਬਾਈਲ ਐਪ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦਾ ਹੈ, ਜੋ ਕਿ ਆਟੋ ਲੋਕੇਸ਼ਨ ਡੇਟਾ ਦੇ ਨਾਲ ਲਾਈਵ ਫੋਟੋ/ਵੀਡੀਓ ਦੇ ਨਾਲ ਆਦਰਸ਼ ਚੋਣ ਜ਼ਾਬਤੇ/ਖਰਚ ਦੀ ਉਲੰਘਣਾ ਦਾ ਸਮਾਂ, ਆਧਾਰਤ ਸਬੂਤ ਪ੍ਰਦਾਨ ਕਰਦਾ ਹੈ। ਸ਼ਿਕਾਇਤ ਉਪਰੰਤ ਫਲਾਇੰਗ ਸਕੁਐਡ ਮਾਮਲੇ ਦੀ ਜਾਂਚ ਕਰਦੇ ਹਨ ਅਤੇ ਰਿਟਰਨਿੰਗ ਅਫਸਰ 100 ਮਿੰਟ ਦੇ ਅੰਦਰ ਫੈਸਲਾ ਕਰਨਾ ਯਕੀਨੀ ਬਣਾਉਂਦਾ ਹੈ।

]]>
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 404.01 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ https://punjabi.newsd5.in/%e0%a8%86%e0%a8%a6%e0%a8%b0%e0%a8%b8%e0%a8%bc-%e0%a8%9a%e0%a9%8b%e0%a8%a3-%e0%a8%9c%e0%a8%bc%e0%a8%be%e0%a8%ac%e0%a8%a4%e0%a8%be-%e0%a8%b2%e0%a8%be%e0%a8%97%e0%a9%82-%e0%a8%b9%e0%a9%8b%e0%a8%a3-6/ Thu, 10 Feb 2022 13:49:26 +0000 https://punjabi.newsd5.in/?p=145043 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 9 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 404.01 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 25.79 ਕਰੋੜ ਰੁਪਏ ਦੀ 45.06 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 315 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 26.59 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਕੇਜਰੀਵਾਲ ਤੇ CM ਚੰਨੀ ‘ਚ ਖੜਕੀ ਫਿਰ ਭਖਿਆ ਮਾਹੌਲ, ਵਿਰੋਧੀ ਕਹਿੰਦੇ ਹੁਣ ਆਇਆ ਸਵਾਦ

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1340 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 3897 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 3235 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 2148 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਸਾਰੇ ਹੀ 3049 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 23320 ਨਾਕੇ ਲਾਏ ਗਏ ਹਨ।

Punjab ਫੇਰੀ ਤੋਂ ਪਹਿਲਾਂ Modi ਹੋਇਆ Live, ਵੇਖੋ ਕੀ ਦਿੱਤੀ ਲੋਕਾਂ ਨੂੰ ਸੌਗਾਤ | D5 Channel Punjabi

ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,170 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,79,170 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 118 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

]]>
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 97 ਫੀਸਦੀ ਤੋਂ ਵੱਧ ਲਾਇਸੈਂਸੀ ਹਥਿਆਰ ਜਮਾਂ ਕਰਵਾਏ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b5%e0%a8%bf%e0%a8%a7%e0%a8%be%e0%a8%a8-%e0%a8%b8%e0%a8%ad%e0%a8%be-%e0%a8%9a%e0%a9%8b%e0%a8%a3%e0%a8%be%e0%a8%82-%e0%a8%a6%e0%a9%87-%e0%a8%ae-2/ Wed, 02 Feb 2022 14:37:14 +0000 https://punjabi.newsd5.in/?p=143966 ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ ਕਰੁਣਾ ਰਾਜੂ ਨੇ ਅੱਜ ਇੱਥੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ’ਚ 3,76,542 ਲਾਇਸੰਸਸ਼ੁਦਾ ਹਥਿਆਰ ਜਮਾਂ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਕੁੱਲ 3,90,275 ਲਾਇਸੈਂਸੀ ਹਥਿਆਰਾਂ ਦਾ 97.43 ਫੀਸਦੀ ਬਣਦਾ ਹੈ, ਜਦ ਕਿ ਸੂਬੇ ਵਿੱਚ 72 ਬਿਨਾਂ ਲਾਇਸੈਂਸ ਵਾਲੇ ਹਥਿਆਰ ਵੀ ਜ਼ਬਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਰਾਸ਼ਟਰੀ/ਪ੍ਰਾਈਵੇਟ ਬੈਂਕਾਂ ਵਿੱਚ ਤਾਇਨਾਤ ਸੁਰੱਖਿਆ ਕਰਮੀਆਂ ਸਮੇਤ ਨਿੱਜੀ ਸੁਰੱਖਿਆ ਲਈ ਲਾਇਸੰਸਸ਼ੁਦਾ ਹਥਿਆਰ ਰੱਖਣ ਵਾਲੇ ਕੁਝ ਵਿਅਕਤੀਆਂ ਨੂੰ ਕਿਸੇ ਵੀ ਕਿਸਮ ਦੀ ਵਾਜਿਬ ਛੋਟ ਲੈਣ ਜਾਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਤੱਕ ਪਹੁੰਚ ਕਰਨੀ ਹੋਵੇਗੀ ।

Khabran Da Sira : MSP ‘ਤੇ ਸਰਕਾਰ ਦਾ ਫੈਸਲਾ, ਪੰਜਾਬ ਆਉਣਗੇ ਮੋਦੀ, ਗੁੱਥਮ-ਗੁੱਥਾ ਹੋਏ ਭਾਜਪਾਈ, ਕਾਂਗਰਸ ਨੂੰ ਝਟਕਾ

ਡਾ.ਰਾਜੂ ਨੇ ਇਹ ਵੀ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 01 ਫਰਵਰੀ 2022 ਤੱਕ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 313.44 ਕਰੋੜ ਰੁਪਏ ਕੀਮਤ ਦਾ ਸਮਾਨ ਜ਼ਬਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਨਿਗਰਾਨ ਟੀਮਾਂ ਨੇ 15.49 ਕਰੋੜ ਰੁਪਏ ਦੀ ਕੀਮਤ ਵਾਲੀ 28.91 ਲੱਖ ਲੀਟਰ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਨੇ 276.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 20 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

Punjab Congress : ਹੋ ਗਿਆ ਓਹੀ ਕੰਮ ਜੀਹਦਾ ਸੀ ਡਰ, ਕਾਂਗਰਸ ‘ਚ ਬਗਾਵਤ ! ਕਾਂਗਰਸ ਨੂੰ ਹੁਣ ਤੱਕ ਦਾ ਵੱਡਾ ਝਟਕਾ!

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1209 ਵੱਧ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2906 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1990 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਅਤੇ ਬਾਕੀਆਂ ਵਿਰੁੱਧ ਵੀ ਜਲਦ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 891 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਗ਼ੈਰ- ਜ਼ਮਾਨਤੀ ਵਾਰੰਟਾਂ ਦੇ 2731 ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ, ਜਦਕਿ 15 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ’ਚ 16448 ਨਾਕੇ ਲਗਾਏ ਗਏ ਹਨ।

]]>