Punjab Health & Family Welfare Minister – D5 News https://punjabi.newsd5.in Truth Seeking News Network. Sun, 25 Sep 2022 10:58:30 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Punjab Health & Family Welfare Minister – D5 News https://punjabi.newsd5.in 32 32 ਫੂਡ ਸੇਫਟੀ ਵਿੰਗ ਨੇ ਮਿਲਾਵਟਖੋਰੀ ‘ਤੇ ਕੱਸਿਆ ਸ਼ਿਕੰਜਾ: ਚੇਤਨ ਸਿੰਘ ਜੌੜਾਮਾਜਰਾ https://punjabi.newsd5.in/%e0%a8%ab%e0%a9%82%e0%a8%a1-%e0%a8%b8%e0%a9%87%e0%a8%ab%e0%a8%9f%e0%a9%80-%e0%a8%b5%e0%a8%bf%e0%a9%b0%e0%a8%97-%e0%a8%a8%e0%a9%87-%e0%a8%ae%e0%a8%bf%e0%a8%b2%e0%a8%be%e0%a8%b5%e0%a8%9f%e0%a8%96/ Sun, 25 Sep 2022 10:58:30 +0000 https://punjabi.newsd5.in/?p=177323 ਚੰਡੀਗੜ੍ਹ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ, ਅੱਜ ਐਤਵਾਰ, ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਘਟੀਆ ਦਰਜੇ ਦੇ ਖਾਧ-ਪਦਾਰਥਾਂ ਦੀ ਵਿਕਰੀ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਤਹਿਤ ਫੂਡ ਸੇਫਟੀ ਵਿੰਗ ਵੱਲੋਂ ਖਾਣ-ਪੀਣ ਦੀਆਂ ਵਸਤਾਂ ਵੇਚਣ ਵਾਲਿਆਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਫੂਡ ਸੇਫਟੀ ਵਿਭਾਗ ਵੱਲੋਂ ਖਾਣ-ਪੀਣ ਦਾ ਸਮਾਨ ਵੇਚਣ ਵਾਲੇ ਵਿਕਰੇਤਾਵਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋਂ ਕੋਈ ਵੀ ਗ਼ਲਤ ਜਾਂ ਨਾ ਖਾਣ ਯੋਗ ਵਸਤੂ ਲੋਕਾਂ ਤੱਕ ਪੁਹੰਚਣ ਤੋਂ ਰੋਕੀ ਜਾ ਸਕੇ ਅਤੇ ਲੋਕਾਂ ਦੀ ਸਿਹਤ ਤੰਦਰੁਸਤ ਰਹਿ ਸਕੇ।
ਸਿਹਤ ਮੰਤਰੀ ਨੇ ਦੱਸਿਆ ਕਿ ਇਸ ਨੂੰ ਮੁੱਖ ਰੱਖਦਿਆਂ ਹੋਇਆਂ ਫੂਡ ਸੇਫਟੀ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਤਾਂ ਜੋਂ ਉਹ ਦੂਸਰੇ ਜ਼ਿਲਿਆਂ ਵਿੱਚ ਜਾ ਕੇ ਵੀ ਖਾਣ-ਪੀਣ ਦਾ ਸਮਾਨ ਵੇਚਣ ਵਾਲੇ ਵਿਕਰੇਤਾਵਾਂ ਦੀ ਚੈਕਿੰਗ ਕਰ ਸਕਣ। ਜੇਕਰ ਕੋਈ ਮਿਆਰ ਤੋਂ ਘੱਟ ਜਾ ਨਾ ਖਾਣਯੋਗ ਵਸਤੂ ਵੇਚ ਰਿਹਾ ਹੈ ਤਾਂ ਉਸ ਖਿਲਾਫ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਅਧੀਨ ਜ਼ਿਲੇ ਦੇ ਵਧੀਕ ਡਿਪਟੀ ਕਮਿਸ਼ਨਰ, ਕਮ ਐਡਜੁਕੇਟਿੰਗ ਅਫ਼ਸਰ (ਫੂਡ ਸੇਫਟੀ) ਦੀ ਕੋਰਟ ਵਿੱਚ ਫੂਡ ਸੇਫਟੀ ਅਤੇ ਸਟੈਂਡਰਡ ਐਕਟ 2006 ਦੀ ਧਰਾਵਾਂ ਅਧੀਨ ਕਾਰਵਾਈ ਕਰਦੇ ਹੋਏ ਭਾਰੀ ਜੁਰਮਾਨਾ ਕੀਤਾ ਜਾਂਦਾ ਹੈ ਅਤੇ ਜੇਕਰ ਕੋਈ ਸੈਂਪਲ ਨਾ ਖਾਣਯੋਗ ਪਾਇਆ ਜਾਂਦਾ ਤਾਂ ਉਸ ਦਾ ਕੇਸ ਮਾਣਯੋਗ ਜੂਡੀਸ਼ੀਅਲ ਕੋਰਟ ਵਿੱਚ ਦਾਇਰ ਕੀਤਾ ਜਾਂਦਾ ਹੈ।
ਫੂਡ ਅਤੇ ਡਰੱਗ ਐਡਮਿਨਸਟ੍ਰੇਸ਼ਨ ਪੰਜਾਬ ਦੇ ਫੂਡ ਸੇਫਟੀ ਵਿੰਗ ਵੱਲੋਂ ਵਿੱਢੀ ਬਹ-ਨੁਕਾਤੀ ਮਹਿੰਮ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਵਿੰਗ ‘‘ਜੇ ਇਹ ਸੁਰੱਖਿਅਤ ਨਹੀਂ ਤਾਂ ਇਹ ਭੋਜਨ ਨਹੀਂ’’ ਸਲੋਗਨ ਤਹਿਤ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਤਰਾਂ ਵਿਭਾਗ ‘‘ਕਿਸੇ ਵੀ ਕਿਸਮ ਦੀ ਮਿਲਾਵਟ ਪ੍ਰਤੀ ਸੁਚੇਤ ਮਨੁੱਖ ਹੀ ਵਧੀਆ ਜ਼ਿੰਦਗੀ ਜਿਊਣ’’ ਦੇ ਮੰਤਵ ਨਾਲ ਪੰਜਾਬ ਵਾਸੀਆਂ ਨੂੰ ਸ਼ੁੱਧ ਖਾਣ ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੀ ਜਾਗਰੂਕਤਾ ਮੁਹਿੰਮ ਵਿੱਚ ਅਗਵਾਈ ਕਰ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਕਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਦੇ ਨਾਲ ਹੀ ਫੂਡ ਸੇਫਟੀ ਅਤੇ ਸਟੈਂਡਰਡਰਜ ਅਥਾਰਟੀ ਆਫ ਇੰਡੀਆ ਵੱਲੋਂ ਖਾਣ-ਪੀਣ ਦੀਆਂ ਵਸਤਾਂ ਦੇ ਮਿਆਰ ਵਿੱਚ ਸੁਧਾਰ ਲਿਆਉਣ ਦੇ ਲਈ ਕਈ ਨਵੇਂ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਜਿਸ ਤਹਿਤ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਚੈੱਕ ਕਰਨ ਲਈ ਸੈਪਲਿੰਗ, ਇੰਸਪੈਕਸ਼ਨ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਲਗਾਤਾਰ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਅਧੀਨ ਰਜਿਸਟ੍ਰੇਸ਼ਨ ਅਤੇ ਲਾਇਸੈਂਸ ਲਈ ਦੁਕਾਨਦਾਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਹੁਣ ਤੱਕ ਫੂਡ ਬਿਜ਼ਨਸ ਓਪਰੇਟਰਾਂ ਨੂੰ ਕੁੱਲ 165783 ਲਾਇਸੰਸ ਅਤੇ ਰਾਜਿਸਟ੍ਰੇਸ਼ਨਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਦੁੱਧ ਦੀ ਗੁਣਵੱਤਾ ਸੁਧਾਰਨ ਲਈ ਵਿਭਾਗ ਵੱਲੋਂ ਵਿਸ਼ੈਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਮਹੀਨਾ ਅਗਸਤ 2022 ਦੌਰਾਨ ਵਿਭਾਗ ਵੱਲੋਂ ਕੁੱਲ 1016 ਸੈਂਪਲ ਭਰੇ ਗਏ, ਜਿਨਾਂ ਵਿੱਚੋਂ ਦੁੱਧ ਦੇ ਕੁੱਲ 676 ਸੈਂਪਲ ਲਏ ਗਏ ਸਨ, ਜਿਨ੍ਹਾਂ ਵਿੱਚੋਂ ਦੁੱਧ ਦੇ 278 ਸੈਂਪਲ ਮਾਨਤਾ ਤੇ ਖ਼ਰੇ ਨਹੀਂ ਉਤਰੇ।
ਫੂਡ ਸੇਫਟੀ ਵਿਭਾਗ ਵੱਲੋਂ ਪੂਰੇ ਪੰਜਾਬ ਵਿੱਚ ਖਾਣ ਪੀਣ ਦੀਆਂ ਵਸਤਾਂ ਦੀ ਗੁਣਵੱਤਾ ਨੂੰ ਚੈਕ ਕਰਨ ਲਈ ਕੁੱਲ 7 ਮੋਬਾਈਲ ਫੂਡ ਸੇਫਟੀ ਵੈਨਜ਼ ਤਾਇਨਾਤ ਕੀਤੀਆਂ ਗਈਆਂ ਹਨ। ਐਫ.ਐਸ.ਐਸ.ਏ.ਆਈ. ਵੱਲੋਂ ਇਹ ਪ੍ਰੋਗਰਾਮ ’ਫੂਡ ਸੇਫਟੀ ਆਫ ਵੀਲਜ਼’ ਤਹਿਤ ਸ਼ੁਰੂ ਕੀਤਾ ਗਿਆ ਹੈ। ਇਹ ਵੈਨਾਂ ਵੱਖ ਵੱਖ ਜ਼ਿਲ੍ਹਿਆਂ ਵਿੱਚ ਜਾਗਰੂਕਤਾ, ਫੂਡ ਸੇਫਟੀ ਟ੍ਰੇਨਿੰਗ, ਖਾਣ-ਪੀਣ ਦੀ ਵਸਤਾਂ ਦੀ ਗੁਣਵੱਤਾ ਦੀ ਜਾਂਚ ਕਰਦੀਆਂ ਹਨ। ਇਨ੍ਹਾਂ ਵਿੱਚ ਫੂਡ ਟੈਸਟਿੰਗ ਦਾ ਪੂਰਾ ਪ੍ਰਬੰਧ ਹੈ ਅਤੇ ਰਿਪੋਰਟ ਮੌਕੇ ’ਤੇ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਸ਼ਬਜੀ ਮੰਡੀਆਂ ਵਿੱਚ ਚੈਕਿੰਗ ਕੀਤੀ ਗਈ ਅਤੇ ਫ਼ਲਾਂ ਨੂੰ ਗੈਰ ਕੁਦਰਤੀ ਢੰਗ ਨਾਲ ਪਕਾਉਣ ਲਈ ਵਰਤੇ ਜਾਂਦੇ ਰਸਾਇਣ ਕੈਲਸ਼ੀਅਮ ਕਾਰਬਾਈਡ ਉੱਪਰ ਅਤੇ ਅਦਰਕ ਦੀ ਚਮਕ ਵਧਾਉਣ ਲਈ ਤੇਜ਼ਾਬ ਨਾਲ ਧੋਣ ਉੱਪਰ ਰੋਕ ਲਗਾਈ ਗਈ।
ਖਾਣ ਪੀਣ ਦੀਆਂ ਵਸਤਾਂ ਦਾ ਕਾਰੋਬਰ ਕਰਨ ਵਾਲਿਆਂ ਨੂੰ ਫੂਡ ਸੇਫਟੀ ਅਤੇ ਸਟੈਂਡਰਡਜ ਐਕਟ, 2006 ਦੇ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਫੂਡ ਸੇਫਟੀ ਟ੍ਰੇਨਿੰਗ ਐਂਡ ਸਰਟੀਫਿਕੇਸ਼ਨ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਵਰਕਸ਼ਾਪ ਵਿੱਚ ਸਾਫ ਸਫਾਈ ਰੱਖਣ, ਵਰਕਰਾਂ ਦੀ ਮੈਡੀਕਲ ਫਿਟਨੈੱਸ, ਵਰਕਰਾਂ ਨੂੰ ਐਪ੍ਰਨ, ਦਸਤਾਨੇ, ਟੋਪੀ, ਮਾਸਕ ਆਦਿ ਪਹਿਨਣ ਦੀਆਂ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ।
ਉਨ੍ਹਾਂ ਦੱਸਿਆ ਕਿ ਐਫ.ਐਸ.ਐਸ.ਏ.ਆਈ. ਦੇ ਰੀਪ੍ਰਪੋਜ਼ ਯੂਜ਼ਡ ਕੁਕਿੰਗ ਆਇਲ ਪ੍ਰੋਗਰਾਮ ਤਹਿਤ, ਇੱਕ ਕੰਪਨੀ ਫੂਡ ਵਿਕ੍ਰੇਤਾਵਾਂ ਤੋਂ ਵਰਤਿਆ ਤੇਲ ਇਕੱਠਾ ਕਰੇਗੀ ਅਤੇ ਉਸ ਨੂੰ ਬਾਇਓਡੀਜ਼ਲ ਵਿੱਚ ਤਬਦੀਲ ਕਰੇਗੀ, ਇਸ ਤਰਾਂ ਖਾਣ ਵਾਲੇ ਤੇਲ ਦੀ ਵਾਰ ਵਾਰ ਵਰਤੋਂ ਵਿੱਚ ਕਮੀ ਆਏਗੀ। ਜਦੋਂ ਖਾਣ ਵਾਲੇ ਤੇਲ ਨੂੰ ਵਾਰ-ਵਾਰ ਗਰਮ ਕਰਕੇ ਤਲਣ ਲਈ ਵਰਤਿਆ ਜਾਂਦਾ ਹੈ ਤਾਂ ਉਸ ਵਿੱਚ ਟਰਾਂਸ ਫੈਟ ਦੀ ਮਾਤਰਾ ਕਾਫੀ ਵਧ ਜਾਂਦੀ ਹੈ, ਜੋ ਸਿਹਤ ਲਈ ਹਾਨੀਕਾਰਕ ਹੁੰਦੀ ਹੈ ਅਤੇ ਹਾਈ ਬਲੱਡ ਪ੍ਰੈਸ਼ਰ, ਹਾਈ ਕੋਲੈਸਟ੍ਰੋਲ, ਹਾਰਟ ਅਟੈਕ ਆਦਿ ਦਾ ਕਾਰਨ ਬਣਦੀ ਹੈ।
ਵਿਦਿਆਰਥੀਆਂ ਲਈ ‘ਈਟ ਰਾਈਟ’ ਮੁਹਿੰਮ
ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ‘ਈਟ ਰਾਈਟ’ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਅਧੀਨ ਸਕੂਲਾਂ ਦੇ ਬੱਚਿਆਂ ਨੂੰ ਸਾਫ਼ ਸੁਥਰਾ ਅਤੇ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਤਹਿਤ ਜੰਕ ਫੂਡ ਬੰਦ ਕਰਨ ਲਈ ਸਕੂਲਾਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸਕੂਲਾਂ ਵਿੱਚ ਸੈਮੀਨਾਰ ਕਰਕੇ ਬੱਚਿਆਂ ਨੂੰ ਜੰਕ ਫੂਡ ਰਾਹੀਂ ਹੋਣ ਵਾਲੀਆਂ ਸਿਹਤ ਸਬੰਧੀ ਤਕਲੀਫ਼ਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਘੱਟ ਨਮਕ ਅਤੇ ਘੱਟ ਚੀਨੀ ਦੀ ਮਾਤਰਾਂ ਲੈਣ ਅਤੇ ਘੱਟ ਤੇਲ ਵਰਤਣ ਸਬੰਧੀ ਵੀ ਜਾਣੂ ਕਰਵਾਇਆ ਜਾ ਰਿਹਾ ਤਾਂ ਜੋਂ ਉਹ ਪੌਸ਼ਟਿਕ ਭੋਜਣ ਵੱਲ ਹੀ ਧਿਆਨ ਦੇਣ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਬੱਚਿਆਂ ਵਿੱਚ ਕੁਪੋਸ਼ਣ ਦੀ ਰੋਕਥਾਮ ਲਈ ਵੀ ਐਫ.ਐਸ.ਐਸ.ਏ.ਆਈ. ਵੱਲੋਂ  ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਇਸਦੇ ਅਧੀਨ ਦੁੱਧ, ਖਾਣ ਵਾਲੇ ਤੇਲ, ਚਾਵਲ, ਆਟਾ ਅਤੇ ਨਮਕ ਨੂੰ ਵਿਟਾਮਨ ਅਤੇ ਮਿਨਰਲ ਯੁਕਤ ਕਰਕੇ ਵੇਚਣ ਦੀ ਹਦਾਇਤ ਕੀਤੀ ਗਈ ਹੈ ਅਤੇ ਅਜਿਹੇ ਪਦਾਰਥ ਉੱਪਰ ਐਫ ਪਲੱਸ ਦਾ ਲੋਗੋ ਜ਼ਰੂਰੀ ਹੈ। ਵਿਭਾਗ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟ ਦੀ ਰੋਕਥਾਮ ਲਈ ਸਮੇਂ ਸਮੇਂ ਸਿਰ ਐਫ.ਐਸ.ਐਸ.ਏ.ਆਈ. ਦੀਆਂ ਹਦਾਇਤਾਂ ਅਨੁਸਾਰ ਸਰਵੇ ਲਈ ਵੀ ਸੈਂਪਲਿੰਗ ਕਰਵਾਈ ਜਾਂਦੀ ਹੈ, ਜਿਸ ਵਿੱਚ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥ, ਖਾਣ ਵਾਲੇ ਤੇਲ, ਸ਼ਹਿਦ, ਫ਼ਲ ਅਤੇ ਸਬਜ਼ੀਆਂ ਆਦਿ ਦੇ ਸੈਂਪਲ ਲਏ ਗਏ।
]]>
‘ਨਿੱਜੀ ਹਸਪਤਾਲਾਂ ਲਈ ਕੋਵਿਡ ਟੀਕੇ ਦੀਆਂ ਕੀਮਤਾਂ ਤੈਅ ਕਰਨ ਸਬੰਧੀ ਕੇਂਦਰ ਸਰਕਾਰ ਦਾ ਫੈਸਲਾ ਬਹੁਤ ਦੇਰੀ ਨਾਲ’ https://punjabi.newsd5.in/%e0%a8%a8%e0%a8%bf%e0%a9%b1%e0%a8%9c%e0%a9%80-%e0%a8%b9%e0%a8%b8%e0%a8%aa%e0%a8%a4%e0%a8%be%e0%a8%b2%e0%a8%be%e0%a8%82-%e0%a8%b2%e0%a8%88-%e0%a8%95%e0%a9%8b%e0%a8%b5%e0%a8%bf%e0%a8%a1-%e0%a8%9f/ Thu, 10 Jun 2021 05:20:53 +0000 https://punjabi.newsd5.in/?p=107762 ਚੰਡੀਗੜ੍ਹ :  ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲ ਵਿਖੇ ਕੋਵਿਡ ਟੀਕਿਆਂ ਦੀਆਂ ਕੀਮਤਾਂ ਨੂੰ ਤੈਅ ਕਰਨ ਦਾ ਕੇਂਦਰ ਸਰਕਾਰ ਦਾ ਫੈਸਲਾ ਬਿਨਾਂ ਸੂਝਬੂਝ ਤੋਂ ਅਤੇ ਬਹੁਤ ਦੇਰੀ ਨਾਲ ਲਿਆ ਗਿਆ ਹੈ। ਟੀਕਿਆਂ ਦੀਆਂ ਵਾਧੂ ਕੀਮਤਾਂ ‘ਤੇ ਰੋਕ ਲਗਾਉਣ ਦੇ ਕੇਂਦਰ ਸਰਕਾਰ ਦੇ ਹਾਲ ਹੀ ਵਿੱਚ ਲਏ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਇਹ ਫੈਸਲਾ ਉਸ ਸਮੇਂ ਲਿਆ ਗਿਆ ਹੈ ਜਦੋਂ ਨਿੱਜੀ ਹਸਪਤਾਲਾਂ ਨੇ ਟੀਕਾਕਰਨ ਜ਼ਰੀਏ ਪਹਿਲਾਂ ਹੀ ਭਾਰੀ ਮੁਨਾਫ਼ਾ ਕਮਾ ਲਿਆ ਹੈ ਜਦਕਿ ਭਾਜਪਾ ਨੇਤਾਵਾਂ ਨੇ ਝੂਠੇ ਦੋਸ਼ ਲਾਏ ਹਨ ਕਿ ਪੰਜਾਬ ਸਰਕਾਰ ਨਿੱਜੀ ਹਸਪਤਾਲਾਂ ਨੂੰ ਟੀਕੇ ਸਪਲਾਈ ਕਰਕੇ ਮੁਨਾਫ਼ਾ ਕਮਾ ਰਹੀ ਹੈ।

🔴LIVE| ਰਾਕੇਸ਼ ਟਿਕੈਤ ਨੇ ਹਿਲਾਤੀ ਕੇਂਦਰ ਦੀਆਂ ਜੜ੍ਹਾਂ !ਖੇਤੀਬਾੜੀ ਮੰਤਰੀ ਨੇ ਖੁਸ਼ ਕਰਤੇ ਕਿਸਾਨ !

ਕੇਂਦਰ ਸਰਕਾਰ ਵੱਲੋਂ ਟੀਕੇ ਦੀ ਸਾਰੀ ਖਰੀਦ ਨੂੰ ਆਪਣੇ ਦਾਇਰੇ ਵਿਚ ਲੈਣ ਦੇ ਤਾਜ਼ਾ ਫੈਸਲੇ ‘ਤੇ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬਿਆਂ/ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਕੋਲ ਖ਼ਰੀਦ ਲਈ ਭਾਰਤ ਸਰਕਾਰ ਵਾਂਗ ਇਜਾਰੇਦਾਰੀ ਦਾ ਅਧਿਕਾਰ ਨਹੀਂ ਹੈ ਜੋ ਦੇਸ਼ ਦੀ ਸਮੂਹ ਆਬਾਦੀ ਲਈ ਢੁੱਕਵੀਂ ਕੀਮਤ `ਤੇ ਟੀਕਿਆਂ ਦੀ ਖ਼ਰੀਦ ਲਈ ਗੱਲਬਾਤ ਰਾਹੀਂ ਸਮਝੌਤਾ ਕਰ ਸਕਦੀਆਂ ਹਨ ਕਿਉਂਕਿ ਭਾਰਤ ਸਰਕਾਰ ਕੋਵੀਸ਼ੀਲਡ ਟੀਕਾ 150 ਰੁਪਏ ਪ੍ਰਤੀ ਖੁਰਾਕ ਦੇ ਹਿਸਾਬ ਨਾਲ ਪ੍ਰਾਪਤ ਕਰ ਰਹੀ ਸੀ ਜਦਕਿ ਸੂਬਾ ਸਰਕਾਰ ਨੂੰ ਇਸ ਲਈ ਜੀ.ਐਸ.ਟੀ. ਸਮੇਤ 315 ਰੁਪਏ ਅਦਾ ਕਰਨੇ ਪੈ ਰਹੇ ਸਨ।

ਕੈਪਟਨ ਦੇ ਸ਼ਹਿਰ ਚ ਸਿੱਧੂ ਦਾ ਵੱਡਾ ਧਮਾਕਾ !ਪਹਿਲਾਂ ਕਰਦਾ ਸੀ ਟਵੀਟ ਹੁਣ ਹੋ ਗਿਆ ਸਿੱਧਾ !ਕੈਪਟਨ ਦੀ ਵੀ ਉੱਡ ਗਈ ਨੀਂਦ !

ਸਿਹਤ ਮੰਤਰੀ ਨੇ ਮੋਦੀ ਸਰਕਾਰ ਨੂੰ ਇਹ ਵੀ ਸਲਾਹ ਦਿੱਤੀ ਕਿ ਸਮਾਜ ਦੇ ਸਾਰੇ ਵਰਗਾਂ ਨੂੰ ਮੁਫ਼ਤ ਟੀਕੇ ਲਗਾਉਣੇ ਚਾਹੀਦੇ ਹਨ ਕਿਉਂਕਿ ਭਾਜਪਾ ਨੇ ਚੋਣਾਂ ਦੌਰਾਨ ਕਈ ਰਾਜਾਂ ਵਿੱਚ ਐਲਾਨ ਕੀਤਾ ਸੀ ਕਿ ਸਾਰਿਆਂ ਨੂੰ ਮੁਫਤ ਕੋਵਿਡ ਟੀਕੇ ਮੁਹੱਈਆ ਕਰਵਾਏ ਜਾਣਗੇ। ਸਾਰਿਆਂ ਨੂੰ ਮੁਫਤ ਟੀਕਾ ਲਗਵਾਉਣ ਦੇ ਮੱਦੇਨਜ਼ਰ, ਭਾਰਤ ਸਰਕਾਰ ਨੂੰ ਨਿੱਜੀ ਅਦਾਰਿਆਂ ਨੂੰ ਦਿੱਤਾ 25 ਪ੍ਰਤੀਸ਼ਤ ਕੋਟਾ ਖ਼ਤਮ ਕਰਨਾ ਚਾਹੀਦਾ ਹੈ। ਸਿਹਤ ਮੰਤਰੀ ਨੇ ਮੋਦੀ ਸਰਕਾਰ ਨੂੰ ਕਿਹਾ ਕਿ ਉਹਨਾਂ ਨੂੰ ਨਵੀਂ ਨੀਤੀ ਅਧੀਨ ਰਾਜ ਸਰਕਾਰਾਂ ਵੱਲੋਂ ਕੋਵਿਡ ਵੈਕਸੀਨ ਲਈ ਕੀਤੀ ਸਾਰੀ ਅਦਾਇਗੀ ਵਾਪਸ ਕਰ ਦੇਣੀ ਚਾਹੀਦੀ ਹੈ।

ਲਓ ਜੀ ਹੋ ਗਿਆ ਨਵਾਂ Kisan andolan ਸ਼ੁਰੂ ! BJP ਤੋਂ ਬਾਅਦ ਘੇਰ ਲਏ Congress ! ਘਰਾਂ ਅੱਗੇ ਗੱਡਤੇ ਪੱਕੇ ਟੈਂਟ !

ਸਿਹਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਟੀਕਾਕਰਨ ਨੀਤੀ ਨੂੰ ਵੇਖਦਿਆਂ ਸੂਬਾ ਸਰਕਾਰ ਨੇ ਸ਼ੁਰੂਆਤ ਵਿੱਚ ਕੇਵਲ ਗਰੀਬ ਅਤੇ ਸਭ ਤੋਂ ਵੱਧ ਯੋਗ ਵਰਗਾਂ ਜਿਵੇਂ ਸਹਿ- ਬਿਮਾਰੀਆਂ ਵਾਲੇ ਪੀੜਤਾਂ, ਉਸਾਰੀ ਕਿਰਤੀਆਂ ਅਤੇ ਸਿਹਤ ਸੰਭਾਲ ਕਰਮਚਾਰੀਆਂ ਦੇ ਪਰਿਵਾਰ ਨੂੰ ਤਰਜੀਹ ਦੇਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਵਿੱਚ 18-44 ਉਮਰ ਵਰਗ ਦੇ ਉਨ੍ਹਾਂ ਲੋਕਾਂ ਦਾ ਟੀਕਾਕਰਨ ਪੂਰਾ ਕਰਨ ਦੀ ਉਮੀਦ ਕੀਤੀ ਜਾ ਰਹੀ ਹੈ ਜਿਹੜੇ ਵਿਦਿਆਰਥੀਆਂ ਅਤੇ ਵਿਅਕਤੀਆਂ ਨੂੰ ਨੌਕਰੀਆਂ ਲਈ ਵਿਦੇਸ਼ਾਂ ਵਿਚ ਜਾਣਾ ਪੈ ਰਿਹਾ ਸੀ ਅਤੇ ਉਹਨਾਂ ਨੂੰ ਕਿਸੇ ਵੀ ਤਰਜੀਹੀ ਸਮੂਹ ਵਿਚ ਸ਼ਾਮਲ ਨਹੀਂ ਕੀਤਾ ਗਿਆ ਸੀ।

ਪੰਜਾਬ ਤੋਂ ਦਿੱਲੀ ਪਹੁੰਚੀ ਅਜਿਹੀ ਚੀਜ਼!ਕਿਸਾਨਾਂ ਦੇ ਨਾਲ ਦਿੱਲੀ ਵਾਸੀ ਵੀ ਹੋਏ ਖੁਸ਼! D5 Channel Punjabi

ਉਨ੍ਹਾਂ ਕਿਹਾ ਕਿ ਮਈ ਮਹੀਨੇ ਦੌਰਾਨ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੇ ਸਿਖਰ ਨੂੰ ਵੇਖਦਿਆਂ 18-44 ਉਮਰ ਵਰਗ ਦੇ ਬਹੁਤ ਸਾਰੇ ਨੌਜਵਾਨਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਦੂਸਰੇ ਰਾਜਾਂ ਦੀ ਤਰ੍ਹਾਂ ਪੰਜਾਬ ਦੇ ਨਿੱਜੀ ਹਸਪਤਾਲਾਂ ਵਿੱਚ ਕੋਈ ਟੀਕਾਕਰਨ ਉਪਲਬਧ ਨਹੀਂ ਹੈ, ਇਸ ਲਈ ਟੀਕੇ ਖਰੀਦਣ ਲਈ ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨੇਸ਼ਨ ਲੈਣ ਲਈ ਕਿਹਾ ਗਿਆ ਪਰ ਕੁਝ ਹਸਪਤਾਲ ਹੀ ਨਿਰਮਾਤਾਵਾਂ ਤੋਂ ਸਿੱਧੀ ਸੀਮਤ ਸਪਲਾਈ ਪ੍ਰਾਪਤ ਕਰ ਸਕੇ, ਜਦੋਂਕਿ ਬਚਦੇ ਹਸਪਤਾਲਾਂ ਨੇ ਸੂਬਾ ਸਰਕਾਰ ਤੋਂ ਸਹਾਇਤਾ ਦੀ ਮੰਗ ਕੀਤੀ।

ਇੰਜ ਵੀ ਹੋ ਸਕਦੀ ਹੈ ਆਨਲਾਈਨ ਠੱਗੀ,ਹੋ ਜਾਓ ਸਾਵਧਾਨ!ਤੁਸੀ ਵੀ ਹੋ ਸਕਦੇ ਹੋ ਸ਼ਿਕਾਰ?

ਸਿੱਧੂ ਨੇ ਦੱਸਿਆ ਕਿ ਟੀਕਾ ਉਸ ਕੀਮਤ ‘ਤੇ ਨਿੱਜੀ ਹਸਪਤਾਲਾਂ ਨੂੰ ਦਿੱਤਾ ਜਾਂਦਾ ਸੀ, ਜਿਸ ਕੀਮਤ ‘ਤੇ ਉਹ ਨਿਰਮਾਤਾਵਾਂ ਤੋਂ ਖਰੀਦਦੇ ਸਨ। ਪ੍ਰਾਈਵੇਟ ਹਸਪਤਾਲਾਂ ਤੋਂ ਲਈ ਜਾਣ ਰਕਮ ਨੂੰ ਸਟੇਟ ਵੈਕਸੀਨ ਫੰਡ ਵਿੱਚ ਪਾ ਦਿੱਤਾ ਜਾਂਦਾ ਸੀ ਤਾਂ ਜੋ ਗਰੀਬਾਂ ਅਤੇ ਲੋੜਵੰਦਾਂ ਲਈ ਟੀਕੇ ਖਰੀਦੇ ਜਾ ਸਕਣ। ਸਿਹਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਟੀਕੇ ਅਤੇ ਦਵਾਈ ਦੀ ਕੀਮਤ ਤੈਅ ਕਰਨਾ  ਭਾਰਤ ਸਰਕਾਰ ਦੇ ਦਾਇਰੇ ਵਿਚ ਆਉਂਦਾ ਹੈ ਅਤੇ ਨਿੱਜੀ ਹਸਪਤਾਲਾਂ ਵਿਚ ਟੀਕੇ ਦੀਆਂ ਕੀਮਤਾਂ ਨਿਰਧਾਰਤ ਕਰਨ ਸਬੰਧੀ ਤਾਜ਼ਾ ਨਿਰਦੇਸ਼ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨੂੰ ਜਾਰੀ ਕੀਤੇ ਗਏ ਹਨ ਤਾਂ ਜੋ ਇਸ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।

]]>
ਸਿਹਤ ਮੰਤਰੀ ਨੇ 36 ਮੈਡੀਕਲ ਲੈਬ-ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਦਿੱਤੇ https://punjabi.newsd5.in/%e0%a8%b8%e0%a8%bf%e0%a8%b9%e0%a8%a4-%e0%a8%ae%e0%a9%b0%e0%a8%a4%e0%a8%b0%e0%a9%80-%e0%a8%a8%e0%a9%87-36-%e0%a8%ae%e0%a9%88%e0%a8%a1%e0%a9%80%e0%a8%95%e0%a8%b2-%e0%a8%b2%e0%a9%88%e0%a8%ac-%e0%a8%9f/ Sat, 16 Jan 2021 04:24:37 +0000 https://punjabi.newsd5.in/?p=86882 ਚੰਡੀਗੜ੍ਹ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ, ਸ. ਬਲਬੀਰ ਸਿੰਘ ਸਿੱਧੂ ਵਲੋਂ ਅੱਜ 36 ਮੈਡੀਕਲ ਲੈਬ ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਤੇ ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਅੱਜ ਲੈਬ ਟੈਕਨੀਸ਼ਨਾਂ ਦੀਆਂ 98 ਪ੍ਰਕਾਸ਼ਿਤ ਅਸਾਮੀਆਂ ਵਿਚੋਂ 36 ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਜਦੋਂ ਕਿ ਬਾਕੀ ਰਹਿੰਦੀਆਂ ਅਸਾਮੀਆਂ ਨੂੰ ਪੜਾਅ ਵਾਰ ਜਲਦੀ ਤੋਂ ਜਲਦੀ ਭਰਤੀ ਕੀਤਾ ਜਾਵੇਗਾ।

🔴LIVE| ਮੀਟਿੰਗਾਂ ਕਰ-ਕਰ ਅੱਕੇ ਕਿਸਾਨਾਂ ਨੇ ਬਣਾਈ ਨਵੀਂ ਰਣਨੀਤੀ! ਰਾਤੋ-ਰਾਤ ਇਕੱਠੇ ਹੋ ਕਰਤਾ ਵੱਡਾ ਐਲਾਨ!

ਸਿਹਤ ਵਿਭਾਗ ਵਿੱਚ ਨਵ-ਨਿਯੁਕਤ ਕਰਮਚਾਰੀਆਂ ਨੂੰ ਰੈਗੂਲਰ ਅਧਾਰ ’ਤੇ ਮਿਲੀ ਨੌਕਰੀ ਲਈ ਵਧਾਈ ਦਿੰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਜਾ ਕੇ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਣ ਤਾਂ ਜੋ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਰ ਘਰ ਰੋਜ਼ਗਾਰ ਯੋਜਨਾਂ ਤਹਿਤ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਮਕਸਦ ਦੀ ਪੂਰਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕਿਸਾਨੀ ਅੰਦੋਲਨ ‘ਚ Navjot Sidhu ਦੀ ਐਂਟਰੀ,ਮੋਦੀ ਦੀਆਂ ਹਿਲਾਕੇ ਰੱਖਤੀਆਂ ਜੜ੍ਹਾਂ?

ਇਥੇ ਇਹ ਵੀ ਵਰਣਨਯੋਗ ਹੈ ਕਿ ਸਿਹਤ ਵਿਭਾਗ ਪੰਜਾਬ ਵਲੋਂ ਸਾਲ 2017 ਤੋਂ 2021 ਤੱਕ ਮੈਡੀਕਲ ਅਧਿਕਾਰੀਆਂ ਸਮੇਤ ਪੈਰਾ-ਮੈਡੀਕਲ ਅਤੇ ਹੋਰ ਸਟਾਫ ਦੀਆਂ 10,049 ਤੋਂ ਵੱਧ ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ। ਡਾਇਰੈਕਟਰ ਸਿਹਤ ਪੰਜਾਬ ਡਾ. ਜੀ.ਬੀ. ਸਿੰਘ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਕਾਫ਼ੀ ਹੱਦ ਤੱਕ ਕੰਟਰੋਲ ਕਰ ਲਿਆ ਗਿਆ ਹੈ ਪਰ ਅਜੇ ਇਹ ਬਿਮਾਰੀ ਪੂਰੀ ਖਤਮ ਨਹੀਂ ਹੋਈ ਜਿਸ ਲਈ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਅਤੀ ਜਰੂਰੀ ਹੈ।ਇਸ ਮੌਕੇ ਸਿਹਤ ਮੰਤਰੀ ਦੇ ਓ.ਐਸ.ਡੀ. ਡਾ. ਬਲਵਿੰਦਰ ਸਿੰਘ, ਮਾਸ ਮੀਡੀਆ ਅਫਸਰ ਗੁਰਮੀਤ ਸਿੰਘ ਰਾਣਾ, ਹਰਚਰਨ ਸਿੰਘ ਬਰਾੜ, ਸੁਪਰਡੈਂਟ ਸੰਦੀਪ ਕੁਮਾਰ ਤੇ ਜਗਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

]]>