Punjab state Election commission – D5 News https://punjabi.newsd5.in Truth Seeking News Network. Thu, 17 Feb 2022 15:19:04 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Punjab state Election commission – D5 News https://punjabi.newsd5.in 32 32 ਵੋਟਾਂ ਤੋਂ 48 ਘੰਟੇ ਪਹਿਲਾਂ ਲਾਗੂ ਹੋਣ ਵਾਲੀਆਂ ਹਦਾਇਤਾਂ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ https://punjabi.newsd5.in/%e0%a8%b5%e0%a9%8b%e0%a8%9f%e0%a8%be%e0%a8%82-%e0%a8%a4%e0%a9%8b%e0%a8%82-48-%e0%a8%98%e0%a9%b0%e0%a8%9f%e0%a9%87-%e0%a8%aa%e0%a8%b9%e0%a8%bf%e0%a8%b2%e0%a8%be%e0%a8%82-%e0%a8%b2%e0%a8%be%e0%a8%97/ Thu, 17 Feb 2022 15:19:04 +0000 https://punjabi.newsd5.in/?p=146111 ਚੋਣ ਪ੍ਰਚਾਰ ਖਤਮ ਹੁੰਦਿਆਂ ਹੀ ਰੇਡੀਓ ਤੇ ਟੀ.ਵੀ. ਉਪਰ ਇਸ਼ਤਿਹਾਰ ਪ੍ਰਸਾਰਨ ਹੋਵੇਗਾ ਬੰਦ

ਚੰਡੀਗੜ੍ਹ : ਵਿਧਾਨ ਸਭਾ ਚੋਣਾਂ 2022 ਲਈ 20 ਫਰਵਰੀ 2022 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਪ੍ਰਚਾਰ ਲਈ ਤੈਅ ਸਮਾਂ ਸੀਮਾਂ ਮਿਤੀ 18 ਫਰਵਰੀ 2022 ਸ਼ਾਮ 6 ਵਜੇ ਸਮਾਪਤ ਹੋਣ ਉਪਰੰਤ ਆਦਰਸ਼ ਚੋਣ ਜ਼ਾਬਤੇ ਅਧੀਨ ਲਾਗੂ ਕੀਤੀਆਂ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਅੱਜ ਰਾਜ ਦੇ ਸਮੂਹ ਜ਼ਿਲਾਂ ਚੋਣ ਅਫ਼ਸਰਾਂ ਨੂੰ ਜਾਰੀ ਕਰ ਦਿੱਤੀਆਂ ਗਈਆਂ ਹਨ।

ਪੰਜਾਬ ਰਾਜ ਵਿੱਚ 20 ਫਰਵਰੀ 2022 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 6:00 ਵਜੇ ਤੱਕ ਵੋਟਾਂ ਪੈਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਚੋਣ ਪ੍ਰਚਾਰ ਲਈ ਤੈਅ ਸੀਮਾ ਜੋ ਕਿ ਲੋਕ ਪ੍ਰਤੀਨਿੱਧਤਾ ਐਕਟ 1951 ਦੀ ਧਾਰਾ 126 ਅਨੁਸਾਰ ਤੈਅ ਕੀਤੀ ਗਈ ਹੈ।

ਇਸ ਅਨੁਸਾਰ ਵੋਟਾਂ ਪੈਣ ਦਾ ਕਾਰਜ ਮੁਕੰਮਲ ਹੋਣ ਲਈ ਤੈਅ ਸਮਾਂ ਤੋਂ 48 ਘੰਟੇ ਪਹਿਲਾਂ ਚੋਣ ਪ੍ਰਚਾਰ ਬੰਦ ਕੀਤਾ ਜਾਣਾ ਹੈ ਅਤੇ ਇਹ ਸਮਾਂ ਸੁਰੂ ਹੁੰਦੇ ਸਾਰ ਚੋਣ ਪ੍ਰਚਾਰ ਲਈ ਹਲਕੇ ਵਿੱਚ ਵੋਟਰ ਵਜੋਂ ਰਜਿਸਟਰ ਨਾ ਹੋਣ ਦੇ ਬਾਵਜੂਦ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਆਏ ਹੋਏ ਰਾਜਨੀਤਕ ਆਗੂਆਂ/ ਪਾਰਟੀ ਵਰਕਰਾਂ/ਕਪੇਨ ਵਰਕਰਾਂ ਨੂੰ ਹਲਕੇ ਵਿਚੋਂ ਬਾਹਰ ਜਾਣਾ ਪਵੇਗਾ ਅਤੇ ਜਿਲਾਂ ਚੋਣ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਇਹ ਯਕੀਨੀ ਬਣਾਵੇਗਾ ਕਿ ਪ੍ਰਚਾਰ ਲਈ ਤੈਅ ਸਮਾਂ ਸਮਾਪਤ ਹੁੰਦੇ ਸਾਰ ਹਲਕੇ ਵਿਚ ਸਿਰਫ ਰਜਿਸਟਰ ਵੋਟਰ ਹੀ ਹੋਣ ਉਸ ਤੋਂ ਇਲਾਵਾ ਬਾਹਰੀ ਵਿਅਕਤੀ ਨਾ ਹੋਵੇ ਪ੍ਰੰਤੂ ਜਿਸ ਹਲਕੇ ਵਿਧਾਨ ਸਭਾ ਹਲਕੇ ਵਿੱਚ ਵੋਟਾਂ ਪੈ ਰਹੀਆਂ ਹਨ ਉਸ ਹਲਕੇ ਦੇ ਚੁਣੇ ਹੋਏ ਐਮ.ਪੀ. ਜਾਂ ਐਮ.ਐਲ.ਏ ਜੇਕਰ ਉਸ ਹਲਕੇ ਦਾ ਵੋਟਰ ਨਾ ਵੀ ਹੋਵੇ ਤਾਂ ਵੀ ਉਸ ਨੂੰ ਹਲਕੇ ਵਿੱਚੋਂ ਬਾਹਰ ਜਾਣ ਲਈ ਨਹੀਂ ਕਿਹਾ ਜਾ ਸਕਦਾ।

ਡਾ. ਰਾਜੂ ਨੇ ਦੱਸਿਆ ਕਿ ਇਨਾਂ ਹੁਕਮਾਂ ਦੀ ਪਾਲਣਾ ਲਈ ਚੋਣ ਅਮਲ ਵਿੱਚ ਲੱਗਿਆ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਸਕੇ। ਉਨਾਂ ਕਿਹਾ ਕਿ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਨਾਂ ਅਧੀਨ ਆਉਂਦੇ ਖੇਤਰ ਵਿੱਚ ਸਥਿਤ ਕਮਿਊਨਟੀ ਸੈਂਂਟਰ/ਧਰਮਸ਼ਾਲਾ/ਲੌਜ/ਗੈਸਟ ਹਾਊਸ ਅਤੇ ਹੋਰ ਇਸ ਤਰਾਂ ਦੀ ਥਾਵਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਇਨਾਂ ਥਾਵਾਂ ਵਿੱਚ ਠਹਿਰਨ ਵਾਲਿਆਂ ਦੀ ਸੂਚੀ ’ਤੇ ਨਿਗਾਹ ਰੱਖੀ ਜਾਵੇ। ਇਸ ਤੋਂ ਇਲਾਵਾ ਉਨਾਂ ਦੇ ਸ਼ਨਾਖਤੀ ਪੱਤਰ ਵੀ ਦੇਖੇ ਜਾਣ।

ਉਨਾਂ ਦੱਸਿਆ ਕਿ ਜ਼ਿਲ੍ਹਾ ਚੋਣ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਇਸ ਗੱਲ ਨੂੰ ਯਕੀਨੀ ਬਣਾਵੇਗਾ ਜਿਨ੍ਹਾਂ ਰਾਜਨੀਤਿਕ ਆਗੂਆਂ ਨੂੰ ਪੁਲਿਸ ਸੁਰੱਖਿਆ ਮੁਹੱਈਆਂ ਕਰਵਾਈ ਗਈ ਹੈ ਉਹ ਚੋਣ ਪ੍ਰਚਾਰ ਲਈ ਤੈਅ ਸਮਾਂ ਸੀਮਾ ਸਮਾਪਤ ਹੋਣ ਤੋਂ ਬਾਅਦ ਵੋਟਾਂ ਵਾਲੇ ਦਿਨ ਵੋਟਾਂ ਪੈਣ ਦੇ ਨਿਸ਼ਚਿਤ ਸਮੇਂ ਤੱਕ ਜਿਸ ਹਲਕੇ ਵਿੱਚ ਉਨਾਂ ਦੀ ਵੋਟ ਬਣੀ ਹੈ, ਉਥੇ ਹੀ ਰਹਿਣਗੇ। ਇਹ ਹੁਕਮ ਚੋਣ ਲੜ ਰਹੇ ਉਮੀਦਵਾਰਾਂ ’ਤੇ ਲਾਗੂ ਨਹੀਂ ਹੋਣਗੇ।

ਡਾ. ਰਾਜੂ ਨੇ ਕਿਹਾ ਕਿ ਚੋਣ ਲੜ ਰਹੀਆਂ ਪਾਰਟੀਆਂ ਦੇ ਰਾਜ ਇਕਾਈ ਦੇ ਇੰਚਾਰਜ ’ਤੇ ਇਹ ਹੁਕਮ ਲਾਗੂ ਨਹੀਂ ਹੋਣਗੇ ਪ੍ਰੰਤੂ ਉਹ ਇਸ ਸਮੇਂ ਦੌਰਾਨ ਪਾਰਟੀ ਦੇ ਰਾਜ ਮੁੱਖ ਦਫ਼ਤਰ ਅਤੇ ਆਪਣੇ ਰਿਹਾਇਸ਼ੀ ਸਥਾਨ ਜਿਸ ਬਾਰੇ ਕਿ ਉਸ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਗਿਆ ਹੋਵੇ ਦਰਮਿਆਨ ਹੀ ਆਉਣ ਜਾਣ ਦੀ ਪ੍ਰਵਾਨਗੀ ਹੋਵੇਗੀ।

ਉਨਾਂ ਕਿਹਾ ਕਿ ਚੋਣ ਪ੍ਰਚਾਰ ਦਾ ਸਮਾਂ ਸਮਾਪਤੀ ਉਪਰੰਤ ਜੇਕਰ ਕੋਈ ਪ੍ਰਮੁੱਖ ਆਗੂ ਸਿਹਤ ਖਰਾਬ ਹੋਣ ਕਾਰਨ ਹਲਕੇ ਵਿੱਚੋਂ ਬਾਹਰ ਨਹੀਂ ਜਾਂਦਾ ਤਾਂ ਇਸ ਤਰਾਂ ਦੇ ਕੇਸ ਵਿੱਚ ਸਬੰਧਤ ਜ਼ਿਲ੍ਹਾ ਚੋਣ ਅਫ਼ਸਰ ਰਾਜ ਦੇ ਮੁੱਖ ਚੋਣ ਅਫ਼ਸਰ ਦੀ ਸਲਾਹ ਨਾਲ ਉਸ ਆਗੂ ਦੀ ਸਿਹਤ ਜਾਂਚ ਕਰਵਾਉਣ ਲਈ ਮੈਡੀਕਲ ਬੋਰਡ ਦੀ ਸਥਾਪਨਾ ਕਰੇਗਾ ਜੋ ਕਿ ਹਲਕੇ ਤੋਂ ਬਾਹਰ ਜਾਣ ਦੇ ਹੁਕਮਾਂ ਤੋਂ ਛੋਟ ਮੰਗ ਰਹੇ ਆਗੂ ਦੀ ਸਿਹਤ ਜਾਂਚ ਕਰੇਗਾ।

ਇਸ ਦੌਰਾਨ ਬੋਰਡ ਵੱਲੋਂ ਮਰੀਜ਼ ਦੀ ਜਾਂਚ ਅਤੇ ਉਸਦੀ ਸਿਹਤ ਸਬੰਧੀ ਮੈਡੀਕਲ ਹਿਸਟਰੀ ਦੇ ਆਧਾਰ ’ਤੇ ਰਿਪੋਰਟ ਦਿੱਤੀ ਜਾਵੇਗੀ ਕਿ ਛੋਟ ਮੰਗ ਰਹੇ ਰਾਜਨੀਤਿਕ ਆਗੂ ਦੀ ਸਥਿਤੀ ਇਸ ਤਰਾਂ ਦੀ ਹੈ ਕਿ ਉਸਨੂੰ ਹਲਕੇ ਵਿੱਚੋਂ ਮੈਡੀਕਲ ਅਟੈਂਡੇਂਟ ਦੀ ਨਿਗਰਾਨੀ ਵਿੱਚ ਐਂਬੂਲੈਂਸ ਜਾਂ ਵਾਹਨ ਰਾਹੀਂ ਹਲਕੇ ਵਿੱਚੋਂ ਬਾਹਰ ਭੇਜਿਆ ਜਾ ਸਕਦਾ ਹੈ ਜਾ ਨਹੀਂ। ਹਲਕੇ ਵਿੱਚੋਂ ਬਾਹਰ ਜਾਣ ਸਬੰਧੀ ਭਾਰਤ ਚੋਣ ਕਮਿਸ਼ਨ ਦੀ ਹਦਾਇਤ ਤੋਂ ਛੋਟ ਦੇਣ ਲਈ ਕਮਿਸ਼ਨ ਮੈਡੀਕਲ ਬੋਰਡ ਵੱਲੋਂ ਦਿੱਤੀ ਗਈ ਰਿਪੋਰਟ ਮੁੱਖ ਚੋਣ ਅਫ਼ਸਾਰ ਰਾਹੀਂ ਪ੍ਰਾਪਤ ਕਰਨ ਉਪਰੰਤ ਹੀ ਫੈਂਸਲਾ ਦੇਵੇਗਾ।

ਮੁੱਖ ਚੋਣ ਅਫਸਰ ਨੇ ਦੱਸਿਆ ਕਿ ਵੋਟਾਂ ਪੈਣ ਤੋਂ 48 ਘੰਟੇ ਪਹਿਲਾਂ ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਉਕਤ ਹਦਾਇਤਾਂ ਤੋਂ ਇਲਾਵਾ ਰੇਡੀਓ ਅਤੇ ਟੈਲੀਵੀਜ਼ਨ ’ਤੇ ਹੋਣ ਵਾਲੇ ਪ੍ਰਚਾਰ ’ਤੇ ਵੀ ਰੋਕ ਲੱਗ ਜਾਵੇਗੀ। 18 ਫਰਵਰੀ 2022 ਨੂੰ ਸ਼ਾਮ 6 ਵਜੇ ਤੋਂ ਬਾਅਦ ਕੋਈ ਵੀ ਰੇਡੀਓ ਤੇ ਟੈਲੀਵੀਜ਼ਨ, ਸਿਨੇਮਾ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ ’ਤੇ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ। ਉਨਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਪੱਤਰ 3/9/2007 ਜੇ ਐਸ-11 ਮਿਤੀ 3 ਅਗਸਤ 2007 ਅਨੁਸਾਰ ਚੋਣ ਪ੍ਰਚਾਰ ਲਈ ਤੈਅ ਸਮਾਂ ਸੀਮਾਂ ਸਮਾਪਤ ਹੁੰਦੇ ਸਾਰ ਹੀ ਕੋਈ ਵੀ ਟੀ.ਵੀ. ਅਤੇ ਰੇਡੀਉ ਕਿਸੀ ਵੀ ਪਾਰਟੀ ਦੇ ਪ੍ਰਚਾਰ ਲਈ ਇਸ਼ਿਤਿਹਾਰ ਜਾਂ ਉਸ ਨਾਲ ਮਿਲਦਾ ਜੁਲਦਾ ਪ੍ਰੋਗਰਾਮ ਨਹੀਂ ਚਲਾ ਸਕਣਗੇ।

ਉਨਾਂ ਕਿਹਾ ਕਿ ਮਿਤੀ 19 ਫਰਵਰੀ 2022 ਅਤੇ ਮਿਤੀ 20 ਫਰਵਰੀ 2022 ਨੂੰ ਛਪਣ ਵਾਲੀਆਂ ਅਖਬਾਰਾਂ ਵਿੱਚ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣ ਵਿਚ ਭਾਗ ਲੈ ਰਹੀਆਂ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਆਪਣੇ ਇਸ਼ਤਿਹਾਰ ਚੋਣ ਦਫਤਰ ਦੀ ਪ੍ਰਵਾਨਗੀ ਉਪਰੰਤ ਹੀ ਛਾਪ ਸਕਦੇ ਹਨ। ਇਸ ਸਮੇਂ ਦੌਰਾਨ ਬਲਕ ਐਸ.ਐਮ.ਐਸ., ਸੋਸ਼ਲ ਮੀਡੀਆ ਅਤੇ ਆਈ.ਵੀ.ਆਰ.ਐਸ. ਸੁਨੇਹਿਆਂ ਰਾਹੀਂ ਵੀ ਰਾਜਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ’ਤੇ ਪਾਬੰਦੀ ਰਹੇਗੀ।

ਇਹ ਪਾਬੰਦੀ ਮਿਤੀ 20 ਫਰਵਰੀ, 2022 ਨੂੰ ਸ਼ਾਮ 6 ਵਜੇ ਤੱਕ ਲਾਗੂ ਹੋਵੇਗੀ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਪਿ੍ਰੰਟ ਮੀਡੀਆ ਵਿੱਚ ਪ੍ਰਕਾਸ਼ਿਤ ਹੋਣ ਵਾਲੇ ਰਾਜਸੀ ਪਾਰਟੀਆਂ, ਉਮੀਦਵਾਰਾਂ ਅਤੇ ਚੋਣਾਂ ਸਬੰਧੀ ਕਿਸੇ ਕਿਸਮ ਦੇ ਵੀ ਇਸ਼ਤਿਹਾਰ ਨੂੰ ਜਾਰੀ ਕਰਨ ਤੋਂ ਪਹਿਲਾਂ ਰਾਜ ਪੱਧਰੀ ਤੇ ਜ਼ਿਲਾ ਪੱਧਰੀ ਐਮ.ਸੀ.ਐਮ.ਸੀ. ਤੋਂ ਸਰਟੀਫਿਕੇਟ ਲੈਣਾ ਲਾਜ਼ਮੀ ਹੋਵੇਗਾ।

।

]]>
ਚੋਣ ਕਮਿਸ਼ਨ ਭਾਰਤ ਵੱਲੋਂ ਅਪਰਾਧੀ ਪਿਛੋਕੜ ਬਾਰੇ ਜਾਣਕਾਰੀ ਦੇਣ ਵਾਲੇ ਫਾਰਮ ਨੰਬਰ 26 ਬਾਰੇ ਜਾਣਕਾਰੀ ਨੂੰ ਹੋਰ ਸਪੱਸ਼ਟ ਕੀਤਾ ਗਿਆ https://punjabi.newsd5.in/%e0%a8%9a%e0%a9%8b%e0%a8%a3-%e0%a8%95%e0%a8%ae%e0%a8%bf%e0%a8%b6%e0%a8%a8-%e0%a8%ad%e0%a8%be%e0%a8%b0%e0%a8%a4-%e0%a8%b5%e0%a9%b1%e0%a8%b2%e0%a9%8b%e0%a8%82-%e0%a8%85%e0%a8%aa%e0%a8%b0%e0%a8%be/ Mon, 24 Jan 2022 15:44:49 +0000 https://punjabi.newsd5.in/?p=142852 ਚੰਡੀਗੜ੍ਹ: ਭਾਰਤੀ ਚੋਣ ਕਮਿਸਨ ਵੱਲੋਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਨਾਮਜਦਗੀ ਪੱਤਰ ਦੇ ਹਿੱਸੇ ਫਾਰਮ ਨੰਬਰ 26 ਵਿੱਚ ਸੋਧ ਕਰ ਦਿੱਤੀ ਗਈ ਹੈ ਅਤੇ ਵਿਧਾਨ ਸਭਾ ਜਾਂ ਲੋਕ ਸਭਾ ਚੋਣ ਲੜਨ ਵਾਲੇ ਉਮੀਦਵਾਰਾਂ ਲਈ ਇਹ ਲਾਜ਼ਮੀ ਕਰ ਦਿੱਤਾ ਗਿਆ ਹੈ ਕਿ ਉਹ ਆਪਣੇ ਵਿਰੁਧ ਚਲ ਰਹੇ ਅਪਰਾਧਿਕ ਮਾਮਲਿਆਂ ਬਾਰੇ ਜਾਂ ਜਿਹਨਾਂ ਵਿੱਚ ਉਹਨਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ, ਬਾਰੇ ਪੂਰੀ ਜਾਣਕਾਰੀ ਆਪਣੀ ਪਾਰਟੀ ਅਤੇ ਆਮ ਲੋਕਾਂ ਨੂੰ ਅਖਬਾਰ ਅਤੇ ਬਿਜਲਈ ਮੀਡੀਆ ਰਾਹੀਂ ਦੇਣ। ਇਸ ਸਬੰਧੀ ਚੋਣ ਲੜਨ ਦੇ ਇਛੁੱਕ ਅਤੇ ਰਾਜਨੀਤਕ ਪਾਰਟੀਆਂ ਦੀ ਇਸ ਸਬੰਧੀ ਸ਼ੰਕਿਆਂ ਨੁੰ ਦੂਰ ਕਰਨ ਲਈ ਇਸ ਸਬੰਧੀ ਆਮ ਤੌਰ ਤੇ ਪੁੱਛੇ ਜਾਂਦੇ ਪ੍ਰਸ਼ਨਾਂ ਦੇ ਉਤਰ ਜਾਰੀ ਕੀਤੇ ਹਨ ਜੋ ਕਿ ਕਮਿਸ਼ਨ ਦੀ ਵੈਬਸਾਈਟ `ਤੇ ਉਪਲੱਬਧ ਹਨ।

Rana Sodhi ਤੇ Sukhpal Khaira ਭਿੜੇ! ਕਾਂਗਰਸ ‘ਚ ਪਿਆ ਭੜਥੂ, ਹਾਈਕਮਾਨ ਤੱਕੀ ਪਹੁੰਚੀ ਗੱਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸਬੰਧਤ ਰਾਜਨੀਤਿਕ ਪਾਰਟੀ ਲਈ ਇਹ ਜ਼ਰੂਰੀ ਹੈ ਕਿ ਉਹ ਜੇਕਰ ਉਸ ਵੱਲੋਂ ਐਲਾਨੇ ਗਏ ਕਿਸੇ ਉਮੀਦਵਾਰ ਖਿਲਾਫ ਅਪਰਾਧਿਕ ਮਾਮਲੇ ਸੁਣਵਾਈ ਅਧੀਨ ਜਾਂ ਉਸ ਨੂੰ ਅਪਰਾਧਿਕ ਮਾਮਲੇ ਵਿੱਚ ਸਜਾ ਸੁਣਾਈ ਜਾ ਚੁੱਕੀ ਹੈ ਤਾਂ ਇਸ ਸਬੰਧੀ ਜਾਣਕਾਰੀ ਆਪਣੀ ਵੈਬਸਾਈਟ ਰਾਹੀਂ ਲੋਕਾਂ ਨੂੰ ਦੇਣ। ਉਹਨਾਂ ਕਿਹਾ ਕਿ ਇਹ ਕੌਮੀ ਅਤੇ ਰਾਜ ਪੱਧਰੀ ਦੋਨਾਂ ਤਰ੍ਹਾਂ ਦੀਆਂ ਰਾਜਨੀਤਿਕ ਪਾਰਟੀਆਂ ਲਈ ਲਾਜ਼ਮੀ ਕੀਤਾ ਗਿਆ ਹੈ ਕਿ ਉਹ ਪਾਰਟੀ ਵੱਲੋਂ ਚੋਣ ਲੜਨ ਲਈ ਚੁਣੇ ਗਏ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰ ਵਿਰੁੱਧ ਕਿੰਨੇ ਅਪਰਾਧਿਕ ਕੇਸ ਲੰਬਿਤ ਹਨ।

Patiala Beadbi case : ਕੈਪਟਨ ਦੇ ਸ਼ਹਿਰ ‘ਚ ਹੋਈ Beadbi ਭਖਿਆ ਮਾਹੌਲ | D5 Channel Punjabi

(ਅਪਰਾਧ ਦੀ ਕਿਸਮ, ਅਤੇ ਸਬੰਧਤ ਜਾਣਕਾਰੀ ਜਿਵੇਂ ਕਿ ਆਇਤ ਕੀਤੇ ਗਏ ਦੋਸ਼, ਸਬੰਧਤ ਅਦਾਲਤ ਦਾ ਨਾਮ ਅਤੇ ਕੇਸ ਦਾ ਨੰਬਰ) ਇਸ ਦੇ ਨਾਲ ਹੀ ਰਾਜਨੀਤਿਕ ਪਾਰਟੀ ਨੂੰ ਇਹ ਵੀ ਸਪੱਸ਼ਟ ਕਰਨ ਹੋਵੇਗਾ ਕਿ ਸਾਫ ਸੁਥਰੀ ਦਿੱਖ ਵਾਲਾ ਉਮੀਦਵਾਰ ਚੁਣਨ ਦੀ ਥਾਂ ਅਪਰਾਧਿਕ ਪਿਛੋਕੜ ਵਾਲਾ ਉਮੀਦਵਾਰ ਕਿਉਂ ਚੁਣਿਆ ਗਿਆ ਅਤੇ ਇਹ ਵੀ ਸਪੱਸ਼ਟ ਕਰਨਾ ਹੋਵੇਗਾ ਕਿ ਚੁਣੇ ਗਏ ਉਮੀਦਵਾਰ ਦੀ ਵਿਦਿਅਕ ਯੋਗਤਾ ਅਤੇ ਮੈਰਿਟ ਕੀ ਸੀ ਜਿਸ ਕਾਰਨ ਉਸ ਨੂੰ ਚੋਣਾਂ ਵਿੱਚ ਉਤਾਰਿਆ ਗਿਆ ਹੈ ਨਾ ਕਿ ਸਿਰਫ ਇਹੀ ਦਰਸਾਇਆ ਜਾਵੇ ਕਿ ਇਹ ਜਿੱਤਣਯੋਗ ਸੀ। ਮੁੱਖ ਚੋਣ ਅਫਸਰ ਨੇ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਵੱਲੋਂ ਉਮੀਦਵਾਰ ਬਣਾਏ ਗਏ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਬਾਰੇ ਆਪਣੇ ਅਧਿਕਾਰਤ ਸ਼ੋਸ਼ਲ ਮੀਡੀਆ ਪਲੇਟਫਾਰਮ ‘ਤੇ ਵੀ ਜਾਣਕਾਰੀ ਦੇਣੀ ਹੋਵੇਗੀ ਜਿਵੇਂ ਕਿ ਫੇਸਬੁੱਕ ਅਤੇ ਟਵਿੱਟਰ ਸਮੇਤ।

ਮਜੀਠੀਆ ਮਾਮਲੇ ’ਤੇ ਹਾਈਕੋਰਟ ਸਖ਼ਤ, ਲਿਆ ਵੱਡਾ ਫੈਸਲਾ | D5 Channel Punjabi

ਉਹਨਾਂ ਕਿਹਾ ਕਿ ਇਹ ਜਾਣਕਾਰੀ ਪਾਰਟੀ ਵੱਲੋਂ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰ ਦੀ ਚੋਣ ਕਰਨ ਤੋਂ 48 ਘੰਟਿਆਂ ਦੇ ਵਿਚ ਜਾਂ ਫਿਰ ਨਾਮਜਦਗੀ ਪੱਤਰ ਦਾਖਿਲ ਕਰਨ ਦੇ ਪਹਿਲੇ ਦਿਨ ਤੋਂ ਘੱਟੋ ਘੱਟ 2 ਹਫ਼ਤੇ ਪਹਿਲਾਂ ਤੱਕ, ਜੋ ਵੀ ਪਹਿਲਾਂ ਹੋਵੇ, ਜਾਣਕਾਰੀ ਪ੍ਰਕਾਸ਼ਿਤ ਕਰਨੀ ਹੋਵੇਗੀ। ਉਹਨਾਂ ਕਿਹਾ ਕਿ ਇਹ ਸਾਰੀ ਕਾਰਵਾਈ ਨਾਮਜਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 4 ਫਰਵਰੀ, 2022 ਤੋਂ ਲੈ ਕੇ ਵੋਟਾਂ ਪਾਉਣ ਲਈ ਤੈਅ ਸਮੇਂ ਤੋਂ 48 ਘੰਟੇ ਪਹਿਲਾਂ ਮੁਕੰਮਲ ਕੀਤੀ ਜਾਣੀ ਹੈ।

BIG NEWS : Bikram Majithia ਨੂੰ ਲੈ High Court ਦਾ ਵੱਡਾ ਫੈਸਲਾ | D5 Channel Punjabi

ਚੋਣ ਕਮਿਸ਼ਨ ਭਾਰਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਜਨੀਤਿਕ ਪਾਰਟੀ ਅਤੇ ਉਮੀਦਵਾਰ ਨੂੰ ਤਿੰਨ-ਤਿੰਨ ਵਾਰ ਅਪਰਾਧਿਕ ਪਿਛੋਕੜ ਬਾਰੇ ਇਸ਼ਤਿਹਾਰ ਦੇਣਾ ਹੋਵੇਗਾ ਅਤੇ ਪਹਿਲੀ ਵਾਰੀ ਇਸ਼ਤਿਹਾਰ ਨਾਮਜਦਗੀ ਪੱਤਰ ਵਾਪਸ ਲੈਣ ਦੇ ਪਹਿਲੇ ਚਾਰ ਦਿਨਾਂ ਵਿੱਚ, ਦੂਸਰੀ ਵਾਰ ਇਸ ਤੋਂ ਅਗਲੇ 5-8 ਦਿਨਾਂ ਵਿਚਕਾਰ ਅਤੇ ਤੀਸਰੀ ਵਾਰ 9ਵੇਂ ਦਿਨ ਤੋਂ ਲੈ ਕੇ ਚੋਣ ਪ੍ਰਚਾਰ ਦੇ ਆਖਰੀ ਦਿਨ ਤੱਕ ਦੇਣਾ ਹੋਵੇਗਾ।

Sukhbir Badal ਨੇ Sidhu ਦੇ ਯਾਰ ਨੂੰ ਮਾਰੀ ਲਲਕਾਰ,ਤੀਰ ਵਾਂਗ ਸਿੱਧਾ ਕਰਨ ਦੀ ਦਿੱਤੀ ਚਿਤਾਵਨੀ |D5 Channel Punjabi

ਟੈਲੀਵੀਜਨ ਚੈਨਲਾਂ ਉਤੇ ਅਪਰਾਧਕ ਪਿਛੋਕੜ ਬਾਰੇ ਪ੍ਰਚਾਰ ਕਰਨ ਲਈ ਸਮਾਂ ਸਵੇਰੇ 8 ਵਜੇਂ ਤੋਂ ਰਾਤ 10 ਵਜੇ ਤੱਕ ਤੈਅ ਕੀਤਾ ਗਿਆ ਹੈ ਅਤੇ ਇਸ ਦੀ ਭਾਸ਼ਾ ਸਥਾਨਕ ਜਾਂ ਅੰਗਰੇਜੀ ਹੋਵੇਗੀ । ਸੀ.ਈ.ਓ. ਨੇ ਦੱਸਿਆ ਕਿ ਜਿਹੜੇ ਉਮੀਦਵਾਰ ਅਪਰਾਧੀ ਪਿਛੋਕੜ ਵਾਲੇ ਹੋਣਗੇ ਉਹ ਚੋਣ ਕਮਿਸ਼ਨ ਵੱਲੋਂ ਪਹਿਲਾਂ ਤੋਂ ਤੈਅ ਫਾਰਮੈਟ ਵਿੱਚ ਜਿਸ ਅਨੁਸਾਰ ਇਹ ਜਾਣਕਾਰੀ ਉਮੀਦਵਾਰ ਵਲੋਂ ਫਾਰਮ ਸੀ-4 ਅਤੇ ਰਾਜਨੀਤਕ ਪਾਰਟੀਆਂ ਫਾਰਮ ਸੀ- 5 ਰਾਹੀ ਜ਼ਿਲਾਂ ਚੋਣਕਾਰ ਅਫ਼ਸਰ ਨੂੰ ਪੇਸ਼ ਕਰੇਗਾ।

Punjab Congress : ਕਾਂਗਰਸ ’ਚ ਵੱਡੀ ਬਗਾਵਤ! Sonia Gandhi ਨੇ ਸੱਦੀ ਮੀਟਿੰਗ, ਚੰਨੀ,ਸਿੱਧੂ, ਜਾਖੜ ਦਾ ਪਿਆ ਪੇਚਾ!

ਇਸ ਦੇ ਨਾਲ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਜੇਕਰ ਰਾਜਨੀਤਕ ਪਾਰਟੀ ਜਿਸ ਦਾ ਕੋਈ ਅਪਰਾਧਕ ਪਿਛੋਕੜ ਵਾਲਾ ਉਮੀਦਵਾਰ, ਜੋ ਚੋਣ ਲੜ ਰਹਿਆ ਹੈ ਜਾਂ ਅਪਰਾਧਕ ਪਿਛੋਕੜ ਵਾਲਾ ਉਮੀਦਵਾਰ ਸੁਪਰੀਮ ਕੋਰਟ ਵੱਲੋਂ ਅਪਰਾਧਕ ਪਿਛੋਕੜ ਬਾਰੇ ਪ੍ਰਚਾਰ ਕਰਨ ਸਬੰਧੀ ਦਿੱਤੇ ਗਏ ਹੁਕਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਚੋਣ ਉਪਰੰਤ ਉਸ ਖ਼ਿਲਾਫ਼ ਚੋਣ ਪਟੀਸ਼ਨ ਜਾਂ ਮਾਣਯੋਗ ਸੁਪਰੀਮ ਕੋਰਟ ਦੇ ਹੁਕਮ ਦੀ ਹੱਤਕ ਦਾ ਮਾਮਲਾ ਦਰਜ ਕਰਨ ਲਈ ਅਧਾਰ ਬਣ ਸਕਦਾ ਹੈ।

Sukhbir Badal ਨੇ Sidhu ਦੇ ਯਾਰ ਨੂੰ ਮਾਰੀ ਲਲਕਾਰ,ਤੀਰ ਵਾਂਗ ਸਿੱਧਾ ਕਰਨ ਦੀ ਦਿੱਤੀ ਚਿਤਾਵਨੀ |D5 Channel Punjabi

ਉਨਾ ਦੱਸਿਆ ਕਿ ਸਬੰਧਤ ਰਾਜਨੀਤਕ ਪਾਰਟੀ ਅਤੇ ਉਮੀਦਵਾਰ ਵੱਲੋਂ ਵੱਖ ਵੱਖ ਤੌਰ ਤੇ ਉਸ ਖੇਤਰ ਦੇ ਵੱਡੇ ਅਖਬਾਰਾਂ ਵਿੱਚ ਤਿੰਨ-ਤਿੰਨ ਵਾਰ 12 ਫੌਟ ਸਾਈਜ਼ ਵਿੱਚ ਅਤੇ ਸਹੀ ਸਥਾਨ ਉਤੇ ਜਾਣਕਾਰੀ ਛਪਾਈ ਜਾਵੇ। ਉਹਨਾਂ ਕਿਹਾ ਕਿ ਇਹ ਇਸ਼ਤਿਹਾਰ ਕਿਸੇ ਇਕ ਕੌਮੀ ਅਖਬਾਰ ਜਿਸ ਦੀ ਰੋਜ਼ਾਨਾ ਛਪਣ ਗਿਣਤੀ ਡੀਏਵੀਪੀ/ਆਡਿਟ ਬਿਊਰੋ ਆਫ ਸਰਕੂਲੇਸ਼ਨ ਵੱਲੋਂ 75 ਹਜ਼ਾਰ ਹੋਣ ਬਾਰੇ ਦਸਤਾਵੇਜ ਮੌਜੂਦ ਹੋਣ। ਇਸ ਤੋਂ ਇਲਾਵਾ ਭਾਸ਼ਾਈ ਅਖਬਾਰਾਂ ਜਿਸ ਦੀ ਰੋਜ਼ਾਨਾ ਛਪਣ ਗਿਣਤੀ ਡੀਏਵੀਪੀ/ਆਡਿਟ ਬਿਊਰੋ ਆਫ ਸਰਕੂਲੇਸ਼ਨ ਵੱਲੋਂ 25 ਹਜ਼ਾਰ ਹੋਣ ਬਾਰੇ ਦਸਤਾਵੇਜ ਮੌਜੂਦ ਹੋਣ, ਵਿੱਚ ਛਪਾਈ ਜਾਣੀ ਹੈ।

Sanyukt Samaj Morcha : Rajewal ਦਾ ਧਾਕੜ ਬਿਆਨ, ਵਿਰੋਧੀਆਂ ਨੂੰ ਪਈਆਂ ਭਾਜੜਾਂ! | D5 Channel Punjabi

ਟੈਲੀਵੀਜਨ ਵਿੱਚ ਵੀ ਤਿੰਨ-ਤਿੰਨ ਵਾਰ ਘੱਟੋ ਘੱਟੋ 7 ਸੈਕਿੰਡ ਲਈ ਚਲਾਈ ਜਾਵੇ ਅਤੇ ਅੱਖਰ ਦਾ ਸਾਈਜ ਉਹ ਹੀ ਰੱਖਿਆ ਜਾਵੇ ਜੋ ਕਿ ਟੀ. ਵੀ ਲਈ ਤੈਅ ਮਾਪਦੰਡ ਹੈ, ਤਾਂ ਜੋ ਜਿਸ ਭਾਵਨਾ ਨਾਲ ਇਹ ਫੈਸਲਾ ਲਿਆ ਗਿਆ ਹੈ ਉਸ ਨਾਲ ਹੀ ਇਸ ਨੂੰ ਲਾਗੂ ਕੀਤਾ ਜਾ ਲਿਆ ਸਕੇ। ਇਹ ਵੀ ਸਪਸ਼ਟ ਕੀਤਾ ਜਾਂਦਾ ਹੈ ਕਿ ਜਿਸ ਫਾਰਮੈਟ ਵਿੱਚ ਇਹ ਛਪਾਇਆ ਜਾਣਾ ਹੈ ਉਸ ਵਿੱਚ ਉਮੀਦਵਾਰ ਦਾ ਨਾਮ, ਪਤਾ, ਅਤੇ ਪਾਰਟੀ ਦਾ ਨਾਮ ਦਰਜ ਕਰਨ ਲਈ ਕਾਲਮ ਬਣੇ ਹਨ ਇਸ ਲਈ ਇਸ ਵਿੱਚ ਉਮੀਦਵਾਰ ਦੇ ਹਸਤਾਖਰ ਕਰਨ ਦੀ ਲੋੜ ਨਹੀਂ ਕਿਉਕਿ ਇਸ਼ਤਿਹਾਰ ਛਪਾਉਣ ਵਾਲੇ ਦਾ ਨਾਮ ਐਲਾਨਨਾਮੇ ਤੋਂ ਸਪਸ਼ਟ ਹੋ ਜਾਵੇਗਾ।

Punjab Congress : ਕਾਂਗਰਸ ‘ਚ ਪਿਆ ਖਿਲਾਰਾ! ਅੜਿਆ ਨਵਾਂ ਪੇਚ, ਢੀਂਡਸਾ-ਕੈਪਟਨ ਆਹਮੋ-ਸਾਹਮਣੇ !

ਇਸ ਦੇ ਨਾਲ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਜੇਕਰ ਕੋਈ ਉਮੀਦਵਾਰ ਅਪਰਾਧਕ ਪਿਛੋਕੜ ਬਾਰੇ ਗਲਤ ਜਾਣਕਾਰੀ ਦਿੰਦਾਂ ਹੈ ਤਾਂ ਉਸ ਖ਼ਿਲਾਫ਼ ਲੋਕ ਪ੍ਰਤੀਨਿੱਧ ਕਾਨੂੰਨ ਦੀ ਧਾਰਾ 123(4) ਅਤੇ ਭਾਰਤੀ ਦੰਡਾਵਾਲੀ ਦੀ ਧਾਰਾ 51 ਅਤੇ 171 ਜੀ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਾ. ਰਾਜੂ ਨੇ ਦੱਸਿਆ ਕਿ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਇਹ ਇਸ਼ਤਿਹਾਰ ਸਿਰਫ ਉਨਾਂ ਉਮੀਦਵਾਰਾਂ ਨੂੰ ਹੀ ਦੇਣ ਦੀ ਲੋੜ ਹੈ ਜਿਨਾਂ ਖ਼ਿਲਾਫ਼ ਕੋਈ ਅਪਰਾਧਕ ਮਾਮਲਾ ਸੁਣਵਾਈ ਅਧੀਨ ਹੈ ਜਾਂ ਫਿਰ ਅਤੀਤ ਵਿੱਚ ਕਿਸੇ ਮਾਮਲੇ ਵਿਚ ਉਨਾਂ ਸਜਾ ਸੁਣਾਈ ਜਾ ਚੁਕੀ ਹੈ।

Rana Sodhi ਤੇ Sukhpal Khaira ਭਿੜੇ! ਕਾਂਗਰਸ ‘ਚ ਪਿਆ ਭੜਥੂ, ਹਾਈਕਮਾਨ ਤੱਕੀ ਪਹੁੰਚੀ ਗੱਲ

ਜਿਨਾਂ ਉਮੀਦਵਾਰ ਖ਼ਿਲਾਫ਼ ਕਿਸੇ ਤਰਾਂ ਦਾ ਕੋਈ ਮਾਮਲਾ ਸੁਣਵਾਈ ਅਧੀਨ ਨਹੀਂ ਹੈ ਅਤੇ ਨਾ ਹੀ ਉਨਾਂ ਨੂੰ ਅਤੀਤ ਵਿੱਚ ਕਿਸੇ ਮਾਮਲੇ ਵਿਚ ਉਨਾਂ ਸਜਾ ਸੁਣਾਈ ਗਈ ਹੈ ਨੂੰ ਇਹ ਇਸ਼ਤਿਹਾਰ ਦੇਣ ਦੀ ਕੋਈ ਜਰੁਰਤ ਨਹੀਂ ਹੈ।ਇਸ ਦੇ ਨਾਲ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਫਾਰਮ ਨੰਬਰ-26 ਆਈਟਮ ਨੰਬਰ 5 ਤਹਿਤ ਦਿੱਤੇ ਗਏ ਸਿਰਲੇਖ ਕੇਸ ਨੰਬਰ ਅਤੇ ਕੇਸ ਦੀ ਸਥਿਤੀ ਵਿੱਚ ਕੇਸ ਨੰਬਰ ਅਤੇ ਕੇਸ ਬਾਰੇ ਵੇਰਵਾ ਦੇਣਾਂ ਜਰੂਰੀ ਹੈ।

Majithia ਨੂੰ ਲੈਕੇ Bhagwant Mann ਦਾ ਵੱਡਾ ਬਿਆਨ, Kejriwal ਕਰਤਾ ਖੁਸ਼! | D5 Channel Punjabi

ਇਸੇ ਤਰਾਂ ਜੇਕਰ ਕਿਸੇ ਉਮੀਦਵਾਰ ਵੱਲੋਂ ਨਾਮਜਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਉਸਦੇ ਕੇਸ ਦਾ ਸਟੇਟਸ ਬਦਲ ਜਾਂਦਾ ਹੈ ਤਾਂ ਇਹ ਉਮੀਦਵਾਰ ਦੀ ਮਰਜੀ ਹੈ ਕਿ ਉਸ ਨੇ ਨਵੀ ਸਥਿਤੀ ਬਾਰੇ ਸਬੰਧਤ ਰਿਟਰਨਿੰਗ ਅਫਸਰ ਨੂੰ ਜਾਣੂ ਕਰਵਾਉਣ ਲਈ ਨੋਟੀਫੀਕੇਸ਼ਨ ਕਰਨਾ ਹੈ ਜਾਂ ਨਹੀ, ਅਖਬਾਰਾਂ ਅਤੇ ਟੀ.ਵੀ.ਚੈਨਲਾਂ ਉਤੇ ਅਪਰਾਧਕ ਪਿਛੋਕੜ ਬਾਰੇ ਜਾਣਕਾਰੀ ਦਾ ਪ੍ਰਚਾਰ ਕਰਨ ਉਤੇ ਆਏ ਖਰਚ ਉਮੀਦਵਾਰ ਅਤੇ ਸਬੰਧਤ ਪਾਰਟੀ ਵੱਲੋਂ ਕੀਤਾ ਜਾਵੇਗਾ ਅਤੇ ਇਸ ਖਰਚ ਨੂੰ ਵੀ ਚੋਣ ਖਰਚ ਵਿਚ ਵੀ ਜੋੜਿਆ ਜਾਵੇਗਾ।

Bikram Majithia ਨੂੰ ਲੈ High Court ਦਾ ਵੱਡਾ ਫੈਸਲਾ | Drug Case | D5 Channel Punjabi

ਮੁੱਖ ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਉਮੀਦਵਾਰ ਵੱਲੋਂ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਫਾਰਮੈਂਟ ਸੀ-1 ਅਨੁਸਾਰ ਅਖ਼ਬਾਰਾਂ ਅਤੇ ਟੀ.ਵੀ ਚੈਨਲਜ਼ ਤੇ ਪ੍ਰਸਾਰਿਤ/ਪ੍ਰਕਾਸਿ਼ਤ ਕਰਵਾਉਣਾ ਹੈ ਜਦਕਿ ਰਾਜਨੀਤਕ ਪਾਰਟੀਆਂ ਵੱਲੋਂ ਆਪਣੇ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਬਾਰੇ ਫਾਰਮੈਂਟ ਸੀ-2 ਅਨੁਸਾਰ ਅਖ਼ਬਾਰਾਂ ਅਤੇ ਟੀ.ਵੀ ਚੈਨਲਜ਼ ਤੇ ਪ੍ਰਸਾਰਿਤ/ਪ੍ਰਕਾਸਿ਼ਤ ਕਰਵਾਉਣਾ ਹੈ।ਇਸ ਤੋਂ ਇਲਾਵਾ ਰਿਟਰਨਿੰਗ ਅਫ਼ਸਰ ਵੱਲੋਂ ਸਬੰਧਤ ਉਮੀਦਵਾਰ ਨੂੰ ਫਾਰਮੈਂਟ ਸੀ-3 ਰਾਹੀਂ ਯਾਦ ਪੱਤਰ ਜਾਰੀ ਕੀਤਾ ਜਾਵੇਗਾ।

]]>
ਰਾਜ ਚੋਣ ਕਮਿਸ਼ਨ ਵੱਲੋਂ ਮਿਊਂਸੀਪਲ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ https://punjabi.newsd5.in/%e0%a8%b0%e0%a8%be%e0%a8%9c-%e0%a8%9a%e0%a9%8b%e0%a8%a3-%e0%a8%95%e0%a8%ae%e0%a8%bf%e0%a8%b6%e0%a8%a8-%e0%a8%b5%e0%a9%b1%e0%a8%b2%e0%a9%8b%e0%a8%82-%e0%a8%ae%e0%a8%bf%e0%a8%8a%e0%a8%82%e0%a8%b8/ Tue, 01 Dec 2020 11:50:39 +0000 https://punjabi.newsd5.in/?p=81333 ਚੰਡੀਗੜ, 1 ਦਸੰਬਰ:
ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਅੱਜ ਪੱਤਰ ਜਾਰੀ ਕਰਕੇ ਸੂਬੇ ਦੀਆਂ ਮਿਊਂਸੀਪਲ ਕਾਰਪੋਰੇਸ਼ਨ, ਮਿਊਂਸੀਪਲ ਕੌਂਸਲ ਅਤੇ ਨਗਰ ਪੰਚਾਇਤਾਂ ਦੀ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨਰ ਸ੍ਰੀ ਜਗਪਾਲ ਸਿੰਘ ਸੰਧੂ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਨੇੜ ਭਵਿੱਖ ਵਿੱਚ ਸੂਬੇ ਦੇ 9 ਨਗਰ ਨਿਗਮਾਂ, 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਚੋਣ ਕਰਵਾਈ ਜਾ ਰਹੀ ਹੈ। ਇਸ ਦੇ ਮੱਦੇਨਜ਼ਰ 1 ਜਨਵਰੀ, 2021 ਨੂੰ ਕੁੁਆਲੀਫਾਇੰਗ ਮਿਤੀ ਮੰਨਦੇ ਹੋਏ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਜਾਰੀ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ 9 ਦਸੰਬਰ 2020 ਤੱਕ ਤਿਆਰ ਕੀਤੀਆਂ ਜਾਣਗੀਆਂ ਅਤੇ 10 ਦਸੰਬਰ 2020 ਨੂੰ ਵੋਟਰ ਸੂਚੀਆਂ ਦਾ ਡਰਾਫਟ ਪਬਲੀਕੇਸ਼ਨ ਜਾਰੀ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ 16 ਦਸੰਬਰ 2020 ਤੱਕ ਪੇਸ਼ ਕੀਤੇ ਜਾ ਸਕਦੇ ਹਨ, ਜਿਨਾਂ ਦਾ ਨਿਬੇੜਾ 23 ਦਸੰਬਰ 2020 ਤੱਕ ਕਰ ਦਿੱਤਾ ਜਾਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਿਮ ਛਪਾਈ 5 ਜਨਵਰੀ 2021 ਨੂੰ ਕੀਤੀ ਜਾਵੇਗੀ।
-NAV GILL
]]>