Punjab Traders Board – D5 News https://punjabi.newsd5.in Truth Seeking News Network. Fri, 21 Oct 2022 10:53:28 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Punjab Traders Board – D5 News https://punjabi.newsd5.in 32 32 ਅਨਿਲ ਠਾਕੁਰ ਨੇ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ https://punjabi.newsd5.in/%e0%a8%85%e0%a8%a8%e0%a8%bf%e0%a8%b2-%e0%a8%a0%e0%a8%be%e0%a8%95%e0%a9%81%e0%a8%b0-%e0%a8%a8%e0%a9%87-%e0%a8%aa%e0%a9%b0%e0%a8%9c%e0%a8%be%e0%a8%ac-%e0%a8%9f%e0%a8%b0%e0%a9%87%e0%a8%a1%e0%a8%b0/ Fri, 21 Oct 2022 10:53:28 +0000 https://punjabi.newsd5.in/?p=181540 ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਦੀ ਮੌਜੂਦਗੀ ਵਿੱਚ ਸ੍ਰੀ ਅਨਿਲ ਠਾਕੁਰ ਨੇ ਅੱਜ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।
ਇਸ ਮੌਕੇ ‘ਤੇ ਬੋਲਦਿਆਂ ਵਿੱਤ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਸ੍ਰੀ ਅਨਿਲ ਠਾਕੁਰ ਵਪਾਰੀਆਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਵਪਾਰੀਆਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਸ੍ਰੀ ਠਾਕੁਰ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਨੇ ਵਪਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਅਨਿਲ ਠਾਕੁਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਲੀਡਰਸ਼ਿਪ ਦਾ ਉਨ੍ਹਾਂ ਵਿੱਚ ਵਿਸ਼ਵਾਸ਼ ਦਿਖਾਉਣ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਆਪਣੀ ਯੋਗਤਾ ਅਤੇ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਬਠਿੰਡਾ ਦੇ ਸ੍ਰੀ ਅਨਿਲ ਠਾਕੁਰ ‘ਆਪ’ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਸੂਬਾ ਪ੍ਰਧਾਨ, ਪੰਜਾਬ ਹੋਟਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਤੇ ਪੰਜਾਬ ਰਾਜਪੂਤ ਮਹਾਸਭਾ ਦੇ ਜਨਰਲ ਸਕੱਤਰ ਵੀ ਹਨ।
]]>
ਪੰਜਾਬ ਟਰੇਡਰਜ਼ ਬੋਰਡ ਵੱਲੋਂ ਵਪਾਰੀਆਂ ਦੀ ਮੁਸ਼ਕਲਾਂ ਦੇ ਮੌਕੇ ‘ਤੇ ਹੱਲ ਲਈ ਡਿਵੀਜ਼ਨ ਮੁਤਾਬਕ ਮੀਟਿੰਗਾਂ ਕਰਨ ਦਾ ਫੈਸਲਾ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%9f%e0%a8%b0%e0%a9%87%e0%a8%a1%e0%a8%b0%e0%a9%9b-%e0%a8%ac%e0%a9%8b%e0%a8%b0%e0%a8%a1-%e0%a8%b5%e0%a9%b1%e0%a8%b2%e0%a9%8b%e0%a8%82-%e0%a8%b5/ Mon, 13 Sep 2021 12:37:55 +0000 https://punjabi.newsd5.in/?p=121458 ਪੰਜਾਬ ਸਰਕਾਰ ਵੱਲੋਂ ਲਿਆਂਦੀ ਵਿਸ਼ੇਸ਼ ਓ.ਟੀ.ਐਸ. ਦਾ 29500 ਵਪਾਰੀਆਂ ਨੇ ਲਾਭ ਲਿਆ: ਪੁਨੀਤ ਸੈਣੀ ਪਿੰਟਾ
ਪੰਜਾਬ ਟਰੇਡਰਜ਼ ਬੋਰਡ ਦੀ ਮੀਟਿੰਗ ਵਿੱਚ ਹੋਏ ਅਹਿਮ ਫੈਸਲੇ

ਚੰਡੀਗੜ੍ਹ:ਸੂਬੇ ਵਿੱਚ ਵਪਾਰੀਆਂ ਦੀਆਂ ਮੁਸ਼ਕਲਾਂ ਉਨ੍ਹਾਂ ਦੀ ਆਪਣੀ ਜਗ੍ਹਾਂ ਉਤੇ ਹੀ ਸੁਣਨ ਅਤੇ ਇਸ ਦੇ ਮੌਕੇ ਉਤੇ ਹੱਲ ਲਈ ਪੰਜਾਬ ਟਰੇਡਰਜ਼ ਬੋਰਡ ਵੱਲੋਂ ਡਿਵੀਜ਼ਨ ਅਨੁਸਾਰ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹ ਫੈਸਲਾ ਚੇਅਰਮੈਨ ਪੁਨੀਤ ਸੈਣੀ ਪਿੰਟਾ ਵੱਲੋਂ ਬੋਰਡ ਦੀ ਸੱਦੀ ਮੀਟਿੰਗ ਵਿੱਚ ਕੀਤਾ ਗਿਆ।ਅੱਜ ਇਥੇ ਪੰਜਾਬ ਭਵਨ ਵਿਖੇ ਹੋਈ ਪੰਜਾਬ ਟਰੇਡਰਜ਼ ਬੋਰਡ ਦੀ ਪ੍ਰਧਾਨਗੀ ਕਰਨ ਉਪਰੰਤ ਪੁਨੀਤ ਸੈਣੀ ਪਿੰਟਾ ਨੇ ਆਖਿਆ ਕਿ ਵਪਾਰੀਆਂ ਵੱਲੋਂ ਦਿੱਤੀ ਫੀਡਬੈਕ ਉਤੇ ਵਿਚਾਰ ਕਰਦਿਆਂ ਅੱਜ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਮੌਕੇ ‘ਤੇ ਹੱਲ ਲਈ ਭਵਿੱਖ ਵਿੱਚ ਡਿਵੀਜ਼ਨ ਅਨੁਸਾਰ ਮੀਟਿੰਗਾਂ ਕੀਤੀਆਂ ਜਾਣਗੀਆਂ।

ਕਿਸਾਨ ਲੀਡਰ ਬੀਜੇਪੀ ‘ਚ ਸ਼ਾਮਲ! ਫੇਰ ਬੀਜੇਪੀ ਦਫਤਰ ‘ਚ ਵੜ੍ਹਗੇ ਕਿਸਾਨ || D5 Channel Punjabi

ਚੇਅਰਮੈਨ ਸ੍ਰੀ ਪਿੰਟਾ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਕੋਲ ਕਰ ਤੇ ਆਬਕਾਰੀ ਵਿਭਾਗ ਵੀ ਹੈ, ਵੱਲੋਂ ਵਪਾਰੀਆਂ ਲਈ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਲਿਆਂਦੀ ਗਈ ਸੀ ਜਿਸ ਦਾ 29500 ਵਪਾਰੀਆਂ ਨੇ ਲਾਭ ਲਿਆ। ਸਮੂਹ ਵਪਾਰੀਆਂ ਵੱਲੋਂ ਮੁੱਖ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਸਬੰਧੀ ਹੋਰ ਵੀ ਕਈ ਅਹਿਮ ਫੈਸਲੇ ਲਏ ਗਏ।

BJP ਲਈ ਮਾੜੀ ਖਬਰ! ਕਿਸਾਨਾਂ ਨੇ ਦਿੱਤਾ ਵੱਡਾ ਝਟਕਾ || D5 Channel Punjabi

ਅੱਜ ਦੀ ਮੀਟਿੰਗ ਵਿੱਚ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਭੁਪਿੰਦਰ ਸਿੰਘ ਬਸੰਤ, ਵਾਈਸ ਚੇਅਰਮੈਨ ਸ੍ਰੀ ਅਮਰਜੀਤ ਸਿੰਘ ਸਣੇ ਮੈਂਬਰਾਂ ਸ੍ਰੀ ਬਲਵਿੰਦਰ ਨਾਰੰਗ, ਸ੍ਰੀ ਜਿੰਮੀ ਸ਼ੇਖਰ ਕਾਲੀਆ, ਸ੍ਰੀ ਰਵੀ ਕੁਮਾਰ ਗੁਪਤਾ, ਸ੍ਰੀ ਜਤਿੰਦਰਪਾਲ ਸਿੰਘ ਬੇਦੀ, ਸ੍ਰੀ ਹਰਮੇਸ਼ ਕੁਮਾਰ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਕਰ ਸ੍ਰੀ ਏ. ਵੇਣੂ ਪ੍ਰਸ਼ਾਦ, ਕਰ ਤੇ ਆਬਕਾਰੀ ਕਮਿਸ਼ਨਰ ਸ੍ਰੀ ਨੀਲਕੰਠ ਐੱਸ.ਆਵਾਡ ਡਿਪਟੀ ਕਰ ਤੇ ਆਬਕਾਰੀ ਕਮਿਸ਼ਨਰ ਮੁੱਖ ਦਫਤਰ ਸ੍ਰੀਮਤੀ ਹਰਸਿਮਰਤ ਕੌਰ ਅਤੇ ਆਬਕਾਰੀ ਤੇ ਕਰ ਇੰਸਪੈਕਟਰ ਕਪੂਰਥਲਾ ਸ੍ਰੀ ਜਤਿੰਦਰਪਾਲ ਸਿੰਘ ਨੇ ਵੀ ਸ਼ਮੂਲੀਅਤ ਕੀਤੀ।

]]>
ਪੁਨੀਤ ਸੈਣੀ ਪਿੰਟਾ ਨੇ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ https://punjabi.newsd5.in/%e0%a8%aa%e0%a9%81%e0%a8%a8%e0%a9%80%e0%a8%a4-%e0%a8%b8%e0%a9%88%e0%a8%a3%e0%a9%80-%e0%a8%aa%e0%a8%bf%e0%a9%b0%e0%a8%9f%e0%a8%be-%e0%a8%a8%e0%a9%87-%e0%a8%aa%e0%a9%b0%e0%a8%9c%e0%a8%be%e0%a8%ac/ Tue, 10 Aug 2021 10:32:38 +0000 https://punjabi.newsd5.in/?p=116268 ਚੰਡੀਗੜ੍ਹ : ਪੁਨੀਤ ਸੈਣੀ ਪਿੰਟਾ ਨੇ ਮੰਗਲਵਾਰ ਨੂੰ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਵਰਕਿੰਗ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਵਿਧਾਇਕ ਡਾ.ਹਰਜੋਤ ਕਮਲ ਤੇ ਜੋਗਿੰਦਰ ਪਾਲ ਅਤੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਮੇਜਰ ਅਮਰਦੀਪ ਸਿੰਘ ਤੇ ਵਿਸ਼ੇਸ ਕਾਰਜ ਅਫਸਰ ਦਮਨਜੀਤ ਸਿੰਘ ਮੋਹੀ ਦੀ ਹਾਜ਼ਰੀ ਵਿੱਚ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ।ਇਥੇ ਸੈਕਟਰ 17 ਸਥਿਤ ਬੋਰਡ ਦੇ ਦਫਤਰ ਵਿਖੇ ਪੁਨੀਤ ਸੈਣੀ ਪਿੰਟਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸਰਕਾਰ ਅਤੇ ਵਪਾਰੀਆਂ ਵਿਚਾਲੇ ਪੁਲ ਦਾ ਕੰਮ ਕਰਦੇ ਹੋਏ ਵਪਾਰੀ ਭਾਈਚਾਰੇ ਦੀ ਭਲਾਈ ਲਈ ਕੰਮ ਕਰਨਗੇ।

ਪੁਲਿਸ ਨਾਲ ਭਿੜੀਆਂ ਜੱਥੇਬੰਦੀਆਂ, ਤੋੜੇ ਬੈਰੀਕੇਡ, ਕੀਤਾ ਵੱਡਾ ਐਲਾਨ

ਉਨ੍ਹਾਂ ਕਿਹਾ ਸੂਬਾ ਸਰਕਾਰ ਵੱਲੋਂ ਵਪਾਰੀਆਂ ਦੀ ਭਲਾਈ ਲਈ ਵੱਡੇ ਕੰਮ ਕੀਤੇ ਹਨ ਅਤੇ ਕੋਵਿਡ ਮਹਾਂਮਾਰੀ ਦੌਰਾਨ ਉਨ੍ਹਾਂ ਲਈ ਯਕਮੁਸ਼ਤ ਨਿਪਟਾਰਾ ਸਕੀਮ ਜਾਰੀ ਕੀਤੀ ਗਈ। ਵਪਾਰੀਆਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਵਰ ਕੀਤਾ ਗਿਆ। ਉਨ੍ਹਾਂ ਦੀ ਹੁਣ ਕੋਸ਼ਿਸ਼ ਰਹੇਗੀ ਕਿ ਵਪਾਰੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦੇਣਗੇ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਗੇ। ਪੁਨੀਤ ਸੈਣੀ ਪਿੰਟਾ ਇਸ ਤੋਂ ਪਹਿਲਾਂ ਪੰਜਾਬ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ, ਸੈਣੀ ਸਭਾ ਪੰਜਾਬ ਦੇ ਯੂਥ ਪ੍ਰਧਾਨ, ਪੰਜਾਬ ਕਾਂਗਰਸ ਦੇ ਖੇਤ ਮਜ਼ਦੂਰ ਸੈਲ ਦੇ ਜਨਰਲ ਸਕੱਤਰ ਵਜੋਂ ਸੇਵਾਵਾਂ ਨਿਭਾਉਣ ਤੋਂ ਇਲਾਵਾ ਪੰਜਾਬ ਯੂਥ ਕਾਂਗਰਸ ਅਤੇ ਵਿਦਿਆਰਥੀ ਜਥੇਬੰਦੀ ਐਨ.ਐਸ.ਯੂ.ਆਈ. ਦੇ ਸਰਗਰਮ ਅਹੁਦੇਦਾਰ ਰਹੇ ਹਨ।

Vicky Middukhera Case : Vicky Middukhera ਮਾਮਲੇ ਨਾਲ ਜੁੜੀ ਵੱਡੀ Update, Report ਆਈ ਸਾਹਮਣੇ |

ਇਸ ਮੌਕੇ ਵਿੱਤ ਕਮਿਸ਼ਨਰ ਆਬਕਾਰੀ ਤੇ ਕਰ ਏ ਵੇਣੂੰ ਪ੍ਰਸਾਦ, ਪੰਜਾਬ ਟਰੇਡਰਜ਼ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਭੁਪਿੰਦਰ ਬਸੰਤ, ਵਾਈਸ ਚੇਅਰਮੈਨ ਅਮਰਜੀਤ ਸਿੰਘ ਟੀਟੂ ਤੇ ਡਾਇਰੈਕਟਰ ਬਲਵਿੰਦਰ ਨਾਰੰਗ ਤੋਂ ਇਲਾਵਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਸਤਿੰਦਰ ਸਿੰਘ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਕਮਲਦੀਪ ਸਿੰਘ, ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਜੈਨਕੇ ਦੇ ਚੇਅਰਮੈਨ ਸਤਿੰਦਰ ਪਾਲ ਸਿੰਘ ਗਿੱਲ, ਪੰਜਾਬ ਲਘੂ ਉਦਯੋਗ ਤੇ ਨਿਵੇਸ਼ ਪ੍ਰੋਤਸਾਹਨ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਗੋਗੀ, ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਿਨੇ ਮਹਾਜਨ, ਕੰਢੀ ਏਰੀਆ ਵਿਕਾਸ ਬੋਰਡ ਦੇ ਮੈਂਬਰ ਅਨੀਸ਼ ਸਿਡਾਨਾ ਤੇ ਪੰਜਾਬੀ ਲੋਕ ਗਾਇਕ ਪ੍ਰੀਤ ਹਰਪਾਲ ਵੀ ਹਾਜ਼ਰ ਸਨ।

]]>