Punjab Vidhan Sabha Speaker – D5 News https://punjabi.newsd5.in Truth Seeking News Network. Wed, 21 Dec 2022 10:48:31 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Punjab Vidhan Sabha Speaker – D5 News https://punjabi.newsd5.in 32 32 ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਵਾਨਾ ਵਿਖੇ ਕੂੜੇ ਤੋਂ ਬਿਜਲੀ ਪੈਦਾਵਾਰ ਦੇ ਪ੍ਰਾਜੈਕਟ ਦਿੱਲੀ ਐਮ.ਐਸ.ਡਬਲਿਊ ਸਲਿਊਸ਼ਨਸ ਲਿਮਟਿਡ ਦਾ ਦੌਰਾ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b5%e0%a8%bf%e0%a8%a7%e0%a8%be%e0%a8%a8-%e0%a8%b8%e0%a8%ad%e0%a8%be-%e0%a8%a6%e0%a9%87-%e0%a8%b8%e0%a8%aa%e0%a9%80%e0%a8%95%e0%a8%b0-%e0%a8%95/ Wed, 21 Dec 2022 10:45:15 +0000 https://punjabi.newsd5.in/?p=189988 ਕੁਲਤਾਰ ਸਿੰਘ ਸੰਧਵਾਂ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਓਲਡ ਰਾਜਿੰਦਰ ਨਗਰ ਸਥਿਤ ਕੂੜਾ ਪ੍ਰਬੰਧਨ ਪ੍ਰਾਜੈਕਟ ਵੀ ਵੇਖਿਆ

ਨਵੀਂ ਦਿੱਲੀ/ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਵੱਲੋਂ ਇਥੋਂ ਦੇ ਬਵਾਨਾ ਉਦਯੋਗਿਕ ਖੇਤਰ ਵਿਖੇ ਕੂੜੇ ਤੋਂ ਆਧੁਨਿਕ ਤਕਨੀਕਾਂ ਜ਼ਰੀਏ ਬਿਜਲੀ ਪੈਦਾਵਾਰ ਤੇ ਖਾਦ ਤਿਆਰ ਕਰਨ ਵਾਲੇ ਪ੍ਰਜੈਕਟ ਦਿੱਲੀ ਐਮ.ਐਸ.ਡਬਲਿਊ ਸਲਿਊਸ਼ਨਸ ਲਿਮਟਿਡ ਦਾ ਦੌਰਾ ਕੀਤਾ ਗਿਆ। ਸ੍ਰੀ ਸੰਧਵਾਂ ਵੱਲੋਂ ਇਥੇ ਗਿੱਲੇ ਤੇ ਸੁੱਕੇ ਕੂੜੇ ਨੂੰ ਅਲੱਗ ਕਰਨ ਤੋਂ ਲੈ ਕੇ ਇਸ ਤੋਂ ਬਿਜਲੀ ਪੈਦਾਵਾਰ, ਖਾਦ ਤਿਆਰ ਕਰਨ ਅਤੇ ਵੇਸਟ ਨੂੰ ਵਿਗਿਆਨਕ ਤਰੀਕਿਆ ਨਾਲ ਉਸਾਰੀ ਲਈ ਵਰਤੀ ਜਾਣ ਵਾਲੀ ਸਮੱਗਰੀ ਵਿਚ ਤਬਦੀਲ ਕੀਤੇ ਜਾਣ ਦੀਆਂ ਵੱਖ-ਵੱਖ ਪ੍ਰਕਿਰਿਆਵਾਂ ਬਾਰੇ ਬਾਰੀਕੀ ਵਿਚ ਜਾਣਕਾਰੀ ਲਈ ਗਈ। ਇਸ ਤੋਂ ਪਹਿਲਾਂ ਸ੍ਰੀ ਸੰਧਵਾਂ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਦਿੱਲੀ ਦੇ ਓਲਡ ਰਾਜਿੰਦਰ ਨਗਰ ਸਥਿਤ ਦਿੱਲੀ ਨਗਰ ਨਿਗਮ ਦੇ ਕੂੜੇ ਤੋਂ ਖਾਦ ਤਿਆਰ ਕਰਨ ਵਾਲੇ ਕੂੜਾ ਪ੍ਰਬੰਧਨ ਪ੍ਰਾਜੈਕਟ ਦਾ ਵੀ ਦੌਰਾ ਕੀਤਾ ਗਿਆ।

‘AAP’ ਸਰਕਾਰ ਬਾਰੇ Bunty Romana ਦਾ ਵੱਡਾ ਖ਼ੁਲਾਸਾ, ਕੱਢਿਆ ਹੁਣ ਤੱਕ ਦਾ ਸਾਰਾ ਰਿਕਾਰਡ

ਮੰਗਲਵਾਰ ਦੇਰ ਸ਼ਾਮ ਕੀਤੇ ਬਵਾਨਾ ਪ੍ਰਾਜੈਕਟ ਦੇ ਦੌਰੇ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਸੰਧਵਾਂ ਨੇ ਕਿਹਾ ਕਿ ਕੂੜੇ ਅਤੇ ਇਸ ਨਾਲ ਪੈਦਾ ਹੋ ਰਹੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਮੁਲਕ ਦੇ ਹਰ ਸ਼ਹਿਰ ਨੂੰ ਜੂਝਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅਧਿਕਾਰੀਆਂ ਸਮੇਤ ਇਸ ਪ੍ਰਾਜੈਕਟ ਨੂੰ ਵੇਖਣ ਦਾ ਮੰਤਵ ਅਜਿਹੇ ਪ੍ਰਜੈਕਟ ਜ਼ਰੀਏ ਕੂੜੇ ਤੋਂ ਬਿਜਲੀ ਪੈਦਾ ਕਰਨ, ਖਾਦ ਪੈਦਾਵਾਰ ਤੇ ਵੇਸਟ ਤੋਂ ਉਸਾਰੀ ਸਮੱਗਰੀ ਤਿਆਰ ਹੋਣ ਦੀਆਂ ਤਕਨੀਕਾਂ ਨੂੰ ਜਾਨਣਾ ਸੀ ਤਾਂ ਜੋ ਅਜਿਹੀਆਂ ਤਕਨੀਕਾਂ ਨੂੰ ਪੰਜਾਬ ਦੇ ਕਸਬਿਆਂ ਤੇ ਵੱਡੇ ਸ਼ਹਿਰਾਂ ਦੀ ਆਬਾਦੀ ਤੇ ਹੋਰ ਜ਼ਰੂਰਤਾਂ ਅਨੁਸਾਰ ਕੂੜੇ ਤੇ ਇਸ ਤੋਂ ਪੈਦਾ ਹੁੰਦੇ ਵਾਤਾਵਰਣ ਦੇ ਵਿਗਾੜਾਂ ਤੋਂ ਛੁਟਕਾਰਾ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮੰਤਵ ਇਹ ਅਧਿਐਨ ਕਰਨਾ ਹੈ ਕਿ ਪੰਜਾਬ ਦੇ ਕਸਬਿਆਂ ਤੇ ਸ਼ਹਿਰਾਂ ਦੀਆਂ ਸਥਾਨਕ ਜ਼ਰੂਰਤਾਂ ਅਨੁਸਾਰ ਕਿਸ ਤਰਾਂ ਦੀ ਤਕਨੀਕ ਕਾਰਗਰ ਹੋ ਸਕੇਗੀ ਤੇ ਸੂਬੇ ਦੇ ਇਸ ਖੇਤਰ ਵਿਚ ਪਹਿਲਾਂ ਚੱਲ ਰਹੇ ਪ੍ਰਾਜੈਕਟਾਂ ਨੂੰ ਹੋਰ ਬਿਹਤਰ ਕਿਵੇਂ ਬਣਾਇਆ ਜਾ ਸਕਦਾ ਹੈ।

ਜਥੇਦਾਰ Baljit Daduwal ਨੂੰ ਝਟਕਾ, ਗਈ ਪ੍ਰਧਾਨਗੀ, Mahant Karamjit Singh ਬਣੇ ਪ੍ਰਧਾਨ | D5 Channel Punjabi

ਰੀਸਸਟੇਨਬਿਲਟੀ ਵੱਲੋਂ ਦਿੱਲੀ ਨਗਰ ਨਿਗਮ ਨਾਲ ਮਿਲ ਕੇ ਜਨਤਕ ਨਿੱਜੀ ਭਾਈਵਾਲੀ (ਪੀ.ਪੀ.ਪੀ.) ਜ਼ਰੀਏ ਚਲਾ ਜਾ ਰਹੇ ਇਸ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦਿਆ ਪ੍ਰਾਜੈਕਟ ਦੇ  ਵਾਈਸ ਪ੍ਰੈਜੀਡੈਂਟ ਡੀ.ਪੀ.ਸਿੰਘ ਨੇ ਦੱਸਿਆ  ਕਿ 100 ਏਕੜ ਵਿਚ ਚਲ ਰਹੇ ਇਸ ਪ੍ਰਾਜੈਕਟ ਰਾਹੀਂ 2500 ਮੀਟਰਿਕ ਟਨ ਕੂੜੇ ਦੀ ਰੋਜ਼ਾਨਾ ਪ੍ਰਸੈਸਿੰਗ ਕੀਤੀ ਜਾਂਦੀ ਹੈ ਤੇ ਇਸ ਪ੍ਰਾਜੈਕਟ ਦੀ ਬਿਜਲੀ ਪੈਦਾਵਾਰ ਸਮਰੱਥਾ 24 ਮੈਗਾਵਾਟ ਹੈ। । ਉਨ੍ਹਾਂ ਦੱਸਿਆ ਕਿ 2.5 ਲੱਖ ਟਨ ਖਾਦ ਪੈਦਾ ਕਰਕੇ ਵੱਖ-ਵੱਖ ਕੰਪਨੀਆਂ ਨੂੰ ਵੇਚੀ ਜਾ ਚੁੱਕੀ ਹੈ।

Raghav Chadha in Rajya Sabha : ਗੈਂਗਸਟਰਾਂ ‘ਤੇ ਐਕਸ਼ਨ ਦੀ ਤਿਆਰੀ ‘ਚ ਕੇਂਦਰ, ਗੈਂਗਸਟਰਾਂ ਦਾ ਹੋਵੇਗਾ ਸਫ਼ਾਇਆ

ਇਸ ਤੋਂ ਪਹਿਲਾਂ ਸ੍ਰੀ ਸੰਧਵਾਂ ਤੇ ਸੰਤ ਸੀਚੇਵਾਲ ਨੇ ਓਲਡ ਰਾਜਿੰਦਰ ਨਗਰ ਵਿਖੇ ਪ੍ਰਾਜੈਕਟ ਦੇ ਦੌਰੇ ਸਮੇਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਪੰਜਾਬ ਵਿਚ ਕੂੜੇ ਦੀ ਸਮੱਸਿਆ ਤੇ ਇਸ ਤੋਂ ਪੈਦਾ ਹੁੰਦੇ ਪ੍ਰਦੂਸ਼ਣ ਤੋਂ ਛੁਟਕਾਰਾ ਪਾਉਣ ਤੇ ਉਥੇ ਹੋ ਰਹੇ ਕੰਮ ਨੂੰ ਹੋਰ ਵਿਗਿਆਨਕ ਬਣਾਉਣਾ ਹੈ। ਇਸ ਮੌਕੇ ਫਰੀਦਕੋਟ ਦੇ ਡਿਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ, ਡਿਪਟੀ ਕਮਿਸ਼ਨਰ ਫਰੀਦਕੋਟ ਡਾ. ਰੂਹੀ ਦੁੱਗ, ਦਿੱਲੀ ਨਗਰ ਨਿਗਮ ਦੇ ਚੀਫ ਇੰਜਨੀਅਰ ਸ੍ਰੀ ਦਿਨੇਸ਼ ਯਾਦਵ, ਮਨਪ੍ਰੀਤ ਸਿੰਘ ਮਣੀ ਧਾਲੀਵਾਲ ਪੀ.ਆਰ.ਓ ਸਪੀਕਰ, ਨਿੱਜੀ ਸਹਾਇਕ ਸ਼ਿਵਜੀਤ ਸੰਘਾ, , ਅਮਰਿੰਦਰ ਸਿੰਘ ਈ.ਓ ਨਗਰ ਕੌਂਸਲ ਕੋਟਕਪੂਰਾ, ਸੁਖਦੀਪ ਸਿੰਘ ਧਾਲੀਵਾਲ ਜੇ.ਈ ਤੇ ਹੋਰ ਅਧਿਕਾਰੀ ਹਾਜ਼ਰ ਸਨ।

]]>
ਵਿਧਾਨ ਸਭਾ ਸਪੀਕਰ ਵੱਲੋਂ ਸੀਨੀਅਰ ਅਕਾਲੀ ਆਗੂ ਬ੍ਰਹਮਪੁਰਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ https://punjabi.newsd5.in/%e0%a8%b5%e0%a8%bf%e0%a8%a7%e0%a8%be%e0%a8%a8-%e0%a8%b8%e0%a8%ad%e0%a8%be-%e0%a8%b8%e0%a8%aa%e0%a9%80%e0%a8%95%e0%a8%b0-%e0%a8%b5%e0%a9%b1%e0%a8%b2%e0%a9%8b%e0%a8%82-%e0%a8%b8%e0%a9%80%e0%a8%a8/ Tue, 13 Dec 2022 12:21:58 +0000 https://punjabi.newsd5.in/?p=188978 ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਜੁਰਗ ਸਿਆਸਤਦਾਨ ਅਤੇ ਸਾਬਕਾ ਕੈਬਨਿਟ ਮੰਤਰੀ ਸ. ਰਣਜੀਤ ਸਿੰਘ ਬ੍ਰਹਮਪੁਰਾ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Nabha Jail ਪਹੁੰਚੇ CM Bhagwant Mann, ਅਫ਼ਸਰਾਂ ਨੂੰ ਪਾਤੀਆਂ ਭਾਜੜਾਂ! | D5 Channel Punjabi

ਸ. ਸੰਧਵਾਂ ਨੇ ਕਿਹਾ ਕਿ ਸ. ਬ੍ਰਹਮਪੁਰਾ ਦੀ ਮੌਤ ਨਾਲ ਸੁਹਿਰਦ ਸਿਆਸਤ ਨੂੰ ਵੱਡਾ ਧੱਕਾ ਲੱਗਾ ਹੈ ਅਤੇ ਨੇ ਲੰਮਾਂ ਸਮਾਂ ਪੰਜਾਬ ਦੀ ਸਿਆਤ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਲੋਕਾਂ ਦੀ ਸੇਵਾ ਕੀਤੀ। ਉਨ੍ਹਾਂ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਕੇ-ਸਬੰਧੀਆਂ ਨਾਲ ਦਿਲੀਂ ਹਮਦਰਦੀ ਪ੍ਰਗਟਾਵਾ ਕੀਤਾ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

]]>
ਵਿਧਾਨ ਸਭਾ ਸਪੀਕਰ ਵੱਲੋਂ ਆਰਗੈਨਿਕ ਖੇਤੀ ਵੱਲ ਕਦਮ ਪੁੱਟਣ ਵਾਸਤੇ ਕਿਸਾਨਾਂ ਨੂੰ ਲੋਕ ਲਹਿਰ ਉਸਾਰਨ ਦਾ ਸੱਦ https://punjabi.newsd5.in/%e0%a8%b5%e0%a8%bf%e0%a8%a7%e0%a8%be%e0%a8%a8-%e0%a8%b8%e0%a8%ad%e0%a8%be-%e0%a8%b8%e0%a8%aa%e0%a9%80%e0%a8%95%e0%a8%b0-%e0%a8%b5%e0%a9%b1%e0%a8%b2%e0%a9%8b%e0%a8%82-%e0%a8%86%e0%a8%b0%e0%a8%97/ Wed, 30 Nov 2022 13:11:46 +0000 https://punjabi.newsd5.in/?p=187298 ਖੇਤੀਬਾੜੀ ਮੰਤਰੀ ਵੱਲੋਂ ਨਵੀਂ ਖੇਤੀ ਨੀਤੀ ਮਾਰਚ ਤੱਕ ਜਾਰੀ ਕਰਨ ਦਾ ਐਲਾਨ

ਆਰਗੈਨਿਕ ਖੇਤੀ ਨਾਲ ਜੁੜੇ ਤੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਵਿਧਾਨ ਸਭਾ ’ਚ ਸਨਮਾਣ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖਾਦਾਂ ਅਤੇ ਰਸਾਇਣਾਂ ਆਧਾਰਿਤ ਖੇਤੀ ਦੇ ਰੁਝਾਨ ਮੋੜਾ ਦੇਣ ਅਤੇ ਇਸ ਦੀ ਥਾਂ ਆਰਗੈਨਿਕ ਖੇਤੀ ਵੱਲ ਨੂੰ ਕਦਮ ਪੁੱਟਣ ਵਾਸਤੇ ਕਿਸਾਨਾਂ ਨੂੰ ਲੋਕ ਲਹਿਰ ਉਸਾਰਨ ਦਾ ਸੱਦ ਦਿੱਤਾ ਹੈ। ਅੱਜ ਪੰਜਾਬ ਵਿਧਾਨ ਸਭਾ ਵਿੱਚ ਖੇਤੀ ਵਿਰਾਸਤ ਮਿਸ਼ਨ ਦੇ ਸਹਿਯੋਗ ਨਾਲ ਆਰਗੈਨਿਕ ਖੇਤੀ ਦੇ ਖੇਤਰ ਵਿੱਚ ਨਵੀਂਆਂ ਪੈੜਾਂ ਪਾਉਣ ਅਤੇ ਪਰਾਲੀ ਨੂੰ ਨਾ ਸਾੜਨ ਵਾਲੇ ਕਿਸਾਨਾਂ ਦੇ ਸਨਮਾਣ ਲਈ ਕਰਾਏ ਗਏ ਸਮਰੋਹ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਸ. ਸੰਧਵਾਂ ਨੇ ਕਿਹਾ ਕਿ ਅੰਮ੍ਰਿਤ ਵਾਰਗੇ ਪਾਣੀ, ਸ਼ੁੱਧ ਹਵਾ ਅਤੇ ਸਿਹਤਮੰਦ ਉਪਜਾਊ ਭੂਮੀ ਵਾਲੇ ਪੰਜਾਬ ਨੂੰ ਗਲਤ ਨੀਤੀਆਂ ਦੇ ਕਾਰਨ ਦੂਸ਼ਤ ਪਾਣੀ, ਜ਼ਹਿਰੀਲੀ ਹਵਾ ਅਤੇ ਗੈਰ-ਉਪਜਾਊ ਭੂਮੀ ਵਿੱਚ ਬਦਲ ਦਿੱਤਾ ਗਿਆ ਹੈ।

Beadbi Case ’ਚ Insaaf ਲਈ ਵੱਡਾ ਐਲਾਨ! ਮਾਨ ਸਰਕਾਰ ਨੂੰ ਕਰਤਾ ਸਿੱਧਾ ਚੈਲੰਜ!ਅਸਤੀਫ਼ਿਆਂ ਦੀ ਲੱਗੂ ਝੜੀ?

ਉਨ੍ਹਾਂ ਕਿਹਾ ਕਿ ਖੇਤੀ ਵਿੱਚ ਖਾਦਾਂ, ਰਸਾਇਣਾਂ, ਨਦੀਨ ਨਾਸ਼ਕਾਂ ਅਤੇ ਕੀਟ ਨਾਸ਼ਕਾਂ ਦੀ ਹੱਦੋਂ ਵੱਧ ਵਰਤੋਂ ਕਾਰਨ ਲੋਕ ਬਿਮਾਰੀਆਂ ਵਿੱਚ ਘਿਰ ਗਏ ਹਨ ਅਤੇ ਕੈਂਸਰ ਨਾਲ ਰੋਜ਼ਾਨਾਂ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਹਿਲਾਂ ਵਾਲੀ ਸਥਿਤੀ ਵਿੱਚ ਲਿਆਉਣ ਲਈ ਆਰਗੈਨਿਕ ਖੇਤੀ ਵੱਲ ਵਧਣ ਦੀ ਲੋੜ ਹੈ। ਸ. ਸੰਧਵਾਂ ਨੇ ਕਿਹਾ ਕਿ ਖੇਤੀ ਇੱਕ ਜੀਵਨ ਜਾਂਚ ਹੈ ਅਤੇ ਵਪਾਰਕ ਤੇ ਬਜ਼ਾਰਵਾਦੀ ਰੁਝਾਨ ਨੇ ਇਸ ਨੂੰ ਖੇਤੀ ਵਪਾਰ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੇਤੀ ਸਿਰਫ ਖੇਤੀ ਹੀ ਰਹਿਣੀ ਚਾਹੀਦੀ ਹੈ ਅਤੇ ਇਸ ਨੂੰ ਕੇਵਲ ਤੇ ਕੇਵਲ ਵਪਾਰ ਨਹੀਂ ਬਨਾਉਣਾ ਚਾਹੀਦਾ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਖੇਤੀ ਨੀਤੀ ਵਿੱਚ ਵੱਖਰੀ ਆਰਗੈਨਿਕ ਖੇਤੀ ਨੀਤੀ ਵੀ ਲਿਆਂਦੀ ਜਾਵੇਗੀ।

Shiromani Akali Dal ‘ਚ ਵੱਡਾ ਫੇਰਬਦਲ, ਕਈਆਂ ਦੀ ਛੁੱਟੀ! ਅਚਾਨਕ ਲਿਆ ਫ਼ੈਸਲਾ,ਵਿਰੋਧੀ ਹੈਰਾਨ | D5 Channel Punjabi

ਉਨ੍ਹਾਂ ਕਿਹਾ ਕਿ ਆਰਗੈਨਿਕ ਖੇਤੀ ਨੂੰ ਅਪਨਾਉਣ ਵਾਲੇ ਕਿਸਾਨਾਂ ਨੇ ਜਿੱਥੇ ਜ਼ੋਖਮ ਲਿਆ ਹੈ, ਉਥੇ ਗੁਰੂ ਨਾਨਕ ਦੇਵ ਜੀ ਦੀ ਬਾਣੀ ’ਤੇ ਪਹਿਰਾ ਦੇ ਕੇ ਪਾਣੀ, ਭੌਂ ਅਤੇ ਹਵਾ ਨੂੰ ਬਚਾਉਣ ਵੱਲ ਕਦਮ ਵੀ ਪੁੱਟੇ ਹਨ। ਇਸ ਤੋਂ ਪਹਿਲਾਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਮੁੱਚੀ ਵਿਵਸਥਾ ਵਿੱਚ ਤਬਦੀਲੀ ਲਿਆਉਣ ਲਈ ਵਚਨਵੱਧ ਹੈ। ਉਨ੍ਹਾਂ ਦੱਸਿਆ ਕਿ ਇਸ ਪਰਿਵਰਤਨ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਇਸ ਸਾਲ ਮਾਰਚ ਤੱਕ ਆਪਣੀ ਖੇਤੀ ਨੀਤੀ ਲਿਆਵੇਗੀ ਅਤੇ ਇਸ ਵਿੱਚ ਆਰਗੈਨਿਕ ਖੇਤੀ ਕਰਨ ਵਾਲੇ ਕਿਸਾਨਾਂ ਵਾਸਤੇ ਵੱਖਰੀ ਰੂਪ ਰੇਖਾ ਉਲੀਕੀ ਜਾਵੇਗੀ। ਇਸ ਦਾ ਮਕਸਦ ਕੁਦਰਤੀ ਖੇਤੀ ਨੂੰ ਉਭਾਨਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨੀਤੀ ਬਣਨ ਤੋਂ ਬਾਅਦ ਬਜਟ ਵਿੱਚ ਫੰਡਾਂ ਦੀ ਵਿਵਸਥਾ ਕੀਤੀ ਜਾਵੇਗੀ।

Khanna News: ਕਾਂਗਰਸੀ ਪ੍ਰਧਾਨ ਨੂੰ ਚੁੱਕਣ ਪਹੁੰਚੀ ਪੁਲਿਸ,ਚੱਲਦੀ ਮੀਟਿੰਗ ‘ਚ ਪੁਲਿਸ ਦਾ ਐਕਸ਼ਨ |D5 Channel Punjabi

ਨਰੇਗਾਂ ਵਰਕਰਾਂ ਦੀਆਂ ਆਰਗੈਨਿਕ ਖੇਤੀ ਕਰਨ ਵਾਲੇ ਕਿਸਾਨਾਂ ਵੱਲੋਂ ਸੇਵਾਵਾਂ ਲੈਣ ਮੁੱਦੇ ਦੇ ਸਬੰਧ ਵਿੱਚ ਸ. ਧਾਲੀਵਾਲ ਨੇ ਕਿਹਾ ਕਿ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਕੰਮ ਕਰਨ ਲਈ ਮਿਹਨਤਾਨਾ ਦਿੱਤਾ ਜਾਂਦਾ ਜਿਸ ਕਰਕੇ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਜੌਬ ਕਾਰਡ ਬਨਾਉਣੇ ਚਾਹੀਦੇ ਹਨ। ਇਸੇ ਦੌਰਾਨ ਹੀ ਉਨ੍ਹਾਂ ਦੱਸਿਆ ਕਿ ਇਸ ਵਾਰ ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ 30 ਫ਼ੀਸਦੀ ਘੱਟ ਪਰਾਲੀ ਸਾੜੀ ਗਈ ਹੈ। ਉਨ੍ਹਾਂ ਨੇ ਭਰੋਸਾ ਪ੍ਰਗਟ ਕੀਤਾ ਕਿ ਅਗਲੇ ਦੋ ਸਾਲਾਂ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਪੁਰੀ ਤਰ੍ਹਾਂ ਖਤਮ ਹੋ ਜਾਵੇਗੀ।

Jagjit Dallewal : ਕਿਸਾਨ ਜਥੇਬੰਦੀਆਂ ‘ਚ ਪਈ ਫੁੱਟ, ਇੱਕੋ ਤਰੀਕ ਨੂੰ ਰੱਖੇ 2 ਪ੍ਰੋਗਰਾਮ | D5 Channel Punjabi

ਇਸ ਦੌਰਾਨ ਖੇਤੀ ਵਿਰਾਸਤ ਮਿਸ਼ਨ ਦੇ ਉੁਮੇਂਦਰ ਦੱਤ ਸ਼ਰਮਾਂ ਨੇ ਸਟੇਜ ਸੰਚਾਲਨ ਕੀਤਾ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਅਦਰਸ਼ ਪਾਲ ਵਿੱਗ ਤੋਂ ਇਲਾਵਾ ਅਗਾਂਹਵਧੂ ਕਿਸਾਨ ਹਾਜ਼ਰ ਸਨ।

]]>
ਕੁਲਤਾਰ ਸਿੰਘ ਸੰਧਵਾਂ ਵੱਲੋਂ ਪਾਰਦਰਸ਼ਤਾ ਅਤੇ ਜਵਾਬਦੇਹੀ ਦੇ ਵਾਸਤੇ ਵਿਧਾਨ ਸਭਾ ਕਮੇਟੀਆਂ ਨੂੰ ਵਧੇਰੇ ਅਸਰਦਾਰ ਅਤੇ ਸਰਗਰਮ ਬਣਾਉਣ ’ਤੇ ਜ਼ੋਰ https://punjabi.newsd5.in/%e0%a8%95%e0%a9%81%e0%a8%b2%e0%a8%a4%e0%a8%be%e0%a8%b0-%e0%a8%b8%e0%a8%bf%e0%a9%b0%e0%a8%98-%e0%a8%b8%e0%a9%b0%e0%a8%a7%e0%a8%b5%e0%a8%be%e0%a8%82-%e0%a8%b5%e0%a9%b1%e0%a8%b2%e0%a9%8b%e0%a8%82-12/ Wed, 30 Nov 2022 04:25:22 +0000 https://punjabi.newsd5.in/?p=187222 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਲੋਕਾਂ ਦੇ ਪੈਸੇ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਵਧੇਰੇ ਜ਼ਰੂਰਤ ’ਤੇ ਜ਼ੋਰ ਦਿੰਦੇ ਹੋਏ ਇਸ ਦੇ ਵਾਸਤੇ ਵਿਧਾਨ ਸਭਾ ਕਮੇਟੀਆਂ ਨੂੰ ਵਧੇਰੇ ਅਸਰਦਾਰ ਅਤੇ ਸਰਗਰਮ ਬਣਾਉਣ ’ਤੇ ਬਲ ਦਿੱਤਾ ਦਿੱਤਾ। ਅੱਜ ਇਥੇ ਏ.ਜੀ. ਪੰਜਾਬ ਦੇ ਦਫ਼ਤਰ ਵਿਖੇ ਆਡਿਟ ਸਪਤਾਹ ਦੇ ਸਬੰਧ ਵਿੱਚ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਸ. ਸੰਧਵਾਂ ਨੇ ਕਿਹਾ ਕਿ ਸਰਕਾਰੀ ਖਰਚ ਦੀ ਢੁਕਵੀਂ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਿਧਾਨ ਸਭਾ ਕਮੇਟੀਆਂ ਅਤੇ ਕੈਗ ਦੀ ਭੂਮਿਕਾ ਨੂੰ ਬਹੁਤ ਜ਼ਿਆਦਾ ਅਹਿਮ ਦੱਸਿਆ ਹੈ।

ਅਕਾਲੀ ਆਗੂ ਕਤਲ ਮਾਮਲੇ ਦਾ ਸੱਚ, ਖੁੱਲ੍ਹੇ ਗੁੱਝੇ ਭੇਤ, ਕਿਉਂ ਹੋਈ ਵਾਰਦਾਤ? D5 Channel Punjabi

ਉਨਾਂ ਨੇ ਵੱਖ-ਵੱਖ ਵਿਭਾਗਾਂ ਵੱਲੋਂ ਆਡਿਟ ਦੇ ਪੈਰਿਆਂ ਨੂੰ ਨਿਰਧਾਰਤ ਸਮੇਂ ਵਿੱਚ ਨਿਪਟਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਅਜਿਹੇ ਪੈਰਿਆਂ ਦੇ ਨਿਪਟਾਰੇ ਵਾਸਤੇ ਵਿਭਾਗਾਂ ਦੇ ਮੁਖੀਆਂ ਦੀ ਹਾਜ਼ਰੀ ਯਕੀਨੀ ਬਨਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਬਿਨਾਂ ਕਿਸੇ ਦੇਰੀ ਤੋਂ ਆਡਿਟ ਦੇ ਪੈਰਿਆਂ ਦਾ ਨਿਪਟਾਰਾ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਲੋਕਾਂ ਦੇ ਭਰੋਸਾ ’ਤੇ ਖਰਾ ਉਤਰਨ ਲਈ ਆਡਿਟ ਦੀ ਪ੍ਰਕਿਰਿਆ ਵਿੱਚ ਸੁਧਾਰ ਜ਼ਰੂਰੀ ਹਨ। ਇਸ ਦੌਰਾਨ ਆਡਿਟ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ  ਦੇ ਮੈਂਬਰ ਵਿਧਾਇਕਾਂ ਨੇ ਆਪਣੇ ਵਿਚਾਰ ਪੇਸ਼ ਕੀਤੇ।

ਕਿਸਾਨ ਹੋ ਜਾਣ ਸਾਵਧਾਨ, ਸਪਰੇਅ ਕਰਨ ਤੋਂ ਪਹਿਲਾਂ ਦੇਖੋ ਵੀਡਿਓ, ਨਹੀਂ ਤਾਂ ਪੈ ਸਕਦਾ ਪੰਗਾ ||

ਸ਼ੁਰੂਆਤ ਵਿੱਚ ਸ੍ਰੀਮਤੀ ਨਾਜ਼ਲੀ ਜੇ. ਸ਼ਾਇਨ, ਅਕਾਊਂਟੈਂਟ ਜਨਰਲ (ਆਡਿਟ), ਪੰਜਾਬ ਨੇ ਵਿਧਾਨ ਸਭਾ ਦੇ ਸਪੀਕਰ ਅਤੇ ਪੰਜਾਬ ਦੀਆਂ ਵਿਧਾਨ ਸਭਾ ਕਮੇਟੀਆਂ ਦੇ ਮੈਂਬਰਾਂ ਦਾ ਦੂਜੇ ਆਡਿਟ ਦਿਵਸ ਮੌਕੇ ਸਵਾਗਤ ਕੀਤਾ। ਉਨਾਂ ਦੱਸਿਆ ਕਿ  ਨੂੰ ਭਾਰਤ ਦੇ ਸੰਵਿਧਾਨ ਦੁਆਰਾ ਜਵਾਬਦੇਹੀ, ਪਾਰਦਰਸ਼ਤਾ ਅਤੇ ਚੰਗੇ ਸ਼ਾਸਨ ਨੂੰ ਉਤਸ਼ਾਹਿਤ ਕਰਨ ਲਈ ਸੇਧ ਦਿੱਤੀ ਗਈ ਹੈ। ਉਸਨੇ ਆਡਿਟ ਟੀਮਾਂ ਦੁਆਰਾ ਕੀਤੇ ਜਾ ਰਹੇ ਆਡਿਟ ਦੀ ਮਹੱਤਤਾ ਬਾਰੇ ਦੱਸਿਆ ਤਾਂ ਜੋ ਸਬੰਧਤ ਦਫਤਰਾਂ ਨੂੰ ਘੱਟੋ-ਘੱਟ ਨਿਯਮਾਂ ਤੋਂ ਜਾਣੂ ਕਰਵਾਇਆ ਜਾ ਸਕੇ। ਉਸ  ਕਿਹਾ ਕਿ ਕੈਗ ਅਤੇ ਵਿਧਾਨਕ ਕਮੇਟੀਆਂ ਜਨਤਕ ਖਰਚਿਆਂ ਅਤੇ ਜਵਾਬਦੇਹੀ ਤੈਅ ਕਰਨ ਲਈ ਸਾਂਝੇ ਤੌਰ ’ਤੇ ਜ਼ਿੰਮੇਵਾਰ ਹਨ।

ਸਵੇਰੇ ਹੀ ਕਿਸਾਨਾਂ ਦਾ ਵੱਡਾ ਕਦਮ, ਨਵੀਂ ਤਾਰੀਕ ਦਾ ਐਲਾਨ, ਸੜਕਾਂ ਹੋਣਗੀਆਂ ਜਾਮ D5 Channel Punjabi

ਮੀਟਿੰਗ ਵਿੱਚ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ: ਜੈ ਕਿ੍ਰਸ਼ਨ ਸਿੰਘ, ਇੰਦਰਜੀਤ ਕੌਰ ਮਾਨ ਮੈਂਬਰ (ਪੀ.ਆਰ.ਆਈਜ ਕਮੇਟੀ), ਬੁੱਧ ਰਾਮ, ਚੇਅਰਮੈਨ, ਸੀ.ਓ.ਪੀ.ਯੂ., ਡਾ. ਬਲਬੀਰ ਸਿੰਘ, ਮੈਂਬਰ (ਸਥਾਨਕ ਸਰਕਾਰਾਂ ਬਾਰੇ ਕਮੇਟੀ), ਮਨਵਿੰਦਰ ਸਿੰਘ ਗਿਆਸਪੁਰਾ, ਮੈਂਬਰ (ਸੀਓਪੀਯੂ), ਗੁਰਲਾਲ ਘਨੌਰ, ਮੈਂਬਰ (ਸੀ.ਓ.ਪੀ.ਯੂ), ਸੰਦੀਪ ਜਾਖੜ, ਡਾ. ਨਛੱਤਰ ਪਾਲ ਮੈਂਬਰ (ਸੀਓਪੀਯੂ), ਸੁਖਵਿੰਦਰ ਸਿੰਘ ਮਾਈਸਰਖਾਨਾ ਮੈਂਬਰ (ਪੀ.ਏ.ਸੀ.), ਸੁਖਵਿੰਦਰ ਸਿੰਘ ਕੋਟਲੀ ਮੈਂਬਰ (ਪੀ.ਏ.ਸੀ.), ਜਗਰੂਪ ਸਿੰਘ ਗਿੱਲ, ਚੇਅਰਮੈਨ (ਕਮੇਟੀ ਆਨ ਲੋਕਲ ਬਾਡੀਜ), ਗੁਰਦਿੱਤ ਸਿੰਘ ਸੇਖੋਂ, ਮੈਂਬਰ (ਸੀ.ਓ.ਪੀ.ਯੂ.), ਗੁਰਮੀਤ ਸਿੰਘ ਖੁੱਡੀਆਂ, ਚੇਅਰਮੈਨ (ਕਮੇਟੀ ਆਨ ਪੀ.ਆਰ.ਆਈ.), ਜਗਸੀਰ ਸਿੰਘ, ਮੈਂਬਰ (ਪੀ.ਆਰ.ਆਈਜ ਕਮੇਟੀ), ਏ.ਡੀ.ਸੀ. ਜਸਵਿੰਦਰ ਸਿੰਘ ਰਾਮਦਾਸ, ਮੈਂਬਰ (ਪੀ.ਆਰ.ਆਈਜ ਕਮੇਟੀ), ਦਲਜੀਤ ਸਿੰਘ ਗਰੇਵਾਲ, ਸੁਰਿੰਦਰ ਪਾਲ, ਸਕੱਤਰ (ਪੰਜਾਬ ਵਿਧਾਨ ਸਭਾ), ਅਮਰਜੀਤ ਕੌਰ, ਈਸਵਰ ਦੱਤ ਸ਼ਰਮਾ, ਰਿਤੂ ਸਹਿਗਲ (ਸਾਰੇ ਅੰਡਰ ਸੈਕਟਰੀ), ਗੁਰਕੀਰਤ ਸਿੰਘ, ਡਿਬੇਟਸ ਦੇ ਸੰਪਾਦਕ, ਨਾਜਲੀ ਜੇ. ਸਾਇਨ, ਜਨਰਲ ਲੇਖਾਕਾਰ, ਰਣਦੀਪ ਕੌਰ ਔਜਲਾ, ਸੀਨੀਅਰ ਡੀਏਜੀ, ਹਰਸ਼ਿਤ ਟੋਡੀ, ਡੀਏਜੀ, ਅੰਕੁਸ਼ ਕੁਮਾਰ, ਡੀਏਜੀ, ਮਨਮੋਹਨ ਥਾਪਰ, ਡੀਏਜੀ ਅਤੇ ਜਗਦੀਸ਼ ਕੁਮਾਰ, ਸੀਨੀਅਰ ਆਡਿਟ ਅਫਸਰ ਵੀ ਹਾਜ਼ਰ ਸਨ।

]]>
ਪੰਜਾਬ ਭਗਵੰਤ ਮਾਨ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦ੍ਰਿੜ-ਸੰਧਵਾਂ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%ad%e0%a8%97%e0%a8%b5%e0%a9%b0%e0%a8%a4-%e0%a8%ae%e0%a8%be%e0%a8%a8-%e0%a8%b8%e0%a8%b0%e0%a8%95%e0%a8%be%e0%a8%b0-%e0%a8%96%e0%a9%87%e0%a8%a1/ Wed, 30 Nov 2022 04:21:50 +0000 https://punjabi.newsd5.in/?p=187220 ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਮਨਵੈਲਥ ਖੇਡਾਂ ਦੌਰਾਨ ਵੇਟ ਲਿਫਟਿੰਗ ਵਿੱਚੋਂ ਕਾਂਸੀ ਦਾ ਤਮਗਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਉਚ ਟ੍ਰੇਨਿੰਗ ਵਾਸਤੇ ਪੰਜ ਲੱਖ ਦੀ ਰਾਸ਼ੀ ਦਾ ਚੈਕ ਭੇਟ ਕੀਤਾ ਹੈ। ਹਰਜਿੰਦਰ ਕੌਰ ਨੂੰ ਖੇਡਾਂ ਲਈ ਉਤਸ਼ਾਹ ਕਰਨ ਲਈ ਵਿਧਾਨ ਸਭਾ ਵਿੱਚ ਆਪਣੇ ਦਫਤਰ ਵਿਖੇ ਇਹ ਚੈਕ ਪਦਾਨ ਕਰਦੇ ਹੋਏ ਸ. ਸੰਧਵਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਬੜ੍ਹਾਵਾ ਦੇਣ ਵਾਸਤੇ ਦ੍ਰਿੜ ਹੈ ਅਤੇ ਇਹ ਖਿਡਾਰੀਆਂ ਦੀ ਹਰ ਹਾਲਤ ਵਿੱਚ ਮਦਦ ਕਰਦੀ ਰਹੇਗੀ।

ਬਿਸ਼ਨੋਈ ਦੇ ਕਰੀਬੀ ‘ਤੇ ਹਮਲੇ ਦਾ ਅਸਲ ਸੱਚ, ਵੀਡੀਓ ਨੇ ਖੋਲ੍ਹੇ ਭੇਤ, ਬਿਸ਼ਨੋਈ ਦੀ ਧਮਕੀ! ! D5 Channel Punjabi

ਹਰਜਿੰਦਰ ਕੌਰ ਨੇ ਕੋਮਨਵੈਲਥ ਖੇਡਾਂ-2022 ਵਿੱਚ 71 ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਮਗਾ ਹਾਸਲ ਕੀਤਾ ਸੀ।
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕਿ੍ਰਸ਼ਨ ਸਿੰਘ ਰੋੜੀ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਇਕ ਗੁਰਲਾਲ ਘਨੌਰ, ਵਿਧਾਇਕ ਇੰਦਰਜੀਤ ਕੌਰ ਮਾਨ, ਵਿਧਾਇਕ ਜਗਰੂਪ ਸਿੰਘ ਗਿੱਲ, ਵਿਧਾਇਕ ਨਛੱਤਰ ਪਾਲ, ਵਿਧਾਇਕ ਸੰਦੀਪ ਜਾਖੜ, ਵਿਧਾਇਕ ਸੁਖਵਿੰਦਰ ਕੁਮਾਰ ਕੋਟਲੀ ਅਤੇ ਡਾਇਰੈਕਟਰ ਸਪੋਰਟਸ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਪ੍ਰੋਫੈਸਰ ਅਜੀਤਾ ਵੀ ਹਾਜ਼ਰ ਸਨ।

]]>
ਵਿਧਾਨ ਸਭਾ ਸਪੀਕਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ https://punjabi.newsd5.in/%e0%a8%b5%e0%a8%bf%e0%a8%a7%e0%a8%be%e0%a8%a8-%e0%a8%b8%e0%a8%ad%e0%a8%be-%e0%a8%b8%e0%a8%aa%e0%a9%80%e0%a8%95%e0%a8%b0-%e0%a8%b5%e0%a9%b1%e0%a8%b2%e0%a9%8b%e0%a8%82-%e0%a8%b8%e0%a9%8d%e0%a8%b0/ Sun, 27 Nov 2022 10:40:43 +0000 https://punjabi.newsd5.in/?p=186898 ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ’ਤੇ ਨਤਮਸਤਕ ਹੁੰਦੇ ਹੋਏ ਲੋਕਾਂ ਨੂੰ ਗੁਰੂ ਜੀ ਦੇ ਸਾਂਤੀ, ਸਦਭਾਵਨਾ, ਧਰਮ ਨਿਰਪੱਖਤਾ ਅਤੇ ਸਹਿ-ਹੋਂਦ ਦੀਆਂ ਕਦਰਾਂ ਕੀਮਤਾਂ ਦੇ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ ਹੈ।

Kuldeep Dhaliwal ਨੇ ਸੁਣਾਈ ਖੁਸ਼ਖ਼ਬਰੀ, ਕਿਸਾਨਾਂ ਲਈ ਵੱਡੀ ਰਾਹਤ, ਪੱਤਰ ਹੋਇਆ ਜਾਰੀ, ਕਿਸਾਨਾਂ ਨੇ ਪਾਏ ਭੰਗੜੇ

ਸ. ਸੰਧਵਾਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਆਜ਼ਾਦੀ ਲਈ ਆਪਣੀ ਲਾਸਾਨੀ ਸ਼ਹਾਦਤ ਦਿੱਤੀ ਹੈ। ਗੁਰੂ ਜੀ ਨੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ‘ਸਰਬੱਤ ਦਾ ਭਲਾ’ ਦੀ ਧਾਰਨਾ ਦਾ ਪਾਠ ਪੜ੍ਹਾਇਆ ਜਿੱਥੇ ਲੋਕ ਰੰਗ, ਜਾਤ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਬਿਨਾਂ ਸ਼ਾਂਤੀ ਅਤੇ ਸਦਭਾਵਨਾ ਨਾਲ ਇਕੱਠੇ ਰਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਹੀ ਅਸੀਂ ਇੱਕ ਨਿੱਗਰ ਅਤੇ ਵਧੀਆ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਮੌਜੂਦਾ ਪਦਾਰਥਵਾਦੀ ਸਮਾਜ ਵਿੱਚ ਇਹ ਇਨ੍ਹਾਂ ਸਿੱਖਿਆਵਾਂ ਨੂੰ ਅਪਨਾਉਣਾ ਹੋਰ ਵੀ ਜ਼ਰੂਰੀ ਹੋ ਗਿਆ ਹੈ।

]]>
ਕੁਲਤਾਰ ਸਿੰਘ ਸੰਧਵਾਂ ਵੱਲੋਂ ਹਰਿਆਣਾ ਦੇ ਰਾਜਪਾਲ ਨਾਲ ਮੁਲਾਕਾਤ https://punjabi.newsd5.in/%e0%a8%95%e0%a9%81%e0%a8%b2%e0%a8%a4%e0%a8%be%e0%a8%b0-%e0%a8%b8%e0%a8%bf%e0%a9%b0%e0%a8%98-%e0%a8%b8%e0%a9%b0%e0%a8%a7%e0%a8%b5%e0%a8%be%e0%a8%82-%e0%a8%b5%e0%a9%b1%e0%a8%b2%e0%a9%8b%e0%a8%82-11/ Fri, 28 Oct 2022 11:17:46 +0000 https://punjabi.newsd5.in/?p=182651 ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦਤਤਰੇਯਾ ਨਾਲ ਹਰਿਆਣਾ ਰਾਜ ਭਵਨ ਵਿਖੇ ਮੁਲਾਕਾਤ ਕੀਤੀ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਅਨੁਸਾਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਵੇਰੇ ਹਰਿਆਣਾ ਦੇ ਰਾਜਪਾਲ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਹੈ। ਇਸ ਮੌਕੇ ਸ. ਸੰਧਵਾਂ ਨੇ ਸ੍ਰੀ ਦੱਤਤਰਯਾ ਨਾਲ ਆਪਣੇ ਤਜਰਬੇ ਸਾਂਝੇ ਕੀਤੇ।

]]>
ਕੁਲਤਾਰ ਸਿੰਘ ਸੰਧਵਾਂ ਦੀ ਨਿਵੇਕਲੀ ਪਹਿਲ- ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਵਿਧਾਨ ਸਭਾ ਵਿੱਚ ਸਨਮਾਨ https://punjabi.newsd5.in/%e0%a8%95%e0%a9%81%e0%a8%b2%e0%a8%a4%e0%a8%be%e0%a8%b0-%e0%a8%b8%e0%a8%bf%e0%a9%b0%e0%a8%98-%e0%a8%b8%e0%a9%b0%e0%a8%a7%e0%a8%b5%e0%a8%be%e0%a8%82-%e0%a8%a6%e0%a9%80-%e0%a8%a8%e0%a8%bf%e0%a8%b5/ Mon, 17 Oct 2022 12:38:01 +0000 https://punjabi.newsd5.in/?p=180961 ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਕ ਨਿਵੇਕਲੀ ਪਹਿਲ ਕਰਦਿਆਂ ਬੀਤੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਵਾਲੇ ਸੂਬੇ ਦੇ ਵੱਖ-ਵੱਖ ਜ਼ਿਲਿਆਂ ਦੇ ਕਿਸਾਨਾਂ ਦਾ ਵਿਧਾਨ ਸਭਾ ਵਿਖੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਸਨਮਾਨ ਕੀਤਾ। ਇਸ ਮੌਕੇ ਉਹਨਾਂ ਕਿਸਾਨਾਂ ਦਾ ਵੀ ਸਨਮਾਨ ਕੀਤਾ ਗਿਆ ਜੋ ਝੋਨੇ ਦੀ ਸਿੱਧੀ ਬਿਜਾਈ ਕਰਦੇ ਹਨ।
ਇਸ ਸਨਮਾਨ ਸਮਾਰੋਹ ਵਿੱਚ ਫ਼ਰੀਦਕੋਟ ਜ਼ਿਲੇ 18, ਮੋਗਾ ਦੇ 13, ਸੰਗਰੂਰ ਦੇ 10, ਰੂਪਨਗਰ ਦੇ 1 ਅਤੇ ਗੁਰਦਾਸਪੁਰ 10 ਅਤੇ ਲੁਧਿਆਣਾ ਤੇ ਬਰਨਾਲਾ ਦੇ 7 ਵਾਤਾਵਰਨ ਪ੍ਰੇਮੀ ਕਿਸਾਨਾਂ ਦਾ ਸਨਮਾਨ ਕੀਤਾ ਗਿਆ। ਸਨਮਾਨ ਸਮਾਰੋਹ ਦੌਰਾਨ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਵੱਲੋਂ ਦਿਖਾਏ ਗਏ ਮਾਰਗ ਉੱਤੇ ਚੱਲਦਿਆਂ ਖੇਤੀ ਕਰ ਰਹੇ ਕਿਸਾਨਾਂ ਦਾ ਸਨਮਾਨ ਕਰਕੇ ਉਹ ਖੁਦ ਸਨਮਾਨਿਤ ਹੋਇਆ ਮਹਿਸੂਸ ਕਰ ਰਹੇ ਹਨ ਕਿਉਂਕਿ ਇਹ ਕਿਸਾਨ ਸਮਾਜ ਲਈ ਬਹੁਤ ਵੱਡਾ ਉਪਰਾਲਾ ਕਰ ਰਹੇ ਹਨ। ਉਹਨਾਂ ਕਿਹਾ ਕਿ ਵਿਧਾਨ ਸਭਾ ਵਿੱਚ ਇਸ ਤਰਾਂ ਦਾ ਇਹ ਪਹਿਲਾ ਸਮਾਗਮ ਹੋਇਆ ਹੈ ਜਿਸ ਵਿੱਚ ਵਾਤਾਵਰਨ ਨਾਲ ਜੁੜੇ ਹੋਏ ਲੋਕਾਂ ਨੂੰ ਮਿਲ ਬੈਠ ਕੇ ਵਿਚਾਰ ਚਰਚਾ ਕਰਨ ਦਾ ਮੌਕਾ ਮਿਲਿਆ ਹੈ।
ਇਸ ਮੌਕੇ ਉਨਾਂ ਨੇ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀ ਕਰਨ ਲਈ ਵੱਧ ਤੋਂ ਵੱਧ ਮਦਦ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ ਪੰਜਾਬ ਰਾਜ ਦੇ ਵਾਤਾਵਰਨ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਆਏ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਇਸ ਨਿਵੇਕਲੇ ਕਿਸਮ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਇਹ ਪ੍ਰੋਗਰਾਮ ਪੰਜਾਬ ਦੇ ਕਿਸਾਨਾਂ ਲਈ ਮਾਰਗ ਦਰਸ਼ਕ ਦਾ ਕੰਮ ਕਰੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਬਹੁਤ ਗੰਭੀਰਤਾ ਨਾਲ ਯਤਨਸ਼ੀਲ ਹੈ ਅਤੇ ਹਰ ਪੱਧਰ ‘ਤੇ ਇਸ ਬਾਰੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੇ ਉਦਯੋਗਾਂ ਅਤੇ ਭੱਠਿਆਂ ਨੂੰ ਇਸ ਗੱਲ ਲਈ ਪ੍ਰੇਰਿਤ ਕੀਤਾ ਹੈ ਕਿ ਉਹ ਪਰਾਲੀ ਨੂੰ ਬਾਲਣ ਵਜੋਂ ਵਰਤਣ ਪਰੰਤੂ ਇਸ ਨਾਲ ਵੀ ਪੈਦਾ ਹੋਣ ਵਾਲੀ ਪਰਾਲੀ ਦਾ 20 ਫ਼ੀਸਦੀ ਹਿੱਸਾ ਹੀ ਨਿਪਟਾਇਆ ਜਾ ਸਕਦਾ ਹੈ ਜਦਕਿ ਪਰਾਲੀ ਦੇ 80 ਫ਼ੀਸਦੀ ਹਿੱਸੇ ਦਾ ਕਿਸਾਨਾਂ ਦੇ ਸਹਿਯੋਗ ਬਿਨਾਂ ਨਿਪਟਾਰਾ ਸੰਭਵ ਨਹੀਂ। ਇਸ ਮੌਕੇ ਉਹਨਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਮਨੁੱਖ ਨੂੰ ਧਰਤੀ ‘ਤੇ ਰਹਿਣ ਲਈ ਸਭ ਤੋਂ ਵੱਧ ਸ਼ੁੱਧ ਵਾਤਾਵਰਨ ਦੀ ਲੋੜ ਹੈ।
ਇਸ ਮੌਕੇ 100 ਦੇ ਕਰੀਬ ਕਿਸਾਨਾਂ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਨ ਸਭਾ ਦੀ ਪ੍ਰੀਵਲੇਜ਼ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਵੱਲੋਂ ਸਨਮਾਨ ਪੱਤਰ ਦਿੱਤੇ ਗਏ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਭਾਈ ਘਨਈਆ ਕੈਂਸਰ ਰੋਕੋ ਸੇਵਾ ਸੋਸਾਇਟੀ ਫਰੀਦਕੋਟ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ, ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ, ਪੀ ਆਰ ਓ ਮਨਪ੍ਰੀਤ ਸਿੰਘ ਮਣੀ ਧਾਲੀਵਾਲ, ਮੁੱਖ ਖੇਤੀਬਾੜੀ ਅਫ਼ਸਰ ਫਰੀਦਕੋਟ ਕਰਨਜੀਤ ਸਿੰਘ, ਏ ਡੀ ਓ ਯਾਦਵਿੰਦਰ ਸਿੰਘ, ਉੱਘੇ ਉਦਮੀ ਮਿੰਟੂ ਧੂਰਕੋਟ ਰਨਸੀ ਵੀ ਹਾਜ਼ਰ ਸਨ।
]]>
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰ ਕੀਤੀ ਕਈ ਅਹਿਮ ਮੁੱਦਿਆ ‘ਤੇ ਚਰਚਾ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b5%e0%a8%bf%e0%a8%a7%e0%a8%be%e0%a8%a8-%e0%a8%b8%e0%a8%ad%e0%a8%be-%e0%a8%a6%e0%a9%87-%e0%a8%b8%e0%a8%aa%e0%a9%80%e0%a8%95%e0%a8%b0-%e0%a8%b8/ Thu, 13 Oct 2022 10:47:52 +0000 https://punjabi.newsd5.in/?p=180374 ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕਲਤਾਰ ਸਿੰਘ ਸੰਧਵਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨਾਂ ਨੇ ਵੱਖ ਵੱਖ ਮਸਲਿਆਂ ਨੂੰ ਮੁੱਖ ਮੰਤਰੀ ਦੇ ਸਾਹਮਣੇ ਰੱਖਿਆ। ਤਸਵੀਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ. ਕੁਲਤਾਰ ਸਿੰਘ ਸੰਧਵਾਂ ਵਿਚਾਰ-ਚਰਚਾ ਕਰਦੇ ਹੋਏ।

]]>
ਵਿਧਾਨ ਸਭਾ ਸਪੀਕਰ ਵੱਲੋਂ ਸਮਾਜਵਾਦੀ ਪਾਰਟੀ ਦੇ ਬਾਨੀ ਤੇ ਸਾਬਕਾ CM ਮੁਲਾਇਮ ਯਾਦਵ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ https://punjabi.newsd5.in/%e0%a8%b5%e0%a8%bf%e0%a8%a7%e0%a8%be%e0%a8%a8-%e0%a8%b8%e0%a8%ad%e0%a8%be-%e0%a8%b8%e0%a8%aa%e0%a9%80%e0%a8%95%e0%a8%b0-%e0%a8%b5%e0%a9%b1%e0%a8%b2%e0%a9%8b%e0%a8%82-%e0%a8%b8%e0%a8%ae%e0%a8%be/ Mon, 10 Oct 2022 10:47:18 +0000 https://punjabi.newsd5.in/?p=179925 ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਮਾਜਵਾਦੀ ਪਾਰਟੀ ਦੇ ਬਾਨੀ ਅਤੇ ਉੱਤਰਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਮੁਲਾਇਮ ਸਿੰਘ ਯਾਦਵ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨਾਂ ਦਾ ਅੱਜ ਸਵੇਰੇ ਦਿੱਲੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ। ਸੰਧਵਾਂ ਨੇ ਕਿਹਾ ਕਿ ਸ੍ਰੀ ਸ੍ਰੀ ਮੁਲਾਇਮ ਸਿੰਘ ਯਾਦਵ ਜ਼ਮੀਨ ਨਾਲ ਜੁੜੇ ਹੋਏ ਆਗੂ ਸਨ ਜਿਨਾਂ ਨੇ ਸਮਾਜਵਾਦੀ ਵਿਚਾਰਧਾਰਾ ਨੂੰ ਅੱਗੇ ਤੋਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਈ।
ਉਨਾਂ ਕਿਹਾ ਕਿ ਸ੍ਰੀ ਯਾਦਵ ਨੇ ਦੱਬੇ-ਕੁਚਲੇ ਲੋਕਾਂ ਦੇ ਹੱਕਾਂ-ਹਿੱਤਾਂ ਦੀ ਰਾਖੀ ਲਈ ਆਪਣਾ ਸਮੁੱਚਾ ਜੀਵਨ ਲਾਇਆ ਅਤੇ ਭਰਤ ਦੀ ਰਾਜਨੀਤੀ ’ਤੇ ਇੱਕ ਵੱਖਰੀ ਛਾਪ ਛੱਡੀ। ਸ੍ਰੀ ਸੰਧਵਾਂ ਨੇ ਸ੍ਰੀ ਯਾਦਵ ਪਰਿਵਾਰ ਦੇ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਰੂਹ ਦੀ ਆਤਮ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
]]>