punjab water supply – D5 News https://punjabi.newsd5.in Truth Seeking News Network. Tue, 02 Feb 2021 06:52:17 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png punjab water supply – D5 News https://punjabi.newsd5.in 32 32 ਜ਼ਿਲ੍ਹੇ ਦੇ ਤਿੰਨ ਪਿੰਡਾਂ ਵਿੱਚ 1 ਕਰੋੜ 57 ਲੱਖ ਦੀ ਲਾਗਤ ਨਾਲ ਪੀਣ ਵਾਲੇ ਸਾਫ ਸੁਥਰੇ ਪਾਣੀ ਦੀ ਨਿਰਵਿਘਨ ਸਪਲਾਈ ਦੀ ਹੋਈ ਸ਼ੁਰੂਆਤ https://punjabi.newsd5.in/%e0%a9%9b%e0%a8%bf%e0%a8%b2%e0%a9%8d%e0%a8%b9%e0%a9%87-%e0%a8%a6%e0%a9%87-%e0%a8%a4%e0%a8%bf%e0%a9%b0%e0%a8%a8-%e0%a8%aa%e0%a8%bf%e0%a9%b0%e0%a8%a1%e0%a8%be%e0%a8%82-%e0%a8%b5%e0%a8%bf%e0%a9%b1/ Tue, 02 Feb 2021 06:52:01 +0000 https://punjabi.newsd5.in/?p=89629 –
– ਸਕੀਮ ਅਧੀਨ ਹਰ ਘਰ ਵਿੱਚ ਪਾਇਪਾਂ ਰਾਹੀਂ ਦਿੱਤਾ ਜਾਵੇਗਾ ਪਾਣੀ
– ਵਾਤਾਵਰਣ ਦੀ ਸਵੱਛਤਾ ਲਈ ਲਗਾਏ ਜਾਣਗੇ ਦਰਖ਼ਤ

ਬਾਗੜੀਆਂ, 01 ਫਰਵਰੀ :
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਹਰ ਘਰ ਪਾਣੀ ਤੇ ਹਰ ਘਰ ਸਫਾਈ ਮਿਸ਼ਨ ਤਹਿਤ ਅੱਜ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਜ਼ਿਲ੍ਹੇ ਦੇ ਚਾਰ ਪਿੰਡਾਂ ਜਿਨ੍ਹਾਂ ਵਿੱਚ ਪਿੰਡ ਬਾਗੜੀਆਂ ਵਿਖੇ 37.77 ਲੱਖ, ਜਲਬੇੜੀ ਗਹਿਲਾਂ 47.06, ਸੌਂਢਾਂ ਵਿਖੇ 72.14 ਲੱਖ  ਅਤੇ ਨਾਨੋਵਾਲ ਵਿਖੇ 111 ਕਰੋੜ ਲੱਖ 53 ਹਜ਼ਾਰ ਰੁਪਏ ਨਾਲ ਪੀਣ ਵਾਲੇ ਪਾਣੀ ਦੀ 24 ਘੰਟੇ ਸਪਲਾਈ ਨੂੰ ਯਕੀਨ ਬਣਾਉਣ ਲਈ ਨਵੇਂ ਪ੍ਰੋਜੈਕਟਾਂ ਨੂੰ ਲੋਕਾਂ ਦੇ ਸਮਰਪਿਤ ਕੀਤਾ। ਇਥੇ ਵਰਨਣਯੋਗ ਹੈ ਕਿ ਇਸ ਮਿਸ਼ਨ ਦੇ ਮੁਕੰਮਲ ਹੋਣ ਨਾਲ ਕਰੀਬ 05 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਲਾਭ ਹੋਵੇਗਾ ਅਤੇ ਉਨ੍ਹਾਂ ਨੂੰ ਪੀਣ ਲਈ ਸਾਫ ਸੁਥਰਾ ਪਾਣੀ ਉਪਲਬਧ ਹੋਵੇਗਾ। ਇਸ ਮੌਕੇ  ਉਨ੍ਹਾਂ ਦੇ ਨਾਲ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਵੀ ਮੌਜੂਦ ਸਨ।
ਇਸ ਮੌਕੇ ਸ. ਧਰਮਸੋਤ ਨੇ ਕਿਹਾ ਕਿ ਪਿੰਡਾਂ ਵਿੱਚ ਪਾਣੀ ਦੀ ਸਮੱਸਿਆ ਬਹੁਤ ਜਿਆਦਾ ਆ ਰਹੀ ਸੀ ਜਿਸ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਹ ਮਿਸ਼ਨ ਸ਼ੁਰੂ ਕੀਤਾ ਹੈ ਜਿਸ ਦਾ ਮੰਤਵ ਪਿੰਡਾਂ ਦੇ ਲੋਕਾਂ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਦਿਹਾਤੀ ਖੇਤਰ ਦੇ ਲੋਕਾਂ ਦੀ ਭਲਾਈ ਲਈ ਵੱਖ-ਸਕੀਮਾਂ ਚਲਾਈਆਂ ਹਨ ਅਤੇ ਇਸ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਦ੍ਰਿੜ ਸੰਕਲਪ ਹੈ। ਉਨ੍ਹਾਂ ਦੱਸਿਆ ਕਿ ਨਾਨੋਵਾਲ ਵਿਖੇ ਨਹਿਰੀ ਪ੍ਰੋਜੈਕਟ ਅਧੀਨ ਖੇੜਾ ਬਲਾਕ ਦੇ 69 ਪਿੰਡ ਤੇ ਬਸੀ ਪਠਾਣਾ ਦੇ 23 ਪਿੰਡ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਲੋਕਾਂ ਦੀ ਸਮੱਸਿਆ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਇੱਕ ਯੋਜਨਾ ਤਿਆਰ ਕੀਤੀ ਗਈ ਹੈ ਜਿਸ ਤਹਿਤ ਨਹਿਰੀ ਪਾਣੀ ਨੂੰ ਸਾਫ ਕਰਕੇ ਇਸ ਨੂੰ ਪੀਣ ਯੋਗ ਬਣਾਇਆ ਜਾਵੇਗਾ ਤਾਂ ਜੋ ਆਮ ਲੋਕਾਂ ਨੂੰ ਪੀਣ ਲਈ ਸਾਫ ਸੁਥਰਾ ਪਾਣੀ ਮੁਹੱਈਆ ਹੋ ਸਕੇ।
ਸ. ਧਰਮਸੋਤ ਨੇ ਕਿਹਾ ਕਿ ਗੰਦਗੀ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆਂ ਰਹਿੰਦਾ ਹੈ ਜਿਸ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਇਹ ਮਿਸ਼ਨ ਚਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖੀਏ ਤਾਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਇਸ ਲਈ ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਸਾਫ ਸਫਾਈ ਨੂੰ ਯਕੀਨੀ ਬਣਾਈਏ ਅਤੇ ਬਿਮਾਰੀਆਂ ਤੋਂ ਬੱਚ ਸਕੀਏ।
ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪਾਣੀ ਦੀ ਮਨੁੱਖੀ ਜੀਵਨ ਵਿੱਚ ਅਹਿਮ ਰੋਲ ਹੈ ਅਤੇ ਸਾਫ ਸੁਥਰਾ ਪਾਣੀ ਨਾਲ 80 ਕਿਸਮ ਦੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡ ਬਾਗੜੀਆਂ ਵਿਖੇ ਸਮਸ਼ਾਨਘਾਟ ਦੀ ਚਾਰ ਦੀਵਾਰੀ, ਸੀਵਰੇਜ ਪਾਉਣ ਦਾ ਕੰਮ ਅਤੇ ਪਿੰਡ ਦੀਆਂ ਜਰੂਰਤਾਂ ਦੀ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ।ਉਨ੍ਹਾ ਕਿਹਾ ਕਿ ਸਭ ਨੂੰ ਆਪਣੇ ਫਰਜ਼ ਇਮਾਨਦਾਰੀ ਨਾਲ ਨਿਭਾਉਣੇ ਚਾਹੀਦੇ ਹਨ ਤਾਂ ਜੋ ਪਿੰਡਾਂ ਦਾ ਚਹੁ ਮੁਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਅਕਾਲੀ ਦਲ ‘ਤੇ ਵਰਦਿਆਂ ਵਿਧਾਇਕ ਨੇ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਨੇ 10 ਸਾਲਾਂ ਵਿੱਚ ਸਿਵਾਏ ਲਾਰਿਆਂ ਤੋਂ ਕੁਝ ਨਹੀਂ ਕੀਤੀ ਅਤੇ ਇਹੋ ਕਾਰਨ ਹੈ ਕਿ ਉਹ ਜਿਸ ਪਿੰਡ ਵਿੰਚ ਵੀ ਜਾਂਦੇ ਹਨ ਉਥੇ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਪਿੰਡ ਬਾਗੜੀਆਂ ਸਫਾਈ ਪੱਖੋਂ ਰਾਜ ਭਰ ਵਿੱਚੋਂ ਪਹਿਲੇ ਨੰਬਰ ‘ਤੇ ਆਇਆ ਹੈ ਜਿਸ ਦਾ ਸਿਹਰਾ ਪਿੰਡ ਦੀ ਪੰਚਾਇਤ ਅਤੇ ਇਥੇ ਦੇ ਲੋਕਾਂ ਨੂੰ ਜਾਂਦਾ ਹੈ ਜਿਨ੍ਹਾਂ ਨੇ ਦਿਨ ਰਾਤ ਇੱਕ ਕਰਕੇ ਪਿੰਡ ਨੂੰ ਨਮੂਨੇ ਦਾ ਪਿੰਡ ਬਣਾਇਆ ਹੈ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ, ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਸ਼੍ਰੀਮਤੀ ਮਨਦੀਪ ਕੌਰ ਬਧੋਛੀ, ਸੀਨੀਅਰ ਕਾਂਗਰਸੀ ਆਗੂ ਸ. ਭੁਪਿੰਦਰ ਸਿੰਘ ਬਧੌਛੀ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸ੍ਰੀ ਜੌਨੀ ਖੰਨਾਂ ਤੇ ਐਸ.ਡੀ.ਓ. ਸ਼੍ਰੀ ਮਨਜੀਤ ਸਿੰਘ ਸਰਪੰਚ ਕੁਲਵਿੰਦਰ ਸਿੰਘ ਬਾਗੜੀਆਂ, ਸਰਪੰਚ ਅਵਤਾਰ ਸਿੰਘ, ਸਰਪੰਚ ਪ੍ਰੇਮ ਚੰਦ ਜੋਸ਼ੀ, ਸਰਪੰਚ ਰਜਿੰਦਰ ਸਿੰਘ, ਜੋਰਾ ਸਿੰਘ ਚਣੋਂ, ਭਿੰਦਰ ਕੌਰ ਤੇ ਪੰਚ ਰਾਏ ਸਿੰਘ ਤੋਂ ਇਲਾਵਾ ਇਲਾਕੇ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੇ ਮੈਂਬਰ, ਪਿੰਡਾਂ ਦੇ ਪੰਚ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜ਼ੂਦ ਸਨ।

]]>