Putting – D5 News https://punjabi.newsd5.in Truth Seeking News Network. Sat, 11 Jun 2022 06:32:54 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Putting – D5 News https://punjabi.newsd5.in 32 32 Ambulance ‘ਤੇ Sidhu Moosewala ਦੀਆਂ ਤਸਵੀਰਾਂ ਲਗਾ ਕੇ ਕੇਕ ਕਟਵਾਉਣ Moosa ਪਿੰਡ ਪਹੁੰਚਿਆ Jalandhar ਦਾ ਨੌਜਵਾਨ https://punjabi.newsd5.in/ambulance-%e0%a8%a4%e0%a9%87-sidhu-moosewala-%e0%a8%a6%e0%a9%80%e0%a8%86%e0%a8%82-%e0%a8%a4%e0%a8%b8%e0%a8%b5%e0%a9%80%e0%a8%b0%e0%a8%be%e0%a8%82-%e0%a8%b2%e0%a8%97%e0%a8%be-%e0%a8%95%e0%a9%87/ Sat, 11 Jun 2022 06:32:54 +0000 https://punjabi.newsd5.in/?p=162436 ਜਲੰਧਰ : ਜਿੱਥੇ ਪੂਰੀ ਦੁਨੀਆ ‘ਚ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਵੱਖ – ਵੱਖ ਤਰੀਕਿਆਂ ਨਾਲ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ, ਉਥੇ ਹੀ ਜਲੰਧਰ ਦਾ ਇੱਕ ਨੌਜਵਾਨ Ambulance ‘ਤੇ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਲਗਾ ਕੇ ਉਸਦੇ ਜਨਮਦਿਨ ਦਾ ਕੇਕ ਕਟਵਾਉਣ ਮੂਸਾ ਪਿੰਡ ਪਹੁੰਚਿਆ।

Moose Wala ਦੇ Birthday ‘ਤੇ Haveli ਤੋਂ ਸਿੱਧਾ Live! ਘਰ ਪਹੁੰਚ ਭਾਵੁਕ ਹੋ ਰਹੇ ਲੋਕ | D5 Channel Punjabi

ਜਾਣਕਾਰੀ ਦਿੰਦੇ ਹੋਏ ਨੌਜਵਾਨ ਨੇ ਦੱਸਿਆ ਕਿ ਉਹ Ambulance ਦਾ ਕੰਮ ਕਰਦਾ ਹੈ। ਜਿਸ ਦਿਨ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੀ ਮੌਤ ਦੀ ਖ਼ਬਰ ਸੁਣੀ, ਉਸੇ ਦਿਨ ਸਿੱਧੂ ਮੂਸੇਵਾਲਾ ਨੂੰ ਸਮਰਪਿਤ ਇੱਕ Ambulance ਬਣਾਈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ‘ਚ ਪਹਿਲਾਂ ਕਦੇ ਪੱਗ ਨਹੀਂ ਬੰਨ੍ਹੀ ਸੀ ਪਰ ਜਿਸ ਦਿਨ ਤੋਂ ਉਨ੍ਹਾਂ ਦੀ ਮਾਂ ਨੇ ਉਨ੍ਹਾਂ ਨੂੰ ਪੱਗ ਬੰਨਣ ਲਈ ਕਿਹਾ, ਮੈਂ ਵੀ ਪੱਗ ਬੰਨਣੀ ਸ਼ੁਰੂ ਕਰ ਦਿੱਤੀ ਹੈ।

 

]]>
‘ਮਹਿੰਗਾਈ ਨਾਲ ਜੂਝ ਰਹੇ ਲੋਕਾਂ ’ਤੇ ਹੋਰ ਆਰਥਿਕ  ਬੋਝ ਪਾ ਰਹੇ ਨੇ ਨਰਿੰਦਰ ਮੋਦੀ ‘ https://punjabi.newsd5.in/%e0%a8%ae%e0%a8%b9%e0%a8%bf%e0%a9%b0%e0%a8%97%e0%a8%be%e0%a8%88-%e0%a8%a8%e0%a8%be%e0%a8%b2-%e0%a8%9c%e0%a9%82%e0%a8%9d-%e0%a8%b0%e0%a8%b9%e0%a9%87-%e0%a8%b2%e0%a9%8b%e0%a8%95%e0%a8%be%e0%a8%82/ Mon, 24 May 2021 11:21:24 +0000 https://punjabi.newsd5.in/?p=105727 ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਹਰ ਦਿਨ ਵਾਧਾ ਕਰਕੇ ਲੋਕਾਂ ਨੂੰ ਲੁੱਟ ਰਹੀ ਕੇਂਦਰ ਸਰਕਾਰ : ਆਪ

ਵਸਤੂਆਂ ਦੀ ਵਧਦੀਆਂ ਕੀਮਤਾਂ ਆਮ ਲੋਕਾਂ ਦੇ ਹਿੱਤਾਂ ਪ੍ਰਤੀ ਕੇਂਦਰ ਸਰਕਾਰ ਦੀ ਉਦਾਸੀਨਤਾ ਨੂੰ ਪੇਸ ਕਰਦੀਆਂ: ਡਾ. ਇੰਦਰਬੀਰ ਸਿੰਘ ਨਿੱਜਰ

ਔਖੇ ਸਮੇਂ ਵਿੱਚ ਮਦਦ ਕਰਨ ਦੀ ਥਾਂ ਕੇਂਦਰ ਸਰਕਾਰ ਨੂੰ ਲੋਕਾਂ ਦਾ ਗਲ ਘੁੱਟਣ ਤੋਂ ਬਚਣਾ ਚਾਹੀਦਾ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਕੋਰੋਨਾ ਦੌਰ ’ਚ ਹਰ ਰੋਜ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੀ ਸਖਤ ਅਲੋਚਨਾ ਕੀਤੀ ਹੈ। ਉਨਾਂ ਕਿਹਾ ਕਿ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਹਰ ਦਿਨ ਵਾਧਾ ਕਰਕੇ ਕੇਂਦਰ ਸਰਕਾਰ ਦੇਸ ਦੇ ਆਮ ਲੋਕਾਂ ਨੂੰ ਲੁੱਟ ਰਹੀ, ਜਦੋਂ ਕਿ ਲੋਕ ਪਹਿਲਾਂ ਹੀ ਕੋੋਰੋਨਾ ਮਹਾਮਾਰੀ ਕਾਰਨ ਬੇਰੁਜਗਾਰ ਹੋ ਗਏ ਹਨ। ਸੋਮਵਾਰ  ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਹੀ ਮਹਿੰਗਾਈ ਨਾਲ ਨਪੀੜੇ ਲੋਕਾਂ ਉਤੇ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਦਾ ਹੋਰ ਬੋਝ ਪਾ ਕੇ ਸਿੱਧ ਕਰ ਦਿੱਤਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲੋਕ ਵਿਰੋਧੀ ਅਤੇ ਕਾਰਪੋਰਟਰਾਂ ਦੀ ਹਿਤੈਸੀ ਹੈ।

ਲੱਗ ਗਿਆ ਆਕਸੀਜਨ ਪਲਾਂਟ , ਕੋਰੋਨਾ ਮਰੀਜਾਂ ਲਈ ਨਵੀਂ ਉਮੀਦ ,ਸਰਕਾਰ ਦੀ ਹੋਈ ਬੱਲੇ-ਬੱਲੇ !

ਉਨਾਂ ਦੋਸ ਲਾਇਆ ਕਿ ਜਦੋਂ ਲੋਕ ਕੋਰੋਨਾ ਮਹਾਮਾਰੀ ਦਾ ਸਾਹਮਣਾ ਕਰ ਰਹੇ ਹਨ, ਉਸ ਸਮੇਂ ਮੋਦੀ ਸਰਕਾਰ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ 25 ਰੁਪਿਆਂ ਦਾ ਵਾਧਾ ਕਰਕੇ ਇਸ ਦੀ ਕੀਮਤ 95 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਹੈ।  ਆਗੂਆਂ ਨੇ ਕਿਹਾ ਕਿ ਡੀਜਲ ਦੀਆਂ ਕੀਮਤਾਂ ਵਿੱਚ ਹੋ ਰਿਹਾ ਵਾਧਾ ਖੇਤੀਬਾੜੀ ਖੇਤਰ ਲਈ ਤਬਾਹਕੁਨ ਸਾਬਤ ਹੋ ਰਿਹਾ ਹੈ। ਇਸ ਵਾਧੇ ਨਾਲ ਫਸਲਾਂ ਦੀ ਬਿਜਾਈ, ਸਿੰਚਾਈ ਅਤੇ ਕਟਾਈ ਦੇ ਖਰਚੇ ਵੀ ਵੱਧ ਗਏ ਹਨ, ਜੋ ਪਹਿਲਾਂ ਹੀ ਕਰਜਈ ਕਿਸਾਨਾਂ ਲਈ ਅਸਹਿਣਯੋਗ ਹੈ।
ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ ਕਿ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਅਸਰ ਜਰੂਰੀ ਵਸਤੂਆਂ ਦੀਆਂ ਕੀਮਤਾਂ ’ਤੇ ਵੀ ਪੈ ਰਿਹਾ ਹੈ।

26 ਮਈ ਦੇ ਐਲਾਨ ਤੋਂ ਪਹਿਲਾਂ ਕਿਸਾਨਾਂ ਨੇ ਕਰਲੀ ਵੱਡੀ ਮੀਟਿੰਗ,ਸਰਕਾਰ ਨੂੰ ਪਾਤੀ ਬਿਪਤਾ

ਦਾਲਾਂ ਤੋਂ ਲੈ ਕੇ ਖਾਣ ਵਾਲੇ ਤੇਲਾਂ ਦੀਆਂ ਕੀਮਤਾਂ ਵੀ ਵੱਧ ਗਈਆਂ ਹਨ। ਜਿਸ ਦਾ ਅਸਰ ਮੱਧਮ ਵਰਗ ’ਤੇ ਬਹੁਤ ਬੁਰਾ ਪੈ ਰਿਹਾ ਹੈ। ਨਰਿੰਦਰ ਮੋਦੀ ਸਰਕਾਰ ਨੇ ਅਜਿਹੇ ਸਮੇਂ ਤੇਲ ਕੀਮਤਾਂ ਵਿੱਚ ਵਾਧਾ ਕੀਤਾ ਜਦੋਂ ਲੋਕ ਕੋਰੋਨਾ ਮਹਾਮਾਰੀ ਦਾ ਸਾਹਮਣਾ ਕਰ ਰਹੇ ਹਨ ਅਤੇ ਬੇਰੁਜਗਾਰ ਹੋ ਕੇ ਸਰਕਾਰੀ ਦੀ ਵਿੱਤੀ ਸਹਾਇਤਾ ਦੀ ਉਡੀਕ ਕਰ ਰਹੇ ਹਨ। ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੈਟਰੋਲ, ਡੀਜਲ ਅਤੇ ਆਮ ਵਸਤੂਆਂ ਦੀਆਂ ਹਰ ਦਿਨ ਵਧਦੀਆਂ ਕੀਮਤਾਂ ਕੇਂਦਰ ਸਰਕਾਰ  ਦੀ ਆਮ ਲੋਕਾਂ ਦੇ ਹਿੱਤਾਂ ਪ੍ਰਤੀ ਉਦਾਸੀਨਤਾ ਨੂੰ ਪੇਸ ਕਰਦੀਆਂ ਹਨ। ਉਨਾਂ ਕਿਹਾ ਕਿ ਜਿੱਥੇ ਮੱਧਮ ਵਰਗ ਕਾਰੋਬਾਰ ਬੰਦ ਹੋਣ ਜਾਣ ਕਾਰਨ ਆਪਣਾ ਪਰਿਵਾਰ ਪਾਲਣ ਲਈ ਸੰਘਰਸ ਕਰ ਰਿਹਾ ਹੈ, ਉਥੇ ਹੀ ਕੇਂਦਰ ਸਰਕਾਰ ਉਨਾਂ ਦੀਆਂ ਜੇਬਾਂ ’ਤੇ ਡਾਕਾ ਮਾਰਨ ਵਿੱਚ ਲੱਗੀ ਹੋਈ ਹੈ। ਅਜਿਹੇ ਔਖੇ ਸਮੇਂ ਵਿੱਚ ਮਦਦ ਕਰਨ ਦੀ ਥਾਂ ਕੇਂਦਰ ਸਰਕਾਰ ਨੂੰ ਲੋਕਾਂ ਦਾ ਗਲ ਘੁੱਟਣ ਤੋਂ ਬਚਣਾ ਚਾਹੀਦਾ।

]]>