Rk Singh – D5 News https://punjabi.newsd5.in Truth Seeking News Network. Sun, 16 Oct 2022 06:08:30 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Rk Singh – D5 News https://punjabi.newsd5.in 32 32 ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਸੂਬੇ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਆਰ.ਡੀ.ਐਸ.ਐਸ. ਸਕੀਮ ਤਹਿਤ ਵੱਧ ਤੋਂ ਵੱਧ ਫੰਡ ਅਲਾਟ ਕਰਨ ਦੀ  ਮੰਗ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%a6%e0%a9%87-%e0%a8%ac%e0%a8%bf%e0%a8%9c%e0%a8%b2%e0%a9%80-%e0%a8%ae%e0%a9%b0%e0%a8%a4%e0%a8%b0%e0%a9%80-%e0%a8%b5%e0%a9%b1%e0%a8%b2%e0%a9%8b/ Sun, 16 Oct 2022 06:08:30 +0000 https://punjabi.newsd5.in/?p=180737 ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਉਦੈਪੁਰ ਵਿੱਚ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਦੋ ਰੋਜ਼ਾ ਕਾਨਫਰੰਸ ਵਿੱਚ ਕੀਤੀ ਸ਼ਿਰਕਤ
ਪੰਜਾਬ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 14,311 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਮੰਗ ਨੂੰ ਪੂਰਾ ਕੀਤਾ
ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੂਬੇ ਵਿੱਚ ਵੰਡ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਕੇਂਦਰੀ ਬਿਜਲੀ ਮੰਤਰੀ ਆਰਕੇ ਸਿੰਘ ਨੂੰ ਰਿਫਾਰਮ ਬੇਸਡ ਐਂਡ ਰਿਜ਼ਲਟ-ਲਿੰਕਡ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰਡੀਐਸਐਸ) ਤਹਿਤ ਵੱਧ ਤੋਂ ਵੱਧ ਫੰਡ ਅਲਾਟ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਲਈ ਕੁੱਲ 25,237 ਕਰੋੜ ਰੁਪਏ ਦੇ ਵੰਡ ਬੁਨਿਆਦੀ ਢਾਂਚੇ ਦੇ ਕੰਮਾਂ ਵਾਲੀ ਆਰਡੀਐਸਐਸ ਨੂੰ ਮਨਜ਼ੂਰੀ ਦਿੱਤੀ ਗਈ ਹੈ। ਬਿਜਲੀ ਮੰਤਰੀ  ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਰਾਜਸਥਾਨ ਦੇ ਉਦੈਪੁਰ ਵਿਖੇ ਕਰਵਾਈ ਗਈ ‘ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ’ ਦੀ ਦੋ-ਰੋਜ਼ਾ ਕਾਨਫਰੰਸ ਵਿੱਚ ਸੰਬੋਧਨ ਕਰ ਰਹੇ ਸਨ।
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਾਨਫਰੰਸ ਵਿੱਚ ਪੰਜਾਬ ਵੱਲੋਂ ਭੇਜੇ ਪੈਨਲ ਵਿੱਚੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿੱਚ ਮੈਂਬਰ/ਪਾਵਰ ਨਿਯੁਕਤ ਨਾ ਕੀਤੇ ਜਾਣ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡਾ ਹਿੱਸੇਦਾਰ ਹੋਣ ਦੇ ਨਾਤੇ ਬੀਬੀਐਮਬੀ ਵਿੱਚ ਹੁਣ ਤੱਕ ਸਾਰੇ ਮੈਂਬਰ/ਪਾਵਰ ਪੰਜਾਬ ‘ਚੋਂ ਚੁਣੇ ਜਾਂਦੇ ਰਹੇ ਹਨ, ਪਰ ਅਜੇ ਤੱਕ ਕੇਂਦਰੀ ਬਿਜਲੀ ਮੰਤਰੀ ਵੱਲੋਂ ਪੰਜਾਬ ਦੁਆਰਾ ਭੇਜੇ ਗਏ ਪੈਨਲ ਵਿੱਚੋਂ ਕਿਸੇ ਵੀ ਮੈਂਬਰ ਦੀ ਨਿਯੁਕਤੀ ਨਹੀਂ ਕੀਤੀ ਹੈ। ਉਨ੍ਹਾਂ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਨੂੰ ਮਿਤੀ 23.02.2022 ਨੂੰ ਜਾਰੀ ਨੋਟੀਫਿਕੇਸ਼ਨ 145 ਨੂੰ ਤੁਰੰਤ ਵਾਪਸ ਲੈਣ ਦੀ ਬੇਨਤੀ ਕਰਦਿਆਂ ਪੰਜਾਬ ‘ਚੋਂ ਮੈਂਬਰ/ਪਾਵਰ ਦੀ ਨਿਯੁਕਤੀ ਦੀ ਪੁਰਾਣੀ ਰੀਤ ਨੂੰ ਜਾਰੀ ਰੱਖਣ ਲਈ ਕਿਹਾ।
ਉਨ੍ਹਾਂ ਨੇ ਲੇਟ ਪੇਮੈਂਟ ਸਰਚਾਰਜ (ਐਲਪੀਐਸ) ਰੂਲਜ਼ 2022, ਡਰਾਫਟ ਬਿਜਲੀ ਸੋਧ ਨਿਯਮ 2022 ਅਤੇ ਹੋਰ ਨਿਯਮਾਂ ਨੂੰ ਵਿਚਾਰਚਰਚਾ ਤੋਂ ਬਾਅਦ ਰਾਜਾਂ ਦੀ ਸਲਾਹ ਅਤੇ ਸਹਿਮਤੀ ਜ਼ਰੀਏ ਲਾਗੂ ਕਰਨ ਜਿਹੇ ਮੁੱਦੇ ਵੀ ਉਠਾਏ। ਉਨ੍ਹਾਂ ਕਿਹਾ ਕਿ ਉਹ ਬਿਜਲੀ ਮੰਤਰੀ ਨੂੰ ਬੇਨਤੀ ਕਰਦੇ ਹਨ ਕਿ ਉਹ 19 ਅਗਸਤ ਨੂੰ ਨਵੇਂ ਲੇਟ ਪੇਮੈਂਟ ਸਰਚਾਰਜ ਰੂਲਜ਼ 2022 ਤੋਂ ਦੁਵੱਲੀ ਸ਼੍ਰੇਣੀ ਦੇ ਤਹਿਤ ਬੈਂਕਿੰਗ ‘ਤੇ ਲਗਾਈਆਂ ਪਾਬੰਦੀਆਂ ਦੀ ਛੋਟ ਦੇਣ ਕਿਉਂਕਿ ਡਿਸਕਾਮ, ਪੰਜਾਬ ਦੁਆਰਾ ਕੋਈ ਡਿਫਾਲਟ ਨਹੀਂ ਕੀਤਾ ਗਿਆ। ਉਨ੍ਹਾਂ ਨੇ ਬਿਜਲੀ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਰੂਰਲ ਇਲੈਕਟ੍ਰੀਫਿਕੇਸ਼ਨ ਕਾਰਪੋਰੇਸ਼ਨ (ਆਰਈਸੀ) ਅਤੇ ਪਾਵਰ ਫਾਈਨਾਂਸ ਕਾਰਪੋਰੇਸ਼ਨ (ਪੀਐਫਸੀ) ਨੂੰ ਉਨ੍ਹਾਂ ਦੇ ਮੌਜੂਦਾ ਕਰਜ਼ਿਆਂ ਦੇ ਨਾਲ-ਨਾਲ ਭਵਿੱਖ ਦੇ ਕਰਜ਼ਿਆਂ ‘ਤੇ ਵਿਆਜ ਦਰ ਘਟਾਉਣ ਲਈ ਕਹਿਣ ਤਾਂ ਜੋ ਘੱਟ ਲਾਗਤ ਵਾਲੇ ਕਰਜ਼ਿਆਂ ਦਾ ਲਾਭ ਖਪਤਕਾਰਾਂ ਤੱਕ ਪਹੁੰਚਾਇਆ ਜਾ ਸਕੇ।
ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਸਾਲ ਦੇਸ਼ ਭਰ ਵਿੱਚ ਕੋਲਾ ਸੰਕਟ ਦੇ ਬਾਵਜੂਦ ਵੀ ਪੰਜਾਬ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 14,311 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਮੰਗ ਨੂੰ ਪੂਰਾ ਕੀਤਾ ਹੈ। ਜ਼ਿਕਰਯੋਗ ਹੈ ਕਿ ਅਪ੍ਰੈਲ ਤੋਂ ਸਤੰਬਰ 2022 ਤੱਕ ਊਰਜਾ ਦੀ ਰਿਕਾਰਡ ਮੰਗ ਪੂਰੀ ਕੀਤੀ ਗਈ, ਜੋ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 13 ਫੀਸਦ ਵੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਟਰਾਂਸਮਿਸ਼ਨ ਅਤੇ ਡਿਸਟ੍ਰੀਬਿਊਸ਼ਨ (ਟੀ ਐਂਡ ਡੀ) ਘਾਟੇ ਨੂੰ 14.46 ਫੀਸਦ (2022 ਵਿੱਚ) ਤੱਕ ਘਟਾਉਣ ਵਿੱਚ ਵੀ ਕਾਮਯਾਬ ਰਿਹਾ ਹੈ ਅਤੇ ਟੀ ਐਂਡ ਡੀ ਘਾਟੇ ਨੂੰ ਘੱਟ ਤੋਂ ਘੱਟ ਕਰਨ ਲਈ ਹੋਰ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਘਰ ਨੂੰ 600 ਯੂਨਿਟ ਬਿਜਲੀ ਮੁਫਤ ਮੁਹੱਈਆ ਕਰਵਾਈ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਡਿਸਕੌਮ ਨੂੰ ਸਮੇਂ ਸਿਰ ਸਬਸਿਡੀ ਦਾ ਭੁਗਤਾਨ ਕੀਤਾ ਜਾ ਰਿਹਾ ਹੈ ਅਤੇ ਡਿਸਕੌਮ ਵੱਲ ਉਤਪਾਦਨ ਕਰਨ ਵਾਲੀ ਕੰਪਨੀ ਦਾ ਕੋਈ ਭੁਗਤਾਨ ਬਕਾਇਆ ਨਹੀਂ  ਹੈ।
]]>
ਮੁੱਖ ਮੰਤਰੀ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਲਈ ਬਿਜਲੀ ਦੀ ਨਿਰਵਿਘਨ ਅਤੇ ਨਿਯਮਤ ਸਪਲਾਈ ਦੀ ਮੰਗ https://punjabi.newsd5.in/%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-%e0%a8%b5%e0%a9%b1%e0%a8%b2%e0%a9%8b%e0%a8%82-%e0%a8%9d%e0%a9%8b%e0%a8%a8%e0%a9%87-%e0%a8%a6%e0%a9%87-%e0%a8%b8/ Mon, 25 Apr 2022 14:59:09 +0000 https://punjabi.newsd5.in/?p=154606 ਨਵੀਂ ਦਿੱਲੀ/ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਬਿਜਲੀ ਮੰਤਰੀ ਸ੍ਰੀ ਆਰ.ਕੇ. ਸਿੰਘ ਤੋਂ ਝੋਨੇ ਦੇ ਅਗਾਮੀ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਲਈ ਬਿਜਲੀ ਦੀ ਨਿਰਵਿਘਨ ਅਤੇ ਨਿਯਮਤ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਅੱਜ ਇੱਥੇ ਕੇਂਦਰੀ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਦਿਆਂ ਉਹਨਾਂ ਨੂੰ ਝੋਨੇ ਦੇ ਅਗਾਮੀ ਸੀਜ਼ਨ ਦੇ ਮੱਦੇਨਜ਼ਰ ਸੂਬੇ ਲਈ ਬਿਜਲੀ ਦੀ ਲੋੜ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਲੰਬੇ ਸਮੇਂ ਤੋਂ ਦੇਸ਼ ਦਾ ਅੰਨਦਾਤਾ ਰਿਹਾ ਹੈ ਕਿਉਂਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਹੈ।

BIG News : Delhi ਪਹੁੰਚ CM Bhagwant Mann ਦਾ ਧਮਾਕਾ! ਦਿੱਤੀ ਵੱਡੀ ਖੁਸ਼ਖਬਰੀ | D5 Channel Punjabi

ਮਾਨ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਸੂਬੇ ਦੇ ਕਿਸਾਨਾਂ ਨੂੰ ਝੋਨਾ ਪੈਦਾ ਕਰਕੇ ਦੇਸ਼ ਦੇ ਖੁਰਾਕ ਉਤਪਾਦਨ ਵਿੱਚ ਯੋਗਦਾਨ ਪਾਉਣ ਲਈ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਲੋੜ ਹੈ। ਮੁੱਖ ਮੰਤਰੀ ਨੇ ਆਰ.ਕੇ. ਸਿੰਘ ਨੂੰ ਦੱਸਿਆ ਕਿ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਲਈ ਬਿਜਲੀ ਦੀ ਨਿਰੰਤਰ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪੰਜਾਬ ਦਾ ਜਾਇਜ਼ ਹੱਕ ਹੈ ਜਿਸ ਨੇ ਦੇਸ਼ ਦੀਆਂ ਅਨਾਜ ਲੋੜਾਂ ਦੀ ਪੂਰਤੀ ਕੀਤੀ ਹੈ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਕੱਢਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

Bhagwant Mann ਦਾ ਹੋਇਆ ਇਲਾਕਾ ਸੀਲ? ਮਾਹੌਲ ਹੋਇਆ ਤੱਤਾ | D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮੁੱਦੇ ‘ਤੇ ਸਹਿਮਤੀ ਬਣਾਉਣ ਲਈ ਕਿਸਾਨਾਂ ਸਮੇਤ ਸਾਰੇ ਭਾਈਵਾਲਾਂ ਨਾਲ ਪਹਿਲਾਂ ਹੀ ਵਿਸਥਾਰਪੂਰਵਕ ਗੱਲਬਾਤ ਕਰ ਰਹੀ ਹੈ। ਸ. ਮਾਨ ਨੇ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਨੂੰ ਜਲਦ ਹੀ ਬੂਰ ਪਵੇਗਾ। ਇਸ ਦੌਰਾਨ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਸੂਬਾ ਸਰਕਾਰ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰੇਗੀ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ. ਵੇਣੂ ਪ੍ਰਸਾਦ, ਪੰਜਾਬ ਭਵਨ ਦੀ ਪ੍ਰਮੁੱਖ ਰੈਜ਼ੀਡੈਂਟ ਕਮਿਸ਼ਨਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਅਤੇ ਹੋਰ ਹਾਜ਼ਰ ਸਨ।

]]>