ruined – D5 News https://punjabi.newsd5.in Truth Seeking News Network. Wed, 28 Sep 2022 05:11:43 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png ruined – D5 News https://punjabi.newsd5.in 32 32 ਸਾਬਕਾ ਮੁੱਖ ਮੰਤਰੀ ਚੰਨੀ ਦਾ CM ਭਗਵੰਤ ਮਾਨ ਨੂੰ ਮੋੜਵਾਂ ਜਵਾਬ https://punjabi.newsd5.in/%e0%a8%b8%e0%a8%be%e0%a8%ac%e0%a8%95%e0%a8%be-%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-%e0%a8%9a%e0%a9%b0%e0%a8%a8%e0%a9%80-%e0%a8%a6%e0%a8%be-cm-%e0%a8%ad/ Wed, 28 Sep 2022 05:06:59 +0000 https://punjabi.newsd5.in/?p=177748 ਪਟਿਆਲਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਬਿਆਨਬਾਜ਼ੀ ਨੇ ਪੰਜਾਬ ਦੀ ਸਿਆਸਤ ਭਖਾ ਦਿੱਤੀ ਹੈ। ਵਿਧਾਨ ਸਭਾ ਚੋਣਾਂ ‘ਚ ਹੋਈ ਵੱਡੀ ਹਾਰ ਤੋਂ ਬਾਅਦ ਚੰਨੀ ਪਹਿਲੀ ਵਾਰ ਖੁੱਲ੍ਹ ਕੇ ਸਾਹਮਣੇ ਆਏ ਹਨ। ਉਨ੍ਹਾਂ ਨੇ ਵਿਦੇਸ਼ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋੜਵਾਂ ਜਵਾਬ ਦਿੰਦਿਆਂ ਕਿਹਾ ਹੈ ਕਿ, ਮੁੱਖ ਮੰਤਰੀ ਜਦੋਂ ਮਰਜ਼ੀ ਉਸ ਨਾਲ ਸੰਪਰਕ ਕਰ ਸਕਦੇ ਹਨ, ਕਿਉਂਕਿ ਉਨ੍ਹਾਂ ਦਾ ਮੋਬਾਈਲ ਫ਼ੋਨ 24 ਘੰਟੇ ਖੁੱਲ੍ਹਾ ਰਹਿੰਦਾ ਹੈ ਅਤੇ ਉਹ ਕਿਸੇ ਵੀ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਨ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਿਅੰਗਮਈ ਲਹਿਜ਼ੇ ਵਿੱਚ ਕਿਹਾ ਸੀ ਕਿ ਬਹੁਤ ਸਾਰੀਆਂ ਫ਼ਾਈਲਾਂ ਤੇ ਚੰਨੀ ਦੇ ਦਸਤਖ਼ਤ ਹਨ, ਜਿਨ੍ਹਾਂ ਫ਼ੈਸਲਿਆਂ ਬਾਰੇ ਉਹ ਚੰਨੀ ਤੋਂ ਪੁੱਛਣਾ ਚਾਹੁੰਦੇ, ਪਰ ਚੰਨੀ ਪਤਾ ਨਹੀਂ ਕਿੱਥੇ ਗਵਾਚ ਗਏ ਹਨ।

ਪਠਾਣਮਾਜਰਾ ਨੂੰ ਭਾਜਪਾ ਨੇ 100 ਕਰੋੜ ਚ ਖਰੀਦਿਆ? ਆਈ ਔਫਰ CM ਤੇ 420 ਦਾ ਕੇਸ! ਮਜੀਠੀਆ ਪਹੁੰਚੇ ਕੋਰਟ ?

ਮੀਡੀਆ ਰਿਪੋਰਟਾਂ ਅਨੁਸਾਰ, ਭਗਵੰਤ ਮਾਨ ਦੇ ਇਸ ਵਿਅੰਗਮਈ ਲਹਿਜ਼ੇ ਦਾ ਜਵਾਬ ਦਿੰਦਿਆਂ ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਜਾਂ ਫਿਰ ਮੁੱਖ ਮੰਤਰੀ ਵੱਲੋਂ ਕੋਈ ਅਜਿਹਾ ਸੁਨੇਹਾ ਜਾਂ ਲਿਖਤੀ ਸੰਦੇਸ਼ ਨਹੀਂ ਮਿਲਿਆ, ਜਿਸ ਰਾਹੀਂ ਕਿਸੇ ਫ਼ਾਈਲ ਬਾਰੇ ਕੋਈ ਜਾਣਕਾਰੀ ਮੰਗੀ ਗਈ ਹੋਵੇ। ਚੰਨੀ ਨੇ ਕਿਹਾ ਕਿ, ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੇ ਭਲੇ ਲਈ 150 ਤੋਂ ਵੱਧ ਫਾਈਲਾਂ ‘ਤੇ ਦਸਤਖ਼ਤ ਕਰ ਕੇ ਫ਼ੈਸਲੇ ਕੀਤੇ, ਜਿਨ੍ਹਾਂ ਵਿੱਚੋਂ ਬਿਜਲੀ ਦੇ ਤਿੰਨ ਰੁਪਏ ਪ੍ਰਤੀ ਯੂਨਿਟ ਦਰਾਂ ਘਟਾਉਣ ਦਾ ਵੀ ਸ਼ਾਮਲ ਸੀ। ਹੁਣ ਉਨ੍ਹਾਂ ਨੂੰ ਨਹੀਂ ਪਤਾ ਕਿ, ਭਗਵੰਤ ਮਾਨ ਕਿਹੜੀ ਫ਼ਾਈਲ ਦੇ ਬਾਰੇ ਜਾਣਕਾਰੀ ਲੈਣੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ, ਉਨ੍ਹਾਂ ਦਾ ਫ਼ੋਨ 24 ਘੰਟੇ ਖੁੱਲ੍ਹਾ ਹੈ, ਜਦੋਂ ਮਰਜ਼ੀ ਸੰਪਰਕ ਕਰ ਕੇ ਕੋਈ ਵੀ ਜਾਣਕਾਰੀ ਭਗਵੰਤ ਮਾਨ ਜਾਂ ਸਰਕਾਰ ਲੈ ਸਕਦੀ ਹੈ। ਚੰਨੀ ਨੇ ਇਹ ਵੀ ਦੋਸ਼ ਲਾਇਆ ਕਿ, ਉਨ੍ਹਾਂ ਦੀ ਸਰਕਾਰ ਵਲੋਂ ਲਏ ਗਏ ਕੁੱਝ ਲੋਕ ਹਿੱਤ ਫ਼ੈਸਲੇ ਵਾਪਸ ਲੈ ਲਏ ਅਤੇ ਕੁੱਝ ਕੁ ਦੀ ਚੰਗੀ ਤਰ੍ਹਾਂ ਪੈਰਵੀ ਨਹੀਂ ਕੀਤੀ।

]]>