Deprecated: Creation of dynamic property Stionic_Admin::$option_onesignal is deprecated in /home/admin1/public_html/punjabi/wp-content/plugins/hostingcrow-core/admin/class-stionic-admin.php on line 30 Deprecated: Creation of dynamic property TieLabs_Instagram_Feed::$helper is deprecated in /home/admin1/public_html/punjabi/wp-content/plugins/tielabs-instagram/tielabs-instagram.php on line 69 Deprecated: Creation of dynamic property TieLabs_Instagram_Feed::$account is deprecated in /home/admin1/public_html/punjabi/wp-content/plugins/tielabs-instagram/tielabs-instagram.php on line 70 Deprecated: Creation of dynamic property TieLabs_Instagram_Feed::$api is deprecated in /home/admin1/public_html/punjabi/wp-content/plugins/tielabs-instagram/tielabs-instagram.php on line 71 Notice: Function _load_textdomain_just_in_time was called incorrectly. Translation loading for the rocket domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/admin1/public_html/punjabi/wp-includes/functions.php on line 6260 Deprecated: Creation of dynamic property WP_Rocket\Engine\Preload\SitemapPreloadSubscriber::$options is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 26 Deprecated: Creation of dynamic property WP_Rocket\Engine\Preload\SitemapPreloadSubscriber::$sitemap_preload is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 27 Warning: Cannot modify header information - headers already sent by (output started at /home/admin1/public_html/punjabi/wp-content/plugins/free-comments-for-wordpress-vuukle/free-comments-for-wordpress-vuukle.php:1) in /home/admin1/public_html/punjabi/wp-includes/feed-rss2.php on line 8 Scholarships – D5 News https://punjabi.newsd5.in Truth Seeking News Network. Fri, 30 Jul 2021 11:13:43 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Scholarships – D5 News https://punjabi.newsd5.in 32 32 ਸਕੂਲ ਸਿੱਖਿਆ ਸਕੱਤਰ ਵੱਲੋਂ ਵਜ਼ੀਫੇ ਦੇ ਵਾਸਤੇ ਵਿਦਿਆਰਥੀਆਂ ਦੇ ਬੈਂਕ ਖਾਤੇ ਖੁਲਵਾਉਣ ਲਈ ਸਕੂਲ ਮੁਖੀਆਂ ਨੂੰ ਨਿਰਦੇਸ਼ https://punjabi.newsd5.in/%e0%a8%b8%e0%a8%95%e0%a9%82%e0%a8%b2-%e0%a8%b8%e0%a8%bf%e0%a9%b1%e0%a8%96%e0%a8%bf%e0%a8%86-%e0%a8%b8%e0%a8%95%e0%a9%b1%e0%a8%a4%e0%a8%b0-%e0%a8%b5%e0%a9%b1%e0%a8%b2%e0%a9%8b%e0%a8%82-%e0%a8%b5/ Deprecated: Creation of dynamic property Free_Comments_For_Wordpress_Vuukle_Public::$settings is deprecated in /home/admin1/public_html/punjabi/wp-content/plugins/free-comments-for-wordpress-vuukle/public/class-free-comments-for-wordpress-vuukle-public.php on line 142 Mon, 12 Jul 2021 10:06:14 +0000 https://punjabi.newsd5.in/?p=112016 ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦ ਬੈਂਕ ਖਾਤੇ ਖੁਲਵਾਉਣ ਲਈ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਉਨ੍ਹਾਂ ਨੂੰ ਵਜ਼ੀਫ਼ਾ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਨੇ ਇਸ ਸਬੰਧ ਵਿੱਚ ਜ਼ਿਲ੍ਹਾ ਸਿੱਖਿਆ ਅਧਿਆਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ।
ਬੁਲਾਰੇ ਅਨੁਸਾਰ ਸਕੂਲੀ ਵਿਦਿਆਰਥੀਆਂ ਨੂੰ ਵੱਖ ਵੱਖ ਸਕੀਮਾਂ ਦੇ ਹੇਠ ਵਜ਼ੀਫ਼ਾ ਦਿੱਤਾ ਜਾ ਰਿਹਾ ਹੈ ਪਰ ਇਹ ਵਜ਼ੀਫ਼ਾ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਸਿੱਧਾ ਜਾਂਦਾ ਹੈ। ਇਸ ਕਰਕੇ ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਬੈਂਕ ਖਾਤਾ ਹੋਣਾ ਜ਼ਰੂਰੀ ਹੈ। ਇਸ ਸੰਦਰਭ ਵਿੱਚ ਸਿੱਖਿਆ ਸਕੱਤਰ ਨੇ ਵਿਦਿਆਰਥੀਆਂ ਦਾ ਜ਼ੀਰੋ ਬੈਲੈਂਸ ਨਾਲ ਬੈਂਕ ਖਾਤਾ ਖੁਲਵਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਕਿਸੇ ਵੀ ਵਿਦਿਆਰਥੀ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ।
]]>
ਸਕੂਲੀ ਵਿਦਿਆਰਥੀਆਂ ਨੂੰ ਪੜਾਈ ਲਈ ਉਤਸ਼ਾਹਿਤ ਕਰਨ ਵਾਸਤੇ ਸਰਕਾਰ ਵੱਲੋਂ ਦਿੱਤੇ ਜਾ ਰਹੇ ਨੇ 17 ਕਿਸਮਾਂ ਦੇ ਵਜ਼ੀਫੇ https://punjabi.newsd5.in/%e0%a8%b8%e0%a8%95%e0%a9%82%e0%a8%b2%e0%a9%80-%e0%a8%b5%e0%a8%bf%e0%a8%a6%e0%a8%bf%e0%a8%86%e0%a8%b0%e0%a8%a5%e0%a9%80%e0%a8%86%e0%a8%82-%e0%a8%a8%e0%a9%82%e0%a9%b0-%e0%a8%aa%e0%a9%9c%e0%a8%be/ Fri, 18 Jun 2021 11:09:36 +0000 https://punjabi.newsd5.in/?p=108874 ਚੰਡੀਗੜ੍ਹ :  ਵਿਦਿਆਰਥੀਆਂ ਦੀ ਪੜਾਈ ਨੂੰ ਯਕੀਨੀ ਬਨਾਉਣ ਅਤੇ ਉਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਸਰਕਾਰ ਵੱਲੋਂ ਇਸ ਸਮੇਂ 17 ਕਿਸਮ ਦੇ ਵਜ਼ੀਫ਼ੇ ਦਿੱਤੇ ਜਾ ਰਹੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅਨੁਸੂਚਿਤ ਜਾਤਾਂ ਲਈ ਪ੍ਰੀ-ਮੈਟ੍ਰਰਿਕ ਸਕਾਲਰਸ਼ਿਪ ਸਕੀਮ ਹੇਠ 9ਵੀਂ ਅਤੇ 10ਵੀਂ ਦੇ ਵਿਦਿਆਰਥੀਆਂ ਨੂੰ ਸਲਾਨਾ 3000 ਰੁਪਏ ਪ੍ਰਤੀ ਵਿਦਿਆਰਥੀ ਵਜ਼ੀਫਾ ਦਿੱਤਾ ਜਾਂਦਾ ਹੈ। ਇਹ ਵਜ਼ੀਫ਼ਾ ਉਨਾਂ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਹੈ ਜਿਨਾਂ ਦੇ ਮਾਪਿਆਂ ਦੀ ਆਮਦਨ 2.50 ਲੱਖ ਰੁਪਏ ਤੋਂ ਘੱਟ ਹੋਵੇ। ਇਸੇ ਤਰਾਂ ਹੀ ਹੋਰ ਪਛੜੀਆਂ ਸ਼੍ਰੇਣੀਆਂ ਦੇ ਪਹਿਲੀ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੂੰ ਪ੍ਰੀ-ਮੈਟ੍ਰਰਿਕ ਸਕਾਲਰਸ਼ਿਪ ਸਕੀਮ ਹੇਠ 1500 ਰੁਪਏ ਸਲਾਨਾ ਵਜ਼ੀਫਾ ਦਿੱਤਾ ਜਾਂਦਾ ਹੈ। ਇਸ ਵਿੱਚ ਵੀ ਮਾਪਿਆਂ ਦੀ ਸਲਾਨਾ ਆਮਦਨ ਦੀ ਸੀਮਾ 2.50 ਲੱਖ ਰੁਪਏ ਰੱਖੀ ਗਈ ਹੈ।
ਡਾ. ਹਰਗੋਬਿੰਦ ਖੁਰਾਣਾ ਵਜ਼ੀਫਾ ਸਕੀਮ ਦੇ ਹੇਠ ਦਸਵੀਂ ਵਿੱਚੋਂ 90 ਫੀਸਦੀ ਜਾਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਦੋ ਸਾਲ ਲਈ 3000 ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦਿੱਤਾ ਜਾਂਦਾ ਹੈ। ਇਹ ਵਜ਼ੀਫ਼ਾ ਸਕੀਮ ਸਿਰਫ਼ ਸਰਕਾਰੀ ਅਤੇ ਅਦਰਸ਼ ਸਕੂਲਾਂ ਦੇ ਯੋਗ ਵਿਦਿਆਰਥੀਆਂ ਲਈ ਹੈ। ਇਸੇ ਤਰਾਂ ਜਨਰਲ ਸਕਲਾਰਸ਼ਿਪ ਸਕੀਮ ਹੇਠ ਬਲਾਕ ਪੱਧਰ ’ਤੇ ਪੰਜਵੀਂ ਵਿੱਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ’ਤੇ ਆਉਣ ਵਾਲੇ ਤਿੰਨ ਵਿਦਿਆਰਥੀਆਂ ਅਤੇ ਤਿੰਨ ਵਿਦਿਆਰਥਣਾਂ ਨੂੰ ਇੱਕ ਵਾਰ 1000-1000 ਰੁਪਏ ਦਿੱਤੇ ਜਾਂਦੇ ਹਨ। ਬਲਾਕ ਪੱਧਰ ’ਤੇ ਅੱਠਵੀਂ ਜਮਾਤ ਵਿੱਚੋਂ ਪਹਿਲੇ ਤਿੰਨ ਸਥਾਨਾਂ ’ਤੇ ਆਉਣ ਵਾਲੇ ਤਿੰਨ-ਤਿੰਨ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੂੰ ਇੱਕ ਵਾਰੀ 1500-1500 ਰੁਪਏ ਵਜ਼ੀਫਾ ਦਿੱਤਾ ਜਾਂਦਾ ਹੈ। ‘ਅਨਕਲੀਨ ਓਕੂਪੇਸ਼ਨ ਸਕਾਲਰਸ਼ਿਪ ਸਕੀਮ’ ਹੇਠ ਪਹਿਲੀ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੂੰ ਸਲਾਨਾ 1850 ਰੁਪਏ ਵਜ਼ੀਫਾ ਦਿੱਤਾ ਜਾਂਦਾ ਹੈ। ਇਸ ਵਿੱਚ ਆਮਦਨ ਦੀ ਕੋਈ ਸੀਮਾ ਨਹੀਂ ਹੈ ਅਤੇ ਇਹ ਵਜ਼ੀਫਾ ਉਨਾਂ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਹੈ ਜਿਨਾਂ ਦੇ ਮਾਪੇ ਚਮੜਾ ਰੰਗਣ, ਚਮੜਾ ਲਾਹੁਣ ਅਤੇ ਕੂੜਾ ਕਰਕਟ ਚੁੱਕਣ ਦਾ ਕੰਮ ਕਰਦੇ ਹਨ।
ਇਸੇ ਤਰਾ 6ਵੀਂ ਤੋਂ 12ਵੀਂ ਤੱਕ ਪੜਦੇ ਐਸ.ਸੀ. ਸਪੋਰਟਸ ਸਟੂਡੈਂਟਸ ਨੂੰ ਵੀ ਵਜ਼ੀਫੇ ਦਿੱਤੇ ਜਾਂਦੇ ਹਨ। 6ਵੀਂ ਤੋਂ 8ਵੀਂ ਵਾਲੇ ਵਿਦਿਆਰਥੀਆਂ ਨੂੰ 500 ਰੁਪਏ, 9 ਵੀਂ ਤੋਂ 10ਵੀਂ ਵਾਲਿਆਂ ਨੂੰ 750 ਰੁਪਏ ਅਤੇ 11ਵੀਂ ਅਤੇ 12ਵੀਂ ਵਾਲਿਆਂ ਨੂੰ 1000 ਰੁਪਏ ਇੱਕੋ ਵਾਰ ਦਿੱਤੇ ਜਾਂਦੇ ਹਨ। ਬਲਾਕ ਪੱਧਰ ’ਤੇ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਇਸ ਵਜੀਫ਼ੇ ਲਈ ਯੋਗ ਹਨ। ਅਨੁਸੂਚਿਤ ਜਾਤਾਂ ਲਈ ਪੋਸਟ-ਮੈਟ੍ਰਰਿਕ ਸਕਾਲਰਸ਼ਿਪ ਸਕੀਮ ਹੇਠ 2.50 ਲੱਖ ਰੁਪਏ ਤੋਂ ਘੱਟ ਆਮਦਨ ਵਾਲੇ ਮਾਪਿਆਂ ਦੇ ਬੱਚਿਆ ਨੂੰ ਮੈਨਟੇਨੈਸ ਅਲਾਉਸ ਸਲਾਨ 2500 ਰੁਪਏ ਅਤੇ ਹੋਸਟਲਰਾਂ ਨੂੰ ਸਲਾਨਾ 4000 ਰੁਪਏ ਦਿੱਤਾ ਜਾਂਦਾ ਹੈ। ਇਸ ਸਕੀਮ ਦਾ ਲਾਭ ਉਠਾਉਣ ਵਾਲਾ ਵਿਦਿਆਰਥੀ ਕੋਈ ਹੋਰ ਵਜ਼ੀਫਾ ਨਾ ਲੈਂਦਾ ਹੋਵੇ ਅਤੇ ਉਸ ਦੀ 75 ਫੀਸਦੀ ਹਾਜ਼ਰੀ ਹੋਵੇ। ਉਸ ਦੇ ਘੱਟੋ ਘੱਟ 50 ਫੀਸਦੀ ਅੰਕ ਹੋਣੇ ਚਾਹੀਦੇ ਹਨ। ਇਸੇ ਤਰਾਂ ਹੀ ਹੋਰ ਪਛੜੀਆਂ ਸ਼੍ਰੇਣੀਆਂ ਨੂੰ ਪੋਸਟ-ਮੈਟ੍ਰਰਿਕ ਸਕਾਲਰਸ਼ਿਪ ਸਕੀਮ ਹੇਠ 160 ਰੁਪਏ ਪ੍ਰਤੀ ਮਹੀਨਾ ਮੈਨਟੇਨੈਸ ਅਲਾਉਸ ਦਿੱਤਾ ਜਾਂਦਾ ਹੈ।
ਇਸ ਵਿੱਚ ਵੀ ਮਾਪਿਆਂ ਦੀ ਦੀ ਸਲਾਨਾ ਆਮਦਨ ਦੀ ਸੀਮਾ 1.50 ਲੱਖ ਰੁਪਏ ਸਲਾਨਾ ਰੱਖੀ ਗਈ ਹੈ ਅਤੇ ਵਿਦਿਆਰਥੀ ਦੀ ਹਾਜ਼ਰੀ 75 ਫੀਸਦੀ ਹੋਣੀ ਚਾਹੀਦੀ ਹੈ। ਇਸ ਲਈ ਵਿਦਿਆਰਥੀ ਦੇ ਅੰਕ 60 ਫੀਸਦੀ ਜਾਂ ਵੱਧ ਹੋਣੇ ਚਾਹੀਦੇ ਹਨ।
ਇਸੇ ਤਰਾਂ ਹੀ ‘ਸਕੀਮ ਆਫ ਅਪ-ਗ੍ਰੇਡੇਸ਼ਨ ਆਫ ਮੈਰਿਟ ਆਫ ਐਸ.ਸੀ. ਸਟੂਡੈਂਟਸ’, ਘੱਟ ਗਿਣਤੀਆਂ ਲਈ ਪ੍ਰੀ-ਮੈਟ੍ਰਰਿਕ ਸਕਾਲਰਸ਼ਿਪ ਸਕੀਮ, ਘੱਟ ਗਿਣਤੀਆਂ ਲਈ ਪੋਸਟ-ਮੈਟ੍ਰਰਿਕ ਸਕਾਲਰਸ਼ਿਪ ਸਕੀਮ, ਨੈਸ਼ਨਲ ਮੈਰਿਟ-ਕਮ-ਮੀਨਜ਼ ਸਕਾਲਰਸ਼ਿਪ ਸਕੀਮ, ਵਿਕਲਾਂਗ ਵਿਦਿਆਰਥੀਆਂ ਲਈ ਪ੍ਰੀ-ਮੈਟ੍ਰਰਿਕ ਸਕਾਲਰਸ਼ਿਪ ਸਕੀਮ, ਵਿਕਲਾਂਗ ਵਿਦਿਆਰਥੀਆਂ ਲਈ ਪੋਸਟ-ਮੈਟ੍ਰਰਿਕ ਸਕਾਲਰਸ਼ਿਪ ਸਕੀਮ, ਰਜਿਸਟਰਡ ਕਿਰਤੀਆਂ ਦੇ ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸ.ਸੀ. ਵਿਦਿਆਰਥਣਾਂ ਲਈ ਹਾਜ਼ਰੀ ਸਕਲਾਰਸ਼ਿਪ ਅਤੇ ਈ.ਡਬਲਯੂ.ਸੀ. ਤੇ ਬੀ.ਸੀ. ਲੜਕੀਆ ਲਈ ਹਾਜ਼ਰੀ ਸਕਲਾਰਸ਼ਿਪ ਹੇਠ ਵੱਖ ਵੱਖ ਸ਼ਰਤਾਂ ਤਹਿਤ ਵਜ਼ੀਫਾ ਦਿੱਤਾ ਜਾਂਦਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਆਪਣੀ ਪੜਾਈ ਵਿੱਚ ਕੋਈ ਦਿੱਕਤ ਨਾ ਆਵੇ।
]]>
ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ 22 ਲੱਖ ਰੁਪਏ ਦੀ ਵਜ਼ੀਫ਼ਾ ਰਾਸ਼ੀ ਤਕਸੀਮ https://punjabi.newsd5.in/%e0%a8%b6%e0%a9%8d%e0%a8%b0%e0%a9%8b%e0%a8%ae%e0%a8%a3%e0%a9%80-%e0%a8%95%e0%a8%ae%e0%a9%87%e0%a8%9f%e0%a9%80-%e0%a8%b5%e0%a9%b1%e0%a8%b2%e0%a9%8b%e0%a8%82-%e0%a8%a7%e0%a8%be%e0%a8%b0%e0%a8%ae/ Thu, 17 Jun 2021 11:22:18 +0000 https://punjabi.newsd5.in/?p=108758 ਧਾਰਮਿਕ ਪ੍ਰੀਖਿਆ ਦਾ ਮੰਤਵ ਨੌਜੁਆਨੀ ਨੂੰ ਸਿੱਖ ਰਹਿਣੀ ਵਿਚ ਪ੍ਰਪੱਕ ਕਰਨਾ- ਬੀਬੀ ਜਗੀਰ ਕੌਰ

ਅੰਮ੍ਰਿਤਸਰ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੈਸ਼ਨ 2019-20 ਦੀ ਧਾਰਮਿਕ ਪ੍ਰੀਖਿਆ ਦੇ 990 ਵਿਦਿਆਰਥੀਆਂ ਨੂੰ ਅੱਜ 22 ਲੱਖ ਰੁਪਏ ਦੇ ਕਰੀਬ ਵਜ਼ੀਫ਼ਾ ਰਾਸ਼ੀ ਵੰਡੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਆਯੋਜਿਤ ਕੀਤੇ ਗਏ ਵਜ਼ੀਫ਼ਾ ਵੰਡ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦੇ ਚੈੱਕ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਬੱਚੇ ਅਤੇ ਨੌਜੁਆਨ ਕੌਮ ਦਾ ਭਵਿੱਖ ਹਨ ਅਤੇ ਇਨ੍ਹਾਂ ਦਾ ਧਰਮ ਪ੍ਰਤੀ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ। ਜੇਕਰ ਇਹ ਸਿੱਖੀ ਦੀਆਂ ਕਦਰਾਂ-ਕੀਮਤਾਂ ਅਤੇ ਸਿੱਖ-ਸੱਭਿਆਚਾਰ ਤੋਂ ਜਾਣੂ ਹੋਣਗੇ ਤਾਂ ਨਿਰਸੰਦੇਹ ਕੌਮ ਦੀ ਚੜ੍ਹਦੀ ਕਲਾ ਰਹੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸੇ ਤਹਿਤ ਹੀ ਬੀਤੇ ਲੰਮੇ ਅਰਸੇ ਤੋਂ ਧਾਰਮਿਕ ਪ੍ਰੀਖਿਆ ਆਯੋਜਿਤ ਕੀਤੀ ਜਾਂਦੀ ਹੈ, ਜਿਸ ਵਿਚ ਹਰ ਸਾਲ ਸਕੂਲਾਂ, ਕਾਲਜਾਂ ਦੇ ਹਜ਼ਾਰਾਂ ਵਿਦਿਆਰਥੀਆਂ ਹਿੱਸਾ ਲੈਂਦੇ ਹਨ।

ਪੰਡਿਤ ਦੀ ਇਕੱਲੀ ਕੁੜੀ ਨਾਲ ਬੰਦ ਕਮਰੇ ‘ਚ ਵੀਡੀਓ ਵਾਇਰਲ ||

ਇਸ ਵਾਰ ਵੀ 50 ਹਜ਼ਾਰ ਦੇ ਲਗਭਗ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿਚ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ 990 ਵਿਦਿਆਰਥੀਆਂ ਨੇ ਵਜ਼ੀਫ਼ਾ ਪ੍ਰਾਪਤ ਕੀਤਾ, ਜਦਕਿ 17 ਵਿਦਿਆਰਥੀਆਂ ਨੇ ਵਧੀਆ ਕਾਰਗੁਜ਼ਾਰੀ ਦਿਖਾਉਂਦਿਆਂ ਮੈਰਿਟ ਵਿਚ ਸਥਾਨ ਬਣਾਇਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਭਵਿੱਖ ਦੀਆਂ ਪੀੜ੍ਹੀਆਂ ਦਾ ਸਿੱਖ ਰਹਿਣੀ ਵਿਚ ਪ੍ਰਪੱਕ ਹੋਣਾ ਬੇਹੱਦ ਜ਼ਰੂਰੀ ਹੈ ਅਤੇ ਸ਼੍ਰੋਮਣੀ ਕਮੇਟੀ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੂੰ ਧਾਰਮਿਕ ਪ੍ਰੀਖਿਆ ਰਾਹੀਂ ਸਿੱਖੀ ਸਿਧਾਂਤਾਂ ਅਤੇ ਇਤਿਹਾਸ ਨਾਲ ਜੋੜ ਰਹੀ ਹੈ। ਬੀਬੀ ਜਗੀਰ ਕੌਰ ਨੇ ਧਾਰਮਿਕ ਪ੍ਰੀਖਿਆ ਦੌਰਾਨ ਮੈਰਿਟ ਵਿਚ ਸਥਾਨ ਹਾਸਲ ਕਰਨ ਵਾਲੇ ਅਤੇ ਵਜ਼ੀਫ਼ਾ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਇਸੇ ਤਰ੍ਹਾਂ ਸਿੱਖ ਧਰਮ ਦੀ ਜਾਣਕਾਰੀ ਹਾਸਲ ਕਰਨ ਲਈ ਰੁਚਿਤ ਰਹਿਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਧਾਰਮਿਕ ਪ੍ਰੀਖਿਆ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ।

BREAKING-ਜੈਪਾਲ ਭੁੱਲਰ ਦੇ ਐਂਨਕਾਉਂਟਰ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ

ਵਜ਼ੀਫ਼ਾ ਵੰਡ ਸਮਾਰੋਹ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਅੰਤ੍ਰਿੰਗ ਕਮੇਟੀ ਦੇ ਮੈਂਬਰ ਸ. ਬਲਦੇਵ ਸਿੰਘ ਚੂੰਘਾ, ਸ. ਸਤਵਿੰਦਰ ਸਿੰਘ ਟੌਹੜਾ, ਸ. ਭੁਪਿੰਦਰ ਸਿੰਘ ਭਲਵਾਨ, ਸ. ਅਜਮੇਰ ਸਿੰਘ ਖੇੜਾ, ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਧਾਰਮਿਕ ਪ੍ਰੀਖਿਆ ਦੇ ਇੰਚਾਰਜ ਪ੍ਰੋਫੈਸਰ ਸੁਖਦੇਵ ਸਿੰਘ, ਸ. ਕਰਤਾਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਬੀਬੀ ਹਰਪ੍ਰੀਤ ਕੌਰ, ਭਾਈ ਵਰਿਆਮ ਸਿੰਘ, ਪ੍ਰਿੰ: ਸਰਵਨ ਸਿੰਘ ਤੁਗਲਵਾਲ, ਮੈਨੇਜਰ ਸ. ਨਰਿੰਦਰ ਸਿੰਘ ਆਦਿ ਮੌਜੂਦ ਸਨ।

ਕਾਂਗਰਸੀ ਲੀਡਰ ਦਾ ਕਾਰਾ!ਧਰਨੇ ਚੋਂ ਕੱਢ-ਕੱਢ ਕੁੱਟੇ ਆਗੂ,ਪੁਲਿਸ ਸਾਹਮਣੇ ਚੱਲੀਆਂ ਡਾਂਗਾਂ ਤੇ ਇੱਟਾਂ ||

ਧਾਰਮਿਕ ਪ੍ਰੀਖਿਆ ’ਚ ਪਹਿਲੇ ਤਿੰਨ ਸਥਾਨ ਗ੍ਰਹਿਣ ਕਰਨ ਵਾਲੇ 17 ਵਿਦਿਆਰਥੀਆਂ ਨੂੰ ਦਿੱਤੇ ਵਿਸ਼ੇਸ਼ ਇਨਾਮ
ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਰਾਹੀਂ ਸਾਲਾਨਾ ਧਾਰਮਿਕ ਪ੍ਰੀਖਿਆ ਦੇ ਸੈਸ਼ਨ 2019-20 ਵਿਚ ਚਾਰ ਦਰਜ਼ਿਆਂ ਦੇ 17 ਵਿਦਿਆਰਥੀਆਂ ਨੇ ਪਹਿਲੇ, ਦੂਸਰੇ ਤੇ ਤੀਸਰੇ ਸਥਾਨ ’ਤੇ ਰਹਿ ਕੇ ਮੈਰਿਟ ਵਿਚ ਸਥਾਨ ਗ੍ਰਹਿਣ ਕੀਤਾ, ਜਿਨ੍ਹਾਂ ਨੂੰ ਕ੍ਰਮਵਾਰ 5100, 4100 ਤੇ 3100 ਰੁਪਏ ਦੀ ਵਿਸ਼ੇਸ਼ ਇਨਾਮੀ ਰਾਸ਼ੀ ਦੇ ਕੇ ਬੀਬੀ ਜਗੀਰ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ। ਪਹਿਲੇ ਦਰਜੇ ਵਿਚ ਪਹਿਲਾ ਸਥਾਨ ਗੁਰੂ ਅਰਜਨ ਦੇਵ ਪਬਲਿਕ ਸਕੂਲ ਬਾਰਠ ਸਾਹਿਬ ਪਠਾਨਕੋਟ ਦੀ ਵਿਦਿਆਰਥਣ ਨਵਪ੍ਰੀਤ ਕੌਰ, ਦੂਜਾ ਸਥਾਨ ਬਾਬਾ ਦੀਵਾਨ ਸਿੰਘ ਮਾਡਲ ਸਕੂਲ ਰਾਏਪੁਰ ਅਰਾਈਆਂ ਕਪੂਰਥਲਾ ਦੀ ਸਨਮੀਤ ਕੌਰ ਅਤੇ ਤੀਜਾ ਸਥਾਨ ਗੁਰੂ ਨਾਨਕ ਦੇਵ ਅਕੈਡਮੀ ਬਟਾਲਾ ਦੀ ਪਲਕਪ੍ਰੀਤ ਕੌਰ ਨੇ ਹਾਸਲ ਕੀਤਾ।

80-80 ਸਾਲ ਦੇ ਬਾਬੇ ਜੇਲ੍ਹਾਂ ’ਚ ਬੰਦ,ਫੇਰ ਕਿਸਾਨਾਂ ਨੇ ਪਾ ਲਿਆ ਡੀਸੀ ਦਫ਼ਤਰ ਨੂੰ ਘੇਰਾ!ਗੁੱਸੇ ’ਚ ਲਾਲ ਹੋਏ ਕਿਸਾਨ

ਇਸੇ ਤਰ੍ਹਾਂ ਦੂਜੇ ਦਰਜੇ ਵਿਚ ਪਹਿਲਾ ਸਥਾਨ ਗੁਰੂ ਨਾਨਕ ਦੇਵ ਪਬਲਿਕ ਸਕੂਲ ਬਸੀਆ ਲੁਧਿਆਣਾ ਦੀ ਰਮਨਜੋਤ ਕੌਰ, ਦੂਜਾ ਸਥਾਨ ਗੁਰੂ ਨਾਨਕ ਕਿੰਡਰਗਾਰਟਨ ਸਕੂਲ ਕਾਲਾ ਅਫਗਾਨਾ ਗੁਰਦਾਸਪੁਰ ਦੇ ਜਸਕਰਨਦੀਪ ਸਿੰਘ ਅਤੇ ਫਿਰਕਤ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਬਰਨਾਲਾ ਦੀ ਅਸ਼ਨਦੀਪ ਕੌਰ ਜਦਕਿ ਤੀਜਾ ਸਥਾਨ ਗੁਰੂ ਅਰਜਨ ਦੇਵ ਕਾਲਜੀਏਟ ਸਕੂਲ ਚੌਹਲਾ ਸਾਹਿਬ ਤਰਨ ਤਾਰਨ ਦੇ ਗੁਰਵਿੰਦਰ ਸਿੰਘ ਨੇ ਪ੍ਰਾਪਤ ਕੀਤਾ। ਤੀਸਰੇ ਦਰਜੇ ਵਿਚ ਪਹਿਲਾ ਸਥਾਨ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਗੁਰਦਾਸਪੁਰ ਦੀ ਮਨਦੀਪ ਕੌਰ, ਦੂਜਾ ਸਥਾਨ ਇਸੇ ਕਾਲਜ ਦੀ ਲਵਜੋਤ ਕੌਰ ਤੇ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਗੁਰਦਾਸਪੁਰ ਦੀ ਲਵਲੀਨ ਕੌਰ ਅਤੇ ਤੀਜਾ ਸਥਾਨ ਬਾਬਾ ਆਇਆ ਰਿਆੜਕੀ ਤੁਗਲਵਾਲਾ ਦੀ ਸ਼ੁਭਪ੍ਰੀਤ ਕੌਰ, ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਦੀ ਨਵਪ੍ਰੀਤ ਕੌਰ ਤੇ ਖਾਲਸਾ ਕਾਲਜ ਗੜ੍ਹਦੀਵਾਲਾ ਹੁਸ਼ਿਆਰਪੁਰ ਦੀ ਮਨਦੀਪ ਕੌਰ ਨੇ ਹਾਸਲ ਕੀਤਾ। ਚੌਥੇ ਦਰਜੇ ਵਿੱਚੋਂ ਪਹਿਲਾ ਸਥਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਮਨਪ੍ਰੀਤ ਕੌਰ, ਦੂਜਾ ਸਥਾਨ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਦੀ ਸੁਖਬੀਰ ਕੌਰ ਅਤੇ ਤੀਜਾ ਸਥਾਨ ਖਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਹਰਪ੍ਰੀਤ ਕੌਰ ਤੇ ਗੁਰੂ ਨਾਨਕ ਕਾਲਜ ਲੜਕੀਆਂ ਸ੍ਰੀ ਮੁਕਤਸਰ ਸਾਹਿਬ ਦੀ ਕਿਰਨਬੀਰ ਕੌਰ ਨੇ ਪ੍ਰਾਪਤ ਕੀਤਾ।

]]>
ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦੇ ਵਿਦਿਆਰਥੀਆਂ ਨੂੰ 17 ਜੂਨ ਨੂੰ ਵੰਡੇ ਜਾਣਗੇ ਵਜ਼ੀਫੇ https://punjabi.newsd5.in/108488-2/ Tue, 15 Jun 2021 11:26:48 +0000 https://punjabi.newsd5.in/?p=108488 ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਦੇਸ਼ ਭਰ ਦੇ ਸਕੂਲਾਂ/ਕਾਲਜਾਂ ਵਿੱਚ ਵਿੱਦਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਦੀ ਹਰ ਸਾਲ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ। ਸਾਲ 2019-20 ਵਿੱਚ ਆਯੋਜਿਤ ਕੀਤੀ ਗਈ ਧਾਰਮਿਕ ਪ੍ਰੀਖਿਆ ਵਿਚ ਤਕਰੀਬਨ 50,000 ਵਿਦਿਆਰਥੀਆਂ ਨੇ ਭਾਗ ਲਿਆ ਸੀ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਮੀਤ ਸਕੱਤਰ ਪਬਲੀਸਿਟੀ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਪਹਿਲੇ, ਦੂਜੇ, ਤੀਜੇ ਅਤੇ ਚੌਥੇ ਦਰਜੇ ਵਿੱਚ ਧਾਰਮਿਕ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਵਿਚੋਂ 990 ਵਿਦਿਆਰਥੀਆਂ ਨੇ ਵਜ਼ੀਫਾ ਪ੍ਰਾਪਤ ਕੀਤਾ ਹੈ ਅਤੇ 17 ਵਿਦਿਆਰਥੀਆਂ ਨੇ ਬਿਹਤਰੀਨ ਕਾਰਗੁਜਾਰੀ ਦਿਖਾਉਦਿਆਂ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਉਨ੍ਹਾਂ ਦੱਸਿਆਂ ਕਿ ਮੈਰਿਟ ਵਿਚ ਆਏ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ 17 ਜੂਨ 2021 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਵਜ਼ੀਫੇ ਪ੍ਰਦਾਨ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਕਰਮਵਾਰ 5100/-, 4100/- ਅਤੇ 3100/- ਰੁਪਏ ਦੀ ਵਜ਼ੀਫਾ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਸਮੇਂ ਧਾਰਮਿਕ ਪ੍ਰੀਖਿਆ ’ਚ ਚੰਗੀ ਕਾਰਗੁਜਾਰੀ ਦਿਖਾਉਣ ਵਾਲੇ ਸਕੂਲਾਂ ਦੇ ਪ੍ਰਿੰਸੀਪਲ ਅਤੇ ਧਾਰਮਿਕ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਚੌਹਾਂ ਦਰਜਿਆਂ ਵਿੱਚੋਂ 70% ਤੋਂ ਉਪਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕ੍ਰਮਵਾਰ 1100/-, 2100/-, 3100/- ਅਤੇ 4100/- ਰੁਪਏ ਦੀ  ਵਜ਼ੀਫਾ ਰਾਸ਼ੀ ਦਿੱਤੀ ਜਾਵੇਗੀ।
]]>