school education department – D5 News https://punjabi.newsd5.in Truth Seeking News Network. Mon, 28 Jun 2021 04:28:47 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png school education department – D5 News https://punjabi.newsd5.in 32 32  ਸਕੂਲ ਲਾਇਬ੍ਰੇਰੀਅਨ ਦੀ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ : ਰਮਨ ਬਹਿਲ   https://punjabi.newsd5.in/%e0%a8%b8%e0%a8%95%e0%a9%82%e0%a8%b2-%e0%a8%b2%e0%a8%be%e0%a8%87%e0%a8%ac%e0%a9%8d%e0%a8%b0%e0%a9%87%e0%a8%b0%e0%a9%80%e0%a8%85%e0%a8%a8-%e0%a8%a6%e0%a9%80-%e0%a8%85%e0%a8%b8%e0%a8%be%e0%a8%ae/ Mon, 28 Jun 2021 04:28:47 +0000 https://punjabi.newsd5.in/?p=109900 ਚੰਡੀਗੜ੍ਹ : ਪੰਜਾਬ ਸਰਕਾਰ ਦੇ ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ.) ਵਿੱਚ ਸਕੂਲ ਲਾਇਬ੍ਰੇਰੀਅਨ ਦੀਆਂ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ ਲਈ ਜਾਵੇਗੀ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ। ਚੇਅਰਮੈਨ ਸ੍ਰੀ ਬਹਿਲ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ (ਸੈ.ਸਿ.) ਵਿੱਚ ਸਕੂਲ ਲਾਇਬ੍ਰੇਰੀਅਨ ਦੀਆਂ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ  ਨੂੰ ਲੈਣ ਸਬੰਧੀ ਤਿਆਰੀ ਮੁੰਕਮਲ ਕਰ ਲਈ ਗਈ ਹੈ।

🔴LIVE : ਪੁਲਿਸ ਦਾ ਕਿਸਾਨਾਂ ‘ਤੇ ਵੱਡਾ ਐਕਸ਼ਨ !ਕਿਸਾਨਾਂ ਨੇ ਅੱਗੇ-ਅੱਗੇ ਭਜਾਇਆ MLA ! ਨਵਜੋਤ ਸਿੱਧੂ ਦਾ ਧਮਾਕਾ !

ਲਿਖਤੀ ਪ੍ਰੀਖਿਆ ਵਿੱਚ ਸਫਲ ਹੋਣ ਵਾਲੇ ਉਮੀਦਵਾਰਾਂ ਦੇ ਕੌਂਸਲਿੰਗ ਦੌਰਾਨ ਵਿਦਿਅਕ ਦਸਤਾਵੇਜ਼ ਚੈੱਕ ਕਰਨ ਉਪਰੰਤ ਯੋਗ ਪਾਏ ਜਾਣ ਵਾਲੇ ਉਮੀਦਵਾਰਾਂ ਦੀ ਸਿਫਾਰਸ਼ਾਂ ਵਿਭਾਗ ਨੂੰ ਨਿਯਕਤੀ ਪੱਤਰ ਜਾਰੀ ਕਰਨ ਹਿੱਤ ਕਰ ਦਿੱਤੀਆਂ ਜਾਣਗੀਆਂ। ਸ੍ਰੀ ਬਹਿਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਅਤੇ ਘਰ-ਘਰ ਰੋਜਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਪ੍ਰੀਖਿਆ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਲਈ ਜਾਵੇਗੀ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

]]>
ਸਕੂਲ ਸਿੱਖਿਆ ਵਿਭਾਗ ਨੇ ਵੱਲੋਂ ਵਿਦਿਆਰਥੀਆਂ ਦੀ ਟ੍ਰੇਨਿੰਗ ਲਈ ਗ੍ਰਾਂਟ ਜਾਰੀ https://punjabi.newsd5.in/%e0%a8%b8%e0%a8%95%e0%a9%82%e0%a8%b2-%e0%a8%b8%e0%a8%bf%e0%a9%b1%e0%a8%96%e0%a8%bf%e0%a8%86-%e0%a8%b5%e0%a8%bf%e0%a8%ad%e0%a8%be%e0%a8%97-%e0%a8%a8%e0%a9%87-%e0%a8%b5%e0%a9%b1%e0%a8%b2%e0%a9%8b/ Thu, 22 Apr 2021 11:48:12 +0000 https://punjabi.newsd5.in/?p=101399 ਚੰਡੀਗੜ੍ਹ :  ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 12ਵੀਂ ਜਮਾਤ ਦੇ ਦੋ ਸੌ ਵਿਦਿਆਰਥੀਆਂ ਨੂੰ ਟ੍ਰੇਨਿੰਗ ਕਰਵਾਉਣ ਵਾਸਤੇ ਪੰਜ ਲੱਖ ਦੀ ਗ੍ਰਾਂਟ ਜਾਰੀ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਸਾਲ 12ਵੀਂ ਜਮਾਤ ਦੇ ਇਮਤਿਹਾਨ ਦੇਣ ਵਾਲੇ ਵਿਦਿਆਰਥੀਆਂ ਨੂੰ ਉਨਾਂ ਦੀ ਦਿਲਚਸਪੀ ਅਨੁਸਾਰ ਵੱਖ ਵੱਖ ਕੰਪਨੀਆਂ ਵਿੱਚ ਅਪਰੇਂਟਿਸਸ਼ਿਪ ਟ੍ਰੇਨਿੰਗ ਦਿੱਤੀ ਜਾਣੀ ਹੈ। ਇਹ ਟ੍ਰੇਨਿੰਗ ਦੋ ਮਹੀਨੇ ਦੀ ਹੋਵੇਗੀ। ਟ੍ਰੇਨਿੰਗ ਦੌਰਾਨ ਵਿਭਾਗ ਵੱਲੋਂ ਪ੍ਰਤੀ ਮਹੀਨਾ ਪ੍ਰਤੀ ਵਿਦਿਆਰਥੀ 1250 ਰੁਪਏ ਸਟਾਈਪੇਂਡ ਦਿੱਤਾ ਜਾਵੇਗਾ।

🔴LIVE |ਕਿਸਾਨਾਂ ਦਾ ਦਿੱਲੀ ‘ਤੇ ਹੱਲਾ ਬੋਲ!ਵੱਡਾ ਐਕਸ਼ਨ! ਦਿੱਲੀ ਪਹੁੰਚੇ ਲੱਖਾਂ ਕਿਸਾਨ!ਭਾਜਪਾ ਸਰਕਾਰ ਲਈ ਨਵੀਂ ਬਿਪਤਾ!

ਇਸ ਦੌਰਾਨ ਕੰਪਨੀ ਵੱਲੋਂ ਵੀ ਪ੍ਰਤੀ ਵਿਦਿਆਰਥੀ 1250 ਰੁਪਏ ਦਿੱਤੇ ਜਾਣਗੇ। ਇਸ ਤਰਾਂ ਹਰੇਕ ਵਿਦਿਆਰਥੀ ਨੂੰ ਪ੍ਰਤੀ ਮਹੀਨਾ 2500 ਰੁਪਏ ਮਿਲਣਗੇ। ਬੁਲਾਰੇ ਅਨੁਸਾਰ ਵਿਦਿਆਰਥੀਆਂ ਨੂੰ ਇਹ ਸਿਖਲਾਈ ਉਨਾਂ ਦੀ ਸਲਾਨਾ ਪ੍ਰੀਖਿਆ ਮੁਕੰਮਲ ਹੋਣ ਤੋਂ ਬਾਅਦ ਦਿੱਤੀ ਜਾਵੇਗੀ। ਇਸ ਵਾਸਤੇ ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਕੋਲੋਂ ਸਹਿਮਤੀ ਫਾਰਮ ਭਰਵਾਉਣ ਲਈ ਆਖਿਆ ਗਿਆ ਹੈ। ਬੁਲਾਰੇ ਅਨੁਸਾਰ ਅਪਰੇਂਟਿਸਸ਼ਿਪ ਦੇ ਦੋ ਮਹੀਨੇ ਪੂਰੇ ਹੋਣ ਤੋਂ ਬਾਅਦ ਵੀ ਕੰਪਨੀ ਅਤੇ ਵਿਦਿਆਰਥੀ ਦੀ ਆਪਸੀ ਤਾਲਮੇਲ ਦੇ ਆਧਾਰ ’ਤੇ ਇਹ ਅਪਰੇਂਟਿਸਸ਼ਿਪ ਅੱਗੇ ਹੋਰ ਵਧਾਈ ਜਾ ਸਕਦੀ ਹੈ ਪਰ ਇਸ ਵਾਸਤੇ ਕੰਪਨੀ ਨੂੰ ਹੀ ਵਿਦਿਆਰਥੀ ਨੂੰ 2500 ਰੁਪਏ ਪ੍ਰਤੀ ਮਹੀਨਾ ਸਟਾਈਪੇਂਡ ਦੇਣਾ ਪਵੇਗਾ।

]]>
ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ’ਚ 3100 ਤੋਂ ਵੱਧ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ https://punjabi.newsd5.in/%e0%a8%b8%e0%a8%bf%e0%a9%b0%e0%a8%97%e0%a8%b2%e0%a8%be-%e0%a8%a6%e0%a9%80-%e0%a8%85%e0%a8%97%e0%a8%b5%e0%a8%be%e0%a8%88-%e0%a8%b5%e0%a8%bf%e0%a9%b1%e0%a8%9a-%e0%a8%b8%e0%a8%95%e0%a9%82%e0%a8%b2/ Tue, 13 Apr 2021 11:13:25 +0000 https://punjabi.newsd5.in/?p=99888 ਚੰਡੀਗੜ੍ਹ : ਪੰਜਾਬ ਸਰਕਾਰ ਦੀ ਘਰ ਘਰ ਰੋਜ਼ਗਾਰ ਯੋਜਨ ਹੇਠ ਸਕੂਲ ਸਿੱਖਿਆ ਵਿਭਾਗ ਨੇ ਭਰਤੀ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ ਅਤੇ ਇਸ ਨੇ 3142 ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ ਕਰ ਲਈ ਹੈ। ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਦੇ ਅਨੁਸਾਰ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਤੋਂ ਬਾਅਦ ਵੱਖ ਵੱਖ ਅਸਾਮੀਆਂ ਦੀ ਭਰਤੀ ਲਈ ਪ੍ਰਕਿਰਿਆ ਸ਼ੁਰੂ ਕੀਤੀ ਹੈ। ਇਕੱਲੇ ਸਰਹੱਦੀ ਖੇਤਰ ਵਿੱਚ ਮਾਸਟਰ ਕਾਡਰ ਦੀਆਂ 2392 ਅਸਾਮੀਆਂ ਭਰਨ ਲਈ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਬੁਲਾਰੇ ਅਨੁਸਾਰ ਮਸਟਰ ਕਾਡਰ ਵਿੱਚ ਅੰਗਰੇਜ਼ੀ ਵਿਸ਼ੇ ਦੇ 899 ਅਧਿਆਪਕ, ਮੈਥ ਦੇ 595 ਅਤੇ ਸਾਇੰਸ ਦੇ 518 ਅਧਿਆਪਕ ਭਰਤੀ ਕੀਤੇ ਜਾ ਰਹੇ ਹਨ।
ਇਸ ਤੋਂ ਇਲਾਵਾ ਅੰਗਰੇਜ਼ੀ ਵਿਸ਼ੇ ਵਿੱਚ 380 ਅਧਿਆਪਕਾਂ ਦੀਆਂ ਬੈਕਲੋਗ ਅਸਾਮੀਆਂ ਵੀ ਭਰੀਆਂ ਜਾ ਰਹੀਆਂ ਹਨ। ਬੁਲਾਰੇ ਅਨੁਸਾਰ ਇਹ ਸਾਰੀਆਂ ਅਸਾਮੀਆਂ ਬਾਰਡਰ ਏਰੀਏ ਦੀਆਂ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਵਿਭਾਗ ਦੀ ਵੈਬਸਾਈਟ ’ਤੇ ਪਹਿਲੀ ਮਈ 2021 ਤੱਕ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਸਕੂਲ ਲਾਇਬ੍ਰੇਰੀਅਨਾਂ ਦੀਆਂ ਵੀ 750 ਅਸਾਮੀਆਂ ਲਈ ਵੀ ਬਿਨੇਪੱਤਰਾਂ ਦੀ ਮੰਗ ਕੀਤੀ ਜਾ ਚੁੱਕੀ ਹੈ ਜਿਨ੍ਹਾਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 26 ਅਪ੍ਰੈਲ ਨਿਰਧਾਰਤ ਕੀਤੀ ਗਈ ਹੈ। 
]]>
ਨੈਸ਼ਨਲ ਗ੍ਰੀਨ ਕਰੋਪਸ ਪ੍ਰੋਗਰਾਮ ਚਲਾਉਣ ਲਈ 2200 ਸਰਕਾਰੀ ਸਕੂਲਾਂ ਦੀ ਚੋਣ https://punjabi.newsd5.in/%e0%a8%a8%e0%a9%88%e0%a8%b6%e0%a8%a8%e0%a8%b2-%e0%a8%97%e0%a9%8d%e0%a8%b0%e0%a9%80%e0%a8%a8-%e0%a8%95%e0%a8%b0%e0%a9%8b%e0%a8%aa%e0%a8%b8-%e0%a8%aa%e0%a9%8d%e0%a8%b0%e0%a9%8b%e0%a8%97%e0%a8%b0/ Thu, 01 Apr 2021 10:39:22 +0000 https://punjabi.newsd5.in/?p=98108 ਸਿੰਗਲਾ ਦੇ ਨਿਰਦੇਸ਼ਾਂ ’ਤੇ ਸਕੂਲਾਂ ਨੂੰ ਰਾਸ਼ੀ ਭੇਜਣ ਦਾ ਫੈਸਲਾ
ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ’ਤੇ ਸਰਕਾਰੀ ਸਕੂਲਾਂ ਵਿੱਚ ਨੈਸ਼ਨਲ ਗਰੀਨ ਕਰੋਪਸ ਪ੍ਰੋਗਰਾਮ ਚਲਾਉਣ ਲਈ ਸਕੂਲ ਸਿੱਖਿਆ ਵਿਭਾਗ ਨੇ ਇੱਕ ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ ਕਰਨ ਦਾ ਫੈਸਲਾ ਕਰ ਲਿਆ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਇਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਨੈਸ਼ਨਲ ਗਰੀਨ ਕਰੋਪਸ ਪ੍ਰੋਗਰਾਮ 2020-21 ਨੂੰ ਲਾਗੂ ਕਰਨ ਲਈ ਸੂਬੇ ਭਰ ਦੇ 2200 ਸਰਕਾਰੀ ਸਕੂਲਾਂ ਦੀ ਚੋਣ ਕੀਤੀ ਗਈ ਹੈ ਅਤੇ ਹਰੇਕ ਜ਼ਿਲੇ ਵਿੱਚੋਂ 100 ਸਕੂਲ ਲਏ ਗਏ ਹਨ। ਇਨ੍ਹਾਂ ਸਕੂਲਾਂ ਨੂੰ ਇੱਕ ਕਰੋੜ, 15 ਲੱਖ ਅਤੇ 50 ਹਜ਼ਾਰ ਰੁਪਏ ਦੀ ਰਾਸ਼ੀ ਭੇਜੀ ਜਾ ਰਹੀ ਹੈ। ਇਸ ਰਾਸ਼ੀ ਵਿੱਚੋਂ ਹਰੇਕ ਈਕੋ ਕਲੱਬ ਲਈ 5000 ਰੁਪਏ ਦੀ ਵਿਵਸਥਾ ਕੀਤੀ ਗਈ ਹੈ ਜਦਕਿ ਇਸ ਪ੍ਰੋਗਰਾਮ ਨੂੰ ਲਾਗੂ ਕਰਨ ਤੇ ਨਿਗਰਾਣੀ ਰੱਖਣ ਲਈ  25,000 ਰੁਪਏ ਪ੍ਰਤੀ ਜ਼ਿਲਾ ਦਿੱਤੇ ਗਏ ਹਨ।
ਬੁਲਾਰੇ ਅਨੁਸਾਰ ਇਸ ਪ੍ਰੋਗਰਾਮ ਦੇ ਹੇਠ ਵਾਤਾਵਰਣ ਸੁਰੱਖਿਆ ਅਤੇ ਸੰਭਾਲ ਦੇ ਨਾਲ ਨਾਲ ਸੋਲਿਡ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇਗੀ। ਸਕੂਲਾਂ ਵਿੱਚ ਵਿਸ਼ਵ ਵਾਤਾਵਰਣ ਦਿਵਸ, ਵਿਸ਼ਵ ਵੈੱਟਲੈਂਡ ਦਿਵਸ, ਧਰਤ ਦਿਵਸ ਆਦਿ ਵਰਗੇ ਮਹੱਤਵਪੂਰਨ ਵਾਤਾਵਰਣ ਦਿਵਸ ਮਨਾਏ ਜਾਣਗੇ। ਇਸ ਦੌਰਾਨ ਇਨ੍ਹਾਂ ਦਿਵਸਾਂ ਨਾਲ ਸਬੰਧਿਤ ਸਲੋਗਨ, ਡਰਾਇੰਗ ਅਤੇ ਪੋਸਟਰ ਮੁਕਾਬਲੇ ਕਰਵਾਏ ਜਾਣਗੇ ਅਤੇ ਵਿਦਿਆਰਥੀ ‘ਪ੍ਰਕਿਰਤੀ ਖੋਜ’ ਹੇਠ ਕੁਵਿਜ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਇਸ ਪ੍ਰੋਗਰਾਮ ਦੇ ਹੇਠ ਸਕੂਲਾਂ ਅਤੇ ਹੋਰਨਾਂ ਥਾਵਾਂ ’ਤੇ ਪੌਦੇ ਲਉਣ ਦੇ ਨਾਲ ਨਾਲ ਸਫਾਈ ਮੁਹਿੰਮ ਵੀ ਚਲਾਈ ਜਾਵੇਗੀ।
]]>
ਸਕੂਲ ਸਿੱਖਿਆ ਵਿਭਾਗ ਵੱਲੋਂ ਲਾਇਬ੍ਰੇਰੀਆਂ ਵਾਸਤੇ ਪੁਸਤਕਾਂ ਖਰੀਦਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ https://punjabi.newsd5.in/%e0%a8%b8%e0%a8%95%e0%a9%82%e0%a8%b2-%e0%a8%b8%e0%a8%bf%e0%a9%b1%e0%a8%96%e0%a8%bf%e0%a8%86-%e0%a8%b5%e0%a8%bf%e0%a8%ad%e0%a8%be%e0%a8%97-%e0%a8%b5%e0%a9%b1%e0%a8%b2%e0%a9%8b%e0%a8%82-%e0%a8%b2/ Wed, 03 Mar 2021 09:29:40 +0000 https://punjabi.newsd5.in/?p=93651 ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਲਾਇਬ੍ਰੇਰੀਆਂ ਲਈ ਪੁਸਤਕਾਂ ਖਰੀਦਣ ਵਾਸਤੇ ਸਕੂਲ ਪੱਧਰ ’ਤੇ ਕਮੇਟੀਆਂ ਬਣਾਉਣ ਅਤੇ ਮਾਹਿਰ ਕਮੇਟੀ ਵੱਲੋਂ ਸਿਫਾਰਸ਼ ਕੀਤੀਆਂ ਕਿਤਾਬਾਂ ਹੀ ਖਰੀਦਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਦੇ ਅਨੁਸਾਰ ਲਾਇਬ੍ਰੇਰੀਆਂ ਲਈ ਪੁਸਤਕਾਂ ਦੀ ਖਰੀਦ ਦੇ ਮੰਤਵ ਨਾਲ ਉਘੇ ਸਾਹਿਤਕਾਰ ਡਾ. ਆਤਮਜੀਤ ਦੀ ਅਗਵਾਈ ਵਿੱਚ ਸਾਹਿਤਕਾਰਾਂ ਦੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ।

ਲਓ ਸਰਦਾਰ ਨੇ ਗੱਡਿਆ ਨੇਪਾਲ ‘ਚ ਕਿਸਾਨੀ ਝੰਡਾ,ਨੇਪਾਲੀਆਂ ਨੇ ਕਿਸਾਨਾਂ ਦੇ ਹੱਕ ‘ਚ ਮਾਰਿਆ ਲਲਕਾਰਾ!

ਇਸ ਕਮੇਟੀ ਵੱਲੋਂ ਕੀਤੀਆਂ ਗਈਆਂ ਸਿਫਾਰਸ਼ਾਂ ਦੇ ਆਧਾਰ ’ਤੇ ਸਕੂਲਾਂ ਨੂੰ ਨਵੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਬੁਲਾਰੇ ਅਨੁਸਾਰ ਕਿਤਾਬਾਂ ਦੀ ਖਰੀਦ ਲਈ ਸਕੂਲ ਪੱਧਰ ’ਤੇ ਕਮੇਟੀਆਂ ਬਨਾਉਣ ਅਤੇ ਮਾਹਿਰ ਕਮੇਟੀ ਦੀਆਂ ਸਿਫਾਰਸ਼ ਕੀਤੀਆਂ ਕਿਤਾਬਾਂ ਵਿੱਚੋਂ ਹੀ ਖਰੀਦ ਕਰਨ ਤੋਂ ਇਲਾਵਾ ਪੰਜਾਬ ਦੇ ਇਤਿਹਾਸ, ਸਭਿਆਚਾਰ, ਭੂਗੋਲ, ਸਮਾਜ, ਲੋਕ ਸਾਹਿਤ, ਜਾਂ ਬੋਲੀਆਂ ਆਧਾਰਤ ਵਧੇਰੇ ਪੁਸਤਕਾਂ ਖਰੀਦਣ ਲਈ ਨਿਰਦੇਸ਼ ਦਿੱਤੇ ਗਏ ਹਨ।

ਅਕਾਲੀ ਤੇ ਝਾੜੂ ਵਾਲੇ ਹੋਏ ਇਕੱਠੇ!ਫੇਰ ਚੰਡੀਗੜ੍ਹ ’ਚ ਪਾਤਾ ਗਾਹ,ਕੈਪਟਨ ਸਰਕਾਰ ਦੇ ਉੱਡੇ ਹੋਸ਼

ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਅਤੇ ਉਨ੍ਹਾਂ ਨੂੰ ਇਸ ਪਾਸੇ ਵੱਲ ਅਕ੍ਰਸ਼ਿਤ ਕਰਨ ਲਈ ਰੰਗਦਾਰ ਤੇ ਸਚਿੱਤਰ ਪੁਸਤਕਾਂ ਦੀ ਖਰੀਦ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ। ਸਰਕਾਰੀ ਪਬਲਿਸ਼ਰ ਦੁਆਰਾ ਪ੍ਰਕਾਸ਼ਿਤ ਪੁਸਤਕਾਂ ਖਰੀਦਣ ਸਮੇਂ ਉਨ੍ਹਾਂ ਦੀ ਨੀਤੀ ਅਨੁਸਾਰ ਡਿਸਕਾਉਟ ਲੈਣ, ਨੈਸ਼ਨਲ ਬੁੱਕ ਟ੍ਰਸਟ ਤੋਂ ਖਰੀਦੀਆਂ ਜਾਣ ਵਾਲੀਆਂ ਪੁਸਤਕਾਂ ’ਤੇ 25 ਫੀਸਦੀ ਅਤੇ ਪ੍ਰਾਈਵੇਟ ਪਬਲਿਸ਼ਰਾਂ ਤੋਂ ਖਰੀਦੀਆਂ ਜਾਣ ਵਾਲੀਆਂ ਪੁਸਤਕਾਂ ’ਤੇ ਘੱਟੋ-ਘੱਟ 40 ਫੀਸਦੀ ਡਿਸਕਾਉਟ ਲੈਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਕੂਲਾਂ ਨੂੰ ਨਵੀਂਆਂ ਪੁਸਤਕਾਂ ਹੀ ਖਰੀਦਣ ਲਈ ਹੀ ਆਖਿਆ ਗਿਆ ਹੈ।

]]>
ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲਿਆਂ ਦੀ ਸੂਚੀ ਜਾਰੀ https://punjabi.newsd5.in/%e0%a8%b8%e0%a8%bf%e0%a9%b1%e0%a8%96%e0%a8%bf%e0%a8%86-%e0%a8%b5%e0%a8%bf%e0%a8%ad%e0%a8%be%e0%a8%97-%e0%a8%b5%e0%a9%b1%e0%a8%b2%e0%a9%8b%e0%a8%82-%e0%a8%b8%e0%a9%8d%e0%a8%b0%e0%a9%80-%e0%a8%97/ Thu, 02 Jul 2020 11:33:05 +0000 https://punjabi.newsd5.in/?p=70217 ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸਾਢੇ ਪੰਜ ਮਹੀਨੇ ਚੱਲਣ ਵਾਲੇ ਵਿਦਿਅਕ ਮੁਕਾਬਲਿਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਵੱਲੋਂ ਜਾਰੀ ਕੀਤੇ ਕੈਲੰਡਰ ਵਿੱਚ ਕਿਹਾ ਗਿਆ ਹੈ ਕਿ ਇਹ ਮੁਕਾਬਲੇ 6 ਜੁਲਾਈ 2020 ਤੋਂ 21 ਦਸੰਬਰ 2020 ਤੱਕ ਚੱਲਣਗੇ। ਇਨ੍ਹਾਂ ਵਿੱਚ ਸ਼ਬਦ ਗਾਇਨ, ਗੀਤ, ਕਾਵਿ ਉਚਾਰਣ, ਭਾਸ਼ਣ, ਸੰਗੀਤ ਸਾਜੋ-ਸਾਜੋ ਸਮਾਨ ਵਜਾਉਣ (ਹਰਮੋਨੀਅਮ, ਤਬਲਾ, ਢੋਲਕ, ਤੂੰਬੀ, ਬੰਸਰੀ, ਸਾਰੰਗੀ, ਢੱਡ) ਪੋਸਟਰ ਬਨਾਉਣ, ਪੇਂਟਿੰਗ ਬਨਾਉਣ, ਸਲੋਗਨ ਲੇਖਣ, ਸੁੰਦਰ ਲਿਖਾਈ ਲਿਖਣ, ਪੀ.ਪੀ.ਟੀ. ਮੇਕਿੰਗ ਅਤੇ ਦਸਤਾਰਬੰਦੀ ਦੇ ਮੁਕਾਬਲੇ ਸ਼ਾਮਲ ਹਨ।

ਬਠਿੰਡਾ ਥਰਮਲ ਤੋਂ ਆਈ ਖ਼ਬਰ | Bathinda | Thermal

ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕਾਬਲੇ ਸਿਰਫ਼ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫ਼ਲਸਫ਼ੇ, ਸਿੱਖਿਆਵਾਂ, ਬਾਣੀ ਅਤੇ ਕੁਰਬਾਨੀ ਨਾਲ ਸਬੰਧਿਤ ਹੋਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਸਿਰਫ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੀ ਹਿੱਸਾ ਲੈ ਸਕਣਗੇ। ਸਾਰੇ ਮੁਕਾਬਲੇ ਪ੍ਰਾਇਮਰੀ, ਮਿਡਲ, ਸੈਕੰਡਰੀ ਤਿੰਨ ਪੱਧਰਾਂ ’ਤੇ ਕਰਵਾਏ ਜਾਣਗੇ। ਇਸੇ ਤਰ੍ਹਾਂ ਹੀ ਸਪੈਸ਼ਲ ਨੀਡ (ਸੀ.ਡਬਲਯੂ.ਐਸ.ਐਨ) ਵਾਲੇ ਬੱਚਿਆਂ ਦੇ ਮੁਕਾਬਲੇ ਵੀ ਤਿੰਨ ਪੱਧਰਾਂ ’ਤੇ ਹੀ ਹੋਣਗੇ।

ਲੋਕਾਂ ਨੇ ਫੜ ਕੇ ਪੁਲਿਸ ਮੁਲਾਜ਼ਮ ਦੀ ਕੀਤੀ ਸੇਵਾ | Viral Video | Punjab Police

ਇੱਕ ਵਿਦਿਆਰਥੀ ਵੱਧ ਤੋਂ ਵੱਧ ਦੋ ਆਈਟਮਾਂ ਵਿੱਚ ਹਿੱਸਾ ਲੈ ਸਕਦਾ ਹੈ। ਬੁਲਾਰੇ ਅਨੁਸਾਰ ਇਹ ਮੁਕਾਬਲੇ ਮੌਜੂਦਾ ਸਥਿਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਨਲਾਈਨਜ਼ ਤੇ ਸੋਲੋ ਆਈਟਮਜ਼ ਦੇ ਰੂਪ ਵਿੱਚ ਕਰਵਾਏ ਜਾਣਗੇ। ਇਨ੍ਹਾਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਦੇਖ ਰੇਖ ਹੇਠ ਇੱਕ ਕਮੇਟੀ (ਪ੍ਰਾਇਮਰੀ ਤੇ ਸੈਕੰਡਰੀ ਪੱਧਰ ’ਤੇ ਵੱਖ ਵੱਖ) ਦਾ ਗਠਨ ਕੀਤਾ ਜਾਵੇਗਾ। ਇਸ ਕਮੇਟੀ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਚੇਅਰਮੈਨ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਂਬਰ ਸਕੱਤਰ ਹੋਣਗੇ।

]]>