Deprecated: Creation of dynamic property Stionic_Admin::$option_onesignal is deprecated in /home/admin1/public_html/punjabi/wp-content/plugins/hostingcrow-core/admin/class-stionic-admin.php on line 30 Deprecated: Creation of dynamic property TieLabs_Instagram_Feed::$helper is deprecated in /home/admin1/public_html/punjabi/wp-content/plugins/tielabs-instagram/tielabs-instagram.php on line 69 Deprecated: Creation of dynamic property TieLabs_Instagram_Feed::$account is deprecated in /home/admin1/public_html/punjabi/wp-content/plugins/tielabs-instagram/tielabs-instagram.php on line 70 Deprecated: Creation of dynamic property TieLabs_Instagram_Feed::$api is deprecated in /home/admin1/public_html/punjabi/wp-content/plugins/tielabs-instagram/tielabs-instagram.php on line 71 Notice: Function _load_textdomain_just_in_time was called incorrectly. Translation loading for the rocket domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/admin1/public_html/punjabi/wp-includes/functions.php on line 6260 Deprecated: Creation of dynamic property WP_Rocket\Engine\Preload\SitemapPreloadSubscriber::$options is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 26 Deprecated: Creation of dynamic property WP_Rocket\Engine\Preload\SitemapPreloadSubscriber::$sitemap_preload is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 27 Warning: Cannot modify header information - headers already sent by (output started at /home/admin1/public_html/punjabi/wp-content/plugins/free-comments-for-wordpress-vuukle/free-comments-for-wordpress-vuukle.php:1) in /home/admin1/public_html/punjabi/wp-includes/feed-rss2.php on line 8 secretary – D5 News https://punjabi.newsd5.in Truth Seeking News Network. Fri, 14 Oct 2022 04:19:36 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png secretary – D5 News https://punjabi.newsd5.in 32 32 ਮਹਾਰਾਸ਼ਟਰ ਦੇ ਸਕੱਤਰ ਸਕੂਲ ਸਿੱਖਿਆ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ  https://punjabi.newsd5.in/%e0%a8%ae%e0%a8%b9%e0%a8%be%e0%a8%b0%e0%a8%be%e0%a8%b6%e0%a8%9f%e0%a8%b0-%e0%a8%a6%e0%a9%87-%e0%a8%b8%e0%a8%95%e0%a9%b1%e0%a8%a4%e0%a8%b0-%e0%a8%b8%e0%a8%95%e0%a9%82%e0%a8%b2-%e0%a8%b8%e0%a8%bf/ Deprecated: Creation of dynamic property Free_Comments_For_Wordpress_Vuukle_Public::$settings is deprecated in /home/admin1/public_html/punjabi/wp-content/plugins/free-comments-for-wordpress-vuukle/public/class-free-comments-for-wordpress-vuukle-public.php on line 142 Fri, 14 Oct 2022 04:19:36 +0000 https://punjabi.newsd5.in/?p=180452 ਵਫ਼ਦ ਨੇ ਪੰਜਾਬ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਅਤੇ ਮੈਰੀਟੋਰੀਅਸ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਗੁਣਾਤਮਿਕ ਸਿੱਖਿਆ ਬਾਰੇ ਹਾਸਲ ਕੀਤੀ ਜਾਣਕਾਰੀ
ਚੰਡੀਗੜ੍ਹ/ਮਹਾਰਾਸ਼ਟਰ  : ਮਹਾਰਾਸ਼ਟਰ ਸਰਕਾਰ ਦੇ ਸਿੱਖਿਆ ਵਿਭਾਗ ਦੇ  ਇਕ ਉਚ ਪੱਧਰੀ ਵਫ਼ਦ ਵੱਲੋਂ ਪੰਜਾਬ ਦੇ  ਸਰਕਾਰੀ ਸਕੂਲਾਂ ਦੀ ਮਿਆਰੀ ਸਿੱਖਿਆ ਪ੍ਰਣਾਲੀ ਤੋਂ ਜਾਣੂ ਹੋਣ ਲਈ ਅਤੇ ਸਕੂਲਾਂ ਵਿੱਚ ਚਲ ਰਹੀਆਂ ਗੁਣਾਤਮਿਕ ਸਿੱਖਿਆ ਦੀਆਂ ਕਿਰਿਆਵਾਂ ਬਾਰੇ ਜਾਗਰੂਕ ਹੋਣ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਦੌਰਾ ਕੀਤਾ ਗਿਆ। ਮਹਾਰਾਸ਼ਟਰ ਸਰਕਾਰ ਦੇ ਸਿੱਖਿਆ ਮੰਤਰੀ ਦੀਪਕ ਕੇਸਰਕਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਹਾਰਾਸ਼ਟਰ ਸਰਕਾਰ ਦੇ ਸਕੱਤਰ ਸਕੂਲ ਸਿੱਖਿਆ  ਅਤੇ ਖੇਡ ਵਿਭਾਗ ਰਣਜੀਤ ਸਿੰਘ ਦਿਓਲ ਆਈ.ਏ.ਐੱਸ. ਦੀ ਅਗਵਾਈ ਵਾਲੇ ਵਫ਼ਦ ਨੇ ਸਰਕਾਰੀ ਪ੍ਰਾਇਮਰੀ ਸਕੂਲ ਨਰੈਣਗੜ੍ਹ ਝੁੱਗੀਆਂ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼ 3 ਬੀ-1 ਮੋਹਾਲੀ ਅਤੇ ਮੈਰੀਟੋਰੀਅਸ ਸਕੂਲ ਮੋਹਾਲੀ ਦਾ ਦੌਰਾ ਕੀਤਾ। ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕਮ ਡੀ.ਜੀ.ਐੱਸ.ਈ. ਪ੍ਰਦੀਪ ਕੁਮਾਰ ਅਗਰਵਾਲ ਆਈ.ਏ.ਐੱਸ ਵਲੋਂ ਇਸ ਵਫ਼ਦ ਨੂੰ ਸੂਬੇ ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰਵਾਇਆ ਗਿਆ ਅਤੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਰਜਪ੍ਰਣਾਲੀ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਗਈ।
ਦੌਰੇ ਤੇ ਆਏ ਵਫ਼ਦ ਵਿੱਚ ਕੈਲਾਸ਼ ਪਾਗਾਰੇ ਸਟੇਟ ਪ੍ਰੋਜੈਕਟ ਡਾਇਰੈਕਟਰ ਸਮੱਗਰਾ ਸਿੱਖਿਆ ਮਹਾਰਾਸ਼ਟਰ ਪ੍ਰਾਇਮਰੀ ਸਿੱਖਿਆ ਪ੍ਰੀਸ਼ਦ ਮੁੰਬਈ, ਸੁਸ਼ਾਂਤ ਖਾਂਡੇਕਰ ਓ.ਐੱਸ.ਡੀ ਟੀ ਸਿੱਖਿਆ ਮੰਤਰੀ ਮਹਾਰਾਸ਼ਟਰ, ਸਿੱਧੇਸ਼ ਵਾਡੇਕਰ, ਸਲਾਹਕਾਰ ਸਿੱਖਿਆ ਵਿਭਾਗ ਅਤੇ ਖੇਡ ਵਿਭਾਗ ਮਹਾਰਾਸ਼ਟਰ, ਰਮਾਂਕਾਂਤ ਕਾਠਮੋਰੇ, ਸੰਯੁਕਤ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਪੂਣੇ (ਮਹਾਰਾਸ਼ਟਰਾ), ਮਹੇਸ਼ ਪਾਲਕਰ ਡਾਇਰੈਕਟਰ ਐਜੂਕੇਸ਼ਨ ਮਹਾਰਾਸ਼ਟਰ ਸ਼ਾਮਲ ਸਨ। ਵਫ਼ਦ ਨੇ ਸਕੂਲਾਂ ਦੌਰੇ ਦੌਰਾਨ ਸਕੂਲ ਦੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਬੱਚਿਆਂ ਲਈ ਮੁਫ਼ਤ ਸਿੱਖਿਆ, ਮੁਫ਼ਤ ਵਰਦੀ, ਪ੍ਰੀ-ਪ੍ਰਾਇਮਰੀ, ਸਮਾਰਟ ਕਲਾਸਰੂਮ, ਸਿੱਖਣ-ਸਿਖਾਉਣ ਲਈ ਵਰਤੀਆਂ ਜਾਣ ਵਾਲੀਆਂ ਉੱਤਮ ਕਿਰਿਆਵਾਂ (ਬੈਸਟ ਪ੍ਰੈਕਟਿਸਜ਼), ਸਾਇੰਸ ਪ੍ਰਯੋਗਸ਼ਾਲਾਵਾਂ, ਲਾਇਬ੍ਰੇਰੀਆਂ, ਆਰਟੀਫੀਸ਼ੀਅਲ ਇੰਟੈਲੀਜੈਂਸ ਸੰਬੰਧੀ ਟਿੰਕਰਿੰਗ ਲੈਬ, ਐਜੂਸੈੱਟ, ਵਿਦਿਆਰਥੀਆਂ ਲਈ ਵੰਨਗੀ ਭਰਪੂਰ ਬੈਠਣ ਲਈ ਫਰਨੀਚਰ, ਵੱਖ-ਵੱਖ ਵਜ਼ੀਫ਼ਾ ਸਕੀਮਾਂ ਤਹਿਤ ਬੱਚਿਆਂ ਨੂੰ ਮਿਲਣ ਵਾਲੇ ਵਜ਼ੀਫ਼ਿਆਂ, ਮਿਡ-ਡੇ-ਮੀਲ, ਖੇਡ ਦੇ ਮੈਦਾਨ, ਸਪਲੀਮੈਂਟਰੀ ਸਟਡੀ ਮਟੀਰੀਅਲ, ਵਿਦਿਆਰਥੀਆਂ ਦੇ ਦਾਖ਼ਲਿਆਂ ਸੰਬੰਧੀ, ਸਕੂਲਾਂ ਦੀ ਗ੍ਰੇਡਿੰਗ, ਵਿਭਾਗ ਵੱਲੋਂ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਮੋਬਾਈਲ ਐਪ ਸੰਬੰਧੀ, ਵਿਦਿਆਰਥੀਆਂ ਅਤੇ ਹੋਰ ਸਹੂਲਤਾਂ ਆਦਿ ਬਾਰੇ ਜਾਣਕਾਰੀ ਹਾਸਲ ਕੀਤੀ।
ਉਹਨਾਂ ਅਧਿਆਪਕਾਂ ਵੱਲੋਂ ਤਿਆਰ ਕੀਤੇ ਗਏ ਆਕਰਸ਼ਕ ਅਤੇ ਰੰਗਦਾਰ ਟੀਚਿੰਗ ਏਡ ਨੂੰ ਵੀ ਦੇਖਿਆ। ਵਫ਼ਦ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਦੌਰੇ ਉਪਰੰਤ ਪੰਜਾਬ ਦੇ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਸ੍ਰੀਮਤੀ ਜਸਪ੍ਰੀਤ ਤਲਵਾੜ ਆਈ.ਏ.ਐੱਸ. ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ  ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਸੰਗਠਨਾਤਮਕ ਢਾਂਚੇ, ਅਧਿਆਪਕਾਂ ਅਤੇ ਵਿਦਿਆਰਥੀਆਂ ਸੰਬੰਧੀ ਜਾਣਕਾਰੀ, ਅਧਿਆਪਕ ਸਿਖਲਾਈ ਪ੍ਰੋਗਰਾਮਾਂ, ਅਧਿਆਪਕ ਭਰਤੀ, ਸਮਾਰਟ ਸਕੂਲ ਨੀਤੀ, ਆਨਲਾਈਨ ਅਧਿਆਪਕ ਤਬਾਦਲਾ ਨੀਤੀ, ਖੇਡ ਨੀਤੀ ਅਤੇ ਹੋਰ ਮਹੱਤਵਪੂਰਨ ਮੁੱਦਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸਕੂਲੀ ਸਿੱਖਿਆ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਵੀ ਵਿਸਤਾਰ ਪੂਰਵਕ ਚਰਚਾ ਕੀਤੀ।
ਪੰਜਾਬ ਸਰਕਾਰ ਦੇ ਭਵਿੱਖ ਟੀਚਿਆਂ ਬਾਰੇ ਮਹਾਰਾਸ਼ਟਰ ਦੇ ਵਫ਼ਦ ਨੂੰ ਜਾਣੂ ਕਰਵਾਉਂਦਿਆਂ ਸ੍ਰੀਮਤੀ ਤਲਵਾਰ ਨੇ ਦੱਸਿਆ ਸੂਬਾ ਸਰਕਾਰ ਵੱਲੋਂ ਬਹੁਤ ਜਲਦ  100 ਸਕੂਲ ਆਫ਼ ਐਮੀਨੈਂਸ ਤਿਆਰ ਕੀਤੇ ਜਾ ਰਹੇ ਹਨ ਜਿਸ ਲਈ 200 ਕਰੋੜ ਰੁਪਏ ਦਾ ਬਜ਼ਟ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਭਵਿੱਖ ਵਿੱਚ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਪ੍ਰਦਾਨ ਕਰਵਾਉਣ ਲਈ ਵੀ ਬਜ਼ਟ ਵਿੱਚ 30 ਕਰੋੜ ਰੁਪਏ ਰੱਖੇ ਗਏ ਹਨ। ਇਸ ਮੌਕੇ ਗੌਰੀ ਪ੍ਰਾਸ਼ਰ ਜੋਸ਼ੀ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ, ਡਾ. ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਪੰਜਾਬ, ਮਨੋਜ ਕੁਮਾਰ ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ, ਗੁਰਜੀਤ ਸਿੰਘ ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ, ਕਿਰਨਜੀਤ ਸਿੰਘ ਟਿਵਾਣਾ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਸਮੇਂਤ ਕਈ ਹੋਰ ਅਧਿਕਾਰੀ ਹਾਜ਼ਰ ਸਨ।
]]>
ਜੰਡੂ ਪ੍ਰਧਾਨ ਤੇ ਨੌਲੀ ਸਕੱਤਰ ਜਨਰਲ ਬਣੇ https://punjabi.newsd5.in/%e0%a8%9c%e0%a9%b0%e0%a8%a1%e0%a9%82-%e0%a8%aa%e0%a9%8d%e0%a8%b0%e0%a8%a7%e0%a8%be%e0%a8%a8-%e0%a8%a4%e0%a9%87-%e0%a8%a8%e0%a9%8c%e0%a8%b2%e0%a9%80-%e0%a8%b8%e0%a8%95%e0%a9%b1%e0%a8%a4%e0%a8%b0/ Sun, 08 May 2022 14:58:42 +0000 https://punjabi.newsd5.in/?p=156520 ਮੰਡੀ ਗੋਬਿੰਦਗੜ੍ਹ: ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੀ ਤੀਜੀ ਸੂਬਾਈ ਕਾਨਫਰੰਸ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿੱਚ ਸੱਤ ਮਈ ਨੂੰ ਹੋਈ ਜਿਸ ਵਿੱਚ ਸੂਬਾਈ ਅਹੁਦੇਦਾਰਾਂ ਤੇ ਵਰਕਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਗਈ। ਸਰਬ ਸੰਮਤੀ ਨਾਲ ਸ੍ਰੀ ਬਲਬੀਰ ਸਿੰਘ ਜੰਡੂ, ਪ੍ਰਧਾਨ, ਬਲਵਿੰਦਰ ਸਿੰਘ ਜੰਮੂ ਚੇਅਰਮੈਨ,ਪਾਲ ਸਿੰਘ ਨੌਲੀ ਸਕੱਤਰ ਜਨਰਲ, ਬਿੰਦੂ ਸਿੰਘ ਖਜਾਨਚੀ ਚੁਣੇ ਗਏ।

ਅੱਧੀ ਰਾਤ ਨੂੰ ਬੱਗਾ ਨੇ ਪਲਟਿਆ ਪਾਸਾ, ਫਿਰ ਪੰਜਾਬ ਪੁਲਿਸ ਨੂੰ ਦਿੱਤਾ ਝਟਕਾ! ਰਾਤੋ-ਰਾਤ ਲਾ ਗਿਆ ਸਕੀਮ!

ਸ੍ਰੀ ਭੂਸ਼ਨ ਸੂਦ,ਜੈ ਸਿੰਘ ਛਿੱਬਰ,ਰਾਜਨ ਮਾਨ,ਮੀਤ ਪ੍ਰਧਾਨ, ਜੋਗਿੰਦਰ ਸਿੰਘ ਮਾਨ, ਗਗਨਦੀਪ ਅਰੋੜਾ,ਐਨਪੀ ਧਵਨ, ਸੰਤੋਸ਼ ਗੁਪਤਾ , ਸਕੱਤਰ ਅਤੇ 31 ਮੈਂਬਰੀ ਵਰਕਿੰਗ ਕਮੇਟੀ ਚੁਣੀ ਗਈ। ਇਸ ਦੇ ਨਾਲ ਹੀ ਨਵੀਂ ਟੀਮ ਵਲੋਂ ਦਸ ਮਈ ਨੂੰ ਸੈਕਟਰ 17 ਚੰਡੀਗੜ੍ਹ ਵਿੱਚ ਮੰਗ ਦਿਵਸ ਮਨਾਇਆ ਜਾਵੇਗਾ।

]]>
ਅਮਰੀਕਾ ’ਚ ਹਮਲੇ ਦੇ ਪੀੜਤ ਸੱਜਣ ਸਿੰਘ ਦਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਜਾਣਿਆ ਹਾਲ https://punjabi.newsd5.in/%e0%a8%85%e0%a8%ae%e0%a8%b0%e0%a9%80%e0%a8%95%e0%a8%be-%e0%a8%9a-%e0%a8%b9%e0%a8%ae%e0%a8%b2%e0%a9%87-%e0%a8%a6%e0%a9%87-%e0%a8%aa%e0%a9%80%e0%a9%9c%e0%a8%a4-%e0%a8%b8%e0%a9%b1%e0%a8%9c/ Fri, 15 Apr 2022 11:18:06 +0000 https://punjabi.newsd5.in/?p=153193 ਅੰਮ੍ਰਿਤਸਰ/ਵਾਸ਼ਿੰਗਟਨ : ਅਮਰੀਕਾ ’ਚ ਨਿਊਯਾਰਕ ਦੇ ਰਿਚਮੰਡ ਹਿੱਲ ਵਿਚ ਦੋ ਸਿੱਖਾਂ ’ਤੇ ਹੋਏ ਹਮਲੇ ਦੇ ਇਕ ਪੀੜਤ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਨੇ ਹਾਲ ਜਾਣਿਆ। ਪਰਮਜੀਤ ਸਿੰਘ ਸਰੋਆ ਜੋ ਇਸ ਸਮੇਂ ਅਮਰੀਕਾ ਦੇ ਦੌਰੇ ’ਤੇ ਹਨ, ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਰਿਸਮੰਡ ਹਿੱਲ ਘਟਨਾ ਵਿਚ ਜ਼ਖ਼ਮੀ ਹੋਏ ਸੱਜਣ ਸਿੰਘ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਮਿਲ ਕੇ ਘਟਨਾ ਸਬੰਧੀ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਵੱਲੋਂ ਹਮਦਰਦੀ ਪ੍ਰਗਟ ਕੀਤੀ।
ਪਰਮਜੀਤ ਸਿੰਘ ਸਰੋਆ ਨੇ ਟੈਲੀਫੋਨ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਮਲਾ ਕਰਨ ਵਾਲੇ ਵਿੱਚੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਪੁਲਿਸ ਵੱਲੋਂ ਕਾਰਵਾਈ ਜਾਰੀ ਹੈ। ਉਨ੍ਹਾਂ ਦੱਸਿਆ ਕਿ ਨਿਊਯਾਰਕ ਦੇ ਰਿਚਮੰਡ ਹਿੱਲ ’ਚ ਰਹਿੰਦੇ ਸ. ਸੱਜਣ ਸਿੰਘ ਨੇ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਲਈ ਧੰਨਵਾਦ ਕੀਤਾ ਹੈ।
]]>
ਸਕੂਲ ਸਿੱਖਿਆ ਸਕੱਤਰ ਵੱਲੋਂ ਵਜ਼ੀਫੇ ਦੇ ਵਾਸਤੇ ਵਿਦਿਆਰਥੀਆਂ ਦੇ ਬੈਂਕ ਖਾਤੇ ਖੁਲਵਾਉਣ ਲਈ ਸਕੂਲ ਮੁਖੀਆਂ ਨੂੰ ਨਿਰਦੇਸ਼ https://punjabi.newsd5.in/%e0%a8%b8%e0%a8%95%e0%a9%82%e0%a8%b2-%e0%a8%b8%e0%a8%bf%e0%a9%b1%e0%a8%96%e0%a8%bf%e0%a8%86-%e0%a8%b8%e0%a8%95%e0%a9%b1%e0%a8%a4%e0%a8%b0-%e0%a8%b5%e0%a9%b1%e0%a8%b2%e0%a9%8b%e0%a8%82-%e0%a8%b5/ Mon, 12 Jul 2021 10:06:14 +0000 https://punjabi.newsd5.in/?p=112016 ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦ ਬੈਂਕ ਖਾਤੇ ਖੁਲਵਾਉਣ ਲਈ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਉਨ੍ਹਾਂ ਨੂੰ ਵਜ਼ੀਫ਼ਾ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਨੇ ਇਸ ਸਬੰਧ ਵਿੱਚ ਜ਼ਿਲ੍ਹਾ ਸਿੱਖਿਆ ਅਧਿਆਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ।
ਬੁਲਾਰੇ ਅਨੁਸਾਰ ਸਕੂਲੀ ਵਿਦਿਆਰਥੀਆਂ ਨੂੰ ਵੱਖ ਵੱਖ ਸਕੀਮਾਂ ਦੇ ਹੇਠ ਵਜ਼ੀਫ਼ਾ ਦਿੱਤਾ ਜਾ ਰਿਹਾ ਹੈ ਪਰ ਇਹ ਵਜ਼ੀਫ਼ਾ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਸਿੱਧਾ ਜਾਂਦਾ ਹੈ। ਇਸ ਕਰਕੇ ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਬੈਂਕ ਖਾਤਾ ਹੋਣਾ ਜ਼ਰੂਰੀ ਹੈ। ਇਸ ਸੰਦਰਭ ਵਿੱਚ ਸਿੱਖਿਆ ਸਕੱਤਰ ਨੇ ਵਿਦਿਆਰਥੀਆਂ ਦਾ ਜ਼ੀਰੋ ਬੈਲੈਂਸ ਨਾਲ ਬੈਂਕ ਖਾਤਾ ਖੁਲਵਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਕਿਸੇ ਵੀ ਵਿਦਿਆਰਥੀ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ।
]]>
ਸੰਕਰਮਣ ਵਿਅਕਤੀ ਦੇ ਸੰਪਰਕ ‘ਚ ਆਉਣ ਤੋਂ ਬਾਅਦ ਅਮਰੀਕਾ ਦੇ ਵਿਦੇਸ਼ ਮੰਤਰੀ Mike Pompeo ਹੋਏ ਅਕਾਂਤਵਾਸ https://punjabi.newsd5.in/%e0%a8%b8%e0%a9%b0%e0%a8%95%e0%a8%b0%e0%a8%ae%e0%a8%a3-%e0%a8%b5%e0%a8%bf%e0%a8%85%e0%a8%95%e0%a8%a4%e0%a9%80-%e0%a8%a6%e0%a9%87-%e0%a8%b8%e0%a9%b0%e0%a8%aa%e0%a8%b0%e0%a8%95-%e0%a8%9a-%e0%a8%86/ Thu, 17 Dec 2020 08:28:43 +0000 https://punjabi.newsd5.in/?p=82872 ਵਾਸ਼ਿੰਗਟਨ: ਅਮਰੀਕਾ ਦੇ ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ ਵਿਦੇਸ਼ ਮੰਤਰੀ Mike Pompeo ਕੋਰੋਨਾ ਵਾਇਰਸ ਤੋਂ ਸੰਕਰਮਿਤ ਇੱਕ ਵਿਅਕਤੀ ਦੇ ਸੰਪਰਕ ‘ਚ ਆਏ ਸਨ, ਜਿਸ ਤੋਂ ਬਾਅਦ ਉਹ ਅਲੱਗ ਰਹਿ ਰਹੇ ਹਨ। ਮੰਤਰਾਲੇ ਨੂੰ ਕਿਹਾ ਗਿਆ ਕਿ Pompeo ਦੀ ਜਾਂਚ ‘ਚ ਸੰਕਰਮਣ ਦੀ ਪੁਸ਼ਟੀ ਨਹੀਂ ਹੋਈ ਹੈ ਪਰ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ‘ਚ ਰੱਖਿਆ ਗਿਆ ਹੈ।

ਸੰਤ ਬਾਬਾ ਰਾਮ ਸਿੰਘ ਦੀ ਪਹਿਲਾਂ ਦੀ ਵੀਡੀਓ ਆਈ ਸਾਹਮਣੇ ਦੇਖੋ ਕਿਸਾਨਾਂ ਲਈ ਕਿਉ ਚੱਕਿਆ ਵੱਡਾ ਕਦਮ ?

ਮੰਤਰਾਲੇ ਨੇ ਸੰਕਰਮਿਤ ਵਿਅਕਤੀ ਦੀ ਪਹਿਚਾਣ ਨਹੀਂ ਦੱਸੀ ਜਿਸਦੇ ਸੰਪਰਕ ‘ਚ Pompeo ਆਏ ਸਨ। ਮੰਤਰਾਲੇ ਨੇ ਕਿਹਾ, ਵਿਦੇਸ਼ ਮੰਤਰੀ Pompeo ਕੋਵਿਡ ਸੰਕਰਮਿਤ ਵਿਅਕਤੀ ਦੇ ਸੰਪਰਕ ‘ਚ ਆਏ ਸਨ। ਉਨ੍ਹਾਂ ਦੀ ਜਾਂਚ ‘ਚ ਸੰਕਰਮਣ ਦੀ ਪੁਸ਼ਟੀ ਨਹੀਂ ਹੋਈ। ਸੀਡੀਸੀ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਉਹ ਇਕੱਲੇ ‘ਚ ਰਹਿਣਗੇ।

]]>
ਮਨਪ੍ਰੀਤ ਬਾਦਲ ਤੋਂ ਸੁਣੋ ਮੁੱਖ ਸਕੱਤਰ ਦੀ ਮੁਆਫੀ ਵਾਲੀ ਪੂਰੀ ਕਹਾਣੀ, ਸੁਣੋ ਕਿਵੇਂ ਮੰਤਰੀਆਂ ਅੱਗੇ ਝੁਕੇ ਕਰਨ ਅਵਤਾਰ https://punjabi.newsd5.in/%e0%a8%ae%e0%a8%a8%e0%a8%aa%e0%a9%8d%e0%a8%b0%e0%a9%80%e0%a8%a4-%e0%a8%ac%e0%a8%be%e0%a8%a6%e0%a8%b2-%e0%a8%a4%e0%a9%8b%e0%a8%82-%e0%a8%b8%e0%a9%81%e0%a8%a3%e0%a9%8b-%e0%a8%ae%e0%a9%81%e0%a9%b1/ Thu, 28 May 2020 05:32:45 +0000 https://punjabi.newsd5.in/?p=67784 ਚੰਡੀਗੜ੍ਹ : ਪਿਛਲੇ ਕਈ ਦਿਨਾਂ ਤੋਂ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਅਤੇ ਮੰਤਰੀਆਂ ‘ਚ ਚੱਲਦਾ ਆ ਰਿਹਾ ਵਿਵਾਦ ਆਖਿਰ ਖਤਮ ਹੋ ਗਿਆ ਹੈ। ਮੁੱਖ ਸਕੱਤਰ ਨੇ ਬੀਤੇ ਦਿਨ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਗਵਾਈ ਵਿੱਚ ਹੋਈ ਕੈਬੀਨਟ ਬੈਠਕ ਦੌਰਾਨ ਸਾਰੇ ਮੰਤਰੀਆਂ ਤੋਂ ਮਾਫੀ ਮੰਗ ਲਈ ਹੈ। ਕੈਬੀਨਟ ਬੈਠਕ ਤੋਂ ਬਾਅਦ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਮੁੱਖ ਸਕੱਤਰ ਦੇ ਵੱਲੋਂ ਮਾਫੀ ਮੰਗਣ ਤੋਂ ਬਾਅਦ ਇਹ ਵਿਵਾਦ ਖਤਮ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕਰਨ ਅਵਤਾਰ ਦੇ ਵੱਲੋਂ ਉਨ੍ਹਾਂ ਤੋਂ ਤਿੰਨ ਵਾਰ ਮਾਫੀ ਮੰਗੀ ਗਈ।

ਮੁੱਖ ਸਕੱਤਰ ਦੀ ਮਾਫ਼ੀ ‘ਤੇ ਫਸੀ Sarkar ! ਨਕਲੀ ਬੀਜਾਂ ‘ਤੇ ਘਿਰੇ ਮੰਤਰੀ Sukhjinder Randhawa | D5 Channel

ਮੰਤਰੀ ਨੇ ਦੱਸਿਆ ਕਿ ਜਦੋਂ ਇਹ ਵਿਵਾਦ ਹੋਇਆ ਸੀ ਤਾਂ ਪਹਿਲੀ ਵਾਰ ਮੁੱਖ ਸਕੱਤਰ ਨੇ ਉਨ੍ਹਾਂ ਨੂੰ ਫ਼ੋਨ ਕਰਕੇ, ਦੂਜੀ ਵਾਰ ਉਨ੍ਹਾਂ ਦੇ ਪਿੰਡ ਬਾਦਲ ਪਹੁੰਚ ਕੇ ਅਤੇ ਤੀਜੀ ਵਾਰ ਉਨ੍ਹਾਂ ਨੇ ਕੈਬਨਿਟ ਤੋਂ ਫਿਰ ਆਪਣੇ ਸੁਭਾਅ ਲਈ ਮਾਫੀ ਮੰਗ ਲਈ ਹੈ। ਮਨਪ੍ਰੀਤ ਨੇ ਕਿਹਾ ਕਿ ਮਨੁੱਖ ਤੋਂ ਗਲਤੀ ਹੋ ਜਾਂਦੀ ਹੈ ਅਤੇ ਮਨੁੱਖ ਗਲਤੀਆਂ ਦਾ ਪੁਤਲਾ ਹੈ। ਜੇਕਰ ਕੋਈ ਤਿੰਨ ਵਾਰ ਮਾਫੀ ਮੰਗੇ ਅਤੇ ਉਸਨੂੰ ਕੋਈ ਮਾਫ ਨਾ ਕਰੇ ਤਾਂ ਉਹ ਮਨੁੱਖ ਹੈਂਕੜ ਵਿੱਚ ਹੁੰਦਾ ਹੈ। ਇਸ ਲਈ ਪੰਜਾਬ ਕੈਬਨਿਟ ਨੇ ਕਰਨ ਅਵਤਾਰ ਸਿੰਘ ਦੇ ਸੁਭਾਅ ਨੂੰ ਨਜ਼ਰ – ਅੰਦਾਜ਼ ਕਰ ਦਿੱਤਾ ਹੈ। ਇਸਦੇ ਨਾਲ ਹੀ ਇਹ ਵਿਵਾਦ ਵੀ ਖਤਮ ਹੋ ਗਿਆ ਹੈ। ਮੰਤਰੀ ਨੇ ਕਿਹਾ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਮੰਤਰੀਆਂ ਅਤੇ ਅਫਸਰਸ਼ਾਹੀ ਵਿੱਚ ਵਿਵਾਦ ਹੋਇਆ ਹੋਵੇ।

CONGRESS ਮੰਤਰੀ ਨੇ ਘੇਰੀ ਆਪਣੀ ਹੀ ਸਰਕਾਰ CAPTAIN ‘ਤੇ ਹੀ ਚੁੱਕੇ ਸਵਾਲ, ਸਰਕਾਰ ਤੇ ਪੱਤਰਕਾਰ ਵੀ ਹੋਏ ਹੈਰਾਨ

ਇਸ ਤੋਂ ਪਹਿਲਾਂ ਵੀ ਕਈ ਅਜਿਹੇ ਮਾਮਲੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਦਾ ਕਾਰਜਕਾਲ 5 ਸਾਲ ਦਾ ਹੁੰਦਾ ਹੈ ਜਦੋਂ ਕਿ ਅਫਸਰ ਦਾ 35 ਸਾਲ ਦਾ ਹੈ। ਲਿਹਾਜ਼ਾ ਵਿਧਾਇਕ ਨੇ ਲੋਕਾਂ ਨੂੰ ਜਵਾਬ ਦੇਣਾ ਹੁੰਦਾ ਹੈ, ਇਸ ਲਈ ਉਹ ਜ਼ਲਦੀ ਵਿੱਚ ਹੁੰਦੇ ਹਨ।ਮਨਪ੍ਰੀਤ ਨੇ ਕਿਹਾ ਕਿ 5 ਸਾਲ ਅਤੇ 35 ਸਾਲ ਸਾਲ ਦੀ ਚਾਲ ਕਈ ਵਾਰ ਨਹੀਂ ਮਿਲਦੀ। ਇਸ ਲਈ ਕਈ ਵਾਰ ਅਜਿਹੇ ਵਿਵਾਦ ਹੋ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਲਾਕਡਾਊਨ ਸਬੰਧਤ ਅਜੇ ਤੱਕ ਕੋਈ ਆਖਰੀ ਫੈਸਲਾ ਨਹੀਂ ਹੋਇਆ ਹੈ। ਆਉਣ ਵਾਲੇ ਦਿਨਾਂ ਵਿੱਚ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਕੀ ਰਾਜਾਂ ਨੂੰ ਦੇਖਦੇ ਹੋਏ ਅਤੇ ਕੇਂਦਰ ਦੇ ਫ਼ੈਸਲੇ ਤੋਂ ਬਾਅਦ ਹੀ ਕੋਈ ਕਦਮ ਚੁੱਕੇ ਜਾਣਗੇ।

]]>