SETTING – D5 News https://punjabi.newsd5.in Truth Seeking News Network. Wed, 28 Jul 2021 11:20:04 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png SETTING – D5 News https://punjabi.newsd5.in 32 32 ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪੰਜਾਬ ਪੁਲਿਸ ਮੁਖੀ ਨੂੰ ਪੜਤਾਲੀਆ ਸੈੱਲ ਸਥਾਪਤ ਕਰਨ ਦੇ ਆਦੇਸ਼ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b0%e0%a8%be%e0%a8%9c-%e0%a8%85%e0%a8%a8%e0%a9%81%e0%a8%b8%e0%a9%82%e0%a8%9a%e0%a8%bf%e0%a8%a4-%e0%a8%9c%e0%a8%be%e0%a8%a4%e0%a9%80%e0%a8%86-6/ Wed, 28 Jul 2021 11:20:04 +0000 https://punjabi.newsd5.in/?p=114360 ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਇੱਕ ਪੱਤਰ ਰਾਹੀਂ ਪੰਜਾਬ ਪੁਲਿਸ ਦੇ ਮੁਖੀ ਨੂੰ ਆਦੇਸ਼ ਦਿੱਤੇ ਹਨ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸ਼ਿਕਾਇਤਾਂ ਦੀ ਪੜਤਾਲ ਲਈ ਪੜਤਾਲੀਆ ਸੈੱਲ ਸਥਾਪਤ ਕੀਤਾ ਜਾਵੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਵੱਲੋਂ ਪ੍ਰਾਪਤ ਸ਼ਿਕਾਇਤਾਂ ਦੇ ਸਬੰਧ ਵਿੱਚ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਤੋਂ ਪ੍ਰਾਪਤ ਪੜਤਾਲੀਆ ਰਿਪੋਰਟਾਂ ਨੂੰ ਵਾਚਨ ਅਤੇ ਸ਼ਿਕਾਇਤ ਕਰਤਾਵਾਂ ਨੂੰ ਸੁਣਨ ਉਪਰੰਤ ਕਮਿਸ਼ਨ ਨੇ ਮਹਿਸੂਸ ਕੀਤਾ ਹੈ ਕਿ ਬਹੁਤ ਸਾਰੀਆਂ ਸ਼ਿਕਾਇਤਾਂ ਸੱਚੀਆਂ ਹੋਣ ਦੇ ਬਾਵਜੂਦ ਵੀ ਪੜਤਾਲੀਆ ਰਿਪੋਰਟਾਂ ਐਸ.ਸੀ. ਵਰਗ ਦੇ ਖਿਲਾਫ਼ ਹੀ ਕੀਤੀਆਂ ਜਾਂਦੀਆਂ ਹਨ।
ਉਹਨਾਂ ਕਿਹਾ ਕਿ ਇਸ ਵਰਤਾਰੇ ਨੂੰ ਵੇਖਦੇ ਹੋਏ ਕਮਿਸ਼ਨ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ-2004  ਦੀ ਧਾਰਾ 3(2) ਦੀ ਸਬ ਧਾਰਾ (ਸੀ) ਤਹਿਤ ਕਮਿਸ਼ਨ ਦੇ ਐਕਸ ਆਫੀਸੀਓ ਮੈਂਬਰ ਅਤੇ ਡੀ.ਜੀ.ਪੀ. ਪੰਜਾਬ ਪੁਲਿਸ ਨੂੰ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਪੰਜਾਬ ਦੀਆਂ ਅਨੁਸੂਚਿਤ ਜਾਤੀਆਂ ਨੂੰ ਨਿਆਂ ਦਿਵਾਉਣ ਅਤੇ ਉਹਨਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਹਿੱਤ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਵਿੱਚ ਇੱਕ ਚਾਰ ਮੈਂਬਰੀ ਪੜਤਾਲੀਆ ਸੈੱਲ ਗਠਿਤ ਕੀਤਾ ਜਾਵੇ ਜਿਸ ਦਾ ਮੁਖੀ ਅਨੁਸੂਚਿਤ ਜਾਤੀ ਨਾਲ ਸਬੰਧਤ ਆਈ.ਜੀ. ਰੈਂਕ ਦਾ ਪੁਲਿਸ ਅਧਿਕਾਰੀ ਹੋਵੇ ਅਤੇ ਡੀ.ਆਈ.ਜੀ. ਅਤੇ ਏ.ਆਈ.ਜੀ. ਰੈਂਕ ਦੇ ਅਧਿਕਾਰੀ ਮੈਂਬਰ ਹੋਣ। ਇਸ ਤੋਂ ਇਲਾਵਾ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਕਾਨੂੰਨੀ ਸਲਾਹਕਾਰ ਵੀ ਸ਼ਾਮਲ ਕੀਤਾ ਜਾਵੇ।
ਉਹਨਾਂ ਕਿਹਾ ਕਿ ਇਸ ਸਬੰਧੀ ਕੀਤੀ ਗਈ ਕਾਰਵਾਈ ਬਾਰੇ 15 ਦਿਨਾਂ ਵਿੱਚ ਕਮਿਸ਼ਨ ਨੂੰ ਜਾਣੂ ਕਰਵਾਉਣ ਬਾਰੇ ਵੀ ਹਦਾਇਤ ਕੀਤੀ ਗਈ ਹੈ।
]]>
ਪੰਜਾਬ ਮੰਤਰੀ ਮੰਡਲ ਵੱਲੋਂ ਤਰਨ ਤਾਰਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਆਫ਼ ਲਾਅ ਸਥਾਪਤ ਕਰਨ ਦੀ ਮਨਜ਼ੂਰੀ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%ae%e0%a9%b0%e0%a8%a4%e0%a8%b0%e0%a9%80-%e0%a8%ae%e0%a9%b0%e0%a8%a1%e0%a8%b2-%e0%a8%b5%e0%a9%b1%e0%a8%b2%e0%a9%8b%e0%a8%82-%e0%a8%a4%e0%a8%b0/ Wed, 26 Aug 2020 05:04:20 +0000 https://punjabi.newsd5.in/?p=73766 ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਉਣ ਦੇ ਹਿੱਸੇ ਵਜੋਂ ਸਰਹੱਦੀ ਜ਼ਿਲ੍ਹਾ ਤਰਨ ਤਾਰਨ ਵਿੱਚ ਇੱਕ ਲਾਅ ਯੂਨੀਵਰਸਿਟੀ ਸਥਾਪਤ ਕਰਨ ਦਾ ਰਾਹ ਪੱਧਰਾ ਕਰ ਦਿੱਤਾ ਹੈ। ਜਿਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਐਲਾਨ ਕੀਤਾ ਗਿਆ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਵੱਲੋਂ ‘ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ ਬਿੱਲ-2020’ ਨੂੰ ਪੰਜਾਬ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦਿੱਤੀ ਗਈ।

ਕਿਤੇ ਤਾਂ ਅਫਸਰ ਸੜਕਾਂ ‘ਤੇ ਰੋਲ ਰਹੇ ਨੇ ਆਪਣੀ ਮਾਂ ਨੂੰ,ਹੁਣ ਆਹ ਬਜ਼ੁਰਗ ਔਰਤ ਨਾਲ ਵਾਪਰਿਆ ਭਾਣਾ

ਬਿੱਲ ਦਾ ਖਰੜਾ ਉਚੇਰੀ ਸਿੱਖਿਆ ਵਿਭਾਗ ਦੁਆਰਾ ਤਿਆਰ ਕੀਤਾ ਗਿਆ ਹੈ ਜਿਸ ਵਿੱਚ ‘ਕਾਨੂੰਨੀ ਸਿੱਖਿਆ ਦੇ ਵਿਕਾਸ ਅਤੇ ਉੱਨਤੀ ਅਤੇ ਕਾਨੂੰਨ ਦੇ ਖੇਤਰ ਅਤੇ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਅਤੇ ਯੋਜਨਾਬੱਧ ਨਿਰਦੇਸ਼, ਖੋਜ ਅਤੇ ਸਿਖਲਾਈ ਪ੍ਰਦਾਨ ਕਰਨ ਦੇ ਉਦੇਸ਼ਾਂ ਨਾਲ ਇਕ ਸਟੇਟ ਯੂਨੀਵਰਸਿਟੀ ਸਥਾਪਤ ਕਰਨਾ ਹੈ।’ ਯੂਨੀਵਰਸਿਟੀ ਦਾ ਉਦੇਸ਼ ਸਾਰੇ ਪੱਧਰਾਂ ‘ਤੇ ਵਿਆਪਕ ਕਾਨੂੰਨੀ ਸਿੱਖਿਆ ਪ੍ਰਦਾਨ ਕਰਨਾ ਅਤੇ ਇਸਦਾ ਵਿਕਾਸ ਕਰਨਾ, ਉੱਨਤ ਅਧਿਐਨ ਕਰਨਾ ਅਤੇ ਕਾਨੂੰਨ ਦੀਆਂ ਸਾਰੀਆਂ ਸ਼ਾਖਾਵਾਂ ਵਿਚ ਖੋਜ ਨੂੰ ਉਤਸ਼ਾਹਤ ਕਰਨ ਦੇ ਨਾਲ ਨਾਲ ਕਾਨੂੰਨੀ ਗਿਆਨ ਅਤੇ ਕਾਨੂੰਨੀ ਪ੍ਰਕਿਰਿਆਵਾਂ ਦਾ ਪ੍ਰਸਾਰ ਕਰਨਾ ਅਤੇ ਭਾਸ਼ਣਾਂ, ਸੈਮੀਨਾਰ, ਸਿੰਪੋਜ਼ੀਆ, ਵੈਬੀਨਾਰਜ਼, ਵਰਕਸ਼ਾਪਾਂ ਅਤੇ ਕਾਨਫਰੰਸਾਂ ਦਾ ਆਯੋਜਨ ਕਰਕੇ ਰਾਸ਼ਟਰੀ ਵਿਕਾਸ ਵਿਚ ਇਨ੍ਹਾਂ ਦੀ ਭੂਮਿਕਾ ਨੂੰ ਦਰਸਾਉਣਾ ਹੋਵੇਗਾ। ਇਸ ਵਿੱਚ ਰੂਲ ਆਫ਼ ਲਾਅ, ਭਾਰਤ ਦੇ ਸੰਵਿਧਾਨ ਵਿਚ ਦਰਜ ਉਦੇਸ਼ਾਂ ਅਤੇ ਸਮਾਜਿਕ ਅਤੇ ਆਰਥਿਕ ਨਿਆਂ ਦੀ ਪ੍ਰਾਪਤੀ ਲਈ ਭਾਈਚਾਰੇ ਵਿਚ ਕਾਨੂੰਨੀ ਜਾਗਰੂਕਤਾ ਨੂੰ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਸੱਭਿਆਚਾਰਕ, ਕਾਨੂੰਨੀ ਅਤੇ ਨੈਤਿਕ ਕਦਰਾਂ ਕੀਮਤਾਂ ਨੂੰ ਉਤਸ਼ਾਹਤ ਕਰਨਾ ਵੀ ਸ਼ਾਮਲ ਹੋਵੇਗਾ।

ਆਹ ਵੱਡੇ ਲੀਡਰ ਨੇ ਜਥੇਦਾਰ ਨੂੰ ਕਰਤਾ ਮਜ਼ਬੂਰ, ਹੁਣ ਚੁੱਕਣਾ ਪਊਗਾ ਵੱਡਾ ਕਦਮ, ਬਾਦਲ ਜਾਣਗੇ ਪੰਥ ‘ਚੋਂ ਛੇਕੇ ?

ਯੂਨੀਵਰਸਿਟੀ ਦੇ ਹੋਰ ਉਦੇਸ਼ਾਂ ਵਿੱਚ ਲੋਕ ਚਿੰਤਾ ਦੇ ਸਮਕਾਲੀ ਮੁੱਦਿਆਂ ਅਤੇ ਉਨ੍ਹਾਂ ਦੇ ਕਾਨੂੰਨੀ ਪ੍ਰਭਾਵਾਂ ਦਾ ਲੋਕਾਂ ਦੇ ਲਾਭ ਲਈ ਵਿਸ਼ਲੇਸ਼ਣ ਅਤੇ ਪੇਸ਼ ਕਰਨ ਦੀ ਸਮਰੱਥਾ ਵਿਚ ਸੁਧਾਰ ਕਰਨਾ, ਭਾਰਤ ਅਤੇ ਵਿਦੇਸ਼ਾਂ ਵਿੱਚ ਉੱਚ ਸਿਖਲਾਈ ਅਤੇ ਖੋਜ ਸੰਸਥਾਵਾਂ ਨਾਲ ਸੰਪਰਕ ਕਰਨਾ, ਕਾਨੂੰਨ ਨਾਲ ਸੰਬੰਧਤ ਸਾਰੇ ਵਿਸ਼ਿਆਂ ‘ਤੇ ਪੱਤ੍ਰਿਕਾ, ਖਾਸ ਵਿਸ਼ੇ ‘ਤੇ ਪੁਸਤਕ, ਅਧਿਐਨ ਕਿਤਾਬਾਂ, ਰਿਪੋਰਟਾਂ, ਰਸਾਲਿਆਂ ਅਤੇ ਹੋਰ ਸਾਹਿਤ ਪ੍ਰਕਾਸ਼ਿਤ ਕਰਨਾ, ਪ੍ਰੀਖਿਆਵਾਂ ਕਰਵਾਉਣਾ ਅਤੇ ਡਿਗਰੀਆਂ ਤੇ ਹੋਰ ਅਕਾਦਮਿਕ ਉਪਬਾਧੀਆਂ ਪ੍ਰਦਾਨ ਕਰਨਾ, ਕਾਨੂੰਨੀ, ਵਿਧਾਨਿਕ ਅਤੇ ਨਿਆਂਇਕ ਸੰਸਥਾਵਾਂ ਨਾਲ ਸਬੰਧਤ ਅਧਿਐਨ ਅਤੇ ਸਿਖਲਾਈ ਪ੍ਰਾਜੈਕਟ ਚਲਾਉਣ ਤੋਂ ਇਲਾਵਾ ਇਨ੍ਹਾਂ ਦਾ ਅਧਿਐਨ ਕਰਨਾ ਅਤੇ ਹੋਰ ਅਜਿਹੇ ਸਾਰੇ ਕੰਮ ਕਰਨਾ ਜੋ ਯੂਨੀਵਰਸਿਟੀ ਦੇ ਸਾਰੇ ਜਾਂ ਕਿਸੇ ਵੀ ਉਦੇਸ਼ਾਂ ਦੀ ਪ੍ਰਾਪਤੀ ਲਈ ਅਨੁਕੂਲ ਜਾਂ ਜ਼ਰੂਰੀ ਹੋਣ।

ਪੰਜਾਬ ਦੇ ਏਸ ਦਬੰਗ ਅਫਸਰ ਦੇ ਹੋ ਰਹੇ ਨੇ ਮੁੱਖ ਮੰਤਰੀ ਤੱਕ ਚਰਚੇ !

ਵਾਈਸ ਚਾਂਸਲਰ ਦੀ ਪ੍ਰਧਾਨਗੀ ਵਾਲੀ ਯੂਨੀਵਰਸਿਟੀ ਦੀ ਗਵਰਨਿੰਗ ਕੌਂਸਲ ਯੂਨੀਵਰਸਿਟੀ ਦੀ ਪਲੈਨਰੀ ਅਥਾਰਟੀ (ਸਾਰੇ ਅਧਿਕਾਰ) ਹੋਵੇਗੀ ਅਤੇ ਸਮੇਂ ਸਮੇਂ ‘ਤੇ ਯੂਨੀਵਰਸਿਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਤਿਆਰ ਕਰੇਗੀ ਤੇ ਸਮੀਖਿਆ ਕਰੇਗੀ ਅਤੇ ਹੋਰ ਕੰਮਾਂ ਦੇ ਨਾਲ ਨਾਲ ਯੂਨੀਵਰਸਿਟੀ ਦੇ ਸੁਧਾਰ ਅਤੇ ਵਿਕਾਸ ਲਈ ਰੂਪ-ਰੇਖਾ ਉਲੀਕੇਗੀ।

]]>