Sewa Kendras – D5 News https://punjabi.newsd5.in Truth Seeking News Network. Fri, 14 Oct 2022 04:13:04 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Sewa Kendras – D5 News https://punjabi.newsd5.in 32 32 ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਰਾਜਪੁਰਾ ਤੇ ਪਟਿਆਲਾ ‘ਚ ਸੇਵਾ ਕੇਂਦਰਾਂ ਦਾ ਜਾਇਜ਼ਾ https://punjabi.newsd5.in/%e0%a8%aa%e0%a9%8d%e0%a8%b0%e0%a8%b6%e0%a8%be%e0%a8%b8%e0%a8%95%e0%a9%80-%e0%a8%b8%e0%a9%81%e0%a8%a7%e0%a8%be%e0%a8%b0-%e0%a8%ae%e0%a9%b0%e0%a8%a4%e0%a8%b0%e0%a9%80-%e0%a8%97%e0%a9%81%e0%a8%b0/ Fri, 14 Oct 2022 04:13:04 +0000 https://punjabi.newsd5.in/?p=180448 -ਭਗਵੰਤ ਮਾਨ ਸਰਕਾਰ ਨੇ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਕੀਤੀਆਂ ਨਵੀਆਂ ਪਹਿਲਕਦਮੀਆਂ- ਮੀਤ ਹੇਅਰ
-ਡਿਜ਼ੀਟਲ ਸਾਈਨ ਸਰਟੀਫਕੇਟ ਮੋਬਾਇਲ ਫੋਨ ‘ਤੇ ਮਿਲੇ, ਲੋਕਾਂ ਨੇ ਕੀਤਾ ਮੰਤਰੀ ਦਾ ਧੰਨਵਾਦ
-ਫਾਰਮ ਭਰਨ ਤੋਂ ਮਿਲੀ ਮੁਕਤੀ, ਸੇਵਾ ਕੇਂਦਰ ਆਏ ਨਾਗਰਿਕਾਂ ਨੇ ਕਿਹਾ, ”ਭਗਵੰਤ ਮਾਨ ਨੇ ਲਿਆਂਦੀ ਪ੍ਰਸ਼ਾਸਨਿਕ ਸੁਧਾਰ ਕਰਾਂਤੀ”
ਰਾਜਪੁਰਾ/ਪਟਿਆਲਾ :  ਪ੍ਰਸ਼ਾਸਨਿਕ ਸੁਧਾਰਾਂ ਬਾਰੇ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਰਾਜਪੁਰਾ ਅਤੇ ਪਟਿਆਲਾ ਦੇ ਸੇਵਾ ਕੇਂਦਰਾਂ ਦਾ ਜਾਇਜ਼ਾ ਲੈਂਦਿਆਂ ਆਪਣੇ ਕੰਮਾਂ-ਕਾਰਾਂ ਲਈ ਇੱਥੇ ਆਏ ਲੋਕਾਂ ਨਾਲ ਗੱਲਬਾਤ ਕਰਕੇ ਫੀਡਬੈਕ ਹਾਸਲ ਕੀਤੀ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਲੋਕਾਂ ਲਈ ਸੁਵਿਧਾ ਦੀ ਥਾਂ ਦੁਵਿਧਾ ਬਣ ਚੁੱਕੇ ਸੇਵਾ ਕੇਂਦਰਾਂ ਦੀ ਕਾਰਜਪ੍ਰਣਾਲੀ ਵਿੱਚ ਵਿਆਪਕ ਸੁਧਾਰ ਕਰਦੇ ਹੋਏ ਇੱਥੇ ਪ੍ਰਦਾਨ ਕੀਤੀਆਂ ਜਾਂਦੀਆਂ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਨਵੀਂਆਂ ਪਹਿਲਕਦਮੀਆਂ ਕੀਤੀਆਂ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੀਆਂ ਵਿਭਾਗੀ ਸੇਵਾਵਾਂ ਦੀ ਕੀਤੀ ਜਾ ਰਹੀ ਡਿਜ਼ੀਟਲਾਈਜੇਸ਼ਨ ਤਹਿਤ ਸੇਵਾ ਕੇਂਦਰਾਂ ਵੱਲੋਂ ਵੀ 183 ਸੇਵਾਵਾਂ ਲੋਕਾਂ ਨੂੰ ਫੋਨ ਉਪਰ ਮੁਹੱਈਆ ਕਰਵਾਉਣ ਦੀ ਸ਼ੁਰੂਆਤ ਨਾਲ ਇੱਕੋ ਕੰਮ ਲਈ ਸੇਵਾ ਕੇਂਦਰਾਂ ਦੇ ਕਈ-ਕਈ ਗੇੜੇ ਲੱਗਣੇ ਬੰਦ ਹੋਣ ਕਰਕੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾਂ ਹੈ ਕਿ ਲੋਕਾਂ ਦੀ ਸਰਕਾਰ, ਲੋਕਾਂ ਦੇ ਦੁਆਰ ਹੋਵੇ, ਇਸ ਲਈ ਉਹ ਖ਼ੁਦ ਸੇਵਾ ਕੇਂਦਰਾਂ ਦਾ ਨਿਰੰਤਰ ਦੌਰਾ ਕਰਕੇ ਲੋਕਾਂ ਦੀ ਫੀਡਬੈਕ ਲੈ ਰਹੇ ਹਨ।
ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਨੇ ਇੱਕ ਨਿਵੇਕਲੀ ਪਹਿਲਕਦਮੀ ਕਰਕੇ ਵਿਦਿਆਰਥੀਆਂ ਨੂੰ ਆਪਣੇ ਦਾਖਲਿਆਂ ਲਈ ਲੋੜੀਂਦੇ ਸਰਟੀਫਿਕੇਟਾਂ ਦੇ ਲਿੰਕ ਵਟਸਐਪ ਉਪਰ ਭੇਜਣੇ ਸ਼ੁਰੂ ਕੀਤੇ ਹਨ, ਜਿਸ ਨਾਲ ਵਿਦਿਆਰਥੀਆਂ ਦਾ ਸੇਵਾ ਕੇਂਦਰਾਂ ਵਿਖੇ ਵਾਰ-ਵਾਰ ਚੱਕਰ ਲਗਾਉਣ ਦਾ ਝੰਜਟ ਹੀ ਮੁਕਾ ਦਿੱਤਾ ਗਿਆ ਹੈ। ਉਨ੍ਹਾਂ ਹੋਰ ਦੱਸਿਆ ਕਿ ਭਗਵੰਤ ਮਾਨ ਸਰਕਾਰ ਨੇ ਪਹਿਲੇ ਪੜਾਅ ਹੇਠ 6 ਸੇਵਾਵਾਂ, ਲੋਕਾਂ ਦੇ ਆਮਦਨ ਤੇ ਸੰਪਤੀ, ਸਰਟੀਫਿਕੇਟ, ਪੇਂਡੂ ਖੇਤਰ ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਜਨਰਲ ਜਾਤੀ ਸਰਟੀਫਿਕੇਟ ਤੇ ਸੀਨੀਅਰ ਸਿਟੀਜ਼ਨ ਸਨਾਖ਼ਤੀ ਕਾਰਡ ਲਈ ਫਾਰਮ ਭਰਨ ਕਰਕੇ ਹੁੰਦੀ ਖੱਜਲ ਖੁਆਰੀ ਵਾਲੀ ਪ੍ਰਣਾਲੀ ਖਤਮ ਕਰਕੇ ਕੇਵਲ ਆਨ-ਲਾਈਨ ਫਾਰਮ ਭਰਨ ਦੀ ਨਵੀਂ ਪ੍ਰਣਾਲੀ ਸ਼ੁਰੂ ਕਰਕੇ ਲੋਕਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ, ਜਿਸ ਨਾਲ ਪੈਸੇ ਅਤੇ ਸਮੇਂ ਦੀ ਬਰਬਾਦੀ ਬੰਦ ਹੋਈ ਹੈ। ਮੀਤ ਹੇਅਰ ਨੇ ਅੱਗੇ ਕਿਹਾ ਕਿ ਪਿਛਲੇ ਦੋ-ਚਾਰ ਦਿਨਾਂ ਦੇ ਅੰਦਰ-ਅੰਦਰ 46 ਹਜ਼ਾਰ ਤੋਂ ਵਧੇਰੇ ਸਰਟੀਫਿਕੇਟਸ ਲੋਕਾਂ ਦੇ ਫੋਨਾਂ ਉਪਰ ਮੁਹੱਈਆ ਕਰਵਾਏ ਗਏ ਗਏ ਹਨ, ਜਿਸ ਕਰਕੇ 90 ਲੱਖ ਪੇਪਰ ਵੀ ਇੱਕ ਸਾਲ ਵਿੱਚ ਬਚੇਗਾ ਅਤੇ ਲੋਕਾਂ ਨੂੰ ਵੱਡਾ ਫਾਇਦਾ ਪੁੱਜੇਗਾ। ਇਸ ਤੋਂ ਬਿਨ੍ਹਾਂ ਟੋਕਨ ਸਿਸਟਮ ਵਿੱਚ ਵੀ ਵਿਆਪਕ ਸੁਧਾਰ ਕੀਤਾ ਗਿਆ ਹੈ।
ਇਸ ਦੌਰਾਨ ਸੇਵਾ ਕੇਂਦਰਾਂ ਵਿਖੇ ਪ੍ਰਦਾਨ ਹੋ ਰਹੀਆਂ ਸੇਵਾਵਾਂ ਤੋਂ ਰਾਹਤ ਮਹਿਸੂਸ ਕਰਦੇ ਹੋਏ ਅਤੇ ਖੁਸ਼ ਨਜ਼ਰ ਆਏ ਲੋਕਾਂ ਨੇ ਮੀਤ ਹੇਅਰ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਡਿਜ਼ੀਟਲ ਸਾਈਨ ਸਰਟੀਫਿਕੇਟ ਉਨ੍ਹਾਂ ਦੇ ਫੋਨ ਉਪਰ ਹੀ ਪ੍ਰਾਪਤ ਹੋ ਗਿਆ ਹੈ। ਜਦੋਂਕਿ ਕੁਝ ਬਜ਼ੁਰਗਾਂ ਦਾ ਕਹਿਣਾ ਸੀ ਕਿ ਅਸਲ ਪ੍ਰਸ਼ਾਸਨਿਕ ਸੁਧਾਂਰ ਕਰਾਂਤੀ ਤਾਂ ਭਗਵੰਤ ਮਾਨ ਸਰਕਾਰ ਨੇ ਲਿਆਂਦੀ ਹੈ, ਕਿਉਂਕਿ ਅੱਜ ਜਦੋਂ ਉਹ ਆਪਣੇ ਕੰਮਾਂ-ਕਾਰਾਂ ਲਈ ਇੱਥੇ ਫਾਰਮ ਭਰਨ ਲੱਗੇ ਤਾਂ ਬਿਨ੍ਹਾਂ ਫਾਰਮ ਭਰੇ ਕੇਵਲ ਇੱਕ ਦਸਤਖ਼ਤ ਕਰਕੇ ਉਨ੍ਹਾਂ ਨੂੰ ਲੋੜੀਂਦੇ ਸਰਟੀਫਿਕੇਟ ਬਿਨ੍ਹਾਂ ਖੱਜਲਖੁਆਰੀ ਤੁਰੰਤ ਪ੍ਰਾਪਤ ਹੋ ਗਏ ਹਨ। ਇਸ ਤੋਂ ਬਿਨ੍ਹਾਂ ਕੁਝ ਲੋਕਾਂ ਨੇ ਆਪਣੇ ਬਿਜਲੀ ਬਿਲ ਜ਼ੀਰੋ ਆਉਣ ਲਈ ਵੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ ਮੀਤ ਹੇਅਰ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ, ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਗਿਰੀਸ਼ ਦਿਆਲਨ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਦੀਪਕ ਪਾਰੀਕ, ਏ.ਡੀ.ਸੀ. ਈਸ਼ਾ ਸਿੰਘਲ, ਐਸ.ਡੀ.ਐਮਜ਼ ਡਾ. ਇਸਮਤ ਵਿਜੇ ਸਿੰਘ ਤੇ ਡਾ. ਸੰਜੀਵ ਕੁਮਾਰ ਅਤੇ ਸਹਾਇਕ ਕਮਿਸ਼ਨਰ (ਜ) ਕਿਰਪਾਲਵੀਰ ਸਿੰਘ ਵੀ ਮੌਜੂਦ ਸਨ।
]]>
ਮੁੱਖ ਮੰਤਰੀ 1600 ਸੇਵਾ ਕੇਂਦਰਾਂ ਨੁੰ ਮੁਹੱਲਾ ਕਲੀਨਿਕ ਵਿਚ ਬਦਲਣ ਦੇ ਪੁੱਠੇ ਫੈਸਲੇ ਨੁੰ ਵਾਪਸ ਕਰਵਾਉਣ : ਸੁਖਬੀਰ ਸਿੰਘ ਬਾਦਲ https://punjabi.newsd5.in/%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-1600-%e0%a8%b8%e0%a9%87%e0%a8%b5%e0%a8%be-%e0%a8%95%e0%a9%87%e0%a8%82%e0%a8%a6%e0%a8%b0%e0%a8%be%e0%a8%82-%e0%a8%a8/ Sat, 21 May 2022 15:20:34 +0000 https://punjabi.newsd5.in/?p=159161 ਸਰਕਾਰ ਸੂਬੇ ਵਿਚ ਭ੍ਰਿਸ਼ਟਾਚਾਰ ਨੂੰ ਵੱਡੀ ਸੱਟ ਮਾਰਨ ਵਾਲੀ ਸੇਵਾ ਕੇਂਦਰ ਸਕੀਮ ਦਾ ਭੋਗ ਨਾ ਪਾਵੇ – ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਬਣਾਏ ਗਏ 1600 ਕੇਂਦਰਾਂ ਨੁੰ ਮੁਹੱਲਾ ਕਲੀਨਿਕ ਵਿਚ ਬਦਲਣ ਦੇ ਪੁੱਠੇ ਫੈਸਲੇ ਨੁੰ ਤੁਰੰਤ ਖਾਰਜ ਕਰਨ ਕਿਉਂਕਿ ਇਹ ਕੇਂਦਰ 78 ਜ਼ਰੂਰੀ ਸੇਵਾਵਾਂ ਦੇਣ ਲਈ ਸਥਾਪਿਤ ਕੀਤੇ ਗਏ ਸਨ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵਾਂਗ ਸਿਰਫ 500 ਕੇਂਦਰ ਚਾਲੂ ਰੱਖਣ ਦੀ ਥਾਂ ’ਤੇ ਸਾਰੇ 2100 ਕੇਂਦਰ ਮੁੜ ਸ਼ੁਰੂ ਕਰਨ ਦੀ ਥਾਂ ਆਮ ਆਦਮੀ ਪਾਰਟੀ ਸਰਕਾਰ ਇਹਨਾਂ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕਰ ਕੇ ਨਿਵੇਕਲੀ ਨਾਗਰਿਕ ਪੱਖੀ ਸਕੀਮ ਨੁੰ ਤਬਾਹ ਕਰ ਰਹੀ ਹੈ ਜਦੋਂ ਕਿ ਇਸ ਸਕੀਮ ਦੀ ਕੇਂਦਰ ਸਰਕਾਰ ਦੇ ਨਾਲ ਨਾਲ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਪ੍ਰਸਿੱਧੀ ਹੋਈ ਹੈ।

ਉਹਨਾਂ ਕਿਹਾ ਕਿ ਮੁਹੱਲਾ ਕਲੀਨਿਕਾਂ ਨੁੰ ਸੇਵਾ ਕੇਂਦਰਾਂ ਵਿਚ ਤਬਦੀਲ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਸੂਬੇ ਵਿਚ ਪਹਿਲਾਂ ਹੀ 3000 ਮੈਡੀਕਲ ਸਬ ਸੈਂਟਰ ਤੇ ਡਿਸਪੈਂਸਰੀਆਂ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਚਲ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਸਬ ਸੈਂਟਰਾਂ ਦਾ ਵਿਸਥਾਰ ਕੀਤਾ ਜਾ ਸਕਦਾ ਹੈ ਤੇ ਲੋੜ ਅਨੁਸਾਰ ਇਹਨਾਂ ਵਿਚ ਵਧੀਆਂ ਆਧੁਨਿਕ ਮਸ਼ੀਨਰੀ ਪ੍ਰਦਾਨ ਕੀਤੀ ਜਾ ਸਕਦੀ ਪਰ ਲੋਕਾਂ ਨੁੰ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨ ਲਈ ਆਧੁਨਿਕ ਤਕਨਾਲੋਜੀ ਦੀ ਵਰਤੋਂ ਵਾਲੀ ਸਕੀਮ ਦਾ ਭੋਗ ਪਾ ਕੇ ਇਹਨਾਂ ਵਿਚ ਕਲੀਨਿਕ ਖੋਲ੍ਹਣ ਦੀ ਕੋਈ ਤੁੱਕ ਨਹੀਂ ਬਣਦੀ ਕਿਉਂਕਿ ਕਲੀਨਿਕ ਪਹਿਲਾਂ ਹੀ ਮੌਜੂਦ ਹਨ।

ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਪਹਿਲਾਂ ਪੰਜਾਬ ਮਾਡਲ ਦਾ ਅਧਿਐਨ ਕਰਨ ਜੋ 2011 ਵਿਚ ਰਾਈਟ ਟੂ ਸਰਵਿਸ ਐਕਟ ਨਾਲ ਹੋਂਦ ਵਿਚ ਆਇਆ ਸੀ ਤੇ ਇਸ ਰਾਹੀਂ ਲੋਕਾਂ ਨੂੰ ਨਿਸ਼ਚਿਤ ਸਮੇਂ ਅੰਦਰ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨ ਦੀ ਵਿਵਸਥਾ ਯਕੀਨੀ ਬਣਾਈ ਗਈ । ਉਹਨਾਂ ਕਿਹਾ ਕਿ ਹੋਰ ਰਾਜਾਂ ਨੇ ਵੀ ਇਸ ਭਵਿੱਖ ਮੁਖੀ ਮਾਡਲ ਨੁੰ ਅਪਣਾਇਆ ਤੇ ਦਿੱਲੀ ਸਰਕਾਰ ਦੀ ਫੇਲ੍ਹ ਸਕੀਮ ਨੁੰ ਲਾਗੂ ਕਰਨ ਵਾਸਤੇ ਇਹ ਵਿਵਸਥਾ ਖਤਮ ਨਹੀਂ ਕੀਤੀ ਜਾਦੀ ਚਾਹੀਦੀ।

ਉਹਨਾਂ ਕਿਹਾ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਕੋਰੋਨਾ ਮਹਾਮਾਰੀ ਵੇਲੇ ਕਿਵੇਂ ਮੁਹੱਲਾ ਕਲੀਨਿਕ ਦਿੱਲੀ ਦੇ ਲੋਕਾਂ ਨੂੰ ਰਾਹਤ ਦੇਣ ਵਿਚ ਨਾਕਾਮ ਰਹੇ ਸਨ। ਉਹਨਾਂ ਕਿਹਾ ਕਿ ਦਿੱਲੀ ਵਿਚ ਵੱਡੀ ਗਿਣਤੀ ਵਿਚ ਕਲੀਨਿਕ ਬਹੁਤ ਪਬਲੀਸਿਟੀ ਕਰਕੇ ਖੋਲ੍ਹੇ ਗਏ ਸਨ ਜੋ ਬੰਦ ਪਏ ਹਨ। ਪੰਜਾਬ ਵਿਚ ਇਸੇ ਸਕੀਮ ਨੁੰ ਕਾਪੀ ਕਰਨਾ ਤਬਾਹਕੁੰਨ ਸਾਬਤ ਹੋਵੇਗਾ ਅਤੇ ਇਹ ਉਹ ਨਿਵੇਸ਼ ਖੋਹ ਲਵੇਗਾ ਜੋ ਸੁਪਰ ਸਪੈਸ਼ਲਟੀ ਹਸਪਤਾਲਾਂ ਦੀ ਲੋੜ ਸਮੇਤ ਸਿਹਤ ਸੰਭਾਲ ਦੇ ਪ੍ਰਮੁੱਖ ਖੇਤਰਾਂ ਵਿਚ ਲੋੜੀਂਦਾ ਹੈ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਭ੍ਰਿਸ਼ਟਾਚਾਰ ਦਾ ਵਾਅਦਾ ਕਰ ਕੇ ਸੱਤਾ ਹਾਸਲ ਕੀਤੀ ਹੈ ਪਰ ਹੈਰਾਨੀ ਵਾਲੀ ਗੱਲ ਹੈ ਕਿ ਸਰਕਾਰ ਉਸ ਸਕੀਮ ਦਾ ਭੋਗ ਪਾਉਣਾ ਚਾਹੁੰਦੀ ਹੈ ਜਿਸਨੇ ਸੂਬੇ ਵਿਚ ਭ੍ਰਿਸ਼ਟਾਚਾਰ ਨੂੰ ਸਭ ਤੋਂ ਵੱਡੀ ਸੱਟ ਮਾਰੀ। ਉਹਨਾਂ ਕਿਹਾ ਕਿ ਸੇਵਾ ਕੇਂਦਰਾਂ ਨੇ ਨਾ ਸਿਰਫ ਸਰਕਾਰੀ ਦਫਤਰਾਂ ਵਿਚ ਹੁੰਦੀ ਲੋਕਾਂ ਦੀ ਖਜੱਲ ਖੁਆਰੀ ਰੋਕੀ ਬਲਕਿ ਇਹ ਸੇਵਾਵਾਂ ਦੇਣ ਵੇਲੇ ਹੁੰਦਾ ਭ੍ਰਿਸ਼ਟਾਚਾਰ ਵੀ ਖਤਮ ਕੀਤਾ।

ਉਹਨਾਂ ਕਿਹਾ ਕਿ 500 ਸੇਵਾ ਕੇਂਦਰ ਬੰਦ ਹੋਣ ਨਾਲ ਪਹਿਲਾਂ ਹੀ 1500 ਨੌਜਵਾਨ ਬੇਰੋਜ਼ਾਰ ਹੋ ਗਏ ਸਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੱਖਾਂ ਨੌਕਰੀਆਂ ਦਾ ਵਾਅਦਾ ਕਰ ਕੇ ਸੱਤਾ ਹਾਸਲ ਕੀਤੀ ਪਰ ਹੁਣ ਇਹ ਰੋਜ਼ਗਾਰ ਖੋਹਣ ਲੱਗ ਪਈ ਹੈ। ਉਹਨਾਂ ਮੰਗ ਕੀਤੀ ਕਿ ਸੇਵਾ ਕੇਂਦਰ ਸਕੀਮ ਨਾ ਸਿਰਫ ਮੁੜ ਸ਼ੁਰੂ ਕੀਤੀ ਜਾਵੇ ਬਲਕਿ ਇਸਦਾ ਵਿਸਥਾਰ ਕੀਤਾ ਜਾਵੇ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਨੁੰ ਸਕੀਮ ਸਮਝਣ ਵਾਸਤੇ ਮਾਹਿਰਾਂ ਦੀ ਮਦਦ ਲੈਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਹੋਰ ਰਾਜਾਂ ਦਾ ਦੌਰਾ ਵੀ ਕਰ ਸਕਦੇ ਹਨ ਤਾਂ ਜੋ ਸਮਝਣ ਸਕਣ ਕਿ ਸਕੀਮ ਨੇ ਆਮ ਆਦਮੀ ਪਾਰਟੀ ਦੀ ਕਿਸ ਤਰੀਕੇ ਮਦਦ ਕੀਤੀ। ਉਹਨਾਂ ਕਿਹਾ ਕਿ ਹੋਰ ਮੁਲਕ ਵੀ ਅਜਿਹੀਆਂ ਸਕੀਮਾਂ ਚਲਾ ਕੇ ਨਾਗਰਿਕਾਂ ਨੂੰ ਸਰਕਾਰੀ ਦਖਲ ਤੋਂ ਬਗੈਰ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਹਨਾਂ ਕਿਹਾ ਕਿ ਪਜੰਾਬ ਸਰਕਾਰ, ਜਿਸਨੇ ਦੇਸ਼ ਵਿਚ ਸਭ ਤੋਂ ਪਹਿਲਾਂ ਇਹ ਸੇਵਾ ਸ਼ੁਰੂ ਕੀਤੀ ਸੀ ਨੂੰ ਨਾਗਰਿਕਾਂ ਨੁੰ ਜ਼ਰੂਰੀ ਸੇਵਾਵਾਂ ਦੇਣ ਤੋਂ ਇਨਕਾਰ ਵਾਸਤੇ ਰਾਜਨੀਤੀ ਤੇ ਪ੍ਰਾਪੇਗੰਡੇ ਦੀ ਆਗਿਆ ਨਹੀਂ ਦੇਣਾ ਚਾਹੀਦੀ।

]]>
ਮੁੱਖ ਮੰਤਰੀ 15 ਅਗਸਤ ਨੂੰ ਸਰਕਾਰ ਦੇ ਮੁੱਖ ਪ੍ਰੋਗਰਾਮ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤ https://punjabi.newsd5.in/%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-15-%e0%a8%85%e0%a8%97%e0%a8%b8%e0%a8%a4-%e0%a8%a8%e0%a9%82%e0%a9%b0-%e0%a8%b8%e0%a8%b0%e0%a8%95%e0%a8%be%e0%a8%b0/ Fri, 20 May 2022 13:51:36 +0000 https://punjabi.newsd5.in/?p=158907 ਚੰਡੀਗੜ੍ਹ: ਪੰਜਾਬ ਵਾਸੀਆਂ ਨੂੰ ਮੁਫ਼ਤ ਵਿੱਚ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਹ ਆਪਣੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਮੁਹੱਲਾ ਕਲੀਨਿਕ’ ਦੀ ਸ਼ੁਰੂਆਤ ਇਸ ਸਾਲ 15 ਅਗਸਤ ਨੂੰ ਕਰਨਗੇ। ਪਹਿਲੇ ਪੜਾਅ ਵਿੱਚ ਅਜਿਹੇ 75 ਕਲੀਨਿਕ ਸ਼ੁਰੂ ਹੋਣਗੇ, ਜੋ ਇਸ ਵਰ੍ਹੇ ਆ ਰਹੀ ਸੁਤੰਤਰਤਾ ਦਿਵਸ ਦੀ 75ਵੀਂ ਵਰ੍ਹੇਗੰਢ ਦੇ ਇਤਿਹਾਸਕ ਮੌਕੇ ਨੂੰ ਸਮਰਪਿਤ ਹੋਣਗੇ।  ਇੱਥੇ ਆਪਣੇ ਅਧਿਕਾਰਕ ਗ੍ਰਹਿ ਵਿਖੇ ਸੀਨੀਅਰ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੀ ਤਰਜ਼ ਉਤੇ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਇਹ ਕਲੀਨਿਕ ਸਥਾਪਤ ਹੋਣ ਨਾਲ ਸਾਡੀ ਸਰਕਾਰ ਦੇ ਵੱਡੇ ਚੋਣ ਵਾਅਦਿਆਂ ਵਿੱਚੋਂ ਇਕ ਮੁਕੰਮਲ ਹੋਵੇਗਾ।

ਨਵਜੋਤ ਸਿੱਧੂ ਨਾਲ ਜੁੜੀ ਵੱਡੀ ਖ਼ਬਰ, ਕਰਤਾ ਸਰੰਡਰ? D5 Channel Punjabi

ਵਿਚਾਰ-ਚਰਚਾ ਵਿੱਚ ਭਾਗ ਲੈਂਦਿਆਂ ਮੁੱਖ ਮੰਤਰੀ ਨੇ ਸੂਬੇ ਭਰ ਦੇ ਗ਼ੈਰ-ਕਾਰਜਸ਼ੀਲ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕਰਨ ਨੂੰ ਵੀ ਸਹਿਮਤੀ ਦਿੱਤੀ। ਇਸ ਲਈ ਸੇਵਾ ਕੇਂਦਰਾਂ ਦੀਆਂ ਇਮਾਰਤਾਂ ਨੂੰ ਇਕੋ ਤਰ੍ਹਾਂ ਦੀ ਦਿੱਖ ਦਿੱਤੀ ਜਾਵੇ, ਜਿਸ ਵਿੱਚ ਡਾਕਟਰ ਦਾ ਕਮਰਾ, ਰਿਸੈਪਸ਼ਨ-ਕਮ-ਵੇਟਿੰਗ ਏਰੀਆ, ਫਾਰਮੇਸੀ ਵਰਗੀਆਂ ਜ਼ਰੂਰਤਾਂ ਪੂਰੀਆਂ ਕਰਨ ਦੇ ਨਾਲ ਸਟਾਫ਼ ਤੇ ਆਉਣ ਵਾਲੇ ਮਰੀਜ਼ਾਂ ਲਈ ਵੱਖਰੇ ਪਖਾਨਿਆਂ ਦੀ ਸੁਵਿਧਾ ਦਿੱਤੀ ਜਾਵੇਗੀ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਨੂੰ ਸੇਵਾ ਕੇਂਦਰਾਂ ਨੂੰ ਅੰਦਰੋਂ ਵਧੀਆ ਦਿੱਖ ਦੇਣ ਲਈ ਰੂਪ-ਰੇਖਾ ਉਲੀਕਣ ਦਾ ਆਦੇਸ਼ ਦਿੱਤਾ ਤਾਂ ਜੋ ਇਨ੍ਹਾਂ ਨੂੰ ਆਸਾਨੀ ਨਾਲ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕੀਤਾ ਜਾ ਸਕੇ।

ਸੁਪਰੀਮ ਕੋਰਟ ਦਾ ਸਿੱਧੂ ਨੂੰ ਹੋਰ ਵੱਡਾ ਝਟਕਾ! ਗ੍ਰਿਫਤਾਰ ਕਰਨ ਜਾਊ ਪੁਲਿਸ? D5 Channel Punjabi

ਮੁੱਖ ਮੰਤਰੀ ਨੇ ਸਾਰਿਆਂ ਦੀ ਆਸਾਨ ਪਹੁੰਚ ਲਈ ਪੰਜ ਤੋਂ ਛੇ ਨੇੜਲੇ ਪਿੰਡਾਂ ਦਾ ਇਕ ਕਲੱਸਟਰ ਬਣਾ ਕੇ ਉਨ੍ਹਾਂ ਲਈ ਕਿਤੇ ਵਿਚਕਾਰ ਪੈਂਦੀ ਥਾਂ ਉਤੇ ਮੁਹੱਲਾ ਕਲੀਨਿਕ ਸਥਾਪਤ ਕਰਨ ਦਾ ਵੀ ਸੁਝਾਅ ਦਿੱਤਾ। ਇਸ ਨਾਲ ਮੁਹੱਲਾ ਕਲੀਨਿਕਾਂ ਦੇ ਘੇਰੇ ਵਿੱਚ ਪੈਂਦੇ ਪੇਂਡੂ ਇਲਾਕਿਆਂ ਦੇ ਵੱਡੀ ਗਿਣਤੀ ਲੋਕਾਂ ਨੂੰ ਮਦਦ ਮਿਲੇਗੀ। ਮੀਟਿੰਗ ਦੌਰਾਨ ਸੀਨੀਅਰ ਆਰਕੀਟੈਕਟ ਨੇ ਸੰਖੇਪ ਪੇਸ਼ਕਾਰੀ ਰਾਹੀਂ ਮੁੱਖ ਮੰਤਰੀ ਨੂੰ ਇਨ੍ਹਾਂ ਮੁਹੱਲਾ ਕਲੀਨਿਕਾਂ ਦੇ ਪ੍ਰਸਤਾਵਿਤ ਡਿਜ਼ਾਇਨ ਤੇ ਰੂਪ-ਰੇਖਾ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣੂੰ ਕਰਵਾਇਆ। ਇਸ ਦੌਰਾਨ ਸਿਹਤ ਅਤੇ ਪਰਿਵਾਰ ਭਲਾਈ ਦੇ ਸਕੱਤਰ ਨੇ ਮੁੱਖ ਮੰਤਰੀ ਨੂੰ ਪੇਂਡੂ ਇਲਾਕਿਆਂ ਵਿੱਚ ਪਹਿਲਾਂ ਤੋਂ ਹੀ ਮੌਜੂਦ 3000 ਸਬ-ਸੈਂਟਰਾਂ ਦੇ ਨੈਟਵਰਕ ਬਾਰੇ ਜਾਣਕਾਰੀ ਦਿੱਤੀ ਜਿਸ ਨੂੰ ਕਮਿਊਨਿਟੀ ਹੈਲਥ ਅਫਸਰਾਂ ਦੀ ਅਗਵਾਈ ਵਿੱਚ ਸਿਖਲਾਈ ਪ੍ਰਾਪਤ ਪੈਰਾ-ਮੈਡੀਕਲ ਸਟਾਫ ਦੁਆਰਾ ਕਾਰਗਰ ਢੰਗ ਚਲਾਇਆ ਜਾ ਰਿਹਾ ਹੈ।

ਜਾਖੜ ’ਤੇ ਗਰਮ ਹੋਇਆ ਵੱਡਾ ਕਾਂਗਰਸੀ ਲੀਡਰ! ਕਿਹਾ, ਜਾਖੜ ਤੇ ਸਿੱਧੂ ਨੇ ਮਾਂਝੀ ਕਾਂਗਰਸ! ਖੋਲ੍ਹੇ ਸਾਰੇ ਪੁਰਾਣੇ ਭੇਤ!

ਇਸ ਲਈ ਉਨ੍ਹਾਂ ਨੇ ਇਨ੍ਹਾਂ ਸਬ-ਸੈਂਟਰਾਂ ਨੂੰ ਵੀ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕਰਨ ਦੀ ਤਜਵੀਜ਼ ਪੇਸ਼ ਕੀਤੀ ਅਤੇ ਇਸ ਤਰ੍ਹਾਂ ਇਸ ਦੀ ਪਹੁੰਚ ਅਤੇ ਸੇਵਾਵਾਂ ਪ੍ਰਦਾਨ ਕਰਨ ਦੀ ਸਮਰੱਥਾ ਹੋਰ ਵਿਸ਼ਾਲ ਕੀਤੀ ਜਾ ਸਕਦੀ ਹੈ ਤਾਂ ਜੋ ਪਿੰਡਾਂ ਵਿੱਚ ਵਸਦੇ ਵੱਧ ਤੋਂ ਵੱਧ ਲੋਕ ਸੂਬਾ ਸਰਕਾਰ ਦੀ ਸਿਹਤ ਸੰਭਾਲ ਬਾਰੇ ਵਿਲੱਖਣ ਪਹਿਲਕਦਮੀ ਤੋਂ ਲਾਭ ਉਠਾ ਸਕਣ। ਵਿਚਾਰ-ਵਟਾਂਦਰੇ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਸਿਹਤ ਸਕੱਤਰ ਨੂੰ ਠੇਕੇ ਦੇ ਆਧਾਰ ‘ਤੇ ਉਨ੍ਹਾਂ ਡਾਕਟਰਾਂ/ਪੈਰਾਮੈਡੀਕਲ ਦੀਆਂ ਸੇਵਾਵਾਂ ਲੈਣ ਲਈ ਤੁਰੰਤ ਪ੍ਰਕਿਰਿਆ ਸ਼ੁਰੂ ਕਰਨ ਲਈ ਆਖਿਆ, ਜੋ ਮੁਹੱਲਾ ਕਲੀਨਿਕਾਂ ਵਿੱਚ ਇਸ ਨੇਕ ਉਪਰਾਲੇ ਲਈ ਆਪਣੀਆਂ ਸੇਵਾਵਾਂ ਦੇਣ ਦੇ ਇੱਛੁਕ ਹਨ।

ਨਵਜੋਤ ਸਿੱਧੂ ਨਾਲ ਜੁੜੀ ਵੱਡੀ ਖ਼ਬਰ! ਜੇਲ੍ਹ ਜਾਣਾ ਹੋਇਆ ਪੱਕਾ! ਮਜੀਠੀਆ ਨਾਲ ਲਗਾਇਆ ਸਿੱਧੂ ਦਾ ਬਿਸਤਰਾ ?

ਭਗਵੰਤ ਮਾਨ ਨੇ ਸਿਹਤ ਸਕੱਤਰ ਨੂੰ ਕਲੀਨੀਕਲ ਟੈਸਟਾਂ ਲਈ ਏਜੰਸੀ ਦੀਆਂ ਸੇਵਾਵਾਂ ਲੈਣ ਲਈ ਕਾਰਜ ਯੋਜਨਾ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ ਜਿਸ ਬਾਰੇ ਸਕੱਤਰ ਸਿਹਤ ਨੇ ਦੱਸਿਆ ਕਿ ਲੋੜੀਂਦੇ ਸਟਾਫ ਦੀ ਭਰਤੀ ਦੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ ਅਤੇ ਕਲੀਨਿਕਲ ਟੈਸਟਾਂ ਲਈ ਏਜੰਸੀ ਦੀਆਂ ਸੇਵਾਵਾਂ ਹਾਸਲ ਕਰਨ ਲਈ ਟੈਂਡਰ ਪ੍ਰਕਿਰਿਆ 31 ਮਈ ਤੱਕ ਮੁਕੰਮਲ ਕਰ ਲਈ ਜਾਵੇਗੀ। ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਵਿਅਕਤੀਆਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਵਿਜੇ ਸਿੰਗਲਾ, ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਅਨੁਰਾਗ ਅਗਰਵਾਲ, ਸਕੱਤਰ ਸਿਹਤ ਅਜੋਏ ਸ਼ਰਮਾ, ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੀਲਿਮਾ ਅਤੇ ਐਮ.ਡੀ. ਕੌਮੀ ਪੇਂਡੂ ਸਿਹਤ ਮਿਸ਼ਨ ਟੀ.ਪੀ.ਐਸ. ਫੂਲਕਾ ਸ਼ਾਮਲ ਸਨ।

]]>
ਮੁੱਖ ਮੰਤਰੀ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਅਤੇ ਸਾਂਝ ਕੇਂਦਰਾਂ ਦਾ ਸਮਾਂ ਵਧਾਇਆ, ਹੁਣ ਐਤਵਾਰ ਨੂੰ ਵੀ ਕਾਰਜਸ਼ੀਲ ਰਹਿਣਗੇ ਕੇਂਦਰ https://punjabi.newsd5.in/%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-%e0%a8%a6%e0%a9%87-%e0%a8%b9%e0%a9%81%e0%a8%95%e0%a8%ae%e0%a8%be%e0%a8%82-%e0%a8%a4%e0%a9%87-%e0%a8%aa/ Thu, 07 Apr 2022 11:44:29 +0000 https://punjabi.newsd5.in/?p=152034  ਚੰਡੀਗੜ੍ਹ :   ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਨੇ ਸੂਬਾ ਭਰ ਦੇ ਸਾਰੇ 320 ਸੇਵਾ ਕੇਂਦਰਾਂ ਅਤੇ 506 ਸਾਂਝ ਕੇਂਦਰਾਂ ਦਾ ਸਮਾਂ ਵਧਾ ਦਿੱਤਾ ਹੈ ਅਤੇ ਹੁਣ ਇਹ ਕੇਂਦਰ ਐਤਵਾਰ ਨੂੰ ਵੀ ਕਾਰਜਸ਼ੀਲ ਹੋਣਗੇ। ਇਹ ਲੋਕ ਪੱਖੀ ਫੈਸਲਾ 15 ਅਪ੍ਰੈਲ, 2022 ਨੂੰ ਲਾਗੂ ਹੋ ਜਾਵੇਗਾ। ਇਸ ਉਪਰਾਲੇ ਨੂੰ ਲੋਕ ਪੱਖੀ ਦੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਲੋਕਾਂ ਨੂੰ ਸੁਚਾਰੂ ਢੰਗ ਨਾਲ ਹੋਰ ਨਾਗਰਿਕ ਕੇਂਦਰਿਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਵਿਚ ਸਹਾਈ ਹੋਵੇਗਾ।
ਦੱਸਣਯੋਗ ਹੈ ਕਿ ਸਾਰੇ ਜ਼ਿਲ੍ਹਾ ਹੈੱਡਕੁਆਰਟਰਜ਼, ਸਬ-ਡਵੀਜ਼ਨ ਅਤੇ ਪੁਲੀਸ ਥਾਣਿਆਂ ਦੇ ਪੱਧਰ ਉਤੇ ਸਾਂਝ ਕੇਂਦਰ ਹਨ।
ਇਕ ਸਰਕਾਰੀ ਬੁਲਾਰੇ ਮੁਤਾਬਕ ਸੂਬੇ ਦੇ ਸੇਵਾ ਕੇਂਦਰਾਂ ਅਤੇ ਸਾਂਝ ਕੇਂਦਰਾਂ ਦਾ ਸਮਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਦੋ ਘੰਟੇ ਵਧਾ ਦਿੱਤਾ ਗਿਆ ਅਤੇ ਇਹ ਕੇਂਦਰ ਹੁਣ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਿਹਾ ਕਰਨਗੇ ਜਦਕਿ ਇਸ ਵੇਲੇ ਇਨ੍ਹਾਂ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੈ। ਸੇਵਾ ਕੇਂਦਰ ਅਤੇ ਸਾਂਝ ਕੇਂਦਰ ਹੁਣ ਹਰੇਕ ਐਤਵਾਰ ਨੂੰ ਵੀ ਕਾਰਜਸ਼ੀਲ ਹੋਣਗੇ ਅਤੇ ਸੂਬੇ ਦੇ ਨਾਗਰਿਕ ਸ਼ਨਿਚਰਵਾਰ ਅਤੇ ਐਤਵਾਰ ਨੂੰ ਵੀ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਸੇਵਾਵਾਂ ਹਾਸਲ ਕਰ ਸਕਣਗੇ।
]]>
ਜ਼ਿਲ੍ਹੇ ਦੇ ਸੇਵਾ ਕੇਂਦਰਾਂ ‘ਚ ਹੁਣ ਮਿਲਣਗੀਆਂ 326 ਸੇਵਾਵਾਂ https://punjabi.newsd5.in/%e0%a9%9b%e0%a8%bf%e0%a8%b2%e0%a9%8d%e0%a8%b9%e0%a9%87-%e0%a8%a6%e0%a9%87-%e0%a8%b8%e0%a9%87%e0%a8%b5%e0%a8%be-%e0%a8%95%e0%a9%87%e0%a8%82%e0%a8%a6%e0%a8%b0%e0%a8%be%e0%a8%82-%e0%a8%9a-%e0%a8%b9/ Wed, 10 Feb 2021 06:34:53 +0000 https://punjabi.newsd5.in/?p=90772 ਨਬੀਪੁਰ (ਫਤਹਿਗੜ੍ਹ ਸਾਹਿਬ ) 10 ਫਰਵਰੀ :
ਪੰਜਾਬ ਸਰਕਾਰ ਵੱਲੋਂ ਤੁਹਾਡੇ ਘਰ ਦੇ ਕੋਲ ਹੀ ਹਰ ਤਰ੍ਹਾਂ ਦੀ ਪ੍ਰਸਾ਼ਸਨਿਕ ਅਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਨਬੀਪੁਰ,ਚਨਾਰਥਲ ਕਲਾਂ, ਬਦੌਛੀ ਕਲਾਂ ਅਤੇ ਸੰਘੋਲ ਵਿਖੇ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਚ 56 ਹੋਰ ਸੇਵਾਵਾਂ ਦਾ ਵਾਧਾ ਕਰਨ ਦੀ ਸੁਰੂਆਤ ਕੀਤੀ ਗਈ। ਲੰਮੇ ਸਮੇਂ ਤੋਂ ਮੰਗ ਚੱਲੀ ਆ ਰਹੀ ਸੀ ਕਿ ਟਰਾਂਸਪੋਰਟ ,ਮਾਲ ਵਿਭਾਗ ਅਤੇ ਪੁਲਿਸ ਵਿਭਾਗ ਨਾਲ ਸਬੰਧਤ ਕੁੱਝ ਹੋਰ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਜਾਂ ਪਿੰਡ ਅਤੇ ਵਾਰਡ ਚ ਹੀ ਦਿੱਤੀਆਂ ਜਾਣ। ਇਨ੍ਹਾਂ ਸੇਵਾਵਾਂ ਦੀ ਸੁਰੂਆਤ ਅੱਜ ਹਲਕਾ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਸ.ਕੁਲਜੀਤ ਸਿੰਘ ਨਾਗਰਾ ਨੇ ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਚ ਕਰਵਾਈ।
ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਰਾਹੀਂ 56 ਨਵੀਂਆਂ ਸੇਵਾਵਾਂ ਨੂੰ ਜਾਰੀ ਕਰਨ ਦਾ ਉਪਰਾਲਾ ਕੀਤਾ ਹੈ। ਜਿਸ ਵਿੱਚ 35 ਸੇਵਾਵਾਂ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਹਨ ਅਤੇ 20 ਸੇਵਾਵਾਂ ਪੁਲਿਸ ਵਿਭਾਗ(ਸਾਂਝ ਕੇਂਦਰਾਂ) ਨਾਲ ਸਬੰਧਤ ਹੈ। ਇਸ ਤੋਂ ਇਲਾਵਾ ਇੱਕ ਸਰਵਿਸ ਮਾਲ ਵਿਭਾਗ ਦੀ ਹੈ। ਇਸ ਤੋਂ ਪਹਿਲਾਂ ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ 270 ਸੇਵਾਵਾਂ ਦਿੱਤੀਆਂ ਜਾ ਰਹੀਆਂ ਸਨ ।ਹੁਣ ਇਹ ਸੇਵਾਵਾਂ ਦੀ ਗਿਣਤੀ 326 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਹੁਣ ਤੱਕ ਲੋਕਾਂ ਨੂੰ ਹਰ ਛੋਟੀ ਵੱਡੀ ਸਮੱਸਿਆ ਲਈ ਸ਼ਹਿਰ ਜਾਂ ਸਬ-ਡਵੀਜਨ ਵੱਲ ਜਾਣਾ ਪੈਂਦਾ ਸੀ ਅਤੇ ਕਈ ਵਾਰੀ ਜ਼ਿਲ੍ਹਾ ਹੈਡਕੁਆਟਰਜਾ ਕੇ ਸਰਕਾਰੀ ਸੇਵਾਵਾਂ ਲਈ ਪ੍ਰਸਾਸ਼ਨਿਕ ਵਿਭਾਗਾਂ ਦੇ ਚੱਕਰ ਲਾਉਣੇ ਪੈਂਦੇ ਸਨ ਇਸ ਨਾਲ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਦੁਰਵਰਤੋਂ ਹੁੰਦੀ ਸੀ, ਹੁਣ ਇਹ ਸਾਰੀਆਂ ਸੇਵਾਵਾਂ ਉਨ੍ਹਾਂ ਦੇ ਡੋਰ ਸਟੈਪ ‘ਤੇ ਮਿਲਣ ਲੱਗ ਗਈਆਂ ਹਨ।
ਇਸ ਮੌਕੇ ਵਿਧਾਇਕ ਸ.ਨਾਗਰਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਵੱਖ ਵੱਖ ਸੇਵਾਵਾਂ ਦਾ ਲਾਭ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੂੰ ਪ੍ਰਮਾਣ ਪੱਤਰ ਵੀ ਵੰਡੇ।ਅੱਜ ਦੇ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਵਾਲੀ ਪ੍ਰਮੁੱਖ ਸ਼ਖਸ਼ੀਅਤਾਂ ‘ਚ ਸਰਪੰਚ ਪਿੰਡ ਨਬੀਪੁਰ ਧਰਮਿੰਦਰ ਸਿੰਘ, ਪੰਚ ਗੁਰਨਾਮ ਸਿੰਘ, ਵਿਧਾਇਕ ਨਾਗਰਾ ਦੇ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ ਸਮੇਤ ਹੋਰ ਪੰਤਵੰਤੇ ਵੀ ਹਾਜਰ ਸਨ।
-NG
]]>