Shri Guru Granth Sahib Ji – D5 News https://punjabi.newsd5.in Truth Seeking News Network. Fri, 30 Sep 2022 05:01:02 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Shri Guru Granth Sahib Ji – D5 News https://punjabi.newsd5.in 32 32 ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਸਤਲਗੋਂਬੈਰਤੋ ਵਿਖੇ ਸਜਾਇਆ ਗਿਆ ਨਗਰ ਕੀਰਤਨ  https://punjabi.newsd5.in/%e0%a8%a7%e0%a9%b0%e0%a8%a8-%e0%a8%a7%e0%a9%b0%e0%a8%a8-%e0%a8%b6%e0%a9%8d%e0%a8%b0%e0%a9%80-%e0%a8%97%e0%a9%81%e0%a8%b0%e0%a9%82-%e0%a8%97%e0%a9%8d%e0%a8%b0%e0%a9%b0%e0%a8%a5-%e0%a8%b8%e0%a8%be/ Fri, 30 Sep 2022 05:01:02 +0000 https://punjabi.newsd5.in/?p=178074 ਮਿਲਾਨ(ਇਟਲੀ) : (ਦਲਜੀਤ ਮੱਕੜ) : ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਸਿੰਘ ਸਭਾ ਕਸਤਲਗੋਂਬੈਰਤੋ (ਵਿਚੈਂਸਾ) ਵੱਲੋਂ ਕਸਤਲਗੋਂਬੈਰਤੋ ਵਿਖੇ ਵਿਸ਼ਾਲ ਨਗਰ ਕੀਰਤਨ ਖਾਲਸਾਈ ਸ਼ਾਨੋ ਸ਼ੋਕਤ ਤੇ ਜਾਹੋ ਜਲਾਲ ਨਾਲ ਸਜਾਇਆ ਗਿਆ। ਇਸ ਮੌਕੇ ਤੇ ਸਿੱਖ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਵੇਖਿਆ ਹੀ ਬਣਦਾ ਸੀ। ਇਟਲੀ ਦੇ ਵੱਖ ਵੱਖ ਹਿੱਸਿਆ ਤੋਂ ਪੁੱਜੀਆਂ ਸੰਗਤਾਂ ਦੇ ਚਿਹਰਿਆ ਤੇ ਚੜ੍ਹੇ ਨੂਰ ਤੋ ਖਾਲਸੇ ਦੀ ਚੜ੍ਹਦੀ ਕਲ੍ਹਾਂ ਦੀ ਦਿੱਖ ਆਪ ਮੂਹਰੇ ਨਜਰੀ ਪੈ ਰਹੀ ਸੀ। ਇਹ ਵਿਸ਼ਾਲ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਦੇ ਹੇਠ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਸਿੰਘ ਸਭਾ ਕਸਤਲਗੋਂਬੈਰਤੋ (ਵਿਚੈਂਸਾ) ਤੋਂ ਅਰਦਾਸ ਉਪਰੰਤ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਦੇ ਵਿੱਚ ਬਹੁਤ ਹੀ ਸੁਚੱਜੇ ਢੰਗ ਦੇ ਨਾਲ ਅਤੇ ਸਿੱਖੀ ਪਰੰਪਰਾਵਾਂ ਤਹਿਤ ਆਰੰਭ ਹੋਇਆ।

ਸੁਪਰੀਮ ਕੋਰਟ ਦਾ ਇਤਿਹਾਸਕ ਫ਼ੈਸਲਾ, ਦੇਸ਼ਾਂ-ਵਿਦੇਸ਼ਾਂ ਤੱਕ ਚਰਚਾ ! D5 Channel Punjabi

ਸਾਰੇ ਰਸਤੇ ਵਿਚ ਸੰਗਤਾਂ ਦੁਆਰਾ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ ਅਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਏ ਗਏ। ਵੱਖ ਵੱਖ ਗੁਰੂਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਵੱਖ ਵੱਖ ਸੰਸਥਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਈ ਤਰਾਂ ਦੇ ਲੰਗਰ ਲਗਾਏ ਗਏ। ਇਸ ਵਿਸ਼ਾਲ ਨਗਰ ਕੀਰਤਨ ਵਿੱਚ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਗੱਤਕਾ ਅਕੈਦਮੀ ਬਨਿਅੋਲੋ ਮੇਲਾ ਦੇ ਸਿੰਘਾ ਵੱਲੋਂ ਗੱਤਕੇ ਦੇ ਜੌਹਰ ਵਿਖਾਏ ਗਏ। ਸ਼ਾਮ ਨੂੰ ਸਮਾਪਤੀ ਤੇ ਪੰਡਾਲ ਸਜਾਇਆ ਗਿਆ।ਜਿੱਥੇ ਭਾਈ ਤਰਲੋਚਨ ਸਿੰਘ ਭੁਮੱਦੀ ਵਾਲਿਆ ਦੇ ਢਾਡੀ ਜੱਥੇ ਨੇ ਸੰਗਤਾਂ ਨੂੰ ਇਤਿਹਾਸਕ ਵਾਰਾਂ ਨਾਲ ਨਿਹਾਲ ਕੀਤਾ। ਇਸ ਮੌਕੇ ਗੁਰਦਆਰਾ ਪ੍ਰਬੰਧਕ ਕਮੇਟੀ ਕਸਤਲਗੋਂਬੈਰਤੋ ਵੱਲੋਂ ਕਸਤਲਗੋਂਬੈਰਤੋੋ ਦੇ ਪ੍ਰਸ਼ਾਸ਼ਨਿਕ ਅਧਿਕਾਰੀ ਅਤੇ ਵੱਖ ਵੱਖ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ, ਇਲਾਕੇ ਦੀ ਸੰਗਤਾਂ ਅਤੇ ਸੇਵਾਦਾਰਾਂ ਦਾ ਸਨਮਾਨ ਕੀਤਾ ਗਿਆ।ਅੰਤ ਵਿੱਚ ਗੁਰਦਆਰਾ ਸਿੰਘ ਸਭਾ ਕਸਤਲਗੋਂਬੈਰਤੋ ਦੇ ਪ੍ਰਬੰਧਕਾਂ ਵੱਲੋਂ ਵੱਲੋਂ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ।

]]>