social security – D5 News https://punjabi.newsd5.in Truth Seeking News Network. Mon, 02 Jan 2023 18:04:37 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png social security – D5 News https://punjabi.newsd5.in 32 32 ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਔਰਤਾਂ ਤੇ ਲੜਕੀਆਂ ਲਈ ਸਖੀ ਵਨ ਸਟਾਪ ਸੈਂਟਰ ਬਿਹਤਰੀਨ ਉਪਰਾਲਾ https://punjabi.newsd5.in/%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-%e0%a8%aa%e0%a9%b0%e0%a8%9c%e0%a8%be%e0%a8%ac-%e0%a8%ad%e0%a8%97%e0%a8%b5%e0%a9%b0%e0%a8%a4-%e0%a8%ae%e0%a8%be/ Mon, 19 Dec 2022 11:41:29 +0000 https://punjabi.newsd5.in/?p=189671 ਕਿਹਾ, ਹੁਣ ਤੱਕ 11,500 ਲੋੜਵੰਦ ਔਰਤਾਂ ਤੇ ਲੜਕੀਆਂ ਨੂੰ ਮੁਹੱਈਆ ਕਰਵਾਈ ਜਾ ਚੁੱਕੀ ਹੈ ਸਹਾਇਤਾ

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਤੇ ਲੜਕੀਆਂ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਯੋਜਨਾਵਾਂ ਵਿਚ ਸਖੀ ਵਨ ਸਟਾਪ  ਸੈਂਟਰ ਇੱਕ ਬਿਹਤਰੀਨ ਉਪਰਾਲਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਸਖੀ ਵਨ ਸਟਾਪ ਸੈਟਰਾਂ ਵਿੱਚ  11,500 ਲੋੜਵੰਦ ਔਰਤਾਂ ਅਤੇ ਲੜਕੀਆਂ ਨੂੰ ਮੁਫ਼ਤ ਕਾਨੂੰਨੀ, ਮੈਡੀਕਲ, ਪੁਲਿਸ ਤੇ ਮਨੋਵਿਗਿਆਨਕ ਕਾਉਂਸਲਿੰਗ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ।
Punjab Vigilance : ਫਸਿਆ Captain ਦਾ ਕਰੀਬੀ Bharat Inder Chahal, Vigilance ਦਾ ਐਕਸ਼ਨ | D5 Channel Punjabi
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਵਨ ਸਟਾਪ ਸੈਂਟਰ ਸਕੀਮ ਅਧੀਨ ਪੰਜਾਬ ਦੇ ਹਰ ਜਿਲ੍ਹੇ ਵਿਚ ਇੱਕ ਵਨ ਸਟਾਪ ਸੈਂਟਰ ਖੋਲਿਆ ਗਿਆ ਹੈ। ਜਿਥੇ ਕਿਸੇ ਵੀ ਤਰਾਂ ਦੀ ਹਿੰਸਾ ਨਾਲ ਪੀੜਤ ਔਰਤਾਂ ਨੂੰ ਅਪਾਤਕਾਲੀਨ ਸਮੇਂ ਵਿਚ ਇੱਕ ਹੀ ਛੱਤ ਥੱਲੇ ਵੱਖ-ਵੱਖ ਤਰ੍ਹਾਂ ਦੀ ਮੁਫਤ ਸੇਵਾਵਾਂ ਜਿਵੇਂ ਕਿ ਡਾਕਟਰੀ ਸਹਾਇਤਾ, ਪੁਲਿਸ ਸਹਾਇਤਾ, ਕਾਨੂੰਨੀ ਸਹਾਇਤਾ, ਮਨੋਵਿਗਿਆਨਿਕ ਅਤੇ ਕਾਉਂਸਲਿੰਗ ਆਦਿ ਦੀ ਸਹਾਇਤਾ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

ਪੰਜਾਬ ਵਾਪਸ ਪਰਤੇ Charanjit Singh Channi, ਵਿਰੋਧੀਆਂ ਨੇ ਖਿੱਚੀ ਤਿਆਰੀ, ਹੋ ਸਕਦੀ ਹੈ ਕਾਰਵਾਈ?

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਮਹਿਲਾਵਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਅਤੇ ਹੁਣ ਤੱਕ ਸੂਬੇ ਦੇ ਸੈਟਰਾਂ ਵਿੱਚ  11,500 ਲੋੜਵੰਦ ਔਰਤਾਂ ਅਤੇ ਲੜਕੀਆਂ ਨੂੰ ਮੁਫ਼ਤ ਕਾਨੂੰਨੀ, ਮੈਡੀਕਲ, ਪੁਲਿਸ ਤੇ ਮਨੋਵਿਗਿਆਨਕ ਕਾਉਂਸਲਿੰਗ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਨ ਸਟਾਪ ਸੈਂਟਰ ਹਿੰਸਾ, ਸ਼ੋਸ਼ਣ ਜਾਂ ਕਿਸੇ ਵੀ ਹੋਰ ਸਮੱਸਿਆ ਨਾਲ ਪ੍ਰਭਾਵਿਤ ਮਹਿਲਾਵਾਂ ਨੂੰ ਇਕੱਠੀਆਂ ਸੇਵਾਵਾਂ ਇੱਕ ਛੱਤ ਹੇਠ ਮੁਹੱਈਆ ਕਰਦਾ ਹੈ।

CM ਦੀ ਵਿਗੜੀ ਸਿਹਤ, ਸਾਰੇ ਪ੍ਰੋਗਰਾਮ ਰੱਦ! | D5 Channel Punjabi

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਸੈਂਟਰ ਵਿਚ ਸਹਾਇਤਾ ਪ੍ਰਾਪਤ ਕਰਨ ਵਾਲੀਆਂ ਔਰਤਾਂ ਅਤੇ ਲੜਕੀਆਂ ਦੀ ਕਾਉਂਸਲਿੰਗ ਕਰਕੇ ਉਨ੍ਹਾਂ ਦੇ ਪੁਨਰਵਾਸ ਲਈ ਵੀ ਉਪਰਾਲੇ ਕੀਤੇ ਜਾਂਦੇ ਹਨ। ਸਖੀ ਵਨ ਸਟਾਪ ਸੈਂਟਰ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਸਿਵਲ ਹਸਪਤਾਲਾਂ ਵਿੱਚ ਚੱਲ ਰਹੇ ਹਨ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾ ਵਰਗ ਦੀ ਹਰ ਤਰ੍ਹਾਂ ਨਾਲ ਸੁਰੱਖਿਆ ਕਰਨਾ ਹੈ। ਕੋਈ ਵੀ ਲੋੜਵੰਦ ਔਰਤ ਜਾਂ ਲੜਕੀ ਆਪਣੀ ਸਮੱਸਿਆ ਦੱਸਣ ਲਈ ਜ਼ਿਲ੍ਹਾ ਦਫ਼ਤਰਾਂ ਦੇ ਫੋਨ ਨੰਬਰਾਂ ਤੇ ਸੰਪਰਕ ਕਰ ਸਕਦੀ ਹੈ।

]]>
‘ਉਡਾਰੀਆਂ’ ਬਾਲ ਵਿਕਾਸ ਮੇਲੇ ਦਾ ਮੁੱਖ ਉਦੇਸ਼ ਬੱਚਿਆਂ ਦਾ ਸਰਵਪੱਖੀ ਵਿਕਾਸ : ਡਾ. ਬਲਜੀਤ ਕੌਰ https://punjabi.newsd5.in/%e0%a8%89%e0%a8%a1%e0%a8%be%e0%a8%b0%e0%a9%80%e0%a8%86%e0%a8%82-%e0%a8%ac%e0%a8%be%e0%a8%b2-%e0%a8%b5%e0%a8%bf%e0%a8%95%e0%a8%be%e0%a8%b8-%e0%a8%ae%e0%a9%87%e0%a8%b2%e0%a9%87-%e0%a8%a6%e0%a8%be/ Sun, 04 Dec 2022 04:49:06 +0000 https://punjabi.newsd5.in/?p=187777 ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “ਉਡਾਰੀਆਂ”-ਬਾਲ ਵਿਕਾਸ ਮੇਲਾ ਸੂਬੇ ਭਰ ਦੇ ਪਿੰਡਾਂ ਦੇ ਆਂਗਣਵਾੜੀ ਸੈਂਟਰਾਂ ਵਿੱਚ  ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਇਸ ਮੇਲੇ ਦੌਰਾਨ ਬੱਚਿਆਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਕੇ ਹਰ ਬੱਚੇ ਦੇ ਵਿਕਾਸ ਦਾ ਉਪਰਾਲਾ ਕੀਤਾ ਗਿਆ।

Goldy Brar ਦੀ ਗ੍ਰਿਫ਼ਤਾਰੀ ਦਾ ਅਸਲ ਸੱਚ, BJP ਆਗੂ ਕੱਢ ਲਿਆ ਸਬੂਤ, ਹੁਣ ਕੀ ਕਰੂ ਮਾਨ ਸਰਕਾਰ ?

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਆਂਗਣਵਾੜੀ ਸੈਂਟਰਾਂ ਰਾਹੀਂ ਬੱਚਿਆਂ ਦੇ ਪੂਰਨ ਵਿਕਾਸ ਨੂੰ ਲੈ ਕੇ ਦ੍ਰਿੜਤਾ ਨਾਲ ਕੰਮ ਕਰ ਰਿਹਾ ਹੈ। ਮਿਰਾਕੀ ਫਾਊਂਡੇਸ਼ਨ ਜੋ ਕਿ ਵਿਭਾਗ ਦੇ ਨਾਲ ਮਿਲ ਕੇ ਬੱਚਿਆਂ ਦੀ ਮੁੱਢਲੀ ਸਿੱਖਿਆ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ, ਦੇ ਸਹਿਯੋਗ ਨਾਲ ਸਾਰੇ ਆਂਗਣਵਾੜੀਆਂ ਵਿਚ ਹੁੰਮ ਹੁੰਮਾਂ ਕੇ ਬਾਲ ਵਿਕਾਸ ਹਫਤਾ ਮਨਾਇਆ ਗਿਆ। ਉਡਾਰੀਆਂ ਬਾਲ ਵਿਕਾਸ ਮੇਲੇ ਲਈ ਹਰ ਦਿਨ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ। ਪੰਜਾਬ ਦੇ ਸਮੂਹ ਡੀ.ਪੀ.ਓਜ਼ ਤੇ ਸੀ.ਡੀ.ਪੀ.ਓਜ਼, ਸੁਪਰਵਾਇਜ਼ਰ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਉਨ੍ਹਾਂ ਦੀਆਂ ਜਿੰਮੇਵਾਰੀਆਂ ਸਬੰਧੀ ਜਾਣੂ ਕਰਵਾਉਣ ਲਈ ਇੱਕ ਵੈਬੀਨਾਰ ਆਯੋਜਿਤ ਕੀਤਾ ਗਿਆ। ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਉਡਾਰੀਆਂ-ਬਾਲ ਵਿਕਾਸ ਮੇਲੇ ਲਈ “ਹਰ ਮਾਪੇ, ਹਰ ਗਲੀ, ਹਰ ਪਿੰਡ ਦੀ ਇੱਕੋ ਆਵਾਜ਼ ਹਰ ਬੱਚੇ ਦਾ ਹੋਵੇ ਸੰਪੂਰਨ ਵਿਕਾਸ” ਸਲੋਗਨ ਜ਼ਾਰੀ ਕੀਤਾ ਗਿਆ।

ਕੋਈ ਵੀ ਬੀਜ ਖ਼ਰੀਦਣ ਤੋਂ ਪਹਿਲਾਂ ਧਿਆਨ ਰੱਖਣਯੋਗ ਸਭ ਤੋਂ ਜਰੂਰੀ ਗੱਲਾਂ | D5 Channel Punjabi

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਡਾਰੀਆਂ ਬਾਲ ਵਿਕਾਸ ਮੇਲੇ ਲਈ ਵਿਭਾਗ ਵੱਲੋਂ ਹਫ਼ਤੇ ਦੇ ਸਾਰੇ ਦਿਨ ਵਿਸ਼ੇਸ਼ ਤੌਰ ਤੇ ਮਨਾਏ ਗਏ। ਇਸ ਹਫ਼ਤੇ ਦੌਰਾਨ ਸਥਾਨਕ ਐਨ.ਜੀ.ਓਜ਼ ਵੱਲੋਂ ਬੱਚਿਆਂ ਦੇ ਪੋਸ਼ਣ ਸਬੰਧੀ ਜਾਗਰੂਕਤਾ ਅਤੇ ਫੰਡ ਇਕੱਠੇ ਕੀਤੇ, ਪੰਜਾਬ ਸਰਕਾਰ ਦੇ ਵਿਸ਼ੇਸ ਸੰਦੇਸ਼ ਨਾਲ ਸਾਰੀਆਂ ਆਂਗਣਵਾੜੀਆਂ ਵਿੱਚ ਬਾਲ ਵਿਕਾਸ ਮੇਲੇ ਦੀ ਗਤੀਵਿਧੀਆਂ ਦੀ ਸ਼ੁਰੂਆਤ ਹੋਈ, ਪੋਸ਼ਣ ਦਿਨ, ਦਾਦਾ-ਦਾਦੀ, ਨਾਨਾ-ਨਾਨੀ ਦਿਨ ਵਜੋ ਮਨਾਏ ਗਏ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਬਾਲ ਸਰਪੰਚ ਦਿਨ ਅਤੇ ਸਕਾਰਾਤਮਕ ਪਾਲਣ-ਪੋਸ਼ਣ ਦਿਨ ਮਨਾਇਆ ਗਿਆ।

ਅਫ਼ਸਰ ਦਾ ਕਾਰਨਾਮਾ, ਪਿੰਡ ਵਾਸੀਆਂ ਨੇ ਫਸਾਇਆ ਕਸੂਤਾ, ਸਰਪੰਚ ਦਾ ਲੱਗਿਆ ਨੰਬਰ

ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬੱਚਿਆ ਦੇ ਮਾਪੇ, ਦਾਦਾ-ਦਾਦੀ ਅਤੇ ਆਮ ਲੋਕਾਂ ਦੀ ਮਦਦ ਨਾਲ ਬਾਲ ਵਿਕਾਸ ਸਪਤਾਹ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਬੱਚੇ ਦੇ ਪੋਸ਼ਣ, ਖੇਡ ਅਤੇ ਕਹਾਣੀ ਅਧਾਰਤ ਵਿਕਾਸ, ਸੁਰੱਖਿਆ ਅਤੇ ਸਾਧਨ ਅਤੇ ਸਕਾਰਾਤਮਕ ਪਾਲਣ-ਪੋਸ਼ਣ ਸਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ। ਵਿਭਾਗ ਵੱਲੋਂ ਬੱਚਿਆਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਕੇ ਹਰ ਬੱਚੇ ਦੇ ਵਿਕਾਸ ਦਾ ਉਪਰਾਲਾ ਕੀਤਾ ਗਿਆ।

CM ਮਾਨ ਨੇ ਬੋਲਿਆ ਝੂਠ-ਮਜੀਠੀਆ, ‘ਨਹੀਂ ਫੜਿਆ ਗਿਆ ਗੋਲਡੀ ਬਰਾੜ’

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਪਿੰਡਾਂ ਵਿੱਚ ਬਾਲ ਮੇਲੇ ਦੌਰਾਨ ਸੁੱਧ ਵਾਤਾਵਰਣ ਲਈ ਅਤੇ ਪ੍ਰਦੂਸ਼ਣ ਦੀ ਰੋਕਥਾਮ ਲਈ 11883 ਪੌਦੇ ਲਗਾਏ ਗਏ, ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੀ ਸੁਚੱਜੇ ਢੰਗ ਨਾਲ ਪਾਲਣ ਪੋਸ਼ਣ ਲਈ 12692 ਖਿਡੌਣੇ ਦਾਨ ਕੀਤੇ ਗਏ, ਬੱਚਿਆਂ ਦਾ ਹੋਸਲਾ ਵਧਾਉਣ ਲਈ ਉਨ੍ਹਾਂ ਵਿੱਚੋਂ 6571 ਬਾਲ ਸਰਪੰਚ ਚੁਣੇ ਗਏ ਅਤੇ ਆਂਗਣਵਾੜੀ ਸੈਂਟਰਾਂ ਵਿੱਚ 3580 ਬੱਚੇ ਨਵੇਂ ਦਾਖਲੇ ਹੋਏ।

Italy Punjabi News : Italy ਦੀ ਸਿਆਸਤ ’ਚ ਹੁਣ ਅਹਿਮ ਭੂਮਿਕਾ ਨਿਭਾਉਣਗੇ ਸਿੱਖ ਚਿਹਰੇ! | D5 Channel Punjabi

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ.ਮਾਧਵੀ ਕਟਾਰੀਆ ਨੇ ਦੱਸਿਆ ਕਿ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਵੱਲੋਂ ‘ਉਡਾਰੀਆਂ ਬਾਲ ਵਿਕਾਸ ਮੇਲੇ’ ਦਾ ਉਦਘਾਟਨ ਹੁਸ਼ਿਆਰਪੁਰ ਦੇ ਪਿੰਡ ਢੋਲਣਵਾਲ ਦੇ ਆਂਗਣਵਾੜੀ ਸੈਂਟਰ ਵਿਚ ਕੀਤਾ ਗਿਆ ਸੀ।  ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਉਦੇਸ਼ ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਨੂੰ ਹਰ ਫਰੰਟ ’ਤੇ ਅੱਗੇ ਲਿਆ ਕੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਇਸ ਮੇਲੇ ਦਾ ਸੂਬੇ ਭਰ ਦੇ ਪਿੰਡਾਂ ਦੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਚ ਬਹੁਤ ਉਤਸਾਹ ਸੀ। ਆਮ ਜਨਤਾ ਨੇ ਮੇਲੇ ਵਿੱਚ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ।

]]>
ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਮੌਕੇ 3 ਦਸੰਬਰ ਨੂੰ ਮਲੋਟ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ https://punjabi.newsd5.in/%e0%a8%85%e0%a9%b0%e0%a8%a4%e0%a8%b0-%e0%a8%b0%e0%a8%be%e0%a8%b8%e0%a8%bc%e0%a8%9f%e0%a8%b0%e0%a9%80-%e0%a8%a6%e0%a8%bf%e0%a8%b5%e0%a8%bf%e0%a8%86%e0%a8%82%e0%a8%97-%e0%a8%a6%e0%a8%bf%e0%a8%b5/ Thu, 01 Dec 2022 11:55:29 +0000 https://punjabi.newsd5.in/?p=187449 ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ 3 ਦਸੰਬਰ ਨੂੰ ਮਲੋਟ (ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ) ਵਿਖੇ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ।
Amritsar News : ਆਹਮੋ-ਸਾਹਮਣੇ Police ’ਤੇ Gangster, ਸੜਕ ’ਤੇ ਹੀ ਬਣਿਆਂ ਜੰਗ ਦਾ ਮੈਦਾਨ | D5 Channel Punjabi
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਮਾਧਵੀ ਕਟਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 3 ਦਸੰਬਰ ਨੂੰ ਅੰਤਰ ਰਾਸਟਰੀ ਦਿਵਿਆਂਗ ਦਿਵਸ ਅਤੇ ਰਾਜ ਪੱਧਰੀ ਸਮਾਗਮ ਮਲੋਟ ਵਿਖੇ ਮਨਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਦਿਵਿਆਂਗ ਵਰਗ ਦਾ ਜੀਵਨ ਸਮਰੱਥ ਬਣਾਉਣ ਲਈ ਇਸੇ ਦਿਨ ਮਲੋਟ (ਸ੍ਰੀ ਮੁਕਤਸਰ ਸਾਹਿਬ), ਸੰਗਰੂਰ, ਮਾਨਸਾ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਬੈਂਕ ਕਰਜ਼ੇ ਮੁਹੱਈਆਂ ਕਰਵਾਉਣ ਸਬੰਧੀ ਕੈਂਪ ਵੀ ਲਗਾਉਣ ਜਾ ਰਹੀ ਹੈ।
Moose Wala Father Balkaur Singh ਆਪਣੀ ਜ਼ਮੀਨ ਵੇਚਣ ਨੂੰ ਤਿਆਰ, ਹੁਣ Goldy Brar ਆਈ ਸ਼ਾਮਤ | D5 Channel Punjabi
ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸ ਸਮਾਗਮ ਮੌਕੇ ਪੰਜਾਬ ਦੇ ਦਿਵਿਆਂਗਜਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਸਮਾਗਮ ਵਿੱਚ  ਲੱਗਭੱਗ 18.63 ਲੱਖ ਰੁਪਏ ਦੇ 90 ਟ੍ਰਾਇਸਾਈਕਲ, 29 ਵ੍ਹੀਲਚੇਅਰ, 16 ਹੇਅਰਿੰਗ ਏਡਜ਼, 9 ਤੁਰਨ ਲਈ ਖੁੰਡੀਆਂ, 7 ਸਮਾਰਟ ਕੈਨ, ਸੇਰੇਬ੍ਰਲ ਪਾਲਸੀ ਚੇਅਰ ਅਤੇ 78 ਬੈਸਾਖੀਆਂ ਕੁੱਲ 158 ਲਾਭਪਾਤਰੀਆਂ ਨੂੰ ਮੁਹੱਈਆਂ ਕਰਵਾਈਆਂ ਜਾਣਗੀਆਂ।  ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ/ ਜਥੇਬੰਦੀਆਂ ਵੀ ਇਸ ਸਮਾਗਮ ਵਿੱਚ ਉਚੇਚੇ ਤੌਰ ਤੇ ਸ਼ਾਮਲ ਹੋਣਗੀਆਂ।

]]>
ਸੰਗਰੂਰ, ਮਲੋਟ, ਮਾਨਸਾ ਅਤੇ ਲੁਧਿਆਣਾ ਵਿਖੇ 3 ਦਸੰਬਰ  ਨੂੰ ਦਿਵਿਆਂਗ ਦਿਵਸ ਮੌਕੇ ਲੱਗਣਗੇ ਵਿਸ਼ੇਸ਼ ਕਰਜ਼ਾ ਕੈਂਪ: ਡਾ.ਬਲਜੀਤ ਕੌਰ https://punjabi.newsd5.in/%e0%a8%b8%e0%a9%b0%e0%a8%97%e0%a8%b0%e0%a9%82%e0%a8%b0-%e0%a8%ae%e0%a8%b2%e0%a9%8b%e0%a8%9f-%e0%a8%ae%e0%a8%be%e0%a8%a8%e0%a8%b8%e0%a8%be-%e0%a8%85%e0%a8%a4%e0%a9%87-%e0%a8%b2%e0%a9%81%e0%a8%a7/ Mon, 21 Nov 2022 09:42:19 +0000 https://punjabi.newsd5.in/?p=186042 ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਦਿਵਿਆਂਗ ਐਸੋਸੀਏਸ਼ਨ ਵੱਲੋਂ ਲੰਬੇ ਸਮੇਂ ਤੋਂ ਕਰਜ਼ੇ ਸਬੰਧੀ ਰੱਖੀ ਮੰਗ ਨੂੰ ਪੂਰਾ ਕਰਦਿਆਂ ਦਿਵਿਆਂਗ ਵਿਅਕਤੀਆਂ ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਦਿਵਿਆਂਗ ਦਿਵਸ ਮੌਕੇ ਵਿਸ਼ੇਸ਼ ਕਰਜ਼ਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਦਿਵਿਆਂਗ ਵਰਗ ਦੀਆਂ ਮੰਗਾਂ ਦਾ ਹਮਦਰਦੀ ਨਾਲ ਵਿਚਾਰ ਕਰਦੀ ਹੋਈ ਉਨ੍ਹਾਂ ਦਾ ਹੱਲ ਕੱਢਣ ਲਈ ਯਤਨਸ਼ੀਲ ਹੈ। ਇਸੇ ਦਿਸ਼ਾ ਵਿੱਚ ਇੱਕ ਕਦਮ ਹੋਰ ਉਠਾਉਂਦਿਆਂ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਜਿਸ ਵਿਅਕਤੀ ਕੋਲ 40 ਫੀਸਦੀ ਜਾਂ ਉਸ ਤੋਂ ਵੱਧ ਦਾ ਅੰਗਹੀਣ ਸਰਟੀਫਿਕੇਟ ਹੈ, ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਵਿਸ਼ੇਸ਼ ਕਰਜ਼ਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ।

Jagjit Dallewal ਦੀ ਵਿਗੜੀ ਸਿਹਤ, ਧਰਨਾ ਚੁੱਕਵਾਉਣ ਦੀ ਤਿਆਰੀ ‘ਚ Police! | D5 Channel Punjabi

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਕਰਜ਼ਾ ਲੈਣ ਦਾ ਚਾਹਵਾਨ ਦਿਵਿਆਂਗ ਵਿਅਕਤੀ ਜੋ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਆਪਣਾ ਵੋਟਰ ਕਾਰਡ, ਆਧਾਰ ਕਾਰਡ, ਯੂ.ਡੀ.ਆਈ. ਕਾਰਡ, ਜਮਾਬੰਦੀ ਸਬੰਧੀ ਗਰੰਟੀ ਆਦਿ ਦਸਤਾਵੇਜ਼ ਜ਼ਿਲ੍ਹਾ ਭਲਾਈ ਅਫਸਰ ਜਾਂ ਐਸ.ਸੀ.ਕਾਰਪੋਰੇਸ਼ਨ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦਾ ਹੈ। ਕੈਬਨਿਟ ਮੰਤਰੀ ਨੇ ਦਿਵਿਆਂਗ ਵਰਗ ਨੂੰ ਅਪੀਲ ਕੀਤੀ ਕਿ ਉਹ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਲੈ ਕੇ ਇਸ ਮੌਕੇ ਦਾ ਪੂਰਾ ਲਾਭ ਉਠਾਉਣ।

Raja Warring ਦਾ Amritpal Singh ‘ਤੇ ਨਿਸ਼ਾਨਾ, ਤਸਵੀਰਾਂ ਕੀਤੀਆਂ ਜਨਤਕ ! | D5 Channel Punjabi

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਰਗ ਨੂੰ ਆਤਮ ਨਿਰਭਰ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਦਾ ਜੀਵਨ ਸਮਰੱਥ ਬਣਾਉਣ ਲਈ 3 ਦਸੰਬਰ 2022 ਨੂੰ ਦਿਵਿਆਂਗ ਦਿਵਸ ਮੌਕੇ ਸੰਗਰੂਰ, ਮਲੋਟ, ਮਾਨਸਾ ਅਤੇ ਲੁਧਿਆਣਾ ਵਿਖੇ ਬੈਂਕ ਕਰਜ਼ੇ ਦੇਣ ਸਬੰਧੀ ਕੈਂਪ ਲਗਾਉਣ ਜਾ ਰਹੀ ਹੈ।  ਇਹਨਾਂ ਕਰਜ਼ਾ ਕੈਂਪਾਂ ਵਿੱਚ ਕਰਜ਼ੇ ਲੈਣ ਸਬੰਧੀ ਸ਼ਰਤਾਂ ਪੂਰੀਆਂ ਕਰਨ ਵਾਲੇ ਦਿਵਿਆਂਗ ਵਿਅਕਤੀਆਂ ਨੂੰ ਕਰਜ਼ੇ ਮੁਹੱਈਆ ਕਰਵਾਏ ਜਾਣਗੇ।

]]>
ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਾਲ ਵਿਕਾਸ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ https://punjabi.newsd5.in/%e0%a8%b8%e0%a8%ae%e0%a8%be%e0%a8%9c%e0%a8%bf%e0%a8%95-%e0%a8%b8%e0%a9%81%e0%a8%b0%e0%a9%b1%e0%a8%96%e0%a8%bf%e0%a8%86-%e0%a8%b5%e0%a8%bf%e0%a8%ad%e0%a8%be%e0%a8%97-%e0%a8%b5%e0%a9%b1%e0%a8%b2-2/ Fri, 18 Nov 2022 11:05:09 +0000 https://punjabi.newsd5.in/?p=185669 ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਾਲ ਭਲਾਈ ਕਮੇਟੀ,  ਜੁਵੇਨਾਇਲ ਜਸਟਿਸ ਬੋਰਡ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 21 ਨਵੰਬਰ ਤੱਕ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਬਾਲ ਭਲਾਈ ਕਮੇਟੀ ਦੇ ਚੇਅਰਮੈਨ ਤੇ ਮੈਂਬਰ ਅਤੇ ਜੁਵੇਨਾਇਲ ਜਸਟਿਸ ਬੋਰਡ ਦੇ ਮੈਂਬਰ ਦੀ ਭਰਤੀ ਕੀਤੀ ਜਾਣੀ ਹੈ ਤਾਂ ਜੋ ਸਮੇਂ ਸਿਰ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।

ਕਿਸਾਨਾਂ ਦੇ ਧਰਨਿਆਂ ਤੋਂ ਅੱਕੇ ਲੋਕ! ਅੱਗਿਓ! ਪੱਤਰਕਾਰ ਨੇ ਵੀ ਪੁੱਛੇ ਸਿੱਧੇ ਸਵਾਲ! ਕਿਸਾਨਾਂ ਦੀ ਆਪਸ ’ਚ ਖੜਕੀ

ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹਨਾਂ ਅਸਾਮੀਆਂ ਲਈ ਚਾਹਵਾਨ ਉਮੀਦਵਾਰ ਹੋਰ ਵੇਰਵਿਆਂ ਲਈ ਵਿਭਾਗ ਦੀ ਵੈਬਸਾਈਟ https://sswcd.punjab.gov.in ‘ਤੇ ਲਾਗਇਨ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਭਰਤੀ ਨੋਟਿਸ ਲਈ ਜੇਕਰ ਭਵਿੱਖ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਉਹ sswcd.punjab.gov.in ਵੈਬਸਾਈਟ ਤੇ ਪ੍ਰਕਾਸ਼ਿਤ ਕੀਤੀ ਜਾਵੇਗੀ। ਇਹਨਾਂ ਅਸਾਮੀਆਂ ਨੂੰ ਭਰਨ ਦੇ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ 21 ਨਵੰਬਰ 2022 ਤੱਕ ਭੇਜ ਸਕਦੇ ਹਨ।

]]>
ਬੱਚਿਆਂ ਦਾ ਵਿਕਾਸ ਸਮਾਜਿਕ ਸੁਰੱਖਿਆ ਵਿਭਾਗ ਦੀ ਮਹੱਤਵਪੂਰਨ ਜ਼ਿੰਮੇਵਾਰੀ: ਡਾ. ਬਲਜੀਤ ਕੌਰ https://punjabi.newsd5.in/%e0%a8%ac%e0%a9%b1%e0%a8%9a%e0%a8%bf%e0%a8%86%e0%a8%82-%e0%a8%a6%e0%a8%be-%e0%a8%b5%e0%a8%bf%e0%a8%95%e0%a8%be%e0%a8%b8-%e0%a8%b8%e0%a8%ae%e0%a8%be%e0%a8%9c%e0%a8%bf%e0%a8%95-%e0%a8%b8%e0%a9%81/ Thu, 17 Nov 2022 04:45:12 +0000 https://punjabi.newsd5.in/?p=185370 ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ “ਉਡਾਰੀਆਂ”-ਬਾਲ ਵਿਕਾਸ ਮੇਲਾ ਹਫਤਾ ਸੂਬੇ ਭਰ ਦੇ ਪਿੰਡਾਂ ਦੇ ਆਂਗਣਵਾੜੀ ਸੈਂਟਰਾਂ ਵਿੱਚ  ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।  ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਦੇ ਵਿਸ਼ੇਸ ਸੰਦੇਸ਼ ਨਾਲ ਅੱਜ ਸੂਬੇ ਦੀਆਂ ਸਾਰੀਆਂ ਆਂਗਣਵਾੜੀਆਂ ਵਿੱਚ ਬਾਲ ਵਿਕਾਸ ਮੇਲੇ ਦੀਆਂ ਗਤੀਵਿਧੀਆਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ।
ਅੱਧੀ ਰਾਤ ਨੂੰ ਕਿਸਾਨਾਂ ਦਾ ਐਲਾਨ, ਸਰਕਾਰ ਲਈ ਚੁਣੌਤੀ, ਕਿਤੇ ਬਾਹਰ ਜਾਣ ਤੋਂ ਪਹਿਲਾਂ ਦੇਖੋ ਵੀਡੀਓ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਨਾਲ ਜੁੜੇ ਸਾਰੇ ਬੱਚਿਆਂ ਦੇ ਸੰਪੂਰਨ ਵਿਕਾਸ ਦੀ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸਦੀ ਸਫਲਤਾ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਕਈ ਪ੍ਰੋਗਰਾਮਾਂ ਜਿਵੇਂ ਕਿ ਪ੍ਰੀ-ਸਕੂਲ ਸੇਵਾਵਾਂ, ਪੋਸ਼ਣ ਅਭਿਆਨ, ਡਿਜੀਟਲ ਪੇਰੈਂਟ ਮਾਰਗਦਰਸ਼ਕ ਪ੍ਰੋਗਰਾਮ ਆਦਿ ਦਾ ਆਯੋਜਨ ਕੀਤਾ ਜਾ  ਰਿਹਾ ਹੈ।

ਪਸ਼ੂ ਪਾਲਕਾਂ ਲਈ ਖੁਸ਼ਖਬਰੀ, ਹੁਣ ਫ਼ਾਇਦਾ ਹੀ ਫ਼ਾਇਦਾ ||

ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹ ਮੇਲਾ ਨਾ ਸਿਰਫ਼ ਮਾਪਿਆਂ ਨੂੰ ਸਗੋਂ ਪੂਰੇ ਪਿੰਡ ਨੂੰ ਬਾਲ ਵਿਕਾਸ ਲਈ ਵਚਨਬੱਧ ਕਰਨ ਦਾ ਇੱਕ ਵਧੀਆ ਮੌਕਾ ਹੈ, ਜਿਸ ਨਾਲ ਭਵਿੱਖ ਵਿੱਚ ਬੱਚਿਆਂ ਲਈ ਸਕਾਰਾਤਮਕ ਨਤੀਜੇ  ਸਾਹਮਣੇ ਆਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਬੱਚਿਆਂ ਦੇ ਵਿਕਾਸ ਲਈ ਉਹਨਾਂ ਦੇ ਪੋਸ਼ਣ, ਖੇਲ-ਅਧਾਰਿਤ ਸਿਖਲਾਈ, ਬਚਾਅ ਸੁਰੱਖਿਆ ਅਤੇ ਸਰੋਤ, ਸਕਾਰਾਤਮਕ ਪਾਲਣ ਪੋਸ਼ਣ  ਦਾ ਧਿਆਨ ਰੱਖਣਾ ਵੀ ਜ਼ਰੂਰੀ ਹੈ।

ਸਿੱਖ ਆਗੂਆਂ ਨੇ ਚੁੱਕਿਆ ਮੋਰਚਾ, ਸ੍ਰੀ ਹਰਿਮੰਦਰ ਸਾਹਿਬ ’ਤੇ ਟਿੱਪਣੀ ਕਰਨ ਵਾਲੇ ’ਤੇ ਕਾਰਵਾਈ

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੰਜਾਬ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ “ਉਡਾਰੀਆਂ – ਬਾਲ ਵਿਕਾਸ ਮੇਲਾ” ਨੂੰ ਸਫਲ ਬਣਾਉਣ ਲਈ ਯੋਗ ਉਪਰਾਲੇ ਕਰਨੇ ਯਕੀਨੀ ਬਣਾਏ ਜਾਣ।

]]>
ਮੁੱਖ ਮੰਤਰੀ ਭਗਵੰਤ ਮਾਨ ਦੀ ਵਿਲੱਖਣ ਪਹਿਲਕਦਮੀ: 3 ਦਸੰਬਰ ਨੂੰ ਲਗਾਇਆ ਜਾਵੇਗਾ ਅਪਾਹਜਾਂ ਲਈ ਵਿਸ਼ੇਸ਼ ਕਰਜ਼ਾ ਕੈਂਪ https://punjabi.newsd5.in/%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-%e0%a8%ad%e0%a8%97%e0%a8%b5%e0%a9%b0%e0%a8%a4-%e0%a8%ae%e0%a8%be%e0%a8%a8-%e0%a8%a6%e0%a9%80-%e0%a8%b5%e0%a8%bf/ Wed, 16 Nov 2022 04:51:41 +0000 https://punjabi.newsd5.in/?p=185205 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਾਂ  ਦੀਆਂ ਜਾਇਜ਼ ਮੰਗਾਂ ਦਾ ਜਲਦ ਹੀ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦਾ ਹੱਲ ਕਰੇਗੀ। ਇਸੇ ਲੜੀ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦਿਵਿਆਂਗ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਦਿਵਿਆਂਗਾਂ ਦੀਆਂ ਮੰਗਾਂ ਦਾ ਜ਼ਲਦੀ ਹੀ ਨਿਪਟਾਰਾ ਕੀਤਾ ਜਾਵੇਗਾ।
ਬਾਦਲਾਂ ਦੀ ਖੁੱਲ੍ਹੀ ਪੁਰਾਣੀ ਫਾਈਲ ! ਬਾਹਰ ਆਏ ਗੁੱਝੇ ਭੇਤ, ਪ੍ਰਧਾਨ ਦਾ ਅੰਮ੍ਰਿਤਪਾਲ ਨਾਲ ਪੁਰਾਣਾ ਸਬੰਧ !
ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ, ਕਾਰਪੋਰੇਸ਼ਨਾਂ ਤੇ ਬੋਰਡਾਂ ਵਿੱਚ ਦਿਵਿਆਂਗ ਵਰਗ ਲਈ ਰਾਖਵੀਆਂ ਖਾਲੀ ਅਤੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ, ਦਿਵਿਆਂਗ ਮੁਲਾਜ਼ਮਾਂ ਦੀ ਤਰੱਕੀ ਕਰਨ, ਦਿਵਿਆਂਗ ਖਿਡਾਰੀ ਵਰਗ ਨਾਲ ਸਬੰਧਤ ਮੰਗਾਂ, ਦਿਵਿਆਂਗ ਵਰਗ ਦੀਆਂ ਪੈਨਸ਼ਨ ਸਬੰਧੀ ਮੰਗਾਂ,  ਦਿਵਿਆਗਾਂ ਨੂੰ ਮੁਫ਼ਤ ਕਣਕ ਦੀ ਸਹੂਲਤਾਂ ਤੋਂ ਇਲਾਵਾ ਹੋਰ ਜਾਇਜ਼ ਮੰਗਾਂ ਦੇ ਛੇਤੀ ਹੱਲ ਸਬੰਧੀ ਸਬੰਧਤ ਵਿਭਾਗਾਂ ਤਾਲਮੇਲ ਕੀਤਾ ਜਾ ਰਿਹਾ ਹੈ।
ਮਜੀਠੀਆ ਬਣੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ? ਜਲਦ ਹੋਵੇਗਾ ਐਲਾਨ! ਬੀਜੇਪੀ ਨਾਲ ਮੁੜ ਪਵੇਗੀ ਸਾਂਝ!
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਰਗ ਦਾ ਜੀਵਨ ਸਮਰੱਥ ਬਣਾਉਣ ਲਈ 3 ਦਸੰਬਰ 2022 ਨੂੰ ਦਿਵਿਆਂਗ ਦਿਵਸ ਮੌਕੇ ਕੁੱਝ ਜ਼ਿਲ੍ਹਿਆ ਵਿੱਚ ਬੈਂਕ ਕਰਜ਼ੇ ਸਬੰਧੀ ਕੈਂਪ ਆਯੋਜਿਤ ਕਰਨ ਜਾ ਰਹੀ ਹੈ। ਉਨ੍ਹਾਂ ਦਿਵਿਆਂਗਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਲੈ ਕੇ ਇਸ ਮੌਕੇ ਦਾ ਪੂਰਾ ਫਾਇਦਾ ਉਠਾਉਣ।
ਉਨ੍ਹਾਂ ਮੀਟਿੰਗ ਦੌਰਾਨ ਦਿਵਿਆਂਗਾਂ ਨੂੰ ਕਿਹਾ ਕਿ ਈ-ਮੇਲ ਆਈ.ਡੀ.disabilitybranch104@gmail.com ਤੇ ਆਪਣੀ ਸਮੱਸਿਆ ਮੇਲ ਕਰ ਸਕਦੇ ਹਨ।
ਰਾਤੋ-ਰਾਤ ਦਿੱਲੀ ਪਹੁੰਚੀਆਂ ਜਥੇਬੰਦੀਆਂ, ਸੜਕਾਂ ਜਾਮ, ਸਰਕਾਰ ਨੂੰ ਪਈ ਬਿਪਤਾ | D5 Channel Punjabi
ਇਸ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ ਵਿਭਾਗ ਦੇ ਡਾਇਰੈਕਟਰ ਮਾਧਵੀ ਕਟਾਰੀਆ,  ਐਡੀਸ਼ਨਲ ਡਾਇਰੈਕਟਰ ਲਿੱਲੀ ਚੋਧਰੀ, ਡਿਪਟੀ ਡਾਇਰੈਕਟਰ ਸੰਤੋਸ਼ ਵਿਰਦੀ, ਡਿਪਟੀ ਡਾਇਰੈਕਟਰ ਚਰਨਜੀਤ ਸਿੰਘ ਮਾਨ ਵੀ ਸ਼ਾਮਲ ਸਨ।

]]>
ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਵੱਖ-ਵੱਖ ਅਸਾਮੀਆਂ ਲਈ ਅਰਜੀਆਂ ਦੀ ਮੰਗ : ਡਾ.ਬਲਜੀਤ ਕੌਰ https://punjabi.newsd5.in/%e0%a8%b8%e0%a8%ae%e0%a8%be%e0%a8%9c%e0%a8%bf%e0%a8%95-%e0%a8%b8%e0%a9%81%e0%a8%b0%e0%a9%b1%e0%a8%96%e0%a8%bf%e0%a8%86-%e0%a8%b5%e0%a8%bf%e0%a8%ad%e0%a8%be%e0%a8%97-%e0%a8%b5%e0%a9%b1%e0%a8%b2/ Thu, 03 Nov 2022 09:52:37 +0000 https://punjabi.newsd5.in/?p=183598 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੋਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਿਸ਼ਨ ਵਾਤਸਲਿਆ ਅਧੀਨ ਵੱਖ -ਵੱਖ ਅਸਾਮੀਆਂ ਭਰਨ ਲਈ ਅਰਜ਼ੀਆਂ ਦੀ  ਮੰਗ ਕੀਤੀ ਗਈ ਹੈ।

CM Mann ਦਾ ਅਚਨਚੇਤ ਛਾਪਾ, ਗੱਲ ਲੱਗਕੇ ਫੁੱਟ-ਫੁੱਟ ਰੋਈ ਬਜ਼ੁਰਗ, ਬੇਬੇ ਅਧਿਕਾਰੀਆਂ ਨੂੰ ਪਈ ਹੱਥਾਂ-ਪੈਰਾਂ ਦੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਮਿਸ਼ਨ ਵਾਤਸਲਿਆ ਸਕੀਮ ਅਪ੍ਰੈਲ 2022 ਤੋਂ ਸ਼ੁਰੂ ਹੋ ਚੁੱਕੀ ਹੈ। ਇਸ ਸਕੀਮ ਦਾ ਮਿਸ਼ਨ ਬੱਚਿਆਂ ਦੀ ਸੁਰੱਖਿਆਂ, ਉਹਨਾ ਦੇ ਅਧਿਕਾਰ ਅਤੇ ਸਰਵਪੱਖੀ ਨੂੰ ਯਕੀਨੀ ਬਨਾਉਣਾ ਹੈ।  ਇਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਟੋਰ ਕੀਪਰ ਕਮ ਅਕਾਊਟੈਂਟ, ਪੈਰਾ ਮੈਡੀਕਲ ਸਟਾਫ, ਕੁੱਕ, ਹਾਊਸ ਕੀਪਰ ਅਤੇ ਹੈਲਪਰ ਦੀਆਂ ਅਸਾਮੀਆਂ ਭਰਨ ਲਈ ਅਰਜ਼ੀਆਂ ਮੰਗੀਆਂ ਹਨ।

Bibi Jagir Kaur ਦਾ ਬਾਦਲਾਂ ਨਾਲ ਪੰਗਾ? SGPC ਦੀ ਪ੍ਰਧਾਨ ਬਣਕੇ ਲਊ ਐਕਸ਼ਨ?ਬਾਦਲ ਧੋਣਗੇ SGPC ਤੋਂ ਹੱਥ!

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਿਨੈਕਾਰ sswcd.punjab.gov.in ਤੇ ਆਪਣੇ ਵੇਰਵੇ ਭਰ ਸਕਦੇ ਹਨ। ਇਹਨਾਂ ਅਸਾਮੀਆਂ ਨੂੰ ਭਰਨ ਦੀ ਆਖਰੀ ਮਿਤੀ 15 ਨਵੰਬਰ 2022 ਹੈ। ਪੰਜਾਬ ਸਰਕਾਰ ਵੱਲੋਂ ਭਰਤੀ ਨੋਟਿਸ ਲਈ ਜੇਕਰ ਭਵਿੱਖ ਵਿੱਚ ਕੋਈ ਸੋਧ (ਸੋਧਾਂ) ਕੀਤੀ ਜਾਂਦੀ ਹੈ ਤਾਂ ਉਹ sswcd.punjab.gov.in ਵੈਬਸਾਈਟ ਤੇ ਪ੍ਰਕਾਸ਼ਿਤ ਕੀਤੀ ਜਾਵੇਗੀ।

]]>
ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ https://punjabi.newsd5.in/%e0%a8%b8%e0%a8%ae%e0%a8%be%e0%a8%9c%e0%a8%bf%e0%a8%95-%e0%a8%b8%e0%a9%81%e0%a8%b0%e0%a9%b1%e0%a8%96%e0%a8%bf%e0%a8%86-%e0%a8%b5%e0%a8%bf%e0%a8%ad%e0%a8%be%e0%a8%97-%e0%a8%a6%e0%a9%87-%e0%a8%ae/ Sat, 22 Oct 2022 10:55:01 +0000 https://punjabi.newsd5.in/?p=181720 ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸੇ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 31 ਜੂਨੀਅਰ ਸਹਾਇਕਾਂ ਨੂੰ ਤਰੱਕੀ ਦਾ ਤੋਹਫਾ ਦਿੰਦੇ ਹੋਏ ਸੀਨੀਅਰ ਸਹਾਇਕ ਬਣਾਇਆ ਗਿਆ ਹੈ। ਇਹ ਪ੍ਰਗਟਾਵਾ ਕਰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮੁਲਾਜ਼ਮਾਂ ਦੀ ਤਰੱਕੀਆਂ ਸਬੰਧੀ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ।
ਇਸ ਮੌਕੇ ਪਦਉਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਸਰਕਾਰ ਇਮਾਨਦਾਰੀ ਦੀ ਨੀਂਹ ‘ਤੇ ਬਣੀ ਹੈ, ਇਸ ਲਈ ਸਭ ਤੋਂ ਜ਼ਰੂਰੀ ਹੈ ਕਿ ਲੋਕਾਂ ਤੱਕ ਇਹ ਸੁਨੇਹਾ ਪਹੁੰਚੇ ਕਿ ਵਿਭਾਗ ਦੇ ਕਰਮਚਾਰੀ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 31 ਸੀਨੀਅਰ ਸਹਾਇਕਾਂ ਵਿੱਚ ਤਿੰਨ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਤੇ ਦੋ ਅੰਗਹੀਣ ਮੁਲਾਜ਼ਮ ਵੀ ਸ਼ਾਮਲ ਹਨ।
]]>
ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਬਜ਼ੁਰਗ ਦਿਵਸ 1 ਅਕਤੂਬਰ ਨੂੰ ਲੁਧਿਆਣਾ ‘ਚ ਮਨਾਇਆ ਜਾਵੇਗਾ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b8%e0%a8%b0%e0%a8%95%e0%a8%be%e0%a8%b0-%e0%a8%b5%e0%a9%b1%e0%a8%b2%e0%a9%8b%e0%a8%82-%e0%a8%85%e0%a9%b0%e0%a8%a4%e0%a8%b0-%e0%a8%b0%e0%a8%be/ Thu, 29 Sep 2022 12:21:03 +0000 https://punjabi.newsd5.in/?p=178040 ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਬਜ਼ੁਰਗ ਦਿਵਸ 1 ਅਕਤੂਬਰ 2022 ਨੂੰ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਬਲਜੀਤ ਕੌਰ ਨੇ ਦੱਸਿਆ ਕਿ ਇਸ ਮੌਕੇ ਤੇ ਬਜ਼ੁਰਗ ਵਿਅਕਤੀਆਂ ਦਾ ਅੱਖਾਂ ਦਾ ਮੁਫਤ ਚੈੱਕਅਪ ਕੀਤਾ ਜਾਵੇਗਾ ਅਤੇ ਲੋੜਵੰਦ ਬਜ਼ੁਰਗਾਂ ਨੂੰ ਐਨਕਾਂ ਵੀ ਮੁਫਤ ਦਿੱਤੀਆਂ ਜਾਣਗੀਆਂ।ਇਸ ਤੋਂ ਇਲਾਵਾ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਫਾਰਮ ਭਰਨ ਅਤੇ ਪੈਨਸ਼ਨਾਂ ਮਨਜ਼ੂਰ ਕਰਨ ਲਈ ਵੀ ਵਿਭਾਗ ਵੱਲੋਂ ਕੈਂਪ ਲਗਾਇਆ ਜਾਵੇਗਾ। 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗ ਵਿਅਕਤੀਆਂ ਦੇ ਸੀਨੀਅਰ ਸਿਟੀਜ਼ਨ ਕਾਰਡ ਵੀ ਇਸ ਮੌਕੇ ਤੇ ਬਣਾਏ ਜਾਣਗੇ।
ਉਹਨਾਂ ਲੋੜਵੰਦ ਬਜ਼ੁਰਗਾ ਨੂੰ  ਇਸ ਮੌਕੇ ਦਾ ਲਾਭ ਪ੍ਰਾਪਤ ਕਰਨ ਲਈ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪੰਜਾਬ ਦੇ ਬਜ਼ੁਰਗਾਂ ਦੇ ਮਾਨ ਸਨਮਾਨ ਵਜੋਂ ਸਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਬਜ਼ੁਰਗਾਂ ਵੱਲੋਂ ਪੇਸ਼ਕਾਰੀ ਕੀਤੀ ਜਾਵੇਗੀ। ਬਜ਼ੁਰਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ/ ਜਥੇਬੰਦੀਆਂ ਵੀ ਇਸ ਸਮਾਗਮ ਵਿੱਚ ਉਚੇਚੇ ਤੌਰ ਤੇ ਸ਼ਾਮਲ ਹੋਣਗੀਆਂ।
]]>