society – D5 News https://punjabi.newsd5.in Truth Seeking News Network. Thu, 02 Jun 2022 15:27:27 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png society – D5 News https://punjabi.newsd5.in 32 32 ਮੁੱਖ ਮੰਤਰੀ ਵੱਲੋਂ ਪੀ.ਆਈ.ਐਮ.ਐਸ. ਵਿੱਚ ਵਿੱਤੀ ਸੰਕਟ ਦਾ ਕਾਰਨ ਬਣੇ ਘੁਟਾਲੇ ਅਤੇ ਖਾਮੀਆਂ ਦੀ ਜਾਂਚ ਦੇ ਹੁਕਮ https://punjabi.newsd5.in/%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-%e0%a8%b5%e0%a9%b1%e0%a8%b2%e0%a9%8b%e0%a8%82-%e0%a8%aa%e0%a9%80-%e0%a8%86%e0%a8%88-%e0%a8%90%e0%a8%ae-%e0%a8%90/ Thu, 02 Jun 2022 15:25:12 +0000 https://punjabi.newsd5.in/?p=161190 ਪੀ.ਆਈ.ਐਮ.ਐਸ. ਸੁਸਾਇਟੀ ਦੀ 37ਵੀਂ ਗਵਰਨਿੰਗ ਬਾਡੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੋਆਬਾ ਖੇਤਰ ਦੀ ਪ੍ਰਮੁੱਖ ਸਿਹਤ ਸੰਸਥਾ ਪੰਜਾਬ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ (ਪੀ.ਆਈ.ਐਮ.ਐਸ) ਵਿਚ ਕਰ ਦਾਤਿਆਂ ਦੇ ਪੈਸੇ ਨੂੰ ਖੁਰਦ-ਬੁਰਦ ਕਰਨ ਦੇ ਨਾਲ-ਨਾਲ ਉਨਾਂ ਹੋਰ ਖਾਮੀਆਂ ਦਾ ਪਤਾ ਲਾਉਣ ਲਈ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ ਜੋ ਇਸ ਸੰਸਥਾ ਲਈ ਵਿੱਤੀ ਸੰਕਟ ਦਾ ਕਾਰਨ ਬਣੇ।

ਮੁੱਖ ਮੰਤਰੀ ਨੇ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੀ.ਆਈ.ਐਮ.ਐਸ. ਸੁਸਾਇਟੀ ਦੀ 37ਵੀਂ ਗਵਰਨਿੰਗ ਬਾਡੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਸ ਪ੍ਰਮੁੱਖ ਸੰਸਥਾ ਵਿੱਚ ਵਿੱਤੀ ਸੰਕਟ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਸਰਕਾਰ ਹੱਥ ਉਤੇ ਹੱਥ ਧਰ ਕੇ ਨਹੀਂ ਬੈਠ ਸਕਦੀ ਅਤੇ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਖਤਰੇ ਵਿੱਚ ਪਾਉਣ ਦੀ ਇਸ ਸਾਜ਼ਿਸ਼ ਨੂੰ ਚੱਲਣ ਨਹੀਂ ਦੇ ਸਕਦੀ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਪਿਛਲੇ ਛੇ ਸਾਲਾਂ ਵਿੱਚ ਗਵਰਨਿੰਗ ਬਾਡੀ ਦੀ ਇੱਕ ਵੀ ਮੀਟਿੰਗ ਨਹੀਂ ਹੋਈ। ਉਨਾਂ ਕਿਹਾ ਕਿ ਕਈ ਊਣਤਾਈਆਂ ਗੰਭੀਰ ਘੁਟਾਲਿਆਂ ਵੱਲ ਇਸ਼ਾਰਾ ਕਰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨਾਂ ਖਾਮੀਆਂ ਅਤੇ ਗਬਨ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜਾਂਚ ਨਿਰਪੱਖ, ਪਾਰਦਰਸ਼ੀ ਅਤੇ ਨਤੀਜਾਮੁਖੀ ਢੰਗ ਨਾਲ ਨਿਰਧਾਰਿਤ ਸਮੇਂ ਦੇ ਅੰਦਰ ਹੋਣੀ ਚਾਹੀਦੀ ਹੈ। ਉਨਾਂ ਕਿਹਾ ਕਿ ਇਸ ਵਿੱਤੀ ਸੰਕਟ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਗੜਬੜੀ ਲਈ ਉਨਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।

ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਉਨਾਂ ਸਾਰਿਆਂ ਵਿਰੁੱਧ ਫੈਸਲਾਕੁੰਨ ਕਾਰਵਾਈ ਕੀਤੀ ਜਾਵੇ ਜੋ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕਰਨ ਵਿੱਚ ਜ਼ਿੰਮੇਵਾਰ ਹਨ, ਜਿਸ ਨਾਲ ਸੰਸਥਾ ਵਿੱਚ ਗੰਭੀਰ ਵਿੱਤੀ ਸੰਕਟ ਪੈਦਾ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੋਆਬਾ ਖੇਤਰ ਦੇ ਕੇਂਦਰ ਵਿੱਚ ਸਥਿਤ ਇਹ ਸੰਸਥਾ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਅਹਿਮ ਭੂਮਿਕਾ ਨਿਭਾ ਸਕਦੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਹ ਸੰਸਥਾ ਪਹਿਲਾਂ ਹੀ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੈ, ਜਿਸ ਕਾਰਨ ਇਸ ਨੂੰ ਵਿਸ਼ਵ ਪੱਧਰੀ ਮੈਡੀਕਲ ਸੰਸਥਾ ਵਜੋਂ ਵਿਕਸਤ ਕਰਨ ਲਈ ਉਪਰਾਲੇ ਕੀਤੇ ਜਾਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਜਲਦੀ ਹੀ ਇਸ ਸੰਸਥਾ ਨੂੰ ਸੁਰਜੀਤ ਕਰਨ ਲਈ ਵਿਸਥਾਰਤ ਖਾਕਾ ਤਿਆਰ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਇਸ ਸੰਸਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਗਵਰਨਿੰਗ ਕੌਂਸਲ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਉਨਾਂ ਦੀ ਸਰਕਾਰ ਦਿ੍ਰੜ ਵਚਨਬੱਧ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਠੋਸ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਸੁਸਾਇਟੀ ਦੇ ਮੈਂਬਰਾਂ ਨੂੰ ਲੋਕਾਂ ਦੇ ਭਲੇ ਵਾਸਤੇ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ।

]]>
ਪੇਂਡੂ ਵਿਕਾਸ ਮੰਤਰੀ ਨੇ ਤੱਥਾਂ ਤੋਂ ਰਹਿਤ ਨਿਰਅਧਾਰ ਖਬਰ ਦਾ ਕੀਤਾ ਖੰਡਨ https://punjabi.newsd5.in/%e0%a8%aa%e0%a9%87%e0%a8%82%e0%a8%a1%e0%a9%82-%e0%a8%b5%e0%a8%bf%e0%a8%95%e0%a8%be%e0%a8%b8-%e0%a8%ae%e0%a9%b0%e0%a8%a4%e0%a8%b0%e0%a9%80-%e0%a8%a8%e0%a9%87-%e0%a8%a4%e0%a9%b1%e0%a8%a5%e0%a8%be/ Wed, 04 May 2022 15:38:05 +0000 https://punjabi.newsd5.in/?p=155903 -ਮੀਡੀਆ ਦੇ ਕੁਝ ਤਬਕੇ ਵਲੋਂ ਕੀਤੇ ਜਾ ਰਹੇ ਗੁਮਰਾਹਕੁਨ ਪ੍ਰਚਾਰ ਤੋਂ ਬਚਿਆ ਜਾਵੇ

ਚੰਡੀਗੜ੍ਹ: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੱਪਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਬਿਨਾਂ ਕਿਸੇ ਜਾਤੀ ਜਾ ਧਰਮਿਕ ਭੇਦਭਾਵ ਦੇ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੀ ਬੋਲੀ ਬਿਨਾਂ ਕਿਸੇ ਭੇਦਭਾਵ ਦੇ ਯਕੀਨੀ ਬਣਾਈ ਜਾਵੇਗੀ ਅਤੇ ਹਰ ਜਾਤੀ/ਵਰਗ ਨੂੰ ਨਿਯਮਾਂ ਅਤੇ ਕਾਨੂੰਨ ਅਨੁਸਾਰ ਬਣਦਾ ਹੱਕ ਦਿੱਤਾ ਜਾਵੇਗਾ।

Navjot Singh Sidhu Tweet : Navjot Sidhu ਦਾ ਵੱਡਾ ਧਮਾਕਾ! ਹਿਲਾਕੇ ਰੱਖਤੀ ਹਾਈਕਮਾਨ | D5 Channel Punjabi

ਇਸ ਦੇ ਨਾਲ ਹੀ ਉਨ੍ਹਾਂ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਵੀ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੀ ਖੁੱਲੀ ਬੋਲੀ ਨੂੰ ਨਿਯਮਾਂ ਦੇ ਤਹਿਤ ਵੀਡੀਓਗ੍ਰਾਫੀ ਦੀ ਨਿਗਰਾਨੀ ਹੇਠ ਨੇਪਰੇ ਚਾੜਿਆ ਜਾਵੇ। ਕੁਲਦੀਪ ਧਾਲੀਵਾਲ ਨੇ ਅੱਜ ਮੀਡੀਆ ਦੇ ਇੱਕ ਤਬਕੇ ਵਲੋਂ ਛਾਪੀ ਖਬਰ ਦਾ ਖੰਡਨ ਕਰਦਿਆਂ ਕਿਹਾ ਕਿ ਮੀਡੀਆ ਕਰਮੀਆਂ ਨੂੰ ਅਜਿਹੀਆਂ ਅਧਾਰਹੀਣ ਤੱਥਾਂ ਤੋਂ ਰਹਿਤ ਖਬਰਾਂ ਛਾਪਣ ਤੋਂ ਬਚਣਾ ਚਾਹੀਦਾ ਹੈ ਤਾਂ ਜੋ ਸਮਾਜ ਦੇ ਵੱਖ ਵੱਖ ਵਰਗਾਂ ਵਿਚ ਸਰਕਾਰੀ ਸਕੀਮਾਂ ਨੂੰ ਲੈ ਕੇ ਕੋਈ ਗਲਤਫਹਿਮੀ ਪੈਦਾ ਨਾ ਹੋਵੇ।

Kisan News : ਲਓ ਆ ਗਈ ਕਿਸਾਨਾਂ ਲਈ ਖੁਸ਼ਖਬਰੀ, ਸਰਕਾਰ ਫ਼ਸਲਾਂ ’ਤੇ MSP ਦੇਣ ਨੂੰ ਤਿਆਰ | D5 Channel Punjabi

ਇਸ ਦੇ ਨਾਲ ਉਨ੍ਹਾਂ ਲੋਕਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਅਜਿਹੇ ਗੁਮਰਾਹਕੁੰਨ ਪ੍ਰਚਾਰ ਤੋਂ ਬਚਿਆ ਜਾਵੇ।ਇਸ ਦੇ ਨਾਲ ਹੀ ਉਨ੍ਹਾਂ ਇੱਕ ਬਾਰ ਫਿਰ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸਭ ਵਰਗਾਂ ਦੀ ਭਲਾਈ ਅਤੇ ਬਿਹਤਰੀ ਲਈ ਡਟ ਕੇ ਪਹਿਰਾ ਦਿੱਤਾ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਭ ਨੂੰ ਬਣਦੇ ਹੱਕ ਦਿੱਤੇ ਜਾਣਗੇ।

]]>
ਸੁਖਦੇਵ ਸਿੰਘ ਢੀਂਡਸਾ ਵੱਲੋਂ ਸਮੁੱਚੇ ਸਿੱਖ ਪੰਥ ਨੂੰ ਕੌਮ ਅਤੇ ਸਮਾਜ ਦੀ ਬਿਹਤਰੀ ਲਈ ਇਕਜੁੱਟ ਹੋ ਕੇ ਯਤਨਸ਼ੀਲ ਹੋਣ ਦੀ ਅਪੀਲ  https://punjabi.newsd5.in/%e0%a8%b8%e0%a9%81%e0%a8%96%e0%a8%a6%e0%a9%87%e0%a8%b5-%e0%a8%b8%e0%a8%bf%e0%a9%b0%e0%a8%98-%e0%a8%a2%e0%a9%80%e0%a8%82%e0%a8%a1%e0%a8%b8%e0%a8%be-%e0%a8%b5%e0%a9%b1%e0%a8%b2%e0%a9%8b%e0%a8%82/ Mon, 25 Apr 2022 13:03:45 +0000 https://punjabi.newsd5.in/?p=154598 ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਸਮੁੱਚੇ ਪੰਥਕ ਹਾਲਾਤ ਵਿੱਚ ਪੈਦਾ ਹੋਏ ਵੱਡੇ ਬਿਖਰਾਅ ਨੂੰ ਦੇਖਦਿਆਂ ਡੂੰਘੀ ਚਿੰਤਾ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਨੇ ਸਮੁਚੇ ਸਿੱਖ ਪੰਥ ਨੂੰ ਕੌਮ ਅਤੇ ਸਮਾਜ ਦੀ ਬਿਹਤਰੀ ਲਈ ਇਕਜੁੱਟ ਹੋ ਕੇ ਯਤਨਸ਼ੀਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੌਮ ਨੂੰ ਪਹਿਲਾਂ ਵੀ ਕਈ ਵਾਰ ਅਜਿਹੇ ਬਿਖੜੇ ਸਮਿਆਂ ‘ਚੋਂ ਗੁਜ਼ਰਨਾ ਪਿਆ ਹੈ।

Bhagwant Mann ਦਾ ਹੋਇਆ ਇਲਾਕਾ ਸੀਲ? ਮਾਹੌਲ ਹੋਇਆ ਤੱਤਾ | D5 Channel Punjabi

ਪਰ ਸਭ ਦੇ ਸਾਂਝੇ ਯਤਨਾਂ ਨਾਲ ਇਹ ਮੁੜ ਆਪਣੇ ਪੈਰਾਂ ‘ਤੇ ਖੜ੍ਹੀ ਹੀ ਨਹੀਂ ਹੋਈ, ਸਗੋਂ ਇਸ ਨੇ ਮਜ਼ਬੂਤੀ ਨਾਲ ਹਮੇਸ਼ਾ ਅਗਾਂਹ ਵੱਲ ਕਦਮ ਉਠਾਏ ਹਨ। ਅੱਜ ਵੀ ਜੇਕਰ  ਕੌਮ ਦੇ ਰਹਿਨੁਮਾ ਇਕੱਠੇ ਹੋ ਕੇ ਯਤਨਸ਼ੀਲ ਹੁੰਦੇ ਹਨ ਤਾਂ ਨਾ ਸਿਰਫ਼ ਅਜਿਹੇ ਔਖੇ ਸਮੇਂ ਪਾਰ ਹੀ ਕੀਤਾ ਜਾ ਸਕਦਾ ਹੈ ਸਗੋਂ ਆਪਣੇ ਨਿਸ਼ਾਨਿਆਂ ਵੱਲ ਵੀ ਦ੍ਰਿੜ੍ਹਤਾ ਨਾਲ ਵਧਿਆ ਜਾ ਸਕਦਾ ਹੈ।

BIG News : Delhi ਪਹੁੰਚ CM Bhagwant Mann ਦਾ ਧਮਾਕਾ! ਦਿੱਤੀ ਵੱਡੀ ਖੁਸ਼ਖਬਰੀ | D5 Channel Punjabi

ਉਨ੍ਹਾਂ ਹਮੇਸ਼ਾ ਕੌਮ ਲਈ ਧਾਰ ਬਣੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਪ੍ਰੇਰਨਾ ਦਿੱਤੀ ਹੈ। ਉਨ੍ਹਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ਇਸ ਮਹਾਨ ਜਥੇਬੰਦੀ ਨੂੰ ਮਜ਼ਬੂਤੀ ਬਖਸ਼ਣ ਵਿੱਚ ਸਹਾਈ ਹੋਣ । ਅੱਜ ਦੁਨੀਆਂ ਭਰ ਵਿੱਚ ਬੈਠਾ ਅਕਾਲੀ ਪਰੰਪਰਾਵਾਂ ਪ੍ਰਤੀ ਚਿੰਤਾਵਾਨ ਹੋਇਆ ਵਿਅਕਤੀ ਸਭ ਪੰਥ ਦਰਦੀਆਂ ਨੂੰ ਇੱਕ ਸਟੇਜ ‘ਤੇ ਖੜ੍ਹਾ ਹੋਇਆ ਵੇਖਣਾ ਚਾਹੁੰਦਾ ਹੈ।

CM Mann ਦਾ ਵੱਡਾ ਐਕਸ਼ਨ! ਵੱਡੇ ਅਫ਼ਸਰ ਕਰਾਤੇ ਚੁੱਪ | D5 Channel Punjabi

ਉਨ੍ਹਾਂ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਹ ਅਪੀਲ ਕੀਤੀ ਕਿ ਉਹ ਕੌਮ ਦੇ ਬਿਹਤਰੀ ਲਈ ਆਪਣੀ ਨਿਮਰਤਾ ਵਿਖਾਉਂਦੇ ਹੋਏ ਸਰਗਰਮ ਸਿਆਸਤ ਤੋਂ ਪਿੱਛੇ ਹਟ ਜਾਣ ਤਾਂ ਜੋ ਇਸ ਪੰਥ ਦੀ ਪ੍ਰਤੀਨਿਧ ਜਮਾਤ ਨੂੰ ਸਵਾਲਾਂ ਦੇ ਘੇਰੇ ‘ਚੋਂ ਕੱਢ ਕੇ ਮੁੜ ਕੌਮ ਦੀ ਸੇਵਾ ਲਈ ਇੱਕ ਉੱਤਮ ਸੰਸਥਾ ਬਣਾਉਣ ਵਿੱਚ ਸਹਾਈ ਹੋਇਆ ਜਾਏ।

]]>
ਗੁੰਡਾਗਰਦੀ, ਸਮਾਜ ਅਤੇ ਸਰਕਾਰਾਂ https://punjabi.newsd5.in/%e0%a8%97%e0%a9%81%e0%a9%b0%e0%a8%a1%e0%a8%be%e0%a8%97%e0%a8%b0%e0%a8%a6%e0%a9%80-%e0%a8%b8%e0%a8%ae%e0%a8%be%e0%a8%9c-%e0%a8%85%e0%a8%a4%e0%a9%87-%e0%a8%b8%e0%a8%b0%e0%a8%95%e0%a8%be%e0%a8%b0/ Sun, 10 Apr 2022 05:15:26 +0000 https://punjabi.newsd5.in/?p=152403 ਅਮਰਜੀਤ ਸਿੰਘ ਵੜੈਚ

ਪੰਜਾਬ ਅੰਦਰ ਗੈਂਗ ਭਾਵ ਗੁੰਡਾਗਰਦੀ ਕੋਈ ਨਵੀਂ ਗੱਲ ਨਹੀਂ ਪਰ ਇਸ ਦੀ ਰਫ਼ਤਾਰ ਨਵੀਂ ਚਿੰਤਾ ਵਾਲੀ ਗੱਲ ਹੈ। ਆਏ ਦਿਨ ਮੀਡੀਆ ਅਜਿਹੀਆਂ ਖ਼ਬਰਾਂ ਨਾਲ ਓਤ-ਪੋਤ ਮਿਲਦਾ ਹੈ। ਜ਼ਮੀਨ ਦੱਬਣੀ, ਸ਼ਰਾਬ ਦੀ ਸਮੱਗਲਿੰਗ ਕਰਨੀ, ਰੇਤਾ, ਬੱਜਰੀ, ਮਿੱਟੀ ਦਾ ਵਪਾਰ, ਟਰਾਂਸਪੋਰਟ, ਰਾਜਨੀਤੀ, ਉਦਯੋਗ, ਵਿਦਿਅਕ ਅਦਾਰੇ, ਕੇਬਲ ਟੀਵੀ ਆਦਿ ਹਰ ਥਾਂ ‘ਤੇ ਇਸ ਕਿਸਮ ਦੇ ਲੋਕ ਗਰੁੱਪਾਂ ਵਿੱਚ ਮਿਲ ਜਾਣਗੇ ਜੋ ਡਾਂਗ ਦੀ ਤਾਕਤ ਭਾਵ ਜਾਨ-ਮਾਲ ਦੀਆਂ ਧਮਕੀਆਂ ਦੇ ਕੇ ਹਰ ਨਾਜਾਇਜ਼ ਕੰਮ ਕਰਨ ਅਤੇ ਕਰਵਾਉਣ ਲਈ ਕੁਝ ਵੀ ਕਰਨ ਲਈ ਤਿਆਰ ਹੁੰਦੇ ਹਨ। ਹਾਲ ਹੀ ਵਿੱਚ ਪੰਜਾਬ ਅੰਦਰ ਕਬੱਡੀ ਖਿਡਾਰੀਆਂ ਦੇ ਕਤਲ, ਜੇਲ੍ਹਾਂ ਵਿੱਚ ਹੋ ਰਹੀ ਗੈਂਗਵਾਰ, ਔਰਤਾਂ/ਲੜਕੀਆਂ ਨਾਲ ਛੇੜਛਾੜ, ਨਸ਼ਿਆਂ ਦੀ ਹੋ ਰਹੀ ਸਮੱਗਲਿੰਗ ਆਦਿ ਕੁਝ ਅਜਿਹੇ ਚਿੰਤਾ ਵਾਲੇ ਵਿਸ਼ੇ ਹਨ। ਮੌਜੂਦਾ ਸਰਕਾਰ ਦਾ ਐਂਟੀ ਗੈਂਗ ਸੁਕੈਡ ਕੀ ਕਾਰਗੁਜ਼ਾਰੀ ਕਰਦਾ ਹੈ ਇਹ ਤਾਂ ਸਮਾਂ ਹੀ ਦੱਸੇਗਾ ਪਰ ਇਸ ਪਹਿਲ ਕਦਮੀ ਦੀ ਸ਼ਲਾਘਾ ਕਰਨੀ ਬਣਦੀ ਹੈ।

ਇਹ ਗੱਲ ਗ਼ੌਰ ਮੰਗਦੀ ਹੈ ਕਿ ਆਖਿਰ ਪੰਜਾਬ ਅੰਦਰ ਇਹ ਰੁਝਾਨ ਖ਼ਤਮ ਹੋਣ ਦਾ ਨਾਂ ਕਿਉਂ ਨਹੀਂ ਲੈਂਦਾ। ਇਸ ਦੇ ਕਈ ਕਾਰਨ ਹਨ ਸਭ ਤੋਂ ਪਹਿਲਾਂ ਤਾਂ ਗੱਲ ਕਰਦੇ ਹਾਂ ਘਰ ਦੀ। ਕਹਿੰਦੇ ਨੇ ਕਿ ਬੰਦਾ ਸਭ ਕੁਝ ਘਰ ਤੋਂ ਹੀ ਸਿੱਖਦਾ ਹੈ ਭਾਵ ਜੇ ਕਰ ਮਾਪੇ ਆਪਣੇ ਬੱਚਿਆਂ ਪ੍ਰਤੀ ਸੁਚੇਤ ਹੋਣ ਤਾਂ ਉਹ ਗ਼ਲਤ ਰਾਹ ‘ਤੇ ਪੈ ਹੀ ਨਹੀਂ ਸਕਦਾ। ਮੈਨੂੰ ਯਾਦ ਹੈ ਕਿ ਦਸਵੀਂ ਜਾਂ ਬੀਏ ਵਿੱਚ ਪ੍ਰਿੰਸੀਪਲ ਤੇਜਾ ਸਿੰਘ ਦਾ ਇਕ ਲੇਖ ਹੁੰਦਾ ਸੀ ‘ਘਰ ਦਾ ਪਿਆਰ’। ਲੇਖਕ ਕਹਿੰਦਾ ਹੈ ਕਿ ਦੇਸ਼ ਪਿਆਰ ਤੋਂ ਪਹਿਲਾਂ ਘਰ ਦਾ ਪਿਆਰ ਆਉਂਦਾ ਹੈ। ਜਿਹੜਾ ਵਿਅਕਤੀ ਘਰ ਨੂੰ ਪਿਆਰ ਕਰਨਾ ਸਿੱਖ ਜਾਂਦਾ ਹੈ ਉਹ ਆਪਣੇ ਆਪ ਹੀ ਆਪਣੇ ਮੁਲਕ ਨੂੰ ਪਿਆਰ ਕਰਨ ਲੱਗ ਪੈਂਦਾ ਹੈ। ਸੋ ਬਹੁਤ ਜ਼ਰੂਰੀ ਹੈ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਵੱਲ ਬਚਪਨ ਤੋਂ ਹੀ ਧਿਆਨ ਦੇਣ ਤਾਂ ਕਿ ਉਨ੍ਹਾਂ ਨੂੰ ਗ਼ਲਤ ਸੰਗਤ ਤੋਂ ਬਚਾਇਆ ਜਾ ਸਕੇ।

ਜਦੋਂ ਬੱਚਾ ਵੱਡਾ ਹੋ ਕੇ ਸਮਾਜ ਵਿੱਚ ਵਿਚਰਦਾ ਹੈ ਤਾਂ ਉਥੇ ਵੀ ਡਰ ਬਣਿਆ ਰਹਿੰਦਾ ਹੈ ਕਿ ਕਿਤੇ ਕੋਈ ਗ਼ਲਤ ਸੰਗਤ ਵਿਚ ਨਾ ਪੈ ਜਾਵੇ। ਸਮਾਜ ਵਿੱਚ ਜੇਕਰ ਗ਼ਲਤ ਅਨਸਰ ਪੈਦਾ ਹੁੰਦੇ ਹਨ ਤਾਂ ਇਸ ਦਾ ਵੱਡਾ ਕਾਰਨ ਇਹ ਹੁੰਦਾ ਹੈ ਕਿ ਸਰਕਾਰਾਂ ਅਤੇ ਕਾਨੂੰਨ ਅਤੇ ਵਿਵਸਥਾ ਨੂੰ ਕਾਇਮ ਰੱਖਣ ਵਾਲੀਆਂ ਸੰਸਥਾਵਾਂ ਵਿੱਚ ਨਿਘਾਰ ਆ ਰਿਹਾ ਹੈ। ਅੱਜ ਪੰਜਾਬ ਵਿੱਚ ਜੋ ਹਾਲਾਤ ਬਣ ਰਹੇ ਹਨ ਇਸ ਦਾ ਕਾਰਨ ਹੈ ਕਿ ਲੰਮੇ ਸਮੇਂ ਤੋਂ ਇਹ ਸੰਸਥਾਵਾਂ ਸੁਸਤ ਹੋ ਗਈਆਂ ਹਨ ਅਤੇ ਆਪਣੇ ਫ਼ਰਜ਼ਾਂ ਤੋਂ ਮੂੰਹ ਮੋੜ ਰਹੀਆਂ ਹਨ। ਅੱਜ ਪੰਜਾਬ ਵਿੱਚ ਨਸ਼ਿਆਂ ਦਾ ਵਪਾਰ ਸ਼ਰੇਆਮ ਹੋ ਰਿਹਾ ਹੈ, ਪੁਲਿਸ ਵਾਲੇ ਕਈ ਅਫ਼ਸਰ ਪੱਧਰ ਦੇ ਲੋਕ ਇਸ ‘ਚ ਫ਼ੜੇ ਗਏ ਹਨ, ਜੇਲ੍ਹਾਂ ਵਿੱਚੋਂ ਹਰ ਰੋਜ਼ ਗ਼ੈਰ-ਕਾਨੂੰਨੀ ਚੀਜ਼ਾਂ ਫੜੀਆਂ ਜਾ ਰਹੀਆਂ ਹਨ, ਬੇਰੁਜ਼ਗਾਰੀ ਦੇ ਅੰਬਾਰ ਲੱਗੇ ਪਏ ਨੇ ਅਤੇ ਭ੍ਰਿਸ਼ਟਾਚਾਰ ਸਿਖਰਾਂ ‘ਤੇ ਹੈ।

ਇਹ ਸਭ ਕੁਝ ਸੋਚਣ ਲਈ ਮਜ਼ਬੂਰ ਕਰਦਾ ਹੈ ਕਿ ਆਖਿਰ ਗੁਰੂਆਂ, ਪੀਰਾਂ, ਫ਼ਕੀਰਾਂ ਦੀ ਇਹ ਧਰਤੀ ਕਿਉਂ ਬਦਨਾਮ ਹੋਣ ਲੱਗ ਪਈ ਹੈ ? ਇਸ ਦਾ ਸਭ ਤੋਂ ਵੱਡਾ ਕਾਰਨ ਹੈ ਕਿ ਸਾਡੇ ਵਿੱਚੋਂ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪਰ ਲਾ ਕੇ ਉਡ ਗਈ ਹੈ। ਅਸੀਂ ਪੈਸਾ ਇਕੱਠਾ ਕਰਨ ਲਈ ਕੁਝ ਵੀ ਕਰਨ ਨੂੰ ਤਿਆਰ ਹਾਂ। ਦੂਸਰਾ ਸਾਡੀਆਂ ਸਰਕਾਰਾਂ ਵੀ ਇਹ ਚਾਹੁੰਦੀਆਂ ਰਹੀਆਂ ਹਨ ਕਿ ਜਵਾਨੀ ਨਸ਼ਿਆਂ ‘ਤੇ ਲੱਗ ਜਾਵੇ ਅਤੇ ਲੋਕ ਸਿਰਫ਼ ਸਰਕਾਰ ਤੋਂ ਰੋਟੀ ਮੰਗਣ ਯੋਗੇ ਹੀ ਰਹਿ ਜਾਣ।

ਕਈ ਵਾਰ ਸ਼ਿਕਾਰੀ ਆਪਣੇ ਜਾਲ ਵਿੱਚ ਆਪ ਹੀ ਫ਼ਸ ਜਾਂਦਾ ਹੈ ਜਿਸ ਦੀ ਮਿਸਾਲ ਪੰਜਾਬ ਦੀਆਂ ਇਸ ਵਰ੍ਹੇ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਨਤੀਜੇ ਹਨ। ਜਿਹੜੇ ਲੀਡਰ ਤਾਉਮਰ ਪੰਜਾਬ ‘ਤੇ ਰਾਜ ਕਰਨ ਦੇ ਸੁਪਨੇ ਲੈ ਰਹੇ ਸੀ ਅੱਜ ਵਿਧਾਨ ਸਭਾ ‘ਚ ਉਹ ਲੱਭਿਆ ਵੀ ਨਹੀਂ ਲੱਭਦੇ। ਜੇਕਰ ਹੁਣ ਤੱਕ ਦੀਆਂ ਸਰਕਾਰਾਂ ਨੇ ਰਾਜ ਧਰਮ ਨਿਭਾਇਆ ਹੁੰਦਾ ਤਾਂ ਅੱਜ ਉਨ੍ਹਾਂ ਦੀ ਏਨੀ ਜ਼ਲਾਲਤ ਨਾ ਹੁੰਦੀ । ਮੌਜੂਦਾ ਹਾਲਾਤ ਵਰਤਮਾਨ ਆਪ ਦੀ ਸਰਕਾਰ ਅਤੇ ਭਵਿਖ ਵਿੱਚ ਆਉਣ ਵਾਲੀਆ ਸਰਕਾਰਾਂ ਲਈ ਇੱਕ ਬਹੁਤ ਵੱਡਾ ਸਬਕ ਹੈ ਜੋ ਪੰਜਾਬ ਦੇ ਲੋਕਾਂ ਨੇ ਹਰ ਕੰਧ ‘ਤੇ ਚਿਪਕਾ ਦਿੱਤਾ ਹੈ ਤਾਂ ਕੇ ਪੰਜਾਬ ‘ਤੇ ਰਾਜ ਕਰਨ ਵਾਲੇ ਅਤੇ ਰਾਜ ਕਰਨ ਦੇ ਸੁਪਨੇ ਲੈਣ ਵਾਲੇ ਹਮੇਸ਼ਾ ਪੜ੍ਹਦੇ ਰਹਿਣ।

]]>
International Women’s Day ‘ਤੇ ਅਦਾਰਾ D5 Channel Punjabi ਵਲੋਂ ਆਪਣੇ ਸਮੂਹ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ https://punjabi.newsd5.in/international-womens-day-%e0%a8%a4%e0%a9%87-%e0%a8%85%e0%a8%a6%e0%a8%be%e0%a8%b0%e0%a8%be-d5-channel-punjabi-%e0%a8%b5%e0%a8%b2%e0%a9%8b%e0%a8%82-%e0%a8%86%e0%a8%aa%e0%a8%a3%e0%a9%87-%e0%a8%b8/ Tue, 08 Mar 2022 04:27:29 +0000 https://punjabi.newsd5.in/?p=148256 ਨਵੀਂ ਦਿੱਲੀ : ਵਿਸ਼ਵ ਭਰ ’ਚ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ, ਕਿਉਂਕਿ ਇਕ ਔਰਤ ਹੀ ਸਮੁੱਚੇ ਰਿਸ਼ਤਿਆਂ ਨੂੰ ਬਾਖੂਬੀ ਨਾਲ ਨਿਭਾਉਂਦੀ ਹੈ। ਔਰਤਾਂ ਦਾ ਹਰ ਖੇਤਰ ’ਚ ਸਮਾਜ ਲਈ ਆਪਣਾ ਇਕ ਵੱਡਮੁੱਲਾ ਯੋਗਦਾਨ ਵੀ ਹੈ।

ਯੂਕਰੇਨ ਦੇ ਹੱਕ ‘ਚ ਕੈਨੇਡਾ ਦੇ ਡਾਕਟਰ,ਚੁੱਕਿਆ ਵੱਡਾ ਕਦਮ, ਰੂਸ ਸਣੇ ਹੋਰ ਦੇਸ਼ ਵੀ ਹੈਰਾਨ! || D5 Channel Punjabi

8 ਮਾਰਚ ਨੂੰ ਦੁਨੀਆ ਭਰ ’ਚ ਔਰਤਾਂ ਨੂੰ ਉਨ੍ਹਾਂ ਦੇ ਬਣਦੇ ਅਧਿਕਾਰ ਅਤੇ ਸਨਮਾਨ ਦੇਣ ਲਈ ਇਹ ਦਿਵਸ ਆਯੋਜਤ ਕੀਤਾ ਜਾ ਰਿਹਾ ਹੈ, ਕਿਉਂਕਿ ਔਰਤ ਆਪਣੀ ਜ਼ਿੰਦਗੀ ’ਚ ਕਈ ਤਰ੍ਹਾਂ ਦੇ ਕਿਰਦਾਰ ਨਿਭਾਉਂਦੀ ਹੈ, ਜਿਸ ’ਚ ਧੀ, ਭੈਣ, ਨੂੰਹ, ਮਾਂ ਅਤੇ ਹੋਰ ਰਿਸ਼ਤੇ ਸ਼ਾਮਲ ਹਨ।

]]>
ਪੰਜਾਬ ਦਾ ਹਰ ਨਾਗਰਿਕ ਵੱਡੇ ਪਰਿਵਰਤਨ ਲਈ ਚੋਣ ਪ੍ਰਚਾਰ ਕਰੇ : ਕੇਜਰੀਵਾਲ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%a6%e0%a8%be-%e0%a8%b9%e0%a8%b0-%e0%a8%a8%e0%a8%be%e0%a8%97%e0%a8%b0%e0%a8%bf%e0%a8%95-%e0%a8%b5%e0%a9%b1%e0%a8%a1%e0%a9%87-%e0%a8%aa%e0%a8%b0/ Mon, 10 Jan 2022 04:55:35 +0000 https://punjabi.newsd5.in/?p=141368 – ਇਮਾਨਦਾਰ ਅਤੇ ਸਵੱਚ ਸ਼ਾਸਨ ਨਾਲ ਹੀ ਦੇਸ਼ ‘ਚ ਬਦਲਾਅ ਸੰਭਵ: ਕੇਜਰੀਵਾਲ
– ‘ਆਪ’ ਕਨਵੀਨਰ ਕੇਜਰੀਵਾਲ ਨੇ ਪੰਜਾਬ ਦੇ ਪਾਰਟੀ ਵਰਕਰਾਂ ਨਾਲ ਕੀਤੀ ਵਰਚੁਅਲ ਮੀਟਿੰਗ
– ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈਕੇ ਦਿੱਤਾ ਸੰਦੇਸ਼
– ਕਿਹਾ, ‘ਆਪ’ ਲਈ ਚੋਣਾਂ ਦੇਸ਼ ‘ਚ ਬਦਲਾਅ ਲਿਆਉਣ ਦਾ ਜ਼ਰੀਆ
– ਕਿਹਾ, ‘ਆਪ’ ਲਈ ਚੋਣਾਂ ਸੱਤਾ ਹਾਸਲ ਕਰਨਾ ਨਹੀਂ, ਸਗੋਂ ਦੇਸ਼ ਅਤੇ ਸਮਾਜ ਨੂੰ ਬਦਲਣ ਦਾ ਜ਼ਰੀਆ

ਚੰਡੀਗੜ੍ਹ/ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਹਰ ਵਰਕਰ ਕੱਟੜ ਦੇਸ਼ ਭਗਤ ਹੈ ਅਤੇ ਉਨ੍ਹਾਂ ਨੂੰ ਆਪਣੇ ਹਰ ਵਰਕਰ ‘ਤੇ ਮਾਣ ਹੈ। ‘ਆਪ’ ਦਾ ਹਰ ਵਰਕਰ  ਦੇਸ਼ ਅਤੇ ਸਮਾਜ ਵਿੱਚ ਬਦਲਾਅ ਲਿਆਉਣ ਲਈ ਉਨ੍ਹਾਂ ਨਾਲ ਜੁੜਿਆ ਹੋਇਆ ਹੈ। ਕੇਰਜੀਵਾਲ ਨੇ ਇਹ ਗੱਲਾਂ ਐਤਵਾਰ ਨੂੰ ਪਾਰਟੀ ਵਰਕਰਾਂ ਨੂੰ ਕੀਤੇ ਆਪਣੇ ਵਰਚੁਅਲ ਸੰਬੋਧਨ ਦੌਰਾਨ ਕਹੀ। ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੀਟਿੰਗ ਦੌਰਾਨ ਸਮੂਹ ਪਾਰਟੀ ਵਰਕਰਾਂ ਨੂੰ ਵਧਾਈ ਦੇਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਸ੍ਰੀ ਕੇਰਜੀਵਾਲ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਦੇਸ਼ ਦੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲਈ ਚੋਣਾਂ ਸੱਤਾ ਹਾਸਲ ਕਰਨ ਦਾ ਜ਼ਰੀਆ ਨਹੀਂ, ਸਾਡੇ ਲਈ ਚੋਣਾਂ ਇਕ ਪਾਰਟੀ ਦੀ ਥਾਂ ਦੂਜੀ ਪਾਰਟੀ ਨੂੰ ਸੱਤਾ ਵਿਚ ਲਿਆਉਣ ਦਾ ਜ਼ਰੀਆ ਨਹੀਂ ਹਨ।  ਪਾਰਟੀਆਂ ਬਦਲਣ ਨਾਲ ਕੁਝ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ 70 ਸਾਲ ਹੋ ਗਏ ਹਨ, ਪਾਰਟੀਆਂ ਬਦਲਦੇ ਬਦਲੇ, ਕੁਝ ਨਹੀਂ ਬਦਲਿਆ, ਸਭ ਕੁਝ ਉਂਝ ਹੀ ਹੈ।  ਉਨ੍ਹਾਂ ਆਪਣੇ ਸੰਬੋਧਨ ਵਿੱਚ ਵਰਕਰਾਂ ਨੂੰ ਕਿਹਾ ਕਿ ਸਾਨੂੰ ਸਿਸਟਮ ਬਦਲਣਾ ਹੈ, ਪੂਰੇ ਦਾ ਪੂਰਾ ਸਿਸਟਮ ਬਦਲਣਾ ਹੋਵੇਗਾ। ‘ਆਪ’ ਲਈ ਚੋਣਾਂ ਦੇਸ਼ ਅਤੇ ਸਮਾਜ ‘ਚ ਬਦਲਾਅ ਲਿਆਉਣ ਦਾ ਜ਼ਰੀਆ ਹਨ।  ਇਹ ਸਾਡੇ ਲਈ ਇੱਕ ਬਦਲਾਅ ਲਿਆਉਣ ਦਾ ਮੌਕਾ ਹੈ।

Khabran Da Sira : ਇੱਕਜੁੱਟ ਹੋਈਆਂ ਕਿਸਾਨ ਜਥੇਬੰਦੀਆਂ, ਭਾਜਪਾ ਦਾ ਨਵਾਂ ਸਿਆਸੀ ਦਾਅ, ਕਾਂਗਰਸ ਹਾਈਕਮਾਨ ਦਾ ਫੈਸਲਾ

ਆਪਣੇ ਸੰਬੋਧਨ ਦੌਰਾਨ ਕੇਜਰੀਵਾਲ ਨੇ ਪਾਰਟੀ ਵਰਕਰਾਂ ਨੂੰ ਕਿਹਾ ਕਿ ਜਦੋਂ ਉਹ ਚੋਣ ਪ੍ਰਚਾਰ ਲਈ ਨਿਕਲਣ ਤਾਂ ਉਹ ਸਿਰਫ਼ ਇੱਕ ਇਰਾਦੇ ਨਾਲ ਨਿਕਲਣ ਕਿ ਉਹ ਦੇਸ਼ ਵਿੱਚ ਵੱਡੇ ਬਦਲਾਅ ਲਈ ਕੰਮ ਕਰ ਰਹੇ ਹਨ, ਉਹ ਪ੍ਰਚਾਰ ਨਹੀਂ ਕਰ ਰਹੇ, ਸਗੋਂ ਦੇਸ਼ ਭਗਤੀ ਦਾ ਕੰਮ ਕਰ ਰਹੇ ਹਨ। ਇਹਨਾਂ ਚੋਣਾਂ ਦਾ ਮਕਸਦ ਇੱਕ ਪਾਰਟੀ ਨੂੰ ਬਦਲਕੇ ਦੂਜੀ ਪਾਰਟੀ  ਲਿਆਉਣਾ ਨਹੀਂ ਸਗੋਂ ਭ੍ਰਿਸ਼ਟ ਸਿਸਟਮ ਨੂੰ ਜੜ੍ਹੋਂ ਪੁੱਟ ਕੇ ਇੱਕ ਇਮਾਨਦਾਰ ਸਿਸਟਮ ਲਿਆਉਣਾ ਹੈ। ਦਿੱਲੀ ਦੀ ‘ਆਪ’ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਪਰਿਵਰਤਨ ਸੰਭਵ ਹੈ। ਬਦਲਾਅ ਹੋ ਸਕਦਾ ਹੈ। ਅੱਜ ਤੱਕ ਇਹ ਪਾਰਟੀਆਂ ਦੱਸਦੀਆਂ ਰਹੀਆਂ ਹਨ ਕਿ ਸਰਕਾਰ ਚਲਾਉਣਾ ਬਹੁਤ ਔਖਾ ਕੰਮ ਹੈ, ਸਰਕਾਰ ਚਲਾਉਣ ਲਈ ਥੋੜੀ ਬਹੁਤ ਬੇਈਮਾਨੀ ਤਾਂ ਕਰਨੀ ਹੀ ਪੈਂਦੀ ਹੈ। ਪਰ ‘ਆਪ’ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਇਮਾਨਦਾਰੀ ਨਾਲ ਵੀ ਸਰਕਾਰਾਂ ਚਲਾਈਆਂ ਜਾ ਸਕਦੀਆਂ ਹਨ। ਇਨ੍ਹਾਂ ਪਾਰਟੀਆਂ ਨੇ ਅੱਜ ਤੱਕ ਸਾਨੂੰ ਇਹੋ ਦੱਸਿਆ ਹੈ ਕਿ ਚੋਣਾਂ ਲੜਨ ਲਈ ਬਹੁਤ ਸਾਰਾ ਪੈਸਾ ਹੋਣਾ ਚਾਹੀਦਾ ਹੈ ਅਤੇ ਚੋਣ ਜਿੱਤਣ ਲਈ ਬੇਈਮਾਨ ਹੋਣਾ ਪੈਂਦਾ ਹੈ।

ਕੁੰਵਰ ਵਿਜੇ ਪ੍ਰਤਾਪ ਬਾਰੇ ਵੱਡੇ ਖੁਲਾਸੇ, ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ D5 Channel Punjabi

ਉਨ੍ਹਾਂ ਕਿਹਾ ਕਿ ‘ਆਪ’ ਨੇ ਸਾਬਤ ਕਰ ਦਿੱਤਾ ਹੈ ਕਿ ਚੋਣਾਂ ਇਮਾਨਦਾਰੀ ਨਾਲ ਲੜੀਆਂ ਜਾ ਵੀ ਸਕਦੀਆਂ ਹਨ ਅਤੇ ਜਿੱਤੀਆਂ ਵੀ ਜਾ ਸਕਦੀਆਂ ਹਨ। ਹੁਣ ਤੱਕ ਸਾਨੂੰ ਕਿਹਾ ਗਿਆ ਹੈ ਕਿ ਸਰਕਾਰੀ ਸਕੂਲ ਸ਼ਾਨਦਾਰ ਨਹੀਂ ਹੋ ਸਕਦੇ, ਸਰਕਾਰੀ ਸਕੂਲ ਕਾਰਪੋਰੇਟ ਸੈਕਟਰ ਨੂੰ ਦੇ ਦੇਣੇ ਚਾਹੀਦੇ ਹਨ। ਹੁਣ ਤੱਕ ਕਿਹਾ ਜਾਂਦਾ ਸੀ ਕਿ ਗਰੀਬਾਂ ਦੇ ਬੱਚਿਆਂ ਨੂੰ ਮਿਆਰੀ  ਸਿੱਖਿਆ ਨਹੀਂ ਦਿੱਤੀ ਜਾ ਸਕਦੀ। ਕੇਜਰੀਵਾਲ ਨੇ ਕਿਹਾ ਕਿ ‘ਆਪ’ ਦੀ ਦਿੱਲੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲ ਵੀ ਸ਼ਾਨਦਾਰ ਹੋ ਸਕਦੇ ਹਨ ਅਤੇ ਗਰੀਬਾਂ ਦੇ ਬੱਚਿਆਂ ਨੂੰ ਵੀ ਅਮੀਰਾਂ ਦੇ ਬੱਚਿਆਂ ਵਾਂਗ ਮਿਆਰੀ ਸਿੱਖਿਆ ਦਿੱਤੀ ਜਾ ਸਕਦੀ ਹੈ। ਉਨ੍ਹਾਂ ਇਹ ਕਿ ਇਹ ਪਾਰਟੀਆਂ 75 ਸਾਲਾਂ ਵਿੱਚ ਵੀ ਸਰਕਾਰੀ ਹਸਪਤਾਲ  ਠੀਕ ਨਹੀਂ ਕਰ ਸਕੀਆਂ, ਅਸੀਂ ਪੰਜ ਸਾਲਾਂ ਵਿੱਚ ਕਰ ਦਿੱਤੇ। ਉਨ੍ਹਾਂ ਪਾਰਟੀ ਵਰਕਰਾਂ ਨੂੰ ਕਿਹਾ ਕਿ ਅਜਿਹਾ ਹੋ ਤਾਂ ਸਕਦਾ ਹੈ, ਪਰਿਵਰਤਨ ਸੰਭਵ ਹੈ, ਦੇਸ਼ ਬਦਲ ਸਕਦਾ ਹੈ। ‘ਆਪ’ ਦੀ ਦਿੱਲੀ ਸਰਕਾਰ ਨੇ ਦੇਸ਼ ਵਾਸੀਆਂ ਨੂੰ ਇੱਕ ਵੱਡੀ ਉਮੀਦ ਦਿੱਤੀ ਹੈ, ਸਭ ਕੁਝ ਸੰਭਵ ਹੈ, ਪਰ ਆਸਾਨ ਨਹੀਂ, ਮਿਹਨਤ ਕਰਨੀ ਪਵੇਗੀ।

ਅਕਾਲੀ ਆਗੂ ਨੇ ਘੇਰਿਆ CM ਚੰਨੀ, ਕਾਂਗਰਸੀਆਂ ਦੀ ਕੱਢ ਲਈ ਪੁਰਾਣੀ ਫਾਈਲ, ਵੱਡੇ ਖੁਲਾਸੇ D5 Channel Punjabi

ਉਨ੍ਹਾਂ ਕਿਹਾ ਕਿ ਇਹ ਆਜ਼ਾਦੀ ਦੀ ਲੜਾਈ ਵਾਂਗ ਹੈ, ਉਸ ਸਮੇਂ ਅਸੀਂ ਅੰਗਰੇਜ਼ਾਂ ਨਾਲ ਲੜ ਰਹੇ ਸੀ, ਅੱਜ ਸਾਡੇ ਸਾਹਮਣੇ ਪੂਰਾ ਭ੍ਰਿਸ਼ਟ ਸਿਸਟਮ ਹੈ, ਵੱਡੀਆਂ ਵੱਡੀਆਂ ਪਾਰਟੀਆਂ ਹਨ, ਉਨ੍ਹਾਂ ਪਾਰਟੀਆਂ ਕੋਲ ਬਹੁਤ ਪੈਸਾ ਹੈ, ਸਾਡੇ ਕੋਲ ਨਹੀਂ ਹੈ।  ਉਨ੍ਹਾਂ ਕਿਹਾ ਕਿ ਸਾਡੇ ਕੋਲ ਜਨੂੰਨ ਹੈ, ਸਾਡੇ ਕੋਲ ਦੇਸ਼ ਭਗਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਹਰ ਵਰਕਰ ਨੂੰ ਇਹ ਸਹੁੰ ਚੁੱਕਣੀ ਚਾਹੀਦੀ ਹੈ ਕਿ ਉਹ ਉਦੋਂ ਤੱਕ ਚੈਨ ਦੀ ਨੀਂਦ ਨਹੀਂ ਸੌਂਣਗੇ ਜਦੋਂ ਤੱਕ ਇਸ ਦੇਸ਼ ਵਿੱਚੋਂ ਭ੍ਰਿਸ਼ਟ ਸਿਸਟਮ ਨੂੰ ਜੜ ਤੋਂ ਉਖਾੜ ਨਹੀਂ ਦਿੰਦੇ।ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਬੀਤੇ ਕੱਲ੍ਹ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਕੋਰੋਨਾ ਕਾਰਨ ਚੋਣ ਪ੍ਰਚਾਰ ‘ਤੇ ਕਈ ਪਾਬੰਦੀਆਂ ਹਨ, ਪਰ  ਡੋਰ ਟੂ ਡੋਰ ਚੋਣ ਪ੍ਰਚਾਰ ਕਰਨ ਦੀ ਇਜਾਜ਼ਤ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅੱਜ ਤੋਂ ਅਤੇ ਹੁਣ ਤੋਂ ਹੀ ਘਰ-ਘਰ ਚੋਣ ਪ੍ਰਚਾਰ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਦੇ ਘਰ ਡੋਰ ਟੂ ਡੋਰ ਪ੍ਰਚਾਰ ਕਰਨ ਲਈ ਜਾਣ ਤਾਂ ਸਭ ਤੋਂ ਪਹਿਲਾਂ ਉਨ੍ਹਾਂ ਦਾ ਹਾਲ ਪੁੱਛਿਆ ਜਾਵੇ, ਜੇਕਰ ਕਿਸੇ ਨੂੰ ਕਿਸੇ ਚੀਜ਼ ਦੀ ਲੋੜ ਹੋਵੇ ਤਾਂ ਉਸ ਦੀ ਮਦਦ ਕੀਤੀ ਜਾਵੇ। ਇਸ ਤੋਂ ਬਾਅਦ ਦੱਸੋ ਕਿ ਦਿੱਲੀ ‘ਚ ‘ਆਪ’ ਸਰਕਾਰ ਨੇ ਕਿਹੜੇ-ਕਿਹੜੇ ਕੰਮ ਕੀਤੇ ਹਨ।  ਉਨ੍ਹਾਂ ਨੂੰ ਦੱਸੀ ਕਿ ਦਿੱਲੀ ਵਿੱਚ ਸਕੂਲ, ਹਸਪਤਾਲ, ਸੜਕਾਂ, ਬਿਜਲੀ ਅਤੇ ਪਾਣੀ ਕਿਵੇਂ ਠੀਕ ਹੋਏ। ਦੱਸੋ ਕਿ ਜੇਕਰ ਉਹ੍ਹਾਂ ਦੇ ਇਥੇ ਵੀ ‘ਆਪ’ ਦੀ ਸਰਕਾਰ ਬਣੀ ਤਾਂ ਉਨ੍ਹਾਂ ਦੇ ਸੂਬੇ ਵਿੱਚ ਵੀ ਦਿੱਲੀ ਵਾਂਗ ਚੰਗੇ ਕੰਮ ਕੀਤੇ ਜਾਣਗੇ।

ਆਹ ਲੀਡਰ ਦੇਵੇਗਾ Captain ਨੂੰ ਟੱਕਰ, ਹੁਣ ਫਸਣਗੇ ਸਿੰਙ || D5 Channel Punjabi

ਕੇਜਰੀਵਾਲ ਨੇ ਵਰਕਰਾਂ ਨੂੰ ਆਪਣੇ ਸੰਬੋਧਨ ‘ਚ ਇਹ ਯਾਦ ਰੱਖਣ ਲਈ ਕਿਹਾ ਕਿ ਉਹ ਕਿਸੇ ਹੋਰ ਪਾਰਟੀ ਵਾਲੇ ਨੂੰ ਗੱਲ ਨਾ ਕੱਢਣ, ਕਿਸੇ ਬਾਰੇ ਪੁੱਠਾ ਸਿੱਧਾ ਨਾ ਬੋਲਣ, ਅਸੀਂ ਸਿਰਫ ਪਾਜ਼ਿਟਿਵ ਚੋਣ ਪ੍ਰਚਾਰ ਕਰਨਾ ਹੈ ਅਤੇ ਸਾਰੀਆਂ ਪਾਰਟੀਆਂ ਦੇ ਲੋਕਾਂ ਪਹੁੰਚ ਕਰਨੀ ਹੈ। ਸਾਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਫਲਾਣਾ ਫਲਾਣਾ ਵਿਅਕਤੀ ਉਸ ਪਾਰਟੀ ਦਾ ਹੈ, ਉੱਥੇ ਜਾ ਕੇ ਸਾਨੂੰ ਕੀ ਮਿਲੇਗਾ। ਉਹਨਾਂ ਕਿਹਾ ਕਿ ਹਰ ਕੋਈ ਸਾਡਾ ਆਪਣਾ ਹੈ ਅਤੇ ਅਸੀਂ ਸਾਰਿਆਂ ਦਾ ਦਿਲ ਜਿੱਤਣਾ ਹੈ, ਸਭ ਨੂੰ ਗਲੇ ਮਿਲਾਉਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪੁੱਛਦਾ ਹੈ ਕਿ ‘ਆਪ’ ਹਰ ਵੇਲੇ ‘ਫ੍ਰੀ-ਫ੍ਰੀ’ ਕਿਉਂ ਕਰਦੀ ਰਹਿੰਦੀ ਹੈ ਤਾਂ ਉਨ੍ਹਾਂ ਨੂੰ ਪੁੱਛੋ ਕਿ ਕੀ ਇਹ ਸਰਕਾਰ ਦਾ ਫਰਜ਼ ਨਹੀਂ ਕਿ ਦੇਸ਼ ਦੇ ਹਰ ਬੱਚੇ ਨੂੰ ਮਿਆਰੀ ਸਿਖਿਆ ਮਿਲੇ ਅਤੇ ਮੁਫ਼ਤ ਮਿਲੇ, ਕੀ ਇਹ ਸਰਕਾਰ ਦਾ ਫਰਜ਼ ਨਹੀਂ ਹੈ ਕਿ ਹਰ ਨਾਗਰਿਕ ਨੂੰ ਵਧੀਆ ਇਲਾਜ ਮਿਲੇ ਅਤੇ ਮੁਫ਼ਤ ਵਿੱਚ ਮਿਲੇ। ਉਨ੍ਹਾਂ ਕਿਹਾ ਕਿ ਅੱਜ ਸਰਕਾਰਾਂ ਦਾ ਮਤਲਬ ਇਹ ਹੋ ਗਿਆ ਹੈ ਕਿ ਮੰਤਰੀਆਂ ਅਤੇ ਵਿਧਾਇਕਾਂ ਨੂੰ ਸਾਰੀਆਂ ਸਹੂਲਤਾਂ ਫ੍ਰੀ ‘ਚ ਮਿਲਣੀਆਂ ਚਾਹੀਦੀਆਂ ਹਨ ਅਤੇ ਲੋਕ ਦਰ-ਦਰ ਦੀਆਂ ਠੋਕਰਾਂ ਖਾਂਦੇ ਰਹਿਣ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਦੀ ਪਰਿਭਾਸ਼ਾ ਬਦਲਾਂਗੇ। ਹੁਣ ਇਸ ਦੇ ਉਲਟ ਹੋਵੇਗਾ, ਮੰਤਰੀ ਅਤੇ ਵਿਧਾਇਕ ਜਨਤਾ ਦੀ ਸੇਵਾ ਕਰਨਗੇ ਅਤੇ ਜਨਤਾ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ।

Sanyukt Samaj Morcha : Rajewal ਬਣੂ ਮੁੱਖ ਮੰਤਰੀ, ਇਕੱਠੇ ਹੋ ਗਏ Kisan, Gurnam Chaduni ਨੇ ਕਰਤੀ ਸਪੋਟ

ਉਨ੍ਹਾਂ ਆਪਣੇ ਸੰਬੋਧਨ ਦੌਰਾਨ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਅਗਲੇ ਇਕ ਮਹੀਨਿਆਂ ਲਈ ਸਾਰੇ ਆਪੋ-ਆਪਣੇ ਕੰਮਾਂ ਤੋਂ ਛੁੱਟੀ ਲੈ ਲੈਣ, ਅਗਲਾ ਇਕ ਮਹੀਨਾ ਦੇਸ਼ ਦੇ ਨਾਂਅ ਕਰ  ਦੇਣ।  ਅਗਲੇ ਇੱਕ ਮਹੀਨੇ ਦੌਰਾਨ ਅਸੀਂ ਘਰ-ਘਰ ਜਾਣਾ ਹੈ, ਹਰ ਬੂਥ ਪੱਧਰ ‘ਤੇ ਘੱਟੋ-ਘੱਟ ਦਸ ਵਰਕਰਾਂ ਦੀ ਟੀਮ ਬਣਾਉਣੀ ਹੈ, ਇੱਕ-ਇੱਕ ਵਰਕਰ ਬੂਥ ਪੱਧਰ ‘ਤੇ ਹਰ ਘਰ ਜਾ ਕੇ ਪਾਰਟੀ ਦਾ ਸੰਦੇਸ਼ ਪਹੁੰਚਾਏਗਾ।
ਕੇਜਰੀਵਾਲ ਨੇ ਕਿਹਾ ਕਿ ਅਸੀਂ ਵਧਦੇ ਕੋਰੋਨਾ ਦੌਰਾਨ ਚੋਣਾਂ ਲੜ ਰਹੇ ਹਾਂ, ਸਾਨੂੰ ਸਾਵਧਾਨ ਰਹਿਣਾ ਹੋਵੇਗਾ ਅਤੇ ਇੱਕ ਦੂਜੇ ਦੀ ਸੁਰੱਖਿਆ ਦਾ ਵੀ ਖਿਆਲ ਰੱਖਣਾ ਹੋਵੇਗਾ। ਉਨ੍ਹਾਂ ਕਿਹਾ ਕਿ ਤੁਹਾਨੂੰ ਮਾਸਕ ਜ਼ਰੂਰ ਪਹਿਨਣਾ ਚਾਹੀਦਾ ਹੈ ਅਤੇ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ ਡਿਜੀਟਲ ਮੀਡੀਆ ਅਤੇ ਸੋਸ਼ਲ ਮੀਡੀਆ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੋਣ ਵਾਲੀ ਹੈ। ਉਨ੍ਹਾਂ ਕਿਹਾ ਕਿ ਹੁਣ ‘ਆਪ’ ਦੇ ਸਾਰੇ ਵਰਕਰ ਇਸ ਵਿੱਚ ਮਾਸਟਰ ਹਨ। ਹੁਣ ਸਾਡੀ ਇਸ ਤਾਕਤ ਨੂੰ ਵਰਤਣ ਦਾ ਸਮਾਂ ਆ ਗਿਆ ਹੈ। ਅਸੀਂ ਸੋਸ਼ਲ ਮੀਡੀਆ ਰਾਹੀਂ ਹਰ ਵੋਟਰ, ਹਰ ਘਰ ਤੱਕ ਪਹੁੰਚਣਾ ਹੈ। ਉਨ੍ਹਾਂ ਕਿਹਾ ਕਿ ਯਾਦ ਰੱਖੋ ਕਿ ਉਹ ਦੇਸ਼ ਨੂੰ ਬਦਲਣ ਲਈ ਆਏ ਹਨ, ‘ਆਪ’ ਦਾ ਹਰ ਵਰਕਰ ਕੱਟੜ ਦੇਸ਼ ਭਗਤ ਹੈ ਅਤੇ ਮੈਨੂੰ ਤੁਹਾਡੇ ਸਾਰਿਆਂ ‘ਤੇ ਬਹੁਤ ਮਾਣ ਹੈ।

 

 

]]>
‘ਸਮਾਜ ਨੂੰ ਜਾਤੀ ਅਤੇ ਧਰਮ ‘ਤੇ ਵੰਡ ਕੇ ਰਾਜਨੀਤੀ ਕਰਨਾ ਕਾਂਗਰਸ ਪਾਰਟੀ ਦਾ ਇਤਿਹਾਸ’ https://punjabi.newsd5.in/%e0%a8%b8%e0%a8%ae%e0%a8%be%e0%a8%9c-%e0%a8%a8%e0%a9%82%e0%a9%b0-%e0%a8%9c%e0%a8%be%e0%a8%a4%e0%a9%80-%e0%a8%85%e0%a8%a4%e0%a9%87-%e0%a8%a7%e0%a8%b0%e0%a8%ae-%e0%a8%a4%e0%a9%87-%e0%a8%b5%e0%a9%b0/ Thu, 17 Jun 2021 10:48:15 +0000 https://punjabi.newsd5.in/?p=108753 ਪਵਿੱਤਰ-ਅਪਵਿੱਤਰ ਸੀਟ ਦੇ ਮਾਮਲੇ ‘ਤੇ ਆਮ ਆਦਮੀ ਪਾਰਟੀ ਨੇ ਸਾੜੇ ਕੈਪਟਨ ਤੇ ਬਿੱਟੂ ਦੇ ਪੁਤਲੇ

ਵਿਰੋਧੀ ਧਿਰ ਦੇ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਨੇ ਸ਼ੁਰੂ ਕੀਤਾ ਮਰਨ ਵਰਤ

ਲੁਧਿਆਣਾ :  ਪੰਜਾਬ ਦੀ ਪਵਿੱਤਰ ਧਰਤੀ ਦੀਆਂ ਕੁੱਝ ਵਿਧਾਨ ਸਭਾ ਸੀਟਾਂ ਨੂੰ ਕਾਂਗਰਸ ਪਾਰਟੀ ਵੱਲੋਂ ਪਵਿੱਤਰ-ਅਪਵਿੱਤਰ ਕਰਾਰ ਦੇਣ ਅਤੇ ਦਲਿਤ ਸਮਾਜ ਪ੍ਰਤੀ ਨਫਤਰ ਪੈਦਾ ਕਰਨ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਲੁਧਿਆਣਾ ਵਿਖੇ ਜਬਰਦਸਤ ਰੋਸ ਪ੍ਰਦਰਸਨ ਕੀਤਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਪੁਤਲੇ ਫੂਕੇ। ਧਰਨੇ ਵਿੱਚ ਪਹੁੰਚੇ ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਵਿਰੋਧੀ ਧਿਰ ਦੇ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਪ੍ਰੋ. ਬਲਜਿੰਦਰ ਕੌਰ ਅਤੇ ਜਗਤਾਰ ਸਿੰਘ ਹਿਸੋਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਰਿਹਾ ਹੈ ਕਿ ਉਹ ਸਮਾਜ ਨੂੰ ਧਰਮ ਅਤੇ ਜਾਤੀ ਦੇ ਨਾਮ ‘ਤੇ ਵੰਡ ਕੇ ਰਾਜਨੀਤੀ ਕਰਦੀ ਰਹੀ ਹੈ।

ਕਾਂਗਰਸੀ ਲੀਡਰ ਦਾ ਕਾਰਾ!ਧਰਨੇ ਚੋਂ ਕੱਢ-ਕੱਢ ਕੁੱਟੇ ਆਗੂ,ਪੁਲਿਸ ਸਾਹਮਣੇ ਚੱਲੀਆਂ ਡਾਂਗਾਂ ਤੇ ਇੱਟਾਂ ||

ਉਨ੍ਹਾਂ ਕਿਹਾ ਕਾਂਗਰਸੀ ਆਗੂਆਂ ਵੱਲੋਂ ਪੰਜਾਬ ਦੀਆਂ ਕੁਝ ਵਿਧਾਨ ਸਭਾ ਸੀਟਾਂ ਨੂੰ ਪਵਿੱਤਰ ਅਤੇ ਅਪਵਿੱਤਰ ਕਹਿਣ ਦਾ ਆਮ ਆਦਮੀ ਪਾਰਟੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦੀ ਹੈ, ਕਿਉਂਕਿ ਸਾਡੇ ਲਈ ਤਾਂ ਸਾਰੇ ਪੰਜਾਬ ਸਮੇਤ ਪੂਰਾ ਦੇਸ ਹੀ ਪਵਿੱਤਰ ਹੈ। ਇਸ ਮੌਕੇ ਤੇ ਬੀਬਾ ਸਰਬਜੀਤ ਕੌਰ ਮਾਣੂੰਕੇ ਅਤੇ ਐਸ. ਸੀ.  ਵਿੰਗ ਦੇ  ਸੂਬਾ ਉਪ ਪ੍ਰਧਾਨ ਜੀਵਨ ਸਿੰਘ ਸੰਗੋਵਾਲ ਨੇ ਦਲਿਤ ਬੱਚਿਆਂ ਦੀ ਸਕਾਲਰਸਪਿ ਮਾਮਲੇ ਤੇ ਲੁਧਿਆਣਾ ਵਿਖੇ ਮਰਨ ਵਰਤ ਸ਼ੁਰੂ ਕੀਤਾ। ਆਪ ਆਗੂਆਂ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਨੇ ਜਾਤਾਂ ਪਾਤਾਂ ਅਤੇ ਧਰਮਾਂ ਤੋਂ ਉੱਪਰ ਉੱਠ ਕੇ “ਮਾਨਸ ਕੀ ਜਾਤ ਸਭੈ ਏਕੇ ਪਹਿਚਾਨਬੋ” ਅਤੇ “ਅਵਲ ਅੱਲਾ ਨੂਰ ਉਪਾਇਆ ਕੁਦਰਤ ਕੇ ਸਭ ਬੰਦੇ” ਦਾ ਪਾਠ ਪੜ੍ਹਾਇਆ ਹੈ। ਪਰ ਕਾਂਗਰਸ ਪਾਰਟੀ ਦੇ ਆਗੂਆਂ ਦੀ ਮੱਤ ਗੁਰੂ ਸਾਹਿਬਾਨ ਦੁਆਰਾ ਦਿੱਤੇ ਸੰਦੇਸ਼ ਅਤੇ ਦਿਖਾਏ ਰਾਹ ਤੋਂ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ, ਜੋ ਅੱਜ ਸਿੱਖ ਪੰਥ ਦੀ ਮੁਦੱਈ ਬਣ ਰਹੀ ਹੈ ਨੇ ਹੀ ਸ੍ਰੀ ਦਰਬਾਰ ਸਾਹਿਬ (ਹਰਿਮੰਦਰ ਸਾਹਿਬ) ਉੱਤੇ ਹਮਲਾ ਕਰਵਾ ਕੇ ਸਿੱਖਾਂ ਦੇ ਹਿਰਦੇ ਵਲੂੰਧਰੇ ਸਨ। ਅਸਲ ਵਿੱਚ ਅਕਾਲੀ ਦਲ ਬਾਦਲ ਅਤੇ ਭਾਜਪਾ ਦੀ ਤਰ੍ਹਾਂ ਹੀ ਕਾਂਗਰਸ ਪਾਰਟੀ ਵੀ ਧਰਮ ਦੀ ਰਾਜਨੀਤੀ ਕਰਕੇ ਵੋਟਾਂ ਬਟੋਰਨ ਦੀ ਨੀਤੀ ਉੱਤੇ ਕਾਰਜ ਕਰਦੀ ਰਹੀ ਹੈ।

BREAKING-ਜੈਪਾਲ ਭੁੱਲਰ ਦੇ ਐਂਨਕਾਉਂਟਰ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਹੁਣ ਦਲਿਤਾਂ ਦੇ ਮਸੀਹਾ ਬਣਨ ਦਾ ਝੂਠਾ ਨਾਟਕ ਕਰਦੇ ਹਨ, ਜਦੋਂ ਕਿ ਆਪਣੀ ਸਰਕਾਰ ਦੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਦਲਿਤਾਂ ਉੱਤੇ ਵੱਖ ਵੱਖ ਤਰ੍ਹਾਂ ਦੇ ਅੱਤਿਆਚਾਰ ਕੀਤੇ, ਵਿਦਿਆਰਥੀਆਂ ਦੇ ਵਜੀਫਾ ਰਕਮ ਵਿੱਚ ਘੁਟਾਲਾ ਕੀਤਾ ਅਤੇ ਨੌਜਵਾਨਾਂ ਦੀਆਂ ਨੌਕਰੀਆਂ ਦਾ ਕੋਟਾ ਹੀ ਖਤਮ ਕਰ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਦਲਿਤਾਂ ਪ੍ਰਤੀ ਘਟੀਆ ਸੋਚ ਦਾ ਪ੍ਰਗਟਾਵਾ ਕਰਦੇ ਹੋਏ ਵਿਧਾਨ ਸਭਾ ਸੀਟਾਂ ਨੂੰ ਵੀ ਪਵਿੱਤਰ ਅਤੇ ਅਪਵਿੱਤਰ ਦੱਸ ਰਹੇ ਹਨ। ਜੇਕਰ ਕੈਪਟਨ ਅਮਰਿੰਦਰ ਸਿੰਘ ਇਸ ਮਾਮਲੇ ਵਿੱਚ ਗੰਭੀਰ ਹੁੰਦੇ ਤਾਂ ਬਿੱਟੂ ਦੁਆਰਾ ਦਿੱਤੇ ਬਿਆਨ ਦੀ ਨਿਖੇਧੀ ਕਰਦੇ ਅਤੇ ਉਸ ਖਲਿਾਫ ਸਖਤ ਕਾਰਵਾਈ ਕਰਦੇ। ਜਕਿਰਯੋਗ ਹੈ ਕਿ ਕਾਂਰਗਸ ਪਾਰਟੀ ਵੱਲੋਂ ਦਲਿਤ ਵਰਗ ਦੇ ਵਿਦਿਆਰਥੀਆਂ ਦੀ ਵਜੀਫਾ ਰਾਸੀ ਵਿੱਚ ਕੀਤੇ ਘੁਟਾਲੇ ਖਿਲਾਫ ਆਪ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਭੁੱਖ ਹੜਤਾਲ ਸੁਰੂ ਕੀਤੀ ਹੋਈ ਹੈ।

]]>