Subash Sood – D5 News https://punjabi.newsd5.in Truth Seeking News Network. Tue, 05 Jan 2021 10:53:16 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Subash Sood – D5 News https://punjabi.newsd5.in 32 32 ਵਿਧਾਇਕ ਨਾਗਰਾ ਨੇ ਵਾਲਮੀਕਿ ਧਰਮਸ਼ਾਲਾ ਦੇ ਰੂਪ ਨਿਖਾਰਨ ਦੇ ਕੰਮ ਦਾ ਆਗਾਜ਼ ਕਰਵਾਇਆ https://punjabi.newsd5.in/%e0%a8%b5%e0%a8%bf%e0%a8%a7%e0%a8%be%e0%a8%87%e0%a8%95-%e0%a8%a8%e0%a8%be%e0%a8%97%e0%a8%b0%e0%a8%be-%e0%a8%a8%e0%a9%87-%e0%a8%b5%e0%a8%be%e0%a8%b2%e0%a8%ae%e0%a9%80%e0%a8%95%e0%a8%bf-%e0%a8%a7/ Tue, 05 Jan 2021 10:53:16 +0000 https://punjabi.newsd5.in/?p=85421 ਫ਼ਤਹਿਗੜ੍ਹ ਸਾਹਿਬ, 05 ਜਨਵਰੀ
ਪੰਜਾਬ ਸਰਕਾਰ ਵੱਲੋਂ ਦਿਨ ਰਾਤ ਇੱਕ ਕਰ ਕੇ ਹਲਕਾ ਫ਼ਤਹਿਗੜ੍ਹ ਸਾਹਿਬ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਤਹਿਤ ਹਲਕੇ ਵਿੱਚ ਕਰੋੜਾਂ ਦੇ ਵਿਕਾਸ ਕਰਵਾਏ ਜਾ ਚੁੱਕੇ ਹਨ ਤੇ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਜਾਰੀ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਵਾਰਡ ਨੰਬਰ 12, ਆਦਰਸ਼ ਨਗਰ, ਸਰਹਿੰਦ ਵਿਖੇ 04 ਲੱਖ 40 ਹਜ਼ਾਰ ਰੁਪਏ ਦੀ ਲਾਗਤ ਨਾਲ ਵਾਲਮੀਕਿ ਧਰਮਸ਼ਾਲਾ ਦਾ ਰੂਪ ਨਿਖਾਰਨ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਉਣ ਮੌਕੇ ਆਖੀ।
ਸ. ਨਾਗਰਾ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਪੂਰੇ ਹੋਣ ਨਾਲ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਹੋਵੇਗੀ ਤੇ ਇਸ ਧਰਮਸ਼ਾਲਾ ਦੀ ਵਰਤੋਂ ਨਾਲ ਲੋਕਾਂ ਦੇ ਵੱਖ ਵੱਖ ਕਾਰਜ ਸੌਖਿਆਂ ਸਿਰੇ ਚੜ੍ਹ ਸਕਿਆ ਕਰਨਗੇ।ਉਨ੍ਹਾਂ ਦੱਸਿਆ ਕਿ ਸਾਲ 2020 ਦੌਰਾਨ ਕੋਰੋਨਾ ਵਰਗੀ ਮਹਾਂਮਾਰੀ ਦੇ ਬਾਵਜੂਦ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਰਹੇ ਤੇ ਹਲਕੇ ਵਿੱਚ ਵੱਖ ਵੱਖ ਵਿਕਾਸ ਕਾਰਜਾਂ ਉਤੇ 460 ਕਰੋੜ ਰੁਪਏ ਖਰਚੇ ਗਏ, ਜਿਨ੍ਹਾਂ ਵਿੱਚੋਂ ਵੱਡੀ ਗਿਣਤੀ ਵਿਕਾਸ ਕਾਰਜ ਪੂਰੇ ਹੋ ਚੁੱਕੇ ਹਨ ਤੇ ਬਾਕੀਆਂ ਸਬੰਧੀ ਕੰਮ ਜੰਗੀ ਪੱਧਰ ਉਤੇ ਜਾਰੀ ਹੈ। ਇਨ੍ਹਾਂ ਵਿਕਾਸ ਕਾਰਜਾਂ ਸਦਕਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਕਾਸ ਪੱਖੋਂ ਮੋਹਰੀ ਬਣਿਆ ਹੈ।ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ ਹੈ ਤੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਲਾਲੀ, ਨਰੇਸ਼ ਵੇਦ ਜਨਰਲ ਸਕੱਤਰ ਆਲ ਇੰਡੀਆ ਅਲਾਹਾਬਾਦ ਬੈਂਕ ਇੰਪਲਾਈਜ਼ ਯੂਨੀਅਨ, ਵਿਨੋਦ ਵੇਦ, ਅਮਰਚੰਦ ਮੱਟੂ, ਬਲਵਿੰਦਰ ਸਿੰਘ, ਮਨੋਜ ਮੱਟੂ, ਰਾਕੇਸ਼ ਭੱਲਾ, ਸਨੀ ਬਾਲੂ, ਸੋਹਣ ਲਾਲ, ਨੀਰਜ ਚੌਹਾਨ, ਗੋਲਡੀ ਚੌਹਾਨ, ਅਨਿਲ ਕੁਮਾਰ ਵੇਦ, ਪਵਨ ਪ੍ਰੀਤ ਸਿੰਘ, ਦਿਲਪ੍ਰੀਤ ਸਹੋਤਾ, ਮੋਹਨ ਲਾਲ, ਨਿਤਿਨ, ਗੋਰੀ, ਕਾਲੀ, ਆਦਿ ਹਾਜ਼ਰ ਸਨ।
-N Gill
]]>