three seats – D5 News https://punjabi.newsd5.in Truth Seeking News Network. Thu, 10 Mar 2022 10:43:31 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png three seats – D5 News https://punjabi.newsd5.in 32 32 ਕਪੂਰਥਲਾ ਜ਼ਿਲ੍ਹੇ ਤੋਂ ਤਿੰਨ ਸੀਟਾਂ ‘ਤੇ ਕਾਂਗਰਸ ਤੇ ਇਕ ਸੀਟ ‘ਤੇ ਆਜ਼ਾਦ ਉਮੀਦਵਾਰ ਰਿਹਾ ਜੇਤੂ https://punjabi.newsd5.in/%e0%a8%95%e0%a8%aa%e0%a9%82%e0%a8%b0%e0%a8%a5%e0%a8%b2%e0%a8%be-%e0%a8%9c%e0%a8%bc%e0%a8%bf%e0%a8%b2%e0%a9%8d%e0%a8%b9%e0%a9%87-%e0%a8%a4%e0%a9%8b%e0%a8%82-%e0%a8%a4%e0%a8%bf%e0%a9%b0%e0%a8%a8/ Thu, 10 Mar 2022 10:43:31 +0000 https://punjabi.newsd5.in/?p=148678 ਕਪੂਰਥਲਾ : ਕਪੂਰਥਲਾ ਜ਼ਿਲ੍ਹੇ ‘ਚ ਐਲਾਨੇ ਗਏ ਵਿਧਾਨ ਸਭਾ ਚੋਣ ਦੇ ਨਤੀਜਿਆਂ ‘ਚ ਕਪੂਰਥਲਾ, ਭੁਲੱਥ ਤੇ ਫਗਵਾੜਾ ਹਲਕੇ ਤੋਂ ਕਾਂਗਰਸ ਤੇ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਉਮੀਦਵਾਰ ਨੇ ਜਿੱਤ ਪ੍ਰਾਪਤ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਪੂਰਥਲਾ ਤੋਂ ਕਾਂਗਰਸ ਉਮੀਦਵਾਰ ਵਿਰੋਧੀ ਆਮ ਆਦਮੀ ਪਾਰਟੀ ਦੀ ਉਮੀਦਵਾਰ ਮੰਜੂ ਰਾਣਾ ਨੂੰ 7254 ਵੋਟਾਂ ਦੇ ਫ਼ਰਕ ਨਾਲ ਹਰਾਇਆ।  ਜਦਕਿ ਭੁਲੱਥ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ 9204 ਵੋਟਾਂ, ਫਗਵਾੜਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਆਪਣੀ ਵਿਰੋਧੀ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਜਸਵੀਰ ਸਿੰਘ ਗੜੀ ਨੂੰ 2758 ਵੋਟਾਂ ਦੇ ਫ਼ਰਕ ਨਾਲ ਪਛਾੜ ਕੇ ਜਿੱਤ ਹਾਸਲ ਕੀਤੀ।

Punjab Election Result 2022 Live | Punjab Election Result | ਪੰਜਾਬ ‘ਚ ਫਿਰਿਆ ਝਾੜੂ | D5 Channel Punjabi

ਇਸੇ ਤਰ੍ਹਾਂ ਸੁਲਤਾਨਪੁਰ ਲੋਧੀ ਹਲਕੇ ਤੋਂ ਆਜ਼ਾਦ ਉਮੀਦਵਾਰ ਰਾਣਾ ਇੰਦਰਪ੍ਰਤਾਪ ਸਿੰਘ ਨੇ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੱਜਣ ਸਿੰਘ ਚੀਮਾ ਨੂੰ 11519 ਵੋਟਾਂ ਦੇ ਫ਼ਰਕ ਨਾਲ ਹਰਾਇਆ | ਇੱਥੇ ਵਰਨਣਯੋਗ ਹੈ ਕਿ ਕਪੂਰਥਲਾ ਜ਼ਿਲ੍ਹਾ ਪੰਜਾਬ ਦਾ ਇੱਕੋ ਇਕ ਜ਼ਿਲ੍ਹਾ ਹੈ ਜਿੱਥੋਂ ਤਿੰਨ ਹਲਕਿਆਂ ਤੋਂ ਕਾਂਗਰਸ ਦੇ ਉਮੀਦਵਾਰ ਜੇਤੂ ਰਹੇ ਹਨ ਤੇ ਸੁਲਤਾਨਪੁਰ ਤੋਂ ਜੇਤੂ ਰਾਣਾ ਇੰਦਰਪ੍ਰਤਾਪ ਸਿੰਘ ਪੰਜਾਬ ਵਿਚੋਂ ਜੇਤੂ ਰਹਿਣ ਵਾਲਾ ਇੱਕੋ ਇਕ ਆਜ਼ਾਦ ਉਮੀਦਵਾਰ ਹੈ।

]]>