vaisakhi – D5 News https://punjabi.newsd5.in Truth Seeking News Network. Fri, 15 Apr 2022 11:22:43 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png vaisakhi – D5 News https://punjabi.newsd5.in 32 32 ਮੁੱਖ ਮੰਤਰੀ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ https://punjabi.newsd5.in/cm-%e0%a8%ad%e0%a8%97%e0%a8%b5%e0%a9%b0%e0%a8%a4-%e0%a8%ae%e0%a8%be%e0%a8%a8-%e0%a8%b8%e0%a9%8d%e0%a8%b0%e0%a9%80-%e0%a8%a6%e0%a8%ae%e0%a8%a6%e0%a8%ae%e0%a8%be-%e0%a8%b8%e0%a8%be%e0%a8%b9%e0%a8%bf/ Thu, 14 Apr 2022 05:01:42 +0000 https://punjabi.newsd5.in/?p=153001 ਤਲਵੰਡੀ ਸਾਬੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁੱਭ ਦਿਹਾੜੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਮੁੱਖ ਮੰਤਰੀ ਬੀਤੀ ਦੇਰ ਸ਼ਾਮ ਬਠਿੰਡਾ ਪੁੱਜੇ ਅਤੇ ਰਾਤ ਭਰ ਠਹਿਰਣ ਤੋਂ ਬਾਅਦ ਅੱਜ ਸਵੇਰੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਭਗਵੰਤ ਮਾਨ ਨੇ ਹੱਥ ਜੋੜ ਕੇ ਸੰਗਤਾਂ ਨੂੰ ਇਸ ਸ਼ੁੱਭ ਅਵਸਰ ਦੀ ਵਧਾਈ ਦਿੱਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਿਆ।

Punjab Scholarship Scam : Sadhu Singh Daharamsot ਫਸਿਆ ਕਸੂਤਾ! ਹੋਊ ਗ੍ਰਿਫਤਾਰੀ? | D5 Channel Punjabi

ਇਸ ਤੋਂ ਬਾਅਦ ਮੀਡੀਆ ਦੇ ਸਵਾਲ ਕਿ ਪੰਜਾਬ ਦੀ `ਆਪ` ਸਰਕਾਰ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਕਿਵੇਂ ਪੂਰਾ ਕਰੇਗੀ, ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪ੍ਰਮਾਤਮਾ ਦੇ ਆਸ਼ੀਰਵਾਦ ਅਤੇ ਜਨਤਾ ਵਿੱਚ ਸਾਡੇ ਲਈ ਅਥਾਹ ਭਰੋਸੇ ਦੇ ਨਾਲ, ਅਸੀਂ ਲੋਕਾਂ ਦੀਆਂ ਉਮੀਦਾਂ `ਤੇ ਖ਼ਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ ਅਤੇ ਆਪਣੇ ਵਾਅਦਿਆਂ ਨੂੰ ਸਹੀ ਮਾਅਨਿਆਂ ਵਿੱਚ ਪੂਰਾ ਕਰਾਂਗੇ।

Anti Gangster Task Force ਦੀ ਗੈਂਗਸਟਰਾਂ ‘ਤੇ ਵੱਡੀ ਕਾਰਵਾਈ, ਹੋਏ ਆਹਮੋ-ਸਾਹਮਣੇ, ਚੱਲੀਆਂ ਗੋਲੀਆਂ?

ਇਸ ਮੌਕੇ ਮੁੱਖ ਮੰਤਰੀ ਦੇ ਨਾਲ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ, ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਬਣਾਂਵਾਲੀ, ਭੁੱਚੋ ਤੋਂ ਵਿਧਾਇਕ ਮਾਸਟਰ ਜਗਸੀਰ ਸਿੰਘ, ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਤੋਂ ਇਲਾਵਾ ਕਈ ਸੀਨੀਅਰ ਆਗੂ ਅਤੇ ਪਾਰਟੀ ਵਰਕਰ ਵੀ ਮੌਜੂਦ ਸਨ।

]]>
ਵਿਸਾਖੀ ‘ਤੇ ਪਾਕਿਸਤਾਨ ਜਾਣ ਵਾਲੇ 356 ਸ਼ਰਧਾਲੂਆਂ ਨੂੰ ਜਾਰੀ ਨਹੀਂ ਹੋਇਆ ਵੀਜ਼ਾ https://punjabi.newsd5.in/%e0%a8%b5%e0%a8%bf%e0%a8%b8%e0%a8%be%e0%a8%96%e0%a9%80-%e0%a8%a4%e0%a9%87-%e0%a8%aa%e0%a8%be%e0%a8%95%e0%a8%bf%e0%a8%b8%e0%a8%a4%e0%a8%be%e0%a8%a8-%e0%a8%9c%e0%a8%be%e0%a8%a3-%e0%a8%b5/ Sat, 10 Apr 2021 06:27:04 +0000 https://punjabi.newsd5.in/?p=99423 ਨਵੀਂ ਦਿੱਲੀ/ ਇਸਲਾਮਾਬਾਦ : ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਖਾਲਸਾ ਸਥਾਪਨਾ ਦਿਵਸ ਅਤੇ ਵਿਸਾਖੀ ਪੁਰਬ ‘ਤੇ ਜਾਣ ਵਾਲੇ 793 ਸ਼ਰਧਾਲੂਆਂ ਵਿੱਚੋਂ 437 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ, 356 ਨੂੰ ਵੀਜ਼ਾ ਜਾਰੀ ਨਹੀਂ ਕੀਤਾ ਗਿਆ ਹੈ। ਐਸ.ਜੀ.ਪੀ.ਸੀ. ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਾਮਦਾਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਪਾਕਿਸਤਾਨ ਦੂਤਾਵਾਸ ਨੇ ਕੋਰੋਨਾ ਦਾ ਹਵਾਲਾ ਦੇ ਕੇ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਨਹੀਂ ਕੀਤਾ ਹੈ।

ਲਓ ਕਿਸਾਨਾਂ ਨੇ KMP ਰੋਡ ਕਰਤਾ ਜਾਮ,ਪੁਲਿਸ ਨਾਲ ਹੋਏ ਸਿੱਧੇ ਟਾਕਰੇ,ਮੁੜੀ ਪਿੱਛੇ!

ਰਾਮਦਾਸ ਅਨੁਸਾਰ ਐਸ.ਜੀ.ਪੀ.ਸੀ. ਸਿੱਖਾਂ ਦੀ ਸਰਵਉਚ ਧਾਰਮਿਕ ਸੰਸਥਾ ਹੈ ਇਸ ਲਈ ਪਾਕਿਸਤਾਨ ਦੂਤਾਵਾਸ ਨੂੰ ਜ਼ਿਆਦਾ ਤੋਂ ਜ਼ਿਆਦਾ ਵੀਜ਼ੇ ਜਾਰੀ ਕੀਤੇ ਜਾਣੇ ਚਾਹੀਦੇ ਹਨ। ਦੱਸ ਦਈਏ ਕਿ ਪਾਕਿਸਤਾਨ ਜਾਣ ਵਾਲਾ ਜਥਾ 12 ਅਪ੍ਰੈਲ ਨੂੰ ਅਟਾਰੀ ਸੜਕ ਸਰਹੱਦ ਤੋਂ ਪਾਕਿਸਤਾਨ ਰਵਾਨਾ ਹੋਵੇਗਾ ਅਤੇ ਵਾਘਾ ਸਰਹੱਦ ‘ਤੇ ਕੋਰੋਨਾ ਟੈਸਟ ਦੀ ਰਿਪੋਰਟ ਦਿਖਾਉਣ ਵਾਲੇ ਸ਼ਰਧਾਲੂਆਂ ਨੂੰ ਹੀ ਐਂਟਰੀ ਮਿਲੇਗੀ ।

]]>
ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗਾ ਰਵਾਨਾ https://punjabi.newsd5.in/%e0%a9%99%e0%a8%be%e0%a8%b2%e0%a8%b8%e0%a8%be-%e0%a8%b8%e0%a8%be%e0%a8%9c%e0%a8%a8%e0%a8%be-%e0%a8%a6%e0%a8%bf%e0%a8%b5%e0%a8%b8-%e0%a8%b5%e0%a8%bf%e0%a8%b8%e0%a8%be%e0%a8%96%e0%a9%80-%e0%a8%ae/ Fri, 09 Apr 2021 09:50:49 +0000 https://punjabi.newsd5.in/?p=99307 ਸ਼੍ਰੋਮਣੀ ਕਮੇਟੀ ਵੱਲੋਂ 793 ਸ਼ਰਧਾਲੂਆਂ ਦੀ ਭੇਜੀ ਲਿਸਟ ਵਿੱਚੋਂ 437 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਪੁਰਬ ਮਨਾਉਣ ਲਈ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਦੀ ਕੇਂਦਰ ਸਰਕਾਰ ਨੂੰ ਭੇਜੀ ਗਈ ਲਿਸਟ ਵਿਚੋਂ 356 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 793 ਸ਼ਾਰਧਾਲੂਆਂ ਦੇ ਪਾਸਪੋਰਟ ਵੀਜੇ ਲਗਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 356 ਨਾਮ ਕੱਟ ਕੇ ਕੇਵਲ 437 ਸ਼ਾਰਧਾਲੂਆਂ ਨੂੰ ਵੀਜੇ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸਿਰਮੌਰ ਸੰਸਥਾ ਹੈ।

ਦਿੱਲੀ ਪਹੁੰਚਣ ਤੋਂ ਪਹਿਲਾਂ ਸਿਧਾਣਾ ਦਾ ਵੱਡਾ ਐਲਾਨ,ਹਿਲਾਕੇ ਰੱਖਤੀ ਸਰਕਾਰ,ਪਿੱਛੇ ਹਟੀ ਦਿੱਲੀ ਪੁਲਿਸ!

ਇਸ ਲਈ ਕੇਂਦਰ ਅਤੇ ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਵੱਧ ਤੋਂ ਵੱਧ ਨਾਮਾਂ ਨੂੰ ਮਨਜ਼ੂਰੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਸ਼ਰਧਾਲੂਆਂ ਦੇ ਨਾਮ ਕੱਟੇ ਗਏ ਹਨ, ਜਿਸ ਨਾਲ ਸ਼ਰਧਾਲੂਆਂ ਦੇ ਮਨਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਲਈ ਵੱਧ ਤੋਂ ਵੱਧ ਵੀਜ਼ੇ ਜਾਰੀ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਖਾਲਸਾ ਸਾਜਣਾ ਦਿਵਸ (ਵੈਸਾਖੀ) ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲਾ ਜਥਾ 12 ਅਪ੍ਰੈਲ 2021 ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਰਵਾਨਾ ਹੋਵੇਗਾ ਜੋ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰ ਕਰਨ ਉਪਰੰਤ 22 ਅਪ੍ਰੈਲ 2021 ਨੂੰ ਵਾਪਸ ਭਾਰਤ ਪਰਤੇਗਾ।

ਹੁਣੇ-ਹੁਣੇ ਆਈ ਵੱਡੀ ਖ਼ਬਰ !ਕਿਸਾਨਾਂ ਨੇ ਅੱਗੇ-ਅੱਗੇ ਭਜਾਇਆ ਬੀਜੇਪੀ ਲੀਡਰ !ਬਣਾਈ ਪੂਰੀ ਰੇਲ !

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਲਗਾਇਆ ਕੋਰੋਨਾ ਟੈਸਟ ਸਬੰਧੀ ਕੈਂਪ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 2 ਦਿਨਾਂ ਕੈਂਪ ਲਗਾਇਆ ਗਿਆ। ਦੱਸਣਯੋਗ ਹੈ ਕਿ ਸਿਹਤ ਵਿਭਾਗ ਦੀਆਂ ਅਦਾਇਤਾਂ ਅਨੁਸਾਰ ਦੂਜੇ ਦੇਸ਼ ਵਿਚ ਜਾਣ ਲਈ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਹੈ। ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 9 ਤੇ 10 ਅਪ੍ਰੈਲ ਨੂੰ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਬਿਲਕੁਲ ਫ੍ਰੀ ਕੋਰੋਨਾ ਟੈਸਟ ਕੀਤੇ ਜਾ ਰਹੇ। ਬਹੁਤ ਸਾਰੇ ਸ਼ਰਧਾਲੂਆਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੋਰੋਨਾ ਟੈਸਟ ਕਰਵਾਉਣ ਲਈ ਪੁੱਜੇ ਹੋਏ ਸਨ।

]]>
ਵਿਸਾਖੀ ਦੇ ਦਿਨ ਪਾਕਿਸਤਾਨ ਦੇ ਪੰਜਾ ਸਾਹਿਬ ਗੁਰਦੁਆਰਾ ‘ਚ ਨਹੀਂ ਮਿਲੇਗੀ ਪਾਕ ਸਿੱਖ ਸ਼ਰਧਾਲੂਆਂ ਨੂੰ ਐਂਟਰੀ https://punjabi.newsd5.in/%e0%a8%b5%e0%a8%bf%e0%a8%b8%e0%a8%be%e0%a8%96%e0%a9%80-%e0%a8%a6%e0%a9%87-%e0%a8%a6%e0%a8%bf%e0%a8%a8-%e0%a8%aa%e0%a8%be%e0%a8%95%e0%a8%bf%e0%a8%b8%e0%a8%a4%e0%a8%be%e0%a8%a8-%e0%a8%a6%e0%a9%87/ Fri, 09 Apr 2021 07:46:50 +0000 https://punjabi.newsd5.in/?p=99292 ਨਵੀਂ ਦਿੱਲੀ : ਵਿਸਾਖੀ ਦੇ ਤਿਉਹਾਰ ‘ਤੇ ਭਾਰਤ ਦੇ ਸਿੱਖ ਸ਼ਰਧਾਲੂਆਂ ਦਾ ਇੱਕ ਜੱਥਾ ਪਾਕਿਸਤਾਨ ਜਾਵੇਗਾ ਅਤੇ ਉੱਥੇ ਦੇ ਧਾਰਮਿਕ ਥਾਂ ‘ਤੇ ਮੱਥਾ ਟੇਕੇਗਾ। ਇਸ ਦੇ ਚਲਦੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਅਹਿਮ ਫੈਸਲਾ ਲਿਆ ਹੈ। ਇਸ ਫੈਸਲੇ ਦੇ ਤਹਿਤ ਪਾਕਿਸਤਾਨ ਦੇ ਸਿੱਖ ਗੁਰਦੁਆਰਾ ਪੰਜਾ ਸਾਹਿਬ ‘ਚ ਮੱਥਾ ਨਹੀਂ ਟੇਕ ਸਕਣਗੇ। ਹਾਲਾਂਕਿ ਇਹ ਆਦੇਸ਼ ਉਸੀ ਦਿਨ ਲਈ ਜਾਰੀ ਹੋਇਆ ਹੈ, ਜਿਸ ਦਿਨ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਪਹੁੰਚੇਗਾ।

BIG NEWS ਸਿਵਲ ਹਸਪਤਾਲ ਦਾ ਕਾਰਨਾਮਾ, ਖਤਰੇ ‘ਚ ਪਾਈ ਹਜ਼ਾਰਾਂ ਲੋਕਾਂ ਦੀ ਜਾਨ! ਮਚਿਆ ਹੜਕੰਪ

ਦੱਸਿਆ ਜਾ ਰਿਹਾ ਹੈ ਕਿ ਇਹ ਫੈਸਲਾ ਕੋਰੋਨਾ ਅਤੇ ਹੋਰ ਕਾਰਨਾ ਦੇ ਚਲਦੇ ਲਿਆ ਗਿਆ ਹੈ। ਉਸ ਦਿਨ ਪਾਕਿਸਤਾਨ ਦੇ ਸਿੱਖ ਗੁਰਦੁਆਰਾ ਪੰਜਾ ਸਾਹਿਬ ਵਿੱਚ ਦਰਸ਼ਨ ਨਹੀਂ ਕਰ ਪਾਉਣਗੇ, ਸਿਰਫ ਭਾਰਤੀ ਸਿੱਖ ਸ਼ਰਧਾਲੂ ਹੀ ਗੁਰਦੁਆਰਾ ਸਾਹਿਬ ‘ਚ ਮੌਜੂਦ ਰਹਿਣਗੇ।

]]>
ਵਿਸਾਖੀ ‘ਤੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਮਿਲੀ ਇਜਾਜ਼ਤ https://punjabi.newsd5.in/%e0%a8%b5%e0%a8%bf%e0%a8%b8%e0%a8%be%e0%a8%96%e0%a9%80-%e0%a8%a4%e0%a9%87-%e0%a8%b8%e0%a8%bf%e0%a9%b1%e0%a8%96-%e0%a8%b6%e0%a8%b0%e0%a8%a7%e0%a8%be%e0%a8%b2%e0%a9%82%e0%a8%86%e0%a8%82/ Mon, 05 Apr 2021 06:10:12 +0000 https://punjabi.newsd5.in/?p=98572 ਇਸਲਾਮਾਬਾਦ/ਅੰਮ੍ਰਿਤਸਰ  : ਖਾਲਸਾ ਸਥਾਪਨਾ ਦਿਵਸ ਅਤੇ ਵਿਸਾਖੀ ਦੇ ਪਾਵਨ ਮੌਕੇ ‘ਤੇ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸਾਹਿਬ  ਦੇ ਦਰਸ਼ਨ ਕਰਨ ਲਈ ਪਾਕਿਸਤਾਨ ਸਰਕਾਰ ਨੇ ਆਗਿਆ ਦੇ ਦਿੱਤੀ ਹੈ। ਇਸ ਗੱਲ ਦੀ ਜਾਣਕਾਰੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਸਤਵੰਤ ਸਿੰਘ  ਨੇ ਇੱਕ ਵੀਡੀਓ  ਜਾਰੀ ਕਰ ਦਿੱਤੀ ਹੈ।

ਮੁੱਖ ਮੰਤਰੀ ਘੇਰਨ ਦਾ ਹੋਇਆ ਅਸਰ,ਝੁਕ ਗਈ ਸਰਕਾਰ ,ਸਵੇਰੇ ਹੀ ਸੁਣਾ ਦਿੱਤੀ ਕਿਸਾਨਾਂ ਨੂੰ ਖੁਸ਼ਖਬਰੀ!

ਉਨ੍ਹਾਂ ਨੇ ਦੱਸਿਆ ਕਿ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਸਿਹਤ ਮੰਤਰੀ ਨਾਲ ਗੱਲਬਾਤ ਕਰ ਭਾਰਤ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਟਾਰੀ ਸੜਕ ਸਰਹੱਦ ਦੇ ਰਸਤੇ ਪਾਕਿਸਤਾਨ ‘ਚ ਪਰਵੇਸ਼  ਕਰਨ ਵਾਲੇ ਸ਼ਰਧਾਲੂਆਂ ਨੂੰ ਗੁਰਦੁਆਰਾ ਪੰਜਾ ਸਾਹਿਬ ਸਮੇਤ ਵੱਖ – ਵੱਖ ਗੁਰਦੁਆਰਾ ਸਾਹਿਬਾਨ ‘ਚ ਜਾਣ ਦੀ ਆਗਿਆ ਹੋਵੇਗੀ।

]]>
ਮੁੱਖ ਮੰਤਰੀ ਕੈਪਟਨ LIVE, ਹੁਣ ਸਰਕਾਰ ਨੇ ਕੀਤਾ ਆਹ ਫੈਸਲਾ https://punjabi.newsd5.in/%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-%e0%a8%95%e0%a9%88%e0%a8%aa%e0%a8%9f%e0%a8%a8-live-%e0%a8%b9%e0%a9%81%e0%a8%a3-%e0%a8%b8%e0%a8%b0%e0%a8%95%e0%a8%be/ Mon, 13 Apr 2020 07:30:32 +0000 https://punjabi.newsd5.in/?p=64823 ਚੰਡੀਗੜ੍ਹ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਲੋਕਾਂ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਇਸ ਖਤਰਨਾਕ ਵਾਇਰਸ ਤੋਂ ਨਿੱਬੜਨ ਲਈ ਸਰਕਾਰ ਦਾ ਸਹਿਯੋਗ ਕਰਨ। ਇਸ ਵਾਇਰਸ ਨੂੰ ਹਰਾਉਣ ਲਈ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਸਾਖੀ ਵਾਲੇ ਦਿਨ ਆਪਣੇ ਘਰਾਂ ‘ਚ ਰਹਿ ਕੇ ਅਰਦਾਸ ਕਰਨ ਅਤੇ ਪ੍ਰਮਾਤਮਾ ਤੋਂ ਪੰਜਾਬ ਦੀ ਸੁੱਖ ਸ਼ਾਂਤੀ ਮੰਗਣ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਵਿਸਾਖੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

CM Captain Amarinder Singh | ਮੁੱਖ ਮੰਤਰੀ ਕੈਪਟਨ LIVE | Punjab Coronavirus News | D5 Channel Punjabi

ਮੁੱਖ ਮੰਤਰੀ ਨੇ ਅਪੀਲ ਕਰਦਿਆਂ ਕਿਹਾ, ”ਆਓ ਅਸੀਂ ਸਾਰੇ ਵਾਹਿਗੁਰੂ ਅੱਗੇ ਅਰਦਾਸ ਕਰੀਏ ਕਿ ਸਾਨੂੰ ਅਤੇ ਸਾਡੇ ਪੰਜਾਬ ਨੂੰ ਚੜ੍ਹਦੀ ਕਲਾ ‘ਚ ਰੱਖੇ ਤੇ ਸਾਡੇ ਲੋਕ ਸੁਰੱਖਿਅਤ ਤੇ ਸਦਾ ਖੁਸ਼ ਰਹਿਣ।” ਉਨ੍ਹਾਂ ਕਿਹਾ ਕਿ ਇਹ ਅਪੀਲ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਲੋਕਾਂ ਨੂੰ ਕੀਤੀ ਗਈ ਹੈ ਕਿ ਉਹ ਇਸ ਸਾਲ ਵਿਸਾਖੀ ਮਨਾਉਣ ਲਈ ਇਕੱਠੇ ਨਾ ਹੋਣ।

Corona Breaking News | Punjab ਦੇ ਵੱਡੇ Police Officer ਨੂੰ ਵੀ ਹੋਇਆ Coronavirus | Punjab Police Officer

ਇਹ ਆਸ ਤੇ ਵਿਸ਼ਵਾਸ ਕਰਦੇ ਹੋਏ ਕਿ ਪੰਜਾਬ ਇਸ ਮਹਾਮਾਰੀ ‘ਤੇ ਜਿੱਤ ਪ੍ਰਾਪਤ ਕਰੇਗਾ, ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੜਾਈ ਖਿਲਾਫ ਆਪਣਾ ਫਰਜ਼ ਨਿਭਾਉਣ ਜਿਸ ਤਰ੍ਹਾਂ ਲੱਖਾਂ ਕਰਮਚਾਰੀ ਉਨ੍ਹਾਂ ਨੂੰ ਸੁਰੱਖਿਅਤ ਤੇ ਸਿਹਤਮੰਦ ਰੱਖਣ ਲਈ ਅੱਗੇ ਹੋ ਕੇ ਡਟੇ ਹੋਏ ਹਨ।

]]>
ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ‘ਚ ਪਹਿਲੀ ਵਾਰ ਮਨਾਈ ‘ਵਿਸਾਖੀ’ https://punjabi.newsd5.in/%e0%a8%ac%e0%a9%8d%e0%a8%b0%e0%a8%bf%e0%a8%9f%e0%a8%bf%e0%a8%b6-%e0%a8%95%e0%a9%8b%e0%a8%b2%e0%a9%b0%e0%a8%ac%e0%a9%80%e0%a8%86-%e0%a8%b5%e0%a8%bf%e0%a8%a7%e0%a8%be%e0%a8%a8-%e0%a8%b8%e0%a8%ad/ Fri, 12 Apr 2019 07:48:56 +0000 https://punjabi.newsd5.in/?p=47060 ਬ੍ਰਿਟਿਸ਼ ਕੋਲੰਬੀਆ ਦੀ ਸਰਕਾਰ ਵੱਲੋਂ ਵਿਸਾਖੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਕੈਨੇਡਾ ਦੀ ਪਾਰਲੀਮੈਂਟ ‘ਚ ਇਤਿਹਾਸ ਵਿਚ ਪਹਿਲੀ ਵਾਰ ਖ਼ਾਲਸਾ ਦੀ ਸਾਜਨਾ ਦਿਹਾੜੇ ਮੌਕੇ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ। ਸਮਾਗਮ ਮੌਕੇ ਮੌਜੂਦ ਪ੍ਰੀਮੀਅਰ ਜੌਹਨ ਹੌਰਗਨ ਨੇ ਵਿਸਾਖੀ ਦੀ ਵਧਾਈਆਂ ਦਿੰਦਿਆਂ ਸਿੱਖ ਭਾਈਚਾਰੇ ਵੱਲੋਂ ਬ੍ਰਿਟਿਸ਼ ਕੋਲੰਬੀਆ ਦੀ ਤਰੱਕੀ ਵਿਚ 125 ਸਾਲ ਤੋਂ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਦਾ ਜ਼ਿਕਰ ਕੀਤਾ।

Read Also ਬ੍ਰਿਟਿਸ਼ ਕੋਲੰਬੀਆਂ ਯੂਨੀਵਰਸਿਟੀ ਜ਼ਲਦ ਕੈਂਪਸ ‘ਚ ਭੰਗ ਪੀਣ ਦੀ ਦੇਵੇਗੀ ਖੁੱਲ

ਉਨਾਂ ਕਿਹਾ ਕਿ ਸਿੱਖ ਧਰਮ, ਸਹਿਣਸ਼ੀਲਤਾ, ਸਮਾਜਿਕ ਨਿਆਂ, ਸਮੁੱਚਤਾ ਅਤੇ ਮਨੁੱਖੀ ਅਧਿਕਾਰਾਂ ਦਾ ਹੋਕਾ ਦਿੰਦਾ ਹੈ ਜੋ ਕਿਸੇ ਵੀ ਸਮਾਜ ਦੇ ਵਧਣ-ਫੁੱਲਣ ਲਈ ਲਾਜ਼ਮੀ ਤੱਤ ਹਨ। ਜੌਹਨ ਹੌਰਗਨ ਨੇ ਕਿਹਾ ਕਿ ਸਾਡੇ ਸੂਬੇ ਨੂੰ ਮਹਾਨ ਬਣਾਉਣ ਵਾਲੀ ਸਭਿਆਚਾਰਕ ਵੰਨ-ਸੁਵੰਨਤਾ ਨੂੰ ਕਾਇਮ ਰੱਖਣਾ ਅਤੇ ਇਸ ਨੂੰ ਅੱਗੇ ਵਧਾਉਣਾ ਸਾਡਾ ਪਹਿਲਾ ਫ਼ਰਜ਼ ਹੈ।

ਵਿਸਾਖੀ ਸਮਾਗਮ ਵਿਚ ਭਾਰਤ ਦੀ ਕੌਂਸਲ ਜਨਰਲ ਅਭਿਲਾਸ਼ਾ ਜੋਸ਼ੀ ਵੀ ਸ਼ਾਮਲ ਹੋਏ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਵਿਕਟੋਰੀਆ ਦੀ ਮੇਅਰ ਲਿਜ਼ਾ ਹੈਲਪਸ ਨੇ ਕਿਹਾ ਕਿ ਆਉਣ ਵਾਲੇ ਵਰਿਆਂ ਦੌਰਾਨ ਵਿਸਾਖੀ ਦਾ ਤਿਉਹਾਰ ਵਧੇਰੇ ਉਤਸ਼ਾਹ ਨਾਲ ਮਨਾਉਂਦਿਆਂ ਅਸੀਂ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਾਂਗੇ ਕਿ ਵਿਕਟੋਰੀਆ ਸ਼ਹਿਰ ਦੀ ਪਛਾਣ ਵੰਨ-ਸੁਵੰਨੇ ਸਭਿਆਚਾਰਕ ਪਿਛੋਕੜ ਵਾਲੇ ਪ੍ਰਵਾਸੀਆਂ ਦਾ ਨਿੱਘਾ ਸਵਾਗਤ ਕਰਨ ਵਾਲਿਆਂ ਵਜੋਂ ਹੋਵੇ।

ਇਸ ਸਮਾਗਮਾਂ ਦੌਰਾਨ ਸਿਟੀ ਹਾਲ ਵਿਖੇ ਸਿੱਖ ਵਿਰਾਸਤ ਨਾਲ ਸਬੰਧਤ ਪ੍ਰਦਰਸ਼ਨੀ ਵੀ ਲਗਾਈ ਗਈ ਦੱਸ ਦੇਈਏ ਕਿ ਵਿਕਟੋਰੀਆ ਦੇ ਪਹਿਲੇ ਗੁਰੂ ਘਰ ਦੀ ਸਥਾਪਨਾ 1912 ਵਿਚ ਕੀਤੀ ਗਈ ਸੀ ।

]]>
ਪਾਕਿਸਤਾਨ ਸਿੱਖਾਂ ‘ਤੇ ਫੇਰ ਹੋਇਆ ਮਿਹਰਬਾਨ, ਇਮਰਾਨ ਖਾਨ ਨੇ ਜਿੱਤ ਲਿਆ ਸਿੱਖ ਭਾਈਚਾਰੇ ਦਾ ਦਿਲ (ਵੀਡੀਓ) https://punjabi.newsd5.in/%e0%a8%aa%e0%a8%be%e0%a8%95%e0%a8%bf%e0%a8%b8%e0%a8%a4%e0%a8%be%e0%a8%a8-%e0%a8%b8%e0%a8%bf%e0%a9%b1%e0%a8%96%e0%a8%be%e0%a8%82-%e0%a8%a4%e0%a9%87-%e0%a8%ab%e0%a9%87%e0%a8%b0-%e0%a8%b9%e0%a9%8b/ Thu, 11 Apr 2019 06:14:50 +0000 https://punjabi.newsd5.in/?p=46981 ਵਿਸਾਖੀ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦੇ ਹੋਏ ਪਾਕਿਸਤਾਨ ਹਾਈ ਕਮਿਸ਼ਨ ਨੇ ਭਾਰਤੀ ਸਿੱਖਾਂ ਦੇ ਲਈ 2200 ਵੀਜ਼ੇ ਜਾਰੀ ਕਰ ਦਿੱਤੇ ਹਨ। ਪਾਕਿਸਤਾਨ ਹਾਈ ਕਮਿਸ਼ਨ ਨੇ ਮੰਗਲਵਾਰ ਨੂੰ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਕਿਸਤਾਨ ਨੇ ਭਾਰਤ ਦੇ 2200 ਸਿੱਖਾਂ ਨੂੰ 12-21 ਅਪ੍ਰੈਲ ਦੌਰਾਨ ਸਲਾਨਾ ਵਿਸਾਖੀ `ਚ ਹਿੱਸਾ ਲੈਣ ਲਈ ਵੀਜ਼ਾ ਜਾਰੀ ਕੀਤਾ ਹੈ।

Read Also ਭਾਰਤ ਨੂੰ ਫਸਾਉਣਾ ਚਾਹੁੰਦਾ ਸੀ ਪਾਕਿਸਤਾਨ, ਚੁਕਾਉਣੀ ਪਈ ਭਾਰੀ ਰਕਮ

ਹਾਈ ਕਮਿਸ਼ਨ ਮੁਤਾਬਕ ਪਾਕਿਸਤਾਨ ਦੀ ਆਪਣੀ ਯਾਤਰਾ ਦੌਰਾਨ ਸ਼ਰਧਾਲੂ ਪੰਜਾ ਸਾਹਿਬ, ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਜਾਣਗੇ। ਧਾਰਮਿਕ ਸਥਾਨਾਂ ਦੀ ਯਾਤਰਾ ‘ਤੇ ਭਾਰਤ ਪਾਕਿਸਤਾਨ ਪ੍ਰੋਟੋਕਾਲ ਦੇ ਤਹਿਤ ਹਰ ਸਾਲ ਭਾਰਤ ਤੋਂ ਵੱਡੀ ਗਿਣਤੀ `ਚ ਸਿੱਖ ਸ਼ਰਧਾਲੂ ਪਾਕਿਸਤਾਨ ਜਾਂਦੇ ਹਨ। ਇਸੇ ਤਰ੍ਹਾਂ ਪਾਕਿਸਤਾਨੀ ਸ਼ਰਧਾਲੂ ਵੀ ਭਾਰਤ ਆਉਂਦੇ ਹਨ। ਪਾਕਿਸਤਾਨ ਵੱਲੋਂ ਵੀਜ਼ੇ ਜਾਰੀ ਕੀਤੇ ਜਾਣ ਨੂੰ ਦੋਹਾਂ ਦੇਸ਼ਾਂ ਵਿਚਾਲੇ ਤਣਾਅ `ਚ ਕਮੀ ਆਉਣ ਦੇ ਸੰਕੇਤ ਦੇ ਰੂਪ `ਚ ਦੇਖਿਆ ਜਾ ਰਿਹਾ ਹੈ।

]]>