various – D5 News https://punjabi.newsd5.in Truth Seeking News Network. Mon, 11 Jul 2022 05:52:06 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png various – D5 News https://punjabi.newsd5.in 32 32 ਆਟੇ ਦੀ ਹੋਮ ਡਿਲੀਵਰੀ ਲਈ ਵੱਖ-ਵੱਖ ਟੈਂਡਰ ਕੀਤੇ ਜਾਰੀ  https://punjabi.newsd5.in/%e0%a8%86%e0%a8%9f%e0%a9%87-%e0%a8%a6%e0%a9%80-%e0%a8%b9%e0%a9%8b%e0%a8%ae-%e0%a8%a1%e0%a8%bf%e0%a8%b2%e0%a9%80%e0%a8%b5%e0%a8%b0%e0%a9%80-%e0%a8%b2%e0%a8%88-%e0%a8%b5%e0%a9%b1%e0%a8%96-%e0%a8%b5/ Mon, 11 Jul 2022 05:52:06 +0000 https://punjabi.newsd5.in/?p=166765 ਸਰਬੋਤਮ ਸੇਵਾ ਪ੍ਰਦਾਨ ਕਰਨ ਵਾਲਿਆਂ ਨੂੰ ਆਕਰਸ਼ਿਤ ਕਰਨ ਲਈ ਆਲ ਇੰਡੀਆ ਟੈਂਡਰ ਨੋਟਿਸ
ਮਹੀਨਾਵਾਰ ਕਣਕ ਵੰਡ ਦੀ ਪ੍ਰਕਿਰਿਆ ਮਹੀਨਾਵਾਰ ਆਟਾ ਚੱਕਰ ਵਿੱਚ ਤਬਦੀਲ
ਇਤਿਹਾਸਕ ਫੈਸਲਾ ਕਣਕ ਦੀ ਖਰੀਦ ਸੀਜ਼ਨ ਦੌਰਾਨ ਵੀ ਆਟਾ ਵੰਡ ਨੂੰ ਬਣਾਏਗਾ ਯਕੀਨੀ
ਚੰਡੀਗੜ੍ਹ : ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਲਾਭਪਾਤਰੀਆਂ ‘ਤੇ ਆਰਥਿਕ ਬੋਝ ਨੂੰ ਘਟਾਉਣ ਅਤੇ ਲਾਭਪਾਤਰੀ ਸੁਖਾਲੇ ਅਤੇ ਪਾਰਦਰਸ਼ੀ ਢੰਗ ਨਾਲ ਆਪਣਾ ਮਹੀਨਾਵਾਰ ਰਾਸ਼ਨ ਪ੍ਰਾਪਤ ਕਰ ਸਕਣ, ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਰਾਸ਼ਨ ਦੀ ਹੋਮ ਡਿਲਿਵਰੀ ਦੀ ਸੇਵਾ ਨੂੰ ਸ਼ੁਰੂ ਕਰਕੇ ਮਹੱਤਵਪੂਰਨ ਉਪਰਾਲਾ ਆਰੰਭਿਆ ਗਿਆ ਹੈ। ਇਹਨਾਂ ਵੇਰਵਿਆਂ ਨੂੰ ਸਾਂਝਾ ਕਰਦਿਆਂ ਸੂਬਾ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਨਵੀਂ ਬਣੀ ਪੰਜਾਬ ਰਾਜ ਸਹਿਕਾਰੀ ਡੀ2ਡੀ ਮਾਰਕਿਟਿੰਗ ਸੁਸਾਇਟੀ, ਲਿਮਟਿਡ ਵੱਲੋਂ ਡਿਲਿਵਰੀ ਸੇਵਾਵਾਂ ਨੂੰ ਸ਼ਾਮਲ ਕਰਨ ਅਤੇ ਫਲੋਰ ਮਿੱਲਾਂ ਨੂੰ ਸੂਚੀਬੱਧ ਕਰਨ ਲਈ ਟੈਂਡਰ ਜਾਰੀ ਕੀਤੇ ਗਏ ਹਨ।
ਉਨ੍ਹਾਂ ਅੱਗੇ ਕਿਹਾ ਕਿ ਵੱਧ ਤੋਂ ਵੱਧ ਪਾਰਦਰਸ਼ਤਾ ਅਤੇ ਵਿਆਪਕ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ, ਡਿਲਿਵਰੀ ਸੇਵਾਵਾਂ ਸਬੰਧੀ ਟੈਂਡਰ ਦੇਸ਼ ਭਰ ਵਿਚਲੇ ਇੱਕ ਪ੍ਰਮੁੱਖ ਆਰਥਿਕ ਰੋਜ਼ਾਨਾ ਅਖਬਾਰ ਵਿੱਚ ਪ੍ਰਕਾਸ਼ਿਤ ਕੀਤੇ ਗਏ ਹਨ ਅਤੇ ਇਸ ਦੇ ਮੁਲਾਂਕਣ ਸਮੇਤ ਸਾਰੀ ਟੈਂਡਰ ਪ੍ਰਕਿਰਿਆ ਸੂਬਾ ਸਰਕਾਰ ਦੇ ਈ-ਪ੍ਰੋਕਿਊਰਮੈਂਟ ਪੋਰਟਲ ‘ਤੇ ਆਨਲਾਈਨ ਹੋਵੇਗੀ। ਇਸ ਸੇਵਾ ਦੇ ਲਾਭਾਂ ਨੂੰ ਉਜਾਗਰ ਕਰਦਿਆਂ ਬੁਲਾਰੇ ਨੇ ਕਿਹਾ ਕਿ ਲਾਭਪਾਤਰੀ ਨੂੰ ਹੁਣ ਰਾਸ਼ਨ ਦੀਆਂ ਦੁਕਾਨਾਂ ਬਾਹਰ ਲੰਬੀਆਂ ਕਤਾਰਾਂ ਵਿੱਚ ਉਡੀਕ ਕਰਨ ਅਤੇ ਆਪਣੀ ਦਿਹਾੜੀ ਛੱਡਣ ਦੀ ਲੋੜ ਨਹੀਂ ਪਵੇਗੀ। ਉਹਨਾਂ ਅੱਗੇ ਕਿਹਾ ਕਿ ਇਸ ਪ੍ਰਕਿਰਿਆ ਵਿੱਚ ਕਿਸੇ ਵੀ ਕਿਸਮ ਦੀ ਖਰਾਬੀ ਨੂੰ ਦੂਰ ਕੀਤਾ ਜਾਵੇਗਾ ਕਿਉਂ ਜੋ ਕਣਕ ਦੇ ਮੁਕਾਬਲੇ ਆਟੇ ਵਿੱਚ ਘਪਲੇਬਾਜੀ ਕਰਨਾ ਜ਼ਿਆਦਾ ਔਖਾ ਹੈ।
ਉਹਨਾਂ ਦੱਸਿਆ ਕਿ ਪਹਿਲੀ ਵਾਰ ਐਸਐਮਐਸ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨਾਲ ਲਾਭਪਾਤਰੀ ਨੂੰ ਰਾਸ਼ਨ ਦੀ ਨਿਰਧਾਰਤ ਹੋਮ ਡਿਲਿਵਰੀ ਦੀ ਮਿਤੀ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਜਾਵੇਗਾ। ਰਾਸ਼ਨ ਵੰਡ ਦੀ ਰਫ਼ਤਾਰ ਵਿੱਚ ਸੁਧਾਰ ਲਿਆਉਣ ਦੇ ਸਬੰਧ ਵਿੱਚ, ਬੁਲਾਰੇ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਆਟਾ ਦੇ ਰੂਪ ਵਿੱਚ ਅਨਾਜ ਦੀ ਸਾਲ ਭਰ ਦੌਰਾਨ ਨਿਰੰਤਰ ਵੰਡ ਕਰਨੀ ਜਾਰੀ ਰੱਖੀ ਜਾਵੇਗੀ, ਜੋ ਕਿ ਮੌਜੂਦਾ ਸਥਿਤੀ ਦੇ ਬਿਲਕੁਲ ਉਲਟ ਹੋਵੇਗਾ ਜਦੋਂ ਮੰਡੀਆਂ ਵਿੱਚ ਪੀਡੀਐਸ ਕਣਕ ਦੀ ਮੁੜ ਵਿਕਰੀ ਨੂੰ ਰੋਕਣ ਲਈ ਮਾਰਚ, ਅਪ੍ਰੈਲ ਅਤੇ ਮਈ ਦੌਰਾਨ ਕਣਕ ਵੰਡ ‘ਤੇ ਰੋਕ ਲਗਾਈ ਗਈ।
ਅਤਿ-ਆਧੁਨਿਕ ਪ੍ਰਕਿਰਿਆਵਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਪ੍ਰਣਾਲੀ ਦੀਆਂ ਨਵੀਨਤਮ ਤਕਨੀਕਾਂ ਜਿਵੇਂ ਬਾਰ ਕੋਡ, ਸੀਸੀਟੀਵੀ, ਜੀਪੀਐਸ, ਪੀਓਐਸ ਡਿਵਾਈਸਾਂ ਨਾਲ ਬਾਇਓਮੀਟ੍ਰਿਕ ਪ੍ਰਮਾਣੀਕਰਣ ਆਦਿ ਦੀ ਵਰਤੋਂ ਕਰਕੇ ਸਰੋਤ (ਗੋਦਾਮ) ਤੋਂ ਮੰਜ਼ਿਲ (ਲਾਭਪਾਤਰੀ) ਤੱਕ ਕਣਕ ਦੇ ਹਰੇਕ ਦਾਣੇ ਦਾ ਪਤਾ ਲਗਾਇਆ ਜਾ ਸਕੇਗਾ। ਵੰਡ ਦੀ ਸਮੁੱਚੀ ਜਾਣਕਾਰੀ ਵਿਭਾਗ ਨੂੰ ਅਸਲ ਸਮੇਂ ਦੇ ਆਧਾਰ ‘ਤੇ ਆਨਲਾਈਨ ਉਪਲਬਧ ਹੋਵੇਗੀ ਜੋ ਸਮੁੱਚੀ ਸਪਲਾਈ ਲੜੀ ਪ੍ਰਬੰਧਨ ਵਿੱਚ ਸਹਾਇਕ ਹੋਵੇਗੀ, ਜਿਸ ਨਾਲ ਟੀਪੀਡੀਐਸ ਅਧੀਨ ਕਿਸੇ ਵੀ ਖਰਾਬੀ ਨੂੰ ਰੋਕਿਆ ਜਾ ਸਕੇਗਾ। ਵੱਖ-ਵੱਖ ਡਿਜੀਟਲ ਮੋਡ/ਵਾਲਟ ਜਿਵੇਂ ਭੀਮ, ਭਾਰਤਪੇ, ਪੇਟੀਐਮ, ਗੂਗਲ ਪੇ ਆਦਿ ਰਾਹੀਂ 2 ਰੁਪਏ ਪ੍ਰਤੀ ਕਿਲੋ ਭੁਗਤਾਨ ਕੀਤਾ ਜਾ ਸਕੇਗਾ।
ਜ਼ਿਕਰਯੋਗ ਹੈ ਕਿ ਐਨਐਫਐਸਏ ਤਹਿਤ ਲਾਭਪਾਤਰੀ ਨੂੰ ਮੌਜੂਦਾ ਸਮੇਂ ਹਰ ਮਹੀਨੇ 5 ਰੁਪਏ ਪ੍ਰਤੀ ਕਿਲੋ ਕਣਕ ਮਿਲਦੀ ਹੈ ਜਿਸ ਦੀ ਥਾਂ ਹੁਣ ਆਟਾ ਦਿੱਤਾ ਜਾਵੇਗਾ। ਇਸ ਨਾਲ ਸਮੇਂ ਦੀ ਬੱਚਤ ਹੋਵੇਗੀ ਅਤੇ ਲਾਭਪਾਤਰੀਆਂ ਨੂੰ 170 ਕਰੋੜ ਰੁਪਏ ਦੀ ਸਾਲਾਨਾ ਬੱਚਤ ਵੀ ਹੋਵੇਗੀ, ਜੋ ਕਿ ਗਰੀਬ ਲੋਕਾਂ ਲਈ ਇੱਕ ਮਹੱਤਵਪੂਰਨ ਰਕਮ ਹੈ, ਜਿਨ੍ਹਾਂ ਦੀ ਆਮਦਨ ਅਤੇ ਬੱਚਤ ਕੋਵਿਡ ਮਹਾਂਮਾਰੀ ਸਦਕਾ ਕਾਫ਼ੀ ਘਟ ਗਈ ਹੈ।
ਇਸ ਤੋਂ ਇਲਾਵਾ ਲਾਭਪਾਤਰੀਆਂ ਨੂੰ ਮੌਜੂਦਾ ਸਮੇਂ ਤਿੰਨ ਮਹੀਨਿਆਂ ਵਿੱਚ ਇੱਕ ਵਾਰ ਰਾਸ਼ਨ ਦਿੱਤਾ ਜਾਂਦਾ ਹੈ ਜਿਸ ਨਾਲ ਉਨ੍ਹਾਂ ਨੂੰ ਭੰਡਾਰਨ ਸਬੰਧੀ ਵੱਡੀ ਸਮੱਸਿਆ ਦਰਪੇਸ਼ ਆਉਂਦੀ ਹੈ ਕਿਉਂ ਜੋ ਚਾਰ ਵਿਅਕਤੀਆਂ ਦੇ ਇੱਕ ਆਮ ਪਰਿਵਾਰ ਨੂੰ 60 ਕਿਲੋ ਕਣਕ ਮਿਲਦੀ ਹੈ। ਨਤੀਜੇ ਵਜੋਂ ਇਹ ਆਮ ਵਰਤਾਰਾ ਬਣ ਗਿਆ ਹੈ ਕਿ ਉਹ ਕਣਕ ਨੂੰ ਨਜ਼ਦੀਕੀ ਆਟਾ ਚੱਕੀ ‘ਤੇ ਦੇ ਦਿੰਦੇ ਹਨ ਅਤੇ ਇਸ ਦੇ ਬਦਲੇ ਨਕਦ ਰਾਸ਼ੀ ਜਾਂ ਕੁਝ ਹੋਰ ਰਾਸ਼ਨ ਲੈ ਲੈਂਦੇ ਹਨ। ਆਟਾ ਦੀ ਵੰਡ ਸ਼ੁਰੂ ਹੋਣ ਨਾਲ ਚਾਰ ਵਿਅਕਤੀਆਂ ਦੇ ਹਰੇਕ ਪਰਿਵਾਰ ਨੂੰ ਹਰ ਮਹੀਨੇ 20 ਕਿਲੋ ਆਟਾ ਮਿਲੇਗਾ, ਜਿਸ ਦਾ ਭੰਡਾਰਨ ਕਰਨਾ ਵਧੇਰੇ ਸੁਖਾਲਾ ਹੋਵੇਗਾ।
]]>
ED ਨੇ ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੈਨ ਦੇ ਵੱਖ-ਵੱਖ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ https://punjabi.newsd5.in/ed-%e0%a8%a8%e0%a9%87-%e0%a8%ae%e0%a8%a8%e0%a9%80-%e0%a8%b2%e0%a8%be%e0%a8%82%e0%a8%a1%e0%a8%b0%e0%a8%bf%e0%a9%b0%e0%a8%97-%e0%a8%ae%e0%a8%be%e0%a8%ae%e0%a8%b2%e0%a9%87-%e0%a8%9a-%e0%a8%b8%e0%a8%a4/ Fri, 17 Jun 2022 04:33:44 +0000 https://punjabi.newsd5.in/?p=163275 ਨਵੀਂ ਦਿੱਲੀ : ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀਆਂ ਮੁਸ਼ਕਿਲਾਂ ਖ਼ਤਮ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਅਤੇ ਈ.ਡੀ. ਉਨ੍ਹਾਂ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ।

ਕੇਂਦਰ ਨੇ ਲਿਆ ਅਜਿਹਾ ਫੈਸਲਾ, ਪੂਰੇ ਦੇਸ਼ ’ਹੀ ਹੋ ਗਿਆ ਅੰਦੋਲਨ, ਆਹ ਫੈਸਲਾ ਵੀ ਹੋਊ ਵਾਪਸ! D5 Channel Punjabi

ਇਸ ਦੇ ਮੱਦੇਨਜ਼ਰ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸਤੇਂਦਰ ਜੈਨ ਨਾਲ ਸੰਬੰਧਿਤ ਮਨੀ ਲਾਂਡਰਿੰਗ ਜਾਂਚ ਦੇ ਸਿਲਸਿਲੇ ‘ਚ ਦਿੱਲੀ ‘ਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਦੱਸ ਦਈਏ ਕਿ ਦਸ ਦਿਨ ਪਹਿਲਾਂ ਵੀ ਈ.ਡੀ. ਨੇ ਜੈਨ ਦੇ ਘਰ ਸਮੇਤ ਦਿੱਲੀ ‘ਚ ਛੇ ਅਤੇ ਗੁਰੂਗ੍ਰਾਮ ‘ਚ ਸੱਤ ਥਾਵਾਂ ‘ਤੇ ਛਾਪੇ ਮਾਰੇ ਸਨ।

]]>
ਬਿਜਲੀ ਮੰਤਰੀ ਨੇ ਝੋਨੇ ਦੀ ਲਵਾਈ ਲਈ ਲੋੜੀਂਦੀ ਬਿਜਲੀ ਸਪਲਾਈ ਯਕੀਨੀ ਬਣਾਈ https://punjabi.newsd5.in/%e0%a8%ac%e0%a8%bf%e0%a8%9c%e0%a8%b2%e0%a9%80-%e0%a8%ae%e0%a9%b0%e0%a8%a4%e0%a8%b0%e0%a9%80-%e0%a8%a8%e0%a9%87-%e0%a8%9d%e0%a9%8b%e0%a8%a8%e0%a9%87-%e0%a8%a6%e0%a9%80-%e0%a8%b2%e0%a8%b5%e0%a8%be/ Tue, 10 May 2022 15:50:21 +0000 https://punjabi.newsd5.in/?p=156956 ਕਿਸਾਨੀ ਮਸਲਿਆਂ ਨੂੰ ਹੱਲ ਕਰਨ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਕੀਤੀ ਮੁਲਾਕਾਤ

ਕਿਸਾਨਾਂ ਨੂੰ ਝੋਨੇ ਦੀ ਜ਼ੋਨ ਵਾਰ ਲਵਾਈ ਦਾ ਫਾਰਮੂਲਾ ਅਪਨਾਉਣ ਦੀ ਕੀਤੀ ਅਪੀਲ

ਚੰਡੀਗੜ੍ਹ: ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਸਪੱਸ਼ਟ ਕੀਤਾ ਕਿ ਭਾਵੇਂ ਦੇਸ਼ ਬਿਜਲੀ ਦੀ ਗੰਭੀਰ ਕਿੱਲਤ ਦਾ ਸਾਹਮਣਾ ਕਰ ਰਿਹਾ ਹੈ ਪਰ ਪੰਜਾਬ ਸਰਕਾਰ ਨੇ ਬਿਜਲੀ ਸਪਲਾਈ ਦੇ ਪੁਖਤਾ ਪ੍ਰਬੰਧ ਕੀਤੇ ਹਨ ਅਤੇ ਅਸੀਂ ਝੋਨੇ ਦੀ ਲਵਾਈ ਦੇ ਸੀਜ਼ਨ ਲਈ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਪੂਰੀ ਕੋਸ਼ਿਸ਼ ਕਰ ਰਹੇ ਹਾਂ।

Majithia Case : Bikram Majithia ਨੂੰ Supreme Court ਨੇ ਦਿੱਤਾ ਸਾਫ ਜਵਾਬ | D5 Channel Punjabi

ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਝੋਨੇ ਦੀ ਪੜਾਅਵਾਰ ਲਵਾਈ ਸਬੰਧੀ ਸੁਝਾਏ ਗਏ ਫਾਰਮੂਲੇ ਨੂੰ ਅਪਣਾਉਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਫਾਰਮੂਲੇ ਨੂੰ ਅਪਣਾਉਣ ਨਾਲ ਬਿਜਲੀ ਦੀ ਕਿੱਲਤ ਤੋਂ ਇਲਾਵਾ ਮਜ਼ਦੂਰਾਂ ਅਤੇ ਖਾਦ ਦੀ ਘਾਟ ਵਰਗੇ ਹੋਰ ਸਾਰੇ ਮਸਲੇ ਆਪਣੇ ਆਪ ਹੱਲ ਹੋ ਜਾਣਗੇ।

Mohali Update: Mohali ਮਾਮਲੇ ‘ਚ ਵੱਡਾ ਮੋੜ, ਆਹ ਜਗ੍ਹਾ ‘ਤੇ ਖੜ੍ਹਾ ਸੀ ਹਮਲਾਕਾਰੀ! ਪੱਤਰਕਾਰ ਲੱਭ ਲਿਆਇਆ ਸੁਰਾਖ?

ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਇਸ ਸਬੰਧੀ ਕੋਈ ਸ਼ਿਕਵਾ ਹੈ ਤਾਂ ਅਸੀਂ ਸੁਖਾਵੇਂ ਹੱਲ ਲਈ ਕਮੇਟੀ ਬਣਾਉਣ ਵਾਸਤੇ ਤਿਆਰ ਹਾਂ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਲਵਾਈ ਦੀ ਰਵਾਇਤੀ ਪ੍ਰਣਾਲੀ ਨੂੰ ਛੱਡ ਕੇ ਸਿੱਧੀ ਬਿਜਾਈ ਕਰਨ ਦਾ ਸੁਝਾਅ ਦਿੰਦਿਆਂ ਕਿਹਾ ਕਿ ਜੇਕਰ ਕਿਸਾਨ ਖੇਤੀ ਮਾਹਿਰਾਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਗੇ ਤਾਂ ਸਿੱਧੀ ਬਿਜਾਈ ਨਾਲ ਝਾੜ ‘ਤੇ ਕੋਈ ਅਸਰ ਨਹੀਂ ਪਵੇਗਾ।

High Alert Punjab : Punjab ’ਚ ਮਾਹੌਲ ਖ਼ਰਾਬ ਹੋਣ ਦਾ ਡਰ! ਕੀਤਾ High Alert ਜਾਰੀ! ਚਾਰੇ ਪਾਸੇ ਲੱਗੀ ਪੁਲਿਸ

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਹਿਲਾਂ ਹੀ ਸਾਰੇ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ ਅਤੇ ਇਹ ਸਹੂਲਤ 1 ਜੁਲਾਈ ਤੋਂ ਮੁਹੱਈਆ ਕਰਵਾਈ ਜਾਵੇਗੀ।ਉਨ੍ਹਾਂ ਮੁਲਾਜ਼ਮਾਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਅਪ੍ਰੈਲ 2022 ਦੇ ਮਹੀਨੇ ਦੌਰਾਨ, ਪੀ.ਐਸ.ਪੀ.ਸੀ.ਐਲ ਨੇ 49,117 ਐਲਯੂ (ਔਸਤ ਮੰਗ 6822 ਮੈਗਾਵਾਟ) ਦੀ ਸਪਲਾਈ ਕੀਤੀ ਹੈ ਜੋ ਕਿ ਅਪ੍ਰੈਲ 2021 ਦੌਰਾਨ ਕੀਤੀ ਗਈ 37,168 ਐਲਯੂ ਸਪਲਾਈ (ਔਸਤ ਮੰਗ 5162 ਮੈਗਾਵਾਟ) ਨਾਲੋਂ 32 ਫੀਸਦ ਵੱਧ ਹੈ।

Mohali Update : DGP ਤੇ CM Mann ਦੇ ਬਦਲੇ ਬਿਆਨ! ਮਜੀਠੀਆ ਨੂੰ ਸੁਪਰੀਮ ਕੋਰਟ ਦਾ ਝਟਕਾ | D5 Channel Punjabi

ਇਸੇ ਤਰ੍ਹਾਂ ਮਈ 2021 ਦੌਰਾਨ ਕੀਤੀ ਗਈ 1325 ਐਲਯੂ (ਔਸਤ ਮੰਗ 6467 ਮੈਗਾਵਾਟ ) ਸਪਲਾਈ ਦੇ ਮੁਕਾਬਲੇ 9 ਮਈ, 2022 ਤੱਕ 1802 ਐਲਯੂ (ਔਸਤ ਮੰਗ 8932 ਮੈਗਾਵਾਟ ) ਦੀ ਸਪਲਾਈ ਕੀਤੀ ਗਈ ਹੈ ਜੋ ਪਿਛਲੇ ਸਾਲ ਦੇ ਮੁਕਾਬਲੇ 36 ਫੀਸਦ ਵੱਧ ਹਨ। ਪਿਛਲੇ ਸਾਲ ਦਰਜ ਕੀਤੀ ਗਈ 6791 ਮੈਗਾਵਾਟ ਮੰਗ ਦੇ ਮੁਕਾਬਲੇ ਮਈ 2022 ਦੌਰਾਨ 9 ਮਈ, 2022 ਤੱਕ 9441 ਮੈਗਾਵਾਟ ਦੀ ਪੀਕ ਡਿਮਾਂਡ ਦਰਜ ਕੀਤੀ ਗਈ ਹੈ।

CM Bhagwant Mann ਦਾ ਵੱਡਾ ਐਲਾਨ, Mohali ਮਾਮਲੇ ‘ਚ ਅਪਡੇਟ | D5 Channel Punjabi

ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਸੀ.ਐਮ.ਡੀ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਕਮਰਸ਼ੀਅਲ ਪੀ.ਐਸ.ਪੀ.ਸੀ.ਐਲ. ਬਲਦੇਵ ਸ਼ਰਮਾ, ਡਾਇਰੈਕਟਰ ਜਨਰੇਸ਼ਨ ਪਰਮਜੀਤ ਸਿੰਘ, ਡਾਇਰੈਕਟਰ ਡਿਸਟ੍ਰੀਬਿਊਸ਼ਨ ਡੀ.ਪੀ.ਐਸ.ਗਰੇਵਾਲ, ਸਕੱਤਰ ਖੇਤੀਬਾੜੀ ਦਿਲਰਾਜ ਸਿੰਘ ਸੰਧਾਵਾਲੀਆ, ਵਿਸ਼ੇਸ਼ ਸਕੱਤਰ ਜਲ ਸਪਲਾਈ ਪਰਮਪਾਲ ਕੌਰ, ਵਧੀਕ ਸਕੱਤਰ ਮਾਲ ਕੈਪਟਨ ਕਰਨੈਲ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾਕਟਰ ਦਰਸ਼ਨ ਪਾਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਪ੍ਰਧਾਨ ਸਖਜਿੰਦਰ ਸਿੰਘ ਖੋਸਾ ਹਾਜ਼ਰ ਸਨ।

 

]]>
ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਐਸ.ਏ.ਐਸ. ਨਗਰ ਜ਼ਿਲੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ https://punjabi.newsd5.in/%e0%a8%b8%e0%a8%bf%e0%a9%b1%e0%a8%96%e0%a8%bf%e0%a8%86-%e0%a8%ae%e0%a9%b0%e0%a8%a4%e0%a8%b0%e0%a9%80-%e0%a8%ae%e0%a9%80%e0%a8%a4-%e0%a8%b9%e0%a9%87%e0%a8%85%e0%a8%b0-%e0%a8%b5%e0%a9%b1%e0%a8%b2/ Thu, 05 May 2022 15:44:23 +0000 https://punjabi.newsd5.in/?p=156065 ਚੰਡੀਗੜ੍ਹ: ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਐਸ.ਏ.ਐਸ. ਨਗਰ ਜ਼ਿਲੇ ਦੇ ਵੱਖ ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ। ਸ੍ਰੀ ਮੀਤ ਹੇਅਰ ਨੇ ਆਖਿਆ ਕਿ ਸਿੱਖਿਆ ਖੇਤਰ ਸੂਬਾ ਸਰਕਾਰ ਦਾ ਤਰਜੀਹੀ ਵਿਸ਼ਾ ਹੈ ਅਤੇ ਸੂਬੇ ਦੀ ਸਕੂਲੀ ਸਿੱਖਿਆ ਨੂੰ ਜ਼ਮੀਨੀ ਪੱਧਰ ਉੱਤੇ ਮਜ਼ਬੂਤ ਕਰਨ ਲਈ ਹੇਠਲੇ ਪੱਧਰ ਉੱਤੇ ਫੀਡਬੈਕ ਲੈਣ ਲਈ ਸਕੂਲਾਂ ਦੇ ਦੌਰੇ ਕੀਤੇ ਜਾ ਰਹੇ ਹਨ ਜਿੱਥੇ ਬੁਨਿਆਦੀ ਢਾਂਚਾ ਦੇਖਣ ਦੇ ਨਾਲ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਵਿਚਾਰ ਸੁਣੇ ਜਾ ਰਹੇ ਹਨ।

Patiala Clash News : Parwana ਦੀ ਕੋਰਟ ‘ਚ ਪੇਸ਼ੀ, ਰਿਮਾਂਡ ਦੌਰਾਨ ਦੱਸਿਆ ਸੱਚ? | D5 Channel Punjabi

ਇਸੇ ਲੜੀ ਤਹਿਤ ਅੱਜ ਐਸ.ਏ.ਐਸ. ਨਗਰ ਜ਼ਿਲੇ ਦੇ ਤਿੰਨ ਸਕੂਲਾਂ ਦੇ ਦੌਰੇ ਕੀਤੇ ਗਏ ਹਨ। ਸਿੱਖਿਆ ਮੰਤਰੀ ਨੇ ਸਭ ਤੋਂ ਪਹਿਲਾ ਖਰੜ ਬਲਾਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਆਂ ਸ਼ਹਿਰ ਬਡਾਲਾ ਦਾ ਦੌਰਾ ਕੀਤਾ ਗਿਆ। ਸ੍ਰੀ ਮੀਤ ਹੇਅਰ ਨੇ ਸਾਰੀਆਂ ਕਲਾਸਾਂ ਵਿੱਚ ਵਿਚਰਦਿਆਂ ਬੱਚਿਆਂ ਨਾਲ ਨਿੱਜੀ ਤੌਰ ਉੱਤੇ ਗੱਲਬਾਤ ਕਰਦਿਆਂ ਪੜ੍ਹਾਈ ਸਬੰਧੀ ਅਤੇ ਜੀਵਨ ਬਾਰੇ ਗੱਲਬਾਤ ਕੀਤੀ। ਉਨ੍ਹਾਂ ਸਟਾਫ ਨਾਲ ਵੀ ਵਿਚਾਰ ਚਰਚਾ ਕੀਤੀ।

ਕੈਨੇਡਾ ਦੀ PR ਲੈਣ ਵਾਲੇ ਹੋਣ ਜਾਣ ਤਿਆਰ! ਆ ਗਿਆ ਸਰਕਾਰ ਦਾ ਫੈਸਲਾ | D5 Channel Punjabi

ਇਸ ਉਪਰੰਤ ਸਿੱਖਿਆ ਮੰਤਰੀ ਨੇ ਡੇਰਾਬਸੀ ਹਲਕੇ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਦੇ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਖੇੜੀ ਜੱਟਾਂ ਦਾ ਦੌਰਾ ਕੀਤਾ ਜਿੱਥੇ ਵਿਸ਼ੇਸ਼ ਤੌਰ ਉਤੇ ਉਨ੍ਹਾਂ ਪ੍ਰੀ ਪ੍ਰਾਇਮਰੀ ਅਤੇ ਆਂਗਣਵਾੜੀ ਦੇ ਬੱਚਿਆਂ ਨਾਲ ਬੈਠਕੇ ਗੱਲਬਾਤ ਕੀਤੀ। ਸਿੱਖਿਆ ਮੰਤਰੀ ਸਾਹਿਬ ਨੇ ਪੁਰਾਣੇ ਕਲਾਸ ਰੂਮ ਨੂੰ ਵੀ ਧਿਆਨ ਨਾਲ ਵਾਚਿਆ ਅਤੇ ਬੱਚਿਆਂ ਨੂੰ ਪਰੋਸਿਆ ਜਾਣ ਵਾਲਾ ਮਿਡ ਡੇ ਮੀਲ ਦਾ ਭੋਜਨ ਵੀ ਚੈਕ ਕੀਤਾ।

Bhagwant Mann ਕੋਲ ਬਣੀ ਨਾਂ ਜਦੋ ਗੱਲ, ਤਾਂ ਸਿੱਧਾ Kejriwal ਦੇ ਘਰ ਪਹੁੰਚ ਗਿਆ NRI! | D5 Channel Punjabi

ਸ੍ਰੀ ਮੀਤ ਹੇਅਰ ਨੇ ਖਰੜ ਬਲਾਕ ਦੇ ਸਰਕਾਰੀ ਹਾਈ ਸਕੂਲ ਰਸਨ ਹੇੜੀ ਦਾ ਦੌਰਾ ਵੀ ਕੀਤਾ। ਸਿੱਖਿਆ ਮੰਤਰੀ ਵੱਲੋੰ ਸਕੂਲ ਸਟਾਫ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਦੁਆਰਾ ਸਾਰੇ ਸਕੂਲ, ਇਮਾਰਤ ਅਤੇ ਕਲਾਸ ਰੂਮਜ਼ ਦਾ ਦੌਰਾ ਕੀਤਾ ਗਿਆ।

]]>
“ਪੰਜਾਬ ਮੰਤਰੀ ਮੰਡਲ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ਲਈ ਭਰਤੀ ਨੂੰ ਪ੍ਰਵਾਨਗੀ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%ae%e0%a9%b0%e0%a8%a4%e0%a8%b0%e0%a9%80-%e0%a8%ae%e0%a9%b0%e0%a8%a1%e0%a8%b2-%e0%a8%b5%e0%a9%b1%e0%a8%b2%e0%a9%8b%e0%a8%82-%e0%a8%b5%e0%a9%b1/ Mon, 02 May 2022 11:32:11 +0000 https://punjabi.newsd5.in/?p=155612 ਭਰਤੀ ਮੁਹਿੰਮ ਲਈ ਮੁੱਖ ਵਿਭਾਗਾਂ ਵਿੱਚ ਗ੍ਰਹਿ ਮਾਮਲੇ, ਸਕੂਲ ਸਿੱਖਿਆ, ਸਿਹਤ, ਬਿਜਲੀ ਅਤੇ ਤਕਨੀਕੀ ਸਿੱਖਿਆ ਸ਼ਾਮਿਲ

ਚੰਡੀਗੜ੍ਹ : ਨੌਜਵਾਨਾਂ ਨੂੰ ਰੁਜ਼ਗਾਰ ਦੇ ਲਾਹੇਵੰਦ ਮੌਕੇ ਪ੍ਰਦਾਨ ਕਰਨ ਲਈ ਇੱਕ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਮੰਤਰੀ ਮੰਡਲ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ‘ਤੇ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਇਹ ਅਸਾਮੀਆਂ ਗਰੁੱਪ ਏ, ਬੀ ਅਤੇ ਸੀ ਨਾਲ ਸਬੰਧਤ ਹਨ। ਇਸ ਪ੍ਰਕਿਰਿਆ ਵਿੱਚ ਮੁੱਖ ਤੌਰ ‘ਤੇ ਗ੍ਰਹਿ ਮਾਮਲੇ, ਸਕੂਲ ਸਿੱਖਿਆ, ਸਿਹਤ, ਬਿਜਲੀ ਅਤੇ ਤਕਨੀਕੀ ਸਿੱਖਿਆ ਵਿਭਾਗ ਸ਼ਾਮਿਲ ਹੋਣਗੇ। ਮੰਤਰੀ ਮੰਡਲ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਭਰਤੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਗਰੁੱਪ-ਸੀ ਦੀਆਂ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਨਹੀਂ ਲਈ ਜਾਵੇਗੀ। ਇਹ ਫੈਸਲਾ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਸਹਾਈ ਹੋਵੇਗਾ। ਇਸ ਤੋਂ ਇਲਾਵਾ ਇਹ ਕਦਮ ਸਰਕਾਰੀ ਵਿਭਾਗਾਂ ਦੇ ਕੰਮਕਾਜ ਨੂੰ ਵੀ ਬੇਹਤਰ ਕਰੇਗਾ ਕਿਉਂਕਿ ਉਹ ਜਿੱਥੇ ਇਹ ਇੱਕ ਪਾਸੇ ਲੋੜੀਂਦੇ ਮਨੁੱਖੀ ਸਰੋਤ ਨਾਲ ਕੰਮ ਕਰਨਾ ਸ਼ੁਰੂ ਕਰਨਗੇ, ਉਥੇ ਦੂਜੇ ਪਾਸੇ ਰਾਜ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨਗੇ।

*’ਪੰਜਾਬ ਸਟੇਟ ਲੈਜਿਸਲੇਚਰ ਮੈਂਬਰਜ਼ (ਪੈਨਸ਼ਨ ਅਤੇ ਮੈਡੀਕਲ ਸੁਵਿਧਾ ਰੈਗੂਲੇਸ਼ਨ) ਐਕਟ, 1977′ ਦੀ ਧਾਰਾ 3(1) ਵਿੱਚ ਸੋਧ ਨੂੰ ਮਨਜ਼ੂਰੀ*
ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ ਪੰਜਾਬ ਵਿਧਾਨ ਸਭਾ ਦੇ ਵਿਧਾਇਕਾਂ ਨੂੰ ਇੱਕ ਪੈਨਸ਼ਨ (ਭਾਵੇਂ ਜਿੰਨੀ ਵਾਰ ਵੀ ਮੈਂਬਰ ਰਹਿ ਚੁੱਕੇ ਹੋਣ) ਦੇਣ ਲਈ ‘ਦਿ ਪੰਜਾਬ ਸਟੇਟ ਲੈਜਿਸਲੇਚਰ ਮੈਂਬਰਜ਼ (ਪੈਨਸ਼ਨ ਅਤੇ ਮੈਡੀਕਲ ਸੁਵਿਧਾ ਰੈਗੂਲੇਸ਼ਨ) ਐਕਟ, 1977’ ਦੀ ਧਾਰਾ 3(1) ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਪੰਜਾਬ ਵਿਧਾਨ ਸਭਾ ਦੇ ਵਿਧਾਇਕਾਂ ਨੂੰ ਮੌਜੂਦਾ ਉਪਬੰਧ ਅਨੁਸਾਰ ਪਹਿਲੀ ਟਰਮ ਲਈ 15000 ਰੁਪਏ ਪੈਨਸ਼ਨ ਪ੍ਰਤੀ ਮਹੀਨਾ (ਸਮੇਤ ਮਹਿੰਗਾਈ ਭੱਤਾ, ਜੋ ਪੰਜਾਬ ਸਰਕਾਰ ਦੇ ਪੈਨਸ਼ਨਰਾਂ ‘ਤੇ ਲਾਗੂ ਹੁੰਦਾ ਹੈ) ਅਤੇ ਬਾਅਦ ਵਾਲੀ ਹਰੇਕ ਟਰਮ ਲਈ 10000 ਰਪੁਏ ਪੈਨਸ਼ਨ ਪ੍ਰਤੀ ਮਹੀਨਾ (ਸਮੇਤ ਮਹਿੰਗਾਈ ਭੱਤਾ, ਜੋ ਪੰਜਾਬ ਸਰਕਾਰ ਦੇ ਪੈਨਸ਼ਨਰਾਂ ‘ਤੇ ਲਾਗੂ ਹੁੰਦਾ ਹੈ) ਦੀ ਬਜਾਏ ਸਿਰਫ ਇੱਕ ਪੈਨਸ਼ਨ (ਟਰਮਾਂ ਦੀ ਗਿਣਤੀ ਕੀਤੇ ਬਗੈਰ) ਨਵੀਂ ਦਰ ਅਨੁਸਾਰ (60,000 ਰੁਪਏ ਪ੍ਰਤੀ ਮਹੀਨਾ + ਮਹਿੰਗਾਈ ਭੱਤਾ (ਜੋ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਤੇ ਲਾਗੂ ਹੁੰਦਾ ਹੈ) ਦਿੱਤੀ ਜਾਵੇਗੀ। ਇਸ ਸੋਧ ਹੋਣ ਨਾਲ ਪੰਜਾਬ ਸਰਕਾਰ ਨੂੰ ਸਾਲਾਨਾ ਲਗਭਗ 19.53 ਕਰੋੜ ਰੁਪਏ ਦੀ ਬੱਚਤ ਹੋਵੇਗੀ।

*ਵਪਾਰਕ ਵਾਹਨ ਚਾਲਕਾਂ ਤੋਂ ਮੋਟਰ ਵਹੀਕਲ ਟੈਕਸ ਵਸੂਲਣ ਲਈ 6 ਮਈ ਤੋਂ 5 ਅਗਸਤ, 2022 ਤੱਕ ਮੁਆਫ਼ੀ ਸਕੀਮ ਨੂੰ ਮਨਜ਼ੂਰੀ*
ਵਪਾਰਕ ਵਾਹਨ ਚਾਲਕਾਂ ਨੂੰ ਲੋੜੀਂਦੀ ਰਾਹਤ ਦੇਣ ਲਈ ਮੰਤਰੀ ਮੰਡਲ ਨੇ 6 ਮਈ ਤੋਂ 5 ਅਗਸਤ, 2022 ਤੱਕ ਵਪਾਰਕ ਵਾਹਨ ਜੁਰਮਾਨੇ ਤੋਂ ਮੋਟਰ ਵਾਹਨ ਟੈਕਸ ਵਸੂਲਣ ਲਈ ਰਾਜ ਟਰਾਂਸਪੋਰਟ ਵਿਭਾਗ ਦੀ ਮੁਆਫੀ (ਐਮਨੈਸਟੀ) ਸਕੀਮ ਨੂੰ ਹਰੀ ਝੰਡੀ ਦੇ ਦਿੱਤੀ ਹੈ। ਹਾਲਾਂਕਿ, ਵਿਭਾਗ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਸਮੇਂ ਨਾ ਤਾਂ ਵਿਆਜ ਅਤੇ ਨਾ ਹੀ ਲੇਟ ਫੀਸ ਵਸੂਲੇਗਾ। ਗ਼ੌਰਤਲਬ ਹੈ ਕਿ ਕੋਵਿਡ-19 ਕਾਰਨ ਲਗਾਏ ਗਏ ਲੌਕਡਾਊਨ ਨੇ ਸੂਬੇ ਭਰ ਦੇ ਟਰਾਂਸਪੋਰਟ ਸੈਕਟਰ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਨਤੀਜੇ ਵਜੋਂ, ਕਈ ਵਪਾਰਕ ਵਾਹਨ ਚਾਲਕ ਸਮੇਂ ਸਿਰ ਮੋਟਰ ਵਹੀਕਲ ਟੈਕਸ ਜਮ੍ਹਾ ਨਹੀਂ ਕਰਵਾ ਸਕੇ, ਜਿਸ ਕਾਰਨ ਇਨ੍ਹਾਂ ਚਾਲਕਾਂ ਨੂੰ ਫਿਟਨੈਸ ਸਰਟੀਫਿਕੇਟ ਜਾਰੀ ਨਹੀਂ ਕੀਤਾ ਜਾ ਸਕਿਆ ਕਿਉਂਕਿ ਫਿਟਨੈਸ ਸਰਟੀਫਿਕੇਟ ਸਿਰਫ ਉਨ੍ਹਾਂ ਵਾਹਨਾਂ ਨੂੰ ਜਾਰੀ ਕੀਤਾ ਜਾਂਦਾ ਹੈ, ਜਿਨ੍ਹਾਂ ਦਾ ਮੋਟਰ ਵਹੀਕਲ ਟੈਕਸ ਸਮੇਂ ਸਿਰ ਜਮ੍ਹਾਂ/ਜਮਾ ਕਰਵਾਇਆ ਜਾਂਦਾ ਹੈ।

*ਮੰਤਰੀ ਮੰਡਲ ਨੇ ਥਰਮਲ ਪਲਾਂਟਾਂ ਵਿੱਚ ਆਯਾਤ ਕੋਲੇ ਦੇ ਮਿਸ਼ਰਣ ਬਾਰੇ ਦਿੱਤੀ ਜਾਣਕਾਰੀ*
ਖਾਸ ਤੌਰ `ਤੇ ਝੋਨੇ ਦੇ ਸੀਜ਼ਨ ਦੌਰਾਨ ਘਰੇਲੂ ਕੋਲੇ ਦੀ ਸਪਲਾਈ ਦੀ ਕਮੀ ਨੂੰ ਦੂਰ ਕਰਨ ਲਈ, ਮੰਤਰੀ ਮੰਡਲ ਨੂੰ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਦੇ 7 ਦਸੰਬਰ, 2021 ਦੇ ਪੱਤਰ ਬਾਰੇ ਜਾਣੂ ਕਰਵਾਇਆ ਗਿਆ, ਜਿਸ ਵਿੱਚ ਸਾਲ ਲਈ 4% ਦੀ ਹੱਦ ਤੱਕ ਆਯਾਤ ਕੀਤੇ ਕੋਲੇ ਨੂੰ ਮਿਸ਼ਰਣ ਦੇ ਉਦੇਸ਼ ਲਈ ਵਿੱਤੀ ਸਾਲ 2022-23 ਲਈ ਵਰਤਣ ਦੀ ਸਲਾਹ ਦਿੱਤੀ ਗਈ ਸੀ। ਇਸ ਲਈ ਤੁਰੰਤ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਤਾਂ ਜੋ ਮਈ, 2022 ਤੱਕ ਕੋਲੇ ਦੇ ਆਯਾਤ ਦਾ ਪ੍ਰਬੰਧ ਕੀਤਾ ਜਾ ਸਕੇ, ਭਾਵ ਬਰਸਾਤ ਦੇ ਮੌਸਮ ਦੇ ਸ਼ੁਰੂ ਹੋਣ ਤੋਂ ਪਹਿਲਾਂ, ਕੋਲੇ ਦੇ ਭੰਡਾਰਾਂ ਦੀ ਘਾਟ ਤੋਂ ਬਚਿਆ ਜਾ ਸਕੇ, ਅਤੇ ਲੋੜੀਂਦੇ ਕੋਲੇ ਦੇ ਭੰਡਾਰਾਂ ਨੂੰ ਬਣਾਇਆ ਜਾ ਸਕੇ।

ਇਸ ਤੋਂ ਇਲਾਵਾ, ਬਿਜਲੀ ਮੰਤਰਾਲਾ, ਭਾਰਤ ਸਰਕਾਰ ਨੇ 28 ਅਪ੍ਰੈਲ, 2022 ਦੇ ਪੱਤਰ ਰਾਹੀਂ ਬਿਜਲੀ ਦੀ ਵਧਦੀ ਮੰਗ ਅਤੇ ਖਪਤ ਦੇ ਮੱਦੇਨਜ਼ਰ ਹਦਾਇਤ ਕੀਤੀ ਹੈ ਕਿ ਸਟੇਟ ਜੈਨਕੋਸ ਅਤੇ ਆਈਪੀਪੀਜ਼ ਦੀ ਮਲਕੀਅਤ ਵਾਲੇ ਥਰਮਲ ਪਾਵਰ ਪਲਾਂਟਾਂ ਨੂੰ ਲੋੜ ਨੂੰ ਪੂਰਾ ਕਰਨ ਲਈ ਮਿਸ਼ਰਣ ਦੇ ਉਦੇਸ਼ ਲਈ ਕੋਲਾ ਆਯਾਤ ਕਰਨਾ ਚਾਹੀਦਾ ਹੈ ਤਾਂ ਜੋ ਕੁੱਲ ਲੋੜ ਦੇ 10% ਨੂੰ ਪੂਰਾ ਕੀਤਾ ਜਾ ਸਕੇ ਅਤੇ ਸਬੰਧਤ ਰਾਜਾਂ ਵਿੱਚ ਨਿਰੰਤਰ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣਿਆ ਜਾ ਸਕੇ।

ਬਿਜਲੀ ਮੰਤਰਾਲੇ ਨੇ ਅੱਗੇ ਨਿਰਦੇਸ਼ ਦਿੱਤੇ ਹਨ ਕਿ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਪਾਵਰ ਪਲਾਂਟਾਂ ਵਿੱਚ ਘੱਟੋ-ਘੱਟ ਲੋੜੀਂਦੇ ਕੋਲੇ ਦੇ ਸਟਾਕ ਨੂੰ ਯਕੀਨੀ ਬਣਾਇਆ ਜਾਵੇ, ਇਹ ਜ਼ਰੂਰੀ ਹੈ ਕਿ ਮਿਸ਼ਰਣ ਦੇ ਉਦੇਸ਼ ਲਈ ਕੋਲਾ ਆਯਾਤ ਕਰਨ ਲਈ ਅਵਾਰਡਾਂ ਦੀ ਪਲੇਸਮੈਂਟ 31 ਮਈ, 2022 ਤੱਕ ਪੂਰੀ ਕੀਤੀ ਜਾਵੇ। ਸਾਰੇ ਜੈਨਕੋਜ਼ 30 ਜੂਨ, 2022 ਤੱਕ ਨਿਰਧਾਰਤ ਮਾਤਰਾ ਦਾ 50%, 31 ਅਗਸਤ, 2022 ਤੱਕ 40% ਅਤੇ 31 ਅਕਤੂਬਰ, 2022 ਤੱਕ ਬਾਕੀ 10% ਦੀ ਡਿਲਿਵਰੀ ਯਕੀਨੀ ਬਣਾਉਣਗੇ ਅਤੇ ਰਾਜਾਂ ਨੂੰ ਆਯਾਤ ਕੀਤੇ ਕੋਲੇ ਦੇ ਮਿਸ਼ਰਣ ਲਈ, ਜਿੱਥੇ ਵੀ ਲੋੜ ਹੋਵੇ ਸਮੇਂ ਸਿਰ ਕਲੀਅਰੈਂਸ ਦਿੱਤੀ ਜਾਵੇ। ਬਿਜਲੀ ਮੰਤਰਾਲਾ, ਭਾਰਤ ਸਰਕਾਰ ਨੇ ਅੱਗੇ ਦੱਸਿਆ ਹੈ ਕਿ 10% ਦੀ ਦਰ ਨਾਲ ਮਿਸ਼ਰਣ ਦੀ ਲੋੜ ਸਰਕਾਰੀ ਮਾਲਕੀ ਵਾਲੇ ਥਰਮਲ ਪਲਾਂਟਾਂ ਲਈ 5.94 ਲੱਖ ਮੀਟਰਕ ਟਨ, ਐਨਪੀਐਲ ਲਈ 3.81 ਲੱਖ ਮੀਟਰਕ ਟਨ ਅਤੇ ਟੀਐਸਪੀਐਲ ਲਈ 6.50 ਲੱਖ ਮੀਟਰਕ ਟਨ ਹੈ। ਇੱਥੇ ਇਹ ਵਰਣਨਯੋਗ ਹੈ ਕਿ ਇਤਿਹਾਸਕ ਤੌਰ `ਤੇ ਝੋਨੇ ਦੇ ਸੀਜ਼ਨ ਤੋਂ ਬਾਅਦ ਬਿਜਲੀ ਦੀ ਮੰਗ ਕਾਫ਼ੀ ਘੱਟ ਜਾਂਦੀ ਹੈ ਅਤੇ ਅਕਤੂਬਰ ਤੋਂ ਬਾਅਦ ਦਰਾਮਦ ਕੀਤੇ ਕੋਲੇ ਦੀ ਲੋੜ ਇਸ ਅਨੁਸਾਰ ਘਟਦੀ ਹੈ। ਅਕਤੂਬਰ 2022 ਤੋਂ ਮਾਰਚ 2023 ਤੱਕ ਆਯਾਤ ਕੀਤੇ ਕੋਲੇ ਦੀ ਵਰਤੋਂ ਦੀ ਵਿਸਤ੍ਰਿਤ ਗਣਨਾ ਨੂੰ ਬਾਅਦ ਵਿੱਚ ਮੰਤਰੀ ਮੰਡਲ ਦੇ ਸਾਹਮਣੇ ਰੱਖਿਆ ਜਾਵੇਗਾ।

 

 

]]>
ਵੱਖ – ਵੱਖ ਸੂਬੇ ਦੀਆਂ ਸਰਕਾਰਾਂ ਨੇ ਯੂਕਰੇਨ ਤੋਂ ਪਰਤੇ ਨਾਗਰਿਕਾਂ ਲਈ ਕੀਤੇ ਪ੍ਰਬੰਧ https://punjabi.newsd5.in/%e0%a8%b5%e0%a9%b1%e0%a8%96-%e0%a8%b5%e0%a9%b1%e0%a8%96-%e0%a8%b8%e0%a9%82%e0%a8%ac%e0%a9%87-%e0%a8%a6%e0%a9%80%e0%a8%86%e0%a8%82-%e0%a8%b8%e0%a8%b0%e0%a8%95%e0%a8%be%e0%a8%b0%e0%a8%be%e0%a8%82/ Thu, 03 Mar 2022 04:56:19 +0000 https://punjabi.newsd5.in/?p=147679 ਨਵੀਂ ਦਿੱਲੀ/ਯੂਕਰੇਨ : ਰੂਸ ਅਤੇ ਯੂਕਰੇਨ ਦੇ ਵਿੱਚ ਚੱਲ ਰਹੀ ਜੰਗ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਉਥੇ ਹੀ ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਉੱਥੇ ਤੋਂ ਕੱਢਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਯੂਕਰੇਨ ਤੋਂ ਲਗਾਤਾਰ ਭਾਰਤੀਆਂ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ।

Khabran Da Sira : ਭਾਜਪਾ ਨੂੰ ਝਟਕਾ, ਚੋਣਾਂ ‘ਚ ਵੱਡੀ ਹਾਰ, ਕੇਂਦਰ ਨੇ ਰੋਕੇ ਪੰਜਾਬ ਦੇ ਕਰੋੜਾਂ ਰੁਪਏ

ਉੱਥੇ ਹੀ ਕੇਰਲ ਸੂਬੇ ਵਿਚ ਸਰਕਾਰ ਨੇ ਅੱਜ ਯੂਕਰੇਨ ਤੋਂ ਦਿੱਲੀ ਪਹੁੰਚਣ ਵਾਲੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਤਿੰਨ ਉਡਾਣਾਂ ਦਾ ਪ੍ਰਬੰਧ ਕੀਤਾ ਹੈ। ਕੋਚੀ ਹਵਾਈ ਅੱਡੇ ਤੋਂ ਤਿਰੂਵਨੰਤਪੁਰਮ ਅਤੇ ਕਾਸਰਗੋਡ ਤੱਕ ਬੱਸ ਸੇਵਾਵਾਂ ਦਾ ਪ੍ਰਬੰਧ ਕੀਤਾ ਜਾਵੇਗਾ। ਯੂਕਰੇਨ ਤੋਂ ਪਰਤਣ ਵਾਲਿਆਂ ਦੀ ਮਦਦ ਲਈ ਰਾਜ ਦੇ ਸਾਰੇ ਚਾਰ ਹਵਾਈ ਅੱਡਿਆਂ ‘ਤੇ ਨੌਰਕਾ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

 

]]>
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਵੱਖ-ਵੱਖ ਪਿੰਡਾਂ ‘ਚ ਕੈਂਪ ਲਗਾ ਕਿਸਾਨਾਂ ਨੂੰ ਕੀਤਾ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ https://punjabi.newsd5.in/%e0%a8%96%e0%a9%87%e0%a8%a4%e0%a9%80%e0%a8%ac%e0%a8%be%e0%a9%9c%e0%a9%80-%e0%a8%b5%e0%a8%bf%e0%a8%ad%e0%a8%be%e0%a8%97-%e0%a8%a6%e0%a9%87-%e0%a8%85%e0%a8%a7%e0%a8%bf%e0%a8%95%e0%a8%be%e0%a8%b0/ Fri, 02 Oct 2020 11:00:19 +0000 https://punjabi.newsd5.in/?p=76907 ਫ਼ਤਹਿਗੜ੍ਹ ਸਾਹਿਬ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਅਮਲੋਹ ਬਲਾਕ ਦੇ ਪਿੰਡ ਸ਼ਮਸਪੁਰ, ਕੁੰਭੜਾ, ਕੌਲਗੜ੍ਹ, ਬਰੌਂਗਾ ਜ਼ੇਰ ਅਤੇ ਘੁਟੀਂਡ ਵਿਖੇ ਜਾਗਰੂਕਤਾ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿੱਚ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਸੁਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਣ, ਧਰਤੀ ਵਿਚਲੇ ਕਿਸਾਨ ਦੇ ਮਿੱਤਰ ਕੀੜਿਆਂ ਦੇ ਜਿਊਂਦੇ ਰਹਿਣ ਅਤੇ ਅੱਗ ਲਗਾਉਣ ਨਾਲ ਪੈਦਾ ਹੁੰਦੇ ਧੂੰਏ ਕਾਰਨ ਹੁੰਦੇ ਸੜਕੀ ਹਾਦਸਿਆਂ ਅਤੇ ਮਨੁੱਖੀ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ।

🔴 LIVE 🔴ਪੁਲਿਸ ਨੇ ਭਜਾ-ਭਜਾ ਕੁੱਟੇ ਅਕਾਲੀ! | ਸ਼ੰਭੂ ਬਾਰਡਰ ‘ਤੇ ਮਾਹੌਲ ਹੋਇਆ ਗਰਮ! ||

ਕੈਂਪਾਂ ਵਿੱਚ ਏ.ਐਸ.ਆਈ. ਰਮਨਦੀਪ ਸਿੰਘ, ਏ.ਟੀ.ਐਮ. ਕਿਰਨਜੀਤ ਕੌਰ ਤੇ ਨਵਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਇਸ ਗੱਲ ਲਈ ਵੀ ਜਾਗਰੂਕ ਕੀਤਾ ਗਿਆ ਕਿ ਸਰਕਾਰ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਇਕੱਲੇ ਕਿਸਾਨ ਨੂੰ 50 ਫੀਸਦੀ ਅਤੇ ਕਿਸਾਨ ਗਰੁੱਪਾਂ ਤੇ ਸਹਿਕਾਰੀ ਸਭਾਵਾਂ ਨੂੰ 80 ਫੀਸਦੀ ਸਬਸਿਡੀ ‘ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਖਰੀਦਣ ਲਈ ਵੀ ਪ੍ਰੇਰਤ ਕੀਤਾ ਤਾਂ ਜੋ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਜਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕੀਤਾ ਜਾ ਸਕੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਇਹ ਵੀ ਦੱਸਿਆ ਕਿ ਗਿਆ ਕਿ ਉਹ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾ ਸਕਦੇ ਹਨ ਜਾਂ ਕੰਬਾਇਨ ਪਿੱਛੇ ਸਟਰਾਅ ਮੈਨੇਜਮੈਂਟ ਸਿਸਟਮ ਲਗਾ ਕੇ ਉਸ ਦੀ ਵਰਤੋਂ ਉਪਰੰਤ ਹੈਪੀ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ।

ਲਓ ਫੇਰ ਪਹੁੰਚ ਗਏ ਸ਼ੰਭੂ ਬਾਰਡਰ ‘ਤੇ ਕਿਸਾਨ, ਤੜਕੇ-ਤੜਕੇ ਖੋਲ੍ਹਤੀ ਮੋਦੀ ਦੀ ਨੀਂਦ!

ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਮਲਚ ਦੇ ਤੌਰ ‘ਤੇ ਵਰਤ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕੀਤਾ ਜਾ ਸਕਦਾ ਹੈ ਅਤੇ ਪਰਾਲੀ ਜਮੀਨ ਵਿੱਚ ਰਲਾਉਣ ਨਾਲ ਜ਼ਮੀਨ ਦੇ ਲਘੂ ਤੱਤ ਬਰਕਰਾਰ ਰਹਿੰਦੇ ਹਨ। ਜ਼ਮੀਨ ਵਿੱਚ ਆਰਗੈਨਿਕ ਮਾਦੇ ਦੀ ਮਾਤਰਾ ਵਿੱਚ ਵਾਧਾ ਹੁੰਦਾ ਹੈ, ਜ਼ਮੀਨ ਦੀ ਪਾਣੀ ਜਜਬ ਕਰਨ ਦੀ ਸਮਰੱਥਾ ਵਿੱਚ ਵਾਧਾ ਹੁੰਦਾ ਹੈ ਅਤੇ ਵਾਤਾਵਰਣ ਦੀ ਸ਼ੁੱਧਤਾ ਵੀ ਬਰਕਰਾਰ ਰਹਿੰਦੀ ਹੈ।

 

]]>