visit Pakistan – D5 News https://punjabi.newsd5.in Truth Seeking News Network. Fri, 17 Jun 2022 11:05:50 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png visit Pakistan – D5 News https://punjabi.newsd5.in 32 32 ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 266 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ- ਸ਼੍ਰੋਮਣੀ ਕਮੇਟੀ https://punjabi.newsd5.in/%e0%a8%ae%e0%a8%b9%e0%a8%be%e0%a8%b0%e0%a8%be%e0%a8%9c%e0%a8%be-%e0%a8%b0%e0%a8%a3%e0%a8%9c%e0%a9%80%e0%a8%a4-%e0%a8%b8%e0%a8%bf%e0%a9%b0%e0%a8%98-%e0%a8%a6%e0%a9%80-%e0%a8%ac%e0%a8%b0%e0%a8%b8/ Fri, 17 Jun 2022 10:40:41 +0000 https://punjabi.newsd5.in/?p=163357 ਅੰਮ੍ਰਿਤਸਰ/ਇਸਲਾਮਾਬਾਦ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 266 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਹੈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ  ਸ. ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਅਤੇ ਉਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 277 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 266 ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 11 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਸ. ਰਮਦਾਸ ਅਨੁਸਾਰ ਜਥਾ 21 ਜੂਨ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਜੋ 30 ਜੂਨ ਨੂੰ ਵਾਪਿਸ ਦੇਸ਼ ਪਰਤ ਆਵੇਗਾ।

]]>
ਵਿਸਾਖੀ ‘ਤੇ ਪਾਕਿਸਤਾਨ ਜਾਣ ਵਾਲੇ 356 ਸ਼ਰਧਾਲੂਆਂ ਨੂੰ ਜਾਰੀ ਨਹੀਂ ਹੋਇਆ ਵੀਜ਼ਾ https://punjabi.newsd5.in/%e0%a8%b5%e0%a8%bf%e0%a8%b8%e0%a8%be%e0%a8%96%e0%a9%80-%e0%a8%a4%e0%a9%87-%e0%a8%aa%e0%a8%be%e0%a8%95%e0%a8%bf%e0%a8%b8%e0%a8%a4%e0%a8%be%e0%a8%a8-%e0%a8%9c%e0%a8%be%e0%a8%a3-%e0%a8%b5/ Sat, 10 Apr 2021 06:27:04 +0000 https://punjabi.newsd5.in/?p=99423 ਨਵੀਂ ਦਿੱਲੀ/ ਇਸਲਾਮਾਬਾਦ : ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਖਾਲਸਾ ਸਥਾਪਨਾ ਦਿਵਸ ਅਤੇ ਵਿਸਾਖੀ ਪੁਰਬ ‘ਤੇ ਜਾਣ ਵਾਲੇ 793 ਸ਼ਰਧਾਲੂਆਂ ਵਿੱਚੋਂ 437 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ, 356 ਨੂੰ ਵੀਜ਼ਾ ਜਾਰੀ ਨਹੀਂ ਕੀਤਾ ਗਿਆ ਹੈ। ਐਸ.ਜੀ.ਪੀ.ਸੀ. ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਾਮਦਾਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਪਾਕਿਸਤਾਨ ਦੂਤਾਵਾਸ ਨੇ ਕੋਰੋਨਾ ਦਾ ਹਵਾਲਾ ਦੇ ਕੇ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਨਹੀਂ ਕੀਤਾ ਹੈ।

ਲਓ ਕਿਸਾਨਾਂ ਨੇ KMP ਰੋਡ ਕਰਤਾ ਜਾਮ,ਪੁਲਿਸ ਨਾਲ ਹੋਏ ਸਿੱਧੇ ਟਾਕਰੇ,ਮੁੜੀ ਪਿੱਛੇ!

ਰਾਮਦਾਸ ਅਨੁਸਾਰ ਐਸ.ਜੀ.ਪੀ.ਸੀ. ਸਿੱਖਾਂ ਦੀ ਸਰਵਉਚ ਧਾਰਮਿਕ ਸੰਸਥਾ ਹੈ ਇਸ ਲਈ ਪਾਕਿਸਤਾਨ ਦੂਤਾਵਾਸ ਨੂੰ ਜ਼ਿਆਦਾ ਤੋਂ ਜ਼ਿਆਦਾ ਵੀਜ਼ੇ ਜਾਰੀ ਕੀਤੇ ਜਾਣੇ ਚਾਹੀਦੇ ਹਨ। ਦੱਸ ਦਈਏ ਕਿ ਪਾਕਿਸਤਾਨ ਜਾਣ ਵਾਲਾ ਜਥਾ 12 ਅਪ੍ਰੈਲ ਨੂੰ ਅਟਾਰੀ ਸੜਕ ਸਰਹੱਦ ਤੋਂ ਪਾਕਿਸਤਾਨ ਰਵਾਨਾ ਹੋਵੇਗਾ ਅਤੇ ਵਾਘਾ ਸਰਹੱਦ ‘ਤੇ ਕੋਰੋਨਾ ਟੈਸਟ ਦੀ ਰਿਪੋਰਟ ਦਿਖਾਉਣ ਵਾਲੇ ਸ਼ਰਧਾਲੂਆਂ ਨੂੰ ਹੀ ਐਂਟਰੀ ਮਿਲੇਗੀ ।

]]>
ਵਿਸਾਖੀ ‘ਤੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਮਿਲੀ ਇਜਾਜ਼ਤ https://punjabi.newsd5.in/%e0%a8%b5%e0%a8%bf%e0%a8%b8%e0%a8%be%e0%a8%96%e0%a9%80-%e0%a8%a4%e0%a9%87-%e0%a8%b8%e0%a8%bf%e0%a9%b1%e0%a8%96-%e0%a8%b6%e0%a8%b0%e0%a8%a7%e0%a8%be%e0%a8%b2%e0%a9%82%e0%a8%86%e0%a8%82/ Mon, 05 Apr 2021 06:10:12 +0000 https://punjabi.newsd5.in/?p=98572 ਇਸਲਾਮਾਬਾਦ/ਅੰਮ੍ਰਿਤਸਰ  : ਖਾਲਸਾ ਸਥਾਪਨਾ ਦਿਵਸ ਅਤੇ ਵਿਸਾਖੀ ਦੇ ਪਾਵਨ ਮੌਕੇ ‘ਤੇ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸਾਹਿਬ  ਦੇ ਦਰਸ਼ਨ ਕਰਨ ਲਈ ਪਾਕਿਸਤਾਨ ਸਰਕਾਰ ਨੇ ਆਗਿਆ ਦੇ ਦਿੱਤੀ ਹੈ। ਇਸ ਗੱਲ ਦੀ ਜਾਣਕਾਰੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਸਤਵੰਤ ਸਿੰਘ  ਨੇ ਇੱਕ ਵੀਡੀਓ  ਜਾਰੀ ਕਰ ਦਿੱਤੀ ਹੈ।

ਮੁੱਖ ਮੰਤਰੀ ਘੇਰਨ ਦਾ ਹੋਇਆ ਅਸਰ,ਝੁਕ ਗਈ ਸਰਕਾਰ ,ਸਵੇਰੇ ਹੀ ਸੁਣਾ ਦਿੱਤੀ ਕਿਸਾਨਾਂ ਨੂੰ ਖੁਸ਼ਖਬਰੀ!

ਉਨ੍ਹਾਂ ਨੇ ਦੱਸਿਆ ਕਿ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਸਿਹਤ ਮੰਤਰੀ ਨਾਲ ਗੱਲਬਾਤ ਕਰ ਭਾਰਤ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਟਾਰੀ ਸੜਕ ਸਰਹੱਦ ਦੇ ਰਸਤੇ ਪਾਕਿਸਤਾਨ ‘ਚ ਪਰਵੇਸ਼  ਕਰਨ ਵਾਲੇ ਸ਼ਰਧਾਲੂਆਂ ਨੂੰ ਗੁਰਦੁਆਰਾ ਪੰਜਾ ਸਾਹਿਬ ਸਮੇਤ ਵੱਖ – ਵੱਖ ਗੁਰਦੁਆਰਾ ਸਾਹਿਬਾਨ ‘ਚ ਜਾਣ ਦੀ ਆਗਿਆ ਹੋਵੇਗੀ।

]]>