women and child development department – D5 News https://punjabi.newsd5.in Truth Seeking News Network. Thu, 03 Nov 2022 09:55:30 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png women and child development department – D5 News https://punjabi.newsd5.in 32 32 ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਵੱਖ-ਵੱਖ ਅਸਾਮੀਆਂ ਲਈ ਅਰਜੀਆਂ ਦੀ ਮੰਗ : ਡਾ.ਬਲਜੀਤ ਕੌਰ https://punjabi.newsd5.in/%e0%a8%b8%e0%a8%ae%e0%a8%be%e0%a8%9c%e0%a8%bf%e0%a8%95-%e0%a8%b8%e0%a9%81%e0%a8%b0%e0%a9%b1%e0%a8%96%e0%a8%bf%e0%a8%86-%e0%a8%b5%e0%a8%bf%e0%a8%ad%e0%a8%be%e0%a8%97-%e0%a8%b5%e0%a9%b1%e0%a8%b2/ Thu, 03 Nov 2022 09:52:37 +0000 https://punjabi.newsd5.in/?p=183598 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੋਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਿਸ਼ਨ ਵਾਤਸਲਿਆ ਅਧੀਨ ਵੱਖ -ਵੱਖ ਅਸਾਮੀਆਂ ਭਰਨ ਲਈ ਅਰਜ਼ੀਆਂ ਦੀ  ਮੰਗ ਕੀਤੀ ਗਈ ਹੈ।

CM Mann ਦਾ ਅਚਨਚੇਤ ਛਾਪਾ, ਗੱਲ ਲੱਗਕੇ ਫੁੱਟ-ਫੁੱਟ ਰੋਈ ਬਜ਼ੁਰਗ, ਬੇਬੇ ਅਧਿਕਾਰੀਆਂ ਨੂੰ ਪਈ ਹੱਥਾਂ-ਪੈਰਾਂ ਦੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਮਿਸ਼ਨ ਵਾਤਸਲਿਆ ਸਕੀਮ ਅਪ੍ਰੈਲ 2022 ਤੋਂ ਸ਼ੁਰੂ ਹੋ ਚੁੱਕੀ ਹੈ। ਇਸ ਸਕੀਮ ਦਾ ਮਿਸ਼ਨ ਬੱਚਿਆਂ ਦੀ ਸੁਰੱਖਿਆਂ, ਉਹਨਾ ਦੇ ਅਧਿਕਾਰ ਅਤੇ ਸਰਵਪੱਖੀ ਨੂੰ ਯਕੀਨੀ ਬਨਾਉਣਾ ਹੈ।  ਇਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਟੋਰ ਕੀਪਰ ਕਮ ਅਕਾਊਟੈਂਟ, ਪੈਰਾ ਮੈਡੀਕਲ ਸਟਾਫ, ਕੁੱਕ, ਹਾਊਸ ਕੀਪਰ ਅਤੇ ਹੈਲਪਰ ਦੀਆਂ ਅਸਾਮੀਆਂ ਭਰਨ ਲਈ ਅਰਜ਼ੀਆਂ ਮੰਗੀਆਂ ਹਨ।

Bibi Jagir Kaur ਦਾ ਬਾਦਲਾਂ ਨਾਲ ਪੰਗਾ? SGPC ਦੀ ਪ੍ਰਧਾਨ ਬਣਕੇ ਲਊ ਐਕਸ਼ਨ?ਬਾਦਲ ਧੋਣਗੇ SGPC ਤੋਂ ਹੱਥ!

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਿਨੈਕਾਰ sswcd.punjab.gov.in ਤੇ ਆਪਣੇ ਵੇਰਵੇ ਭਰ ਸਕਦੇ ਹਨ। ਇਹਨਾਂ ਅਸਾਮੀਆਂ ਨੂੰ ਭਰਨ ਦੀ ਆਖਰੀ ਮਿਤੀ 15 ਨਵੰਬਰ 2022 ਹੈ। ਪੰਜਾਬ ਸਰਕਾਰ ਵੱਲੋਂ ਭਰਤੀ ਨੋਟਿਸ ਲਈ ਜੇਕਰ ਭਵਿੱਖ ਵਿੱਚ ਕੋਈ ਸੋਧ (ਸੋਧਾਂ) ਕੀਤੀ ਜਾਂਦੀ ਹੈ ਤਾਂ ਉਹ sswcd.punjab.gov.in ਵੈਬਸਾਈਟ ਤੇ ਪ੍ਰਕਾਸ਼ਿਤ ਕੀਤੀ ਜਾਵੇਗੀ।

]]>
90248 ਮ੍ਰਿਤਕ ਲਾਭਪਾਤਰੀਆਂ ਦੀ ਸ਼ਨਾਖਤ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ ਨੂੰ ਪਹੁੰਚਿਆ ਲਾਭ: ਡਾ.ਬਲਜੀਤ ਕੌਰ https://punjabi.newsd5.in/90248-%e0%a8%ae%e0%a9%8d%e0%a8%b0%e0%a8%bf%e0%a8%a4%e0%a8%95-%e0%a8%b2%e0%a8%be%e0%a8%ad%e0%a8%aa%e0%a8%be%e0%a8%a4%e0%a8%b0%e0%a9%80%e0%a8%86%e0%a8%82-%e0%a8%a6%e0%a9%80-%e0%a8%b6%e0%a8%a8%e0%a8%be/ Thu, 27 Oct 2022 11:14:57 +0000 https://punjabi.newsd5.in/?p=182418 ਚੰਡੀਗੜ੍ਹ : ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਦੀਆਂ ਪੈਨਸ਼ਨਾਂ ਸਬੰਧੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ.ਬਲਜੀਤ ਕੌਰ  ਦੇ ਹੁਕਮਾ ਤੇ ਹੋਏ ਸਰਵੇ ਨਾਲ 90248 ਲਾਭਪਾਤਰੀਆਂ ਦੀ ਸ਼ਨਾਖਤ ਨਾਲ ਪ੍ਰਤੀ ਮਹੀਨਾ ਸਰਕਾਰ ਨੂੰ 13.53 ਕਰੋੜ ਦੀ ਬਚਤ ਹੋਵੇਗੀ।
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ  30.46 ਲੱਖ ਲਾਭਪਾਤਰੀਆਂ ਦਾ ਸਰਵੇ ਕਰਵਾਇਆ ਗਿਆ ਹੈ। ਇਸ ਸਰਵੇ ਦੇ ਮੁਕੰਮਲ ਹੋਣ ਤੇ 90248 ਮ੍ਰਿਤਕ ਲਾਭਪਾਤਰੀਆਂ ਦੀ ਸਨਾਖਤ ਹੋਈ ਹੈ। ਮ੍ਰਿਤਕ ਲਾਭਕਾਰੀਆਂ ਦੀ ਸ਼ਨਾਖਤ  ਨਾਲ  ਸਰਕਾਰ ਨੂੰ ਪ੍ਰਤੀ ਮਹੀਨਾ 13.53 ਕਰੋੜ ਅਤੇ ਸਲਾਨਾ 162.36 ਕਰੋੜ ਰੁਪਏ ਦੀ ਬਚਤ ਹੋਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ 90,248 ਮ੍ਰਿਤਕ ਲਾਭਪਾਤਰੀਆਂ ਦੀ ਸ਼ਨਾਖਤ ਨਾਲ ਜਿੱਥੇ ਸਰਕਾਰ ਦਾ ਵਿੱਤੀ ਨੁਕਸਾਨ ਹੋਣੋ ਰੁਕਿਆ ਹੈ,  ਸਗੋਂ ਇਸ ਰਾਸ਼ੀ ਨਾਲ ਹੋਰ ਲੋੜਵੰਦ ਲੋਕਾਂ ਦੀ ਸਹਾਇਤਾ ਕੀਤੀ ਜਾਵੇਗੀ।
ਕੈਬਨਿਟ ਮੰਤਰੀ  ਨੇ ਦੱਸਿਆ ਕਿ ਲਾਭਪਾਤਰੀਆਂ ਨੂੰ ਪੈਨਸ਼ਨ ਦੀ ਅਦਾਇਗੀ ਕਰਨ ਲਈ ਇਲੈਕਟ੍ਰੋਨਿਕ ਬੈਨੀਫਿਟ ਟਰਾਂਸਫਰ (ਈ.ਬੀ.ਟੀ) ਸਕੀਮ ਲਾਗੂ ਕੀਤੀ ਜਾਵੇਗੀ, ਬੈਂਕ ਵਲੋਂ ਤੈਨਾਤ ਬਿਜਨਸ ਕਾਰਸਪੋਡੈਂਸ ਰਾਹੀਂ ਲਾਭਪਾਤਰੀਆਂ ਨੂੰ ਪੈਨਸ਼ਨ ਦੀ ਵੰਡ ਕੀਤੀ ਜਾਵੇਗੀ। ਲਾਭਪਾਤਰੀਆਂ ਨੂੰ ਬੈਂਕਾਂ ਦੀ ਕਤਾਰਾਂ ਵਿੱਚ ਨਹੀਂ ਖੜਨਾ ਪਵੇਗਾ। ਸਕੀਮ ਨੂੰ ਲਾਗੂ ਕਰਨ ਲਈ ਪਹਿਲਾਂ ਦੋ ਪਾਇਲਟ ਪ੍ਰੋਜੈਕਟ ਜ਼ਿਲ੍ਹਾ ਸੰਗਰੂਰ, ਸ੍ਰੀ ਮੁਕਤਸਰ ਸਾਹਿਬ ਵਿੱਚ ਸ਼ੁਰੂ ਕੀਤੇ ਜਾਣਗੇ, ਇਸ ਬਾਰੇ ਬੈਂਕਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।
]]>
ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ https://punjabi.newsd5.in/%e0%a8%b8%e0%a8%ae%e0%a8%be%e0%a8%9c%e0%a8%bf%e0%a8%95-%e0%a8%b8%e0%a9%81%e0%a8%b0%e0%a9%b1%e0%a8%96%e0%a8%bf%e0%a8%86-%e0%a8%b5%e0%a8%bf%e0%a8%ad%e0%a8%be%e0%a8%97-%e0%a8%a6%e0%a9%87-%e0%a8%ae/ Sat, 22 Oct 2022 10:55:01 +0000 https://punjabi.newsd5.in/?p=181720 ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸੇ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 31 ਜੂਨੀਅਰ ਸਹਾਇਕਾਂ ਨੂੰ ਤਰੱਕੀ ਦਾ ਤੋਹਫਾ ਦਿੰਦੇ ਹੋਏ ਸੀਨੀਅਰ ਸਹਾਇਕ ਬਣਾਇਆ ਗਿਆ ਹੈ। ਇਹ ਪ੍ਰਗਟਾਵਾ ਕਰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮੁਲਾਜ਼ਮਾਂ ਦੀ ਤਰੱਕੀਆਂ ਸਬੰਧੀ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ।
ਇਸ ਮੌਕੇ ਪਦਉਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਸਰਕਾਰ ਇਮਾਨਦਾਰੀ ਦੀ ਨੀਂਹ ‘ਤੇ ਬਣੀ ਹੈ, ਇਸ ਲਈ ਸਭ ਤੋਂ ਜ਼ਰੂਰੀ ਹੈ ਕਿ ਲੋਕਾਂ ਤੱਕ ਇਹ ਸੁਨੇਹਾ ਪਹੁੰਚੇ ਕਿ ਵਿਭਾਗ ਦੇ ਕਰਮਚਾਰੀ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 31 ਸੀਨੀਅਰ ਸਹਾਇਕਾਂ ਵਿੱਚ ਤਿੰਨ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਤੇ ਦੋ ਅੰਗਹੀਣ ਮੁਲਾਜ਼ਮ ਵੀ ਸ਼ਾਮਲ ਹਨ।
]]>
ਪੰਜਾਬ ਸਰਕਾਰ ਨੇ ਐਸਿਡ ਅਟੈਕ ਵਿਕਟਮ ਲਈ ਸਤੰਬਰ 2022 ਤੱਕ 11.76  ਲੱਖ ਰੁਪਏ ਦੀ ਰਾਸ਼ੀ ਵੰਡੀ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b8%e0%a8%b0%e0%a8%95%e0%a8%be%e0%a8%b0-%e0%a8%a8%e0%a9%87-%e0%a8%90%e0%a8%b8%e0%a8%bf%e0%a8%a1-%e0%a8%85%e0%a8%9f%e0%a9%88%e0%a8%95-%e0%a8%b5/ Tue, 11 Oct 2022 10:40:57 +0000 https://punjabi.newsd5.in/?p=180059 ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਤੇਜ਼ਾਬ ਦੇ ਹਮਲੇ ਕਾਰਨ ਅਪਾਹਜ ਹੋ ਚੁੱਕੀਆਂ ਔਰਤਾਂ ਨੂੰ ਸਤੰਬਰ ਮਹੀਨੇ ਤੱਕ 11.76 ਲੱਖ ਰੁਪਏ ਵੰਡੇ ਜਾ ਚੁੱਕੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਸਰਕਾਰ ਵੱਲੋਂ ਇਸ ਸਕੀਮ ਦਾ ਉਦੇਸ਼ ਤੇਜ਼ਾਬ ਦੇ ਹਮਲੇ ਕਾਰਨ ਅਪਾਹਜ ਹੋ ਚੁੱਕੀਆਂ ਔਰਤਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ, ਤਾਂ ਜੋ ਪੀੜ੍ਹਤ ਔਰਤਾਂ ਦਾ ਜੀਵਨ ਸੁਖਾਲਾ ਬਣਾਇਆ ਜਾ ਸਕੇ।
ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਅਧੀਨ 40% ਜਾਂ ਇਸ ਤੋਂ ਵੱਧ ਦਿਵਿਆਂਗਤਾ ਵਾਲੀਆਂ ਔਰਤਾਂ (ਬੈਂਚ ਮਾਰਕ ਦਿਵਿਆਂਗਤਾ) ਜੋ ਤੇਜਾਬ ਪੀੜਤ ਹੋਣ ਨੂੰ ਮੁੜ ਵਸੇਬੇ ਅਤੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਲਈ 8,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ। ਇਹ ਇਸਤਰੀਆਂ ਪੰਜਾਬ ਰਾਜ ਦੀਆਂ ਵਸਨੀਕ ਹੋਣੀਆਂ ਚਾਹੀਦੀਆਂ ਹਨ। ਇਸ ਤੋਂ ਇਲਾਵਾ ਪੀੜਤ ਮਹਿਲਾ ਵੱਲੋਂ ਐਫ.ਆਈ.ਆਰ/ਸ਼ਿਕਾਇਤ ਦੀ ਕਾਪੀ ਰਜਿਸਟਰਡ ਹੋਣੀ ਚਾਹੀਦੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਤੇਜਾਬ ਪੀੜਤਾ ਲਈ ਚਾਲੂ ਵਿੱਤੀ ਸਾਲ ਦੌਰਾਨ 24.00 ਲੱਖ ਰੁਪਏ ਦਾ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚੋਂ 21 ਲਾਭਪਾਤਰੀਆਂ ਨੂੰ ਸਤੰਬਰ 2022 ਤੱਕ 11.76 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਐਸਿਡ ਅਟੈਕ ਵਿਕਟਿਮ ਸਕੀਮ 100% ਸਟੇਟ ਸਪੋਂਸਰਡ ਸਕੀਮ ਹੈ।
]]>
ਪੰਜਾਬ ਸਰਕਾਰ ਲਾਭਪਾਤਰੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਦੇਣ ਲਈ ਵਚਨਬੱਧ: ਡਾ. ਬਲਜੀਤ ਕੌਰ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b8%e0%a8%b0%e0%a8%95%e0%a8%be%e0%a8%b0-%e0%a8%b2%e0%a8%be%e0%a8%ad%e0%a8%aa%e0%a8%be%e0%a8%a4%e0%a8%b0%e0%a9%80%e0%a8%86%e0%a8%82-%e0%a8%a8/ Mon, 05 Sep 2022 14:15:44 +0000 https://punjabi.newsd5.in/?p=174505 ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕੁਝ ਵਿਰੋਧੀ ਲੀਡਰਾਂ ਵੱਲੋਂ ਦਿੱਤੇ ਗਏ ਬੇਬੁਨਿਆਦ ਬਿਆਨ ਦੀ ਨਿੰਦਾ ਕਰਦਿਆਂ ਕਿਹਾ ਕਿ ਸਿਆਸੀ  ਰੋਟੀਆਂ ਸੇਕਣ ਵਾਲੇ ਲੋਕ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਵਰਗਾਂ ਦੇ ਕੁੱਲ 30,67,927 ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਤੇ ਆਸ਼ਰਿਤ ਬੱਚੇ ਸ਼ਾਮਲ ਹਨ। ਇਨ੍ਹਾਂ  ਲਾਭਪਾਤਰੀਆਂ ਨੂੰ ਜੁਲਾਈ 2022 ਮਹੀਨੇ ਦੀ ਪੈਨਸ਼ਨ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਦੱਸਿਆਂ ਕਿ ਸੂਬੇ ਵਿੱਚ ਲਾਭਪਾਤਰੀਆਂ ਨੂੰ ਸਮੇੰ ਸਿਰ ਪੈਨਸ਼ਨ ਦੇਣ ਲਈ ਮਹੀਨਾ ਅਗਸਤ 2022 ਦੇ ਪੈਨਸ਼ਨ ਦੇ ਬਿੱਲ ਆਨਲਾਈਨ ਕਰਨ ਲਈ ਸਮੂਹ ਜ਼ਿਲ੍ਹਾ ਸਮਾਜਿਕ ਸੁਰੁੱਖਿਆਂ ਅਫਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਬੇਬੁਨਿਆਦ ਬਿਆਨ ਦੇਣ ਵਾਲਿਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ ਵੱਲੋਂ ਕੁੱਝ ਨਹੀਂ ਕੀਤਾ, ਸਗੋੰ ਉਹ ਪੰਜਾਬ ਦੇ ਭੋਲੇਭਾਲੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।
]]>
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ 04 ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ https://punjabi.newsd5.in/%e0%a8%b8%e0%a8%ae%e0%a8%be%e0%a8%9c%e0%a8%bf%e0%a8%95-%e0%a8%b8%e0%a9%81%e0%a8%b0%e0%a9%b1%e0%a8%96%e0%a8%bf%e0%a8%86-%e0%a8%87%e0%a8%b8%e0%a8%a4%e0%a8%b0%e0%a9%80-%e0%a8%a4%e0%a9%87-%e0%a8%ac/ Thu, 01 Sep 2022 12:42:47 +0000 https://punjabi.newsd5.in/?p=173990 ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨ ਜਾਰੀ ਹਨ।ਇਸ ਦੇ ਤਹਿਤ ਵੱਖ ਵੱਖ ਮਹਿਕਮਿਆਂ ਵਿਚ ਨੌਕਰੀਆਂ ਲਈ ਹਜ਼ਾਰਾਂ ਇਸ਼ਤਿਹਾਰ ਦਿੱਤੇ ਗਏ ਹਨ ਅਤੇ ਬਹੁਤ ਹੋਰ ਭਰਤੀ ਲਈ ਵੱਖ ਵੱਖ ਪੱਧਰ ‘ਤੇ ਕਾਰਵਾਈ ਚੱਲ ਰਹੀ ਹੈ।ਇਸੇ ਦੇ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 04 ਨੌਜਵਾਨਾਂ ਨੂੰ ਅੱਜ ਡਾ.ਬਲਜੀਤ ਕੌਰ ਨੇ ਨਿਯੁਕਤੀ ਪੱਤਰ ਦਿੱਤੇ।
ਇਸ ਮੌਕੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ।ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਾਨਾ ਨਾਲ ਡਿਉਟੀ ਨਿਭਾਉਣ। ਉਨ੍ਹਾਂ ਨਵਨਿਯੁਕਤ ਮੁਲਾਜ਼ਮਾ ਨੂੰ ਅਪੀਲ ਕੀਤੀ ਕਿ ਉਹ ਇਮਾਨਦਾਰੀ ਨੂੰ ਆਪਣੇ ਜੀਵਨ ਦਾ ਅਨਿੱਖੜਵਾ ਅੰਗ ਬਣਾ ਲੈਣ ਜਿਸ ਤੋਂ ਸਮਾਜ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਵੀ ਨਰੋਆ ਸਮਾਜ ਸਿਰਜਣ ਦੀ ਸੇਧ ਮਿਲਦੀ ਹੈ।
ਡਾ.ਬਲਜੀਤ ਕੌਰ ਨੇ ਕਿਹਾ ਕਿ ਇਹ ਸਰਕਾਰ ਇਮਾਨਦਾਰੀ ਦੀ ਬੁਨਿਆਦ ‘ਤੇ ਬਣੀ ਹੈ ਇਸ ਲਈ ਲੋਕਾਂ ਵਿਚ ਵੀ ਇਹ ਸੁਨੇਹਾ ਜਾਣਾ ਜਰੂਰੀ ਹੈ ਕਿ ਵਿਭਾਗ ਦੇ ਮੁਲਾਜ਼ਮ ਅਤੇ ਅਫਸਰ ਇਮਾਨਦਾਰੀ ਨਾਲ ਸਮੇਂ ਸਿਰ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਇਸ ਮੌਕੇ ਉਨ੍ਹਾਂ 04 ਡਾਟਾ ਐਂਟਰੀ ਓਪਰੇਟਰਾਂ, ਜਿਨ੍ਹਾ ਵਿੱਚ ਇੱਕ ਅੰਗਹੀਣ ਵੀ ਸ਼ਾਮਿਲ ਹੈ, ਨੂੰ ਨਿਯੁਕਤੀ ਪੱਤਰ ਦਿੱਤੇ।ਮੰਤਰੀ ਦੇ ਨਿਰਦੇਸ਼ਾਂ ‘ਤੇ ਇਹਨਾ ਸਾਰੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਤਾਇਨਾਤ ਕੀਤਾ ਗਿਆ ਹੈ। ਇਸ ਮੌਕੇ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕਿਰਪਾ ਸ਼ੰਕਰ ਸਰੋਜ, ਡਾਇਰੈਕਟਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਵੀ ਹਾਜ਼ਰ ਸਨ।
]]>
ਰਾਸ਼ਟਰੀ ਨਾਰੀ ਸ਼ਕਤੀ ਪੁਰਸਕਾਰ-2020 ਲਈ ਅਰਜ਼ੀ ਦੇਣ ਦੀ ਵਧਾਈ ਤਰੀਕ https://punjabi.newsd5.in/%e0%a8%b0%e0%a8%be%e0%a8%b6%e0%a8%9f%e0%a8%b0%e0%a9%80-%e0%a8%a8%e0%a8%be%e0%a8%b0%e0%a9%80-%e0%a8%b6%e0%a8%95%e0%a8%a4%e0%a9%80-%e0%a8%aa%e0%a9%81%e0%a8%b0%e0%a8%b8%e0%a8%95%e0%a8%be%e0%a8%b0-2020/ Thu, 04 Feb 2021 11:49:10 +0000 https://punjabi.newsd5.in/?p=90088 ਚੰਡੀਗੜ੍ਹ:-ਰਾਸ਼ਟਰੀ ਨਾਰੀ ਸ਼ਕਤੀ ਪੁਰਸਕਾਰ-2020 ਲਈ ਅਰਜ਼ੀਆਂ ਦੇਣ ਦੀ ਆਖ਼ਰੀ ਤਰੀਕ ਵਿੱਚ ਵਾਧਾ ਕਰ ਦਿੱਤਾ ਗਿਆ ਹੈ।ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਮੁਤਾਬਕ ਔਰਤਾਂ ਨੂੰ ਸਮਰੱਥ ਬਣਾਉਣ ਲਈ ਕੀਤੇ ਗਏ ਵਿਲੱਖਣ ਕਾਰਜਾਂ ਨੂੰ ਮਾਨਤਾ ਦੇਣ ਲਈ ਉਲੀਕੇ ਰਾਸ਼ਟਰੀ ਪੁਰਸਕਾਰ (ਨਾਰੀ ਸ਼ਕਤੀ ਪੁਰਸਕਾਰ-2020) ਲਈ ਹੁਣ 6 ਫ਼ਰਵਰੀ, 2021 ਤੱਕ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ।ਉਨ੍ਹਾਂ ਦੱਸਿਆ ਕਿ ਔਰਤਾਂ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਔਰਤਾਂ ਲਈ ਸਭ ਤੋਂ ਸਰਬੋਤਮ ਨਾਗਰਿਕ ਸਨਮਾਨ ‘ਨਾਰੀ ਸ਼ਕਤੀ ਪੁਰਸਕਾਰ-2020` 8 ਮਾਰਚ, 2021 ਨੂੰ ਕੌਮਾਂਤਰੀ ਮਹਿਲਾ ਦਿਵਸ ਮੌਕੇ ਉਨ੍ਹਾਂ ਵਿਅਕਤੀਆਂ ਨੂੰ ਦਿੱਤਾ ਜਾਂਦਾ ਹੈ, ਜੋ ਔਰਤਾਂ ਨੂੰ ਸਮਰੱਥ ਬਣਾਉਣ ਦੀ ਦਿਸ਼ਾ ਵਿੱਚ ਨਿਰੰਤਰ ਕੰਮ ਕਰ ਰਹੇ ਹਨ ਅਤੇ ਸਮਾਜ ਵਿੱਚ ਔਰਤਾਂ ਦੀ ਉੱਨਤੀ ਅਤੇ ਵਿਕਾਸ ਲਈ ਵਿਸ਼ੇਸ਼ ਯੋਗਦਾਨ ਪਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਔਰਤਾਂ ਦੇ ਸ਼ਕਤੀਕਰਨ ਵੱਲ ਵਧੀਆ ਕੰਮ ਕਰਨ ਵਾਲੇ ਵਿਅਕਤੀ ਵਿਸ਼ੇਸ਼, ਸਮੂਹਾਂ ਅਤੇ ਸੰਸਥਾਵਾਂ ਪੁਰਸਕਾਰ ਵਾਸਤੇ ਬਿਨੈ ਕਰ ਸਕਦੀਆਂ ਹਨ। ਵਿਅਕਤੀਗਤ ਵਰਗ ਲਈ ਬਿਨੈਕਾਰ ਦੀ ਉਮਰ ਘੱਟੋ-ਘੱਟ 25 ਸਾਲ ਹੋਣੀ ਚਾਹੀਦੀ ਹੈ, ਜਦੋਂ ਕਿ ਸੰਸਥਾਵਾਂ ਨੂੰ ਘੱਟੋ-ਘੱਟ ਪੰਜ ਸਾਲ ਦਾ ਤਜਰਬਾ ਹੋਣਾ ਲਾਜ਼ਮੀ ਹੈ। ਲੋੜੀਂਦੇ ਦਸਤਾਵੇਜ਼ਾਂ ਸਮੇਤ ਅਰਜ਼ੀਆਂ ਸਿਰਫ਼ www.narishaktipuruskar.wcd.gov.in `ਤੇ ਹੀ ਦਿੱਤੀਆਂ ਜਾਣ। ਕਿਸੇ ਹੋਰ ਤਰੀਕੇ ਨਾਲ ਭੇਜੀ ਅਰਜ਼ੀ `ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਰਸਕਾਰ ਸਬੰਧੀ ਦਿਸ਼ਾ-ਨਿਰਦੇਸ਼ ਅਤੇ ਬਿਨੈ ਪੱਤਰ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਦੀ ਵੈੱਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ।
]]>