Breaking NewsD5 specialNewsPunjabTop News

Tejinderpal Bagga ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਲੀਡਰ ਤੇਜਿੰਦਰਪਾਲ ਸਿੰਘ ਬੱਗਾ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਗ੍ਰਿਫ਼ਤਾਰੀ ‘ਤੇ 5 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ। ਬੱਗਾ ਵਿਰੁੱਧ ਮੋਹਾਲੀ ਸਥਿਤ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਸੈੱਲ ਥਾਣੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ।

Mohali Breaking News : Mohali ਮਾਮਲੇ ’ਤੇ DGP VK Bhawra ਦੇ ਵੱਡੇ ਖੁਲਾਸੇ | D5 Channel Punjabi

ਮੋਹਾਲੀ ਪੁਲਿਸ ਨੇ ਇਸ ਮਾਮਲੇ ‘ਚ ਉਸ ਦੀ ਗ੍ਰਿਫ਼ਤਾਰੀ ਪਾ ਲਈ ਸੀ ਪਰ ਕੁਝ ਘੰਟਿਆਂ ਮਗਰੋਂ ਦਿੱਲੀ ਪੁਲਿਸ ਨੇ ਉਸ ਨੂੰ ਜਬਰਦਸਤੀ ਰਿਹਾਅ ਕਰਵਾ ਲਿਆ ਸੀ, ਜਿਥੇ ਵਿਰੋਧੀ ਪਾਰਟੀਆਂ ਨੇ ਪੰਜਾਬ ਦੀ ਆਪ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ, ਉੱਥੇ ਹੀ ਸਰਕਾਰ ਦੀ ਪੁਲੀਸ ਦੇ ਕੰਮ ਦੀ ਸਿੱਧੀ ਦਖ਼ਲਅੰਦਾਜ਼ੀ ਕਰਨ ‘ਤੇ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ।

ਗੁੱਸੇ ‘ਚ ਆਇਆ Bhagwant Mann, ਲਿਆ ਬਹੁਤ ਵੱਡਾ ਫੈਸਲਾ | CM Bhagwant Mann Speech Today | D5 Channel Punjabi

ਪਿਛਲੇ ਦਿਨੀਂ ਮੋਹਾਲੀ ਅਦਾਲਤ ਨੇ ਬੱਗਾ ਦੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਸੀ ਪਰ ਉਸੇ ਰਾਤ ਭਾਜਪਾ ਆਗੂ ਨੇ ਹਾਈਕੋਰਟ ਦਾ ਬੂਹਾ ਖੜਕਾਉਂਦਿਆਂ ਮੋਹਾਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਤੇ ਉੱਚ ਅਦਾਲਤ ਨੇ ਰਾਤ ਨੂੰ ਹੀ ਇਸ ਕੇਸ ਦੀ ਸੁਣਵਾਈ ਕਰਦਿਆਂ ਬੱਗਾ ਦੀ ਗ੍ਰਿਫ਼ਤਾਰੀ ’ਤੇ ਅੱਜ ਤੱਕ (10 ਮਈ) ਰੋਕ ਲਗਾਈ ਗਈ ਸੀ। ਅੱਜ ਅਦਾਲਤ ਨੇ ਭਾਜਪਾ ਆਗੂ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਗ੍ਰਿਫ਼ਤਾਰੀ ’ਤੇ 5 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button