
ਫਿਰੋਜ਼ਪੁਰ : ਫਿਰੋਜ਼ਪੁਰ ਤੋਂ ਅੱਜ ਤੜਕਸਾਰ ਹੀ ਦਰਦਨਾਕ ਸੜਕ ਹਾਦਸਾ ਵਾਪਰ ਗਿਆ ਹੈ। ਇਹ ਹਾਦਸਾ ਫਿਰੋਜ਼ਪੁਰ ਦੇ ਨੇੜੇ ਪਿੰਡ ਖਾਈ ਫੈਮੇ ਵਿਖੇ ਹੋਇਆ। ਇਸ ਭਿਆਨਕ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਧਿਆਪਕਾਂ ਦੀ ਟ੍ਰੈਕਸ ਗੱਡੀ ਦੀ ਪੰਜਾਬ ਰੋਡਵੇਜ਼ ਦੀ ਬੱਸ ਨਾਲ ਟੱਕਰ ਹੋ ਗਈ। ਹਾਦਸੇ ਵਿਚ 2 ਅਧਿਆਪਕਾਂ ਤੇ ਚਾਲਕ ਦੀ ਮੌਤ ਹੋ ਗਈ। ਚਾਰ ਅਧਿਆਪਕ ਗੰਭੀਰ ਜ਼ਖਮੀ ਹਨ।
ਫਾਜਿਲਕਾ/ਜਲਾਲਾਬਾਦ ਤੋਂ ਸਕੂਲ ਡਿਊਟੀ ਜਾ ਰਹੇ ਅਧਿਆਪਕਾਂ ਦੇ ਸੜਕ ਹਾਦਸੇ ਦੀ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ…
ਮੈਂ ਅਧਿਆਪਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦਾ ਹਾਂ।
— Harjot Singh Bains (@harjotbains) March 24, 2023
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਇਸ ਘਟਨਾਂ ‘ਤੇ ਦੁੱਖ ਵੀ ਜਤਾਇਆ। ਉਨ੍ਹਾਂ ਟਵੀਟ ਕਰ ਕਿਹਾ ਕਿ ਫਾਜਿਲਕਾ/ਜਲਾਲਾਬਾਦ ਤੋਂ ਸਕੂਲ ਡਿਊਟੀ ਜਾ ਰਹੇ ਅਧਿਆਪਕਾਂ ਦੇ ਸੜਕ ਹਾਦਸੇ ਦੀ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ…ਮੈਂ ਅਧਿਆਪਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦਾ ਹਾਂ।”
Saddened to learn about a terrible accident at Ferozepur which proved fatal for 4 teachers who were on their way to their school. My deepest condolences with the bereaved families. Appeal @CMOPb to provide all assistance & compensation to the families. pic.twitter.com/ZOtQPEineD
— Amarinder Singh Raja Warring (@RajaBrar_INC) March 24, 2023
ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਵੀ ਇਸ ਦੁਖਦਾਈ ਘਟਨਾਂ ਤੇ ਦੁੱਖ ਜਤਾਇਆ ਉਨ੍ਹਾਂ ਟਵੀਟ ਕਰ ਕਿਹਾ ਕਿ “ਫਿਰੋਜ਼ਪੁਰ ਵਿਖੇ ਵਾਪਰੇ ਭਿਆਨਕ ਹਾਦਸੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਜੋ ਆਪਣੇ ਸਕੂਲ ਜਾ ਰਹੇ 4 ਅਧਿਆਪਕਾਂ ਲਈ ਘਾਤਕ ਸਿੱਧ ਹੋਇਆ। ਦੁਖੀ ਪਰਿਵਾਰਾਂ ਨਾਲ ਮੇਰੀ ਡੂੰਘੀ ਹਮਦਰਦੀ ਹੈ। ਉਨ੍ਹਾਂ ਵੱਲੋਂ CMOPb ਨੂੰ ਅਪੀਲ ਕੀਤੀ ਗਈ ਕਿ ਮ੍ਰਿਤਕ ਦੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਸਹਾਇਤਾ ਅਤੇ ਮੁਆਵਜ਼ਾ ਦਿੱਤਾ ਜਾਵੇ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.