ਚੰਡੀਗੜ੍ਹ : ਐਤਵਾਰ ਨੂੰ ਹੋਏ TET ਪੇਪਰ ਲੀਕ ਮਾਮਲੇ ਦੇ ਵਿਚ ਸਿੱਖਿਆ ਮੰਤਰੀ ਹਰਜੋਤ ਬੈਂਸ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਅਨ ਵੀ ਸਾਹਮਣੇ ਆ ਚੁੱਕਾ ਹੈ। ਇਸ ਮਾਮਲੇ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤੀ ਨਾਲ ਕਿਹਾ ਕਿ ਕਿਸੇ ਵੀ ਤਰ੍ਹਾਂ ਦੀਆਂ ਲਾਪਰਵਾਹੀਆਂ ਤੇ ਗੜਬੜੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਦੋਸ਼ੀਆਂ ‘ਤੇ ਕਾਰਵਾਈ ਕੀਤੀ ਜਾਵੇਗੀ।
ਹੁਣ ਵਿਆਹ ‘ਚ ਬੈਂਡ ਵਜਾਏਗੀ Police , ਲੋਕ ਹੋ ਜਾਣ ਤਿਆਰ | D5 Channel Punjabi | Punjab Police Band
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ “ਪੇਪਰ ਲੀਕ ਹੋਣਾ ਮਤਲਬ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਧੋਖਾ, ਜਿਸ ਨਾਲ ਨੌਜਵਾਨਾਂ ਦੇ ਸੁਪਨੇ ਟੁੱਟ ਜਾਂਦੇ ਹਨ। ਮਾਨ ਨੇ ਆਖਿਆ ਕਿ ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਅਤੇ ਉਮੀਦਾਂ ਦੀ ਸਰਕਾਰ ਹੈ। ਉਨ੍ਹਾਂ ਸਖ਼ਤ ਸ਼ਬਦਾਂ ‘ਚ ਕਿਹਾ ਕਿ ਪੰਜਾਹ ਦੇ TET ਦੇ ਪੇਪਰ ‘ਚ ਹੋਈਆਂ ਲਾਪਰਵਾਹੀਆਂ ਤੇ ਗੜਬੜੀਆਂ ਬਰਦਾਸ਼ਤ ਨਹੀਂ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਸ ਨੂੰ ਦੋਸ਼ੀਆਂ ਦੀ ਜਲਦ ਗ੍ਰਿਫ਼ਤਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।”
ਪੇਪਰ ਲੀਕ..ਮਤਲਬ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਧੋਖਾ ਜਿਸ ਨਾਲ ਨੌਜਵਾਨਾਂ ਦੇ ਸੁਪਨੇ ਟੁੱਟ ਜਾਂਦੇ ਨੇ. ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਅਤੇ ਉਮੀਦਾਂ ਦੀ ਸਰਕਾਰ ਹੈ.. ਪੰਜਾਬ ਦੇ TET ਦੇ ਪੇਪਰ ਚ ਹੋਈਆਂ ਲਾਪਰਵਾਹੀਆਂ -ਗੜਬੜੀਆਂ ਬਰਦਾਸ਼ਤ ਨਹੀਂ…ਮੇਰੇ ਵੱਲੋਂ ਪੁਲਿਸ ਨੂੰ ਤੁਰੰਤ ਦੋਸ਼ੀਆਂ ਦੀ ਗਿੑਫਤਾਰੀ ਦੇ ਨਿਰਦੇਸ਼ ..
— Bhagwant Mann (@BhagwantMann) March 13, 2023
ਦਸਣਯੋਗ ਹੈ ਕਿ ਬੀਤੇ ਦਿਨ ਹੋਏ TET ਪੇਪਰ ਦੇ ਸੋਸ਼ਲ ਸਟੱਡੀਜ਼ ਪਾਰਟ ਲਈ ਤਿਆਰ ਕੀਤੇ ਗਏ ਪ੍ਰਸ਼ਨ ਪੱਤਰ ’ਚ ਜਵਾਬ ਦੇ ਤੌਰ ’ਤੇ ਦਿੱਤੇ ਗਏ ਚਾਰ ਆਪਸ਼ਨਜ਼ ’ਚੋਂ ਸਹੀ ਆਪਸ਼ਨ ਨੂੰ ਪਹਿਲਾਂ ਤੋਂ ਹੀ ਬੋਲਡ ਅਤੇ ਹਾਈਲਾਈਟ ਕਰ ਕੇ ਛਾਪਿਆ ਗਿਆ ਸੀ। ਜਿਸ ਕਾਰਨ ਇਹ ਪੇਪਰ ਵਿਵਾਦਾਂ ‘ਚ ਘੇਰ ਗਿਆ ਤੇ ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਸਵਾਲਾਂ ਦੇ ਘੇਰੇ ‘ਚ ਖੜ੍ਹਾ ਕੀਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.