Breaking NewsPunjabTop News

ਵਿੱਤ ਮੰਤਰੀ ਪੁਲਿਸ ਅੜੀਕੇ, ਪ੍ਰਦਰਸ਼ਨ ਕਰਦੇ ਦੌਰਾਨ ਚੁੱਕੇ ਕੇ ਲੈ ਗਏ ਥਾਣੇ

The finance minister was picked up by the police while protesting and taken to the police station

ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਦੀ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਦਾ ਵਿਰੋਧ ਕਰ ਰਹੇ ਆਪ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ ਕਈ AAP ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੱਸ ਦਈਏ ਕਿ ਬੀਤੀ ਰਾਤ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਕਰੀਬ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ।

ਅੱਜ ਚੰਡੀਗੜ੍ਹ ਵਿਖੇ ‘ਆਪ’ ਵੱਲੋਂ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ ਪ੍ਰਦਰਸ਼ਨ ਦੌਰਾਣ ਚੰਡੀਗੜ੍ਹ ਪੁਲਿਸ ਨੇ AAP ਪਾਰਟੀ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੁਝ ਹੋਰ ‘ਆਪ’ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਹ ਸੱਬ ਆਗੂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਸਨ। ਇਸ ਪ੍ਰਦਰਸ਼ਨ ਕਰਨ ਵੇਲੇ ਚੰਡੀਗੜ੍ਹ ਪੁਲਿਸ ਵੱਲੋਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਕੁਝ ਸਮੇਂ ਵਿਚ ਹੀ ਪੁਲਿਸ ਵੱਲੋਂ ਵਾਪਿਸ ਛੱਡ ਦਿੱਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button