IndiaPunjabTop News

SGPC ਵੱਲੋਂ ਰਾਮ ਰਹੀਮ ਦੀ ਪੈਰੋਲ ਨੂੰ ਦਿੱਤੀ ਚੁਣੌਤੀ ਦੀ ਪਟੀਸ਼ਨ ‘ਤੇ ਹਰਿਆਣਾ ਸਰਕਾਰ ਨੇ ਹਾਈਕੋਰਟ ਵਿਚ ਦਿੱਤਾ ਜਵਾਬ

The Haryana government responded in the High Court on the petition challenging the parole of Ram Rahim by the SGPC

ਚੰਡੀਗੜ੍ਹ : SGPC ਵੱਲੋਂ ਡੇਰਾ ਮੁਖੀ ਦੀ ਪੈਰੋਲ ਨੂੰ ਦਿੱਤੀ ਚੁਣੌਤੀ ਦੀ ਪਟੀਸ਼ਨ ‘ਤੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਡੇਰਾ ਮੁਖੀ ‘ਤੇ ਹਰਿਆਣਾ ਸਰਕਾਰ ਨੇ ਆਪਣਾ ਜਵਾਬ ਦਾਇਰ ਕੀਤਾ। ਰਾਮ ਰਹੀਮ ਦੇ ਵਕੀਲ ਵੱਲੋਂ ਕੋਰਟ ਤੋਂ ਸਮਾਂ ਮੰਗਿਆ ਗਿਆ ਹੈ। ਹੁਣ ਕੋਰਟ ਵੱਲੋਂ ਇਸ ਮਾਮਲੇ ‘ਤੇ ਸੁਣਵਾਈ ਅੱਗੇ ਆਉਣ ਵਾਲੀ 28 ਫ਼ਰਵਰੀ ਨੂੰ ਕੀਤੀ ਜਾਵੇਗੀ।

ਇਕੱਠੀਆਂ 35 ਕਾਰਾਂ ਚੋਰੀ, ਕੀਮਤੀ ਕਾਰਾਂ ਵਾਲੇ ਹੋ ਜਾਣ ਸਾਵਧਾਨ | D5 Channel Punjabi

ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਡੇਰਾ ਮੁਖੀ ਤੇ ਹਰਿਆਣਾ ਸਰਕਾਰ ਅਤੇ ਹੋਰ ਪ੍ਰਤੀਵਾਦੀਆਂ ਨੂੰ 17 ਫਰਵਰੀ ਲਈ ਨੋਟਿਸ ਜਾਰੀ ਕਰਕੇ ਜਵਾਬ ਲਈ ਤਲਬ ਕੀਤਾ ਗਿਆ ਸੀ। ਹਾਈਕੋਰਟ ਵੱਲੋਂ ਡੇਰਾ ਮੁਖੀ ਨੂੰ ਦਸਤੀ ਨੋਟਿਸ ਭੇਜਿਆ ਗਿਆ ਸੀ। SGPC ਵੱਲੋਂ ਦਾਇਰ ਪਟੀਸ਼ਨ ਵਿਚ ਹਰਿਆਣਾ ਸਰਕਾਰ ਅਤੇ ਡੇਰਾ ਮੁਖੀ ਗੁਰਮੀਤ ਨੂੰ ਪ੍ਰਤੀਵਾਦੀ ਬਣਾਇਆ ਗਿਆ ਹੈ। ਪਟੀਸ਼ਨ ਵਿਚ ਰੋਹਤਕ ਮੰਡਲ ਕਮਿਸ਼ਨ ਵੱਲੋਂ ਪੈਰੋਲ ਦੇਣ ਵਿਚ ਕਾਨੂੰਨੀ ਨਿਯਮਾਂ ਦੇ ਉਲੰਘਣ ਦੇ ਦੋਸ਼ ਲਗਾਏ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button