NewsPunjab

ਆਖਰਕਾਰ 6 ਸਾਲ ਬਾਅਦ ਫੜੇ ਗਏ ਗਾਇਕ ਨਵਜੋਤ ਸਿੰਘ ਦੇ ਕਾਤਲ

ਚੰਡੀਗੜ੍ਹ: ਪੰਜਾਬ ਪੁਲਿਸ ਨੂੰ ਗਾਇਕ ਨਵਜੋਤ ਸਿੰਘ ਦੀ ਹੱਤਿਆ ਦੇ ਕੇਸ ‘ਚ ਵੱਡੀ ਸਫ਼ਲਤਾਂ ਹਾਸਲ ਹੋਈ ਹੈ। 6 ਸਾਲ ਪਹਿਲਾਂ ਹੋਏ ਗਾਇਕ ਨਵਜੋਤ ਸਿੰਘ ਦੇ ਕਾਤਲਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਜਾਣਕਾਰੀ ਖੁਦ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਨੇ ਟਵੀਟਰ ਤੇ ਸਾਂਝੀ ਕੀਤੀ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ “6 ਸਾਲਾਂ ਬਾਅਦ ਗਾਇਕ ਨਵਜੋਤ ਸਿੰਘ ਉਰਫ ਈਸਾਪੁਰੀਆ ਵਿਰਕ ਦੇ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਆਖਿਰ ਇਨਸਾਫ ਮਿਲ ਗਿਆ ਹੈ। ਉਨ੍ਹਾਂ ਦੱਸਿਆ ਕਿ ਕੇਸ ਨੂੰ ਸਾਇੰਟਿਫਿਕ ਤਰੀਕੇ ਨਾਲ ਹੱਲ ਕੀਤਾ ਗਿਆ ਹੈ। ਸੰਗੂਰਰ ਪੁਲਿਸ ਦੀ ਸੀਆਈਏ ਟੀਮ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ।”

MLA ਨੇ ਲੀਕ ਕੀਤੀ ਗੁਪਤ ਜਾਣਕਾਰੀ, ਮਚਿਆ ਘਮਸਾਣ | Pargat Singh | D5 Channel Punjabi

ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਵਿਰਕ ਡੇਰਾਬੱਸੀ ਦੇ ਪਿੰਡ ਬੇਹੜਾ ਤੋਂ 28 ਮਈ 2018 ਨੂੰ ਮਿਊਜ਼ਿਕ ਕਲਾਸ ਜਾਣ ਲਈ ਨਿਲਿਆ ਸੀ। ਉਸ ਨੇ 11 ਵਜੇ ਫੋਨ ਕਰਕੇ ਮਾਂ ਨੂੰ ਦੱਸਿਆ ਕਿ ਉਹ ਮਿਊਜ਼ਿਕ ਕਲਾਸ ਤੋਂ ਵਾਪਸ ਡੇਰਾ ਬੱਸੀ ਆ ਗਿਆ ਹੈ। ਪਰ ਜਦੋ ਕਾਫੀ ਸਮੇਂ ਤੱਕ ਨਵਜੋਤ ਘਰ ਨਹੀਂ ਪਰਤਿਆ ਤਾਂ ਘਰਦਿਆਂ ਵੱਲੋਂ ਨਵਜੋਤ ਨੂੰ ਕਈ ਫੋਨ ਕੀਤੇ ਗਏ ਪਰ ਨਵਜੋਤ ਵੱਲੋਂ ਫੋਨ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ। ਨਵਜੋਤ ਦੇ ਪਿਤਾ ਸੁਖਬੀਰ ਸਿੰਘ ਜਦੋਂ ਉਸਦੀ ਭਾਲ ਕਰਨ ਲਈ ਘਰ ਤੋਂ ਨਿਕਲੇ ਤਾਂ 2 ਕਿਲੋਮੀਟਰ ਦੂਰ ਬਰਵਾਲਾ ਰੋਡ ‘ਤੇ ਉਸ ਦੀ ਗੱਡੀ ਖੜ੍ਹੀ ਹੋਈ ਸੀ ਉਥੇ ਹੀ ਅਰਿਜੀਤ ਦੀ ਲਾਸ਼ ਪਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button