ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਰੂਰੀ ਮਾਮਲੇ ‘ਤੇ ਵਿਚਾਰ ਕਰਨ ਲਈ ਇਹ ਹੰਗਾਮੀ ਇਕੱਤਰਤਾ ਬੁਲਾਈ ਗਈ ਸੀ, ਪਰੰਤੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਨ ਹੁਣ ਇਹ ਇਕੱਤਰਤਾ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੂਚਨਾ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਭੇਜੀ ਜਾ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.