ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਧੀਆਂ-ਭੈਣਾਂ ਨੂੰ ਰੱਖੜੀ ਮੌਕੇ ਦਿੱਤੀ ਜਾਵੇਗੀ ਵੱਡੀ ਸੌਗਾਤ: ਬਲਜੀਤ ਕੌਰ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ "ਤੀਆਂ ਤੀਜ ਦੀਆਂ" ਮੇਲੇ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ
ਫ਼ਤਹਿਗੜ੍ਹ ਸਾਹਿਬ: ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਧੀਆਂ-ਭੈਣਾਂ ਨੂੰ ਰੱਖੜੀ ਮੌਕੇ ਵੱਡੀ ਸੌਗਾਤ ਵੀ ਦਿੱਤੀ ਜਾਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਆਮ ਖਾਸ ਬਾਗ ਵਿਖੇ ਕਰਵਾਏ “ਤੀਆਂ ਤੀਜ ਦੀਆਂ” ਮੇਲੇ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਸਭ ਤੋਂ ਨੇੜੇ ਦਾ ਰਿਸ਼ਤਾ ਮਾਵਾਂ ਤੇ ਧੀਆਂ ਦਾ ਰਿਸ਼ਤਾ ਹੁੰਦਾ ਹੈ। ਸਾਡੇ ਲੋਕ ਗੀਤਾਂ ਤੇ ਬੋਲੀਆਂ ਵਿੱਚੋਂ ਇਸ ਰਿਸ਼ਤੇ ਦੀ ਮਹਿਕ ਆਉਂਦੀ ਹੈ। ਜਦੋਂ ਧੀਆਂ ਦਾ ਵਿਛੋੜਾ ਪੈਂਦਾ ਹੈ ਤਾਂ ਸਭ ਤੋਂ ਵੱਧ ਸੱਟ ਮਾਵਾਂ ਨੂੰ ਹੀ ਵੱਜਦੀ ਹੈ। ਭਰੂਣ ਹੱਤਿਆ ਤੇ ਦਾਜ ਤੋਂ ਤਾਂ ਹੁਣ ਬਚਾਅ ਹੋ ਰਿਹਾ ਹੈ ਪਰ ਹੁਣ ਵਿਦੇਸ਼ ਜਾਣ ਦੀ ਰੀਤ ਚੱਲ ਪਈ ਹੈ। ਆਪਣੀਆਂ ਧੀਆਂ ਨੂੰ ਵਿਦੇਸ਼ਾਂ ਦੀ ਧਰਤੀ ‘ਤੇ ਖੁਆਰ ਹੋਣ ਤੋਂ ਸਭ ਤੋਂ ਵੱਧ ਮਾਵਾਂ ਹੀ ਬਚਾਅ ਸਕਦੀਆਂ ਹਨ। ਭਰੂਣ ਹੱਤਿਆਂ ਵਿਰੁੱਧ ਸਭ ਤੋਂ ਮਜ਼ਬੂਤੀ ਨਾਲ ਮਾਵਾਂ ਹੀ ਖੜ੍ਹ ਸਕਦੀਆਂ ਹਨ। ਸਰਕਾਰ ਵੱਲੋਂ ਆਪਣੇ ਪੱਧਰ ਉੱਤੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਪਰ ਧੀਆਂ ਦੀ ਤਰੱਕੀ ਵਿੱਚ ਸਭ ਤੋਂ ਅਹਿਮ ਰੋਲ ਮਾਵਾਂ ਦਾ ਹੀ ਹੈ।
ਪੈਰਿਸ ਓਲੰਪਿਕ ਦੇ ਅੰਤ ‘ਚ ਆਵੇਗਾ ਵਿਨੇਸ਼ ਫੋਗਾਟ ਦੇ ਮੈਡਲ ‘ਤੇ ਫੈਸਲਾ
ਮੁੱਖ ਮਹਿਮਾਨ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਨੇ ਘਰਾਂ ਦੀਆਂ ਚਾਰਦੀਵਾਰੀਆਂ ਵਿੱਚੋਂ ਨਿਕਲ ਕੇ ਆਪਣਾ ਅਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਦੇ ਇਤਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੀਆਂ ਧੀਆਂ-ਭੈਣਾਂ ਲਈ ਬਜਟ ਵਿੱਚ ਉਚੇਚਾ ਹਿੱਸਾ ਰੱਖਿਆ ਹੋਵੇ। ਬਹੁਤ ਕੰਮ ਕੀਤਾ ਗਿਆ ਹੈ ਪਰ ਹਾਲੇ ਵੀ ਕੰਮ ਐਨਾ ਕਰਨਾ ਬਾਕੀ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਧੀਆਂ ਜੰਮਣ ਸਬੰਧੀ ਇਕ ਵਾਰ ਵੀ ਸ਼ੰਕਾ ਖੜ੍ਹਾ ਨਾ ਹੋਵੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਦੀਆਂ ਸਕੀਮਾਂ ਦਾ ਲਾਭ ਲੈਣ ਬਾਬਤ ਜੇਕਰ ਕੋਈ ਦਿੱਕਤ ਆਉਂਦੀ ਹੈ ਤਾਂ ਫੌਰੀ ਅਧਿਕਾਰੀਆਂ ਦੇ ਧਿਆਨ ਲਿਆਂਦੀ ਜਾਵੇ, ਹਰ ਮੁਸ਼ਕਲ ਫੌਰੀ ਦੂਰ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨਾਲ ਸਬੰਧਤ ਅਤੇ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਉਦੇਸ਼ ਤਹਿਤ ਪੰਜਾਬ ਸਰਕਾਰ ਵੱਲੋਂ ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ ਹੁਣ ਤਕ ਪ੍ਰਾਪਤ ਹੋਈਆਂ ਕਰੀਬ 03 ਹਜ਼ਾਰ ਅਰਜ਼ੀਆਂ ਵਿੱਚੋਂ ਸੂਬੇ ਦੇ 1704 ਬੱਚਿਆਂ ਦੀ ਵਿੱਤੀ ਸਹਾਇਤਾ ਲਈ ਚਾਲੂ ਵਿੱਤੀ ਸਾਲ ਦੌਰਾਨ 7.91 ਕਰੋੜ ਰੁਪਏ ਜਾਰੀ ਕੀਤੇ ਗਏ ਹਨ। 31 ਮਾਰਚ 2025 ਤਕ 07 ਹਜ਼ਾਰ ਬੱਚੇ ਇਸ ਸਕੀਮ ਅਧੀਨ ਕਵਰ ਕੀਤੇ ਜਾਣੇ ਹਨ।
ਅਹਿਮਦਾਬਾਦ ਅਤੇ ਮੁੰਬਈ ਵਿਚਕਾਰ 20 ਕੋਚਾਂ ਵਾਲੀ ਪਹਿਲੀ ਵੰਦੇ ਭਾਰਤ ਟਰੇਨ ਦਾ ਟ੍ਰਾਇਲ ਰਨ ਸ਼ੁਰੂ
ਕੈਬਨਿਟ ਮੰਤਰੀ ਨੇ ਦੱਸਿਆ ਕਿ ਬੱਚਿਆਂ ਵੱਲੋਂ ਭੀਖ ਮੰਗਣ ਸਬੰਧੀ ਮਾਪਿਆਂ ਨੂੰ ਜ਼ਿੰਮੇਵਾਰ ਬਣਾਉਣ ਲਈ ਪੰਜਾਬ ਬੈਗਰੀ ਐਕਟ 1971 ਵਿੱਚ ਵੀ ਸੋਧ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਰਕਾਰ ਵੱਲੋਂ 1028 ਹੈਲਪ ਲਾਈਨ ਨੰਬਰ ਕਾਰਜਸ਼ੀਲ ਹੈ। ਜਿਸ ਕਿਸੇ ਨੂੰ ਵੀ ਕੋਈ ਵੀ ਬੇਸਹਾਰਾ, ਬਾਲ ਮਜ਼ਦੂਰੀ ਕਰਦਾ ਜਾਂ ਭੀਖ ਮੰਗਦਾ ਬੱਚਾ ਮਿਲਦਾ ਹੈ ਤਾਂ ਇਸ ਨੰਬਰ ਉੱਤੇ ਜਾ ਸੂਚਨਾ ਦਿੱਤੀ ਜਾਵੇ। ਸੂਚਨਾ ਮਿਲਣ ‘ਤੇ ਫੌਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਸ. ਲਖਬੀਰ ਸਿੰਘ ਰਾਏ ਨੇ ਅੱਜ ਦੇ ਇਹ ਮੇਲਾ ਐਨੇ ਵਧੀਆ ਤਰੀਕੇ ਨਾਲ ਉਲੀਕਿਆ ਗਿਆ ਹੈ ਕਿਹਾ ਕਿ ਇੱਥੇ ਧੀਆਂ-ਭੈਣਾਂ ਵੱਡੀ ਗਿਣਤੀ ਵਿੱਚ ਆਈਆਂ ਹਨ, ਜਿਸ ਲਈ ਉਹਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਧਾਈ ਦਿੱਤੀ। ਹਲਕਾ ਵਿਧਾਇਕ ਨੇ ਕਿਹਾ ਕਿ ਸਮਾਜ ਲਗਾਤਾਰ ਤਰੱਕੀ ਕਰ ਰਿਹਾ ਹੈ ਤੇ ਅੱਜ ਪੰਜਾਬ ਵਿੱਚ ਵੱਡੀ ਗਿਣਤੀ ਮਹਿਲਾ ਅਫ਼ਸਰ ਤਾਇਨਾਤ ਹਨ, ਜਿਹੜੀ ਕਿ ਮਾਣ ਵਾਲੀ ਗੱਲ ਹੈ। ਤੀਆਂ ਸਾਡੇ ਸੱਭਿਆਚਾਰ ਸਦੀਆਂ ਪੁਰਾਣਾ ਤਿਉਹਾਰ ਹੈ ਪਰ ਪਿਛਲੇ ਕੁਝ ਸਮੇਂ ਤੋਂ ਲੋਕ ਇਸ ਤੋਂ ਦੂਰ ਹੋ ਰਹੇ ਸਨ। ਪਰ ਹੁਣ ਥੋੜ੍ਹੇ ਸਮੇਂ ਤੋਂ ਪੰਜਾਬ ਸਰਕਾਰ ਨੇ ਇਹ ਨਿਵੇਕਲਾ ਉਪਰਲਾ ਕੀਤਾ ਹੈ, ਜਿਸ ਨਾਲ ਨੌਜਵਾਨ ਪੀੜ੍ਹੀ ਮੁੜ ਆਪਣੇ ਅਮੀਰ ਵਿਰਸੇ ਨਾਲ ਜੁੜ ਰਹੀ ਹੈ।
ਮੁੱਖ ਮੰਤਰੀ ਵੱਲੋਂ ਪੈਰਿਸ ਉਲੰਪਿਕ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਮੁਬਾਰਕਬਾਦ
ਪੁਰਾਣੇ ਸਮੇਂ ਵਿੱਚ ਦੂਰ ਦੁਰਾਡੇ ਵਿਆਹੀਆਂ ਧੀਆਂ ਵਾਪਿਸ ਪੇਕੇ ਆਉਂਦੀਆਂ ਸਨ ਤੇ ਤੀਆਂ ਮਨਾਉਂਦੀਆਂ ਸਨ। ਹੁਣ ਸਾਡੀਆਂ ਧੀਆਂ ਭੈਣਾਂ ਵਿਦੇਸ਼ਾਂ ਵਿੱਚ ਜਾਂਦੀਆਂ ਹਨ ਤੇ ਉਹਨਾਂ ਨੂੰ ਤੀਆਂ ਵੇਲੇ ਜ਼ਰੂਰ ਪੰਜਾਬ ਆ ਕੇ ਅਜਿਹੇ ਮੇਲਿਆਂ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਇਸ ਮੌਕੇ ਕਰਵਾਏ “ਬੇਬੀ ਤੀਜ” ਮੁਕਾਬਲੇ ਵਿੱਚ ਪਹਿਲਾ ਸਥਾਨ ਮਨਸਿਮਰ ਕੌਰ, ਦੂਜਾ ਸਥਾਨ ਜਪਜੀ ਕੌਰ ਤੇ ਤੀਜਾ ਸਥਾਨ ਹਰਨੂਰ ਕੌਰ ਨੇ ਹਾਸਲ ਕੀਤਾ, ਜਿਨ੍ਹਾਂ ਦਾ ਮੁੱਖ ਮਹਿਮਾਨ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਡਾ. ਬਲਜੀਤ ਕੌਰ, ਵਿਧਾਇਕ ਸ. ਲਖਬੀਰ ਸਿੰਘ ਰਾਏ ਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦਾ ਵੀ ਫੁਲਕਾਰੀ ਦੇ ਨਾਲ ਸਨਮਾਨ ਕੀਤਾ ਗਿਆ। ਆਮ ਖਾਸ ਬਾਗ ਵਿਖੇ ਮੇਲੇ ਦੌਰਾਨ ਵੱਖ-ਵੱਖ ਪੰਜਾਬੀ ਵੰਨਗੀਆਂ ਦੇ ਸ਼ਾਨਦਾਰ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪੰਜਾਬੀ ਵਿਰਸੇ ਨਾਲ ਜੁੜੀਆਂ ਖਾਣ ਪੀਣ ਦੀਆਂ ਲਜ਼ੀਜ਼ ਵਸਤਾਂ ਦੇ ਸਟਾਲ ਵੀ ਲਗਾਏ ਗਏ ਜਿਥੇ ਕਿ ਜ਼ਿਲ੍ਹਾ ਵਾਸੀਆਂ ਨੇ ਬੜੇ ਸ਼ੌਕ ਨਾਲ ਆਪਣੀਆਂ ਮਨਪਸੰਦ ਚੀਜ਼ਾਂ ਦਾ ਲੁਤਫ ਉਠਾਇਆ।
ਉੱਘੇ ਲੇਖਕ ਪ੍ਰਿੰਸੀਪਲ ਸਰਵਣ ਸਿੰਘ ਨੇ ਆਪਣਾ ‘ਖ਼ੇਡ ਰਤਨ ਪੁਰਸਕਾਰ’ ਵਿਨੇਸ਼ ਫ਼ੋਗਾਟ ਦੀ ਝੋਲੀ ਪਾਇਆ
ਇਸ ਮੌਕੇ ਪੀਂਘ ਪਾਉਣ, ਮਹਿੰਦੀ ਲਗਾਉਣ, ਪੰਜਾਬੀ ਖੇਡ ਪੀਚੋ, ਚਰਖਾ ਕੱਤਣਾ ਅਤੇ ਹੋਰ ਕਈ ਸੱਭਿਆਚਾਰਕ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੀਆਂ ਮੁਟਿਆਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਆਮ ਲੋਕਾਂ ਦਾ ਕਹਿਣਾ ਸੀ ਕਿ ਪ੍ਰਸ਼ਾਸਨ ਵੱਲੋਂ ਨਵੀਂ ਪੀੜ੍ਹੀ ਦੇ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਲਈ ਕੀਤੇ ਇਸ ਉਪਰਾਲੇ ਦਾ ਨੌਜਵਾਨਾਂ ਨੂੰ ਕਾਫੀ ਲਾਭ ਹੋਵੇਗਾ ਅਤੇ ਉਹ ਆਪਣੇ ਅਮੀਰ ਸੱਭਿਆਚਾਰ ਬਾਰੇ ਜਾਗਰੂਕ ਹੋਣਗੇ। ਲੋਕਾਂ ਨੇ ਇਹ ਵੀ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸੇਧ ਦੇਣ ਵਾਲੇ ਅਜਿਹੇ ਪ੍ਰੋਗਰਾਮ ਹੋਰ ਵੀ ਕਰਵਾਏ ਜਾਣੇ ਚਾਹੀਦੇ ਹਨ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ, ਇਸਤ੍ਰੀ ਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਸਕੱਤਰ ਸ਼੍ਰੀਮਤੀ ਵਿੰਮੀ ਭੁੱਲਰ,
ਸੰਯੁਕਤ ਸਕੱਤਰ ਸ਼੍ਰੀ ਅਨੰਦ ਸਾਗਰ ਸ਼ਰਮਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਸ. ਗੁਰਿੰਦਰ ਸਿੰਘ ਢਿੱਲੋਂ, ਐੱਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀਮਤੀ ਇਸਮਤ ਵਿਜੈ ਸਿੰਘ, ਐੱਸ.ਡੀ.ਐਮ.ਖਮਾਣੋਂ ਸ਼੍ਰੀਮਤੀ ਮਨਰੀਤ ਰਾਣਾ, ਡੀ.ਐੱਸ.ਪੀ. ਫ਼ਤਹਿਗੜ੍ਹ ਸਾਹਿਬ ਸੁਖਨਾਜ਼ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ. ਗੁਰਮੀਤ ਸਿੰਘ, ਜ਼ਿਲ੍ਹਾ ਸਮਾਜਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਜੋਬਨ ਗਿੱਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ. ਹਰਭਜਨ ਸਿੰਘ ਮਹਿਮੀ, ਪੀ ਏ ਮਾਨਵ ਟਿਵਾਣਾ, ਸਮੂਹ ਸੀਡੀਪੀਓਜ਼ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.