IndiaPunjabTop News

ਸੁਪਰੀਮ ਕੋਰਟ ਨੇ ’84 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਦੇ ਦੋਸ਼ੀਆਂ ਵਿੱਚੋਂ ਇੱਕ ਬਲਵਾਨ ਖੋਖਰ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ

The Supreme Court rejected the bail plea of ​​Balwan Khokhar, one of the accused in the '84 anti-Sikh riots case

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਦੇ ਦੋਸ਼ੀਆਂ ਵਿੱਚੋਂ ਇੱਕ ਬਲਵਾਨ ਖੋਖਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਦਿੱਲੀ ਕਾਂਗਰਸ ਦੇ ਸਾਬਕਾ ਕੌਂਸਲਰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਪਿਛਲੇ ਮਹੀਂਨੇ ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ਦੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਕੌਂਸਲਰ ਬਲਵਾਨ ਖੋਖਰ ਦੀ ਜ਼ਮਾਨਤ ਪਟੀਸ਼ਨ ’ਤੇ ਸੀਬੀਆਈ ਤੋਂ ਜਵਾਬ ਮੰਗਿਆ ਸੀ।

Navjot Sidhu ਦੇ ਸਾਥੀ ਦਾ ਵੱਡਾ ਖ਼ੁਲਾਸਾ! Raja Warring ਲਈ ਵੱਡੀ ਚੁਣੌਤੀ? | D5 Channel Punjabi

ਦਰਅਸਲ ਬਲਵਾਨ ਖੋਖਰ ਨੇ ਜੇਲ੍ਹ ’ਚ ਕਰੀਬ ਨੌਂ ਸਾਲ ਗੁਜ਼ਾਰਨ ਅਤ ਵੱਖ-ਵੱਖ ਆਧਾਰਾਂ ’ਤੇ ਜ਼ਮਾਨਤ ਦੀ ਅਪੀਲ ਕੀਤੀ ਸੀ। ਖੋਖਰ ਤੋਂ ਇਲਾਵਾ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਅਤੇ ਸਾਬਕਾ ਵਿਧਾਇਕ ਮਹੇਂਦਰ ਯਾਦਵ ਇਸੇ ਮਾਮਲੇ ’ਚ ਉਮਰ ਕੈਦ ਅਤੇ 10 ਸਾਲ ਦੀ ਜੇਲ੍ਹ ਦੀ ਸਜ਼ਾ ਕੱਟ ਰਹੇ ਹਨ। ਇਸ ਤੋਂ ਪਹਿਲਾਂ ਮਈ 2020 ਦੇ ਵਿੱਚ ਸੁਪਰੀਮ ਕੋਰਟ ਨੇ ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਨੂੰ ਸਿਹਤ ਦੇ ਆਧਾਰ ’ਤੇ ਅੰਤ੍ਰਿਮ ਜ਼ਮਾਨਤ ਜਾਂ ਪੈਰੋਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਸੱਜਣ ਕੁਮਾਰ ਅਤੇ ਬਲਵਾਨ ਖੋਖਰ ਦਿੱਲੀ ਹਾਈ ਕੋਰਟ ਵੱਲੋਂ 17 ਦਸੰਬਰ 2018 ਨੂੰ ਮਾਮਲੇ ’ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਤਿਹਾੜ ਜੇਲ੍ਹ ’ਚ ਬੰਦ ਹਨ।

ਬੰਦ ਹੋਵੇਗੀ 300 Unit ਮਾਫ਼? ਵੱਡੇ ਅਫ਼ਸਰ ਦਾ ਵੱਡਾ ਬਿਆਨ! Delhi ਤੱਕ ਸ਼ੁਰੂ ਹੋਈ ਹਿਲਜੁਲ | D5 Channel Punjabi

ਖੋਖਰ ਦੀ ਉਮਰ ਕੈਦ ਦੀ ਸਜ਼ਾ ਨੂੰ ਦਿੱਲੀ ਹਾਈ ਕੋਰਟ ਦੇ ਵੱਲੋਂ 2018 ’ਚ ਕਾਇਮ ਰੱਖਿਆ ਗਿਆ ਸੀ। ਜਦਕਿ ਦਿੱਲੀ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ 2013 ’ਚ ਹੇਠਲੀ ਅਦਾਲਤ ਵੱਲੋਂ ਦੱਖਣ-ਪੱਛਮ ਦਿੱਲੀ ’ਚ ਪਾਲਮ ਕਾਲੋਨੀ ’ਚ 1-2 ਨਵੰਬਰ, 1084 ਨੂੰ ਰਾਜ ਨਗਰ ਪਾਰਟ-1 ’ਚ ਪੰਜ ਸਿੱਖਾਂ ਦਾ ਕਤਲ ਕਰਨ ਅਤੇ ਰਾਜ ਨਗਰ ਪਾਰਟ-2 ’ਚ ਇੱਕ ਗੁਰਦੁਆਰੇ ਨੂੰ ਅੱਗ ਲਗਾਉਣ ਨਾਲ ਸਬੰਧਤ ਮਾਮਲੇ ’ਚ ਬਰੀ ਕਰਨ ਦੇ ਫ਼ੈਸਲੇ ਨੂੰ ਪਲਟ ਦਿੱਤਾ ਸੀ। ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੇ ਦੋ ਸਿੱਖ ਸੁਰੱਖਿਆ ਮੁਲਾਜ਼ਮਾਂ ਵੱਲੋਂ 31 ਅਕਤੂਬਰ, 1984 ਨੂੰ ਹੱਤਿਆ ਤੋਂ ਬਾਅਦ ਸਿੱਖ ਵਿਰੋਧੀ ਦੰਗੇ ਭੜਕ ਗਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button