Breaking NewsIndiaNationalTop News

Train Accident In Odisha : ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ਵਿੱਚ ਵੱਡਾ ਰੇਲ ਹਾਦਸਾ, ਕੋਰੋਮੰਡਲ ਐਕਸਪ੍ਰੈਸ ਮਾਲ ਗੱਡੀ ਨਾਲ ਟਕਰਾ ਪਟੜੀ ਤੋਂ ਉਤਰੀ

ਓਡੀਸ਼ਾ : ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ਵਿੱਚ ਬਹਾਨਾਗਾ ਰੇਲਵੇ ਸਟੇਸ਼ਨ ਨੇੜੇ ਇੱਕ ਐਕਸਪ੍ਰੈਸ ਰੇਲ ਹਾਦਸੇ ਦਾ ਸ਼ਿਕਾਰ ਹੋ ਗਈ। ਖੋਜ ਅਤੇ ਬਚਾਅ ਕਾਰਜ ਲਈ ਟੀਮਾਂ ਮੌਕੇ ‘ਤੇ ਰਵਾਨਾ ਹੋ ਗਈਆਂ ਹਨ। ਕੁਲੈਕਟਰ, ਬਾਲਾਸੋਰ ਨੂੰ ਵੀ ਸਾਰੇ ਲੋੜੀਂਦੇ ਪ੍ਰਬੰਧ ਕਰਨ ਲਈ ਮੌਕੇ ‘ਤੇ ਪਹੁੰਚਣ ਅਤੇ ਰਾਜ ਪੱਧਰ ਤੋਂ ਕੋਈ ਵਾਧੂ ਮਦਦ ਦੀ ਲੋੜ ਪੈਣ ‘ਤੇ ਐਸਆਰਸੀ ਨੂੰ ਸੂਚਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਜਾਣਕਾਰੀ ਮੁਤਾਬਕ ਕੋਰੋਮੰਡਲ ਸੁਪਰਫਾਸਟ ਐਕਸਪ੍ਰੈੱਸ ਰੇਲਗੱਡੀ ਅੱਜ ਸ਼ਾਮ ਬਾਲਾਸੌਰ ਦੇ ਬਹਾਨਗਾ ਇਲਾਕੇ ‘ਚ ਇਕ ਮਾਲ ਗੱਡੀ ਨਾਲ ਟਕਰਾ ਗਈ। ਇਸ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਦੇ ਘੱਟੋ-ਘੱਟ 8 ਡੱਬੇ ਪਟੜੀ ਤੋਂ ਉਤਰ ਗਏ। ਹਾਦਸੇ ਤੋਂ ਬਾਅਦ ਕਈ ਯਾਤਰੀਆਂ ਦੇ ਜ਼ਖਮੀ ਹੋਣ ਦਾ ਖਦਸ਼ਾ ਹੈ। ਸਥਾਨਕ ਅਧਿਕਾਰੀਆਂ, ਪੁਲਿਸ ਅਤੇ ਰੇਲਵੇ ਵੱਲੋਂ ਜੰਗੀ ਪੱਧਰ ‘ਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button