Breaking NewsD5 specialNewsPress ReleasePunjabTop News

Tripat Rajinder Singh Bajwa ਨੇ ਚੰਗੇ ਸ਼ਾਸਨ, ਸਮਾਜਿਕ ਸਮਾਵੇਸ਼, ਮਹਿਲਾ ਸਸ਼ਕਤੀਕਰਨ ਤੇ ਆਰਥਿਕ ਵਿਕਾਸ ‘ਚ ਪੀ.ਆਰ.ਆਈਜ਼ ਦੀ ਭੂਮਿਕਾ ਦੀ ਕੀਤੀ ਸ਼ਲਾਘਾ

ਗ੍ਰਾਮ ਪੰਚਾਇਤ ਵਿਕਾਸ ਯੋਜਨਾ ਨੂੰ ਸਥਾਈ ਵਿਕਾਸ ਟੀਚਿਆਂ ਨਾਲ ਜੋੜਨ ਸਬੰਧੀ ਮੈਨੂਅਲ ਲਾਂਚ

ਚੰਡੀਗੜ੍ਹ/ਐਸ.ਏ.ਐਸ.ਨਗਰ: ਪੰਚਾਇਤਾਂ ਨੂੰ ਵਿਕਾਸ ਯੋਜਨਾਵਾਂ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ Tripat Rajinder Singh Bajwa ਨੇ ਅੱਜ “ਗ੍ਰਾਮ ਪੰਚਾਇਤ ਵਿਕਾਸ ਯੋਜਨਾ ਨੂੰ ਸਥਾਈ ਵਿਕਾਸ ਟੀਚਿਆਂ ਨਾਲ ਜੋੜਨਾ” ਨਾਮੀ ਟ੍ਰੇਨਿੰਗ ਮੈਨੂਅਲ ਲਾਂਚ ਕੀਤਾ। ਵਿਕਾਸ ਭਵਨ ਮੁਹਾਲੀ ਵਿਖੇ ਹੋਏ ਇੱਕ ਸਮਾਗਮ ਵਿੱਚ ਸ੍ਰੀ Bajwa ਨੇ ਕਿਹਾ ਕਿ ਟ੍ਰੇਨਿੰਗ ਮੈਨੂਅਲ ਐਸਡੀਜੀ (ਸਥਾਈ ਵਿਕਾਸ ਟੀਚੇ) ਕੋਆਰਡੀਨੇਸ਼ਨ ਸੈਂਟਰ, ਯੋਜਨਾਬੰਦੀ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਦੇ ਸੂਬਾਈ ਸੰਸਥਾਨ, ਪੰਜਾਬ ਸਰਕਾਰ ਵੱਲੋਂ ਸਾਂਝੇ ਤੌਰ ‘ਤੇ ਤਿਆਰ ਕੀਤਾ ਗਿਆ ਹੈ।

ਵੱਡਾ ਧਮਾਕਾ, ਹਿਰਾਸਤ ‘ਚ ਕੈਪਟਨ? D5 Channel Punjabi

ਇਸ ਸਿਖਲਾਈ ਮੈਨੂਅਲ ਦਾ ਉਦੇਸ਼ ਸਥਾਈ ਵਿਕਾਸ ਟੀਚਿਆਂ ਦੇ ਫਰੇਮਵਰਕ ਵਿੱਚ ਉਹਨਾਂ ਦੀਆਂ ਸਬੰਧਤ ਗ੍ਰਾਮ ਪੰਚਾਇਤਾਂ ਲਈ ਇੱਕ ਸਮਾਵੇਸ਼ੀ ਅਤੇ ਸੰਪੂਰਨ ਵਿਕਾਸ ਯੋਜਨਾ ਵਿਕਸਿਤ ਕਰਨ ਲਈ ਪੀਆਰਆਈ ਮੈਂਬਰਾਂ ਦੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨਾ ਹੈ। ਐਸਡੀਜੀਸੀਸੀ ਅਤੇ ਐਸਆਈਆਰਡੀ ਐਂਡ ਪੀਆਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮੈਨੂਅਲ ਯਕੀਨੀ ਤੌਰ ‘ਤੇ ਇੱਕ ਮਾਰਗਦਰਸ਼ਕ ਦਸਤਾਵੇਜ਼ ਹੋਵੇਗਾ ਅਤੇ ਵਿਕਾਸ ਯੋਜਨਾਵਾਂ ਵਿੱਚ ਸਥਾਈ ਵਿਕਾਸ ਟੀਚਿਆਂ ਨੂੰ ਏਕੀਕ੍ਰਿਤ ਕਰਨ ਲਈ ਪੀਆਰਆਈ ਮੈਂਬਰਾਂ ਦੀ ਯੋਜਨਾਬੱਧ ਅਤੇ ਸਥਾਈ ਸਮਰੱਥਾ ਨਿਰਮਾਣ ਵਿੱਚ ਮਦਦ ਕਰੇਗਾ। ਉਨ੍ਹਾਂ ਪੰਚਾਇਤ ਮੈਂਬਰਾਂ ਨੂੰ ਸੁਸ਼ਾਸਨ, ਸਮਾਜਿਕ ਸ਼ਮੂਲੀਅਤ, ਮਹਿਲਾ ਸਸ਼ਕਤੀਕਰਨ ਅਤੇ ਆਰਥਿਕ ਵਿਕਾਸ ਲਈ ਕੰਮ ਕਰਨ ਦੀ ਅਪੀਲ ਵੀ ਕੀਤੀ।

Ludhiana Court Blast News || ਲੁਧਿਆਣਾ ਅਦਾਲਤ ‘ਚ ਹੋਇਆ ਵੱਡਾ ਬਲਾਸਟ, ਧਮਾਕੇ ਨਾਲ ਕੰਬੀ ਸਾਰੀ ਬਿਲਡਿੰਗ

ਉਨ੍ਹਾਂ ਇਹ ਵੀ ਕਿਹਾ ਕਿ ਸਥਾਈ ਵਿਕਾਸ ਟੀਚਿਆਂ ਦੇ ਲਾਗੂਕਰਨ ਅਤੇ ਪ੍ਰਾਪਤੀ ਲਈ ਗ੍ਰਾਮ ਪੰਚਾਇਤਾਂ ਪੰਚਾਇਤੀ ਰਾਜ ਦੀਆਂ ਸਭ ਤੋਂ ਢੁੱਕਵੀਂਆਂ ਅਤੇ ਪ੍ਰਭਾਵਸ਼ਾਲੀ ਏਜੰਸੀਆਂ ਹਨ। ਸ੍ਰੀ Bajwa ਨੇ ਅੱਗੇ ਕਿਹਾ ਕਿ ਸਥਾਈ ਵਿਕਾਸ ਟੀਚਿਆਂ ਦੇ ਲਾਗੂਕਰਨ ਲਈ ਪੰਜਾਬ ਸਰਕਾਰ ਨੇ ਯੂਐਨਡੀਪੀ ਦੇ ਸਹਿਯੋਗ ਨਾਲ ਸੂਬਾ ਪੱਧਰ ‘ਤੇ ਯੋਜਨਾਬੰਦੀ ਵਿਭਾਗ ਦੀ ਅਗਵਾਈ ਹੇਠ ਐਸਡੀਜੀ ਕੋਆਰਡੀਨੇਸ਼ਨ ਸੈਂਟਰ (ਐਸਡੀਜੀਸੀਸੀ) ਸਥਾਪਤ ਕੀਤੇ ਹਨ। ਐਸਡੀਜੀਸੀਸੀ ਐਸਡੀਜੀ ਫਰੇਮਵਰਕ ਦੇ ਲਾਗੂਕਰਨ ਅਤੇ ਸਫਲਤਾ ਲਈ ਸਬੰਧਤ ਸਰਕਾਰੀ ਵਿਭਾਗਾਂ, ਤਕਨੀਕੀ ਏਜੰਸੀਆਂ, ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ, ਸਿਵਲ ਸੁਸਾਇਟੀ ਸੰਗਠਨ ਅਤੇ ਅਕਾਦਮਿਕ ਸੰਸਥਾਵਾਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ ਤਾਂ ਜੋ ਸੂਬਾ ਸਰਕਾਰ ਦੀ ਪਹਿਲਕਦਮੀ ਨੂੰ ਲੋੜੀਂਦਾ ਹੁਲਾਰਾ ਦਿੱਤਾ ਜਾ ਸਕੇ।

ਲੁਧਿਆਣਾ ਬਲਾਸਟ ਮਾਮਲੇ ‘ਚ ਅਪਡੇਟ, ਮਿਲੇ ਅਹਿਮ ਸੁਰਾਗ !ਕੇਂਦਰ ਸਰਕਾਰ ਦਾ ਐਕਸ਼ਨ || D5 Channel Punjabi

ਇਸ ਮੌਕੇ ਸੰਬੋਧਨ ਕਰਦਿਆਂ ਯੋਜਨਾਬੰਦੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ ਨੇ ਕਿਹਾ ਕਿ ਪੰਚਾਇਤਾਂ ਜ਼ਮੀਨੀ ਪੱਧਰ ‘ਤੇ ਬਦਲਾਅ ਲਿਆਉਣ ਲਈ ਰਾਸ਼ਟਰੀ ਅਤੇ ਸੂਬੇ ਦੇ ਮਹੱਤਵਪੂਰਨ ਵਿਸ਼ਿਆਂ ‘ਤੇ ਪ੍ਰਮੁੱਖ ਸਕੀਮਾਂ ਨੂੰ ਪ੍ਰਭਾਵੀ ਅਤੇ ਕੁਸ਼ਲਤਾ ਨਾਲ ਲਾਗੂਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।  ਉਨ੍ਹਾਂ ਅੱਗੇ ਕਿਹਾ ਕਿ ਸਥਾਈ ਵਿਕਾਸ ਟੀਚਿਆਂ ਨੂੰ ਪ੍ਰਾਪਤ ਕਰਨ ਲਈ, ਪੀਆਰਆਈ ਦੇ ਨੁਮਾਇੰਦਿਆਂ ਨੂੰ ਜ਼ਮੀਨੀ ਪੱਧਰ ‘ਤੇ ਇਕਜੁੱਟ ਅਤੇ ਕੇਂਦ੍ਰਿਤ ਢੰਗ ਨਾਲ ਕੰਮ ਕਰਨਾ ਚਾਹੀਦਾ ਹੈ। ਇਸ ਤੋਂ ਪਹਿਲਾਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਨੁਮਾਇੰਦਿਆਂ ਦਾ ਸੁਆਗਤ ਕਰਦਿਆਂ ਕਿਹਾ ਕਿ ਇਹ ਮੈਨੂਅਲ ਸੂਬੇ ਵਿੱਚ ਸਥਾਈ ਵਿਕਾਸ ਟੀਚਿਆਂ ਨੂੰ ਹਾਸਲ ਕਰਨ ਲਈ ਇੱਕ ਮੀਲ ਪੱਥਰ ਸਾਬਤ ਹੋਵੇਗਾ ਅਤੇ ਇਹ ਯਕੀਨੀ ਤੌਰ ‘ਤੇ ਪੀਆਰਆਈ ਮੈਂਬਰਾਂ ਨੂੰ ਸਥਾਈ ਵਿਕਾਸ ਟੀਚਿਆਂ ਨੂੰ ਏਕੀਕ੍ਰਿਤ ਕਰਕੇ ਜੀਪੀਡੀਪੀਜ਼ ਵਿਕਸਿਤ ਕਰਨ ਵਿੱਚ ਮਦਦ ਕਰੇਗਾ ਜੋ ਕਿ ਸਮੇਂ ਦੀ ਲੋੜ ਹੈ।

‘ਆਪ’ ਆਗੂ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ਼ ਵਿਚਾਰ ਵਟਾਂਦਰਾ ਬਾਘਾਪੁਰਾਣਾ ਤੋਂ LIVE

ਉਨ੍ਹਾਂ ਅੱਗੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਭਾਈਚਾਰੇ ਦੀ ਸਰਗਰਮ ਸ਼ਮੂਲੀਅਤ ਰਾਹੀਂ ਸਥਾਈ ਵਿਕਾਸ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਰਕਾਰ ਨੂੰ ਇਸ ਵੱਲ ਧਿਆਨ ਦੇਣ ਦੀ ਜ਼ਰੂਰਤ ਹੈ। ਇਸ ਪ੍ਰੋਗਰਾਮ ਦੀ ਸਮਾਪਤੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਮਨਪ੍ਰੀਤ ਸਿੰਘ ਦੇ ਧੰਨਵਾਦ ਨਾਲ ਹੋਈ। ਇਸ ਦੌਰਾਨ ਪੀਆਰਆਈ ਮੈਂਬਰ, ਬੀਡੀਪੀਓਜ਼, ਯੋਜਨਾਬੰਦੀ ਵਿਭਾਗ, ਐਸਡੀਜੀ ਕੋਆਰਡੀਨੇਸ਼ਨ ਕੇਂਦਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕਰਮਚਾਰੀ ਸ਼ਾਮਲ ਹੋਏ। ਇਸ ਤੋਂ ਇਲਾਵਾ ਸੂਬੇ ਭਰ ਤੋਂ ਪੀ.ਆਰ.ਆਈ. ਮੈਂਬਰ ਵਰਚੁਅਲ ਤੌਰ ‘ਤੇ ਸ਼ਾਮਲ ਹੋਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button