Tripura ਦੇ ਲੋਕਾਂ ਨੂੰ PM Modi ਦੇਣ ਜਾ ਰਹੇ ਹਨ ਵੱਡਾ ਤੋਹਫਾ, ਬੈਂਕ ਖਾਤੇ ‘ਚ ਟਰਾਂਸਫਰ ਕਰਨਗੇ 700 ਕਰੋੜ, ਜਾਣੋ ਵੇਰਵਾ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤ੍ਰਿਪੁਰਾ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ।ਪੀਐਮ ਮੋਦੀ ਅੱਜ ਪ੍ਰਧਾਨ ਮੰਤਰੀ ਆਵਾਸ ਯੋਜਨਾ- ਗ੍ਰਾਮੀਣ ਦੀ ਪਹਿਲੀ ਕਿਸ਼ਤ ਜਾਰੀ ਕਰਨਗੇ ਅਤੇ ਤ੍ਰਿਪੁਰਾ ਦੇ 1.47 ਲੱਖ ਤੋਂ ਵੱਧ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ 700 ਕਰੋੜ ਰੁਪਏ ਟ੍ਰਾਂਸਫਰ ਕਰਨਗੇ।ਇਸ ਦੀ ਜਾਣਕਾਰੀ ਦਿੰਦੇ ਹੋਏ ਪੀਐਮ ਮੋਦੀ ਨੇ ਖੁਦ ਟਵੀਟ ਕੀਤਾ ਹੈ।ਟਵੀਟ ਵਿੱਚ ਜਾਣਕਾਰੀ ਦਿੰਦੇ ਹੋਏ ਪੀਐਮ ਮੋਦੀ ਨੇ ਲਿਖਿਆ ਕਿ ਤ੍ਰਿਪੁਰਾ ਦੇ 1.47 ਲੱਖ ਲਾਭਪਾਤਰੀਆਂ ਨੂੰ ਅੱਜ ਦੁਪਹਿਰ 1 ਵਜੇ ਪ੍ਰਧਾਨ ਮੰਤਰੀ ਆਵਾਸ ਯੋਜਨਾ – ਗ੍ਰਾਮੀਣ (PMAY-G) ਦੀ ਪਹਿਲੀ ਕਿਸ਼ਤ ਦਿੱਤੀ ਜਾਵੇਗੀ।
ਦਿੱਲੀ ਤੋ ਆਈ ਵੱਡੀ, ਖ਼ਬਰ ਜਲਦ ਮਿਲੂ ਖੁਸ਼ਖਬਰੀ || D5 Channel Punjabi
ਇਸ ਨਾਲ ਸੂਬੇ ਦੇ ਲੋਕਾਂ ਨੂੰ ਸਸ਼ਕਤੀਕਰਨ ਵੱਲ ਵੱਡਾ ਹੁਲਾਰਾ ਮਿਲੇਗਾ।ਤੁਹਾਨੂੰ ਦੱਸ ਦੇਈਏ ਕਿ ਇਸ ਯੋਜਨਾ ਦਾ ਮਕਸਦ ਬੇਘਰੇ ਲੋਕਾਂ ਨੂੰ ਘਰ ਮੁਹੱਈਆ ਕਰਵਾਉਣਾ ਹੈ।ਜਾਣਕਾਰੀ ਅਨੁਸਾਰ ਵੱਡੀ ਗਿਣਤੀ ਵਿੱਚ ਪੇਂਡੂ ਲੋਕ ਵੀ ਇਸ ਸਕੀਮ ਦਾ ਲਾਭ ਉਠਾ ਚੁੱਕੇ ਹਨ।ਇਸ ਸਕੀਮ ਤਹਿਤ ਗਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਪਰਿਵਾਰਾਂ ਨੂੰ ਪੱਕੇ ਮਕਾਨ ਬਣਾਉਣ ਲਈ 2,00,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਇਸ ਪ੍ਰੋਗਰਾਮ ਦੌਰਾਨ ਕੇਂਦਰੀ ਪੇਂਡੂ ਵਿਕਾਸ ਮੰਤਰੀ ਅਤੇ ਤ੍ਰਿਪੁਰਾ ਦੇ ਮੁੱਖ ਮੰਤਰੀ ਵੀ ਮੌਜੂਦ ਰਹਿਣਗੇ।
At 1 PM today, the first instalment of Pradhan Mantri Awaas Yojana – Gramin (PMAY-G) would be given to 1.47 lakh beneficiaries of Tripura. This will give a big impetus towards empowering the people of the state. https://t.co/YCQSDZL4od
— Narendra Modi (@narendramodi) November 14, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.