UN ‘ਚ ਅਮਰੀਕੀ ਅੰਬੈਸਡਰ ਨਿੱਕੀ ਹੈਲੀ ਨੇ ਦਿੱਤਾ ਅਸਤੀਫ਼ਾ
ਵਾਸ਼ਿੰਗਟਨ : ਸੰਯੁਕਤ ਰਾਸ਼ਟਰ ‘ਚ ਭਾਰਤੀ ਮੂਲ ਦੀ ਅਮਰੀਕੀ ਅੰਬੈਸਡਰ ਨਿੱਕੀ ਹੈਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸਥਾਨਕ ਮੀਡੀਆ ਦੀ ਖਬਰਾਂ ਅਨੁਸਾਰ ਰਾਸ਼ਟਰਪਤੀ ਟਰੰਪ ਨੇ ਹੈਲੀ ਦਾ ਅਸਤੀਫਾ ਕਬੂਲ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਸਾਲ ਦੇ ਅੰਤ ਤੱਕ ਆਪਣੇ ਅਹੁਦੇ ਦੀਆਂ ਜ਼ਿੰਮੇਵਾਰੀਆਂ ਨਿਭਾਉਗੀ। ਨਿੱਕੀ ਹੈਲੀ ਵੱਲੋਂ ਹਾਲ਼ੇ ਇਸ ਮੁੱਦੇ ਬਾਰੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ। Axios ਦੀ ਵੈਬਸਾਈਟ ਮੁਤਾਬਕ ਪਿਛਲੇ ਹਫ਼ਤੇ ਵ੍ਹਾਈਟ ਹਾਊਸ ਦੀ ਇਕ ਮੀਟਿੰਗ ਵਿੱਚ ਅਮਰੀਕੀ ਰਾਸ਼ਟਰਪਤੀ ਨਾਲ ਕਿਸੇ ਮੁੱਦੇ ਸਬੰਧੀ ਵਿਵਾਦ ਬਾਅਦ ਡੌਨਲਡ ਟਰੰਪ ਨੇ ਮੰਗਲਵਾਰ ਦੀ ਸਵੇਰ ਨੂੰ ਹੈਲੀ ਦੇ ਅਸਤੀਫ਼ੇ ਨੂੰ ਸਵੀਕਾਰ ਕਰ ਲਿਆ।
Read Also ਅਮਰੀਕੀ ਰਾਸ਼ਟਰਪਤੀ ਟਰੰਪ ਤੇ ਕਿਮ ਜੋਂਗ ਦੀ ਜਲਦ ਹੋਵੇਗੀ ਬੈਠਕ
ਇਸ ਸਬੰਧੀ ਵ੍ਹਾਈਟ ਹਾਊਸ ਤੋਂ ਅਜੇ ਕੋਈ ਪ੍ਰਤੀਕਿਰਿਆ ਨਹੀਂ ਆਈ ਪਰ ਰਾਸ਼ਟਰਪਤੀ ਡੋਨਲਡ ਟਰੰਪ ਨੇ ਟਵੀਟ ਕਰਕੇ ਕਿਹਾ ਹੈ ਕਿ ਉਹ ਅਮਰੀਕੀ ਸਮੇਂ ਮੁਤਾਬਕ ਸਵੇਰੇ 10 ਵਜੇ ਨਿੱਕੀ ਨੂੰ ਮਿਲਣਗੇ ਤੇ ਇਸ ਮੌਕੇ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਹੈਲੀ ਟਰੰਪ ਦੇ ਵੱਡੇ ਆਲੋਚਕਾਂ ਵਿੱਚ ਰਹੀ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਲਈ ਵੀ ਇਹ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਪਿਛਲੇ ਕੁਝ ਸਮੇ ਤੋਂ ਰਾਸ਼ਟਰਪਤੀ ਟਰੰਪ ਦੇ ਕਰੀਬੀਆਂ ਦਾ ਅਸਤੀਫ਼ਾ ਦੇਣ ਦਾ ਸਿਲਸਿਲਾ ਜਾਰੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.