Breaking NewsD5 specialIndiaNewsTop News

UP ‘ਚ ਸਿਲੰਡਰ ਫੱਟਣ ਨਾਲ ਡਿੱਗਿਆ 2 ਮੰਜ਼ਿਲਾ ਮਕਾਨ, 8 ਲੋਕਾਂ ਦੀ ਮੌਤ

ਗੋਂਡਾ : ਜ਼ਿਲ੍ਹੇ ਦੇ ਵਜ਼ੀਰਗੰਜ ਖੇਤਰ ‘ਚ ਮੰਗਲਵਾਰ ਦੀ ਦੇਰ ਰਾਤ ਇੱਕ ਮਕਾਨ ‘ਚ ਰਸੋਈ ਗੈਸ ਸਿਲੰਡਰ ਫਟਣ ਕਾਰਨ 8 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 15 ਦੇ ਕਰੀਬ ਲੋਕ ਮਲਬੇ ਹੇਠਾਂ ਦੱਬ ਗਏ। ਹਾਦਸੇ ਦੌਰਾਨ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਮੰਗਲਵਾਰ ਦੇਰ ਰਾਤ 11 ਵਜੇ ਦੇ ਕਰੀਬ ਪਿੰਡ ‘ਚ ਨੂਰਲ ਹਸਨ ਦੇ ਘਰ ਅਚਾਨਕ ਧਮਾਕਾ ਹੋਣ ਨਾਲ ਪੂਰੇ ਪਿੰਡ ‘ਚ ਹਫੜਾ-ਦਫੜੀ ਮਚ ਗਈ।

ਕਾਂਗਰਸ ‘ਚ ਪਏ ਘਮਾਸਾਣ ਦਾ ਸੱਚ ਆਇਆ ਸਾਹਮਣੇ!ਵੱਡੇ ਆਗੂ ਨੇ ਖੋਲ੍ਹਤਾ ਕੱਚਾ ਚਿੱਠਾ!ਆਇਆ ਸਿਆਸੀ ਭੂਚਾਲ!

ਇਸ ਭਿਆਨਕ ਹਾਦਸੇ ਦੌਰਾਨ 2 ਮਕਾਨ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਏ। ਮਲਬੇ ਹੇਠਾਂ ਅਜੇ ਹੋਰ ਲੋਕਾਂ ਦੇ ਦੱਬੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪਿੰਡ ਵਾਸੀਆਂ ਵੱਲੋਂ ਰਾਤ ਵੇਲੇ 112 ਨੰਬਰ ਡਾਇਲ ਕਰਕੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਸ ਅਤੇ ਪ੍ਰਸ਼ਾਸਨ ਵੱਲੋਂ ਜੇ. ਸੀ. ਬੀ. ਮਸ਼ੀਨ ਨਾਲ ਮਲਬੇ ਨੂੰ ਹਟਾਉਣ ਦਾ ਕੰਮ ਜਾਰੀ ਹੈ। ਧਮਾਕੇ ਦੇ ਕਾਰਨਾਂ ਦਾ ਪਤਾ ਲਾਉਣ ਲਈ ਫਾਰੈਂਸਿਕ ਟੀਮ ਨੂੰ ਲਾਇਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button