NationalTop News

UP ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਨਾਮ ‘ਤੇ ਮੁੰਬਈ ਪੁਲਿਸ ਕੰਟਰੋਲ ਰੂਮ ‘ਤੇ ਆਈ ਧਮਕੀ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਨਾਮ ‘ਤੇ ਮੁੰਬਈ ਪੁਲਿਸ ਕੰਟਰੋਲ ਰੂਮ ‘ਤੇ ਧਮਕੀ ਮਿਲੀ ਹੈ। ਮੁੰਬਈ ਪੁਲਿਸ ਦੇ ਟ੍ਰੈਫਿਕ ਕੰਟਰੋਲ ਸੈੱਲ ਨੂੰ ਇੱਕ ਅਣਜਾਣ ਨੰਬਰ ਤੋਂ ਇੱਕ ਸੁਨੇਹਾ ਮਿਲਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਯੋਗੀ ਨੇ 10 ਦਿਨਾਂ ਦੇ ਅੰਦਰ ਅਸਤੀਫਾ ਨਹੀਂ ਦਿੱਤਾ ਤਾਂ ਅਸੀਂ ਉਨ੍ਹਾਂ ਨੂੰ ਬਾਬਾ ਸਿੱਦੀਕੀ ਵਾਂਗ ਮਾਰ ਦੇਵਾਂਗੇ। ਜਾਣਕਾਰੀ ਮੁਤਾਬਕ ਮੁੰਬਈ ਪੁਲਸ ਕੰਟਰੋਲ ਰੂਮ ਨੂੰ ਸ਼ਨੀਵਾਰ ਸ਼ਾਮ ਨੂੰ ਇਹ ਧਮਕੀ ਮਿਲੀ। ਯੂਪੀ ਦੇ ਮੁੱਖ ਮੰਤਰੀ ਨੂੰ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਪ੍ਰਬੰਧ ਅਲਰਟ ‘ਤੇ ਹਨ। ਇੱਕ ਪਾਸੇ ਮੁੰਬਈ ਪੁਲਿਸ ਨੇ ਇਸ ਕਾਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੈਸੇਜ ਭੇਜਣ ਵਾਲੇ ਵਿਅਕਤੀ ਦੀ ਭਾਲ ਕਰ ਰਹੀ ਹੈ। ਦੂਜੇ ਪਾਸੇ ਇਸ ਸਬੰਧੀ ਵੇਰਵੇ ਯੂਪੀ ਪੁਲਿਸ ਨੂੰ ਭੇਜ ਦਿੱਤੇ ਗਏ ਹਨ। ਮੁੰਬਈ ਪੁਲਿਸ ਤੋਂ ਇਨਪੁਟ ਮਿਲਣ ਤੋਂ ਬਾਅਦ ਯੂਪੀ ਪੁਲਿਸ ਨੇ ਵੀ ਇਸਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button