Breaking NewsD5 specialIndiaNewsTop News

UP Election 2022 : ਮੁਲਾਇਮ ਸਿੰਘ ਯਾਦਵ ਦੀ ਨੂੰਹ ਅਪਰਣਾ ਯਾਦਵ ਭਾਜਪਾ ‘ਚ ਸ਼ਾਮਿਲ

ਨਵੀਂ ਦਿੱਲੀ : ਐਸ.ਪੀ. ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦੀ ਨੂੰਹ ਅਪਰਣਾ ਯਾਦਵ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਦੀ ਭਾਜਪਾ ਵਿਚ ਸ਼ਮੂਲੀਅਤ ਐਸ.ਪੀ. (ਸਮਾਜਵਾਦੀ ਪਾਰਟੀ) ਲਈ ਵੱਡਾ ਝਟਕਾ ਹੈਭਾਜਪਾ ਦੀ ਉੱਤਰ-ਪ੍ਰਦੇਸ਼ ਇਕਾਈ ਤੋਂ ਪ੍ਰਧਾਨ ਸੁਤੰਤਰ ਦੇਵ ਸਿੰਘ, ਉਪ-ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਅਤੇ ਪਾਰਟੀ ਦੇ ਮੀਡੀਆ ਵਿਭਾਗ ਦੇ ਇੰਚਾਰਜ ਅਨਿਲ ਬਲੂਨੀ ਦੀ ਮੌਜੂਦਗੀ ’ਚ ਅਪਰਣਾ ਯਾਦਵ ਨੇ ਭਗਵਾ ਦਲ ਦਾ ਪੱਲਾ ਫੜਿਆ। ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਅਪਰਣਾ ਯਾਦਵ ਨੇ ਕਿਹਾ ਕਿ ਮੈਂ ਹਮੇਸ਼ਾ ਹੀ ਪੀ.ਐੱਮ. ਮੋਦੀ ਤੋਂ ਪ੍ਰਭਾਵਿਤ ਰਹੀ ਹਾਂ। ਦੇਸ਼ ਮੇਰੇ ਲਈ ਸਭ ਤੋਂ ਪਹਿਲਾਂ ਹੈ। ਮੈਂ ਹੁਣ ਦੇਸ਼ ਦੀ ਅਰਾਧਨਾ ਕਰਨ ਨਿਕਲੀ ਹਾਂ, ਜਿਸ ਵਿਚ ਮੈਨੂੰ ਸਾਰਿਆਂ ਦਾ ਸਹਿਯੋਗ ਚਾਹੀਦਾ ਹੈ।

ਕੈਨੇਡਾ ਸਰਕਾਰ ਦੀ ਨਵੀਂ ਯੋਜਨਾ, ਵਿਦੇਸ਼ ਜਾਣਾ ਹੋਇਆ ਸੌਖਾ, ਸਰਕਾਰ ਨੇ ਮੰਗੀਆਂ ਅਰਜ਼ੀਆਂ !

ਜ਼ਿਕਰਯੋਗ ਹੈ ਕਿ ਅਪਰਣਾ ਯਾਦਵ 2017 ’ਚ ਵਿਧਾਨ ਸਭਾ ਚੋਣਾਂ ’ਚ ਲਖਨਊ ਕੈਂਟ ਤੋਂ ਸਪਾ ਦੀ ਟਿਕਟ ’ਤੇ ਚੋਣ ਲੜ ਚੁੱਕੀ ਹੈ। ਹਾਲਾਂਕਿ, ਉਨ੍ਹਾਂ ਨੂੰ ਭਾਜਪਾ ਨੇਤਾ ਰੀਤਾ ਬਹੁਗੁਣਾ ਜੋਸ਼ੀ ਦੇ ਹੱਥਾਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਿਛਲੇ ਕੁਝ ਦਿਨਾਂ ਤੋਂ ਅਪਰਣਾ ਦੇ ਭਾਜਪਾ ’ਚ ਸ਼ਾਮਲ ਹੋਣ ਦੀਆਂ ਅਟਕਲਾਂ ਲਗੀਆਂ ਜਾ ਰਹੀਆਂਸਨ। ਉਹ ਕਈ ਮੌਕਿਆਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੋਗੀ ਆਦਿੱਤਿਆਨਾਥ ਦਾ ਤਾਰੀਫ ਕਰ ਚੁੱਕੀ ਹੈ। ਅਪਰਣਾ ਯਾਦਵ ਮੁਲਾਇਮ ਸਿੰਘ ਯਾਦਵ ਦੇ ਛੋਟੇ ਪੁੱਤਰ ਪ੍ਰਤੀਕ ਯਾਦਵ ਦੀ ਪਤਨੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button